JALANDHAR WEATHER

ਸੁਨੀਲ ਜਾਖੜ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ- ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ, 17 ਮਈ (ਅਜਾਇਬ ਸਿੰਘ ਔਜਲਾ)- ਕਿਸਾਨ ਜਥੇਬੰਦੀਆਂ ਵਲੋਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਭਾਜਪਾ ਵਾਲਿਆਂ ਤੋਂ 11 ਸਵਾਲ ਪੁੱਛ ਰਹੇ ਹਾਂ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਹੈ। ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅਸੀਂ ਆਪ ਸਰਕਾਰ ਨੂੰ ਵੀ ਪਿੰਡਾਂ ਵਿਚ 11 ਸਵਾਲ ਪੁੱਛਾਗੇਂ। ਲੱਖੋਵਾਲ ਨੇ ਹੰਸ ਰਾਜ ਹੰਸ ਵਲੋਂ ਪਿਛਲੇ ਦਿਨੀਂ ਧਮਕੀ ਭਰੇ ਲਹਿਜੇ ਵਿਚ ਕਿਸਾਨਾਂ ਨੂੰ ਬੋਲੇ ਸ਼ਬਦਾਂ ਦੀ ਵੀ ਨਿਖੇਦੀ ਕਰਦਿਆਂ ਕਿਹਾ ਕਿ ਅਜਿਹੀਆਂ ਗੱਲਾਂ ਇਕ ਮੌਜੂਦਾ ਸੰਸਦ ਮੈਂਬਰ ਨੂੰ ਕਰਨੀਆਂ ਸ਼ੋਭਾ ਨਹੀਂ ਦਿੰਦੀਆਂ। ਇਸ ਦੌਰਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਉਹ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੋਂ ਨਿਰੰਤਰ ਸਵਾਲ ਪੁੱਛਣ ਦਾ ਸਿਲਸਿਲਾ ਜਾਰੀ ਰੱਖਣਗੇ ਉਹ ਵੀ ਸ਼ਾਂਤਮਈ ਢੰਗ ਨਾਲ। ਉਨਾਂ ਕਿਹਾ ਕਿ ਸਵਾਲ ਪੁੱਛਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ