ਤਾਜਾ ਖ਼ਬਰਾਂ


ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  9 minutes ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  12 minutes ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  15 minutes ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  35 minutes ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  37 minutes ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  46 minutes ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  49 minutes ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  51 minutes ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  58 minutes ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 1 hour ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 1 hour ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 minute ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 2 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 2 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 2 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 2 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 3 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 3 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 3 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 4 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 5 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 6 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552
ਵਿਚਾਰ ਪ੍ਰਵਾਹ: ਜ਼ਿੰਦਗੀ \'ਚ ਲੰਮੇ ਕਦਮ ਪੁੱਟਣਾ ਜੇ ਮੁਸ਼ਕਿਲ ਹੋ ਜਾਵੇ ਤਾਂ ਛੋਟੇ ਕਦਮ ਹੀ ਪੁੱਟੋ, ਪਰ ਅੱਗੇ ਵਧਣਾ ਬੰਦ ਨਾ ਕਰੋ। -ਜੌਨ ਗਾਰਡਨ

ਨਾਰੀ ਸੰਸਾਰ

8 ਮਾਰਚ ਨੂੰ ਅੰਤਰਰਾਸ਼ਟਰੀ ਔਰਤ ਦਿਵਸ 'ਤੇ ਵਿਸ਼ੇਸ਼

ਕੀ ਔਰਤਾਂ ਮਾਣ ਰਹੀਆਂ ਹਨ ਸਮਾਨਤਾ ਦਾ ਅਧਿਕਾਰ?

ਅਸੀਂ ਸਾਲ ਦਾ ਇਕ ਦਿਨ ਅੰਤਰਰਾਸ਼ਟਰੀ ਔਰਤ ਦਿਵਸ ਵਜੋਂ ਰਾਖਵਾਂ ਰੱਖਿਆ ਹੈ ਤਾਂ ਸਾਨੂੰ ਇਸ ਨੂੰ ਇਕ ਵੱਡੇ ਪੱਧਰ 'ਤੇ ਮਨਾਉਣਾ ਵੀ ਚਾਹੀਦਾ ਹੈ।
ਪਰਮਾਤਮਾ ਨੇ ਇਸ ਸ੍ਰਿਸ਼ਟੀ ਦੀ ਰਚਨਾ ਕੀਤੀ ਅਤੇ ਇਸ ਜਗਤ ਵਿਚੋਂ ਰੰਗ-ਬਿਰੰਗੇ ਫੁੱਲ ਜੋੜੇ। ਸਭ ਜੀਵ ਜੰਤੂਆਂ ਨਾਲ ਇਸ ਸ੍ਰਿਸ਼ਟੀ ਨੂੰ ਸਾਜ ਦਿੱਤਾ ਪਰ ਇਨ੍ਹਾਂ ਸਭ ਤੋਂ ਵਿਲੱਖਣ ਅਤੇ ਹੈਰਾਨੀਜਨਕ ਰਚਨਾ ਮਰਦ ਅਤੇ ਇਸਤਰੀ ਦੀ ਸੀ। ਔਰਤ ਪਰਮਾਤਮਾ ਦੀ ਸਭ ਤੋਂ ਵਧੀਆ ਤੇ ਵਡਮੁੱਲੀ ਰਚਨਾ ਹੈ। ਜਿੰਨਾ ਸਬਰ ਸੰਤੋਖ ਤੇ ਸਹਿਣਸ਼ੀਲਤਾ ਪਰਮਾਤਮਾ ਨੂੰ ਬਖਸ਼ਿਆ, ਸ਼ਾਇਦ ਹੀ ਕਿਸੇ ਹੋਰ ਜੀਵ ਨੂੰ ਬਖਸ਼ਿਆ ਹੋਵੇ। ਆਪਣੀ ਜ਼ਿੰਦਗੀ ਵਿਚ ਵਿਚਰਦੀ ਔਰਤ ਕਈ ਰਿਸ਼ਤਿਆਂ ਦਾ ਰੋਲ ਨਿਭਾਉਂਦੀ ਹੈ, ਕਦੇ ਧੀ ਕਦੇ ਮਾਂ ਕਦੇ ਪਤਨੀ ਅਤੇ ਕਦੀ ਭੈਣ ਸਾਰੇ ਰਿਸਤਿਆਂ ਦੇ ਫ਼ਰਜ਼ ਨਿਭਾਉਂਦੀ ਹੈ।
ਔਰਤ ਉੱਪਰ ਮਰਦ ਨਾਲੋਂ ਜ਼ਿੰਮੇਵਾਰੀਆਂ ਦਾ ਬੋਝ ਵਧੇਰੇ ਹੁੰਦਾ ਹੈ। ਜੇਕਰ ਗੱਲ ਕੀਤੀ ਜਾਵੇ ਸਚਾਈ ਦੀ ਤਾਂ ਪਿਛਲੇ ਸਮਿਆਂ ਨਾਲੋਂ ਅੱਜ ਦੀ ਔਰਤ ਆਪਣੇ ਬਲਬੂਤੇ ਕੁਝ ਹੱਦ ਤੱਕ ਆਪਣੇ ਹੱਕਾਂ ਦੀ ਲੜਾਈ ਜਿੱਤ ਰਹੀ ਹੈ। ਕੋਈ ਸਮਾਂ ਸੀ ਔਰਤ ਨੂੰ ਪੈਰ ਦੀ ਜੁੱਤੀ ਸਮਝਿਆ ਜਾਂਦਾ ਸੀ ਪਰ ਅੱਜ ਦੀ ਔਰਤ ਨੇ ਆਪਣੇ ਬਲਬੂਤੇ ਉੱਪਰ ਆਪਣੇ-ਆਪ ਨੂੰ ਸਿਰ ਦਾ ਤਾਜ ਹੋਣ ਦਾ ਮਾਣ ਪ੍ਰਾਪਤ ਕੀਤਾ ਹੈ। ਜੇਕਰ ਹਰ ਖੇਤਰ 'ਤੇ ਨਜ਼ਰ ਮਾਰੀਏ ਤਾਂ ਅੱਜ ਦੀ ਔਰਤ ਨੇ ਹਰ ਖੇਤਰ ਵਿਚ ਮੱਲਾਂ ਮਾਰੀਆਂ ਹਨ। ਜ਼ਿੰਦਗੀ ਵਿਚ ਆਉਣ ਵਾਲੀ ਹਰ ਚੁਣੌਤੀ ਦਾ ਸਾਹਮਣਾ ਕਰਦੀ ਹੋਈ ਮਰਦ ਦੇ ਬਰਾਬਰ ਮੋਢੇ ਨਾਲ ਮੋਢਾ ਜੋੜ ਕੇ ਆਪਣੇ ਅਧਿਕਾਰ ਪ੍ਰਾਪਤ ਕੀਤੇ ਹਨ। ਹਰ ਖੇਤਰ ਵਿਚ ਮੱਲਾਂ ਮਾਰ ਚੁੱਕੀ ਔਰਤ ਨੇ ਆਪਣੇ ਮਾਪਿਆਂ ਦਾ ਨਾਂਅ ਫ਼ਖ਼ਰ ਨਾਲ ਉੱਚਾ ਕੀਤਾ ਹੈ ਪਰ ਇਹ ਗੱਲ ਸੀ ਇਕ ਪੜ੍ਹੇ-ਲਿਖੇ ਵਰਗ ਦੀ, ਪਰ ਜੇਕਰ ਗੱਲ ਪੇਂਡੂ ਖੇਤਰ ਅਤੇ ਘਰਾਂ ਦੀਆਂ ਚਾਰਦੀਵਾਰੀ 'ਚ ਰਹਿ ਰਹੀਆਂ ਔਰਤਾਂ ਦੀ ਕੀਤੀ ਜਾਵੇ ਤਾਂ ਔਰਤਾਂ ਦੀ ਹਾਲਤ ਕੁਝ ਵਧੀਆ ਨਹੀਂ ਹੈ। ਅੱਜ ਵੀ ਘਰ ਵਿਚ ਰਹਿ ਰਹੀ ਔਰਤ ਪਿਤਾ, ਪਤੀ, ਭਰਾ ਤੇ ਸਮਾਜ ਵਲੋਂ ਵੇਖੀ ਘ੍ਰਿਣਾ ਦੀ ਨਜ਼ਰ ਦਾ ਸ਼ਿਕਾਰ ਹੋ ਰਹੀ ਹੈ। ਅੱਜ ਵੀ ਇਕ ਨੌਜਵਾਨ ਕੁੜੀ ਨੂੰ ਕਾਲਜ ਜਾਣ ਲਈ ਆਪਣੇ ਮਾਪਿਆਂ ਦੇ ਤਰਲੇ ਕੱਢਣੇ ਪੈ ਰਹੇ ਹਨ। ਅੱਜ ਵੀ ਧੀਆਂ ਕੁੱਖਾਂ ਵਿਚ ਮਾਰੀਆਂ ਜਾ ਰਹੀਆਂ ਹਨ। ਅੱਜ ਵੀ ਧੀਆਂ ਨਾਲ ਗ਼ਲਤ ਕੰਮ ਹੋ ਰਹੇ ਹਨ। ਅੱਜ ਵੀ ਧੀ ਨੂੰ ਹਨੇਰੇ ਵਿਚ ਇਕੱਲੀ ਜਾਣ ਤੋਂ ਡਰ ਲਗਦਾ ਹੈ। ਜੇਕਰ ਸਮਾਨਤਾ ਦੇ ਅਧਿਕਾਰ ਦੀ ਗੱਲ ਕੀਤੀ ਜਾਵੇ ਤਾਂ ਕਿਤੇ ਨਾ ਕਿਤੇ ਮੁੰਡੇ ਅਤੇ ਕੁੜੀ ਵਿਚ ਫ਼ਰਕ ਹੋਣ ਦਾ ਅਹਿਸਾਸ ਕਰਵਾ ਹੀ ਦਿੱਤਾ ਜਾਂਦਾ ਹੈ। ਮੇਰਾ ਸਵਾਲ ਹੈ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਔਰਤ ਨੂੰ ਮਰਦਾਂ ਨਾਲੋਂ ਘੱਟ ਸਮਝਦੇ ਹਨ। ਜਿਹੜੀ ਔਰਤ ਬੱਚੇ ਨੂੰ ਜਨਮ ਦੇਣ ਦਾ ਵੱਡਾ ਦਰਦ ਸਹਾਰਦੀ ਹੈ, ਉਸ ਨੂੰ ਅਸੀਂ ਮਰਦ ਤੋਂ ਘੱਟ ਕਿਵੇਂ ਕਹਿ ਸਕਦੇ ਹਾਂ? ਔਰਤ ਨੂੰ ਪਰਮਾਤਮਾ ਵਲੋਂ ਰੱਬੀ ਦਾਤਾਂ ਮਿਲੀਆਂ ਹੁੰਦੀਆਂ ਹਨ, ਉਸ ਨੂੰ ਮਰਦ ਦੀ ਜ਼ਿੰਦਗੀ ਜਿਊਣ ਦਾ ਪੂਰਾ ਹੱਕ ਹੈ। ਜੇਕਰ ਅਸੀਂ ਸਾਲ ਦਾ ਇਕ ਦਿਨ ਅੰਤਰਰਾਸ਼ਟਰੀ ਔਰਤ ਦਿਵਸ ਵਜੋਂ ਰਾਖਵਾਂ ਰੱਖਿਆ ਹੈ ਤਾਂ ਸਾਨੂੰ ਇਸ ਨੂੰ ਇਕ ਵੱਡੇ ਪੱਧਰ 'ਤੇ ਮਨਾਉਣਾ ਵੀ ਚਾਹੀਦਾ ਹੈ। ਸਾਡਾ ਇਹ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਔਰਤ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਦਿਵਾਉਣ ਦੇ ਪੂਰੇ ਅਵਸਰ ਪ੍ਰਦਾਨ ਕਰੀਏ। ਅੰਤ ਵਿਚ ਇਹੀ ਲਿਖਾਂਗੀ ਕਿ ਔਰਤ ਸ਼ਕਤੀ ਦਾ ਨਾਂਅ ਹੈ, ਔਰਤ ਜਗ ਜਣਨੀ ਹੈ। ਉਸ ਨੂੰ ਸਿਰਫ ਪਿਆਰ ਦੀ ਜ਼ਰੂਰਤ ਹੈ, ਘ੍ਰਿਣਾ ਦੀ ਨਜ਼ਰ ਨਾਲ ਨਾ ਵੇਖ ਕੇ ਔਰਤ ਨੂੰ ਸਿਰਫ ਪਿਆਰ ਅਤੇ ਸਤਿਕਾਰ ਦਿੱਤਾ ਜਾਵੇ। ਮਾਪੇ ਆਪਣੀਆਂ ਧੀਆਂ ਨੂੰ ਪੜ੍ਹਾਉਣ ਅਤੇ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਤਾਂ ਜੋ ਧੀਆਂ ਆਪਣੇ ਮਾਪਿਆਂ ਦਾ ਨਾਂਅ ਜੱਗ ਵਿਚ ਉੱਚਾ ਕਰ ਸਕਣ।

ਮੋ: 97791-18066

ਖ਼ਬਰ ਸ਼ੇਅਰ ਕਰੋ

 

ਨੂੰਹ ਤੇ ਧੀ ਵਿਚ ਫਰਕ ਕਿਉਂ?

ਸਮਾਂ ਬਦਲਿਆ, ਸੋਚ ਬਦਲੀ ਪਰ ਅੱਜ ਵੀ ਕਈ ਰਿਸ਼ਤੇ ਨਹੀਂ ਬਦਲੇ ਅਤੇ ਨਹੀਂ ਬਦਲੀ ਉਨ੍ਹਾਂ ਰਿਸ਼ਤਿਆਂ ਪ੍ਰਤੀ ਸਾਡੀ ਸੋਚ। ਜਿਵੇਂ ਧੀ ਤੇ ਪੁੱਤ ਵਿਚ ਫ਼ਰਕ, ਇਸ ਤਰ੍ਹਾਂ ਹੀ ਨੂੰਹ ਅਤੇ ਧੀ ਵਿਚ ਫ਼ਰਕ ਹੁੰਦਾ ਆਇਆ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਧੀ ਬਹੁਤ ਲਾਡਲੀ ਹੁੰਦੀ ਹੈ ...

ਪੂਰੀ ਖ਼ਬਰ »

ਬੇਮੌਸਮੀ ਸਬਜ਼ੀਆਂ ਦੀ ਵਰਤੋਂ ਕਿੰਨੀ ਠੀਕ

ਅਗਲੀ ਵਾਰ ਤੁਸੀਂ ਜਦੋਂ ਬਾਜ਼ਾਰ ਵਿਚ ਸਬਜ਼ੀ ਖਰੀਦਣ ਜਾਓ ਤਾਂ ਬੇਮੌਸਮੀ ਭਿੰਡੀ ਜਾਂ ਲੌਕੀ ਵਰਗੀਆਂ ਸਬਜ਼ੀਆਂ ਨੂੰ ਖਰੀਦਣ ਤੋਂ ਪਹਿਲਾਂ ਇਕ ਵਾਰ ਗੌਰ ਕਰ ਲਓ ਕਿ ਉਨ੍ਹਾਂ ਸਬਜ਼ੀਆਂ ਰਾਹੀਂ ਕਿਤੇ ਤੁਸੀਂ ਹਲਕੇ ਜ਼ਹਿਰ ਦਾ ਸ਼ਿਕਾਰ ਤਾਂ ਨਹੀਂ ਹੋ ਰਹੇ। ਬੇਮੌਸਮੀ ਇਨ੍ਹਾਂ ...

ਪੂਰੀ ਖ਼ਬਰ »

ਉੱਨ ਦੇ ਕੱਪੜਿਆਂ ਨੂੰ ਕਿਵੇਂ ਸਾਂਭੀਏ

ਸਰਦੀ ਵਿਦਾ ਹੋ ਚੁੱਕੀ ਹੈ। ਗਰਮੀ ਦਾ ਮੌਸਮ ਦਸਤਕ ਦੇ ਰਿਹਾ ਹੈ। ਮੌਸਮ ਬਦਲਣ ਨਾਲ ਹੀ ਸਾਨੂੰ ਆਪਣੀਆਂ ਅਲਮਾਰੀਆਂ ਵਿਚ ਵੀ ਬਦਲਾਅ ਕਰਨਾ ਪੈਂਦਾ ਹੈ। ਸਰਦੀਆਂ ਵਿਚ ਪਾਏ ਜਾਣ ਵਾਲੇ ਭਾਰੀ ਕੋਟ, ਸਵੈਟਰ ਅਤੇ ਦੂਜੇ ਉੱਨ ਦੇ ਕੱਪੜਿਆਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਂਭਣਾ ...

ਪੂਰੀ ਖ਼ਬਰ »

ਦਹੀਂ ਖਾਓ, ਕੋਲੈਸਟ੍ਰਾਲ ਘਟਾਓ

ਕੋਲੈਸਟ੍ਰਾਲ ਕੀ ਹੈ : ਕੋਲੇਸਟ੍ਰੋਲ ਇਕ ਚਰਬੀ ਵਾਲਾ ਪਦਾਰਥ ਹੈ, ਜਿਸ ਨੂੰ ਖੂਨ ਦੀ ਚਰਬੀ ਵੀ ਕਿਹਾ ਜਾਂਦਾ ਹੈ। ਇਹ ਸਫੈਦ ਛੋਟੇ-ਛੋਟੇ ਕਣਾਂ ਵਰਗਾ ਅਲਕੋਹਲਿਕ ਪਦਾਰਥ ਹੁੰਦਾ ਹੈ ਜਦੋਂ ਇਹ ਜ਼ਿਆਦਾ ਵਧ ਜਾਂਦਾ ਹੈ ਤਾਂ ਖੂਨ ਵਿਚ ਵਹਿਣ ਵਿਚ ਰੁਕਾਵਟ ਪਾਉਂਦਾ ਹੈ। ਇਸ ਦੀ ...

ਪੂਰੀ ਖ਼ਬਰ »

ਕਲਾਤਮਿਕ ਪੈੜਾਂ-7

ਰੰਗਮੰਚ ਜਿਸ ਦੇ ਸਾਹਾਂ ਵਿਚ ਵਸਿਆ ਹੋਇਆ ਹੈ ਨਵਨਿੰਦਰਾ ਬਹਿਲ

ਡਾ: ਨਵਨਿੰਦਰਾ ਬਹਿਲ ਪੰਜਾਬੀ ਨਾਟਕ ਅਤੇ ਰੰਗਮੰਚ ਦੇ ਨਾਮਵਰ ਹਸਤਾਖ਼ਰ ਕਪੂਰ ਸਿੰਘ ਘੁੰਮਣ ਅਤੇ ਮਾਂ ਮਨਜੀਤ ਕੌਰ ਦੀ ਲਾਡਲੀ ਪੁੱਤਰੀ, ਜਿਸ ਨੂੰ ਥੀਏਟਰ, ਅਦਾਕਾਰੀ, ਨਿਰਦੇਸ਼ਨ ਅਤੇ ਨਾਟਕ ਰਚਨਾ ਨਾਲ ਜਨੂੰਨ ਦੀ ਹੱਦ ਤੱਕ ਪਿਆਰ ਹੈ। 30 ਅਕਤੂਬਰ, 1949 ਨੂੰ ਜਨਮੀ ਮਾਂ-ਪਿਓ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX