JALANDHAR WEATHER

ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ, ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਕੌਂਸਲਰ ਹੋਏ ਬੀ.ਜੇ.ਪੀ ਵਿਚ ਸ਼ਾਮਿਲ

ਗੁਰੂ ਹਰਸਹਾਏ,15 ਮਈ (ਕਪਿਲ ਕੰਧਾਰੀ )-ਅੱਜ ਉਸ ਸਮੇਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਜਦ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਗੁਰੂਹਰਸਹਾਏ ਦੇ ਕਈ ਕੌਂਸਲਰ ਤੇ ਨਗਰ ਕੌਂਸਲ ਦੇ ਪ੍ਰਧਾਨ ਆਤਮਜੀਤ ਸਿੰਘ ਡੇਵਿਡ ਸਮੇਤ ਲੋਕ ਸਭਾ ਫਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਅੱਜ ਭਾਜਪਾ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਰਾਣਾ ਸੋਢੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋਕੇ ਲੋਕ ਹਰ ਰੋਜ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ।ਉਨ੍ਹਾਂ ਦੱਸਿਆ ਕੀ ਅੱਜ ਨਗਰ ਕੌਂਸਲ ਦੇ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਕੌਂਸਲਰ ਨੀਲਮ ਰਾਣੀ, ਬ੍ਰਿਜ ਭੂਸ਼ਣ ਭਾਰਦਵਾਜ, ਰਾਧਾ ਬਾਈ, ਸਮੇਤ ਕਈ ਹੋਰ ਕੌਂਸਲਰ ਵੀ ਭਾਜਪਾ ਵਿਚ ਸ਼ਾਮਿਲ ਹੋਏ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ