ਤਾਜਾ ਖ਼ਬਰਾਂ


ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  10 minutes ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  27 minutes ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਪਿੰਡ ਕਲਸੀਆਂ ਖ਼ੁਰਦ 'ਚ ਦੋ ਧਿਰਾਂ 'ਚ ਚੱਲੀ ਗੋਲੀ, ਦੋ ਜ਼ਖ਼ਮੀ
. . .  35 minutes ago
ਖਾਲੜਾ,18 ਸਤੰਬਰ( ਜੱਜਪਾਲ ਸਿੰਘ ਜੱਜ) ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖ਼ੁਰਦ ਵਿਖੇ ਮਾਮੂਲੀ ਰੰਜਸ਼ ਨੂੰ ਲੈ ਕੇ ਦੋ ਧਿਰਾਂ ਵਿਚ 17-18 ਸਤੰਬਰ ਦੀ ਦਰਮਿਆਨੀ ਰਾਤ ਨੂੰ ਗੋਲੀ ਚੱਲਣ ਦੀ ਖ਼ਬਰ ਹੈ। ਜਿਸ ਵਿਚ ਪਿੰਡ ਕਲਸੀਆਂ ਹਵੇਲੀਆਂ ਖ਼ੁਰਦ ....
ਸਿੱਖਿਆ ਸਕੱਤਰ ਪੰਜਾਬ ਵਲੋਂ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ
. . .  39 minutes ago
ਅਜਨਾਲਾ, ਗੱਗੋਮਾਹਲ 18 ਸਤੰਬਰ (ਗੁਰਪ੍ਰੀਤ ਸਿੰਘ,ਬਲਵਿੰਦਰ ਸੰਧੂ, ਕੜਿਆਲ) - ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਸਿੱਖਿਆ ਦੇ ਮਿਆਰ....
ਪੱਛਮੀ ਬੰਗਾਲ: ਪੱਛਮੀ ਮੇਦਿਨੀਪੁਰ 'ਚ ਮੀਂਹ ਕਾਰਨ ਕਈ ਇਲਾਕੇ ਪਾਣੀ 'ਚ ਡੁੱਬੇ
. . .  50 minutes ago
ਪੱਛਮੀ ਬੰਗਾਲ, 18 ਸਤੰਬਰ - ਪੱਛਮੀ ਮੇਦਿਨੀਪੁਰ ਵਿਚ ਮੀਂਹ ਕਾਰਨ ਕਈ ਇਲਾਕੇ ਪਾਣੀ ਵਿਚ....
ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ ਹੋਏ ਕਹਿੰਦੇ ਹਨ ਕਿ ਕਦੇ ਵੀ ...
ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ। ਜਿਨ੍ਹਾਂ ਨੂੰ ਪਾਰਟੀ ਦੀ ਅੰਤ੍ਰਿਮ ਮੁਖੀ ਸੋਨੀਆ ਗਾਂਧੀ....
ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ਵਾਪਸੀ ਕਰ ਸਕਦੇ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ....
ਚਾਰ ਧਾਮ ਯਾਤਰਾ: ਦਰਸ਼ਨ ਲਈ ਰਜਿਸਟ੍ਰੇਸ਼ਨ ਤੇ ਈ-ਪਾਸ ਲਾਜ਼ਮੀ
. . .  about 2 hours ago
ਉੱਤਰਾਖੰਡ, 18 ਸਤੰਬਰ - ਸਰਕਾਰ ਨੇ ਸ਼ੁੱਕਰਵਾਰ ਨੂੰ ਐੱਸ.ਓ.ਪੀ. ਜਾਰੀ ਕੀਤਾ। ਚਾਰ ਧਾਮਾਂ ਵਿਚ ਦਰਸ਼ਨ ਲਈ ਰਜਿਸਟ੍ਰੇਸ਼ਨ ਅਤੇ ਈ-ਪਾਸ ਲਾਜ਼ਮੀ ਹੋਣਗੇ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਜਾਂ ਤਾਂ ਕੋਵਿਡ-19 ਟੀਕੇ ਦੀਆਂ ਦੋਵੇਂ ਖ਼ੁਰਾਕਾਂ ਜਾਂ ਨਕਾਰਾਤਮਿਕ ਕੋਵਿਡ ਰਿਪੋਰਟ....
ਉੱਘੇ ਪੱਤਰਕਾਰ,ਸਾਹਿੱਤਕਾਰ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ ਦਿਹਾਂਤ,ਅੱਜ ਸਵੇਰੇ 10 ਵਜੇ ਹੋਵੇਗਾ ਸੰਸਕਾਰ
. . .  about 2 hours ago
ਮਹਿਲ ਕਲਾਂ,18 ਸਤੰਬਰ(ਅਵਤਾਰ ਸਿੰਘ ਅਣਖੀ) ਉੱਘੇ ਪੱਤਰਕਾਰ,ਸਾਹਿੱਤਕਾਰ,ਸਮਾਜ ਭਲਾਈ ਮੰਚ ਪੰਜਾਬ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ...
ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ 'ਚ ਕਰੇਗਾ ਸ਼ਾਮਿਲ - ਮੁੱਖ ਮੰਤਰੀ
. . .  about 2 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਵਿਚ ਸ਼ਾਮਿਲ ਕਰੇਗਾ...
ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਜ਼ਖਮੀ
. . .  about 2 hours ago
ਫ਼ਾਜ਼ਿਲਕਾ, 18 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਬਖੁਸ਼ਾਹ ਵਿਚ ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਅੰਮ੍ਰਿਤਸਰ / ਦਿਹਾਤੀ

ਤਾਲਾਬੰਦੀ ਤੇ ਬੇਲੋੜੀਆਂ ਪਾਬੰਦੀਆਂ ਵਿਰੁਧ ਸੰਯੁਕਤ ਕਿਸਾਨ ਮੋਰਚਾ ਵਲੋਂ ਵਿਸ਼ਾਲ ਰੋਸ ਮੁਜ਼ਾਹਰਾ

ਬਾਬਾ ਬਕਾਲਾ ਸਾਹਿਬ, 8 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਵੱਖ-ਵੱਖ ਜਥੇੇਬੰਦੀਆਂ, ਜਿਨ੍ਹਾਂ ਵਿਚ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਆਜ਼ਾਦ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੁਕਾਨਾਂ ਖੁਲਵਾਉਣ ਲਈ ਜਥੇਬੰਦੀਆਂ ਨੇ ਦਿੱਤਾ ਹੋਕਾ

ਚੌਕ ਮਹਿਤਾ, 8 ਮਈ (ਜਗਦੀਸ਼ ਸਿੰਘ ਬਮਰਾਹ) - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਪੰਜ ਮਹੀਨਿਆਂ ਤੋਂ ਜਿਥੇ ਦਿੱਲੀ ਸਰਹੱਦਾਂ 'ਤੇ ਲਗਾਤਾਰ ਧਰਨੇ ਜਾਰੀ ਹਨ, ਓਥੇ ਪੰਜਾਬ ਵਿਚ ਵੀ ਕਿਸਾਨ ...

ਪੂਰੀ ਖ਼ਬਰ »

ਹਫਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਖੁਲਵਾਉਣ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਅਜਨਾਲਾ, 8 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਮੋਦੀ ਆਪਣੀਆਂ ਕਾਲੀਆਂ ਯਾਦਾਂ ਬਣਾਉਣ ਲਈ ਜਨਤਾ ਦੇ ਖੂਨ ਦੀ ਆਖਰੀ ਬੂੰਦ ਤੱਕ ਕੱਢਣ ਲਈ ਤਿਆਰ- ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 8 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਮੋਦੀ ਆਪਣੀਆਂ ਕਾਲੀਆਂ ਯਾਦਾਂ ਬਣਾਉਣ ਲਈ, ਦਿੱਲੀ ਵਿਖੇ ਪਾਰਲੀਮੈਂਟ ਹਾਊਸ ਬਣਾਉਣ ਲਈ ਅਰਬਾਂ ਰੁਪਏ ਖਰਚ ਰਿਹਾ ਹੈ ਅਤੇ ਗੁਜਰਾਤ ਵਿਚ ਦੁਨੀਆਂ ਦਾ ਸਭ ਤੋਂ ਵੱਡਾ ਸਟੇਡੀਅਮ ਆਪਣੇ ਨਾਂਅ 'ਤੇ ਬਣਾਇਆ ਹੈ ਤਾਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਕਾ. ਜਸਵੰਤ ਸਿੰਘ ਜੰਡਿਆਲਾ

ਜੰਡਿਆਲਾ ਗੁਰੂ - ਹਸਮੁੱਖ ਤੇ ਮਿੱਠਬੋਲੜੇ ਸੁਭਾਅ ਦੇ ਮਾਲਕ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦਾ ਜਨਮ ਸੰੰਨ 1945 ਨੂੰ ਪਿਤਾ ਸ. ਹਰਨਾਮ ਸਿੰਘ ਦੇ ਘਰ ਅਤੇ ਮਾਤਾ ਨੰਦ ਕੌਰ ਦੀ ਕੁਖੋਂ ਪਾਕਿਸਤਾਨ ਦੇ ਪਿੰਡ ਰੋਡੇਵਾਲਾ ਵਿਖੇ ਹੋਇਆ | ਪਾਕਿਸਤਾਨ ਦੀ ਵੰਡ ਤੋਂ ਬਾਅਦ ਆਪ ...

ਪੂਰੀ ਖ਼ਬਰ »

ਮਜੀਠਾ 'ਚ ਕਿਸਾਨ ਜਥੇਬੰਦੀਆਂ ਨੇ ਹਫਤਾਵਾਰੀ ਤਾਲਾਬੰਦੀ ਖਿਲਾਫ ਕੀਤਾ ਰੋਸ ਮੁਜ਼ਾਹਰਾ

ਮਜੀਠਾ, 8 ਮਈ (ਮਨਿੰਦਰ ਸਿੰਘ ਸੋਖੀ) - ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਅੱਜ 8 ਮਈ ਨੂੰ ਸੂਬੇ ਭਰ 'ਚ ਹਫਤਾਵਾਰੀ ਤਾਲਾਬੰਦੀ ਤੋੜ ਕੇ ਦੁਕਾਨਾਂ ਖੁਲਵਾਉਣ ਦਾ ਸੱਦਾ ਦਿੱਤਾ ਗਿਆ, ਜਿਸ ਦੇ ਤਹਿਤ ਸੰਯੁਕਤ ਕਿਸਾਨ ਮੋਰਚੇ ਅਧੀਨ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਵਿਕਾਸ ਪੱਖੋਂ ਵੱਖਰੀ ਪਛਾਣ ਰੱਖਦਾ ਬਾਬਾ ਸੋਹਣ ਸਿੰਘ ਦਾ ਜੱਦੀ ਪਿੰਡ ਭਕਨਾ ਕਲਾਂ

ਗੁਰਨੇਕ ਸਿੰਘ ਪੰਨੂ 7690000096 ਖਾਸਾ-ਜੀ. ਟੀ. ਰੋਡ ਅਟਾਰੀ ਤੋਂ ਅੰਮਿ੍ਤਸਰ ਅੰਤਰਰਾਸ਼ਟਰੀ ਮਾਰਗ ਤੋਂ ਲਿੰਕ ਰੋਡ ਖਾਸਾ ਤੋਂ ਭਕਨਾ 'ਤੇ ਸਥਿਤ ਪਿੰਡ ਭਕਨਾ ਕਲਾਂ ਜੋ ਕਿ ਬਾਰਡਰ ਬੈਲਟ ਦੇ ਅਧੀਨ ਆਉਂਦਾ ਹੈ | ਇਹ ਪਿੰਡ ਬਾਬਾ ਸੋਹਣ ਸਿੰਘ ਭਕਨਾ ਦਾ ਜੱਦੀ ਪਿੰਡ ਹੈ ਜਿਨ੍ਹਾਂ ...

ਪੂਰੀ ਖ਼ਬਰ »

ਗੁਰਮੀਤ ਕੌਰ ਦਾ ਦਿਹਾਂਤ

ਅਜਨਾਲਾ, 8 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਆਪਰੇਟਿਵ ਸੁਸਾਇਟੀ ਸਕੱਤਰ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਸੁਖਦੇਵ ਸਿੰਘ ਸੇਖਭੱਟੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਧਰਮਪਤਨੀ ਗੁਰਮੀਤ ਕੌਰ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ ...

ਪੂਰੀ ਖ਼ਬਰ »

ਕਸਬਾ ਲੋਪੋਕੇ 'ਚ ਕਿਸਾਨਾਂ ਨੇ ਖੁੁੁਲਵਾਈਆਂ ਦੁਕਾਨਾਂ

ਲੋਪੋਕੇ, 8 ਮਈ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਕਾਰਨ ਸਰਕਾਰ ਵਲੋਂ ਸਨਿਚਰਵਾਰ ਅਤੇ ਐਤਵਾਰ ਨੂੰ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਸੰਯੁਕਤ ਕਿਸਾਨ ਮੋਰਚੇ ਵਲੋ ਅੱਜ ਦੁਕਾਨਾਂ ਖੁਲਵਾਉਣ ਦੇ ਦਿੱਤੇ ਗਏ ਸੱਦੇ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੇ ਮੱਦੇਨਜ਼ਰ ਪੁਲਿਸ ਵਲੋਂ ਅਜਨਾਲਾ 'ਚ ਫਲੈਗ ਮਾਰਚ

ਅਜਨਾਲਾ, 8 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕੀਤੀ ਹਫ਼ਤਾਵਰੀ ਤਾਲਾਬੰਦੀ ਦੌਰਾਨ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਪ੍ਰੇਰਿਤ ਕਰਨ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਿਸ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਲਾਕਡਾਊਨ ਦੇ ਖਿਲਾਫ਼ ਪਿੰਡਾਂ 'ਚ ਜਥਾ ਮਾਰਚ ਕਰਕੇ ਦੁਕਾਨਾਂ ਖੁੱਲ੍ਹਵਾਈਆਂ

ਚੱਬਾ, 8 ਮਈ (ਜੱਸਾ ਅਨਜਾਣ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਤੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਇਲਾਕੇ ਦੇ ਪਿੰਡ ਜਿਨ੍ਹਾਂ ਵਿਚ ਵਰਪਾਲ, ਚੱਬਾ, ਵਣਚੜ੍ਹੀ, ਬੁੱਤ, ਮਹਿਮਾ ...

ਪੂਰੀ ਖ਼ਬਰ »

ਈ.ਡੀ.ਐਲ.ਆਈ. 'ਚ ਕੀਤੀ ਗਈ ਮਹੱਤਵਪੂਰਨ ਸੋਧ

ਅੰਮਿ੍ਤਸਰ, 8 ਮਈ (ਸੁਰਿੰਦਰ ਕੋਛੜ)- ਕਰਮਚਾਰੀ ਡਿਪਾਜ਼ਿਟ ਲਿੰਕਡ ਬੀਮਾ ਯੋਜਨਾ (ਈ. ਡੀ. ਐਲ. ਆਈ.), 1976 'ਚ ਸੋਧ ਕਰਦਿਆਂ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਅਤੇ ਭਾਰਤ ਦੇ ਗਜ਼ਟ ਨੰਬਰ 241 ਮਿਤੀ 29 ਅਪ੍ਰੈਲ 2021 ਦੇ ਆਦੇਸ਼ ਅਨੁਸਾਰ ਇਸ ਯੋਜਨਾ ਦਾ ਨਾਂਅ ਸੰਖੇਪ ਰੂਪ 'ਚ ਕਰਮਚਾਰੀ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਸੂਬੇ 'ਚ ਆਕਸੀਜਨ ਤੇ ਦਵਾਈਆਂ ਦੀ ਕਮੀ ਕਾਰਨ ਮਰ ਰਹੇ ਨੇ ਲੋਕ-ਡਾ. ਵੇਰਕਾ

ਛੇਹਰਟਾ, 8 ਮਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਨੇ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀ ਲਾਪਰਵਾਹੀ ...

ਪੂਰੀ ਖ਼ਬਰ »

ਤਿੰਨ ਮੋਟਰਸਾਈਕਲਾਂ ਸਮੇਤ 2 ਕਾਬੂ

ਚੌਕ ਮਹਿਤਾ, 8 ਮਈ (ਧਰਮਿੰਦਰ ਸਿੰਘ ਭੰਮਰ੍ਹਾ) - ਥਾਣਾ ਮਹਿਤਾ ਦੇ ਐਸ.ਐਚ.ਓ. ਇੰਸਪੈਕਟਰ ਮਨਜਿੰਦਰ ਸਿੰਘ ਦੇ ਯਤਨ ਸਦਕਾ ਚੌਕੀ ਇੰਚਾਰਜ਼ ਬੁੱਟਰ ਦੇ ਏ.ਐਸ.ਆਈ. ਪ੍ਰਸ਼ੋਤਮ ਲਾਲ ਸਮੇਤ ਪੁਲਿਸ ਪਾਰਟੀ ਨਾਕੇ ਦੌਰਾਨ ਚੋਰੀ ਦੇ ਤਿੰਨ ਮੋਟਰਸਾਇਕਲ ਬਰਾਮਦ ਕੀਤੇ ਹਨ | ਫੜੇ ਗਏ ...

ਪੂਰੀ ਖ਼ਬਰ »

ਚੀਫ ਖਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਚੱਢਾ ਦੀ ਧੋਖੇ ਨਾਲ ਜ਼ਮੀਨ ਹੜਪਣ ਦਾ ਮਾਮਲਾ

ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਚੀਫ ਖਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਸਵ: ਇੰਦਰਪ੍ਰੀਤ ਸਿੰਘ ਚੱਢਾ ਦੀ ਜ਼ਮੀਨ-ਜਾਇਦਾਦ ਧੋਖੇ ਨਾਲ ਹੜੱਪਣ ਦੇ ਮਾਮਲੇ 'ਚ ਪੁਲਿਸ ਵਲੋਂ ਮਰ ਚੁੱਕੇ ਸੁਰਜੀਤ ਸਿੰਘ ਸਮੇਤ ਤਿੰਨ ਕਾਰੋਬਾਰੀਆਂ ਖਿਲਾਫ ਧੋਖਾਧੜੀ ਦੇ ਦੋਸ਼ਾਂ ਦੀ ਧਾਰਾ 420 ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ | ਡੀ.ਜੀ.ਪੀ. ਨੂੰ 25 ਮਈ 2019 ਨੂੰ ਦਿੱਤੀ ਸ਼ਿਕਾਇਤ ਇੰਦਰਪ੍ਰੀਤ ਸਿੰਘ ਦੇੇ ਪੱੁਤਰ ਪ੍ਰਭਦੀਪ ਸਿੰਘ ਵਲੋਂ ਕੀਤੀ ਗਈ ਸੀ ਜਿਸ ਨੇ ਦੱਸਿਆ ਕਿ ਸਾਲ 2017 'ਚ ਕਸਬਾ ਘਰਿੰਡਾ 'ਚ ਉਨ੍ਹਾਂ ਆਪਣੇ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਨਾਂਅ 'ਤੇ ਜ਼ਮੀਨਾਂ ਖ਼ਰੀਦ ਕੀਤੀਆਂ ਸੀ ਜਿਨ੍ਹਾਂ 'ਚ ਸੀ.ਸੀ. ਡਿਵੈਲਪਰ ਦੇ ਨਾਂਅ 'ਤੇ 24 ਕਨਾਲ 10 ਮਰਲੇ ਜ਼ਮੀਨ ਖ਼ਰੀਦ ਕੀਤੀ | ਇਸ 'ਚ 50 ਫੀਸਦੀ ਹਿੱਸਾ ਇੰਦਰਪ੍ਰੀਤ ਸਿੰਘ, ਸੁਰਜੀਤ ਸਿੰਘ 40 ਅਤੇ ਅਨਿਲ ਕੁਮਾਰ 10 ਫੀਸਦੀ ਹਿੱਸੇਦਾਰ ਸਨ | ਇਸ ਤਰ੍ਹਾਂ ਇਨਾਂ ਇੰਦਰਪ੍ਰੀਤ ਸਿੰਘ ਦੀ ਮਰਜ਼ੀ ਤੋਂ ਬਿਨਾਂ ਹੀ ਸੁਰਜੀਤ ਸਿੰਘ ਸੀ.ਸੀ. ਡਿਵੈਲਪਰ ਵਾਲੀ ਜ਼ਮੀਨ ਦਾ ਤਬਾਦਲਾ ਮੈਸਰਜ਼ ਗੋਬਿੰਦ ਐਸੋਸੀਏਸ਼ਨ ਤੇ ਮੈਸਰਜ਼ ਰਾਜਨ ਇੰਟਰਪ੍ਰਾਇਸਜ਼ ਨਾਲ ਕਰ ਲਿਆ | ਇਸ ਤਰ੍ਹਾਂ ਉਨ੍ਹਾਂ ਨਾਲ ਧੋਖਾਧੜੀ ਕੀਤੀ ਗਈ | ਪੁਲਿਸ ਵਲੋਂ ਇਸ ਸ਼ਿਕਾਇਤ ਦੀ ਜਾਂਚ ਏ.ਆਈ.ਜੀ. ਜੋਨਲ ਕ੍ਰਾਈਮ ਵਲੋਂ ਕਰਨ ਉਪਰੰਤ ਆਈ.ਜੀ. ਬਾਰਡਰ ਰੇਂਜ ਦੀ ਪ੍ਰਵਾਨਗੀ ਨਾਲ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ 'ਚ ਸੁਰਜੀਤ ਸਿੰਘ, ਤੇਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਵਾਸੀਆਂ ਨੂੰ ਨਾਮਜ਼ਦ ਕਰਕੇ ਥਾਣਾ ਘਰਿੰਡਾ ਵਿਖੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੱਸਣਯੋਗ ਹੈ ਕਿ ਇਸ ਹਾਈਪ੍ਰੋਫਾਈਲ ਮਾਮਲੇ ਦੀ ਜਾਂਚ ਕਰਨ 'ਚ ਹੀ ਪੁਲਿਸ ਨੂੰ ਦੋ ਸਾਲ ਲਗ ਗਏ |

ਖ਼ਬਰ ਸ਼ੇਅਰ ਕਰੋ

 

ਪਿੰਡਾਂ ਦੇ ਵਿਕਾਸ ਕਾਰਜਾਂ 'ਚ ਕੋਈ ਢਿੱਲ ਨਹੀਂ ਰਹਿਣ ਦਿਆਂਗੇ : ਚੀਫ਼ ਇੰਜੀਨੀਅਰ

ਅੰਮਿ੍ਤਸਰ , 8 ਮਈ (ਰੇਸ਼ਮ ਸਿੰਘ)- ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪੰਜਾਬ ਦੇ ਨਵ ਨਿਯੁਕਤ ਚੀਫ਼ ਇੰਜੀਨੀਅਰ ਤੇਜਪਾਲ ਸਿੰਘ ਨੇ ਜਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਪੁੱਜੇ ਅਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਉਤਰੀਆਂ ਦੁਕਾਨਦਾਰਾਂ ਦੇ ਹੱਕ 'ਚ

ਗੱਗੋਮਾਹਲ, 8 ਮਈ (ਬਲਵਿੰਦਰ ਸਿੰਘ ਸੰਧੂ)- ਭਿਆਨਕ ਮਹਾਂਮਾਰੀ ਕੋਰੋਨਾ ਦੀ ਮਾਰ ਹੇਠ ਪੰਜਾਬ ਭਰ ਵਿਚ ਛੋਟੇ ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਨੂੰ ਭੁੱਖਮਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂ ਕਿ ਪੰਜਾਬ ਸਰਕਾਰ ਹਸਪਤਾਲਾਂ ਅੰਦਰ ਸਿਹਤ ਸਹੂਲਤਾਂ ਨੂੰ ਦਰੁਸਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX