JALANDHAR WEATHER

ਸੁਖਪਾਲ ਸਿੰਘ ਖਹਿਰਾ ਨੇ ਸਮੁੱਚੇ ਪਾਰਟੀ ਵਰਕਰਾਂ ਸਮੇਤ ਕੀਤਾ ਉਦਘਾਟਨ

ਤਪਾ ਮੰਡੀ,21 ਮਈ (ਪ੍ਰਵੀਨ ਗਰਗ)-ਸੰਗਰੂਰ ਪਾਰਲੀਮਾਨੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵਲੋਂ ਸਮੂਹ ਵਰਕਰਾਂ ਸਮੇਤ ਤਪਾ ਵਿਚ ਰੀਬਨ ਕੱਟ ਕੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਉਪਰੰਤ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਨੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਹਾਜ਼ਰ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਖਹਿਰਾ ਨੇ ਕਿਹਾ ਕਿ ਆਪਣੇ ਢਾਈ ਸਾਲਾਂ ਦੇ ਕਾਰਜ਼ਕਾਲ ਦੌਰਾਨ ਸੂਬੇ ਦੀ ਸੱਤਾਧਿਰ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਤਰੱਕੀ ਲਈ ਕੋਈ ਵੀ ਕੰਮ ਨਹੀਂ ਕੀਤਾ, ਜਿਸ ਕਰਕੇ ਅੱਜ ਹਰ ਵਰਗ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਸਭ ਧਰਮਾਂ ਦਾ ਤੇ ਦੇਸ਼ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਕਰਨ ਦੀ ਗੱਲ ਕਰਦੀ ਹੈ। ਸੂਬੇ ਦੀ ਜਵਾਨੀ, ਕਿਸਾਨੀ ਤੇ ਪਾਣੀਆਂ ਦੀ ਰਾਖੀ ਲਈ ਸੰਸਦ 'ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣਾ ਬਹੁਤ ਜਰੂਰੀ ਹੈ ਤਾਂ ਜੋ ਪੰਜਾਬ ਨੂੰ ਅਸਮਾਨ ਦੀਆਂ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ