JALANDHAR WEATHER

ਪੁਲਿਸ ਨੇ ਸਿਰ ਕੱਟੀ ਲਾਸ਼ ਦੀ ਸੁਲਝਾਈ ਗੁੱਥੀ, ਦੋਵੇਂ ਦੋਸ਼ੀ ਗ੍ਰਿਫਤਾਰ

ਚੋਗਾਵਾਂ, 13 ਮਈ (ਗੁਰਵਿੰਦਰ ਸਿੰਘ ਕਲਸੀ)-ਐਸ.ਐਸ.ਪੀ. ਦਿਹਾਤੀ ਸਤਿੰਦਰ ਸਿੰਘ ਤੇ ਡੀ.ਐਸ.ਪੀ. ਅਟਾਰੀ ਸੁਖਜਿੰਦਰ ਸਿੰਘ ਥਾਪਰ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਵਲੋਂ 10 ਫਰਵਰੀ ਨੂੰ ਰਾਮ ਤੀਰਥ ਤੋਂ ਖਾਸਾ ਰੋਡ ਉਤੇ ਖਿਆਲਾ ਕਲਾਂ ਦੀ ਜ਼ਮੀਨ ਵਿਚੋਂ ਮਿਲੀ ਸਿਰ ਕੱਟੀ ਲਾਸ਼ ਦੀ ਗੁੱਥੀ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਇਹ ਕਤਲ ਨਾਜਾਇਜ਼ ਸੰਬੰਧਾਂ ਕਾਰਨ ਹੋਇਆ ਸੀ। ਮ੍ਰਿਤਕ ਜਤਿੰਦਰ ਸਿੰਘ ਦੀ ਪਤਨੀ ਤੇ ਉਸਦੇ ਆਸ਼ਿਕ ਨੇ ਇਸ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ। ਜਤਿੰਦਰ ਸਿੰਘ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਉਸ ਦਾ ਸਿਰ ਧੜ ਨਾਲੋਂ ਵੱਖ ਕਰ ਦਿੱਤਾ ਸੀ। ਲੋਪੋਕੇ ਪੁਲਿਸ ਨੇ ਬਾਰੀਕੀ ਨਾਲ ਜਾਂਚ ਪੜਤਾਲ ਕਰਦਿਆਂ ਉਕਤ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ