ਤਾਜਾ ਖ਼ਬਰਾਂ


ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  23 minutes ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  40 minutes ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  about 1 hour ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  about 1 hour ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  about 1 hour ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਦਿੱਲੀ 'ਚ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
. . .  about 1 hour ago
ਨਵੀਂ ਦਿੱਲੀ, 1 ਅਗਸਤ - ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ 'ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ...
ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਅਮਿਤ ਸ਼ਾਹ
. . .  about 2 hours ago
ਲਖਨਊ, 1 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਹਨ। ਇਸ ਦੌਰਾਨ ਹਵਾਈ ਅੱਡੇ 'ਤੇ ਰਾਜ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ...
ਸਤੀਸ਼ ਕੁਮਾਰ ਕੁਆਟਰ ਫਾਈਨਲ ਵਿਚ ਹਾਰੇ, ਭਾਰਤੀ ਉਮੀਦਾਂ ਨੂੰ ਵੱਡਾ ਝਟਕਾ
. . .  about 2 hours ago
ਟੋਕੀਓ, 1 ਅਗਸਤ - ਭਾਰਤੀ ਉਮੀਦਾਂ ਨੂੰ ਟੋਕੀਓ ਉਲੰਪਿਕ ਵਿਚ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਬਾਕਸਿੰਗ ਦੇ ਸੁਪਰ ਹੈਵੀ ਵੇਟ ਕੁਆਟਰ ਫਾਈਨਲ ਮੈਚ ਵਿਚ ਭਾਰਤ ਦੇ ਸਤੀਸ਼ ਕੁਮਾਰ ਨੂੰ ਹਾਰ ਮਿਲੀ...
ਭਾਰਤ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 41 ਹਜ਼ਾਰ ਤੋਂ ਵਧੇਰੇ ਪ੍ਰਾਪਤ ਹੋਏ ਕੇਸ
. . .  about 3 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਵਿਚ ਕੋਰੋਨਾ ਦੇ 41 ਹਜ਼ਾਰ 831 ਨਵੇਂ ਕੇਸ ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਏ ਹਨ ਅਤੇ 541 ਮਰੀਜ਼ਾਂ ਦੀ ਮੌਤਾਂ ਹੋਈਆਂ ਹਨ...
ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ 'ਤੇ ਹਮਲਾ
. . .  about 3 hours ago
ਕਾਬੁਲ, 1 ਅਗਸਤ - ਅਮਰੀਕੀ ਫ਼ੌਜੀਆਂ ਦੇ ਦੋ ਦਹਾਕਿਆਂ ਬਾਅਦ ਅਫ਼ਗ਼ਾਨਿਸਤਾਨ ਛੱਡਣ ਦੀ ਪ੍ਰਕਿਰਿਆ ਵਿਚਕਾਰ ਤਾਲਿਬਾਨ ਮੁਲਕ ਅੰਦਰ ਆਪਣਿਆਂ ਲੜਾਕਿਆਂ ਦੀ ਮਦਦ ਨਾਲ ਮੁੜ ਤੋਂ ਸੁਰਜੀਤ ਹੋ ਰਿਹਾ ਹੈ। ਅਫ਼ਗ਼ਾਨ ਸਰਕਾਰ ਵੀ ਤਾਲਿਬਾਨ ਨਾਲ ਟਾਕਰਾ ਲੈਂਦੀ ਪ੍ਰਤੀਤ ਹੋ ਰਹੀ ਹੈ। ਇਸ ਵਿਚਕਾਰ...
ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਵਿਚ ਛਾਪੇਮਾਰੀ, ਇਕ ਅੱਤਵਾਦੀ ਗ੍ਰਿਫ਼ਤਾਰ
. . .  about 4 hours ago
ਸ੍ਰੀਨਗਰ, 1 ਅਗਸਤ - ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਕਸ਼ਮੀਰ ਵਿਚ 15 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ...
ਦਿੱਲੀ ਵਿਚ ਭਾਰੀ ਮੀਂਹ
. . .  about 5 hours ago
ਨਵੀਂ ਦਿੱਲੀ, 1 ਅਗਸਤ - ਕੌਮੀ ਰਾਜਧਾਨੀ ਦਿੱਲੀ ਵਿਚ ਸੰਘਣੇ ਬੱਦਲ ਛਾਅ ਜਾਣ ਮਗਰੋਂ ਭਾਰੀ ਮੀਂਹ ਪਿਆ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ...
ਅੱਜ ਦਾ ਵਿਚਾਰ
. . .  about 5 hours ago
ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨਿਆਂ 'ਚ ਡਟੇ ਰਹੇ ਕਿਸਾਨ

ਮਾਨਸਾ, 16 ਅਪੈ੍ਰਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨ 199ਵੇਂ ਦਿਨ ਵੀ ਧਰਨਿਆਂ 'ਚ ਡਟੇ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 23, 27 ਤੇ 29 ਨੂੰ

ਮਾਨਸਾ, 16 ਅਪ੍ਰੈਲ (ਸ. ਰਿ.)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੁਆਰਾ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਨ੍ਹਾਂ ਮੇਲਿਆਂ ਲਈ ਵੱਖ-ਵੱਖ ਨਿਯੋਜਕਾਂ ਤੋਂ 10975 ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ 3 ਵਰਿ੍ਹਆਂ ਤੋਂ ਭਗੌੜੀ ਔਰਤ ਕਾਬੂ

ਮਾਨਸਾ, 16 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ 3 ਵਰਿ੍ਹਆਂ ਤੋਂ ਭਗੌੜੀ ਇਕ ਔਰਤ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ਼ਤਿਹਾਰੀ ਮੁਜਰਮ ਭੂਰੀ ਪਤਨੀ ਖਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ

ਮਾਨਸਾ, 16 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮਾਨਸਾ, ਬੁਢਲਾਡਾ, ਬਰੇਟਾ, ਭੀਖੀ, ਸਰਦੂਲਗੜ੍ਹ ਅਤੇ ਬੋਹਾ ਦੀਆਂ ਅਨਾਜ ਮੰਡੀਆਂ ਵਿੱਚ ਪੁੱਜੀ 2 ਲੱਖ 33 ਹਜ਼ਾਰ 476 ਮੀਟਰਕ ਟਨ ਕਣਕ ਵਿਚੋਂ 1 ਲੱਖ 72 ਹਜ਼ਾਰ 531 ਮੀਟਰਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਿਰਫ਼ ਸੁੱਕੀ ਜਿਣਸ ਹੀ ਲਿਆਉਣ ਤਾਂ ਜੋ ਨਾਲੋ ਨਾਲ ਖ਼ਰੀਦ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਵਿਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਰੱਖਦੇ ਹੋਏ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸੇ ਦੌਰਾਨ ਡੀ.ਐਫ.ਐਸ.ਸੀ. ਮਧੂ ਗੋਇਲ ਨੇ ਸਰਦੂਲਗੜ੍ਹ ਤੇ ਬੁਢਲਾਡਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 52 ਹਜ਼ਾਰ 216 ਮੀਟਰਕ ਟਨ ਕਣਕ ਦੀ ਆਮਦ ਹੋਈ, ਜਿਸ ਵਿਚੋਂ ਪਨਗਰੇਨ ਵਲੋਂ 11 ਹਜ਼ਾਰ 425, ਐਫ.ਸੀ.ਆਈ. ਵਲੋਂ 3201, ਮਾਰਕਫੈੱਡ ਵਲੋਂ 6455, ਪਨਸਪ ਵਲੋਂ 7245 ਅਤੇ ਵੇਅਰ ਹਾਊਸ ਵਲੋਂ 7238 ਮੀਟਰਕ ਟਨ ਕਣਕ ਖ਼ਰੀਦੀ ਗਈ |

ਖ਼ਬਰ ਸ਼ੇਅਰ ਕਰੋ

 

ਮਾਨਸਾ 'ਚ ਕੋਰੋਨਾ ਦੇ 76 ਨਵੇਂ ਮਾਮਲਿਆਂ ਦੀ ਪੁਸ਼ਟੀ

ਮਾਨਸਾ, 16 ਅਪ੍ਰੈਲ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 76 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 17 ਪੀੜਤ ਸਿਹਤਯਾਬ ਵੀ ਹੋਏ ਹਨ | ਜਾਣਕਾਰੀ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 620 ਹੋ ਗਈ ਹੈ ਅਤੇ ਹੁਣ ਤੱਕ ਜ਼ਿਲੇ੍ਹ 'ਚ 56 ਜਣਿਆਂ ਦੀ ਮੌਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਮੌਸਮ ਦੇ ਬਦਲਦੇ ਮਿਜਾਜ਼ ਨੇ ਕਿਸਾਨਾਂ ਦੀਆਂ ਚਿੰਤਾਵਾਂ 'ਚ ਕੀਤਾ ਵਾਧਾ

ਮਾਨਸਾ, 16 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਰਾਤ ਆਈ ਹਨੇਰੀ ਤੋਂ ਬਾਅਦ ਅੱਜ ਤੇਜ਼ ਹਨੇਰੀ ਉਪਰੰਤ ਹਲਕੇ ਮੀਂਹ ਨੇ ਜਿੱਥੇ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਕਟਾਈ ਤੇ ਖ਼ਰੀਦ ਨੂੰ ਪ੍ਰਭਾਵਿਤ ਕੀਤਾ ਉੱਥੇ ਮੌਸਮ ਦੇ ਬਦਲਦੇ ਮਿਜ਼ਾਜ ...

ਪੂਰੀ ਖ਼ਬਰ »

ਪ੍ਰਬੰਧਕੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ

ਮਾਨਸਾ, 16 ਅਪ੍ਰੈਲ (ਸ. ਰਿ.)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ...

ਪੂਰੀ ਖ਼ਬਰ »

6505 ਈ.ਟੀ.ਟੀ. ਅਧਿਆਪਕਾਂ ਦਾ ਏ.ਸੀ.ਪੀ. ਲਗਵਾਉਣ ਲਈ ਡੀ.ਟੀ.ਐੱਫ. ਦਾ ਵਫ਼ਦ ਬੀ.ਪੀ.ਈ.ਓ. ਨੂੰ ਮਿਲਿਆ

ਤਲਵੰਡੀ ਸਾਬੋ, 16 ਅਪ੍ਰੈਲ (ਰਵਜੋਤ ਸਿੰਘ ਰਾਹੀ)-ਅੱਜ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂਆਂ ਦਾ ਇਕ ਵਫ਼ਦ 6505 ਈ.ਟੀ.ਟੀ.ਅਧਿਆਪਕਾਂ ਦਾ ਏ.ਸੀ.ਪੀ.ਲਗਵਾਉਣ ਦੀ ਮੰਗ ਨੂੰ ਲੈ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਲਵੰਡੀ ਸਾਬੋ ਨੂੰ ਮਿਲਿਆ | ਇਸ ਸਬੰਧੀ ਡੀ.ਟੀ.ਐਫ ਦੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਕਿਸਾਨਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਹੋਵੇਗੀ-ਜੇਠੂਕੇ

ਚਾਉਕੇ, 16 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਡਕੌਂਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਦੱਸਿਆ ਕਿ ਕੇਂਦਰ ਦੀ ਖ਼ਰੀਦ ਏਜੰਸੀ ਐਫ ਸੀ ਆਈ ਵਲੋਂ ਕਣਕ ਦੀ ਖ਼ਰੀਦ ਸਬੰਧੀ ਨਮੀ ਦੀ ਮਾਤਰਾ 14 ਫ਼ੀਸਦੀ ਤੋਂ ਘਟਾਕੇ 12 ਫ਼ੀਸਦੀ ...

ਪੂਰੀ ਖ਼ਬਰ »

ਟੀ. ਐੱਸ. ਯੂ. ਵਲੋਂ ਜੀਓ ਦੇ ਸਿੰਮਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਠਿੰਡਾ, 16 ਅਪ੍ਰੈਲ (ਸਟਾਫ਼ ਰਿਪੋਰਟਰ)-ਟੀ. ਐੱਸ. ਯੂ. ਵਲੋਂ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਸਰਕਲ ਬਠਿੰਡਾ ਦੇ ਸਾਰੇ ਮੰਡਲ ਵਿਚ ਮੰਡਲ ਬਠਿੰਡਾ, ਮੰਡਲ ਮੌੜ, ਮੰਡਲ ਬੁਢਲਾਡਾ, ਮੰਡਲ ਮਾਨਸਾ ਵਿਚ ਸਾਰੀਆਂ ਸਬ-ਡਵੀਜ਼ਨਾਂ ਵਿਚ ਕਾਲੇ ਝੰਡੇ ...

ਪੂਰੀ ਖ਼ਬਰ »

ਲਾਇਬੇ੍ਰਰੀਅਨ ਦੀ ਭਰਤੀ ਲਈ ਉਮਰ ਹੱਦ ਵਧਾਉਣ ਦੀ ਮੰਗ

ਲਹਿਰਾ ਮੁਹੱਬਤ, 16 ਅਪ੍ਰੈਲ (ਭੀਮ ਸੈਨ ਹਦਵਾਰੀਆ)-ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਸਕੂਲ ਸਿੱਖਿਆ ਵਿਭਾਗ ਵਿਚ ਲਾਇਬੇ੍ਰਰੀਅਨਾਂ ਦੀਆਂ 750 ਅਸਾਮੀਆਂ ਭਰਨ ਸਬੰਧੀ ਜਾਰੀ ਕੀਤੇ ਗਏ ਇਸ਼ਤਿਹਾਰ ਨਾਲ ਜਨਰਲ ਕੈਟਾਗਰੀ ਦੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਵਿਚ ...

ਪੂਰੀ ਖ਼ਬਰ »

ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ 'ਤੇ ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

ਬਠਿੰਡਾ, 16 ਅਪ੍ਰੈਲ (ਸ.ਰ)-ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਤਿੱਖੇ ਸਵਾਲ ਚੁੱਕੇ ਹਨ | ਅੱਜ ਬਠਿੰਡਾ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਸਰੂਪ ਚੰਦ ਸਿੰਗਲਾ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਉਲਟ ਬੇਰੁਜ਼ਗਾਰਾਂ 'ਤੇ ਤਸ਼ੱਦਦ ਢਾਹ ਰਹੀ ਹੈ-ਵਿਧਾਇਕ ਬੁੱਧ ਰਾਮ

ਮਾਨਸਾ, 16 ਅਪ੍ਰੈਲ (ਵਿ. ਪ੍ਰਤੀ.)-ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਘਰ ਘਰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰਾਂ 'ਤੇ ਤਸ਼ੱਦਦ ਢਾਹ ਰਹੀ ਹੈ | ਪਟਿਆਲਾ ਵਿਖੇ ਟਾਵਰ 'ਤੇ ...

ਪੂਰੀ ਖ਼ਬਰ »

ਈਕੋ ਵੀਲਰਜ਼ ਸਾਈਕਲ ਕਲੱਬ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮਾਨਸਾ, 16 ਅਪ੍ਰੈਲ (ਧਾਲੀਵਾਲ)-ਈਕੋ ਵੀਲਰਜ਼ ਸਾਈਕਲ ਕਲੱਬ ਮਾਨਸਾ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਰੋਡਵੇਜ਼ ਕਾਮਿਆਂ ਵਲੋਂ ਗੇਟ ਰੈਲੀ

ਬੁਢਲਾਡਾ, 16 ਅਪ੍ਰੈਲ (ਸਵਰਨ ਸਿੰਘ ਰਾਹੀ)-ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. ਅਤੇ ਕੱਚੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਦੀਆਂ ਯੂਨੀਅਨਾਂ ਵਲੋਂ ਦਿੱਤੇ ਸੱਦੇ ਤਹਿਤ ਸਥਾਨਕ ਡਿਪੂ ਵਿਖੇ ਵੀ ਕਾਮਿਆ ਵਲੋਂ ਗੇਟ ਰੈਲੀ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਗੁੜੱਦੀ ਵਿਖੇ ਅੱਗ ਲੱਗਣ ਨਾਲ ਢਾਈ ਏਕੜ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ

ਬੁਢਲਾਡਾ, 16 ਅਪ੍ਰੈਲ (ਸਵਰਨ ਸਿੰਘ ਰਾਹੀ)-ਬਾਅਦ ਦੁਪਹਿਰ ਪਿੰਡ ਗੁੜੱਦੀ ਦੇ ਖੇਤਾਂ 'ਚ ਅੱਗ ਲੱਗਣ ਨਾਲ 2 ਕਿਸਾਨਾਂ ਦੀ ਢਾਈ ਏਕੜ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਅਚਾਨਕ ਅੱਗ ਲੱਗਣ ਕਾਰਨ ਗੁਰਜੀਤ ...

ਪੂਰੀ ਖ਼ਬਰ »

ਸਿੰਚਾਈ ਪਾਈਪ ਲਾਈਨ ਦਾ ਕੀਤਾ ਉਦਘਾਟਨ

ਝੁਨੀਰ, 16 ਅਪ੍ਰੈਲ (ਨਿ. ਪ. ਪ.)-ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪਿੰਡ ਚਚੋਹਰ ਵਿਖੇ ਸਿੰਚਾਈ ਪਾਈਪ ਲਾਈਨ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ਇਹ ਪਾਈਪ ਲਾਈਨ 12 ਲੱਖ ਰੁਪਏ ਦੀ ਕੀਮਤ ਨਾਲ ਪਾਈ ਗਈ ਹੈ | ਇਸ ਨਾਲ ਕਿਸਾਨਾਂ ਨੂੰ ਬਹੁਤ ...

ਪੂਰੀ ਖ਼ਬਰ »

ਨਗਰ ਪੰਚਾਇਤ ਜੋਗਾ ਦੀ ਪ੍ਰਧਾਨਗੀ ਦੀ ਚੋਣ ਹੋਈ ਮੁਲਤਵੀ

ਜੋਗਾ, 16 ਅਪ੍ਰੈਲ (ਹਰਜਿੰਦਰ ਸਿੰਘ ਚਹਿਲ)-ਪ੍ਰਸ਼ਾਸਨ ਵਲੋਂ ਸਥਾਨਕ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਅੱਜ ਅਚਾਨਕ ਮੌਕੇ 'ਤੇ ਰੱਦ ਕਰ ਦਿੱਤੀ | ਚੋਣ ਰੱਦ ਹੋਣ ਤੋਂ ਬਾਅਦ ਕੌਂਸਲਰਾਂ ਨੇ ਸਰਬਸੰਮਤੀ ਨਾਲ ਪ੍ਰਧਾਨਗੀ ਦਾ ਸਿਹਰਾ ਕਾ: ਗੁਰਮੀਤ ਸਿੰਘ ਦੇ ਸਿਰ ਬੰਨਿ੍ਹਆ ਹੈ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ 'ਚ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਦੇ ਵੱਖ-ਵੱਖ ਢੰਗ ਸਿਖਾਏ

ਮਾਨਸਾ, 16 ਅਪ੍ਰੈਲ (ਸੱਭਿ. ਪ੍ਰਤੀ.)-ਬਾਬਾ ਫ਼ਤਿਹ ਸਿੰਘ ਦਸਤਾਰ-ਏ-ਖ਼ਾਲਸਾ ਟਰੱਸਟ ਮਾਨਸਾ ਵਲੋਂ ਐਤਕੀਂ ਵਿਸਾਖੀ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ | ਕੈਂਪ ਦੌਰਾਨ ਜਿੱਥੇ ਵੱਡੀ ...

ਪੂਰੀ ਖ਼ਬਰ »

ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਝੁਨੀਰ, 16 ਅਪ੍ਰੈਲ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਣਕ ਦੇ ਅੰਬਾਰ ਲੱਗ ਚੁੱਕੇ ਹਨ | ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਨੇ ਰੋਸ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਮਿਲ ਰਹੇ ਨੇ ਸਾਰਥਿਕ ਸਿੱਟੇ-ਐੱਸ.ਐੱਸ.ਪੀ.

ਮਾਨਸਾ, 16 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦਾਅਵਾ ਕੀਤਾ ਹੈ ਕਿ ਮਾਨਸਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ | ਜਾਰੀ ਪ੍ਰੈੱਸ ਨੋਟ 'ਚ ਉਨ੍ਹਾਂ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX