JALANDHAR WEATHER

ਨਾਮਜ਼ਦਗੀ ਤੋਂ ਪਹਿਲਾਂ ਪਰਿਵਾਰ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਬਾਦਲ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ.ਸੁਖਬੀਰ ਸਿੰਘ ਬਾਦਲ ਅਤੇ ਬਾਕੀ ਪਰਿਵਾਰਕ ਮੈਂਬਰਾਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ।ਉਨ੍ਹਾਂ ਇਸ ਮੌਕੇ ਪਾਰਟੀ ਅਤੇ ਪੰਥ ਦੀ ਚੜਦੀਕਲਾ ਲਈ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੋਲੋਂ ਅਰਦਾਸ ਕਰਵਾਈ।ਮੱਥਾ ਟੇਕਣ ਮੌਕੇ ਸਮੁੱਚੇ ਲੋਕ ਸਭਾ ਹਲਕੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਤੋਂ ਲੀਡਰ ਅਤੇ ਵੱਡੀ ਤਾਦਾਦ 'ਚ ਵਰਕਰ ਪੁੱਜੇ ਹੋਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ