JALANDHAR WEATHER

ਪੰਜਾਬ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਨੇ ਫੜਿਆ ਸ਼੍ਰੌਮਣੀ ਅਕਾਲੀ ਦਲ ਦਾ ਪੱਲਾ

ਨਾਭਾ,21 ਮਈ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਵਿਚ ਸਤਾ ਧਿਰ ਆਮ ਆਦਮੀ ਪਾਰਟੀ ਨੂੰ ਪਿਛਲੀ ਦੇਰ ਸ਼ਾਮ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਜਗਜੀਤ ਕੌਰ ਜਵੰਦਾ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਅਕਾਲੀ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਕਿ ਜੋ ਵੀ ਵਿਅਕਤੀ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਿਹਾ ਹੈ।ਪਾਰਟੀ ਵਲੋਂ ਉਸ ਵਿਅਕਤੀ ਦਾ ਬਣਦਾ ਮਾਨ ਸਨਮਾਨ ਹਰ ਹਾਲਤ ਵਿਚ ਕੀਤਾ ਜਾਵੇਗਾ। ਜਦੋਂ ਜਗਜੀਤ ਕੌਰ ਜਵੰਦਾ ਨੂੰ ਆਮ ਆਦਮੀ ਪਾਰਟੀ ਦੇ ਛੱਡਣ ਸੰਬੰਧੀ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਕਿਸੇ ਵੀ ਜੁਝਾਰੂ ਵਰਕਰ ਦੀ ਕੋਈ ਬੁਕਤ ਨਹੀਂ,ਆਮ ਆਦਮੀ ਪਾਰਟੀ 'ਚ ਸਿਰਫ਼ ਤੇ ਸਿਰਫ਼ ਚਮਚਾ ਗਿਰੀ ਹੀ ਚੱਲਦੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ