JALANDHAR WEATHER

ਰਾਜਵਿੰਦਰ ਸਿੰਘ ਦੇ ਹੱਕ 'ਚ ਸੁਖਬੀਰ ਸਿੰਘ ਬਾਦਲ ਨੇ ਕੀਤਾ ਚੋਣ ਪ੍ਰਚਾਰ

ਬੱਧਨੀ ਕਲਾਂ , 21 ਮਈ (ਸੰਜੀਵ ਕੋਛੜ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਕਸਬਾ ਬੱਧਣੀ ਕਲਾਂ ਵਿਖੇ ਲੋਕ ਸਭਾ ਹਲਕਾ ਫਰੀਦਕੋਟ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਚ ਚੋਣ ਪ੍ਰਚਾਰ ਕਰਦਿਆਂ ਵਿਰੋਧੀ ਪਾਰਟੀਆਂ ਨੂੰ ਖੂਬ ਰਗੜੇ ਲਗਾਏ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਦਿਆਂ ਕਿਹਾ ਕਿ ਝੂਠੇ ਵਾਅਦੇ ਕਰਕੇ ਇਕ ਮੌਕਾ ਲੈਣ ਵਾਲੀ ਪਾਰਟੀ ਨੇ ਕਿਸੇ ਵੀ ਵਰਗ ਦਾ ਕੋਈ ਸਵਾਰਨ ਦੀ ਬਜਾਏ ਸੂਬੇ ਦਾ ਆਰਥਿਕ ਪੱਖੋਂ ਤੇ ਸਮਾਜਿਕ ਪੱਖੋਂ ਡਾਢਾ ਨੁਕਸਾਨ ਕੀਤਾ ਹੈ। ਉਨ੍ਹਾਂ ਰਾਜਵਿੰਦਰ ਸਿੰਘ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਲਿਆ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ