JALANDHAR WEATHER

ਰੰਜਿਸ਼ ਤਹਿਤ ਜਾਨੋ ਮਾਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ

ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ/ ਕੜਿਆਲ )-ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪੈਂਦੇ ਇਲਾਕਾ ਰੱਖ ਓਠੀਆਂ ਵਿਖੇ ਅੱਜ ਦਿਨ ਦਿਹਾੜੇ ਰੰਜਿਸ਼ ਦੇ ਚਲਦਿਆਂ ਆੜਤ ਦਾ ਕੰਮ ਕਰਦੇ ਗੁਰਪ੍ਰੀਤ ਸਿੰਘ ਕੜਿਆਲ ਅਤੇ ਉਸਦੇ ਬੇਟੇ ਸਹਿਜਬੀਰ ਸਿੰਘ ਉਪਰ ਜਾਨੋ ਮਾਰਨ ਦੀ ਨੀਅਤ ਨਾਲ ਹਮਲਾ ਕਰਦਿਆਂ ਕੁਝ ਨੌਜੁਆਨਾਂ ਵਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਹੈ। ਇਸ ਸਮੇਂ ਹਮਲਾਵਰ ਨੌਜੁਆਨਾਂ ਵਲੋਂ ਗੁਰਪ੍ਰੀਤ ਸਿੰਘ ਦੀ ਕਾਰ ਦੀ ਭੰਨ ਤੋੜ ਵੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਰਾਜਾਸਾਂਸੀ ਦੇ ਮੁੱਖੀ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ ਜਦੋਂ ਜੋ ਵੀ ਦੋਸ਼ੀ ਹੋਇਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ