JALANDHAR WEATHER

ਠੰਡਲ ਦੇ ਚੋਣ ਪ੍ਰਚਾਰ 'ਚ ਪਿੰਡਾਂ ਵਿਚ ਉਨ੍ਹਾਂ ਦੀ ਧਰਮ ਪਤਨੀ ਨੇ ਸੰਭਾਲੀ ਕਮਾਂਡ

ਕੋਟਫ਼ਤੂਹੀ, 16 ਮਈ (ਅਟਵਾਲ)-ਲੋਕ ਸਭਾ ਹੁਸ਼ਿਆਰਪੁਰ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ. ਸੋਹਣ ਸਿੰਘ ਠੰਡਲ ਦੇ ਹੱਕ ਵਿਚ ਉਨ੍ਹਾਂ ਦੀ ਧਰਮ ਪਤਨੀ ਬਲਵੀਰ ਕੌਰ ਠੰਡਲ ਵਲੋ ਕੋਟਫ਼ਤੂਹੀ ਦੇ ਆਸ-ਪਾਸ ਪਿੰਡਾਂ ਵਿਚ ਚੋਣ ਪ੍ਰਚਾਰ ਨੂੰ ਹੋਰ ਤੇਜ ਕਰਦੇ ਹੋਏ, ਆਪਣੇ ਹਮਾਇਤੀਆਂ ਦੇ ਨਾਲ ਇਸ ਇਲਾਕੇ ਵਿਚ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਲਾਰਿਆਂ ਤੇ ਵਾਅਦਿਆਂ ਤੋ ਡਾਢੇ ਦੁਖੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਸਰਗਰਮ ਹਨ। ਇਸ ਮੌਕੇ ਜਥੇ. ਇਕਬਾਲ ਸਿੰਘ ਖੇੜਾ ਕੌਮੀ ਮੀਤ ਪ੍ਰਧਾਨ, ਪਰਮਜੀਤ ਸਿੰਘ ਰੱਕੜ, ਹੋਰ ਆਗੂ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ