JALANDHAR WEATHER

ਪੱਛਮੀ ਬੰਗਾਲ ਵਿਚ 5 ਵਜੇ ਤੱਕ ਹੋਈ 75 ਫ਼ੀਸਦੀ ਤੋਂ ਵੱਧ ਵੋਟਿੰਗ

ਕੋਲਕਾਤਾ, 13 ਮਈ - ਇਕ ਚੋਣ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਛਮੀ ਬੰਗਾਲ ਵਿਚ ਸ਼ਾਮ 5 ਵਜੇ ਤੱਕ ਅੱਠ ਲੋਕ ਸਭਾ ਹਲਕਿਆਂ ਵਿਚ 75.66 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ ਹੈ। ਅੱਠ ਹਲਕਿਆਂ ਵਿਚ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਾਣਕਾਰੀ ਅਨੁਸਾਰ ਕੁੱਲ 1,45,30,017 ਵੋਟਰ ਹਨ ਜਿਨ੍ਹਾਂ ਵਿਚ 73,84,356 ਪੁਰਸ਼, 71,45,379 ਔਰਤਾਂ ਅਤੇ 282 ਤੀਜੇ ਲਿੰਗ ਦੇ ਵੋਟਰ ਸ਼ਾਮਿਲ ਹਨ ਜੋ 15,507 ਪੋਲਿੰਗ ਸਟੇਸ਼ਨਾਂ ’ਤੇ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ