JALANDHAR WEATHER

ਪਹਿਲੇ ਚਾਰ ਘੰਟਿਆਂ ਵਿਚ 24 ਫ਼ੀਸਦੀ ਤੋਂ ਵੱਧ ਪੋਲਿੰਗ ਦਰਜ- ਚੋਣ ਕਮਿਸ਼ਨ

ਨਵੀਂ ਦਿੱਲੀ, 13 ਮਈ- ਭਾਰਤੀ ਚੋਣ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਂਧਰਾ ਪ੍ਰਦੇਸ਼ ’ਚ ਹਿੰਸਾ ਅਤੇ ਉਤਰ ਪ੍ਰਦੇਸ਼ ਦੇ ਕੁਝ ਪਿੰਡਾਂ ’ਚ ਚੋਣ ਬਾਈਕਾਟ ਦੀਆਂ ਖ਼ਬਰਾਂ ਵਿਚਾਲੇ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੌਰਾਨ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 96 ਹਲਕਿਆਂ ’ਚ ਮਤਦਾਨ ਦੇ ਪਹਿਲੇ ਚਾਰ ਘੰਟਿਆਂ ’ਚ 24 ਫ਼ੀਸਦੀ ਤੋਂ ਜ਼ਿਆਦਾ ਮਤਦਾਨ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੱਛਮੀ ਬੰਗਾਲ ਅਤੇ ਓਡੀਸ਼ਾ ਦੇ ਕੁਝ ਬੂਥਾਂ ਵਿਚ ਈ.ਵੀ.ਐਮ. ਵਿਚ ਖ਼ਰਾਬੀ ਹੋਣ ਦੀਆਂ ਵੀ ਖ਼ਬਰਾਂ ਹਨ। ਚੋਣ ਕਮਿਸ਼ਨ ਅਨੁਸਾਰ ਜੰਮੂ ਅਤੇ ਕਸ਼ਮੀਰ ਵਿਚ ਸਵੇਰੇ 11 ਵਜੇ ਤੱਕ ਸਭ ਤੋਂ ਘੱਟ ਵੋਟਿੰਗ ਪ੍ਰਤੀਸ਼ਤ 14.94 ਪ੍ਰਤੀਸ਼ਤ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ, ਜਦੋਂ ਕਿ ਪੱਛਮੀ ਬੰਗਾਲ ਵਿਚ 32.78 ਪ੍ਰਤੀਸ਼ਤ ਦੇ ਨਾਲ ਸਭ ਤੋਂ ਵੱਧ ਵੋਟਿੰਗ ਦਰਜ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ