JALANDHAR WEATHER

ਕਾਂਗਰਸ ਹੁਣ ਸੰਵਿਧਾਨ ਨੂੰ ਬਦਲ ਕੇ ਪੂਰਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਹਮੀਰਪੁਰ (ਉੱਤਰ ਪ੍ਰਦੇਸ਼), 17 ਮਈ (ਏ.ਐਨ.ਆਈ.) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਲੈ ਕੇ ਕਾਂਗਰਸ ਪਾਰਟੀ, ਸਮਾਜਵਾਦੀ ਪਾਰਟੀ ਅਤੇ ਵਿਰੋਧੀ , 'ਇੰਡੀਆ' ਗੱਠਜੋੜ 'ਤੇ ਹਮਲਾ ਤੇਜ਼ ਕਰਦਿਆਂ ਕਿਹਾ ਕਿ ਕਾਂਗਰਸ ਤੁਹਾਡੀ ਜਾਇਦਾਦ ਨੂੰ ਤਬਦੀਲ ਕਰਕੇ ਸੰਵਿਧਾਨ ਨੂੰ ਬਦਲਣ ਦਾ ਇਰਾਦਾ ਰੱਖਦੀ ਹੈ। ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਇਸ ਵਾਰ ਸਪਾ-ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਹੀ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ। ਕਾਂਗਰਸ ਕਹਿ ਰਹੀ ਹੈ ਕਿ ਉਹ ਹਰ ਕਿਸੇ ਦੀ ਜਾਇਦਾਦ ਦੀ ਜਾਂਚ ਕਰੇਗੀ। ਤੁਹਾਡੀ ਜਾਇਦਾਦ ਵੋਟ ਬੈਂਕ ਲਈ ਹੈ । ਜਿੱਥੇ ਕਾਂਗਰਸ ਦੀ ਸਰਕਾਰ ਹੈ, ਇਹ ਲੋਕ ਦਲਿਤਾਂ ਅਤੇ ਪਛੜੀਆਂ ਸ਼੍ਰੇਣੀਆਂ ਦਾ ਰਾਖਵਾਂਕਰਨ ਘਟਾ ਕੇ ਮੁਸਲਮਾਨਾਂ ਨੂੰ ਦੇ ਰਹੇ ਹਨ। ਹੁਣ ਇਹ ਲੋਕ ਸੰਵਿਧਾਨ ਨੂੰ ਬਦਲ ਕੇ ਐਸ.ਸੀ.,ਐਸ.ਟੀ.-ਓ.ਬੀ.ਸੀ. ਦਾ ਪੂਰਾ ਰਾਖਵਾਂਕਰਨ ਮੁਸਲਮਾਨਾਂ ਨੂੰ ਦੇਣਾ ਚਾਹੁੰਦੇ ਹਨ।"

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ