ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  about 1 hour ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  about 2 hours ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  about 3 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  about 3 hours ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  about 3 hours ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  about 4 hours ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  about 4 hours ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 6 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 6 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 minute ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 7 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 minute ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 7 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 7 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 8 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 8 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 8 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 8 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਤਰਨਤਾਰਨ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਮਾਰਚ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ

ਕੋਰੋਨਾ ਦੇ ਇਲਾਜ ਲਈ ਅਸਫਲ ਰਹੀ ਸਰਕਾਰ ਕਾਰੋਬਾਰ ਕਰਨ ਲੱਗੀ ਤਬਾਹ-ਸੰਯੁਕਤ ਕਿਸਾਨ ਮੋਰਚਾ ਤਰਨ ਤਾਰਨ, 8 ਮਈ (ਹਰਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸ਼ਹਿਰਾਂ ਤੇ ਕਸਬਿਆਂ 'ਚ ਕਾਰੋਬਾਰੀਆਂ ਦੇ ਕੰਮ ਚਲਾਉਣ ਦੀ ਹਮਾਇਤ 'ਚ ਤਰਨ ਤਾਰਨ ਵਿਖੇ ਮਾਰਚ ਕੀਤਾ ...

ਪੂਰੀ ਖ਼ਬਰ »

ਨਾੜ ਨੂੰ ਅੱਗ ਲਗਾਉਣ ਵਾਲਾ ਗਿ੍ਫ਼ਤਾਰ

ਤਰਨ ਤਾਰਨ, 8 ਮਈ (ਪਰਮਜੀਤ ਜੋਸ਼ੀ)-ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਲਹੀਆਂ ਦੇ ਇਕ ਕਿਸਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜੋ ਕਿ ਆਪਣੇ ਖ਼ੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਗਾ ਰਿਹਾ ਸੀ | ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਤਰਨ ਤਾਰਨ ਜ਼ਿਲ੍ਹੇ ਵਿਚ 7 ਮੌਤਾਂ, 158 ਨਵੇਂ ਮਾਮਲੇ

ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਨਾਲ ਜ਼ਿਲ੍ਹੇ ਵਿਚ ਹੁਣ ਕਾਰਨ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 239 ਪਹੁੰਚ ਗਈ ਹੈ | ਇਸ ਤੋਂ ਇਲਾਵਾ ਸਨਿਚਰਵਾਰ ਨੂੰ 158 ਹੋਰ ਵਿਅਕਤੀ ਕੋਰੋਨਾ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 6 ਗਿ੍ਫ਼ਤਾਰ

ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਛੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਤੇ ਇਨ੍ਹਾਂ ਪਾਸੋਂ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਨੇ ਮਾਮਲਾ ...

ਪੂਰੀ ਖ਼ਬਰ »

ਮੈਜਿਸਟਰੇਟ ਵਲੋਂ ਜ਼ਿਲ੍ਹਾ ਤਰਨ ਤਾਰਨ ਲਈ ਨਵੀਆਂ ਪਾਬੰਦੀਆਂ ਦੇ ਹੁਕਮ ਜਾਰੀ

ਤਰਨ ਤਾਰਨ, 8 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਨੇ ਲਗਾਏ ਗਏ ਲਾਕਡਾਊਨ ਸਬੰਧੀ ਨਵੀਆਂ ਹਦਾਇਤਾਂ ਤੇ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ | ਜਾਰੀ ਹੁਕਮਾਂ ਅਨੁਸਾਰ ਪਾਬੰਦੀਆਂ ਦੌਰਾਨ ਸਾਰੀਆਂ ਦੁਕਾਨਾਂ, ਵਪਾਰਕ ਅਦਾਰੇ ਸਵੇਰੇ 9 ਵਜੇ ਤੋਂ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਨੇ ਏ.ਐਸ.ਆਈ. ਨੂੰ ਗੋਲੀ ਮਾਰ ਕੇ ਮਾਰਨ ਦੀ ਘਟਨਾ ਦੀ ਸੁਲਝਾਈ ਗੁੱਥੀ

ਤਰਨ ਤਾਰਨ, 8 ਮਈ (ਹਰਿੰਦਰ ਸਿੰਘ)- ਲਗਪਗ 7 ਮਹੀਨੇ ਪਹਿਲਾਂ ਕੱਕਾ ਕੰਡਿਆਲਾ ਰੋਡ 'ਤੇ ਆਪਣੇ ਲੜਕੇ ਨਾਲ ਸਕੂਟਰ 'ਤੇ ਜਾ ਰਹੇ ਇਕ ਏ.ਐਸ.ਆਈ. ਨੂੰ ਗੋਲੀ ਮਾਰ ਕੇ ਮੌਕੇ 'ਤੇ ਹੀ ਮਾਰਨ ਤੇ ਉਸ ਦੇ ਲੜਕੇ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਸ ਅੰਨ੍ਹੇ ...

ਪੂਰੀ ਖ਼ਬਰ »

ਲਾਕਡਾਊਨ ਵਿਚ ਜਿੰਮ ਖੋਲ੍ਹ ਕੇ ਬੈਠੇ ਮਾਲਕ ਸਮੇਤ ਪੰਜ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਝਬਾਲ ਰੋਡ ਸਥਿਤ ਜਿੰਮ ਖੋਲ੍ਹ ਕੇ ਲਾਕਡਾਊਨ ਦੀ ਉਲੰਘਣਾ ਕਰ ਰਹੇ ਜਿੰਮ ਦੇ ਮਾਲਕ ਸਮੇਤ ਪੰਜ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮੌਕੇ 'ਤੇ ਹੀ ਸਾਰੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ...

ਪੂਰੀ ਖ਼ਬਰ »

8 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸ਼ਰਾਏ ਅਮਾਨਤ ਖਾਂ, 8 ਮਈ (ਨਰਿੰਦਰ ਸਿੰਘ ਦੋਦੇ)-ਪੁਲਿਸ ਪਾਰਟੀ ਵਲੋਂ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਤੋਂ 8 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਸਬ ਇੰਸ: ਤੇਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਨੂੰ ਪੁਲਿਸ ਪਾਰਟੀ ਭੈੜੇ ਵਿਅਕਤੀਆਂ ਦੀ ਤਲਾਸ਼ 'ਚ ਪਿੰਡ ਨੋਸ਼ਹਿਰਾ ਢਾਲਾ ਜਾ ਰਹੀ ਸੀ ਤਾਂ ਜਦੋਂ ਪੁਲਿਸ ਪਾਰਟੀ ਬਖਸੀਸ ਸਿੰਘ ਦੀ ਆਟਾ ਚੱਕੀ ਸਾਹਮਣੇ ਗਈ ਤਾਂ ਹਵੇਲੀ 'ਚੋਂ ਇਕ ਵਿਅਕਤੀ ਨਿਕਲਿਆ 'ਤੇ ਪੁਲਿਸ ਪਾਰਟੀ ਨੂੰ ਵੇਖ ਹੱਥ 'ਚ ਫੜਿਆ ਲਿਫਾਫਾ ਸੁਟ ਦਿੱਤਾ | ਸ਼ੱਕ ਪੈਣ 'ਤੇ ਜਦੋਂ ਉਸ ਲਿਫਾਫੇ ਦੀ ਤਲਾਸ਼ੀ ਲਈ ਗਈ ਥਾਂ ਉਸ 'ਚੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਕਤ ਵਿਅਕਤੀ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਉਸਨੇ ਆਪਣੀ ਪਛਾਣ ਪਲਵਿੰਦਰ ਸਿੰਘ ਉਰਫ ਸਾਬੀ ਪੁੱਤਰ ਰਣਜੀਤ ਸਿੰਘ ਵਾਸੀ ਨੌਸ਼ਹਿਰਾ ਢਾਲਾ ਦੱਸੀ> ਉਕਤ ਵਿਅਕਤੀ ਵਿਰੁਧ ਥਾਣਾ ਸਰਾਏ ਅਮਾਨਤ ਖਾਂ 'ਚ ਕੇਸ ਦਰਜ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਵੈਰੋਵਾਲ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਤੇ ਹੈਰੋਇਨ ਸਮੇਤ ਦੋ ਕਾਬੂ

ਮੀਆਂਵਿੰਡ, 8 ਮਈ (ਗੁਰਪ੍ਰਤਾਪ ਸਿੰਘ ਸੰਧੂ)-ਐੱਸ.ਐੱਸ.ਪੀ. ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਵੈਰੋਵਾਲ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਤੇੜਾ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਏਕਲਗੱਡਾ ਨਿਵਾਸੀ ਅਕਾਸ਼ਦੀਪ ਪੁੱਤਰ ਰਵੇਲ ਸਿੰਘ ...

ਪੂਰੀ ਖ਼ਬਰ »

ਹਥਿਆਰਬੰਦ ਵਿਅਕਤੀਆਂ ਵਲੋਂ ਗੋਲੀਬਾਰੀ ਦੌਰਾਨ ਪੰਪ ਦੀ ਭੰਨ ਤੋੜ ਅਤੇ ਦੁਕਾਨਾਂ ਢਾਹੀਆਂ

ਫਤਿਆਬਾਦ, 8 ਮਈ (ਹਰਵਿੰਦਰ ਸਿੰਘ ਧੂੰਦਾ)- ਸ਼ੁੱਕਰਵਾਰ ਦੀ ਬੀਤੀ ਰਾਤ ਨੂੰ ਕਰੀਬ 35-40 ਹਥਿਆਰਬੰਦ ਵਿਅਕਤੀ ਵਲੋਂ ਪਿੰਡ ਜੌਹਲ ਢਾਏ ਵਾਲਾ ਦੇ ਅੱਡੇ 'ਤੇ ਮੁੰਡਾ ਪਿੰਡ ਵਾਲੀ ਰੋਡ 'ਤੇ ਸਥਿਤ ਜੌਹਲ ਫਿਲਿੰਗ ਸਟੇਸ਼ਨ 'ਤੇ ਭੰਨ ਤੋੜ ਕਰਨ ਤੇ ਪੈਟਰੋਲ ਪੰਪ ਦੇ ਸਾਹਮਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX