JALANDHAR WEATHER

ਪੰਜ ਸਿੰਘ ਸਾਹਿਬਾਨ ਵੱਲੋਂ 40ਵੇਂ ਘੱਲੂਘਾਰਾ ਦਿਹਾੜੇ ਸੰਬੰਧੀ 1 ਜੂਨ ਤੋਂ 6 ਜੂਨ ਤੱਕ 'ਸ਼ਹੀਦੀ ਸਪਤਾਹ' ਮਨਾਉਣ ਦਾ ਆਦੇਸ਼

 ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕ ਅਹਿਮ ਇਕੱਤਰਤਾ ਵਿਚ ਜੂਨ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਭਾਰਤ ਦੀ ਕਾਂਗਰਸ ਹਕੂਮਤ ਵਲੋਂ ਕੀਤੇ ਹਮਲੇ ਨੂੰ 'ਤੀਜਾ ਘੱਲੂਘਾਰਾ' ਕਰਾਰ ਦਿੰਦਿਆਂ 40ਵੇਂ ਘੱਲੂਘਾਰਾ ਦਿਹਾੜੇ ਮੌਕੇ 1 ਜੂਨ ਤੋਂ 6 ਜੂਨ 2024 ਤੱਕ 'ਸ਼ਹੀਦੀ ਸਪਤਾਹ' ਮਨਾਉਣ ਦਾ ਸਮੁੱਚੇ ਖਾਲਸਾ ਪੰਥ ਨੂੰ ਆਦੇਸ਼ ਦਿੱਤਾ ਗਿਆ ਹੈ।ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਇਕੱਤਰਤਾ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿਚੋਂ ਗਿਆਨੀ ਮੰਗਲ ਸਿੰਘ ਅਤੇ ਗਿਆਨੀ ਸੁਖਦੇਵ ਸਿੰਘ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ