JALANDHAR WEATHER

ਦੋ ਵਿਚਾਰਧਾਰਾਵਾਂ ਵਿਚਾਲੇ ਹੈ 2024 ਦੀ ਚੋਣ ਲੜਾਈ - ਰਾਹੁਲ ਗਾਂਧੀ

ਬਲਾਂਗੀਰ, (ਓਡੀਸ਼ਾ), 15 ਮਈ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 2024 ਦੀ ਚੋਣ ਲੜਾਈ ਦੋ ਵਿਚਾਰਧਾਰਾਵਾਂ ਵਿਚਾਲੇ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਿਆਸੀ ਪਾਰਟੀ ਨੇ ਦੇਸ਼ ਨੂੰ ਕਿਹਾ ਹੈ ਕਿ ਜੇਕਰ ਉਹ ਚੋਣਾਂ ਜਿੱਤਦੇ ਹਨ ਤਾਂ ਉਹ ਸੰਵਿਧਾਨ ਨੂੰ ਖ਼ਤਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਭਾਰਤ ਦੇ ਗਰੀਬਾਂ, ਪਿਛੜੇ ਵਰਗਾਂ, ਆਦਿਵਾਸੀਆਂ ਅਤੇ ਘੱਟ ਗਿਣਤੀਆਂ ਨੂੰ ਜੋ ਕੁਝ ਵੀ ਦਿੱਤਾ ਗਿਆ ਹੈ, ਉਹ ਇਸ ਹੀ ਸੰਵਿਧਾਨ ਨੇ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਭਾਜਪਾ ਦੇ ਨੇਤਾਵਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਭਾਜਪਾ ਜਾਂ ਨਰਿੰਦਰ ਮੋਦੀ ਤਾਂ ਦੂਰ ਦੀ ਗੱਲ, ਦੁਨੀਆ ਦੀ ਕੋਈ ਵੀ ਸ਼ਕਤੀ ਇਸ ਕਿਤਾਬ (ਸੰਵਿਧਾਨ) ਨੂੰ ਛੂਹ ਨਹੀਂ ਸਕਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ