JALANDHAR WEATHER

ਬਲਾਚੌਰ ਵਿਚ ਕਾਂਗਰਸ ਨੂੰ ਝਟਕਾ ,ਪਿਓ-ਪੁੱਤ ਭਾਜਪਾ ਵਿਚ ਸ਼ਾਮਿਲ

ਬਲਾਚੌਰ , 17 ਮਈ (ਦੀਦਾਰ ਸਿੰਘ ਬਲਾਚੌਰੀਆ ਨਰੇਸ਼ ਧੌਲ)- ਬਲਾਚੌਰ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਜ਼ਬਰਦਸਤ ਝਟਕਾ ਲੱਗਿਆ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਅਹੁੱਦੇਦਾਰ ਚੌਧਰੀ ਸੁਰਜੀਤ ਭਾਟੀਆ ਅਤੇ ਉਨ੍ਹਾਂ ਦਾ ਪੁੱਤਰ ਸੰਦੀਪ ਕੁਮਾਰ ਉਰਫ਼ ਸੋਨੂੰ ਭਾਟੀਆ ਨੇ ਸੁਨੀਲ ਜਾਖੜ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਭਾਜਪਾ ਵਿਚ ਸਾਥੀਆਂ ਸਮੇਤ ਸ਼ਾਮਿਲ ਹੋ ਗਏ। ਸੋਨੂੰ ਭਾਟੀਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਕਾਂਗਰਸ ਦੇ ਸਾਬਕਾ ਪ੍ਰਧਾਨ ਹਨ। ਬਲਾਚੌਰ ਦੀ ਸਿਆਸਤ ਵਿਚ ਇਨ੍ਹਾਂ ਪਿਓ-ਪੁੱਤ ਦੀ ਪ੍ਰਭਾਵਸ਼ਾਲੀ ਪੱਕੜ ਹੈ। ਚੌਧਰੀ ਸੁਰਜੀਤ ਭਾਟੀਆ ਬਲਾਚੌਰ ਵਿਧਾਨ ਸਭਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਵੀ ਲੜ ਚੁੱਕੇ ਹਨ। ਭਾਜਪਾ ਵਿਚ ਸ਼ਾਮਿਲ ਹੋਣ ਸਮੇਂ ਸ਼ਹੀਦ ਭਗਤ ਸਿੰਘ ਨਗਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ