JALANDHAR WEATHER

ਸਲੋਵਾਕੀਆ ਦੇ ਪ੍ਰਧਾਨ ਮੰਤਰੀ ’ਤੇ ਗੋਲੀਬਾਰੀ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿੰਦਾ

ਨਵੀਂ ਦਿੱਲੀ, 16 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ’ਤੇ ਹੋਈ ਗੋਲਾਬਾਰੀ ਦੀ ਨਿੰਦਾ ਕਰਦਿਆਂ ਇਕ ਟਵੀਟ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ’ਤੇ ਗੋਲੀਬਾਰੀ ਦੀ ਖ਼ਬਰ ’ਤੇ ਡੂੰਘਾ ਸਦਮਾ ਲੱਗਾ ਹੈ। ਮੈਂ ਇਸ ਕਾਇਰਤਾਪੂਰਨ ਅਤੇ ਘਿਨਾਉਣੀ ਕਾਰਵਾਈ ਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਪ੍ਰਧਾਨ ਮੰਤਰੀ ਫਿਕੋ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਲੋਵਾਕੀਆ ਗਣਰਾਜ ਦੇ ਲੋਕਾਂ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ