ਤਾਜਾ ਖ਼ਬਰਾਂ


ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  14 minutes ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  31 minutes ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਪਿੰਡ ਕਲਸੀਆਂ ਖ਼ੁਰਦ 'ਚ ਦੋ ਧਿਰਾਂ 'ਚ ਚੱਲੀ ਗੋਲੀ, ਦੋ ਜ਼ਖ਼ਮੀ
. . .  39 minutes ago
ਖਾਲੜਾ,18 ਸਤੰਬਰ( ਜੱਜਪਾਲ ਸਿੰਘ ਜੱਜ) ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖ਼ੁਰਦ ਵਿਖੇ ਮਾਮੂਲੀ ਰੰਜਸ਼ ਨੂੰ ਲੈ ਕੇ ਦੋ ਧਿਰਾਂ ਵਿਚ 17-18 ਸਤੰਬਰ ਦੀ ਦਰਮਿਆਨੀ ਰਾਤ ਨੂੰ ਗੋਲੀ ਚੱਲਣ ਦੀ ਖ਼ਬਰ ਹੈ। ਜਿਸ ਵਿਚ ਪਿੰਡ ਕਲਸੀਆਂ ਹਵੇਲੀਆਂ ਖ਼ੁਰਦ ....
ਸਿੱਖਿਆ ਸਕੱਤਰ ਪੰਜਾਬ ਵਲੋਂ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ
. . .  43 minutes ago
ਅਜਨਾਲਾ, ਗੱਗੋਮਾਹਲ 18 ਸਤੰਬਰ (ਗੁਰਪ੍ਰੀਤ ਸਿੰਘ,ਬਲਵਿੰਦਰ ਸੰਧੂ, ਕੜਿਆਲ) - ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਸਿੱਖਿਆ ਦੇ ਮਿਆਰ....
ਪੱਛਮੀ ਬੰਗਾਲ: ਪੱਛਮੀ ਮੇਦਿਨੀਪੁਰ 'ਚ ਮੀਂਹ ਕਾਰਨ ਕਈ ਇਲਾਕੇ ਪਾਣੀ 'ਚ ਡੁੱਬੇ
. . .  54 minutes ago
ਪੱਛਮੀ ਬੰਗਾਲ, 18 ਸਤੰਬਰ - ਪੱਛਮੀ ਮੇਦਿਨੀਪੁਰ ਵਿਚ ਮੀਂਹ ਕਾਰਨ ਕਈ ਇਲਾਕੇ ਪਾਣੀ ਵਿਚ....
ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ ਹੋਏ ਕਹਿੰਦੇ ਹਨ ਕਿ ਕਦੇ ਵੀ ...
ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ। ਜਿਨ੍ਹਾਂ ਨੂੰ ਪਾਰਟੀ ਦੀ ਅੰਤ੍ਰਿਮ ਮੁਖੀ ਸੋਨੀਆ ਗਾਂਧੀ....
ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ਵਾਪਸੀ ਕਰ ਸਕਦੇ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ....
ਚਾਰ ਧਾਮ ਯਾਤਰਾ: ਦਰਸ਼ਨ ਲਈ ਰਜਿਸਟ੍ਰੇਸ਼ਨ ਤੇ ਈ-ਪਾਸ ਲਾਜ਼ਮੀ
. . .  about 2 hours ago
ਉੱਤਰਾਖੰਡ, 18 ਸਤੰਬਰ - ਸਰਕਾਰ ਨੇ ਸ਼ੁੱਕਰਵਾਰ ਨੂੰ ਐੱਸ.ਓ.ਪੀ. ਜਾਰੀ ਕੀਤਾ। ਚਾਰ ਧਾਮਾਂ ਵਿਚ ਦਰਸ਼ਨ ਲਈ ਰਜਿਸਟ੍ਰੇਸ਼ਨ ਅਤੇ ਈ-ਪਾਸ ਲਾਜ਼ਮੀ ਹੋਣਗੇ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਜਾਂ ਤਾਂ ਕੋਵਿਡ-19 ਟੀਕੇ ਦੀਆਂ ਦੋਵੇਂ ਖ਼ੁਰਾਕਾਂ ਜਾਂ ਨਕਾਰਾਤਮਿਕ ਕੋਵਿਡ ਰਿਪੋਰਟ....
ਉੱਘੇ ਪੱਤਰਕਾਰ,ਸਾਹਿੱਤਕਾਰ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ ਦਿਹਾਂਤ,ਅੱਜ ਸਵੇਰੇ 10 ਵਜੇ ਹੋਵੇਗਾ ਸੰਸਕਾਰ
. . .  about 2 hours ago
ਮਹਿਲ ਕਲਾਂ,18 ਸਤੰਬਰ(ਅਵਤਾਰ ਸਿੰਘ ਅਣਖੀ) ਉੱਘੇ ਪੱਤਰਕਾਰ,ਸਾਹਿੱਤਕਾਰ,ਸਮਾਜ ਭਲਾਈ ਮੰਚ ਪੰਜਾਬ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ...
ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ 'ਚ ਕਰੇਗਾ ਸ਼ਾਮਿਲ - ਮੁੱਖ ਮੰਤਰੀ
. . .  about 2 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਵਿਚ ਸ਼ਾਮਿਲ ਕਰੇਗਾ...
ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਜ਼ਖਮੀ
. . .  about 2 hours ago
ਫ਼ਾਜ਼ਿਲਕਾ, 18 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਬਖੁਸ਼ਾਹ ਵਿਚ ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਜਗਰਾਓਂ

ਮੁੱਲਾਂਪੁਰ ਦਾਖਾ ਬਜ਼ਾਰਾਂ 'ਚ ਤਾਲਾਬੰਦੀ ਦਾ ਪ੍ਰਭਾਵੀ ਅਸਰ, ਦਾਖਾ ਪੁਲਿਸ ਮੁਸ਼ਤੈਦ ਰਹੀ

ਮੁੱਲਾਂਪੁਰ-ਦਾਖਾ, 8 ਮਈ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਦੇ ਕਹਿਰ 'ਚ ਵੱਧ ਰਹੀ ਮਹਾਂਮਾਰੀ ਦੀ ਰਫ਼ਤਾਰ ਰੋਕਣ ਲਈ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਦੀ ਸ਼ਾਮ ਲਾਗੂ ਕਰਫ਼ਿਊ ਸ਼ਨਿੱਚਰਵਾਰ-ਐਤਵਾਰ-ਸੋਮਵਾਰ ਦੀ ਸਵੇਰ ਤੱਕ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਪੰਜਾਬ ...

ਪੂਰੀ ਖ਼ਬਰ »

ਤਾਲਾਬੰਦੀ ਖ਼ਿਲਾਫ਼ ਜਗਰਾਉਂ 'ਚ ਸੈਂਕੜੇ ਕਿਸਾਨ-ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ

• ਵੱਖ-ਵੱਖ ਆਗੂਆਂ ਨੇ ਨੀਲੀਆਂ ਅਤੇ ਚਿੱਟੀਆਂ ਪੱਗਾਂ ਵਾਲੀਆਂ ਪਾਰਟੀਆਂ 'ਤੇ ਵੀ ਸਾਧੇ ਨਿਸ਼ਾਨੇ • ਹਲਕਾ ਵਿਧਾਇਕ ਜੱਗਾ ਹਿੱਸੋਵਾਲ ਨੇ ਵੀ ਕਿਸਾਨਾਂ ਦੇ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ ਕੀਤੀ • ਸਰਕਾਰ ਪੜਾਅ ਵਾਰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਵੇ-ਜਥੇਬੰਦੀਆਂ • ਕਿਸਾਨ ਜਥੇਬੰਦੀਆਂ ਦੁਕਾਨਦਾਰਾਂ ਵੀਰਾਂ ਨਾਲ ਚੱਟਾਨ ਵਾਂਗ ਖੜ੍ਹੀਆ ਹਨ-ਕਿਸਾਨ ਆਗੂ
ਜਗਰਾਉਂ, 8 ਮਈ (ਜੋਗਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਸਥਾਨਕ ਰੇਲ ਪਾਰਕ ਜਗਰਾਉਂ ਵਿਖੇ ਬਲਾਕ ਜਗਰਾਉਂ ਦੇ ਪਿੰਡਾਂ 'ਚੋਂ ਪਹੁੰਚੇ ਸੈਂਕੜੇ ਕਿਸਾਨ-ਮਜ਼ਦੂਰ, ਮਰਦ-ਔਰਤਾਂ ਨੇ ਪਹਿਲਾਂ ਰੋਸ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਤਾਰ ਸਿੰਘ ਦੇਹੜਕਾ, ਗੁਰਪ੍ਰੀਤ ਸਿੰਘ ਸਿੱਧਵਾਂ, ਇੰਦਰਜੀਤ ਸਿੰਘ ਧਾਲੀਵਾਲ, ਧਰਮ ਸਿੰਘ ਸੂਜਾਪੁਰ, ਹਰਦੇਵ ਸਿੰਘ ਸੰਧੂ, ਬਲਵਿੰਦਰ ਸਿੰਘ ਕੋਠੇ ਪੋਨਾ, ਲੋਕ ਆਗੂ ਕੰਵਲਜੀਤ ਖੰਨਾ ਨੇ ਪੰਜਾਬ ਸਰਕਾਰ ਵਲੋਂ ਲਾਕਡਾਊਨ ਅਤੇ ਕਰਫ਼ਿਊ ਲਗਾਉਣ ਵਿਸ਼ੇਸ਼ਕਰ ਡੀ.ਸੀ ਲੁਧਿਆਣਾ ਵਲੋਂ ਸਖ਼ਤ ਪਾਬੰਦੀਆਂ ਮੜਣ ਖ਼ਿਲਾਫ਼ ਜ਼ੋਰਦਾਰ ਰੋਸ ਦਾ ਪ੍ਰਗਟਾਵਾ ਕੀਤਾ | 220ਵੇਂ ਦਿਨ 'ਚ ਪਹੁੰਚੇ ਧਰਨੇ 'ਚ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਲੋੜ ਪਾਬੰਦੀਆਂ ਮੜਨ ਦੀ ਨਹੀਂ ਸਗੋਂ ਕੋਰੋਨਾ ਤੋਂ ਬਚਾਅ ਲਈ ਜੰਗੀ ਪੱਧਰ 'ਤੇ ਵੈਕਸੀਨੇਸ਼ਨ ਕਰਨ, ਲੋਕਾਂ ਨੂੰ ਘਰੋ-ਘਰੀ ਜਾ ਕੇ ਜਾਗਰੂਕ ਕਰਨ, ਨਿੱਜੀ ਹਸਪਤਾਲਾਂ ਦੀ ਲੁੱਟ ਬੰਦ ਕਰਕੇ ਉੱਥੇ ਵੀ ਸਰਕਾਰੀ ਹਸਪਤਾਲਾਂ ਵਾਂਗ ਮੁਫ਼ਤ ਇਲਾਜ ਕਰਨ, ਬੈੱਡਾਂ ਤੇ ਵੈਂਟੀਲੇਟਰਾਂ ਅਤੇ ਆਕਸੀਜਨ ਦਾ ਯੋਗ ਪ੍ਰਬੰਧ ਕਰਨ, ਦਵਾਈਆਂ ਦੀ ਕਾਲਾਜਬਜ਼ਾਰੀ ਖ਼ਤਮ ਕਰਨ, ਕੋਰੋਨਾ ਮਿ੍ਤਕ ਪਰਿਵਾਰਾਂ ਦੀ ਯੋਗ ਮਦਦ ਕਰਨ, ਬੇਲਗਾਮ ਮਹਿੰਗਾਈ ਨੂੰ ਕੰਟਰੋਲ ਕਰਨ ਦੀ ਲੋੜ ਹੈ | ਹਕੂਮਤੀ ਨਾਲਾਇਕੀਆਂ ਦਾ ਸਿੱਟਾ ਹੈ ਕਿ ਲੋਕ ਮਰ ਰਹੇ ਹਨ, ਜਿਸ 'ਤੇ ਹਾਈਕੋਰਟ ਨੇ ਵੀ ਸਖ਼ਤ ਰੁਖ ਅਖਤਿਆਰ ਕਰਦਿਆਂ ਇਸ ਨੂੰ ਨਰਸੰਹਾਰ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੰਕਾਰਿਆ ਕੈਪਟਨ ਵੀ ਧਮਕੀਆਂ 'ਤੇ ਉੱਤਰ ਆਇਆ ਹੈ | ਉਨ੍ਹਾਂ ਕਿਹਾ ਕਿ ਇਸ ਗਰੂਰ ਦੇ ਸਿੱਟੇ ਮਾੜੇ ਹੋਣਗੇ | ਬੰਗਾਲ 'ਚ ਭਾਜਪਾ ਦਾ ਹਸ਼ਰ ਕੈਪਟਨ ਨੂੰ ਯਾਦ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਲਾਨ ਕੋਈ ਮਰੇ ਨਾ ਮਰੇ ਪਰ ਭੁੱਖ ਨਾਲ ਪੱਕਾ ਮਰੇਗਾ | ਉਨ੍ਹਾ ਚਿਤਾਵਨੀ ਦਿੱਤੀ ਕਿ ਮੋਦੀ ਕੈਪਟਨ ਇਕੋ ਹੀ ਜਮਾਤ ਦੇ ਨੁਮਾਇੰਦੇ ਹਨ ਤੇ ਸਿਆਸੀ ਤੌਰ 'ਤੇ ਕਾਰਪੋਰੇਟ ਪੱਖੀ ਹਨ | ਕੋਰੋਨਾ ਦੀ ਆੜ 'ਚ ਦੋਨੋਂ ਹੁਕਮਰਾਨ ਸ਼ਾਹੀਨ ਬਾਗ ਵਾਂਗ ਕਿਸਾਨ ਸੰਘਰਸ਼ ਮੋਰਚਿਆਂ ਨੂੰ ਖ਼ਤਮ ਕਰਾਉਣਾ ਚਾਹੁੰਦੇ ਹਨ | ਉਨ੍ਹਾਂ ਸਮੂਹ ਕਿਸਾਨ ਇਕਾਈਆਂ ਨੂੰ 10 ਮਈ ਨੂੰ ਦਿੱਲੀ ਬਾਰਡਰਾਂ 'ਤੇ ਜੱਥੇ ਭੇਜਣ ਦਾ ਸੱਦਾ ਦਿੱਤਾ | ਇਸ ਉਪਰੰਘ ਸਮੂਹ ਧਰਨਾਕਾਰੀਆਂ ਨੇ ਲਾਕਡਾਊਨ ਤੇ ਕਰਫ਼ਿਊ ਦੇ ਹੁਕਮ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ਹਿਰ 'ਚ ਰੋਸ ਮਾਰਚ ਵੀ ਕੀਤਾ | ਡੀ.ਸੀ. ਲੁਧਿਆਣਾ ਦੇ ਨਾਮ ਇਕ ਮੰਗ ਪੱਤਰ ਵੀ ਸਥਾਨਕ ਪੁਲਿਸ ਅਧਿਕਾਰੀਆਂ ਰਾਹੀਂ ਵੀ ਭੇਜਿਆ ਗਿਆ | ਇਸ ਸਮੇਂ ਕਰਨੈਲ ਸਿੰਘ ਭੋਲਾ, ਮਦਨ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ |
ਦੁਕਾਨਦਾਰਾਂ ਦੇ ਹੱਕ 'ਚ ਕਿਸ਼ਨਪੁਰਾ ਚੌਂਕ 'ਚ ਲਗਾਇਆ ਧਰਨਾ
ਸਿੱਧਵਾਂ ਬੇਟ, (ਜਸਵੰਤ ਸਿੰਘ ਸਲੇਮਪੁਰੀ)-ਭਾਰਤੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਬੇਟ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ), ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਪੇਂਡੂ ਮਜ਼ਦੂਰ ਯੂਨੀਅਨ ਅਤੇ ਹੋਰ ਕਿਸਾਨ ਹਿਤੈਸ਼ੀ ਜਥੇਬੰਦੀਆਂ ਦੇ ਆਗੂਆਂ ਵਲੋਂ ਸਥਾਨਕ ਕਸਬੇ ਦੇ ਕਿਸ਼ਨਪੁਰਾ ਚੌਂਕ ਵਿਚ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਹੋ ਰਹੇੇ ਦੁਕਾਨਦਾਰਾਂ ਦੇ ਹੱਕ ਵਿਚ ਧਰਨਾ ਲਗਾਕੇ ਉਨ੍ਹਾਂ ਨੂੰ ਤੁਰੰਤ ਆਪਣੀਆਂ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ | ਇਸ ਮੌਕੇ ਸ੍ਰੀ ਹਰੀਸ਼ ਕੁਮਾਰ ਨਾਇਬ ਤਹਿਸੀਲਦਾਰ ਸਿੱਧਵਾਂ ਬੇਟ, ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸ: ਬਿਕਰਮਜੀਤ ਸਿੰਘ ਅਤੇ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਐੱਸ.ਆਈ. ਕਰਮਜੀਤ ਸਿੰਘ ਦੀ ਅਗਵਾਈ ਹੇਠ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਜਿਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਮਿਲਕੇ ਸ਼ਾਂਤਮਈ ਧਰਨਾ ਦੇਣ ਦੀ ਅਪੀਲ ਕੀਤੀ | ਇਸ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਨਿਰਮਲ ਸਿੰਘ ਭੁਮਾਲ ਨੇ ਆਖਿਆ ਕਿ ਕੈਪਟਨ ਸਰਕਾਰ ਨੇ ਦੁਕਾਨਦਾਰਾਂ ਨੂੰ ਤਾਂ ਘਰਾਂ ਵਿਚ ਬੰਦ ਕਰ ਰੱਖਿਆ ਹੈ ਪਰ ਸਥਾਨਕ ਸਿਵਲ ਹਸਪਤਾਲ ਵਿਚ ਨਾ ਤਾਂ ਮਰੀਜ਼ਾਂ ਲਈ ਕੋਈ ਬੈੱਡ ਹੈ, ਨਾ ਹੀ ਵੈਂਟੀਲੇਟਰ ਦਾ ਪ੍ਰਬੰਧ ਹੈ | ਲੋਕ ਕੋਰੋਨਾ ਕਾਰਨ ਮਰ ਰਹੇ ਹਨ, ਸਰਕਾਰ ਸੁੱਤੀ ਪਈ ਹੈ | ਉਨ੍ਹਾਂ ਸੂਬੇ ਵਿਚ ਚਿੱਟੀਆਂ ਅਤੇ ਨੀਲੀਆਂ ਪੱਗਾਂ ਵਾਲਿਆਂ ਦੀਆਂ ਪਾਰਟੀਆਂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਆਖਿਆ ਕਿ ਇਨ੍ਹਾਂ ਦੀਆਂ ਸਰਕਾਰਾਂ ਨੇ ਤਾਂ ਲੋਕਾਂ ਨੂੰ ਰੱਜਕੇ ਕੁੱਟਿਆ ਅਤੇ ਰੱਜਕੇ ਲੁੱਟਿਆ ਇਸ ਲਈ ਹੁਣ ਸੂਬੇ ਵਿਚ ਤੀਜੇ ਬਦਲ ਦੀ ਲੋੜ ਹੈ | ਧਰਨੇ ਨੂੰ ਕਿਸਾਨ ਆਗੂ ਜਸਵਿੰਦਰ ਸਿੰਘ, ਦਰਸ਼ਨ ਸਿੰਘ, ਰਾਮਸਰਨ ਸਿੰਘ ਆਦਿ ਨੇ ਵੀ ਸੰਬੋਧਨ ਕਰਦੇ ਦੁਕਾਨਦਾਰਾਂ ਅਤੇ ਮਿਹਨਤ-ਮਜ਼ਦੂਰੀ ਕਰਨ ਵਾਲੇ ਲੋਕਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਪ੍ਰਤੀ ਦੇਣ ਦੀ ਮੰਗ ਕੀਤੀ | ਇਸ ਮੌਕੇ ਕਿਸਾਨ ਆਗੂਆਂ ਵਲੋਂ ਨਾਇਬ ਤਹਿਸੀਲਦਾਰ ਸਿੱਧਵਾਂ ਬੇਟ ਨੂੰ ਦੁਕਾਨਦਾਰਾਂ ਦੇ ਹੱਕ ਵਿਚ ਇਕ ਮੰਗ ਪੱਤਰ ਵੀ ਦਿੱਤਾ ਅਤੇ ਮੁੱਖ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ | ਇਸ ਮੌਕੇ ਕਿਸਾਨ ਆਗੂ ਸਵਰਨਜੀਤ ਸਿੰਘ, ਕਿਸਾਨ ਆਗੂ ਕਰਮਜੀਤ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਮੁਖਤਿਆਰ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ, ਜਗਤ ਸਿੰਘ, ਜਗਦੀਸ਼ ਸਿੰਘ ਆਦਿ ਤੋਂ ਇਲਾਵਾ ਕਈ ਹੋਰ ਕਿਸਾਨ ਅਤੇ ਦੁਕਾਨਦਾਰ ਵੀਰ ਹਾਜ਼ਰ ਸਨ |
ਕਿਸਾਨ ਜਥੇਬੰਦੀਆਂ ਵਲੋਂ ਰਾਏਕੋਟ ਦੇ ਬਜ਼ਾਰਾਂ 'ਚ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਅਤੇ ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ 8 ਮਈ ਸ਼ਹਿਰ ਦੇ ਬਜ਼ਾਰਾਂ ਦੀਆਂ ਦੁਕਾਨਾਂ ਖੁੱਲਵਾਉਣ ਲਈ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਬੀਕੇਯੂ (ਰਾਜੇਵਾਲ) ਦੇ ਤਹਿਸੀਲ ਰਾਏਕੋਟ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ, ਬੀਕੇਯੂ (ਲੱਖੋਵਾਲ) ਦੇ ਤਹਿਸੀਲ ਪ੍ਰਧਾਨ ਅਜੈਬ ਸਿੰਘ ਰੂਪਾਪੱਤੀ, ਬੀਕੇਯੂ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਅਮਰ ਸਿੰਘ ਤਲਵੰਡੀ ਸਮੇਤ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਰੋਸ ਪ੍ਰਦਰਸ਼ਨ ਦੌਰਾਨ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਵਿਚ ਹਾਫ ਲਾਕਡਾਊਨ ਅਤੇ ਕਰਫ਼ਿਊ ਲਾਗੂ ਕਰਕੇ ਐਮਰਜੈਂਸੀ ਵਰਗੇ ਹਲਾਤ ਪੈਦਾ ਕਰ ਰਿਹਾ ਹੈ | ਉਨ੍ਹਾਂ ਆਖਿਆ ਕਿ ਇਸ ਹਲਾਤਾਂ ਨਾਲ ਬਜ਼ਾਰਾਂ 'ਚ ਸੁਨਾਟੇ ਛਾਅ ਗਏ ਹਨ, ਬਜ਼ਾਰਾਂ 'ਚ ਦੁਕਾਨਾਂ 'ਤੇ ਕੰਮ ਕਰਦੇ ਨੌਜਵਾਨਾਂ ਨੂੰ ਦੁਕਾਨਦਾਰਾਂ ਵਲੋਂ ਛਾਂਟੀ ਕਰਕੇ ਨੌਕਰੀਆਂ ਤੋਂ ਵਾਂਝੇ ਕਰ ਦਿੱਤਾ ਹੈ | ਜਿਸ ਕਾਰਨ ਨੌਜਵਾਨ ਵਰਗ, ਦੁਕਾਨਦਾਰ ਅਤੇ ਆਮ ਨਾਗਰਿਕ ਮਾਨਸਿਕ ਰੋਗ ਦਾ ਸ਼ਿਕਾਰ ਬਣ ਚੁੱਕਾ ਹੈ | ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਨੂੰ ਰੋਕਣ ਲਈ ਨਿਯਮਾਂ ਦੀ ਸਖ਼ਤ ਪਾਲਣਾ ਕਰਨ ਦੀ ਹਦਾਇਤ ਦਿੱਤੀ ਜਾਵੇ ਕਿਉਂਕਿ ਕਾਰੋਬਾਰ ਬੰਦ ਕਰਕੇ ਲੋਕ ਘਰਾਂ ਅਤੇ ਸਾਂਝੀਆਂ ਥਾਵਾਂ 'ਤੇ ਇਕੱਠੇ ਬੈਠ ਕੇ ਮਹਾਂਮਾਰੀ ਨੂੰ ਸੱਦਾ ਦੇ ਰਹੇ ਹਨ | ਉਨ੍ਹਾਂ ਆਖਿਆ ਕਿ ਸਮੁੱਚੀਆਂ ਦੁਕਾਨਾਂ ਨੂੰ ਪੜਾਅ ਵਾਰ ਖੋਲ੍ਹਣ ਦੀ ਇਜਾਜਤ ਦਿੱਤੀ ਜਾਵੇ ਤਾਂ ਜੋ ਕਾਰੋਬਾਰੀ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਆਸਾਨੀ ਨਾਲ ਕਰ ਸਕਣ | ਇਸ ਮੌਕੇ ਮਾ. ਤਾਰਾ ਸਿੰਘ ਅੱਚਰਵਾਲ, ਅਵਤਾਰ ਸਿੰਘ ਬਰ੍ਹਮੀ, ਬਲਵਿੰਦਰ ਸਿੰਘ ਕਮਾਲਪੁਰਾ, ਦਲਜੀਤ ਸਿੰਘ ਰਾਮਾ ਬਰ੍ਹਮੀ, ਪ੍ਰਧਾਨ ਬਲਜਿੰਦਰ ਸਿੰਘ ਜੌਹਲਾਂ, ਕਮਲਜੀਤ ਸਿੰਘ ਗਰੇਵਾਲ, ਗੁਰਮਿੰਦਰ ਸਿੰਘ ਤੂਰ, ਪ੍ਰਧਾਨ ਰਣਜੀਤ ਸਿੰਘ ਬਰ੍ਹਮੀ, ਪ੍ਰਧਾਨ ਕੇਹਰ ਸਿੰਘ ਬੁਰਜ ਨਕਲੀਆਂ, ਕੁਲਦੀਪ ਸਿੰਘ ਕੱਦੂ ਜੌਹਲਾਂ, ਸੁਖਦੇਵ ਸਿੰਘ ਬਰ੍ਹਮੀ, ਗੁਰਦੇਵ ਸਿੰਘ ਗਿੱਲ, ਨੰਬਰਦਾਰ ਅਮਰ ਸਿੰਘ ਜੌਹਲਾਂ ਆਦਿ ਹਾਜ਼ਰ ਸਨ |
ਅੱਡਾ ਚੌਂਕੀਮਾਨ ਵਿਖੇ ਕਿਸਾਨ ਵੀਰਾਂ ਨੇ ਤਾਲਾਬੰਦੀ ਖ਼ਿਲਾਫ਼ ਕੱਢਿਆ ਵਿਸ਼ਾਲ ਮਾਰਚ
ਚੌਂਕੀਮਾਨ, (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੂੁਨੀਅਨ ਟੋਲ ਪਲਾਜ਼ਾ ਚੌਂਕੀਮਾਨ ਦੇ ਅਹੁਦੇਦਾਰਾਂ ਨੇਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਮਿਤੀ 8 ਮਈ ਦਿਨ ਸ਼ਨੀਵਾਰ ਦੇ ਲਾਕਡਾਊਨ ਦਾ ਵਿਰੋਧ ਕਰਦਿਆਂ ਅੱਡਾ ਚੌਂਕੀਮਾਨ ਵਿਖੇ ਜਿੱਥੇ ਯੁੂਨੀਅਨ ਦੇ ਅਹੁਦੇਦਾਰ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਮਾ. ਆਤਮਾ ਸਿੰਘ, ਮਾ. ਅਜਮੇਰ ਸਿੰਘ ਤਲਵੰਡੀ, ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ, ਮਾ. ਜਸਦੇਵ ਸਿੰਘ ਲਲਤੋਂ, ਮਾ. ਸੁਖਮਿੰਦਰ ਸਿੰਘ ਦਾਖਾ, ਪ੍ਰਧਾਨ ਗੁਰਮੇਲ ਸਿੰਘ ਧਾਲੀਵਾਲ ਤੇ ਬਲਵਿੰਦਰ ਸਿੰਘ ਕੋਠੇ ਹਾਂਸ ਦੀ ਅਗਵਾਈ ਵਿਚ ਕਿਸਾਨ ਵੀਰਾਂ ਤੇ ਨੌਜਵਾਨ ਵੀਰਾਂ ਵੱਲੋਂ ਇੱਕ ਵਿਸ਼ਾਲ ਮਾਰਚ ਕੱਢਿਆ ਗਿਆ ਤੇ ਦੁਕਾਨਦਾਰਾਂ ਵੀਰਾਂ ਨੂੰ ਕਿਹਾ ਗਿਆ ਕਿ ਉਹ ਆਪਣੀਆਂ ਦੁਕਾਨਾ ਖੋਲਣ ਤੇ ਉਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਦਾ ਪੂਰਾ ਸਮੱਰਥਨ ਮਿਲੇਗਾ ਤੇ ਕਿਸੇ ਵੀ ਦੁਕਾਨਦਾਰ ਨੂੰ ਪੁਲਿਸ ਕੋਲੋ ਡਰਨ ਦੀ ਲੋੜ ਨਹੀ ਹੈ ਤੇ ਕਿਸਾਨ ਆਗੂ ਦੁਕਾਨਦਾਰਾਂ ਨਾਲ ਚੱਟਾਨ ਵਾਂਗ ਖੜੇ ਹਨ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਪਹਿਲਾ ਹੀ ਲੋਕ ਮਹਿੰਗਾਈ ਕਾਰਨ ਮੁਸ਼ਕਿਲ ਵਿਚ ਹਨ ਤੇ ਹੁਣ ਤਾਲਾਬੰਦੀ ਨਾਲ ਸਰਕਾਰਾਂ ਲੋਕਾਂ ਨੂੰ ਮਾਰਨ ਵੱਲ ਤੁਰੀਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਲਾਕਲਾਊਨ ਲਗਾਉਣਾ ਚਾਹੁੰਦੀਆਂ ਹਨ ਤਾਂ ਉਹ ਪਹਿਲਾ ਲੋਕਾਂ ਨੂੰ ਉਹ ਹਰ ਸਹੂਲਤ ਦੇਣ ਜਿਸ ਨਾਲ ਉਨ੍ਹਾਂ ਨੂੰ ਲਾਕਡਾਊਨ ਵਿਚ ਕੋਈ ਔਕੜ ਨਾ ਆਵੇ ਤੇ ਉਨ੍ਹਾਂ ਕਿਹਾ ਕਿ ਤਾਲਾਬੰਦੀ ਸਰਕਾਰਾਂ ਦੀ ਸਾਜ਼ਿਸ ਹੈ ਕਿਉਂਕਿ ਉਹ ਕਿਸਾਨ ਅੰਦੋਲਨ ਨੂੰ ਦਬਾਉਣਾ ਚਾਹੁੰਦੀਆਂ ਹਨ ਪਰ ਕਿਸਾਨ ਸਰਕਾਰਾਂ ਦੀਆਂ ਚਾਲਾ ਨੂੰ ਸਮਝਦੇ ਹਨ ਤੇ ਕਿਸੇ ਵੀ ਹਾਲਤ ਵਿਚ ਸਰਕਾਰਾਂ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਤੇ ਕਿਸਾਨ ਵੀਰ ਜਿੱਥੇ ਦਿੱਲੀ ਧਰਨਿਆਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ ਉੱਥੇ ਹੀ ਉਹ ਸੂਬੇ ਵਿਚ ਅੰਦੋਲਨ ਕਰ ਰਹੇ ਹਨ ਤੇ ਕਿਸਾਨ ਵੀਰ ਦੁਕਾਨਦਾਰਾਂ, ਵਪਾਰੀਆਂ ਤੇ ਰੇਹੜੀ ਵਾਲਿਆਂ ਨਾਲ ਖੜੇ ਹਨ ਤੇ ਉਨ੍ਹਾਂ ਦੀਆਂ ਦੁਕਾਨਾਂ ਖੁੱਲਵਾਉਣਗੇ | ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਵੀਰਾਂ ਨੂੰ ਸਮਰਥਨ ਦੀ ਲੋੜ ਸੀ ਉਸ ਸਮੇਂ ਸਾਰੇ ਦੁਕਾਨਦਾਰ ਵੀਰ ਕਿਸਾਨਾਂ ਨਾਲ ਆ ਖੜੇ ਹੋਏ ਸਨ ਤੇ ਹੁਣ ਕਿਸਾਨ ਵੀ ਪਿੱਛੇ ਨਹੀਂ ਹੱਟਣਗੇ | ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨ ਵੀਰਾਂ ਨੇ ਸਰਕਾਰਾਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰਾਂ ਵਿਰੁੱਧ ਸ਼ੁਰੂ ਕੀਤੀ ਜੰਗ ਵਿਚ ਵੱਧ-ਚੜ੍ਹਕੇ ਹਿੱਸਾ ਲੈਣ ਜਿਸ ਨਾਲ ਸਰਕਾਰਾਂ ਨੂੰ ਮਨਮਾਨੀਆਂ ਨਾ ਕਰਨ ਦਿੱਤੀਆਂ ਜਾ ਸਕਣ | ਇਸ ਮੌਕੇ ਜਗਤਾਰ ਸਿੰਘ ਮਾਨ, ਖੁਸਕਿਸਮਤ ਸਿੰਘ ਮਠਾੜੂ, ਜਥੇਦਾਰ ਗੁਰਮੇਲ ਸਿੰਘ ਢੱਟ, ਹਰਬੰਸ ਸਿੰਘ, ਜਸਵੀਰ ਸਿੰਘ ਗੁੜੇ, ਨਰਭਿੰਦਰ ਸਿੰਘ ਸਵੱਦੀ, ਬਲਰਾਜ ਸਿੰਘ ਸਿੱਧਵਾਂ, ਦਰਸ਼ਨ ਸਿੰਘ, ਗੁਰਚਰਨ ਸਿੰਘ ਇਟਲੀ, ਗੁਰਮੁੱਖ ਸਿੰਘ, ਬਲਵਿੰਦਰ ਸਿੰਘ ਸਵੱਦੀ, ਗੁਰਦੀਪ ਸਿੰਘ ਧਾਲੀਵਾਲ ਆਦਿ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਵੀਰ ਹਾਜ਼ਰ ਸਨ |
ਸਰਕਾਰ ਦੇ ਦੁਕਾਨਾਂ ਬੰਦ ਰੱਖਣ ਦੇ ਫ਼ੈਸਲੇ ਦੇ ਵਿਰੁੱਧ ਕੀਤੀ ਰੋਸ ਰੈਲੀ
ਹਠੂਰ, (ਜਸਵਿੰਦਰ ਸਿੰਘ ਛਿੰਦਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਸਬਾ ਹਠੂਰ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਅਤੇ ਦੁਕਾਨਦਾਰ ਭਾਈਚਾਰੇ ਵਲੋਂ ਸਾਂਝੇ ਰੂਪ ਵਿਚ ਸਰਕਾਰਾਂ ਵਲੋਂ ਕੋਰੋਨਾ ਦੀ ਆੜ ਵਿਚ ਲਾਏ ਲਾਕਡਾਊਨ ਦਾ ਪੁਰਜ਼ੋਰ ਵਿਰੋਧ ਅਤੇ ਨਿਖੇਧੀ ਕਰਦਿਆਂ ਵਿਸ਼ਾਲ ਇਕੱਠ ਕਰਕੇ ਰੋਸ ਵਿਖਾਵਾ ਅਤੇ ਮਾਰਚ ਕੀਤਾ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਵਲੋਂ ਬਿਨ੍ਹਾਂ ਵਜ੍ਹਾ ਗਰੀਬਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਦਕਿ ਛੋਟੇ ਦੁਕਾਨਦਾਰ ਜਾਂ ਰੇਹੜੀ ਲਾ ਕੇ ਗੁਜ਼ਾਰਾ ਕਰਨ ਵਾਲੇ ਲੋੜਵੰਦ ਲੋਕਾਂ ਨੂੰ ਰੁਜ਼ਗਾਰ ਦੇ ਲਾਲੇ ਪਏ ਹੋਏ ਹਨ | ਉਨ੍ਹਾਂ ਕਿਹਾ ਕਿ ਜਿਸ ਪ੍ਰਧਾਨ ਮੰਤਰੀ ਦੇ ਰਾਜ ਵਿਚ ਦੇਸ਼ ਦੀ ਅਰਥ-ਵਿਵਸਥਾ ਡਗਮਗਾ ਗਈ ਹੈ, ਉੱਥੇ ਹਰ ਰੋਜ਼ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਵਾਲੇ ਲੋਕ ਕਿਸ ਸਥਿਤੀ ਵਿਚ ਹੋਣਗੇ ਇਹ ਸਰਕਾਰਾਂ ਨੂੰ ਸਮਝ ਲੈਣ ਚਾਹੀਦਾ | ਕੇਂਦਰ ਦੀ ਮੋਦੀ ਸਰਕਾਰ ਹਰ ਫਰੰਟ 'ਤੇ ਬੁਰ੍ਹੀ ਤਰ੍ਹਾਂ ਫੇਲ੍ਹ ਹੋਈ ਹੈ | ਕਿਸਾਨ ਆਗੂ ਬੂਟਾ ਸਿੰਘ ਚਕਰ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਬਿਮਾਰੀ ਦਾ ਜੇਕਰ ਦੁਖਦਾਈ ਅਤੇ ਭਿਆਨਕ ਮੰਜ਼ਰ ਬਣਿਆ ਹੈ ਤਾਂ ਇਸ ਲਈ ਸਿੱਧੇ-ਸਿੱਧੇ ਮੋਦੀ ਸਰਕਾਰ ਜ਼ਿੰਮੇਵਾਰ ਹੈ, ਜੋ ਇਸ ਸਥਿਤੀ ਨਾਲ ਨਿਪਟਨ ਦੀ ਬਿਜਾਏ ਚੋਣ ਰੈਲੀਆਂ ਵਿਚ ਲੱਖਾਂ ਦੀ ਤਾਦਾਦ ਵਿਚ ਲੋਕਾਂ ਨੂੰ ਇਕੱਠਾ ਕਰਕੇ ਇਹ ਬਿਮਾਰੀ ਫੈਲਾਉਣ ਲਈ ਜ਼ਿੰਮੇਵਾਰ ਹੈ | ਜ਼ਿਲ੍ਹਾ ਆਗੂ ਤਰਲੋਚਨ ਸਿੰਘ ਝੋਰੜਾਂ ਨੇ ਕਿਹਾ ਕਿ ਲਾਕਡਾਊਨ ਕੋਰੋਨਾ ਦਾ ਹੱਲ ਨਹੀਂ ਸਗੋਂ ਬਿਹਤਰ ਇਲਾਜ ਪ੍ਰਣਾਲੀ ਵਿਕਸਿਤ ਕਰਨਾ ਅਤੇ ਹਸਪਤਾਲਾਂ ਵਿਚ ਮਰੀਜ਼ਾਂ ਨਾਲ ਹੋ ਰਹੀਆਂ ਲਾਪ੍ਰਵਾਹੀਆਂ ਵਿਚ ਸੁਧਾਰ ਲਿਆਉਣ ਬਾਰੇ ਸੋਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹ ਸਮੂਹ ਦੁਕਾਨਦਾਰਾਂ ਦੇ ਨਾਲ ਹਨ ਅਤੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿਚ ਇਕ-ਇਕ ਨਿਯਮ ਤਹਿਤ ਖੋਲ੍ਹਣ ਦਿੱਤੀਆਂ ਜਾਣ | ਸਮੂਹ ਆਗੂਆਂ ਨੇ ਕਿਹਾ ਕਿ ਕੋਰੋਨਾ ਬਿਮਾਰੀ ਮਹਾਂਮਾਰੀ ਨਹੀਂ, ਸਗੋਂ ਇਹ ਜਾਣਬੁਝ ਕੇ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਸਰਕਾਰਾਂ ਦੀ ਇਕ ਚਾਲ ਹੈ, ਜਿਸ ਨੂੰ ਉਹ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ | ਇਸ ਮੌਕੇ ਦੇਹੜਕਾ, ਮਾਣੂੰਕੇ, ਲੱਖਾ, ਚੀਮਾ, ਡੱਲਾ, ਮੱਲ੍ਹਾ, ਰਸੂਲਪੁਰ, ਚਕਰ ਦੇ ਸਮੂਹ ਦੁਕਾਨਦਾਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ, ਜਦਕਿ ਹਠੂਰ ਦੇ ਦੁਕਾਨਦਾਰਾਂ ਨੇ ਕਿਨਾਰਾ ਹੀ ਰੱਖਿਆ |

ਖ਼ਬਰ ਸ਼ੇਅਰ ਕਰੋ

 

ਤਾਲਾਬੰਦੀ ਦੇ ਵਿਰੋਧ ਬਾਰੇ ਪ੍ਰੋਗਰਾਮ ਦੇਣ ਵਾਲਾ ਬੀ.ਕੇ.ਯੂ ਡਕੌਂਦਾ ਆਗੂ ਰੂਹਪੋਸ਼!

ਮੁੱਲਾਂਪੁਰ-ਦਾਖਾ, 8 ਮਈ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਿਛਲੇ ਲੰਮੇ ਸਮੇਂ ਤੋਂ ਰਕਬਾ ਟੋਲ ਬੈਰੀਅਰ 'ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਪ੍ਰਧਾਨ ਸਰਬਜੀਤ ਸਿੰਘ ਗਿੱਲ ਵਲੋਂ ਬੀਤੇ ...

ਪੂਰੀ ਖ਼ਬਰ »

ਹੰਬੜਾਂ 'ਚ ਔਰਤ ਵਲੋਂ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ

ਹੰਬੜਾਂ, 8 ਮਈ (ਮੇਜਰ ਹੰਬੜਾਂ)-ਪੁਲਿਸ ਥਾਣਾ ਲਾਡੋਵਾਲ ਦੀ ਚੌਂਕੀ ਹੰਬੜਾਂ ਅਧੀਨ ਆਉਂਦੇ ਦਸਮੇਸ਼ ਨਗਰ ਵਿਖੇ ਰਹਿੰਦੀ ਕਿਰਨਦੀਪ ਦੇਵੀ (40) ਪਤਨੀ ਸਕਿੰਦਰ ਪਾਸਵਾਨ ਵਲੋਂ ਬਿਮਾਰੀ ਦੇ ਚੱਲਦਿਆਂ ਦਵਾਈ ਪੀਣ ਸਮੇਂ ਗਲਤੀ ਨਾਲ ਜ਼ਹਿਰੀਲੀ ਦਵਾਈ ਪੀਣ ਕਰਕੇ ਪਟਿਆਲਾ ਦੇ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ 'ਚ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਭਾਗ ਲੈਣ ਦੀ ਅਪੀਲ

ਰਾਏਕੋਟ, 8 ਮਈ (ਸੁਸ਼ੀਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸਰਪ੍ਰਸਤੀ ਹੇਠ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਸੂਬੇ ਦੇ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਟੈਸਟ ਕਰਵਾਕੇ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਕਰੋ-ਸੀ.ਐੱਚ.ਓ. ਨਵਜੋਤ ਕੌਰ

ਹੰਬੜਾਂ, 8 ਮਈ (ਹਰਵਿੰਦਰ ਸਿੰਘ ਮੱਕੜ)-ਕੋਰੋਨਾ ਦੇ ਦੁਬਾਰਾ ਵੱਧਦੇ ਪ੍ਰਕੋਪ ਨੂੰ ਦੇਖਦਿਆਂ ਡਾ: ਮਨਦੀਪ ਕੌੌਰ ਸਿੱਧੂ ਐੱਸ.ਐੱਮ.ਓ ਸਿੱਧਵਾਂ ਬੇਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਢਲਾ ਸਿਹਤ ਕੇਂਦਰ ਹੰਬੜਾਂ ਵਲੋਂ ਸੀ.ਐੱਚ.ਓ. ਨਵਜੋਤ ਕੌਰ ਤੇ ਸੀ.ਐੱਚ.ਓ. ਗੁਰਮਿੰਦਰ ...

ਪੂਰੀ ਖ਼ਬਰ »

ਸਕੂਲ ਅਧਿਆਪਕਾਂ ਲਈ ਹਾਜ਼ਰੀ ਸਬੰਧੀ ਜਾਰੀ ਪੱਤਰ ਦੀ ਡੀ.ਟੀ.ਐੱਫ. ਵਲੋਂ ਨਿਖੇਧੀ

ਰਾਏਕੋਟ, 8 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦੇ ਮੱਦੇਨਜ਼ਰ ਸਕੂਲਾਂ ਲਈ ਨਵੇਂ-ਨਵੇਂ ਫੁਰਮਾਨ ਜਾਰੀ ਕੀਤੇ ਜਾ ਰਹੇ ਹਨ | ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਅਕਾਲਗੜ੍ਹ ਨੇ ...

ਪੂਰੀ ਖ਼ਬਰ »

ਤਾਲਾਬੰਦੀ ਦੇ ਵਿਰੋਧ 'ਚ ਸੀਟੂ ਵਲੋਂ ਕਿਸਾਨ ਜਥੇਬੰਦੀ ਦਾ ਭਰਵਾਂ ਸਮਰਥਨ

ਰਾਏਕੋਟ, 8 ਮਈ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਰੀਜ਼ਾਂ ਦੇ ਮੱਦੇਨਜ਼ਰ ਵੱਖ-ਵੱਖ ਸੂਬਿਆਂ ਵਿੱਚ ਲਾਗੂ ਕੀਤੀ ਗਈ,ਤਾਲਾਬੰਦੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਵੀ ਲੌਕਡਾਊਨ ਲਾਉਣ ਦੇ ਵਿਰੋਧ ਵਿਚ ਪੰਜਾਬ ਦੀਆਂ 32 ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਲਈ ਸੰਯੁਕਤ ਮੋਰਚੇ ਦੀ ਬੇਨਤੀ ਬੇਅਸਰ

ਸਰਕਾਰੀ ਘੁਰਕੀ ਕਾਰਨ ਬੰਦ ਰਹੀਆਂ ਦੁਕਾਨਾਂ ਹਲਵਾਰਾ, 8 ਮਈ (ਭਗਵਾਨ ਢਿੱਲੋਂ)-ਹਫ਼ਤਾਵਾਰੀ ਲਾਕਡਾਊਨ 'ਤੇ ਦੁਕਾਨਾਂ ਬੰਦ ਰੱਖਣ ਦੇ ਸਰਕਾਰੀ ਹੁਕਮ ਦੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਖੜ੍ਹਨ ਲਈ 8 ਮਈ ਨੂੰ ਦੁਕਾਨਾਂ ਖੁੱਲ੍ਹੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਕਿਸਾਨ ਆਗੂ ਪਰਮਿੰਦਰ ਸਿੰਘ ਦਿਓਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਹੰਬੜਾਂ, 8 ਮਈ (ਹਰਵਿੰਦਰ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪੱਧਰੀ ਕਿਸਾਨ ਆਗੂ ਪ੍ਰਮਿੰਦਰ ਸਿੰਘ ਦਿਓਲ (ਖੰਡੂਰ ਵਾਲੇ) ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਲਕੀਤ ਸਿੰਘ ਦਿਓਲ (90 ਸਾਲ) ਦਾ ...

ਪੂਰੀ ਖ਼ਬਰ »

ਬੇਟ ਇਲਾਕੇ 'ਚ ਫ਼ਲਾਂ ਅਤੇ ਸਬਜ਼ੀਆਂ ਦੇ ਭਾਅ ਅਸਮਾਨੀ ਚੜਨ ਲੱਗੇ

ਸਿੱਧਵਾਂ ਬੇਟ, 8 ਮਈ (ਜਸਵੰਤ ਸਿੰਘ ਸਲੇਮਪੁਰੀ)-ਇਕ ਪਾਸੇ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਲੋਕ ਕਈ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਕਾਰੋਬਾਰ ਵੀ ਚੌਪਟ ਹੋ ਕੇ ਰਹਿ ਗਏ ਹਨ | ਕਈ ਲੋਕਾਂ ਨੂੰ ਤਾਂ ਦੋ ਡੰਗ ਦੀ ਰੋਟੀ ਲਈ ਜੱਦੋ ਜਹਿਦ ਕਰਨੀ ਪੈ ...

ਪੂਰੀ ਖ਼ਬਰ »

ਨਗਰ ਕੌ ਾਸਲ ਅਧਿਕਾਰੀ ਹੋਏ ਅਵੇਸਲੇ

ਰਾਏਕੋਟ, 8 ਮਈ (ਸੁਸ਼ੀਲ)-ਰਾਏਕੋਟ ਸਹਿਰ 'ਚ ਤਲਵੰਡੀ ਗੇਟ ਤੋਂ ਹਰੀ ਸਿੰਘ ਨਲੂਆ ਚੌਂਕ ਦੇੇ ਇਲਾਕੇ ਨੂੰ ਸ਼ਹਿਰ ਦੇ ਸਭ ਤੋਂ ਵਧੀਆਂ ਇਲਾਕੇ ਵਜੋਂ ਜਾਣਿਆ ਜਾਂਦਾ ਹੈ | ਕੁਝ ਸਮਾਂ ਪਹਿਲਾਂ ਹੀ ਨਗਰ ਕੌਂਸਲ ਨੇ ਲੱਖਾਂ ਰੁਪਏ ਖਰਚ ਕੇ ਇਸ ਸੜਕ ਦਾ ਨਵ-ਨਿਰਮਾਣ ਕਰਵਾਇਆ ਸੀ | ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਪਾਲਣਾਂ ਯਕੀਨੀ ਬਣਾਉਣ ਲਈ ਪੁਲਿਸ ਨੇ ਮੋਰਚਾ ਸੰਭਾਲਿਆ

ਭੰੂਦੜੀ, 8 ਮਈ (ਕੁਲਦੀਪ ਸਿੰਘ ਮਾਨ)-ਕਰੋਨਾ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਪੁਲਿਸ ਨੇ ਮੋਰਚਾ ਸੰਭਾਲਿਆਂ ਵੱਖ-ਵੱਖ ਪਿੰਡਾਂ ਵਿਚ ਕੋਵਿਡ-19 ਬਚਾਅ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਦੇ ਤਹਿਤ ਪਿੰਡ ਭਰੋਵਾਲ ਕਲਾਂ ਵਿਖੇ ਮੀਟਿੰਗ ਕੀਤੀ ਇਸ ਮੌਕੇ ...

ਪੂਰੀ ਖ਼ਬਰ »

ਮੁਰਗੇ ਬਰਡ ਫਲੂ ਲਪੇਟ 'ਚ ਆਉਣ ਤੋਂ ਬਾਅਦ ਪਸ਼ੂ ਪਾਲਣ ਵਿਭਾਗ ਵਲੋਂ ਅਗਲੇਰੀ ਜਾਂਚ ਲਈ ਟੀਮਾਂ ਦਾ ਗਠਨ

ਮੁੱਲਾਂਪੁਰ-ਦਾਖਾ, 8 ਮਈ (ਨਿਰਮਲ ਸਿੰਘ ਧਾਲੀਵਾਲ)-ਨੈਸ਼ਨਲ ਇੰਸਟੀਚਿਊਟ ਆਫ ਹਾਈ ਸਕਿਊਰਿਟੀ ਐਨੀਮਲ ਡਜ਼ੀਜ਼ ਲੈਬ ਭੋਪਾਲ (ਮੱਧ ਪ੍ਰਦੇਸ਼) ਦੀ ਰਿਪੋਰਟ ਬਾਅਦ ਲੁਧਿਆਣਾ ਜ਼ਿਲ੍ਹੇ 'ਚ ਬਰਡ ਫਲੂ ਦੀ ਪਾਜ਼ੀਟਿਵ ਰਿਪੋਰਟ ਆਉਣ 'ਤੇ ਬਰਡ ਫਲੂ ਦੀ ਰੋਕਥਾਮ ਸਬੰਧੀ ਭਾਰਤ ...

ਪੂਰੀ ਖ਼ਬਰ »

ਤਾਲਾਬੰਦੀ ਤੇ ਦੁਕਾਨਾਂ ਬੰਦ ਦੇ ਬਾਵਜੂਦ ਕਿਸਾਨ ਮੋਰਚਾ ਨੇ ਕਾਰੋਬਾਰੀਆਂ ਦੇ ਹੱਕ 'ਚ ਕੱਢਿਆ ਰੋਸ ਮਾਰਚ

ਗੁਰੂਸਰ ਸੁਧਾਰ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪਿਛਲੇ ਕਈ ਮਹੀਨਿਆਂ ਤੋਂ ਵਿਵਾਦਿਤ ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਬੀਤੇ ਸਮੇਂ ਜਦੋਂ ਵੀ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਤਾਂ ਸੂਬੇ ਦੇ ...

ਪੂਰੀ ਖ਼ਬਰ »

ਹੰਬੜਾਂ ਵਿਖੇ ਜਨਤਕ ਜਥੇਬੰਦੀਆਂ ਵਲੋਂ ਲਾਕਡਾਊਨ ਖ਼ਿਲਾਫ਼ ਰੋਸ ਪ੍ਰਦਰਸ਼ਨ

ਹੰਬੜਾਂ, 8 ਮਈ (ਹਰਵਿੰਦਰ ਸਿੰਘ ਮੱਕੜ, ਮੇਜਰ ਹੰਬੜਾਂ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਆੜ੍ਹ 'ਚ ਲਗਾਏ ਗਏ ਲਾਕਡਾਊਨ ਖ਼ਿਲਾਫ਼ ਜਨਤਕ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਟੈਕਨੀਕਲ ਸਰਵਸਿਜ਼ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ ਹੰਬੜਾਂ ਦੇ ਮੇਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ/ਮਜ਼ਦੂਰ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਸੂਬਾ ਸਰਕਾਰ ਦਾ ਵਿਰੋਧ

ਰਾਏਕੋਟ, 8 ਮਈ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ ਅੱਜ ਸਥਾਨਕ ਲੇਵਰ ਚੌਂਕ 'ਚ ਕਿਸਾਨ ਅਤੇ ਮਜ਼ਦੂਰ ਯੂਨੀਅਨ ਦੇ ਵਲੋਂ ਸਾਂਝੇ ਤੌਰ 'ਤੇ ਸੂਬਾ ਸਰਕਾਰ ਵਲੋਂ ਤਾਲਾਬੰਦੀ ਕਰਕੇ ਲੋਕਾਂ ਨੂੰ ਘਰਾਂ 'ਚ ਕੈਦ ਰੱਖਣਾ ਅਤੇ ਦੁਕਾਨਾਂ ਬੰਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX