ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  about 2 hours ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  about 2 hours ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 4 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 5 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 5 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 6 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 7 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 7 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 8 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 8 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 9 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 9 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 9 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 9 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 10 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 10 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਮੋਗਾ

ਮੋਗਾ ਜ਼ਿਲ੍ਹੇ ਦੇ ਪਿੰਡ ਖੰਭੇ ਵਿਚ ਗੁੰਡਾਗਰਦੀ ਦਾ ਨੰਗਾ ਨਾਚ

ਕਾਂਗਰਸੀ ਸਰਪੰਚ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਲੋਂ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਮਨਦੀਪ ਕੌਰ ਖੰਭੇ ਦੇ ਘਰ ਅੱਗੇ ਕੀਤੀ ਗਈ ਫਾਇਰਿੰਗ-ਸੀ.ਸੀ.ਟੀ.ਵੀ. ਵੀਡੀਓ ਆਈ ਸਾਹਮਣੇ

ਮੋਗਾ, 8 ਮਈ (ਗੁਰਤੇਜ ਸਿੰਘ)-ਪੰਜਾਬ ਵਿਚ ਲਗਾਤਾਰ ਕਾਨੂੰਨ ਵਿਵਸਥਾ 'ਤੇ ਵਿਰੋਧੀਆਂ ਵਲੋਂ ਸਵਾਲ ਚੁੱਕੇ ਜਾ ਰਹੇ ਹਨ | ਮੋਗਾ ਦੇ ਕਸਬਾ ਧਰਮਕੋਟ ਅਧੀਨ ਆਉਂਦੇ ਪਿੰਡ ਖੰਭੇ ਵਿਖੇ ਸੱਤਾ ਦੇ ਨਸ਼ੇ ਵਿਚ ਚੂਰ ਪਿੰਡ ਖੰਭੇ ਦੇ ਕਾਂਗਰਸੀ ਸਰਪੰਚ ਮਹਿਲ ਸਿੰਘ ਅਤੇ ਜਰਨੈਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਫ਼ਤਿਹਗੜ੍ਹ ਪੰਜਤੂਰ ਨੇ ਅਕਾਲੀ ਵਰਕਰਾਂ ਦੀ ਕੁੱਟਮਾਰ ਕੀਤੀ | ਜਦੋਂ ਆਪਣੇ ਬਚਾਅ ਲਈ ਉਕਤ ਅਕਾਲੀ ਵਰਕਰ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਦੇ ਘਰ ਆ ਗਏ ਤਾਂ ਸੱਤਾ ਦੇ ਨਸ਼ੇ ਵਿਚ ਹੰਕਾਰਿਆ ਕਾਂਗਰਸੀ ਸਰਪੰਚ ਮਹਿਲ ਸਿੰਘ ਅਤੇ ਜਰਨੈਲ ਸਿੰਘ ਚੇਅਰਮੈਨ ਨੇ ਆਪਣੇ ਸਾਥੀਆਂ ਨਾਲ ਬੀਬੀ ਮਨਦੀਪ ਕੌਰ ਖੰਭੇ ਦੇ ਬੂਹੇ ਅੱਗੇ ਆ ਗਾਲ਼ੀ-ਗਲੋਚ ਕੀਤਾ ਤੇ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ | ਅਕਾਲੀ ਆਗੂ ਨੇ ਦੱਸਿਆ ਇਨ੍ਹਾਂ ਗੰੁਡਿਆਂ ਤੋਂ ਉਨ੍ਹਾਂ ਮਸਾਂ ਜਾਨ ਬਚਾਈ ਅਤੇ ਆਪਣੇ ਬੱਚਿਆਂ ਨੂੰ ਕਮਰਿਆਂ ਅੰਦਰ ਰੱਖਿਆ | ਉਨ੍ਹਾਂ ਕਿਹਾ ਕਿ ਸਵੇਰ ਦੀ ਦਰਖਾਸਤ ਦਿੱਤੀ ਹੋਈ ਹੈ ਪਰ ਪੁਲਿਸ 'ਤੇ ਸਿਆਸੀ ਦਬਾਅ ਹੋਣ ਕਾਰਨ ਪੁਲਿਸ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਮੈਂ ਪੁਲਿਸ ਨੂੰ ਚਿਤਾਵਨੀ ਦਿੰਦੀ ਹਾਂ ਕਿ ਜੇਕਰ ਉਨ੍ਹਾਂ ਨੇ ਉਕਤ ਵਿਅਕਤੀਆਂ 'ਤੇ ਮਾਮਲਾ ਦਰਜ ਨਾ ਕੀਤਾ ਉਹ ਸਾਬਕਾ ਖੇਤੀਬਾੜੀ ਮੰਤਰੀ ਰਾਹੀਂ ਇਹ ਮਾਮਲਾ ਪਾਰਟੀ ਪ੍ਰਧਾਨ ਦੇ ਧਿਆਨ ਵਿਚ ਲਿਆ ਕੇ ਅਗਲਾ ਸੰਘਰਸ਼ ਉਲੀਕਣਗੇ | ਬੀਬੀ ਖੰਭੇ ਨੇ ਕਿਹਾ ਕਿ ਇਨ੍ਹਾਂ ਦਾ ਇਹ ਪਹਿਲਾ ਮਾਮਲਾ ਨਹੀਂ, ਇਸ ਤੋਂ ਪਹਿਲਾਂ ਵੀ ਕਈ ਗ਼ਰੀਬਾਂ ਦੀ ਕੁੱਟਮਾਰ ਕਰ ਚੁੱਕਿਆ ਹੈ, ਸੱਤਾ ਦੇ ਨਸ਼ੇ ਵਿਚ ਚੂਰ ਹੋ ਚੁੱਕੇ ਕਾਂਗਰਸੀ ਸਰਪੰਚ ਤੇ ਚੇਅਰਮੈਨ ਦਾ ਬਹੁਤ ਜਲਦ ਹੰਕਾਰ ਟੁੱਟੇਗਾ | ਉਨ੍ਹਾਂ ਕਿਹਾ ਕਿ ਅਸੀਂ ਪੁਲਿਸ ਨੂੰ ਉਕਤ ਕਾਂਗਰਸੀ ਸਰਪੰਚ ਅਤੇ ਚੇਅਰਮੈਨ ਵਲੋਂ ਫਾਇਰਿੰਗ ਕਰਦਿਆਂ ਦੀ ਵੀਡੀਓ ਕਲਿੱਪ ਵੀ ਦਿੱਤੀਆਂ ਹਨ | ਇਸ ਮੌਕੇ 'ਤੇ ਸਰਕਲ ਪ੍ਰਧਾਨ ਭੋਲਾ ਸਿੰਘ ਨੇ ਕਿਹਾ ਕਿ ਪਿੰਡ ਖੰਭੇ ਦੇ ਕਾਂਗਰਸੀ ਸਰਪੰਚ ਮਹਿਲ ਸਿੰਘ ਅਤੇ ਜਰਨੈਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਵਲੋਂ ਜਿੱਥੇ ਪਹਿਲਾਂ ਵੀ ਪਿੰਡ ਵਿਚ ਲੋਕਾਂ ਉੱਪਰ ਗੁੰਡਾਗਰਦੀ ਕੀਤੀ ਗਈ ਹੈ ਉੱਥੇ ਬੀਤੀ ਰਾਤ ਵੀ ਸਾਡੇ ਜਿੱਥੇ ਅਕਾਲੀ ਵਰਕਰਾਂ ਦੀ ਕੁੱਟਮਾਰ ਕੀਤੀ ਉੱਥੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਮਨਦੀਪ ਕੌਰ ਖੰਭੇ ਦੇ ਬੂਹੇ ਅੱਗੇ ਆ ਕੇ ਫਾਇਰਿੰਗ ਕੀਤੀ ਅਤੇ ਗਾਲ਼ੀ-ਗਲੋਚ ਵੀ ਕੀਤਾ | ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਅਸੀਂ ਥਾਣਾ ਫ਼ਤਿਹਗੜ੍ਹ ਪੰਜਤੂਰ ਵਿਚ ਲਿਖਤੀ ਦਰਖਾਸਤ ਵੀ ਦਿੱਤੀ ਹੈ ਪਰ ਅਜੇ ਤੱਕ ਸਾਡੀ ਕੋਈ ਸੁਣਵਾਈ ਨਹੀਂ ਹੋਈ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੂੰ ਅਪੀਲ ਕੀਤੀ ਕਿ ਕਾਨੂੰਨ ਵਿਵਸਥਾ ਵਿਗਾੜਨ ਵਾਲੇ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
ਇਸ ਮੌਕੇ 'ਤੇ ਗੱਲਬਾਤ ਕਰਦਿਆਂ ਪਿੰਡ ਖੰਭੇ ਦੇ ਸਾਬਕਾ ਮੈਂਬਰ ਪੰਚਾਇਤ ਭਜਨ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਦਾ ਸਰਪੰਚ ਮਹਿਲ ਸਿੰਘ ਅਤੇ ਜਰਨੈਲ ਸਿੰਘ ਮੇਰੇ ਪਿੰਡ ਦੇ ਗੁਰਬਖਸ਼ ਸਿੰਘ ਦੀ ਕੁੱਟਮਾਰ ਕਰ ਰਹੇ ਸਨ ਤਾਂ ਮੈਂ ਉਨ੍ਹਾਂ ਨੂੰ ਜਦੋਂ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਮੈਨੂੰ ਵੀ ਗਾਲ਼ੀ-ਗਲੋਚ ਕੀਤਾ, ਮੇਰੀ ਦਸਤਾਰ ਲਾਹ ਦਿੱਤੀ ਤੇ ਬਾਅਦ ਵਿਚ ਬੀਬੀ ਮਨਦੀਪ ਕੌਰ ਦੇ ਘਰ ਅੱਗੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ | ਅਸੀਂ ਉਨ੍ਹਾਂ ਤੋਂ ਮਸਾਂ ਜਾਨ ਬਚਾ ਕੇ ਨਿਕਲੇ | ਉਨ੍ਹਾਂ ਨੇ ਪੁਲਿਸ ਨੂੰ ਅਪੀਲ ਕਰਦੇ ਕਿ ਸਾਨੂੰ ਇਨਸਾਫ਼ ਦਿੱਤਾ ਜਾਵੇ | ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁੱਖ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਗੁਰਬਖਸ਼ ਸਿੰਘ ਤੇ ਭਜਨ ਸਿੰਘ ਵਲੋਂ ਦਿੱਤੀ ਗਈ ਦਰਖਾਸਤ 'ਚ ਉਨ੍ਹਾਂ ਲਿਖਿਆ ਹੈ ਕਿ ਪਿੰਡ ਦੇ ਸਰਪੰਚ ਵਲੋਂ ਸਾਨੂੰ ਗਾਲ਼ੀ-ਗਲੋਚ ਕੀਤੀ ਗਈ ਤੇ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਬੀਬੀ ਮਨਦੀਪ ਕੌਰ ਦੇ ਬੂਹੇ ਅੱਗੇ ਫਾਇਰਿੰਗ ਕੀਤੀ ਗਈ ਹੈ | ਇਸ ਸਬੰਧ ਵਿਚ ਅਸੀਂ ਬਾਰੀਕੀ ਨਾਲ ਜਾਂਚ ਕਰ ਰਹੇ | ਜੋ ਵੀ ਦੋਸ਼ੀ ਹੋਇਆ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ

ਧਰਮਕੋਟ, 8 ਮਈ (ਪਰਮਜੀਤ ਸਿੰਘ)-ਸ਼ਹਿਰ ਦੀ ਕਰਤਾਰ ਕਲੋਨੀ ਵਿਚ ਸ਼ੁੱਕਰਵਾਰ ਦੀ ਸ਼ਾਮ ਇਕ ਬਜ਼ੁਰਗ ਔਰਤ ਦਾ ਦਰਦਨਾਕ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਔਰਤ ਬਲਵਿੰਦਰ ਕੌਰ ਪਤਨੀ ਬਲਕਾਰ ਸਿੰਘ ਉਮਰ ਕਰੀਬ 60 ਦੇ ਦੋ ...

ਪੂਰੀ ਖ਼ਬਰ »

ਲਾਕ ਡਾਊਨ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 8 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਸਰਕਾਰ ਦੁਆਰਾ ਦੁਕਾਨਾਂ ਨੂੰ ਜਬਰੀ ਬੰਦ ਕਰਵਾਉਣ ਅਤੇ ਦਿੱਲੀ ਮੋਰਚੇ ਨੂੰ ਫ਼ੇਲ੍ਹ ਕਰਨ ਲਈ ਲਗਾਏ ਜਾ ਰਹੇ ਲਾਕ ਡਾਊਨ ਖ਼ਿਲਾਫ਼ ਪੰਜਾਬ ਭਰ 'ਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਗਿਆ ਮਾਂ ਦਿਵਸ

ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕੋੋਵਿਡ-19 ਦੌਰਾਨ ਵਿਦਿਆਰਥੀਆਂ ਨੂੰ ਘਰਾਂ ਵਿਚ ਬੈਠਿਆਂ ਹੀ ਆਨਲਾਈਨ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚੀ 74,55,801 ਕੁਇੰਟਲ ਕਣਕ 'ਚੋਂ 99 ਫ਼ੀਸਦੀ ਦੀ ਕੀਤੀ ਗਈ ਖ਼ਰੀਦ-ਡਿਪਟੀ ਕਮਿਸ਼ਨਰ

ਮੋਗਾ, 8 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 7 ਮਈ ਦੀ ਸ਼ਾਮ ਤੱਕ ਕੁੱਲ 74,55,801 ਕੁਇੰਟਲ ਕਣਕ ਪੁੱਜੀ | ਆਮਦ ਹੋਈ ਕਣਕ ਵਿਚੋਂ 74,53,132 ਕੁਇੰਟਲ ਕਣਕ ਦੀ ਖ਼ਰੀਦ ...

ਪੂਰੀ ਖ਼ਬਰ »

ਕਿਸਾਨੀ ਧਰਨੇ 'ਤੇ ਗਏ ਕਿਸਾਨਾਂ ਦੇ ਪਿੱਛੇ ਉਨ੍ਹਾਂ ਦੀ ਫ਼ਸਲ ਬੀਜਣ ਦੀ ਦੂਜੇ ਸਾਥੀ ਕਰਨ ਲੱਗੇ ਤਿਆਰੀ

ਫ਼ਤਿਹਗੜ੍ਹ ਪੰਜਤੂਰ, 8 ਮਈ (ਜਸਵਿੰਦਰ ਸਿੰਘ ਪੋਪਲੀ)-ਕੇਂਦਰ ਸਰਕਾਰ ਦੇ ਬਣਾਏ ਹੋਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਸੰਯੁਕਤ ਮੋਰਚਾ ਦਿੱਲੀ ਵਿਖੇ ਚੱਲ ਰਿਹਾ ਹੈ ਤੇ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਮੰਗ ਨਹੀਂ ਮੰਨੀ | ਦੇਸ਼ ਦੇ ਕੋਨੇ-ਕੋਨੇ ਤੋਂ ਕਿਸਾਨ ...

ਪੂਰੀ ਖ਼ਬਰ »

ਖੇਤ ਵਿਚ ਕੰਮ ਕਰਦੇ ਦੋ ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਸਮਾਲਸਰ, 8 ਮਈ (ਕਿਰਨਦੀਪ ਸਿੰਘ ਬੰਬੀਹਾ)-ਬੀਤੀ ਸ਼ਾਮ ਪਿੰਡ ਸਮਾਲਸਰ (ਮੋਗਾ) ਦੇ ਦਲਿਤ ਪਰਿਵਾਰ ਨਾਲ ਸਬੰਧਿਤ ਦੋ ਖੇਤ ਮਜ਼ਦੂਰਾਂ ਦੀ ਖੇਤ ਵਿਚ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸਹਿਯੋਗ ਦੇਣ ਦੇ ਬਾਵਜੂਦ ਸਮਾਲਸਰ ਦੇ ਦੁਕਾਨਦਾਰਾਂ ਨੇ ਨਹੀਂ ਖੋਲ੍ਹੀਆਂ ਦੁਕਾਨਾਂ

ਸਮਾਲਸਰ, 8 ਮਈ (ਕਿਰਨਦੀਪ ਸਿੰਘ ਬੰਬੀਹਾ)-ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਦੁਕਾਨਾਂ ਖੋਲ੍ਹਣ ਦੇ ਸੱਦੇ ਉੱਪਰ ਭਾਵੇਂ ਸਮਾਲਸਰ ਵਿਚ ਜ਼ਬਰਦਸਤੀ ਦੁਕਾਨਾਂ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ ਅਤੇ ਮੇਨ ਸੜਕ 'ਤੇ ਜਲੂਸ ਦੀ ਸ਼ਕਲ 'ਚ ਸਪੀਕਰ ਨਾਲ ...

ਪੂਰੀ ਖ਼ਬਰ »

ਕਰੀਅਰ ਜੋਨ ਨੇ ਆਈਲਟਸ ਕੋਚਿੰਗ ਦਾ ਕੀਤਾ ਆਨਲਾਈਨ ਉਪਰਾਲਾ

ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਜੋ ਕਿ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ | ਵਿਦੇਸ਼ਾਂ ਵਿਚ ਬੈਠੇ ਵਿਦਿਆਰਥੀ ਵੀ ਕਰੀਅਰ ਜੋਨ ਨਾਲ ਜੁੜੇ ਹੋਏ ਹਨ ਅਤੇ ਆਨਲਾਈਨ ਕੋਚਿੰਗ ਲੈ ਕੇ ਵਧੀਆ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਵਿਚ ਅੱਜ ਆਏ ਕੋਰੋਨਾ ਦੇ 154 ਹੋਰ ਨਵੇਂ ਮਾਮਲੇ

ਮੋਗਾ, 8 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਅੱਜ ਕੋਰੋਨਾ ਸੰਬੰਧੀ ਮਿਲੀਆਂ ਰਿਪੋਰਟਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ 154 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 6289 ਹੋ ਗਈ ਹੈ ...

ਪੂਰੀ ਖ਼ਬਰ »

ਲਾਕਡਾਊਨ ਦਾ ਵਿਰੋਧ ਕਰਦਿਆਂ ਭਾਕਿਯੂ ਕ੍ਰਾਂਤੀਕਾਰੀ ਨੇ ਕੀਤੀ ਰੈਲੀ ਤੇ ਮਾਰਚ

ਮੋਗਾ, 8 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕੋਰੋਨਾ ਮਹਾਂਮਾਰੀ ਦੀ ਆੜ ਵਿਚ ਲਾਏ ਜਾ ਰਹੇ ਲਾਕਡਾਊਨਾਂ ਦਾ ਵਿਰੋਧ ਕਰਦਿਆਂ ਆਵਾਜ਼ ਬੁਲੰਦ ਕਰਨ ਲਈ ਨੇਚਰ ਪਾਰਕ ਵਿਖੇ ਰੈਲੀ ਕੀਤੀ ਗਈ | ਇਸ ਰੈਲੀ ਵਿਚ ਲੋਕ ਸੰਗਰਾਮ ...

ਪੂਰੀ ਖ਼ਬਰ »

ਵਿਸ਼ਵ ਰੈੱਡਕਰਾਸ ਦਿਵਸ ਨੂੰ ਸਮਰਪਿਤ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ

ਮੋਗਾ, 8 ਮਈ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਦੀ ਅਗਵਾਈ ਅਧੀਨ ਰੈੱਡਕਰਾਸ, ਰੈੱਡ ਰਿਬਨ ਅਤੇ ਕੋਵਿਡ 19 ਅਵੇਰਨੈਸ ਕਲੱਬਾਂ ਵਲੋਂ ਸਾਂਝੇ ਤੌਰ 'ਤੇ ਵਿਸ਼ਵ ਰੈੱਡਕਰਾਸ ਦਿਹਾੜੇ ਨੂੰ ਸਮਰਪਿਤ ਸਲੋਗਨ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਆਨਲਾਈਨ ਮਾਂ ਦਿਵਸ ਮਨਾਇਆ

ਧਰਮਕੋਟ, 8 ਮਈ (ਪਰਮਜੀਤ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਮੋਗਾ ਰੋਡ ਧਰਮਕੋਟ ਵਿਖੇ ਆਨਲਾਈਨ ਮਾਂ ਦਿਵਸ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਇਸ ਮਾਂ ਦਿਵਸ 'ਤੇ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆ ਨੇ ਮਾਂ ਦਿਵਸ 'ਤੇ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਅਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਲਈ ਹਦਾਇਤਾਂ ਜਾਰੀ

ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਨੇ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਆਰੰਭ ਹੋ ਚੁੱਕੇ ਹਨ ਅਤੇ ਪ੍ਰਾਇਮਰੀ, ਮਿਡਲ ਅਤੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਨੇ ਲਗਵਾਏ ਕੈਨੇਡਾ ਦੇ ਸਟੂਡੈਂਟ ਵੀਜ਼ੇ

ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਇਕ ਮਹੀਨੇ ਵਿਚ 90 ਤੋਂ ਜ਼ਿਆਦਾ ਕੈਨੇਡਾ ਦੇ ਸਟੂਡੈਂਟ ...

ਪੂਰੀ ਖ਼ਬਰ »

ਮੋਗਾ ਅਪਰਾਧਨਾਮਾ ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਨਾਈ ਦੀ ਦੁਕਾਨ 'ਤੇ ਪੁਲਿਸ ਨੇ ਕੀਤੀ ਕਾਰਵਾਈ

ਮੋਗਾ, 8 ਮਈ (ਗੁਰਤੇਜ ਸਿੰਘ)-ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਪੁਲਿਸ ਪਾਰਟੀ ਨਾਲ ਜਦ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਲਗਾਏ ਗਏ ਲਾਕਡਾਊਨ ਦੌਰਾਨ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਇਕ ਵਿਅਕਤੀ ਲਾਕਡਾਊਨ ਦੀ ਉਲੰਘਣਾ ਕਰ ਕੇ ...

ਪੂਰੀ ਖ਼ਬਰ »

ਲਾਕਡਾਊਨ ਦੇ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਵਿਚ ਕੀਤਾ ਰੋਸ ਮਾਰਚ

ਬਾਘਾ ਪੁਰਾਣਾ, 8 ਮਈ (ਬਲਰਾਜ ਸਿੰਗਲਾ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਾਕਡਾਊਨ ਦੇ ਵਿਰੁੱਧ ਸਥਾਨਕ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਗਿਆ ਤੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਪ੍ਰੇਰਿਤ ਕੀਤਾ | ਇਸ ...

ਪੂਰੀ ਖ਼ਬਰ »

ਸੰਤਾਂ ਮਹਾਂਪੁਰਸ਼ਾਂ ਦੀ ਚਰਨਛੋਹ ਪ੍ਰਾਪਤ ਧਰਤੀ ਪਿੰਡ ਦਾਇਆ ਕਲਾਂ

ਪਰਮਿੰਦਰ ਸਿੰਘ ਗਿੱਲ 98764-45966 ਕਿਸ਼ਨਪੁਰ ਕਲਾਂ-ਪਿੰਡ ਦਾਇਆ ਕਲਾਂ ਮੋਗਾ-ਲੁਧਿਆਣਾ ਜ਼ਿਲੇ੍ਹ ਦੀ ਹੱਦ 'ਤੇ ਵਸਿਆ ਹੋਇਆ ਇਕ ਅਜਿਹਾ ਪਿੰਡ ਹੈ ਜਿਸ ਨੂੰ ਬਹੁਤ ਸਾਰੇ ਸੰਤਾਂ-ਮਹਾਂਪੁਰਸ਼ਾਂ ਦੀ ਚਰਨ ਛੋਹ ਪ੍ਰਾਪਤ ਹੈ | ਬਜ਼ੁਰਗਾਂ ਦੇ ਦੱਸਣ ਅਨੁਸਾਰ ਸਿੱਖ ਕੌਮ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX