ਤਾਜਾ ਖ਼ਬਰਾਂ


ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  5 minutes ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  8 minutes ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  10 minutes ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  17 minutes ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  22 minutes ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  29 minutes ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  34 minutes ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  20 minutes ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  45 minutes ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 1 hour ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 1 hour ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 1 hour ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 1 hour ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 2 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 2 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 3 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 3 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 4 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 5 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 6 hours ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 6 hours ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 7 hours ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  about 7 hours ago
ਨਵੀਂ ਦਿੱਲੀ, 11 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 3,29,942 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ...
ਸੰਦੀਪ ਸਿੰਗਲਾ ਦੀ ਮੌਤ ਨਾਲ "ਆਪ" 'ਚ ਸੋਗ ਦੀ ਲਹਿਰ
. . .  about 4 hours ago
ਸੰਗਰੂਰ 11 ਮਈ (ਧੀਰਜ ਪਸ਼ੋਰੀਆ) - ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਅਤੇ ਓੁਸ ਦੇ ਦੋ ਸਾਥੀਆਂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਹੋਈ ਮੌਤ ਨਾਲ "ਆਪ" ਵਿਚ ਸ਼ੋਕ ਦੀ ਲਹਿਰ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ। -ਅਰਨੈਸਟ ਹੈਮਿੰਗਵੇ

ਦਿੱਲੀ / ਹਰਿਆਣਾ

ਓ. ਐੱਫ. ਸੀ. ਕੈਨੇਡਾ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ 'ਤੇ ਵੈਬੀਨਾਰ ਕਰਵਾਇਆ

ਰਤੀਆ, 22 ਫਰਵਰੀ (ਬੇਅੰਤ ਕੌਰ ਮੰਡੇਰ)-ਉਨਟਾਰੀਓ ਫਰੈਂਡਜ਼ ਕਲੱਬ ਕੈਨੇਡਾ ਵਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਦਾ ਆਯੋਜਨ ਕਲੱਬ ਦੇ ਪ੍ਰਧਾਨ ਰਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਵੈਬੀਨਾਰ ਵਿਚ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜਾਇਬ ਸਿੰਘ ਚੱਠਾ ...

ਪੂਰੀ ਖ਼ਬਰ »

ਚਾਚਾ ਅਜੀਤ ਸਿੰਘ ਦਾ ਜਨਮ ਦਿਨ ਟਿਕਰੀ ਬਾਰਡਰ ਵਿਖੇ ਮਨਾਇਆ ਜਾਵੇਗਾ- ਮੱਲਵਾਲਾ

ਰਤੀਆ, 22 ਫਰਵਰੀ (ਬੇਅੰਤ ਕੌਰ ਮੰਡੇਰ)-ਖੇਤੀ ਬਚਾਓ ਸੰਘਰਸ਼ ਸੰਮਤੀ ਹਰਿਆਣਾ ਦੀ ਕਾਰਜਕਾਰਨੀ ਦੀ ਵਿਸ਼ੇਸ਼ ਬੈਠਕ ਸੰਮਤੀ ਦੇ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰੂਦੁਆਰਾ ਅਜੀਤਸਰ ਸਾਹਿਬ ਵਿਖੇ ਹੋਈ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਮੈਕ ਸਮੇਤ ਨਸ਼ਾ ਤਸਕਰ ਕਾਬੂ

ਯਮੁਨਾਨਗਰ, 22 ਫਰਵਰੀ (ਗੁਰਦਿਆਲ ਸਿੰਘ ਨਿਮਰ)-ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਕ ਨਸ਼ਾ ਤਸਕਰ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦੇਸ਼ ਦੀ ਰੱਖਿਆ ਕਰਨ ਵਾਲਾ ਸਿੱਖ ਅੱਜ ਆਪਣੀ ਜ਼ਮੀਨ ਲਈ ਲੜਾਈ ਲੜ ਰਿਹੈ- ਜਗਦੇਵ ਗਾਬਾ

ਸ਼ਾਹਬਾਦ ਮਾਰਕੰਡਾ, 22 ਫਰਵਰੀ (ਅਵਤਾਰ ਸਿੰਘ)-ਦੇਸ਼ ਦੀ ਰੱਖਿਆ ਵਿਚ ਸਭ ਤੋਂ ਜ਼ਿਆਦਾ ਯੋਗਦਾਨ ਪਾਉਣ ਵਾਲਾ ਸਿੱਖ ਅੱਜ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਲਈ ਲੜਾਈ ਲੜ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਦੇ ...

ਪੂਰੀ ਖ਼ਬਰ »

ਰਜਿੰਦਰ ਸ਼ਰਮਾ ਬਣੇ ਭਾਰਤ ਵਿਕਾਸ ਪਰੀਸ਼ਦ ਦੇ ਪ੍ਰਧਾਨ

ਸਿਰਸਾ, 22 ਫਰਵਰੀ (ਪਰਦੀਪ ਸਚਦੇਵਾ)- ਭਾਰਤ ਵਿਕਾਸ ਪਰਿਸ਼ਦ ਕਾਲਾਂਵਾਲੀ ਦੀ ਚੋਣ ਪੰਨੀਵਾਲਾ ਰੁਲਦੂ ਸ਼ਾਖਾ ਤੋਂ ਆਏ ਆਬਜ਼ਰਵਰ ਸਤਪਾਲ ਚਲਾਣਾ ਦੀ ਹਾਜ਼ਰੀ ਵਿਚ ਹੋਈ | ਇਸ ਮੌਕੇ 'ਤੇ ਰਜਿੰਦਰ ਸ਼ਰਮਾ ਨੂੰ ਸਰਬਸੰਮਤੀ ਨਾਲ ਪਰੀਸ਼ਦ ਦਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ...

ਪੂਰੀ ਖ਼ਬਰ »

ਸਿਰਸਾ 'ਚ ਅੱਜ ਹੋਵੇਗਾ 'ਪਗੜੀ ਸੰਭਾਲ' ਦਿਵਸ ਨੂੰ ਸਮਰਪਿਤ ਕਿਸਾਨ ਸੰਮੇਲਨ

ਸਿਰਸਾ, 22 ਫਰਵਰੀ (ਪਰਦੀਪ ਸਚਦੇਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 23 ਫਰਵਰੀ ਨੂੰ 'ਪਗੜੀ ਸੰਭਾਲ' ਦਿਵਸ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਸਿਰਸਾ ਦੇ ਦੁਸ਼ਹਿਰਾ ਗਰਾਉਂਡ 'ਚ ਇਹ ਪ੍ਰੋਗਰਾਮ ਕੀਤਾ ਜਾਣਾ ਹੈ | ਕਿਸਾਨ ਆਗੂ ...

ਪੂਰੀ ਖ਼ਬਰ »

ਮਹਿਲਾ ਸਵਾਰੀ ਦੀ ਮਦਦ ਕਰਨ ਵਾਲੇ ਰੋਡਵੇਜ਼ ਮੁਲਾਜ਼ਮਾਂ ਨੂੰ ਡੀ. ਸੀ. ਨੇ ਕੀਤਾ ਸਨਮਾਨਿਤ

ਸਿਰਸਾ, 22 ਫਰਵਰੀ (ਪਰਦੀਪ ਸਚਦੇਵਾ)-ਸਿਰਸਾ ਦੇ ਬੱਸ ਅੱਡੇ ਤੋਂ ਇਕ ਮਹਿਲਾ ਸਵਾਰੀ ਤੋਂ ਪਰਸ ਖੋਹ ਕੇ ਭੱਜਣ ਵਾਲੇ ਲੁਟੇਰੇ ਨੂੰ ਫੜ੍ਹਣ ਦਾ ਬਹਾਦਰੀ ਵਾਲਾ ਕੰਮ ਕਰਨ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਰੋਡਵੇਜ ਦੇ ਨਿਰੀਖਕ ਅਤੇ ਡਰਾਈਵਰ ਨੂੰ ਪ੍ਰਸ਼ੰਸਾ ਪੱਤਰ ...

ਪੂਰੀ ਖ਼ਬਰ »

ਜਥੇਦਾਰ ਦਾਦੂਵਾਲ ਨੇ ਹਮੇਸ਼ਾ ਪੰਥ ਦੀ ਲੜਾਈ ਲੜੀ- ਢੀਂਡਸਾ

ਸਿਰਸਾ, 22 ਫਰਵਰੀ (ਪਰਦੀਪ ਸਚਦੇਵਾ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹਮੇਸ਼ਾ ਪੰਥ ਦੇ ਸਿਧਾਂਤਾਂ ਦੀ ਲੜਾਈ ਲੜੀ ਹੈ ਤੇ ਉਨ੍ਹਾਂ 'ਤੇ ਸਮੇਂ ਦੀਆਂ ਸਰਕਾਰਾਂ ਨੇ ਕੇਸ ਦਰਜ ਕਰਕੇ ਅਨੇਕਾਂ ਵਾਰ ਜੇਲ੍ਹਾਂ ...

ਪੂਰੀ ਖ਼ਬਰ »

ਹਥੌੜਾ ਮਾਰ ਕੇ ਲੜਕੀ ਦੀ ਕੀਤੀ ਹੱਤਿਆ

ਨਵੀਂ ਦਿੱਲੀ, 22 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਬੇਗਮਪੁਰਾ ਇਲਾਕੇ ਵਿਚ ਇਕ 17 ਸਾਲਾ ਦੀ ਲੜਕੀ ਨੇ ਜਦੋਂ ਵਿਆਹ ਕਰਵਾਉਣ ਤੋਂ ਨਾਂਹ ਕੀਤੀ ਤਾਂ ਇਕ ਲਈਕ ਨਾਂਅ ਦੇ ਵਿਅਕਤੀ ਨੇ ਲੜਕੀ ਦੇ ਸਿਰ ਵਿਚ ਹਥੌੜਾ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਸੀ ਅਤੇ ਲਈਕ ਲੜਕੀ ...

ਪੂਰੀ ਖ਼ਬਰ »

ਕਲਯੁਗੀ ਪੁੱਤਰ ਨੇ ਕੀਤਾ ਮਾਂ ਦਾ ਕਤਲ

ਨਵੀਂ ਦਿੱਲੀ, 22 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਖਜ਼ਬਰੀ ਖ਼ਾਸ ਇਲਾਕੇ ਵਿਚ ਇਕ ਕਲਯੁਗੀ ਪੁੱਤਰ ਨੇ ਮਾਂ ਦੀ ਹੱਤਿਆ ਕਰ ਦਿੱਤੀ ਸੀ | ਇਹ ਕਲਯੁਗ ਬੇਟਾ ਸ਼ਰਾਬ ਦਾ ਆਦੀ ਸੀ, ਜਿਸ ਕਰਕੇ ਉਸ ਨੇ ਸ਼ਰਾਬ ਲਿਆਉਣ ਲਈ ਜਦੋਂ ਆਪਣੀ ਮਾਂ ਤੋਂ ਪੈਸੇ ਮੰਗੇ ਤਾਂ ਮਾਂ ਨੇ ...

ਪੂਰੀ ਖ਼ਬਰ »

ਏਮਜ਼ ਕਰ ਰਿਹੈ 80 ਸਾਲ ਦੀ ਉਮਰ ਤੋਂ ਜ਼ਿਆਦਾ ਲੋਕਾਂ 'ਤੇ ਸਟੱਡੀ

ਨਵੀਂ ਦਿੱਲੀ, 22 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦਾ ਏਮਜ਼ ਹਸਪਤਾਲ ਉਨ੍ਹਾਂ ਲੋਕਾਂ 'ਤੇ ਸਟੱਡੀ ਕਰ ਰਿਹਾ ਹੈ ਜਿਨ੍ਹਾਂ ਦੀ ਉਮਰ 80 ਸਾਲ ਤੋਂ ਜ਼ਿਆਦਾ ਹੈ ਅਤੇ ਨਾਲ ਹੀ ਉਨ੍ਹਾਂ ਦੀ ਯਾਦਾਸ਼ਤ ਵੀ 30 ਸਾਲ ਦੇ ਵਿਅਕਤੀ ਦੀ ਤਰ੍ਹਾਂ ਤੇਜ਼ ਹੈ | ਇਸ ਦੇ ਨਾਲ ਇਹ ਵੀ ...

ਪੂਰੀ ਖ਼ਬਰ »

100 ਤੋਂ ਵੱਧ ਮਹਿੰਗੇ ਸਾਇਕਲ ਚੋਰੀ ਕਰਨ ਵਾਲਾ ਕਾਬੂ

ਨਵੀਂ ਦਿੱਲੀ, 22 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗੱਡੀਆਂ ਦੀ ਚੋਰੀ ਸਬੰਧੀ ਖ਼ਬਰਾਂ ਤਾਂ ਸੁਣੀਆਂ ਸਨ ਪਰ ਪੁਲਿਸ ਦੇ ਹੱਥੇ ਇਕ ਅਜਿਹਾ ਚੋਰ ਚੜਿ੍ਹਆ ਹੈ ਜੋ ਮਹਿੰਗੇ ਸਾਈਕਲਾਂ ਦੀ ਚੋਰੀ ਕਰਦਾ ਸੀ | ਉਹ ਚੋਰੀ ਉਸ ਥਾਵਾਂ 'ਤੇ ਕਰਦਾ ਸੀ ਜੋ ਕਿ ਪਾਸ਼ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਨੇ ਕਰਵਾਇਆ ਮਾਤ ਭਾਸ਼ਾ ਨੂੰ ਸਮਰਪਿਤ ਆਨਲਾਈਨ ਭਾਸ਼ਨ

ਨਵੀਂ ਦਿੱਲੀ, 22 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਮਾਤ-ਭਾਸ਼ਾ ਨੂੰ ਸਮਰਪਿਤ ਆਨਲਾਈਨ ਭਾਸ਼ਨ ਕਰਵਾਇਆ ਗਿਆ | ਪੰਜਾਬੀ ਵਿਭਾਗ ਦੇ ਮੁਖੀ ਡਾ. ਰਵੀ ਰਵਿੰਦਰ ਨੇ ਸਵਾਗਤੀ ਸ਼ਬਦ ਬੋਲਦਿਆਂ ਜਸਵੰਤ ਸਿੰਘ ਜਫ਼ਰ ਅਤੇ ਭਾਸ਼ਨ ...

ਪੂਰੀ ਖ਼ਬਰ »

ਨਰਸਰੀ ਕਲਾਸ ਦੇ ਦਾਖ਼ਲੇ ਪ੍ਰਤੀ ਨਿਰਧਾਰਤ ਪ੍ਰਕਿਰਿਆ ਅਪਣਾਈ ਜਾਵੇ

ਨਵੀਂ ਦਿੱਲੀ, 22 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਇਨ੍ਹਾਂ ਦਿਨਾਂ ਵਿਚ ਨਰਸਰੀ ਕਲਾਸ ਦੇ ਦਾਖ਼ਲੇ ਪ੍ਰਤੀ ਬੱਚਿਆਂ ਦੇ ਮਾਪੇ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਉਨ੍ਹਾਂ ਨੂੰ ਆਪਣੇ ਬੱਚੇ ਦੇ ਦਾਖ਼ਲੇ ਪ੍ਰਤੀ ਥਾਂ-ਥਾਂ 'ਤੇ ਧੱਕੇ ਖਾਣੇ ਪੈਂਦੇ ਹਨ ਪਰ ਫਿਰ ਵੀ ...

ਪੂਰੀ ਖ਼ਬਰ »

ਬੰਧੂਆਂ ਮਜ਼ਦੂਰ ਬਣਾਏ 11 ਲੜਕਿਆਂ ਨੂੰ ਪੁਲਿਸ ਨੇ ਰਿਹਾਅ ਕਰਵਾਇਆ

ਨਵੀਂ ਦਿੱਲੀ, 22 ਫਰਵਰੀ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਦੇ ਸਮੇਂਪੁਰ ਬਾਦਲੀ ਦੇ ਇਲਾਕੇ ਵਿਚ ਬੰਧੂਆਂ ਮਜ਼ਦੂਰ ਬਣਾਏ ਗਏ ਮਜ਼ਦੂਰਾਂ 'ਚੋਂ 11 ਲੜਕਿਆਂ ਨੂੰ ਫੜਿਆ ਗਿਆ ਹੈ, ਜਿਸ ਵਿਚ ਇਕ 8 ਸਾਲ ਦਾ ਬੱਚਾ ਵੀ ਸ਼ਾਮਿਲ ਹੈ | ਡੀ.ਸੀ.ਪੀ.ਸੀ.ਆਰ. ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਚਾਰ ਜ਼ਖ਼ਮੀ

ਏਲਨਾਬਾਦ, 22 ਫਰਵਰੀ (ਜਗਤਾਰ ਸਮਾਲਸਰ)-ਸ਼ਹਿਰ ਦੀ ਸਿਰਸਾ ਰੋਡ 'ਤੇ ਪਿੰਡ ਸੁਰੇਰਾ ਦੇ ਬੱਸ ਸਟੈਂਡ ਕੋਲ ਅੱਜ ਇਕ ਐਂਬੂਲੈਂਸ ਅਤੇ ਟਰੈਕਟਰ ਵਿਚਕਾਰ ਟੱਕਰ ਹੋ ਜਾਣ ਕਾਰਨ 4 ਵਿਅਕਤੀ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਰਸਾ ਲਈ ਰੈਫਰ ਕੀਤਾ ਗਿਆ ਹੈ ...

ਪੂਰੀ ਖ਼ਬਰ »

ਮਹਾਂ-ਪੰਚਾਇਤ ਲਈ ਕਿਸਾਨਾਂ ਨੇ ਕੀਤੀ ਲਾਮਬੰਦੀ

ਏਲਨਾਬਾਦ, 22 ਫਰਵਰੀ (ਜਗਤਾਰ ਸਮਾਲਸਰ)-ਹਲਕੇ ਦੇ ਪਿੰਡ ਠੋਬਰੀਆ ਦੇ ਪੰਚਾਇਤ ਘਰ ਵਿਚ ਕਿਸਾਨਾਂ ਨੇ ਇਕ ਬੈਠਕ ਕਰਕੇ 23 ਫਰਵਰੀ ਨੂੰ ਸਿਰਸਾ ਵਿਖੇ ਹੋਣ ਵਾਲੀ ਕਿਸਾਨ ਮਹਾਂ-ਪੰਚਾਇਤ ਵਿਚ ਜ਼ਿਆਦਾ ਤੋਂ ਜ਼ਿਆਦਾ ਸੰਖਿਆ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ | ਇਸ ਦੌਰਾਨ ...

ਪੂਰੀ ਖ਼ਬਰ »

ਪਿੰਡ ਸੰਤਨਗਰ ਵਿਖੇ ਸੰਗੀਤਕ ਮੁਕਾਬਲੇ ਕਰਵਾਏ

ਏਲਨਾਬਾਦ, 22 ਫਰਵਰੀ (ਜਗਤਾਰ ਸਮਾਲਸਰ)-ਪਿੰਡ ਸੰਤਨਗਰ ਵਿਖੇ ਗੁਰਮਿਤ ਸੁਰ ਸਾਧਨਾ ਸੰਗੀਤ ਅਕੈਡਮੀ ਵਿਚ ਸੰਗੀਤ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਸੰਗੀਤ ਮੁਕਾਬਲਾ ਕਰਵਾਇਆ ਗਿਆ | ਇਹ ਮੁਕਾਬਲੇ ਸੀਨੀਅਰ ਤੇ ਜੂਨੀਅਰ ਦੋ ਵਰਗਾਂ ਵਿਚ ਕਰਵਾਏ ਗਏ | ਪ੍ਰੋਗਰਾਮ ਵਿਚ ਭਗਤ ...

ਪੂਰੀ ਖ਼ਬਰ »

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਨਕਾਣਾ ਸਾਹਿਬ ਸਾਕੇ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਇਆ

ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ 'ਸਾਕਾ ਨਨਕਾਣਾ ਸਾਹਿਬ' ਦੀ ਸ਼ਤਾਬਦੀ ਨੂੰ ਸਮਰਪਿਤ ਅਰਦਾਸ ਸਮਾਗਮ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਰਵਾਇਆ ਗਿਆ | ਇਸ ਅਰਦਾਸ ਸਮਾਗਮ 'ਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ...

ਪੂਰੀ ਖ਼ਬਰ »

ਭਾਰਤ ਭੇਦਭਾਵ ਰਹਿਤ, ਪੁਸ਼ਟੀ ਯੋਗ ਪ੍ਰਮਾਣੂ ਹਥਿਆਰ ਰਹਿਤ ਪ੍ਰਤੀ ਵਚਨਬੱਧ-ਵਿਦੇਸ਼ ਸਕੱਤਰ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਭਾਰਤ ਦੇ ਵਿਦੇਸ਼ੀ ਸਕੱਤਰ ਹਰਸ਼ਵਰਧਨ ਸ਼ਿ੍ੰਗਲਾ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਇਕ ਜ਼ਿੰਮੇਦਾਰ ਪ੍ਰਮਾਣੂ ਹਥਿਆਰਬੰਦ ਦੇਸ਼ ਦੇ ਤੌਰ 'ਤੇ ਪ੍ਰਮਾਣੂ ਹਥਿਆਰਾਂ ਦਾ ਪਹਿਲਾਂ ਇਸਤੇਮਾਲ ਨਾ ਕਰਨ ਦੇ ਰੁੱਖ ਨਾਲ ਘੱਟੋ-ਘੱਟ ਵਿਸ਼ਵ ...

ਪੂਰੀ ਖ਼ਬਰ »

ਦਹਾਕਿਆਂ ਤੱਕ ਦੇਸ਼ 'ਤੇ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਆਸਾਮ ਤੇ ਉੱਤਰ ਪੂਰਬ ਨੂੰ ਨਜ਼ਰਅੰਦਾਜ਼ ਕੀਤਾ- ਮੋਦੀ

ਧੇਮਾਜੀ (ਅਸਾਮ), 22 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦਹਾਕਿਆਂ ਤੱਕ ਦੇਸ਼ 'ਤੇ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਅਸਾਮ ਤੇ ਉੱਤਰ ਪੂਰਬ ਨੂੰ ਨਜ਼ਰਅੰਦਾਜ਼ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਸਾਮ ਦੇ ਉੱਤਰੀ ਕੰਢੇ ਨਾਲ ...

ਪੂਰੀ ਖ਼ਬਰ »

ਨੈਸ਼ਨਲ ਹੈਰਾਲਡ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਭੇਜਿਆ ਸੋਨੀਆ ਤੇ ਰਾਹੁਲ ਨੂੰ ਨੋਟਿਸ

ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਦਿੱਲੀ ਹਾਈਕੋਰਟ ਨੇ ਨੈਸ਼ਨਲ ਹੈਰਾਲਡ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ ਹੈ | ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਦੀ ਪਟੀਸ਼ਨ 'ਤੇ ਜਵਾਬ ...

ਪੂਰੀ ਖ਼ਬਰ »

ਭਾਰਤ ਵਲੋਂ ਮਾਰੀਸ਼ਸ ਨੂੰ 10 ਕਰੋੜ ਡਾਲਰ ਦਾ ਰੱਖਿਆ ਕਰਜ਼ ਦੇਣ ਦਾ ਪ੍ਰਸਤਾਵ

ਪੋਰਟ ਲੁਈਸ, 22 ਫਰਵਰੀ (ਏਜੰਸੀ)-ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਾਥ ਦਰਮਿਆਨ ਹੋਈ ਗੱਲਬਾਤ ਦੇ ਬਾਅਦ ਭਾਰਤ ਨੇ ਸੋਮਵਾਰ ਨੂੰ ਰੱਖਿਆ ਸੰਪਤੀ ਦੀ ਖਰੀਦ 'ਚ ਸਹਾਇਤਾ ਕਰਨ ਲਈ ਮਾਰੀਸ਼ਸ ਨੂੰ 10 ਕਰੋੜ ਡਾਲਰ ਕਰਜ਼ ਦੇਣ ਦੀ ...

ਪੂਰੀ ਖ਼ਬਰ »

ਛੇਤੀ ਹੀ ਰੱਖਿਆ ਉਪਕਰਨਾਂ ਦਾ ਵੱਡਾ ਨਿਰਯਾਤਕ ਬਣ ਜਾਵੇਗਾ ਭਾਰਤ-ਮੋਦੀ

ਨਵੀਂ ਦਿੱਲੀ, 22 ਫਰਵਰੀ (ਉਪਮਾ ਡਾਗਾ ਪਾਰਥ)-ਭਾਰਤ ਕੋਲ ਹਥਿਆਰ ਬਣਾਉਣ ਦਾ ਚੋਖਾ ਤਜਰਬਾ ਹੁੰਦਿਆਂ ਹੋਇਆਂ ਵੀ ਆਜ਼ਾਦੀ ਤੋਂ ਬਾਅਦ ਇਹ ਸਭ ਖ਼ਤਮ ਹੋ ਗਿਆ ਅਤੇ ਛੋਟੇ-ਛੋਟੇ ਹਥਿਆਰਾਂ ਲਈ ਵੀ ਅਸੀਂ ਦੂਜੇ ਦੇਸ਼ਾਂ 'ਤੇ ਨਿਰਭਰ ਹੋ ਗਏ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ...

ਪੂਰੀ ਖ਼ਬਰ »

ਇਕੱਲੇ ਪੱਛਮੀ ਬੰਗਾਲ 'ਚ ਹੀ ਨਹੀਂ, ਚੋਣਾਂ ਵਾਲੇ ਸਾਰੇ ਸੂਬਿਆਂ 'ਚ ਕੇਂਦਰੀ ਪੁਲਿਸ ਬਲ ਤਾਇਨਾਤ- ਚੋਣ ਕਮਿਸ਼ਨ

ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਹੈ ਕਿ ਕਈ ਦਹਾਕਿਆਂ ਤੋਂ ਚੋਣਾਂ ਵਾਲੇ ਸਾਰੇ ਸੂਬਿਆਂ 'ਚ ਕੇਂਦਰੀ ਪੁਲਿਸ ਬਲ ਆਮ ਅਭਿਆਸ (ਰੁਟੀਨ ਪ੍ਰੈਕਟਿਸ) ਵਜੋਂ ਤਾਇਨਾਤ ਕੀਤੇ ਜਾਂਦੇ ਹਨ ਅਤੇ ਇਹ ਖ਼ਾਸ ਤੌਰ 'ਤੇ ਪੱਛਮੀ ਬੰਗਾਲ 'ਚ ਹੀ ਨਹੀਂ ਭੇਜੇ ਜਾ ਰਹੇ | ਚੋਣ ਕਮਿਸ਼ਨ ਵਲੋਂ ਜਾਰੀ ਬਿਆਨ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਸੂਬਿਆਂ ਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ 'ਚ ਲੋਕ ਸਭਾ ਜਾਂ ਵਿਧਾਨ ਸਭਾਵਾਂ ਦੀਆਂ ਚੋਣਾਂ ਮੌਕੇ ਕੇਂਦਰੀ ਪੁਲਿਸ ਬਲ ਭੇਜੇ ਜਾਂਦੇ ਹਨ, ਉਨ੍ਹਾਂ ਨੂੰ ਖਾਸ ਤੌਰ ਸੰਵੇਦਨਸ਼ੀਲ ਤੇ ਗੜਬੜੀ ਵਾਲੇ ਇਲਾਕਿਆਂ 'ਚ ਤਾਇਨਾਤ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਖੇਤਰਾਂ ਦੀ ਪਛਾਣ ਰਾਜਨੀਤਕ ਪਾਰਟੀਆਂ ਤੇ ਇਕਾਈਆਂ ਸਮੇਤ ਵੱਖ-ਵੱਖ ਸਰੋਤਾਂ ਦੀ ਠੋਸ ਫੀਡਬੈਕ 'ਤੇ ਅਧਾਰਿਤ ਹੁੰਦੀ ਹੈ | ਚੋਣ ਕਮਿਸ਼ਨ ਵਲੋਂ ਉਨ੍ਹਾਂ ਕੁਝ ਰਿਪੋਰਟਾਂ ਦਾ ਜਵਾਬ ਦਿੱਤਾ ਗਿਆ ਹੈ, ਜਿਨ੍ਹਾਂ 'ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਕੇਂਦਰੀ ਬਲਾਂ ਨੂੰ ਵਿਸ਼ੇਸ਼ ਤੌਰ 'ਤੇ ਪੱਛਮੀ ਬੰਗਾਲ ਭੇਜਿਆ ਜਾ ਰਿਹਾ ਹੈ | ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਪੱਛਮੀ ਬੰਗਾਲ ਦੇ ਨਾਲ ਹੀ ਚੋਣਾਂ ਵਾਲੇ ਸਭ ਸੂਬਿਆਂ- ਅਸਾਮ, ਕੇਰਲਾ, ਤਾਮਿਲਨਾਡੂ ਤੇ ਕੇਂਦਰੀ ਸਾਸ਼ਿਤ ਪ੍ਰਦੇਸ਼ ਪੁਡੂਚੇਰੀ 'ਚ 16 ਫਰਵਰੀ ਨੂੰ ਕੇਂਦਰੀ ਪੁਲਿਸ ਬਲ ਦੇ 25,000 ਜਵਾਨ ਤਾਇਨਾਤ ਕੀਤੇ ਗਏ ਹਨ |

ਖ਼ਬਰ ਸ਼ੇਅਰ ਕਰੋ

 

ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ- ਕੈਪਟਨ

ਚੰਡੀਗੜ੍ਹ, 22 ਫਰਵਰੀ (ਅਜੀਤ ਬਿਊਰੋ) -ਸਿਸਵਾਂ ਨੂੰ ਇਕ ਪ੍ਰਮੁੱਖ ਅਤੇ ਤਰਜੀਹੀ ਈਕੋ ਟੂਰਿਜ਼ਮ ਕੇਂਦਰ ਵਜੋਂ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿਚ ਕਿਤਾਬਚਾ, ਪੈਂਫਲੇਟ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX