ਤਾਜਾ ਖ਼ਬਰਾਂ


ਯੂ.ਕੇ. ਤੋਂ ਇਕ ਵਾਰ ਫਿਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ
. . .  0 minutes ago
ਨਵੀਂ ਦਿੱਲੀ , 10 ਮਈ - ਯੂ ਕੇ ਤੋਂ ਹੋਰ 1350 ਆਕਸੀਜਨ ਸਿਲੰਡਰ ਭਾਰਤ ਪਹੁੰਚੇ ਹਨ । ਜ਼ਿਕਰਯੋਗ ਹੈ ਕਿ ਭਾਰਤ ਵਲੋਂ ਇਸ ਤੋਹਫ਼ੇ ਲਈ ਬ੍ਰਿਟਿਸ਼ ਆਕਸੀਜਨ...
ਐਸ. ਬੀ. ਆਈ. ਬੈਂਕ ਦੀ ਸ਼ਾਖਾ ਅੱਡਾ ਨਸਰਾਲਾ ਵਿਖੇ ਸਰਕਾਰੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ
. . .  12 minutes ago
ਨਸਰਾਲਾ, 10 ਮਈ (ਸਤਵੰਤ ਸਿੰਘ ਥਿਆੜਾ) - ਅੱਜ ਅੱਡਾ ਨਸਰਾਲਾ, ਹੁਸ਼ਿਆਰਪੁਰ ਵਿਖੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਦੇ ਅੱਗੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਸ...
ਦਿਹਾਤੀ ਖੇਤਰਾਂ 'ਚ ਨਹੀਂ ਪਹੁੰਚੀ ਵੈਕਸੀਨ
. . .  49 minutes ago
ਨਵਾਂ ਪਿੰਡ, (ਅੰਮ੍ਰਿਤਸਰ)10 ਮਈ (ਜਸਪਾਲ ਸਿੰਘ ) - ਸਥਾਨਕ ਮੁੱਢਲਾ ਸਿਹਤ ਕੇਂਦਰ ...
ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ, ਬਿਨਾਂ ਵੈਕਸੀਨ ਤੋਂ ਪਰਤੇ ਨੌਜਵਾਨ
. . .  58 minutes ago
ਜੰਡਿਆਲਾ ਮੰਜਕੀ,10 ਮਈ (ਸੁਰਜੀਤ ਸਿੰਘ ਜੰਡਿਆਲਾ) - ਅਠਾਰਾਂ ਸਾਲ ਤੋਂ ਉੱਪਰ ਦੇ ਨੌਜਵਾਨਾਂ ਨੂੰ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਦੇ ਸਰਕਾਰੀ ਦਾਅਵਿਆਂ ਦੀ ਫੂਕ ਨਿਕਲਦੀ ਉਦੋਂ ਨਜ਼ਰ ਆਈ ਜਦੋਂ...
ਅਜਨਾਲਾ 'ਚ ਅੱਜ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਨੂੰ ਨਹੀਂ ਲੱਗ ਸਕੀ ਕੋਰੋਨਾ ਵੈਕਸੀਨ
. . .  1 minute ago
ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਅੱਜ ਸਿਵਲ ਹਸਪਤਾਲ ਅਜਨਾਲਾ ਵਿਚ 18 ਤੋਂ 44 ਸਾਲ ਉਮਰ ਤੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ ,10 ਮਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੌਰਾਨ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ...
ਦੁਕਾਨਦਾਰਾਂ ਵਲੋਂ ਸਰਕਾਰੀ ਫ਼ੈਸਲੇ ਦਾ ਵਿਰੋਧ
. . .  about 1 hour ago
ਮਾਹਿਲਪੁਰ, 10 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਵਿਖੇ ਅੱਜ ਸਵੇਰੇ ਹੀ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਕੋਰੋਨਾ ਸਬੰਧੀ ਦੁਕਾਨਾਂ ਬੰਦ ਕਰਨ ਦਾ ਸਮਾਂ ...
ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਦਿੱਲੀ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ, 10 ਮਈ (ਭਗਵਾਨ ਸਿੰਘ ਸੈਣੀ) - ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਦੀ ਅਗਵਾਈ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦਾ ਕਾਫ਼ਲਾ ਭਾਰੀ...
12 ਵਜੇ ਕਰਫ਼ਿਊ ਲੱਗਣ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ
. . .  about 2 hours ago
ਲੁਧਿਆਣਾ, 10 ਮਈ ( ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪ੍ਰਸ਼ਾਸਨ ਨੇ 12 ਵਜੇ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜਿਸ ਕਾਰਨ ਸ਼ਹਿਰ ਵਿਚ ਅਫ਼ਰਾ ਤਫ਼ਰੀ ਦਾ ਮਾਹੌਲ...
ਜਨਮ ਦਿਨ ਦੀ ਪਾਰਟੀ ਮੌਕੇ ਔਰਤ ਦੇ ਪ੍ਰੇਮੀ ਵਲੋਂ ਚਲਾਈ ਗੋਲੀ ਵਿਚ ਪ੍ਰੇਮਿਕਾ ਸਣੇ 6 ਮੌਤਾਂ, ਪ੍ਰੇਮੀ ਨੇ ਵੀ ਕੀਤੀ ਆਤਮ ਹੱਤਿਆ
. . .  about 2 hours ago
ਸੈਕਰਾਮੈਂਟੋ, 10 ਮਈ (ਹੁਸਨ ਲੜੋਆ ਬੰਗਾ) - ਕੋਲੋਰਾਡੋ ਸਪਰਿੰਗ, ਕੋਲੋਰਾਡੋ ਵਿਚ ਇਕ ਸ਼ੱਕੀ ਵਿਅਕਤੀ ਵਲੋਂ ਕੀਤੀ ਗੋਲੀਬਾਰੀ ਵਿਚ 6 ਵਿਅਕਤੀ ਮਾਰੇ ਗਏ ਤੇ ਬਾਅਦ ਵਿਚ ਸ਼ੱਕੀ ਵਿਅਕਤੀ ਨੇ ਆਪਣੇ ਆਪ ਨੂੰ ...
ਇਜ਼ਰਾਈਲ ਨੇ ਭਾਰਤ ਨੂੰ 1,300 ਆਕਸੀਜਨ ਕੰਸਨਟ੍ਰੇਟਰਸ ਸਮੇਤ ਹੋਰ ਮੈਡੀਕਲ ਮਦਦ ਭੇਜੀ
. . .  about 2 hours ago
ਨਵੀਂ ਦਿੱਲੀ , 10 ਮਈ - ਇਜ਼ਰਾਈਲ ਨੇ ਭਾਰਤ ਨੂੰ ਮਦਦ ਨੂੰ ਮਦਦ ਭੇਜੀ ਹੈ । ਮਦਦ ਦੇ ਤੋਰ ਉੱਤੇ 1,300 ਆਕਸੀਜਨ ਕੰਸਨਟ੍ਰੇਟਰਸ , 400 ਵੈਂਟੀਲੇਟਰ ਅਤੇ ਹੋਰ ਡਾਕਟਰੀ ਉਪਕਰਨਾਂ...
ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ , 10 ਮਈ - ਕਾਰੋਬਾਰੀ ਨਵਨੀਤ ਕਾਲੜਾ ਖ਼ਿਲਾਫ਼ ਆਕਸੀਜਨ ਕੌਂਸਨਟ੍ਰੈਟੋਰਸ ਦੀ ਕਾਲਾ ਮਾਰਕੀਟਿੰਗ ਕਰਨ ਦੇ ਦੋਸ਼ ਹੇਠ ਲੁੱਕ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161 ਕੋਰੋਨਾ ਦੇ ਨਵੇਂ ਮਾਮਲੇ ਆਏ, 3,754 ਮੌਤਾਂ
. . .  about 3 hours ago
ਨਵੀਂ ਦਿੱਲੀ,10 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,66,161...
ਪਠਾਨਕੋਟ-ਜੋਗਿੰਦਰਨਗਰ ਰੇਲ ਸੇਵਾ 17 ਮਈ ਤੱਕ ਬੰਦ
. . .  about 3 hours ago
ਡਮਟਾਲ,10 ਮਈ (ਰਾਕੇਸ਼ ਕੁਮਾਰ) ਅੰਗਰੇਜ਼ਾਂ ਦੇ ਜ਼ਮਾਨੇ ਦੀ ਪਠਾਨਕੋਟ-ਜੋਗਿੰਦਰਨਗਰ ਰੇਲ ਮਾਰਗ 'ਤੇ ...
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
. . .  about 3 hours ago
ਆਸਾਮ,10 ਮਈ - ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਅੱਜ ਹਿਮਾਂਤਾ ਬਿਸਵਾ ਸਰਮਾ...
ਦਿੱਲੀ: ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ
. . .  about 3 hours ago
ਦਿੱਲੀ,10 ਮਈ - ਦਿੱਲੀ ਮੈਟਰੋ ਰੇਲ ਸੇਵਾਵਾਂ 17 ਮਈ ਸਵੇਰੇ 5 ਵਜੇ ਤੱਕ ਅਸਥਾਈ ਤੌਰ 'ਤੇ ਬੰਦ ਰਹਿਣਗੀਆਂ...
ਉੱਤਰਾਖੰਡ: 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਲੱਗਾ ਕਰਫ਼ਿਊ
. . .  about 4 hours ago
ਉੱਤਰਾਖੰਡ,10 ਮਈ - ਰਾਜ 'ਚ 11 ਮਈ ਸਵੇਰੇ 6 ਵਜੇ ਤੋਂ 18 ਮਈ ਸਵੇਰੇ 6 ਵਜੇ ਤੱਕ ਕਰਫ਼ਿਊ ਲੱਗਾ...
ਆਸਾਮ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਆਸਾਮ, 10 ਮਈ - ਆਸਾਮ ਦੇ ਨਾਗਾਓਂ ਨੇੜੇ 0705 ਘੰਟਿਆਂ 'ਤੇ ਰਿਕਟਰ ....
ਦਿੱਲੀ : ਪੈਟਰੋਲ ਅਤੇ ਡੀਜ਼ਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ਤੇ 82.06 ਰੁਪਏ ਹੋਈ
. . .  about 4 hours ago
ਨਵੀਂ ਦਿੱਲੀ, 10 ਮਈ - ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 91.53 ਰੁਪਏ ਪ੍ਰਤੀ ਲੀਟਰ ...
ਦਿੱਲੀ: ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ ਸ਼ੁਰੂ
. . .  about 3 hours ago
ਨਵੀਂ ਦਿੱਲੀ,10 ਮਈ - ਗੁਰੂ ਤੇਗ ਬਹਾਦਰ ਕੋਵਿਡ ਕੇਅਰ ਸੈਂਟਰ ਅੱਜ 300 ਬੈੱਡਾਂ ਨਾਲ ਅਪਰੇਸ਼ਨ ਕਰੇਗਾ...
ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ ਕੰਟੇਨਰ ਭਾਰਤ ਲੈ ਕੇ ਆਇਆ
. . .  1 minute ago
ਨਵੀਂ ਦਿੱਲੀ ,10 ਮਈ - ਆਈ.ਏ.ਐਫ. ਇੰਡੋਨੇਸ਼ੀਆ ਤੋਂ 4 ਆਕਸੀਜਨ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕਰਨ ਦਾ ਫ਼ੈਸਲਾ
. . .  1 day ago
ਲੁਧਿਆਣਾ , 9 ਮਈ {ਪਰਮਿੰਦਰ ਸਿੰਘ ਆਹੂਜਾ}- ਲੁਧਿਆਣਾ ਪੁਲੀਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਪੁਲਿਸ ...
ਆਜ਼ਮ ਖਾਨ ਦੀ ਜੇਲ੍ਹ ਵਿਚ ਸਿਹਤ ਵਿਗੜੀ, ਲਖਨਊ ਸ਼ਿਫਟ ਕਰਨ ਦੀਆਂ ਤਿਆਰੀਆਂ
. . .  1 day ago
ਲਖਨਊ ,9 ਮਈ - ਉੱਤਰ ਪ੍ਰਦੇਸ਼ ਦੇ ਰਾਮਪੁਰ ਤੋਂ ਸੰਸਦ ਮੈਂਬਰ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੀ ਸਿਹਤ ਅੱਜ ਅਚਾਨਕ ਖ਼ਰਾਬ ਹੋ ਗਈ ਹੈ। ਆਜ਼ਮ ਖਾਨ ਦੀ ਰਿਪੋਰਟ 1 ਮਈ ਨੂੰ ਕੋਰੋਨਾ ਸਕਾਰਾਤਮਕ ਆਈ ਹੈ...
ਅੰਮ੍ਰਿਤਸਰ 'ਚ ਕੋਰੋਨਾ ਦੇ 529 ਨਵੇਂ ਮਾਮਲੇ ਆਏ ਸਾਹਮਣੇ, 20 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 9 ਮਈ { ਜੱਸ }- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 529 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 37241 ਹੋ ਗਏ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਜ਼ਿੰਦਗੀ \'ਚ ਲੰਮੇ ਕਦਮ ਪੁੱਟਣਾ ਜੇ ਮੁਸ਼ਕਿਲ ਹੋ ਜਾਵੇ ਤਾਂ ਛੋਟੇ ਕਦਮ ਹੀ ਪੁੱਟੋ, ਪਰ ਅੱਗੇ ਵਧਣਾ ਬੰਦ ਨਾ ਕਰੋ। -ਜੌਨ ਗਾਰਡਨ

ਬਠਿੰਡਾ / ਮਾਨਸਾ

ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰਨ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਭੁੱਚੋ ਮੰਡੀ, 2 ਮਾਰਚ (ਬਿੱਕਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਫ਼ਤਹਿ ਸਿੰਘ ਵਾਲਾ ਦੇ ਸੱਤ ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰਨ ਤੋਂ ਖਫ਼ਾ ਪਿੰਡ ਵਾਸੀਆਂ ਨੇ ਸਰਪੰਚ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਕੂਲ ਦੇ ਗੇਟ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਗੂੰਜਿਆ ਬਠਿੰਡਾ ਦਿਹਾਤੀ ਹਲਕੇ ਦੀਆਂ ਲਿੰਕ ਸੜਕਾਂ ਦਾ ਮੁੱਦਾ

ਸੰਗਤ ਮੰਡੀ, 2 ਮਾਰਚ (ਅੰਮਿ੍ਤਪਾਲ ਸ਼ਰਮਾ)-ਪੰਜਾਬ ਵਿਧਾਨਸਭਾ 'ਚ ਬੱਜਟ ਸੈਸ਼ਨ ਦੇ ਦੂਜੇ ਦਿਨ ਬਠਿੰਡਾ ਦਿਹਾਤੀ ਹਲਕੇ ਦੀਆਂ ਟੁੱਟੀਆਂ ਲਿੰਕ ਸੜਕਾਂ ਦਾ ਮੁੱਦਾ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ.ਰੁਪਿੰਦਰ ਕੌਰ ਰੂਬੀ ਵਲੋਂ ਨੇ ਬੜੇ ਜ਼ੋਰ-ਸ਼ੋਰ ਨਾਲ ਉਠਾਇਆ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਗੇ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਤਿਉਣਾ ਤੋਂ ਬਾਹੋ ਸਿਵੀਆਂ, ਪਿੰਡ ਜੈ ਸਿੰਘ ਵਾਲਾ ਤੋਂ ਸੰਗਤ ਮੰਡੀ, ਪਿੰਡ ਤਿਉਣਾ ਮੀਆਂ ਤੋਂ ਨਰੂਆਣਾ, ਪਿੰਡ ਬੱਲੂਆਣਾ ਤੋਂ ਬੁਰਜ ਮਹਿਮਾ, ਚੁੱਘੇ ਕਲਾਂ ਤੋਂ ਚੁੱਘੇ ਖੁਰਦ ਅਤੇ ਪਿੰਡ ਝੁੰਬਾ ਤੋਂ ਬਾਹੋ ਯਾਤਰੀ ਦੀਆਂ ਟੁੱਟ ਚੁੱਕੀਆਂ ਲਿੰਕ ਸੜਕਾਂ ਨੂੰ ਨਵੇਂ ਸਿਰੇ ਤੋਂ ਬਣਾਉਣ ਦੀ ਮੰਗ ਰੱਖੀ¢ ਜਿਸ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਕਿ ਬਠਿੰਡਾ ਦਿਹਾਤੀ ਹਲਕੇ ਦੀਆਂ ਇਨ੍ਹਾਂ ਲਿੰਕ ਸੜਕਾਂ ਵਿੱਚ ਟੋਏ ਪਏ ਹਨ ਅਤੇ ਲਿੰਕ ਸੜਕਾਂ ਨੂੰ ਨਵਾਂ ਨਹੀਂ ਬਣਾਇਆ ਜਾ ਸਕਦਾ ਹੈ ਪ੍ਰੰਤੂ ਉਕਤ ਲਿੰਕ ਸੜਕਾਂ ਦੀ ਮੁਰੰਮਤ ਇਸੇ ਵਿੱਤੀ ਸਾਲ 'ਚ ਕਰਵਾ ਦਿੱਤੀ ਜਾਵੇਗੀ | ਉਨ੍ਹਾਂ ਦੇ ਜਵਾਬ ਤੋਂ ਸੰਤੁਸ਼ਟ ਨਾ ਹੁੰਦੇ ਹੋਏ ਵਿਧਾਇਕਾ ਪ੍ਰੋ.ਰੁਪਿੰਦਰ ਕੌਰ ਰੂਬੀ ਨੇ ਲਿੰਕ ਸੜਕਾਂ ਨੂੰ ਨਵੇਂ ਸਿਰੇ ਤੋਂ ਬਣਾਏ ਜਾਣ ਦੀ ਮੰਗ ਕਰਦੇ ਕਿਹਾ ਕਿ ਉਕਤ ਲਿੰਕ ਸੜਕਾਂ ਦਾ ਕੇਂਦਰ ਹਲਕੇ ਦਾ ਪਿੰਡ ਘੁੱਦਾ ਹੈ ਜਿੱਥੇ ਸਬ-ਡਵੀਜ਼ਨਲ ਹਸਪਤਾਲ ਤੋਂ ਇਲਾਵਾ ਸੈਂਟਰਲ਼ ਯੂਨੀਵਰਸਿਟੀ, ਰੀਜਨਲ ਕਾਲਜ, ਪਾਲੀਟੈਕਨਿਕ ਕਾਲਜ ਅਤੇ ਸਰਕਾਰੀ ਸਪੋਰਟਸ ਸਕੂਲ ਸਥਾਪਿਤ ਹਨ ਜਿਥੇ ਸੈਂਕੜੇ ਲੋਕ ਰੋਜ਼ਾਨਾ ਆਉਂਦੇ ਜਾਂਦੇ ਹਨ ਅਤੇ ਸੰਗਤ ਮੰਡੀ ਤੇ ਘੁੱਦਾ ਦੇ ਸਰਕਾਰੀ ਹਸਪਤਾਲਾਂ 'ਚ ਸਿਹਤ ਸਹੂਲਤਾਂ ਲੈਣ ਵਾਲੀਆਂ ਗਰਭਵਤੀ ਅÏਰਤਾਂ ਨੂੰ ਧਿਆਨ 'ਚ ਰੱਖਦੇ ਹੋਏ ਲਿੰਕ ਸੜਕਾਂ ਨੂੰ ਪਹਿਲ ਦੇ ਆਧਾਰ ਤੇ ਠੀਕ ਕਰਵਾਇਆ ਜਾਵੇ, ਕਿਉਂਕਿ ਇਸ ਕਾਰਨ ਬਠਿੰਡਾ ਦਿਹਾਤੀ ਹਲਕੇ ਦੇ ਲੋਕ ਲੰਬੇ ਸਮੇਂ ਤੋਂ ਖ਼ੱਜਲ ਖ਼ੁਆਰ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਆਪਣੇ ਚਾਰ ਸਾਲ ਦੇ ਕਾਰਜਕਾਲ 'ਚ ਦਿਹਾਤੀ ਖ਼ੇਤਰ ਦੀਆਂ ਲਿੰਕ ਸੜਕਾਂ ਤੱਕ ਨਹੀਂ ਬਣਾ ਸਕੀ ਜਦੋਂਕਿ ਹੁਣ ਸਰਕਾਰ ਦਾ ਆਖ਼ਰੀ ਸਾਲ ਬਾਕੀ ਹੈ ਪ੍ਰੰਤੂ ਸਰਕਾਰ ਦੀ ਅਗਵਾਈ ਕਰ ਰਹੇ ਕੈਪਟਨ ਅਮਰਿੰਦਰ ਸਿੰਘ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੇ, ਜਿਸ ਦਾ ਖਮਿਆਜ਼ਾ ਕਾਂਗਰਸ ਸਰਕਾਰ ਨੂੰ ਸਾਲ 2022 ਦੀਆਂ ਚੋਣਾਂ ਦੌਰਾਨ ਭੁਗਤਣਾ ਪਵੇਗਾ¢ ਉਨ੍ਹਾਂ ਕਿਹਾ ਕਿ ਬੱਜਟ ਸੈਸ਼ਨ ਦੌਰਾਨ ਕਿਸਾਨੀ, ਸਿਹਤ ਅਤੇ ਹੋਰ ਸਥਾਨਕ ਮੁੱਦਿਆਂ ਤੇ ਉਹ ਸਰਕਾਰ ਨੂੰ ਘੇਰ ਕੇ ਵਿਰੋਧੀ ਧਿਰ ਹੋਣ ਦਾ ਫਰਜ਼ ਨਿਭਾ ਰਹੇ ਹਨ ਅਤੇ ਸਾਲ 2022 'ਚ 'ਆਪ' ਦੀ ਸਰਕਾਰ ਦੇ ਸੱਤਾ 'ਚ ਆਉਣ ਤੇ ਬਠਿੰਡਾ ਦਿਹਾਤੀ ਹਲਕੇ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਘਰੇਲੂ ਝਗੜੇ ਕਾਰਨ ਨੌਜਵਾਨ ਨੇ ਕੀਤੀ ਆਪਣੀ ਬਾਂਹ ਜ਼ਖ਼ਮੀ

ਬਠਿੰਡਾ, 2 ਮਾਰਚ (ਅਵਤਾਰ ਸਿੰਘ)-ਸਥਾਨਕ ਸੰਤਪੁਰਾ ਰੋਡ ਨਿਵਾਸੀ ਰੇਲਵੇ ਬੰਦ ਫਾਟਕ ਦੇ ਨਜ਼ਦੀਕ ਰਹਿਣ ਵਾਲੇ ਬਬਲੂ ਨਾਮ ਦੇ ਇਕ ਨੌਜਵਾਨ ਨੇ ਘਰੇਲੂ ਝਗੜੇ ਕਾਰਨ ਗ਼ੁੱਸੇ ਵਿਚ ਆਪਣੀ ਬਾਂਹ 'ਤੇ ਚਾਕੂ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਲਈ ਅਤੇ ਘਟਨਾ ਦੀ ਸੂਚਨਾ ...

ਪੂਰੀ ਖ਼ਬਰ »

ਲੋਕ ਹੁਣ ਕਾਂਗਰਸ ਦੀਆਂ ਝੂਠੀਆਂ ਚਾਲਾਂ 'ਚ ਨਹੀਂ ਫਸਣਗੇ-ਮਲੂਕਾ

ਭਗਤਾ ਭਾਈਕਾ, 2 ਮਾਰਚ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ ਅਕਾਲੀ ਦਲ ਦੀ ਰੈਲੀ ਨੇ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ 2022 ਵਿਚ ਆਉਣ ਵਾਲੀ ਅਕਾਲੀ ਸਰਕਾਰ ਦਾ ਮੁੱਢ ਬੰਨ੍ਹ ...

ਪੂਰੀ ਖ਼ਬਰ »

ਸੜਕ ਦੁਰਘਟਨਾ ਵਿਚ 3 ਮੋਟਰਸਾਈਕਲ ਸਵਾਰ ਜ਼ਖ਼ਮੀ

ਬਠਿੰਡਾ, 2 ਮਾਰਚ (ਅਵਤਾਰ ਸਿੰਘ )-ਸ਼ਹਿਰ ਦੇ ਸ਼ਹੀਦ ਸੂਬੇਦਾਰ ਨੰਦ ਸਿੰਘ ਫ਼ੌਜੀ ਚੌਕ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਏ | ਦੁਰਘਟਨਾ ਦੀ ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਬਿ੍ਗੇਡ ਦੇ ...

ਪੂਰੀ ਖ਼ਬਰ »

ਕਿਸਾਨ ਗਿ੍ਫ਼ਤਾਰੀਆਂ ਦੇ ਵਿਰੋਧ 'ਚ ਅਕਾਲੀ ਦਲ (ਅ) ਵਲੋਂ ਗਿ੍ਫ਼ਤਾਰੀਆਂ ਦੇਣ ਲਈ ਬੀਬੀਆਂ ਦਾ ਜਥਾ ਦਿੱਲੀ ਰਵਾਨਾ

ਤਲਵੰਡੀ ਸਾਬੋ, 2 ਮਾਰਚ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ)-ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਦਿੱਲੀ ਲਾਲ ਕਿਲ੍ਹੇ ਵਿਖੇ ਵਾਪਰੀ ਘਟਨਾ ਤੋਂ ਬਾਅਦ ਦਿੱਲੀ ਪੁਲੀਸ ਵਲੋਂ ਕਿਸਾਨਾਂ ਦੀਆਂ ਗਿ੍ਫਤਾਰੀਆਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ...

ਪੂਰੀ ਖ਼ਬਰ »

100 ਲੀਟਰ ਲਾਹਣ ਸਮੇਤ ਇਕ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 2 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਇਕ ਵਿਅਕਤੀ ਦੇ ਘਰ ਵਿਚ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕੀਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਆਰੰਭ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਕਾਬੂ

ਗੋਨਿਆਣਾ, 2 ਮਾਰਚ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਪੁੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਵਿਰੁੱਧ ਪਰਚਾ ਦਰਜ ਕਰ ਲਿਆ ਹੈ | ਪੁਲਿਸ ਅਨੁਸਾਰ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਕੋਲੋਂ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦੇ ਕਰਮਚਾਰੀਆਂ ਵਲੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਧਰਨਾ

ਚਾਉਕੇ, 2 ਮਾਰਚ (ਮਨਜੀਤ ਸਿੰਘ ਘੜੈਲੀ)-ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦੇ ਕਰਮਚਾਰੀਆਂ ਨੇ ਪਿਛਲੇ ਕਈ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਬੀ ਡੀ ਪੀ ਓ ਦਫਤਰ ਪਿੰਡ ਰਾਮਪੁਰਾ ਵਿਖੇ ਰੋਸ ਧਰਨਾ ਦਿੱਤਾ | ਇਸ ਰੋਸ ਧਰਨੇ ਦੌਰਾਨ ਕਰਮਚਾਰੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤਾਂ ਵਲੋਂ ਕਿਸਾਨਾਂ ਦੀ ਯਾਦ 'ਚ ਲਾਇਬ੍ਰੇਰੀ ਅਤੇ ਪਾਰਕ ਬਣਾਉਣ ਦਾ ਫ਼ੈਸਲਾ

ਭਾਗੀਵਾਂਦਰ, 2 ਮਾਰਚ (ਮਹਿੰਦਰ ਸਿੰਘ ਰੂਪ)-ਕਿਸਾਨ ਸੰਘਰਸ਼ ਮੋਰਚੇ ਦੌਰਾਨ ਜਾਨਾਂ ਗਵਾ ਚੱੁਕੇ ਸਥਾਨਕ ਪਿੰਡ ਭਾਗੀਵਾਂਦਰ ਦੇ ਕਿਸਾਨ ਹਰਜਿੰਦਰ ਸਿੰਘ ਜਿੰਦੂ ਅਤੇ ਗੁਰਪਿਆਰ ਸਿੰਘ ਦੀ ਯਾਦ 'ਚ ਪਿੰਡ ਦੀਆਂ ਦੋਂਵੇ ਗ੍ਰਾਮ ਪੰਚਾਇਤਾਂ ਵਲੋਂ 5-5 ਲੱਖ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਦਿੱਲੀ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਲਈ ਮਹਿਮਾ ਸਰਕਾਰੀ ਤੋਂ ਲਗਾਤਾਰ ਛੇਵਾਂ ਜਥਾ ਰਵਾਨਾ

ਮਹਿਮਾ ਸਰਜਾ, 2 ਮਾਰਚ (ਬਲਦੇਵ ਸੰਧੂ)-ਕਿਸਾਨ ਮਾਰੂ ਕੇਂਦਰ ਵਲੋਂ ਲਿਆਂਦੇ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਵਿੱਢੇ ਕਿਸਾਨ ਅੰਦੋਲਨ ਵਿਚ ਮਹਿਮਾ ਸਰਕਾਰੀ ਤੋਂ ਜਥਾ ਰਵਾਨਾ | ਇਹ 6ਵਾਂ ਜਥਾ ਪੰਜਾਬ ਸਟੂਡੈਂਟ ਯੂਨੀਅਨ ਦੇ ਸਾਬਕਾ ਪ੍ਰਧਾਨ ਬਰਜਿੰਦਰ ਸਿੰਘ ਬਰਾੜ, ਰਿਟਾ: ...

ਪੂਰੀ ਖ਼ਬਰ »

ਬਾਦਲ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬੇ ਦੇ ਕਿਸਾਨ ਕਰਜ਼ਾਈ ਹੋਏ-ਖ਼ੁਸ਼ਬਾਜ਼ ਜਟਾਣਾ

ਰਾਮਾਂ ਮੰਡੀ, 2 ਮਾਰਚ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਮੱਲਵਾਲਾ ਵਿਖੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖ਼ੁਸ਼ਬਾਜ਼ ਸਿੰਘ ਜਟਾਣਾ ਨੇ ਪਿੰਡ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਨੌਜਵਾਨਾਂ ਤੋਂ ਜਮ੍ਹਾਂ ਕਰਵਾਈ ਸਕਿਊਰਿਟੀ 4 ਮਾਰਚ ਤੋਂ ਦਿੱਤੀ ਜਾਵੇਗੀ ਵਾਪਸ-ਹਰਜੀਤ ਸਿੰਘ ਸੰਧੂ

ਬਠਿੰਡਾ, 2 ਮਾਰਚ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਸਾਲ 2016 ਤੋਂ ਸਾਲ 2020 ਤੱਕ ਆਰਮੀ ਭਰਤੀ ਲਈ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਤੇ ਮਾਨਸਾ ਦੇ ਜਿਨ੍ਹਾਂ ਨੌਜਵਾਨਾਂ ਨੇ ਸਿਖਲਾਈ ਦੌਰਾਨ 500 ...

ਪੂਰੀ ਖ਼ਬਰ »

8 ਮਾਰਚ ਨੂੰ ਮਨਾਇਆ ਜਾਵੇਗਾ ਕੌਮਾਂਤਰੀ ਮਹਿਲਾ ਦਿਵਸ-ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 2 ਮਾਰਚ (ਕੰਵਲਜੀਤ ਸਿੰਘ ਸਿੱਧੂ)-ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 8 ਮਾਰਚ ਨੂੰ ਜ਼ਿਲ੍ਹਾ ਪੱਧਰੀ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾਵੇਗਾ | ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਕੌਮਾਂਤਰੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੀ ਬੀ. ਐੱਸ. ਸੀ. (ਆਨਰਜ਼) ਪ੍ਰੋਗਰਾਮ ਨੂੰ ਮਿਲੀ ਆਈ. ਸੀ. ਏ. ਆਰ. ਦੀ ਪ੍ਰਵਾਨਗੀ

ਤਲਵੰਡੀ ਸਾਬੋ, 2 ਮਾਰਚ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਇਲਾਕੇ ਦੀ ਨਾਮੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਐਗਰੀਕਲਚਰ ਦੇ ਬੀ. ਐਸ. ਸੀ. (ਆਨਰਜ਼) ਨੂੰ ਭਾਰਤੀ ਖੇਤੀ ਖੋਜ ਸੰਸਥਾ ਦੀ ਪ੍ਰਵਾਨਗੀ ਮਾਰਚ 2024 ਤੱਕ ਪ੍ਰਾਪਤ ਹੋਈ | ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਗ੍ਰਾਂਟਾ ਦੀ ਕੋਈ ਕਮੀ ਰਹਿਣ ਨਹੀਂ ਦੇਵਾਂਗੇ-ਖ਼ੁਸ਼ਬਾਜ਼ ਸਿੰਘ ਜਟਾਣਾ

ਰਾਮਾਂ ਮੰਡੀ, 2 ਮਾਰਚ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)-ਇੱਥੋਂ ਨੇੜਲੇ ਪਿੰਡ ਮੱਲਵਾਲਾ ਵਿਖੇ ਹਲਕਾ ਤਲਵੰਡੀ ਸਾਬੋ ਦੇ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਪਿੰਡ ਵਾਸੀਆਂ ਦੀਆਂ ਸੱਮਸਿਆਵਾਂ ਸੁਣੀਆਂ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸ਼ਰਾਬੀ ਚਾਲਕ ਦਾ ਜੁਰਮਾਨਾ ਵਧਾਉਣ ਦੀ ਬਜਾਏ ਸ਼ਰਾਬ ਦੇ ਠੇਕੇ ਬੰਦ ਕਰਵਾਏ ਜਾਣ-ਜੈ ਬਾਬਾ ਸਰਬੰਗੀ ਟੈਕਸੀ ਯੂਨੀਅਨ

ਰਾਮਾਂ ਮੰਡੀ, 2 ਮਾਰਚ (ਤਰਸੇਮ ਸਿੰਗਲਾ)-ਹਿਮਾਚਲ ਵਿਖੇ ਪਰਿਵਹਿਣ ਵਿਭਾਗ ਵਲੋਂ 1 ਅਪ੍ਰੈਲ ਤੋਂ ਸ਼ਰਾਬੀ ਵਾਹਨ ਚਾਲਕਾਂ ਲਈ ਜੁਰਮਾਨੇ ਦੀ ਰਾਸ਼ੀ ਵਧਾਕੇ 15000 ਰੁਪਏ ਕੀਤੇ ਜਾਣ ਦੀ ਜੈ ਬਾਬਾ ਸਰਬੰਗੀ ਟੈਕਸੀ ਯੂਨੀਅਨ ਦੇ ਪ੍ਰਧਾਨ ਲਾਭ ਚੰਦ ਸ਼ਰਮਾ ਨੇ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

ਬੰਗੀ ਰੋਡ 'ਤੇ ਸੜਕ ਵੱਲ ਝੁਕਿਆ ਹੋਇਆ ਦਰੱਖ਼ਤ ਕਰ ਸਕਦਾ ਹੈ ਵਾਹਨ ਚਾਲਕਾਂ ਦਾ ਜਾਨੀ ਮਾਲੀ ਨੁਕਸਾਨ

ਰਾਮਾਂ ਮੰਡੀ, 2 ਮਾਰਚ (ਤਰਸੇਮ ਸਿੰਗਲਾ)-ਸਥਾਨਕ ਬੰਗੀ ਰੋਡ 'ਤੇ ਸਥਿਤ ਤੇਜਗੀਰ ਰਿਜ਼ੋਰਟ ਮੈਰਿਜ ਪੈਲੇਸ ਦੇ ਨੇੜੇ ਸੜਕ ਦੇ ਕਿਨਾਰੇ ਸੜਕ ਵੱਲ ਝੁਕਿਆ ਹੋਇਆ ਇਕ ਖੜਾ ਦਰੱਖਤ ਜੋ ਕਿਸੇ ਵੀ ਸਮੇਂ ਅਚਾਨਕ ਡਿੱਗ ਕੇ ਉਥੋਂ ਲੰਘਦੇ ਵਾਹਨ ਚਾਲਕਾਂ ਦਾ ਜਾਨੀ ਮਾਲੀ ਨੁਕਸਾਨ ਕਰ ...

ਪੂਰੀ ਖ਼ਬਰ »

ਉੱਜਵਲਾ ਯੋਜਨਾ ਦੀ ਨਿਕਲੀ ਫੂਕ, ਦੁਬਾਰਾ ਚੁੱਲ੍ਹੇ ਬਾਲਣ ਲਈ ਮਜ਼ਬੂਰ ਹੋਏ ਗ਼ਰੀਬ ਲੋਕ

ਰਾਮਾਂ ਮੰਡੀ, 2 ਮਾਰਚ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਰੋਜ਼ਾਨਾ ਵਧਾਈਆਂ ਜਾ ਰਹੀਆਂ ਰਸੋਈ ਗੈਸ ਦੀਆਂ ਕੀਮਤਾਂ ਨੇ ਕੇਂਦਰ ਸਰਕਾਰ ਦੀ ਹੀ ਉੱਜਵਲਾ ਯੋਜਨਾ ਸਕੀਮ ਦੀ ਫੂਕ ਕੱਢ ਦਿੱਤੀ ਹੈ, ਕਿਉਂਕਿ ਮਹਿੰਗਾ ਸਿਲੰਡਰ ਨਾ ਖਰੀਦ ਸਕਣ ਕਾਰਨ ਪਿੰਡ ਦੇ ਗ਼ਰੀਬ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਤਲਵੰਡੀ ਸਾਬੋ, 2 ਮਾਰਚ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋ: ਅਰਪਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਵਿਗਿਆਨ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ...

ਪੂਰੀ ਖ਼ਬਰ »

ਉੱਘੇ ਸਿੱਖ ਵਿਦਵਾਨ, ਖੋਜੀ ਇਤਿਹਾਸਕਾਰ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੀ ਦੂਜੀ ਬਰਸੀ ਮਨਾਈ

ਭਗਤਾ ਭਾਈਕਾ, 2 ਮਾਰਚ (ਸੁਖਪਾਲ ਸਿੰਘ ਸੋਨੀ)-ਉੱਘੇ ਸਿੱਖ ਵਿਦਵਾਨ, ਖੋਜੀ ਇਤਿਹਾਸਕਾਰ 'ਤੇ ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤਕਾਰ ਪੁਰਸਕਾਰ ਪ੍ਰਾਪਤ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੀ ਦੂਜੀ ਸਾਲਾਨਾ ਬਰਸੀ ਮੌਕੇ ਪਿੰਡ ਕੋਠਾ ਗੁਰੂ ਵਿਖੇ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਡਾ: ਸੀ. ਵੀ. ਰਮਨ ਨੂੰ ਸਮਰਪਿਤ ਰਾਸ਼ਟਰੀ ਸਾਇੰਸ ਦਿਵਸ ਮਨਾਇਆ

ਭਗਤਾ ਭਾਈਕਾ, 2 ਮਾਰਚ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਵਿਖੇ ਡਾ. ਸੀ. ਵੀ. ਰਮਨ ਨੂੰ ਸਮਰਪਿਤ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ | ਇਸ ਸਾਇੰਸ ਦਿਵਸ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਇੰਸ ਦੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਅੱਜ ਸਾੜੀਆਂ ਜਾਣਗੀਆਂ ਪੰਜਾਬ ਸਰਕਾਰ ਦੀਆਂ ਅਰਥੀਆਂ

ਰਾਮਪੁਰਾ ਫੂਲ, 2 ਮਾਰਚ (ਗੁਰਮੇਲ ਸਿੰਘ ਵਿਰਦੀ)-ਡੀ.ਟੀ.ਐਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਲਛਮਣ ਮਲੂਕਾ, ਬੀ.ਐਂਡ ਫ਼ਰੰਟ ਪੰਜਾਬ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਨੇ ਕਿਹਾ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਚੱਲ ...

ਪੂਰੀ ਖ਼ਬਰ »

ਵਿਸਾਖੀ ਤੇ ਬਰਸਾਤਾਂ ਵੀ ਧਰਨਿਆਂ 'ਚ ਹੀ ਮਨਾਵਾਂਗੇ-ਕਿਸਾਨ ਆਗੂ

ਰਾਮਪੁਰਾ ਫੂਲ, 2 ਮਾਰਚ (ਗੁਰਮੇਲ ਸਿੰਘ ਵਿਰਦੀ)-ਭਾਵੇਂ ਕਿ ਇੱਥੋਂ ਦਾ ਰੇਲ ਮੋਰਚਾ 153ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ ਪ੍ਰੰਤੂ ਧਰਨੇ 'ਚ ਸ਼ਾਮਿਲ ਕਿਸਾਨਾਂ ਦੇ ਹੌਂਸਲੇ ਬੁਲੰਦ ਦਿਖਾਈ ਦੇ ਰਹੇ ਹਨ | ਧਰਨਾਕਾਰੀਆਂ ਨੇ ਅੱਜ ਐਲਾਨ ਕੀਤਾ ਕਿ ਉਹ ਥੱਕਣ ਹਾਰਨ ਵਾਲੇ ਨਹੀਂ ਹਨ | ...

ਪੂਰੀ ਖ਼ਬਰ »

ਸਵ: ਗੁਰਬਚਨ ਸਿੰਘ ਸੇਵਾ ਸੁਸਾਇਟੀ ਬੱਲ੍ਹੋ ਦੀ ਅਹਿਮ ਮੀਟਿੰਗ

ਚਾਉਕੇ, 2 ਮਾਰਚ (ਮਨਜੀਤ ਸਿੰਘ ਘੜੈਲੀ)-ਸਵ: ਗੁਰਬਚਨ ਸਿੰਘ ਬੱਲ੍ਹੋ ਸੇਵਾ ਸੁਸਾਇਟੀ ਦੀ ਅਹਿਮ ਮੀਟਿੰਗ ਸਰਪ੍ਰਸਤ ਗੁਰਮੀਤ ਸਿੰਘ ਬੱਲ੍ਹੋ ਦੀ ਰਹਿਨੁਮਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ਸੇਵਾ ਸੁਸਾਇਟੀ ਵਲੋਂ ਚੱਲ ਰਹੇ ਕੰਮਾਂ ਜਿਵੇਂ ਕਿ ਹਸਪਤਾਲ ਦੀ ਉਸਾਰੀ, ਲੋੜਬੰਦ ...

ਪੂਰੀ ਖ਼ਬਰ »

ਪਿੰਡ ਮਾਨਵਾਲਾ ਵਿਖੇ ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ ਮਨਾਈ

ਰਾਮਾਂ ਮੰਡੀ, 2 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਮਾਨਵਾਲਾ ਵਿਖੇ ਸੰਤ ਬਾਬਾ ਕਿ੍ਸ਼ਨਦਾਸ ਦੀ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਪੰਜਾਬ ਦੀ ਸਭ ਤੋਂ ਪੁਰਾਣੀ ਤੇ ਖ਼ੂਬਸੂਰਤ ਪੇਂਡੂ ਲਾਇਬ੍ਰੇਰੀ ਜੀਦਾ-ਗੁਰਮੀਤ ਕੜਿਆਲਵੀ

ਗੋਨਿਆਣਾ, 2 ਮਾਰਚ (ਲਛਮਣ ਦਾਸ ਗਰਗ)-ਪਿਛਲੇ 43 ਸਾਲਾਂ ਤੋਂ ਚੱਲਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਪਿੰਡ ਜੀਦਾ (ਬਠਿੰਡਾ) ਦਾ 23ਵਾਂ ਲੇਖਾ-ਜੋਖਾ 'ਤੇ ਚੋਣ ਇਜਲਾਸ ਵਿੱਚ ਸ਼ਾਮਿਲ ਹੋਏ ਮੁੱਖ ਮਹਿਮਾਨ ਪ੍ਰਸਿੱਧ ਕਹਾਣੀਕਾਰ ਗੁਰਮੀਤ ਕੜਿਆਲਵੀ ਨੇ ਕਿਹਾ ਕਿ ਲੋਕਾਂ ਦੇ ...

ਪੂਰੀ ਖ਼ਬਰ »

95ਵੀਂ ਓਪਨ ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ 'ਚ ਭਾਈਰੂਪਾ ਦੀਆਂ ਲੜਕੀਆਂ ਫ਼ਿਰ ਚਮਕੀਆਂ

ਭਾਈਰੂਪਾ, 2 ਮਾਰਚ (ਵਰਿੰਦਰ ਲੱਕੀ)-95ਵੀਂ ਓਪਨ ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ (ਮੈਨ/ ਵੂਮੈਨ) ਜੋ ਕਿ 28 ਫਰਵਰੀ ਤੋਂ 1 ਮਾਰਚ ਤੱਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈਆਂ ਹਨ 'ਚ ਕਸਬਾ ਭਾਈਰੂਪਾ ਦੀਆਂ ਸਪੀਡ ਸਟਾਰ ਲੜਕੀਆਂ ਇਕ ਵਾਰ ਫ਼ਿਰ ਚਮਕੀਆਂ ਹਨ ਤੇ ...

ਪੂਰੀ ਖ਼ਬਰ »

ਘਰੋਂ ਲਾਪਤਾ ਵਿਅਕਤੀ ਦੀ ਲਾਸ਼ ਚਾਰ ਦਿਨਾਂ ਪਿੱਛੋਂ ਨਹਿਰ 'ਚੋਂ ਬਰਾਮਦ

ਸ਼ੀਗੋ ਮੰਡੀ, 2 ਮਾਰਚ (ਲੱਕਵਿੰਦਰ ਸ਼ਰਮਾ)-ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ ਤੋਂ 26 ਫਰਵਰੀ ਨੂੰ ਘਰੋਂ ਲਾਪਤਾ ਹੋਏ ਵਿਅਕਤੀ ਦੀ ਲਾਸ਼ ਗੋਲੇਵਾਲਾ ਹੈੱਡ ਤੋਂ ਨਿਕਲਦੇ ਮੰਮੜਖੇੜਾ ਬਰਾਂਚ ਪਿੰਡ ਭਾਦੜਾ ਜ਼ਿਲ੍ਹਾ ਸਿਰਸਾ ਹਰਿਆਣਾ ਨੇੜਿਉ ਬਰਾਮਦ ਕੀਤੀ ਹੈ ...

ਪੂਰੀ ਖ਼ਬਰ »

ਬਾਬਾ ਭਾਈ ਦਿਆਲਾ ਨਿਰਮਲ ਆਸ਼ਰਮ ਦਿਆਲਪੁਰਾ ਮਿਰਜ਼ਾ ਵਿਖੇ ਇਕੋਤਰੀ ਤੇ ਸੰਤ ਸਮਾਗਮ ਸਮਾਪਤ

ਭਾਈਰੂਪਾ, 2 ਮਾਰਚ (ਵਰਿੰਦਰ ਲੱਕੀ)-ਡੇਰਾ ਬਾਬਾ ਭਾਈ ਦਿਆਲਾ ਨਿਰਮਲ ਆਸ਼ਰਮ ਦਿਆਲਪੁਰਾ ਮਿਰਜ਼ਾ ਵਿਖੇ ਡੇਰੇ ਦੇ ਮੁੱਖ ਪ੍ਰਬੰਧਕ ਤੇ ਪ੍ਰਧਾਨ ਨਿਰਮਲ ਮਾਲਵਾ ਸਾਧੂ ਸੰਗ ਮਹੰਤ ਸੰਤੋਖ ਸਿੰਘ ਦੀ ਅਗਵਾਈ 'ਚ ਬਾਬਾ ਭਾਈ ਦਿਆਲਾ ਦੇ ਜਨਮ ਦਿਹਾੜੇ ਤੇ ਇਕੋਤਰੀ ਸਮਗਾਮ ...

ਪੂਰੀ ਖ਼ਬਰ »

ਗੋਨਿਆਣਾ ਸਬ ਤਹਿਸੀਲ ਵਿਖੇ ਰਜਿਸਟਰੀਆਂ ਨਾ ਹੋਣ ਕਾਰਨ ਬਠਿੰਡਾ-ਜੈਤੋਂ ਬਾਈਪਾਸ 'ਤੇ ਸਬ ਤਹਿਸੀਲਦਾਰ ਖ਼ਿਲਾਫ਼ ਲਗਾਇਆ ਧਰਨਾ, ਕੀਤੀ ਨਾਅਰੇਬਾਜ਼ੀ

ਗੋਨਿਆਣਾ, 2 ਮਾਰਚ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਅੱਜ ਸ਼ਾਮ ਸਬ ਤਹਿਸੀਲਦਾਰ ਗੋਨਿਆਣਾ ਮੰਡੀ ਵਿਚ ਉਸ ਸਮੇਂ ਮਾਹੌਲ ਗਰਮ ਹੋ ਗਿਆ, ਜਦੋਂ ਲੋਕਾਂ ਨੇ ਰਜਿਸਟਰੀਆਂ ਨਾ ਹੋਣ ਦੇ ਕਾਰਨ ਸਬ ਤਹਿਸੀਲ ਵਿਖੇ ਧਰਨਾ ਲਗਾ ਦਿੱਤਾ | ਇਸ ਮੌਕੇ ਧਰਨਾਕਾਰੀਆਂ ਨੇ ਨਾਇਬ ...

ਪੂਰੀ ਖ਼ਬਰ »

-ਮਾਮਲਾ ਸਪੋਰਟਸ ਸਕੂਲ ਘੁੱਦਾ ਦੇ ਫ਼ੰਡਾਂ ਦਾ-

ਅਧਿਆਪਕਾਂ ਤੇ ਕੋਚਾਂ ਨੇ ਮਾਰਚ ਕੱਢਣ ਉਪਰੰਤ ਫ਼ੌਜੀ ਚੌਕ ਵਿਚ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 2 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਸਪੋਰਟਸ ਸਕੂਲ ਮੁਲਾਜ਼ਮ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਨੇ ਸਪੋਰਟਸ ਸਕੂਲ ਦੇ ਰੁਕੇ ਹੋਏ ਫ਼ੰਡਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਬਠਿੰਡਾ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ | ਸਥਾਨਕ ਡਾ. ਅੰਬੇਦਕਰ ਪਾਰਕ ਵਿਚ ...

ਪੂਰੀ ਖ਼ਬਰ »

.ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਦੋ ਰੋਜ਼ਾ ਸੱਭਿਆਚਾਰਕ ਤੇ ਵਿਰਾਸਤੀ ਲੋਕ ਕਲਾ ਮੇਲਾ 'ਸਤਰੰਗ' ਧੂਮ ਧੜੱਕੇ ਨਾਲ ਸ਼ੁਰੂ

ਰਾਮਪੁਰਾ ਫੂਲ­ 3 ਮਾਰਚ (ਨਰਪਿੰਦਰ ਸਿੰਘ ਧਾਲੀਵਾਲ/ਗੁਰਮੇਲ ਸਿੰਘ ਵਿਰਦੀ)-ਮਾਲਵੇ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ.ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ(ਬਠਿੰਡਾ) ਵਿਖੇ ਦੋ ਰੋਜ਼ਾ ਸਭਿਆਚਾਰਕ ਤੇ ਵਿਰਾਸਤੀ ਲੋਕ ਕਲਾ ਮੇਲਾ 'ਸਤਰੰਗ' ਦਾ ਆਗਾਜ਼ ...

ਪੂਰੀ ਖ਼ਬਰ »

ਨਗਰ ਕੌਂਸਲ 'ਚ ਜ਼ਿਲ੍ਹਾ ਦਿਹਾਤੀ ਪ੍ਰਧਾਨ ਨੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਮੀਟਿੰਗ

ਰਾਮਾਂ ਮੰਡੀ, 2 ਮਾਰਚ (ਅਮਰਜੀਤ ਸਿੰਘ ਲਹਿਰੀ)-ਸਥਾਨਕ ਨਗਰ ਕੌਂਸਲ ਦਫਤਰ ਵਿਖੇ ਜ਼ਿਲ੍ਹਾ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਨੇ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾ ਹੇਠ ਰਾਮਾਂ ...

ਪੂਰੀ ਖ਼ਬਰ »

ਮੌਸਮੀ ਬਦਲਾਅ ਨਾਲ ਦਿਨ ਵੇਲੇ ਗਰਮੀ, ਰਾਤ ਵੇਲੇ ਸਰਦੀ ਨੇ ਵਿਗਾੜਿਆ ਲੋਕਾਂ ਦਾ ਸਿਹਤ ਦਾ ਮਿਜਾਜ਼

ਬਠਿੰਡਾ, 2 ਮਾਰਚ (ਕੰਵਲਜੀਤ ਸਿੰਘ ਸਿੱਧੂ)-ਮਾਰਚ ਮਹੀਨੇ ਦੀ ਸ਼ੁਰੂਆਤ ਦੌਰਾਨ ਦਿਨ ਵੇਲੇ ਗਰਮੀ ਅਤੇ ਸਵੇਰੇ ਸ਼ਾਮ ਪੈ ਰਹੀ ਠੰਢ ਨੇ ਬਦਲਦੇ ਮੌਸਮ ਦੇ ਸੰਕੇਤ ਦੇ ਦਿੱਤੇ ਹਨ | ਇਸ ਮੌਸਮੀ ਬਦਲਾਅ ਦਾ ਲੋਕਾਂ ਦੀ ਸਿਹਤ 'ਤੇ ਦੁਰਪ੍ਰਭਾਵ ਪੈਣ ਲੱਗਾ ਹੈ | ਜਿਸ ਤਹਿਤ ਨਜ਼ਲੇ, ...

ਪੂਰੀ ਖ਼ਬਰ »

-ਮਾਮਲਾ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਅਸਾਮੀਆਂ ਦੇ ਉਜਾੜੇ ਦਾ-

ਅਧਿਆਪਕਾਂ ਨੇ ਡੀ.ਈ.ਓ. ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਸਿੱਖਿਆ ਸਕੱਤਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬਠਿੰਡਾ, 2 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ, ਪੰਜਾਬ ਦੁਆਰਾ ਬਦਲੀਆਂ ਦੀ ਆੜ ਹੇਠ ਰੇਸ਼ਨਲਾਈਜੇਸ਼ਨ ਕਰਕੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਨ ਦੇ ਰੋਸ ਵਜੋਂ ਭੜਕੇ ਅਧਿਆਪਕਾਂ ਨੇ ਡੀ.ਈ.ਓ.ਦਫ਼ਤਰ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਸਮੇਤ 3 ਗਿ੍ਫ਼ਤਾਰ

ਬਠਿੰਡਾ, 2 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਐਸ.ਆਈ. ਅੰਮਿ੍ਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਨੇ ਸਥਾਨਕ ਮਿੰਨੀ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰੱਲਾ ਵਿਖੇ 'ਸਾਇੰਸ ਦਿਵਸ' ਮਨਾਇਆ

ਜੋਗਾ, 2 ਮਾਰਚ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਪਿ੍ੰਸੀਪਲ ਇੰਚਾਰਜ ਡਾ: ਪਰਮਿੰਦਰ ਕੁਮਾਰੀ ਦੀ ਅਗਵਾਈ ਅਤੇ ਸਾਇੰਸ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਸਾਹਿਲ ਕੁਮਾਰ ਦੀ ਨਿਗਰਾਨੀ 'ਚ 'ਸਾਇੰਸ ਦਿਵਸ' ਮਨਾਇਆ ਗਿਆ | ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 23 ਵਿਦਿਆਰਥੀਆਂ ਦੀ ਪ੍ਰਸਿੱਧ ਕੰਪਨੀਆਂ ਵਲੋਂ ਆਕਰਸ਼ਿਕ ਪੈਕੇਜਾਂ ਨਾਲ ਚੋਣ

ਬਠਿੰਡਾ, 2 ਮਾਰਚ (ਕੰਵਲਜੀਤ ਸਿੰਘ ਸਿੱਧੂ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ 23 ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ਵਲੋਂ ਭਰਤੀ ਲਈ ਚੁਣਿਆ ਗਿਆ ਹੈ | ਕੰਪਨੀਆਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਸਾਲਾਨਾ ਆਕਰਸ਼ਕ ਪੈਕੇਜ ਪੇਸ਼ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਚ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਬਠਿੰਡਾ, 2 ਮਾਰਚ (ਸਟਾਫ਼ ਰਿਪੋਰਟਰ)-ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ (ਪੀ. ਐੱਸ. ਪੀ. ਸੀ. ਐਲ.) ਦੀ ਡਿਸਪੈਂਸਰੀ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਮੁਫ਼ਤ ਜਾਂਚ ਕੈਂਪ ਗੁਪਤਾ ਹਸਪਤਾਲ ਪਾਵਰ ਹਾਊਸ ਰੋਡ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX