JALANDHAR WEATHER

ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਸੰਗਤ ਮੰਡੀ, 13 ਮਈ (ਦੀਪਕ ਸ਼ਰਮਾ, ਅੰਮ੍ਰਿਤ ਸ਼ਰਮਾ)-ਸੰਗਤ ਮੰਡੀ ਵਿਖੇ ਅੱਜ ਇਕ 37 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੌਕੇ ਉਤੇ ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਸੰਦੀਪ ਸਿੰਘ ਭਾਟੀ, ਡੀ.ਐਸ.ਪੀ. ਬਠਿੰਡਾ ਦਿਹਾਤੀ ਮਨਜੀਤ ਸਿੰਘ ਅਤੇ ਐਸ.ਪੀ.ਡੀ. ਅਜੇ ਗਾਂਧੀ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਪਹੁੰਚੇ। ਐਸ.ਪੀ.ਡੀ. ਨੇ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਉਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦਾ ਆਪਸ ਵਿਚ ਪੁਰਾਣਾ ਲੜਾਈ-ਝਗੜਾ ਚੱਲਦਾ ਆ ਰਿਹਾ ਸੀ। ਮ੍ਰਿਤਕ ਨੌਜਵਾਨ ਦਾ ਨਾਮ ਸੂਰਜ ਦੱਸਿਆ ਜਾ ਰਿਹਾ ਹੈ। 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ