ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ ਦੇ ਇਕ ਸਕੂਲ ਬਾਹਰ ਜ਼ੋਰਦਾਰ ਬੰਬ ਧਮਾਕਾ, ਕਰੀਬ 40 ਦੀ ਮੌਤ, 50 ਤੋਂ ਉੱਪਰ ਜ਼ਖਮੀ
. . .  1 day ago
ਕਾਬੁਲ, 8 ਮਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਇਕ ਸਕੂਲ ਦੇ ਬਾਹਰ ਹੋਏ ਜ਼ੋਰਦਾਰ ਬੰਬ ਧਮਾਕੇ ਵਿਚ ਘੱਟ ਤੋਂ ਘੱਟ 40 ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋ ਗਏ ਹਨ...
ਦੁਕਾਨਦਾਰਾਂ ਦੇ ਨਾਂਹਪੱਖੀ ਹੁੰਗਾਰੇ ਤੋਂ ਨਿਰਾਸ਼ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  1 day ago
ਮਹਿਲ ਕਲਾਂ (ਬਰਨਾਲਾ) , 8 ਮਈ (ਅਵਤਾਰ ਸਿੰਘ ਅਣਖੀ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦੇ ਦਿੱਤੇ ਸੱਦੇ 'ਤੇ ਮਹਿਲ ਕਲਾਂ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ...
ਅੰਮ੍ਰਿਤਸਰ ਵਿਚ ਅੱਜ ਆਏ 610 ਕੋਰੋਨਾ ਪਾਜ਼ੀਟਿਵ ਮਾਮਲੇ, 13 ਹੋਈਆਂ ਮੌਤਾਂ
. . .  1 day ago
ਅੰਮ੍ਰਿਤਸਰ, 8 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 610 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 13 ਮੌਤਾਂ ਰਿਪੋਰਟ ਕੀਤੀਆਂ ਗਈਆਂ...
ਕੋਵਿਡ19 : ਸ੍ਰੀ ਮੁਕਤਸਰ ਸਾਹਿਬ 'ਚ 416 ਨਵੇਂ ਕੇਸ - 17 ਮੌਤਾਂ, ਹੁਸ਼ਿਆਰਪੁਰ 'ਚ 266 ਨਵੇਂ ਕੇਸ - 7 ਹੋਈਆਂ ਮੌਤਾਂ ਅਤੇ ਮੋਗਾ 'ਚ ਆਏ 154 ਨਵੇਂ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ/ਹੁਸ਼ਿਆਰਪੁਰ/ਮੋਗਾ, 8 ਮਈ (ਰਣਜੀਤ ਸਿੰਘ ਢਿੱਲੋਂ/ਬਲਜਿੰਦਰਪਾਲ ਸਿੰਘ/ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ ਅੱਜ 416 ਨਵੇਂ ਮਾਮਲੇ ਸਾਹਮਣੇ ਆਏ ਅਤੇ...
ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ - ਤ੍ਰਿਪਤ ਬਾਜਵਾ
. . .  1 day ago
ਪਠਾਨਕੋਟ 8 ਮਈ (ਸੰਧੂ) - ਸੂਬੇ ਦੇ ਪਿੰਡਾਂ ਵਿਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਨਜਿੱਠਣ ਲਈ ਰਾਜ ਭਰ ਵਿਚ ਛੱਪੜਾਂ ਦੀ ਸਫ਼ਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ...
ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਗਏ ਅਹਿਮ ਖ਼ੁਲਾਸੇ
. . .  1 day ago
ਚੰਡੀਗੜ੍ਹ , 8 ਮਈ - ਗੈਂਗਸਟਰ - ਕਮ - ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖ਼ੁਲਾਸੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫ਼ਤਾਰੀ ਕਰ ਕੇ...
ਪਠਾਨਕੋਟ ਵਿਚ ਕੋਰੋਨਾ ਦੇ 464 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ 8 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ । ਜਿਸ ਕਰ ਕੇ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ...
ਦੇਸ਼ 'ਚ ਆਕਸੀਜਨ ਸਪਲਾਈ ਲਈ ਸੁਪਰੀਮ ਕੋਰਟ ਨੇ ਕੀਤਾ ਕੌਮੀ ਟਾਸਕ ਫੋਰਸ ਦਾ ਗਠਨ
. . .  1 day ago
ਨਵੀਂ ਦਿੱਲੀ, 8 ਮਈ - ਕੋਰੋਨਾਵਾਿੲਰਸ ਦੀ ਦੂਸਰੀ ਲਹਿਰ ਦੇ ਪ੍ਰਕੋਪ ਵਿਚਕਾਰ ਸੁਪਰੀਮ ਕੋਰਟ ਨੇ ਇਕ ਨੈਸ਼ਨਲ ਟਾਸਕ ਫੋਰਸ ਗਠਿਤ ਕਰ ਦਿੱਤਾ...
ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਮੌਤਾਂ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸਬ-ਡਵੀਜ਼ਨ ਮਹਿਲ ਕਲਾਂ (ਬਰਨਾਲਾ) 'ਚ ਕੋਰੋਨਾ ਵਾਇਰਸ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕਾ ਵਿਚੋਂ ਪਿੰਡ...
ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਸਹਾਇਤਾ ਸੈਂਟਰ ਸ਼ੁਰੂ
. . .  1 day ago
ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ) - ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲ਼ੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੂਬੇ ਦਾ ਦੂਜਾ ਕੋਰੋਨਾ ਸਹਾਇਤਾ ਸੈਂਟਰ ਖੋਲ੍ਹ ਦਿੱਤਾ ਗਿਆ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿਲੋਂ ਨੂੰ ਕੀਤੀ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ , 8 ਮਈ ( ਬਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਕੋਵੀਡ ਵਿਰੁੱਧ ਲੜਾਈ ਵਿਚ ਰਾਧਾ ਸਵਾਮੀ ਸਤਸੰਗ ਬਿਆਸ ਦਾ ਸਮਰਥਨ ਮੰਗਿਆ...
ਭਾਕਿਯੂ ( ਏਕਤਾ ) ਊਗਰਾਹਾਂ ਨੇ ਵਪਾਰੀਆਂ ਦੇ ਹੱਕ ਵਿਚ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 8 ਮਈ (ਕਰਮਜੀਤ ਸਿੰਘ) - ਪੰਜਾਬ ਅੰਦਰ ਦਿਨੋਂ - ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਿਰਫ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਖੋਲ੍ਹਣ ਦੇ ਹੀ ਹੁਕਮ...
ਚੌਕ ਭਕਨਾ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਮੋਦੀ ਅਤੇ ਕੈਪਟਨ ਸਰਕਾਰ ਦਾ ਪੁਤਲਾ ਫੁਕਿਆ
. . .  1 day ago
ਖਾਸਾ,8 ਮਈ (ਗੁਰਨੇਕ ਸਿੰਘ ਪੰਨੂ) - ਕਰੋਨਾਂ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਕੀਤੀ ਗਈ ਸੀ । ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ...
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ
. . .  1 day ago
ਫ਼ਾਜ਼ਿਲਕਾ,8 ਮਈ (ਪ੍ਰਦੀਪ ਕੁਮਾਰ) - ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ 10 ਮਈ ਤੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ਖੋਲ੍ਹਣ...
ਕਿਸਾਨ ਜਥੇਬੰਦੀਆਂ ਵਲੋਂ ਹੁਸ਼ਿਆਰਪੁਰ 'ਚ ਤਾਲਾਬੰਦੀ ਵਿਰੁੱਧ ਰੋਸ ਮਾਰਚ
. . .  1 day ago
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਥਾਨਕ...
ਮਹਿਲ ਕਲਾਂ (ਬਰਨਾਲਾ) ਦੁਕਾਨਦਾਰਾਂ ਨੇ ਕਿਸਾਨ ਜਥੇਬੰਦੀਆਂ ਨੂੰ ਦਿਖਾਈ ਪਿੱਠ
. . .  1 day ago
ਮਹਿਲ ਕਲਾਂ, 8 ਮਈ (ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਹਫ਼ਤਾਵਾਰੀ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸੱਦਾ....
ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਜੰਡਿਆਲਾ ਗੁਰੂ ਵਿਚ ਰੋਸ ਮਾਰਚ ਤੇ ਪੁਤਲਾ ਸਾੜਿਆ
. . .  1 day ago
ਜੰਡਿਆਲਾ ਗੁਰੂ 8 ਮਈ( ਪਰਮਿੰਦਰ ਸਿੰਘ ਜੋਸਨ ) ਸੰਯੁਕਤ ਕਿਸਾਨ ਮੋਰਚੇ ਨੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਦੇ ....
ਰਾਏਕੋਟ 'ਚ ਕਿਸਾਨ ਜਥੇਬੰਦੀਆਂ ਨੂੰ ਨਹੀਂ ਮਿਲਿਆ ਵਪਾਰੀਆਂ ਦਾ ਸਾਥ, ਦੁਕਾਨਾਂ ਰਹੀਆਂ ਬੰਦ
. . .  1 day ago
ਰਾਏਕੋਟ , 8 ਮਈ (ਸੁਸ਼ੀਲ ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਲਾਕਡਾਊਨ ਦੌਰਾਨ ਦੁਕਾਨਾਂ ਖੁਲ੍ਹਵਾਉਣ ਲਈ ਬੀ.ਕੇ.ਯੂ. ਡਕੌਂਦਾ ਵਲੋਂ...
ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਕਰਨ ਦੇ ਦਿੱਤੇ ਆਦੇਸ਼
. . .  1 day ago
ਬੱਧਨੀ ਕਲਾਂ, 08 ਮਈ - (ਸੰਜੀਵ ਕੋਛੜ) ਸੂਬਾ ਸਰਕਾਰ ਵਲੋਂ ਹਫ਼ਤੇ ਦੇ ਅਖੀਰ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ...
ਨਵਜੋਤ ਸਿੱਧੂ ਨੇ ਮੁੜ ਘੇਰਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ
. . .  1 day ago
ਅਬੋਹਰ,8 ਮਈ (ਕੁਲਦੀਪ ਸਿੰਘ ਸੰਧੂ) - ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਬੇਅਦਬੀ ਦੇ ਮਾਮਲੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰ ਕੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਖ਼ਾਨਾ - ਜੰਗੀ ...
ਕਿਸਾਨ ਸੰਗਠਨਾਂ ਨੇ ਤਾਲਾਬੰਦੀ ਭੰਗ ਕਰਨ ਲਈ ਬਾਜ਼ਾਰਾਂ 'ਚ ਕੀਤਾ ਮੋਦੀ ਤੇ ਕੈਪਟਨ ਸਰਕਾਰਾਂ ਵਿਰੁੱਧ ਰੋਸ ਮਾਰਚ
. . .  1 day ago
ਅਜਨਾਲਾ, 8 ਮਈ (ਐਸ. ਪ੍ਰਸ਼ੋਤਮ) - ਅਜਨਾਲਾ ਦੇ ਬਾਜ਼ਾਰਾਂ 'ਚ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਕਿਸਾਨ ਸੰਗਠਨਾਂ ਜਿੰਨਾਂ 'ਚ ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ...
ਸੰਯੁਕਤ ਮੋਰਚੇ ਦੇ ਸੱਦੇ 'ਤੇ ਦੋਰਾਹਾ 'ਚ ਬਾਜ਼ਾਰ ਖੁਲ੍ਹਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤਾ ਰੋਸ ਮਾਰਚ
. . .  1 day ago
ਦੋਰਾਹਾ, 8 ਮਈ (ਜਸਵੀਰ ਝੱਜ)- ਸੰਯੁਕਤ ਕਿਸਾਨ ਮੋਰਚੇ ਵਲ਼ੋਂ ਅੱਜ ਦੁਕਾਨਦਾਰਾਂ ਦੇ ਹੱਕ ਵਿਚ ਦੁਕਾਨਾਂ ਖੁਲ੍ਹਵਾਉਣ ਦੇ ਦਿੱਤੇ ਗਏ ਸੱਦੇ ਨੂੰ ਦੋਰਾਹਾ....
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਕਾਨਾਂ ਖੁਲ੍ਹਵਾਈਆਂ
. . .  1 day ago
ਲੋਪੋਕੇ, 8 ਮਈ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਵਲੋ...
ਸ਼ਰਾਬ ਦੇ ਠੇਕੇ ਖੋਲ੍ਹਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਾਬ ਦੇ ਠੇਕੇ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  1 day ago
ਨੂਰਪੁਰ ਬੇਦੀ, 8 ਮਈ (ਹਰਦੀਪ ਸਿੰਘ ਢੀਂਡਸਾ) - ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਰੱਖਣ ਅਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਰੱਖਣ ਦੇ ਰੋਸ ਵਜੋਂ ਅੱਜ ਕਿਸਾਨ...
ਨਿਹਾਲ ਸਿੰਘ ਵਾਲਾ ਵਿਖੇ ਜਨਤਕ ਜਥੇਬੰਦੀਆਂ ਵਲੋਂ ਤਾਲਾਬੰਦੀ ਖ਼ਿਲਾਫ਼ ਲਗਾਇਆ ਰੋਸ ਧਰਨਾ
. . .  1 day ago
ਨਿਹਾਲ ਸਿੰਘ ਵਾਲਾ, (ਮੋਗਾ), 8 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਦੁਕਾਨਦਾਰਾਂ, ਕਾਰੋਬਾਰੀਆਂ ਦੀਆਂ ਬੰਦ ਪਈਆਂ ਦੁਕਾਨਾਂ ਖੁਲ੍ਹਵਾਉਣ ਅਤੇ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ 'ਤੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਤਰਨਤਾਰਨ

ਸਰਪੰਚ ਸੋਨੂੰ ਚੀਮਾ ਨੇ ਵਿਧਾਇਕ ਅਗਨੀਹੋਤਰੀ 'ਤੇ ਲਗਾਏ ਗੰਭੀਰ ਦੋਸ਼

ਸਰਾਏ ਅਮਾਨਤ ਖਾਂ, 22 ਫਰਵਰੀ (ਨਰਿੰਦਰ ਸਿੰਘ ਦੋਦੇ)- ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੁਨੀਸ਼ ਕੁਮਾਰ ਮੋਨੂੰ ਚੀਮਾ ਦੇ ਭਰਾਤਾ ਅੱਡਾ ਝਬਾਲ ਤੋਂ ਸਰਪੰਚ ਅਵਨ ਕਮਾਰ ਸੋਨੂੰ ਚੀਮਾ ਵਲੋਂ ਆਪਣੇ ਸਾਥੀਆਂ ਸਮੇਤ ਬਲਾਕ ਗੰਡੀਵਿੰਡ 'ਚ ਧਰਨਾ ਲਗਾ ਕੇ ਹਲਕਾ ...

ਪੂਰੀ ਖ਼ਬਰ »

ਮੋਦੀ ਹਕੂਮਤ ਵੱਡੇ ਘਰਾਣਿਆਂ ਦਾ ਹੱਥ ਠੋਕਾ ਬਣੀ-ਬ੍ਰਹਮਪੁਰਾ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ, ਮਜ਼ਦੂਰਾਂ ਤੇ ਸਾਰੇ ਕੋਝੇ ਹਥਿਆਰ ਅਪਨਾਉਣ ਬਾਅਦ ਮੋਦੀ ਸਰਕਾਰ ...

ਪੂਰੀ ਖ਼ਬਰ »

ਵਿਅਕਤੀ ਨੂੰ ਅਗਵਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਸ਼ਸ਼ੀ ਕੋਸਲ ਪਤਨੀ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਭੱਦੀ ਸ਼ਬਦਾਵਲੀ ਵਰਤਣ ਵਾਲੇ ਖਿਲਾਫ਼ ਰੋਸ ਪ੍ਰਦਰਸ਼ਨ

ਭਿੱਖੀਵਿੰਡ, 22 ਫਰਵਰੀ (ਬੌਬੀ)- ਸ਼ੋਸਲ ਮੀਡੀਆ 'ਤੇ ਵੀਡੀਓ ਪਾ ਕੇ ਰੰਘਰੇਟੇ ਸਿੰਘਾਂ ਨੂੰ ਭੱਦੀ ਸ਼ਬਦਾਵਲੀ ਵਰਤਣ ਵਾਲੇ ਵਿਆਕਤੀ ਖਿਲਾਫ਼ ਸਖਤ ਕਾਰਵਾਈ ਕਰਵਾਉਣ ਸਬੰਧੀ ਵਾਲਮੀਕ ਆਸ਼ਰਮ ਧੂਣਾ ਸਾਹਿਬ ਮਾਝਾ ਜ਼ੋਨ ਦੇ ਚੇਅਰਮੈਨ ਹਰਚੰਦ ਸਿੰਘ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਰੇਨ ਸਟੋਰਮ ਆਈਲਟਸ ਤੇ ਇਮੀਗ੍ਰੇਸ਼ਨ ਤੋਂ ਕੋਚਿੰਗ ਲੈ ਕੇ ਵਿਦਿਆਰਥੀਆਂ ਨੇ ਮਨਚਾਹੇ ਬੈਂਡ ਹਾਸਲ ਕੀਤੇ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)¸ ਅੱਜ ਕੱਲ੍ਹ ਹੋਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਇਛੁੱਕ ਹੈ ਅਤੇ ਇਸ ਲੋੜ ਨੂੰ ਪੂਰਾ ਕਰਨ ਲਈ ਵਿਦਿਆਰਥੀ ਆਪਣੀ ਮੁਢਲੀ ਸਿੱਖਿਆ ਪੂਰੀ ਕਰਕੇ ਵੱਖਰੇ ਵੱਖਰੇ ਆਈਲੈਟਸ ਸੈਂਟਰਾਂ ਵਲੋਂ ਮੁੱਖ ਕਰਦੇ ਹਨ ਪਰ ਸਹੀ ਮਾਰਗ ...

ਪੂਰੀ ਖ਼ਬਰ »

ਅਗਵਾ ਕਰ ਕੇ ਕਤਲ ਦੇ ਮਾਮਲੇ 'ਚ ਨਾਮਜ਼ਦ 2 ਵਿਅਕਤੀ ਅਦਾਲਤ ਵਲੋਂ ਬਰੀ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਸਾਲ 2016 ਵਿਚ ਪਿੰਡ ਫੈਲੋਕੇ ਵਿਖੇ ਇਕ ਨੌਜਵਾਨ ਨੂੰ ਨਸ਼ੇ ਦਾ ਲਾਲਚ ਦੇ ਕੇ ਅਗਵਾ ਕਰਨ ਤੋਂ ਬਾਅਦ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ 'ਤੇ ਦਰਜ ਕੀਤੇ ਗਏ ਮਾਮਲੇ ਵਿਚ ਵਧੀਕ ਸੈਸ਼ਨ ਜੱਜ ਪੀ.ਐਸ. ਰਾਏ ਦੀ ਅਦਾਲਤ ਨੇ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਦੇ ਪਿਤਾ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ

ਖੇਮਕਰਨ, 22 ਫਰਵਰੀ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਫੈਡਰੇਸ਼ਨ ਆਫ ਆੜ੍ਹਤੀ ਯੂਨੀਅਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਦੇ ਪਿਤਾ ਬਾਪੂ ਮਾਨ ਸਿੰਘ ਸੰਧੂ ਜਿਹੜੇ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਦੀ ਮਿ੍ਤਕ ਦੇਹ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਅਧਿਆਪਕਾ ਸਿਮਰਜੀਤ ਕੌਰ ਨੂੰ ਸਿੱਖਿਆ ਸਕੱਤਰ ਕਿ੍ਸ਼ਨ ਕਾਂਤ ਨੇ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ

ਚੋਹਲਾ ਸਾਹਿਬ, 22 ਫਰਵਰੀ (ਬਲਵਿੰਦਰ ਸਿੰਘ)-ਸਰਕਾਰੀ ਸਕੂਲਾਂ ਵਿਚ ਵੀ ਅਧਿਆਪਕਾਂ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਕੀਤੇ ਜਾ ਰਹੇ ਕੰਮ ਦੀ ਮਿਸਾਲ ਦਿੰਦਿਆਂ ਸਰਕਾਰੀ ਪ੍ਰਾਇਮਰੀ ਸਕੂਲ (ਵੇਈਪੂਈਾ) ਦੀ ਅਧਿਆਪਕਾ ਸਿਮਰਜੀਤ ਕੌਰ ਨੂੰ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ-ਇੰਚਾਰਜ ਗੱਜਣ ਸਿੰਘ

ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ)- ਤਰਨ ਤਾਰਨ ਬੱਸ ਸਟੈਂਡ ਚੌਂਕੀ ਦੇ ਇੰਚਾਰਜ਼ ਏ.ਐੱਸ.ਆਈ. ਗੱਜਣ ਸਿੰਘ ਨੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਨਾਕਾਬੰਦੀ ਕੀਤੀ ਗਈ ਜਿਸ ਵਿਚ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਗਿੱਲਾ ਤੇ ਸੁੱਕਾ ਕੂੜਾ ਚੁੱਕਣ ਲਈ ਨਵੀਂ ਆਈ ਗੱਡੀ ਵਿਧਾਇਕ ਅਗਨੀਹੋਤਰੀ ਵਲੋਂ ਰਵਾਨਾ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਸ਼ਹਿਰ ਵਿਚੋਂ ਘਰ ਘਰ ਜਾ ਕੇ ਗਿੱਲਾ ਤੇ ਸੁੱਕਾ ਕੂੜਾ ਚੁੱਕਣ ਲਈ ਨਗਰ ਕੌਂਸਲ ਤਰਨ ਤਾਰਨ ਵਲੋਂ ਲਿਆਂਦੀ ਗਈ ਨਵੀਂ ਗੱਡੀ ਨੂੰ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ | ਇਹ ਗੱਡੀ ਹਰ ਵਾਰਡ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਹਫ਼ਤੇ ਦੀ ਸ਼ੁਰੂਆਤ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਫੈਸਲਾ ਕੀਤਾ ਗਿਆ ਹੈ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਇਕ ਹਫ਼ਤੇ ਦੀ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ 1087 ਕਰੋੜ ਦੇ ਮਿਊਾਸੀਪਲ ਪ੍ਰਾਜੈਕਟਾਂ ਦੀ ਆਨਲਾਈਨ ਸ਼ੁਰੂਆਤ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਾਗਰਿਕਾਂ ਨੂੰ ਮੁੱਢਲੀਆਂ ਸਹਲੂਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨ੍ਹਾਂ ਵਲੋਂ ਵਰਚੂਅਲ ਸਮਾਗਮ ਦੌਰਾਨ 1087 ਕਰੋੜ ਰੁਪਏ ਦੇ ਮਿਊਾਸੀਪਲ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਰਚੂਅਲ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਗਈ | ਇਸ ਮੌਕੇ ਕਾਰਜ ਸਾਧਕ ਅਫ਼ਸਰ ਕਮਲਜੀਤ ਸਿੰਘ ਵੀ ਮੌਜੂਦ ਸਨ | ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ਹਿਰਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਨੇ ਸਥਾਨਕ ਸਰਕਾਰਾਂ ਚੋਣਾਂ ਵਿਚ ਜਿੱਤ ਦੇਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਤੇ ਲੁਧਿਆਣੇ ਦੇ ਬੁੱਢੇ ਨਾਲੇ ਨੂੰ ਸਾਫ਼ ਕੀਤਾ ਜਾ ਰਿਹਾ ਹੈ ਜਿਸ ਨਾਲ ਮਾਲਵਾ ਖਿੱਤੇ ਦੀਆਂ ਨਹਿਰਾਂ ਵਿਚ ਹੁਣ ਗੰਦਾ ਪਾਣੀ ਨਹੀਂ ਆਵੇਗਾ | ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਅਤੇ ਮੁੱਖ ਸਕੱਤਰ ਪੰਜਾਬ ਵਿੰਨੀ ਮਹਾਜਨ ਨੇ ਵੀ ਸੰਬੋਧਨ ਕੀਤਾ | ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਵਲੋਂ ਅੱਜ ਲੁਧਿਆਣਾ, ਜਲੰਧਰ, ਅੰਮਿ੍ਤਸਰ ਤੇ ਸੁਲਤਾਨਪੁਰ ਲੋਧੀ ਵਿਖੇ 936.43 ਕਰੋੜ ਰੁਪਏ ਨਾਲ ਸਮਾਰਟ ਸਿਟੀ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਅਤੇ 151.4 ਕਰੋੜ ਰੁਪਏ ਨਾਲ ਬਰਨਾਲਾ, ਖੰਨਾ ਅਤੇ ਬਸਤੀ ਪੀਰ ਦਾਦ, ਜਲੰਧਰ ਵਿਖੇ ਅਮੁਰਤ ਯੋਜਨਾ ਤਹਿਤ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਪੀਣ ਵਾਲੇ ਸਾਫ਼ ਪਾਣੀ ਅਤੇ ਸੀਵਰੇਜ ਆਦਿ ਵਿਕਾਸ ਦੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਵਿਚ ਤੇਜ਼ੀ ਲਿਆਂਦੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਸੁਖਦੇਵ ਸਿੰਘ ਭੈਲ ਗੋਇੰਦਵਾਲ ਟਰੱਕ ਯੂਨੀਅਨ ਦੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਗੋਇੰਦਵਾਲ ਸਾਹਿਬ, 22 ਫਰਵਰੀ (ਸਕੱਤਰ ਸਿੰਘ ਅਟਵਾਲ)- ਸਥਾਨਕ ਕਸਬੇ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਟਰੱਕ ਆਪਰੇਟਰ ਯੂਨੀਅਨ ਦਾ ਇਕੱਠ ਕੀਤਾ ਗਿਆ ਜਿਸ ਵਿਚ ਇਕੱਤਰ ਹੋਏ ਟਰੱਕ ਅਪਰੇਟਰਾਂ ਵਲੋਂ ਟਰੱਕ ਯੂਨੀਅਨ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

25 ਦੀ ਮਹਾਂਰੈਲੀ ਸਰਕਾਰ ਲਈ ਬਣੇਗੀ ਚਿੰਤਾ ਦਾ ਵਿਸ਼ਾ-ਸਭਰਾ

ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੀ ਮੀਟਿੰਗ ਪਿੰਡ ਦੁੱਬਲੀ ਦੇ ਗੁਰਦੁਆਰਾ ਧੰਨ ਧੰਨ ਬਾਬਾ ਸੰਤ ਖਾਲਸਾ ਜੀ ਦੇ ਸਥਾਨ 'ਤੇ ਗੁਰਭੇਜ ਸਿੰਘ ਧਾਰੀਵਾਲ, ਦਿਲਬਾਗ ਸਿੰਘ ਸਭਰਾ ਅਤੇ ਤਰਸੇਮ ...

ਪੂਰੀ ਖ਼ਬਰ »

ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਨਵੇਂ ਲਗਾਏ ਗਏ ਟਿਊਬਵੈੱਲ ਦਾ ਉਦਘਾਟਨ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਸਥਾਨਕ ਗਾਂਧੀ ਪਾਰਕ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਲਗਾਏ ਗਏ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ...

ਪੂਰੀ ਖ਼ਬਰ »

ਲੱਕੀ ਪਾਂਧੀ ਜ਼ਿਲ੍ਹਾ ਕਾਂਗਰਸ ਐੱਸ. ਸੀ. ਸੈੱਲ ਦੇ ਚੇਅਰਮੈਨ ਨਿਯੁਕਤ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਆ ਰਹੇ ਸੀਨੀਅਰ ਕਾਂਗਰਸੀ ਆਗੂ ਲੱਕੀ ਪਾਂਧੀ ਨੂੰ ਕਾਂਗਰਸ ਹਾਈਕਮਾਂਡ ਨੇ ਜ਼ਿਲ੍ਹਾ ਕਾਂਗਰਸ ਸੈੱਲ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਗੱਲਬਾਤ ਦੌਰਾਨ ਲੱਕੀ ...

ਪੂਰੀ ਖ਼ਬਰ »

ਜਨ ਸੰਗਰਾਮ ਬਣ ਚੁੱਕੇ ਕਿਸਾਨ ਘੋਲ ਨੂੰ ਲੀਹੋਂ ਲਾਹੁਣ ਦੀਆਂ ਮੋਦੀ ਸਰਕਾਰ ਦੀਆਂ ਚਾਲਾਂ ਨਾਕਾਮ ਕਰੋ-ਪਾਸਲਾ, ਹਰਭਜਨ

ਤਰਨ ਤਾਰਨ, 22 ਫ਼ਰਵਰੀ (ਹਰਿੰਦਰ ਸਿੰਘ)- ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਿਚ ਸ਼ਾਮਿਲ ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀਆਂ ਤਰਨ ਤਾਰਨ ਜ਼ਿਲ੍ਹਾ ਕਮੇਟੀਆਂ ਵਲੋਂ ਸਥਾਨਕ ਗਾਂਧੀ ਪਾਰਕ ਵਿਖੇ ਪਵਨ ਕੁਮਾਰ ਭਿੱਖੀਵਿੰਡ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਨਾਲ ਇਕ ਵਿਅਕਤੀ ਮੌਤ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਦੁਕਾਨ ਤੋਂ 4 ਐੱਲ. ਈ. ਡੀ. ਚੋਰੀ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੁਕਾਨ ਅੰਦਰ ਦਾਖਲ ਹੋ ਕੇ ਐੱਲ.ਈ.ਡੀ. ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...

ਪੂਰੀ ਖ਼ਬਰ »

ਪੰਜਾਬ ਨੂੰ ਗੈਂਗਸਟਰਾਂ ਦੇ ਖੌਫ਼ ਤੋਂ ਮੁਕਤ ਕਰਵਾਏ ਪੁਲਿਸ ਪ੍ਰਸ਼ਾਸਨ-ਜੋਸ਼ੀ

ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ)- ਪੰਜਾਬ 'ਚ ਗੈਂਗਸਟਰਾਂ ਦਾ ਖੌਫ਼ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਫੇਲ੍ਹ ਸਾਬਿਤ ਹੋ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਫ਼ਰੀਦਕੋਟ ਵਿਖੇ ਯੂਥ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਲੋਕ ਹਿੱਤ 'ਚ ਨਹੀਂ ਮੋਦੀ ਸਰਕਾਰ ਦੀਆਂ ਨੀਤੀਆਂ-ਅਰੋੜਾ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)-ਲੋਕ ਲਹਿਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਦੌਰਾਨ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਵਧ ਰਹੀਆਂ ਹਨ ਇਹ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਸਬ ਡਵੀਜ਼ਨ ਦੀ ਚੋਣ ਹੋਈ

ਤਰਨ ਤਾਰਨ, 22 ਫਰਵਰੀ (ਪਰਮਜੀਤ ਜੋਸ਼ੀ)- ਸਬ ਡਵੀਜ਼ਨ ਗੋਹਲਵੜ ਵਿਖੇ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਦਾ ਝੰਡਾ ਲਹਿਰਾਇਆ ਗਿਆ ਤੇ ਸਬ ਡਵੀਜ਼ਨ ਦੀ ਚੋਣ ਕੀਤੀ ਗਈ | ਇਸ ਚੋਣ ਵਿਚ ਸਰਪ੍ਰਸਤ ਜੇ.ਈ. ਗੁਰਬਚਨ ਸਿੰਘ, ਪ੍ਰਧਾਨ ਕੁਲਦੀਪ ਸਿੰਘ ਠਰੂ, ਜਨਰਲ ਸਕੱਤਰ ...

ਪੂਰੀ ਖ਼ਬਰ »

ਪਿੰਡ ਗੋਧਰਪੁਰ ਦੇ ਸ਼ਹੀਦੀ ਸਾਕੇ 'ਚ ਸ਼ਾਮਿਲ ਹੋਈ ਹਲਕੇ ਦੀ ਸੰਗਤ ਦੀ ਤਹਿ ਦਿਲੋਂ ਧੰਨਵਾਦੀ ਹਾਂ-ਰੁਪਿੰਦਰ ਕੌਰ ਬ੍ਰਹਮਪੁਰਾ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਗੋਰਖਪੁਰ ਵਿਖੇ ਰੱਖੇ ਗਏ ਸ਼ਰਧਾਂਜਲੀ ਸਮਾਗਮ ਵਿਚ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੀ ਸੰਗਤ ...

ਪੂਰੀ ਖ਼ਬਰ »

ਸਮਾਗਮਾਂ 'ਚ ਗੋਲੀਆਂ ਚਲਾਉਣ ਵਾਲੇ ਨੂੰ ਫਾਹੇ ਲਾਇਆ ਜਾਵੇ-ਭਰੋਵਾਲ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਜੋ ਕਦੀ ਆਪਣੇ ਅਮੀਰ ਵਿਰਸੇ ਕਾਰਨ ਸੰਸਾਰ ਭਰ 'ਚ ਪ੍ਰਸਿੱਧ ਸੀ ਪਰ ਪੈਸੇ ਦੀ ਚਕਾਚੌਂਧ ਤੇ ਝੂਠੀ ਸ਼ੋਹਰਤ ਨੇ ਜਿੱਥੇ ਸਭ ਕੁਝ ਖੋਖਲਾ ਕਰ ਦਿੱਤਾ ਹੈ ਉੱਥੇ ਕੁਝ ਦਿਸ਼ਾਹੀਣ ਲੋਕ ਸਿਰਫ਼ ਤੇ ਸਿਰਫ਼ ਆਪਣੀ ਚੌਧਰ ...

ਪੂਰੀ ਖ਼ਬਰ »

ਪੰਜਾਬ ਰਾਜ ਅਨਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵੈਰੋਵਾਲ ਵਿਖੇ ਸ਼ਿਕਾਇਤ ਦਾ ਨਿਪਟਾਰਾ ਕਰਨ ਪੁੱਜੇ

ਖਡੂਰ ਸਾਹਿਬ, 22 ਫਰਵਰੀ (ਰਸ਼ਪਾਲ ਸਿੰਘ ਕੁਲਾਰ, ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਰਾਜ ਅਨਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ, ਦੀਪਕ ਕੁਮਾਰ ਵੇਰਕਾ, ਨਵਪ੍ਰੀਤ ਮਹਿਮੀ ਵੈਰੋਵਾਲ (ਕੀੜੀ ਸ਼ਾਹੀ) ਵਿਖੇ ਇਕ ਦਲਿਤ ਵਿਅਕਤੀ ਦੀ ਸ਼ਿਕਾਇਤ ਦਾ ਨਿਪਟਾਰਾ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 5363 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)¸ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 5363 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ | ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਅਤੇ ਮੈਡੀਕਲ ਸਪੈਸ਼ਲਿਸਟ ਡਾ. ਸਮਸ਼ੇਰ ਸਿੰਘ ਨੇ ਸਿਵਲ ...

ਪੂਰੀ ਖ਼ਬਰ »

ਅਥਲੈਟਿਕਸ ਖਿਡਾਰਨਾਂ ਦੀ ਵਿੰਗ ਲਈ ਚੋਣ ਪਹੂਵਿੰਡ ਵਿਖੇ 24 ਨੂੰ

ਭਿੱਖੀਵਿੰਡ, 22 ਫਰਵਰੀ (ਬੌਬੀ)- ਸ਼ਹੀਦ ਬਾਬਾ ਦੀਪ ਸਿੰਘ ਅਥਲੈਟਿਕ ਅਕੈਡਮੀ ਪਹੂਵਿੰਡ ਵਿਖੇ 24 ਫਰਵਰੀ ਨੂੰ ਖਿਡਾਰਨਾਂ ਦੇ ਟਰਾਇਲ ਹੋਣਗੇ | ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਜੀਤ ਕਰ ਅਸਮਾਨ ਕੋ ਛੂਹਨਾ' ਸਕੀਮ ਅਧੀਨ ਸ਼ਹੀਦ ਬਾਬਾ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਤੋਂ ਘਬਰਾਈ ਕੇਂਦਰ ਸਰਕਾਰ ਤੇਲ, ਗੈਸ ਦੀਆਂ ਕੀਮਤਾਂ ਵਧਾ ਕੇ ਆਪਣਾ ਗੁੱਸਾ ਕੱਢ ਰਹੀ-ਪੱਖੋਕੇ

ਤਰਨ ਤਾਰਨ, 22 ਫ਼ਰਵਰੀ (ਲਾਲੀ ਕੈਰੋਂ)- ਕੇਂਦਰ ਵਿਚਲੀ ਮੋਦੀ ਸਰਕਾਰ ਖੇਤੀ ਦੇ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਉਲਟਾ ਦੇਸ਼ ਦੀ ਜਨਤਾ 'ਤੇ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਬੇਲੋੜਾ ਤੇ ਜਾਣ ਬੁੱਝ ਕੇ ਬੋਝ ਪਾ ਰਹੀ ਹੈ | ਇਹ ...

ਪੂਰੀ ਖ਼ਬਰ »

ਮਾਸਟਰ ਮਹਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਮੇਲਾ ਕਰਵਾਇਆ

ਮੀਆਂਵਿੰਡ, 22 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਆਪਣੇ ਪਿਤਾ ਮਾਸਟਰ ਮਹਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਜੱਗ ਮੇਲਾ ਨਾਥਾਂ ਦੀ ਕੁਟੀਆ 'ਚ ਕਰਵਾਇਆ | ਇਸ ਮੌਕੇ ਹਰਦੁਆਰ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਸਾਧੂ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਇਤਿਹਾਸਕ ਜਿੱਤ-ਆਗੂ

ਮੀਆਂਵਿੰਡ, 22 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਸਥਾਨਕ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸੱਤਾ 'ਤੇ ਕਾਬਜ਼ ਕਾਂਗਰਸ ਪਾਰਟੀ ਨੂੰ ਦਿੱਤੀ ਟੱਕਰ ਨੌਜਵਾਨਾਂ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਦਾ ਨਤੀਜਾ ਹੈ | ਇਹ ਸ਼ਬਦ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ...

ਪੂਰੀ ਖ਼ਬਰ »

ਬੀਬੀ ਰਜਨੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 26 ਤੋਂ 28 ਫਰਵਰੀ ਤੱਕ

ਪੱਟੀ, 22 ਫਰਵਰੀ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਬੀਬੀ ਰਜਨੀ ਨੂੰ ਸਮਰਪਿਤ ਸਾਲਾਨਾ ਸਮਾਗਮ 26 ਤੋਂ 28 ਫਰਵਰੀ ਤੱਕ ਗੁਰਦੁਆਰਾ ਬੀਬੀ ਰਜਨੀ ਸਾਹਮਣੇ ਰੇਲਵੇ ਸਟੇਸ਼ਨ ਪੱਟੀ ਵਿਖੇ ਬੜੀ ਸ਼ਰਧਾ ਤੇ ਧੂੰਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਲੋਕਲ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਪੰਜਾਬ ਇਸਤਰੀ ਸਭਾ ਦੀ ਮੀਟਿੰਗ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਸੋਹਲ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਨ ਤੋਂ ਬਾਅਦ ਜਾਣਕਾਰੀ ਦਿੰਦਿਆਂ ਪੰਜਾਬ ਇਸਤਰੀ ਸੂਬਾਈ ਜਨਰਲ ਸਕੱਤਰ ਰਾਜਿੰਦਰਪਾਲ ਕੌਰ ਅਤੇ ਤਰਨ ਤਾਰਨ ਜ਼ਿਲ੍ਹੇ ਦੀ ਸਕੱਤਰ ...

ਪੂਰੀ ਖ਼ਬਰ »

ਬਲਬੀਰ ਸਿੰਘ ਸੈਕਟਰੀ ਦੀ ਮੌਤ 'ਤੇ ਅਕਾਲੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਸ਼ਾਹਬਾਜ਼ਪੁਰ, 22 ਫਰਵਰੀ (ਪਰਦੀਪ ਬੇਗੇਪੁਰ)-ਨੇੜਲੇ ਪਿੰਡ ਗੁਲਾਲੀਪੁਰ ਦੇ ਵਸਨੀਕ ਬਲਬੀਰ ਸਿੰਘ ਸੈਕਟਰੀ (67) ਜਿਨ੍ਹਾਂ ਦਾ ਬੀਤੇ ਸਨਿਚਰਵਾਰ ਨੂੰ ਸਵਰਗਵਾਸ ਹੋ ਗਿਆ ਸੀ, ਦੇ ਪੁੱਤਰ ਗੁਰਵਰਿਆਮ ਸਿੰਘ ਸੈਕਟਰੀ ਅਤੇ ਗੁਰਲਾਲ ਸਿੰਘ ਨਾਲ ਸ਼੍ਰੋਮਣੀ ਅਕਾਲੀ ਦੇ ਆਗੂ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਲੋਕਾਂ ਦਾ ਆਰਥਿਕ ਪੱਖੋਂ ਲੱਕ ਤੋੜ ਰਹੀ-ਰਣਜੀਤ

ਤਰਨ ਤਾਰਨ, 22 ਫ਼ਰਵਰੀ (ਲਾਲੀ ਕੈਰੋਂ)¸ ਕੇਂਦਰ ਵਿਚਲੀ ਮੋਦੀ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਤੇ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਾਸਲ ਕੀਤੀ ਸੀ, ਜਦਕਿ ਇਸ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਖੁਸ਼ਹਾਲ ਕਰਨ ਦੀ ਜਗ੍ਹਾ ਇਕ ਤੋਂ ਵਧ ਕੇ ਇਕ ਬੋਝ ਪਾ ਕੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਝਬਾਲ ਵਿਖੇ ਕਿਸਾਨਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਵੰਡੇ

ਝਬਾਲ, 22 ਫਰਵਰੀ (ਸਰਬਜੀਤ ਸਿੰਘ)-ਝਬਾਲ ਵਿਖੇ ਮਾਰਕਿਟ ਕਮੇਟੀ ਝਬਾਲ ਦੇ ਸਮੂਹ ਸਟਾਫ਼ ਵਲੋਂ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏੇ ਗਏ | ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨੇ 'ਤੇ ਬੈਠੈ ਕਿਸਾਨਾਂ ਦੀ ਚੜ੍ਹਦੀ ਕਲਾ ਤੇ ਸਰਬਤ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਸੇਵਕ ਦਲ ਵਲੋਂ ਮੰਦਰ ਵਿਖੇ ਨਵਾਂ ਸੋਲਰ ਸਿਸਟਮ ਲਗਾਉਣ ਦਾ ਕਾਰਜ ਆਰੰਭ

ਤਰਨ ਤਾਰਨ, 22 ਫਰਵਰੀ (ਵਿਕਾਸ ਮਰਵਾਹਾ) - ਸ੍ਰੀ ਗਣੇਸ਼ ਸੇਵਕ ਦਲ ਵਲੋਂ ਸ੍ਰੀ ਠਾਕੁਰ ਦਵਾਰਾ ਮਦਨ ਮੋਹਨ ਮੰਦਰ ਤਰਨ ਤਾਰਨ ਵਿਖੇ ਬਿਜਲੀ ਬਚਾਉਣ ਲਈ ਨਵਾਂ ਸੋਲਰ ਸਿਸਟਮ ਲਗਾਉਣ ਦੇ ਕਾਰਜ ਨੂੰ ਸ਼੍ਰੀ ਸਨਾਤਨ ਧਰਮ ਸਭਾ ਤਰਨ ਤਾਰਨ ਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਲਜੀਤ ਸਿੰਘ ਢਿੱਲੋਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਫਤਿਆਬਾਦ, 22 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪਿੰਡ ਖੁਵਾਸਪੁਰ ਦੇ ਉੱਘੇ ਸਮਾਜ ਸੇਵਕ ਬਿਜੈ ਸਿੰਘ ਢਿੱਲੋਂ ਖੁਵਾਸਪੁਰ ਦੇ ਸਪੁੱਤਰ ਬਲਜੀਤ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਕਰਵਾਇਆ ਗਿਆ | ਭਾਈ ਮੰਗਲ ...

ਪੂਰੀ ਖ਼ਬਰ »

ਹੈੱਡ ਗ੍ਰੰਥੀ ਨੂੰ ਕਥਾ ਕਰਦਿਆਂ ਪਿੰਡ ਦੇ ਵਿਅਕਤੀ ਵਲੋਂ ਜਾਤੀ ਸੂਚਕ ਸ਼ਬਦ ਬੋਲਣ 'ਤੇ ਹੋਇਆ ਹੰਗਾਮਾ

ਸਰਾਏ ਅਮਾਨਤ ਖਾਂ, 22 ਫਰਵਰੀ (ਨਰਿੰਦਰ ਸਿੰਘ ਦੋਦੇ)¸ ਪਿੰਡ ਗੰਡੀਵਿੰਡ ਵਿਚ ਪਿਛਲੇ ਦਿਨੀਂ ਬੀੜ ਬਾਬਾ ਬੁੱਢਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਗੁਰਦੁਆਰਾ ਸੰਤਪੁਰੀ ਕਲਾਂ ਬਾਬਾ ਹੀਰਾ ਦਾਸ 'ਚ ਕਥਾ ਕਰਦਿਆਂ ਹੀ ਪਿੰਡ ਦੇ ਇਕ ਵਿਅਕਤੀ ਵਲੋਂ ...

ਪੂਰੀ ਖ਼ਬਰ »

ਪੰਜਾਬ ਦਾ ਪੁਰਾਣਾ ਖੇਤੀ ਮੰਡੀ ਢਾਂਚਾ ਟੁੱਟਾ ਤਾਂ ਪਿੰਡਾਂ ਦੀਆਂ ਲਿੰਕ ਸੜਕਾਂ 'ਤੇ ਵੀ ਟੋਲ ਪਲਾਜ਼ੇ ਲੱਗ ਜਾਣਗੇ-ਦੁਗਲਵਾਲਾ, ਪਿੱਦੀ

ਤਰਨ ਤਾਰਨ, 22 ਫਰਵਰੀ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬੀਰ ਸਿੰਘ ਦੇ ਆਗੂ ਸੁਖਵਿੰਦਰ ਸਿੰਘ ਦੁਗਲਵਾਲਾ ਤੇ ਸੁਪਰੀਮ ਸਿੰਘ ਪਿੱਦੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਬਣਾਏ ਨਵੇਂ ਕਾਲੇ ਖੇਤੀ ਕਾਨੂੰਨਾਂ ਤਹਿਤ ਕਾਰਪੋਰੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX