JALANDHAR WEATHER

ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਕੱਲ੍ਹ ਹੋਵੇਗੀ ਸੁਣਵਾਈ- ਸੁਪਰੀਮ ਕੋਰਟ

ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ ਅੱਜ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਸੋਰੇਨ ਨੂੰ ਪੁੱਛਿਆ ਕਿ ਕੀ ਮਨੀ ਲਾਂਡਰਿੰਗ ਮਾਮਲੇ ਵਿਚ ਉਸ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਬਰਕਰਾਰ ਰਹੇਗੀ ਕਿਉਂਕਿ ਇੱਕ ਹੇਠਲੀ ਅਦਾਲਤ ਅਤੇ ਹਾਈ ਕੋਰਟ ਪਹਿਲਾਂ ਹੀ ਇਸ ਮਾਮਲੇ ਵਿੱਚ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਚੁੱਕੀ ਹੈ। ਸੋਰੇਨ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਜਵਾਬ ਦਿੱਤਾ ਕਿ ਝਾਰਖੰਡ ਮੁਕਤੀ ਮੋਰਚਾ ਮੁਖੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸ ਕੇ ਚੁਣੌਤੀ ਦੇ ਰਿਹਾ ਸੀ ਅਤੇ ਜ਼ਮਾਨਤ ਜਾਂ ਕੇਸ ਨੂੰ ਰੱਦ ਕਰਨ ਦੀ ਮੰਗ ਨਹੀਂ ਕਰ ਰਿਹਾ ਸੀ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਸੋਰੇਨ ਦੁਆਰਾ ਉਸ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਰਿੱਟ ਪਟੀਸ਼ਨ ਅਜੇ ਵੀ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ