ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  40 minutes ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  54 minutes ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  about 2 hours ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  about 2 hours ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  about 3 hours ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  about 3 hours ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 4 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 5 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 5 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 5 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 5 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 5 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 6 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 6 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 6 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 6 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 7 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 7 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਖੰਨਾ / ਸਮਰਾਲਾ

ਖੰਨਾ, ਦੋਰਾਹਾ, ਸਮਰਾਲਾ, ਮਾਛੀਵਾੜਾ, ਸਾਹਨੇਵਾਲ, ਕੁਹਾੜਾ, ਮਲੌਦ, ਈਸੜੂ ਆਦਿ 'ਚ ਬੰਦ ਹੀ ਰਹੇ ਬਾਜ਼ਾਰ

ਖੰਨਾ, 8 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਵਿਚ ਭਾਂਵੇ ਕਿਸਾਨ ਯੂਨੀਅਨਾਂ ਦੇ ਵੱਖ ਵੱਧ ਧੜਿਆਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਦੁਕਾਨਾਂ ਖੋਲਣ ਲਈ ਵੱਖ ਵੱਖ ਵਪਾਰਕ ਜਥੇਬੰਦੀਆਂ ਨਾਲ ਸੰਪਰਕ ਕੀਤਾ ਸੀ। ਪਰ ਵਪਾਰਕ ਸੰਗਠਨਾਂ ਨੇ ਬੇਸ਼ੱਕ ਇਹ ਕਿਹਾ ਕਿ ਉਹ ਕਿਸਾਨ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਦੇ ਪੋਲਟਰੀ ਫਾਰਮ 'ਚ ਸਕਰਮਿਤ ਮੁਰਗੇ-ਮੁਰਗੀਆਂ ਨੂੰ ਮਾਰਨ ਲਈ ਕਮੇਟੀ ਗਠਿਤ

ਡੇਹਲੋਂ, 8 ਮਈ (ਅੰਮਿ੍ਤਪਾਲ ਸਿੰਘ ਕੈਲੇ)-ਨੈਸ਼ਨਲ ਇੰਸਟੀਚਿਊਟ ਆਖ਼ ਹਾਈ-ਸਿਕਿਓਰਿਟੀ ਐਨੀਮਲ ਡਿਜੀਜ, ਭੋਪਾਲ ਵਲੋਂ ਸ਼ੁੱਕਰਵਾਰ ਨੂੰ ਕਿਲ੍ਹਾ ਰਾਏਪੁਰ ਵਿਖੇ ਸੂਬਾ ਸਿੰਘ ਪੋਲਟਰੀ ਫਾਰਮ ਦੇ ਮੁਰਗੇ-ਮੁਰਗੀਆਂ ਦੇ ਨਮੂਨਿਆਂ ਵਿਚ ਏਵੀਅਨ ਫਲੂ ਹੋਣ ਦੀ ਪੁਸ਼ਟੀ ਤੋਂ ...

ਪੂਰੀ ਖ਼ਬਰ »

ਦਾਣਾ ਮੰਡੀ ਮਲੌਦ ਵਿਖੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨਾਲ ਲੱਗੇ ਬੋਰੀਆਂ ਦੇ ਅੰਬਾਰ

ਮਲੌਦ, 8 ਮਈ (ਦਿਲਬਾਗ ਸਿੰਘ ਚਾਪੜਾ)- ਮਾਰਕੀਟ ਕਮੇਟੀ ਮਲੌਦ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿਚ ਭਾਵੇ ਖ਼ਰੀਦ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ | ਪਰ ਸ਼ੁਰੂ ਤੋਂ ਹੀ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਕਾਰਨ ਅਜੇ ਤੱਕ ਮੰਡੀਆਂ ਵਿਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ...

ਪੂਰੀ ਖ਼ਬਰ »

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਥਾਣਾ ਮੁਖੀ

ਮਾਛੀਵਾੜਾ ਸਾਹਿਬ, 8 ਮਈ (ਮਨੋਜ ਕੁਮਾਰ)-ਦਿਨੋ ਦਿਨ ਖ਼ਤਰਨਾਕ ਹੁੰਦੀ ਜਾ ਰਹੀ ਕੋਰੋਨਾ ਸਥਿਤੀ ਤੋਂ ਨਜਿੱਠਣ ਲਈ ਸਰਕਾਰ ਦੇ ਦਿੱਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਾ ਕਿਸੇ ਕੀਮਤ ਤੇ ਬਖਸਿਆ ਨਹੀਂ ਜਾਵੇਗਾ | ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਕੋਈ ਵੱਡਾ ਆਗੂ ਹੀ ...

ਪੂਰੀ ਖ਼ਬਰ »

ਸੋਮਵਾਰ ਤੋਂ ਦੋਰਾਹਾ ਦੇ ਬਾਜ਼ਾਰ ਖੁੱਲ੍ਹਣਗੇ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ-ਐੱਸ. ਡੀ. ਐਮ. ਪਾਇਲ

ਦੋਰਾਹਾ, 8 ਮਈ (ਜਸਵੀਰ ਝੱਜ)-ਨੋਵਲ ਕੋਰੋਨਾ ਦੇ ਦੂਸਰੇ ਤਤਕਾਲੀ ਹਮਲੇ ਕਾਰਨ ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀਆਂ ਕੀਮਤੀ ਮਨੁੱਖੀ ਜਾਨਾਂ ਜਾਣ ਦੀਆਂ ਖ਼ਬਰਾਂ ਹਨ | ਪੰਜਾਬ ਰਾਜ ਵਿਚੋਂ ਵੀ ਅਜਿਹੀਆਂ ਘਟਨਾਵਾਂ ਦੀ ਘਾਟ ਨਹੀਂ ਹੈ | ਜਿਸ ਦੇ ਤਹਿਤ ਅਜਿਹੀਆਂ ਘਟਨਾਵਾਂ ...

ਪੂਰੀ ਖ਼ਬਰ »

ਚਾਰ ਹਲਕਿਆਂ 'ਚ ਜ਼ਿਲ੍ਹਾ ਯੂਥ ਅਕਾਲੀ ਦੇ ਅਹੁਦੇਦਾਰਾਂ ਦਾ ਐਲਾਨ ਜਲਦ-ਬਰਜਿੰਦਰ ਸਿੰਘ ਬੱਬਲੂ

ਸਮਰਾਲਾ, 8 ਮਈ (ਕੁਲਵਿੰਦਰ ਸਿੰਘ)-ਜ਼ਿਲ੍ਹਾ ਲੁਧਿਆਣਾ ਦਿਹਾਤੀ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ ਆਉਣ ਵਾਲੇ ਦਿਨਾਂ ਵਿਚ ਜਲਦ ਹੀ ਕਰ ਦਿੱਤਾ ਜਾਵੇਗਾ | ਅਹੁਦੇਦਾਰਾਂ ਦੇ ਐਲਾਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥੀਆਂ ਦੀ ਦੋ ਰੋਜ਼ਾ ਸੀ.ਐਮ.ਈ. ਕਰਵਾਈ ਗਈ

ਬੀਜਾ, 8 ਮਈ (ਕਸ਼ਮੀਰਾ ਸਿੰਘ ਬਗ਼ਲੀ) - ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਦੋ ਰੋਜ਼ਾ ਸੀ. ਐਮ .ਈ. ਕਰਵਾਈ ¢ ਜਿਸ ਵਿਚ ਜੀ.ਐਨ.ਐਮ ...

ਪੂਰੀ ਖ਼ਬਰ »

'ਪਹਿਲਵਾਨਾਂ ਦੇ ਮੱਕੇ' ਵਜੋਂ ਜਾਣੀ ਜਾਂਦੀ ਹੈ ਪਿੰਡ 'ਸਿਹਾਲਾ' ਦੀ ਛਿੰਝ




ਕੁਲਵਿੰਦਰ ਸਿੰਘ (ਪੱਤਰਕਾਰ) 98768-44404
ਸਮਰਾਲਾ-ਸੰਖੇਪ ਇਤਿਹਾਸ : ਪਿੰਡ ਸਿਹਾਲਾ - ਸਮਰਾਲਾ ਤੋਂ 6 ਕਿੱਲੋਮੀਟਰ ਦੀ ਦੂਰੀ 'ਤੇ ਇਤਿਹਾਸਿਕ ਝਾੜ ਸਾਹਿਬ ਰੋਡ 'ਤੇ ਸਥਿਤ ਪਿੰਡ ਸਿਹਾਲਾ ਦੇ ਇਤਿਹਾਸ ਤੋਂ ਹਰ ਕੋਈ ਜਾਣੂ ਹੈ | ਕਰੀਬ 5 ਸਦੀਆਂ ਪਹਿਲਾਂ ਕੁਸ਼ਵਾਹੇ ਗੋਤ ਦੇ ਰਾਜਪੂਤਾਂ ਨੇ ਪਿੰਡ ਪਵਾਤ ਤੋਂ ਆ ਕੇ ਇਸ ਪਿੰਡ ਦਾ ਮੁੱਢ ਬੰਨਿ੍ਹਆ ਸੀ | ਇਹ ਪਿੰਡ ਪੁਰਾਤਨ ਸਮੇਂ ਤੋਂ ਹੀ ਕਬੱਡੀ ਤੇ ਕੁਸ਼ਤੀ ਦੀਆਂ ਛਿੰਝਾਂ ਕਰਕੇ ਪੂਰੇ ਵਿਸ਼ਵ 'ਚ ਨਿਵੇਕਲੀ ਪਹਿਚਾਣ ਨਾਲ ਪ੍ਰਸਿੱਧ ਹੈ | ਇਸੇ ਪਿੰਡ ਦੇ ਜ਼ਿਆਦਾਤਰ ਲੋਕ ਮਹਾਰਾਣਾ ਪ੍ਰਤਾਪ ਸਿੰਘ ਦੇ ਗੋਤੀ ਹੋਣ ਦੇ ਨਾਲ-ਨਾਲ ਹਰੇਕ ਧਰਮ ਨਾਲ ਸਬੰਧਿਤ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਇਕੱਠੇ ਹੋ ਕੇ ਪਿਆਰ ਅਤੇ ਮਿਲਵਰਤਣ ਨਾਲ ਰਹਿੰਦੇ ਹਨ | ਜੇਕਰ ਪਿਛਲੇ ਸਮੇਂ 'ਚ ਝਾਂਤ ਮਾਰੀਏ ਤਾਂ ਧਾਰਮਿਕ ਸਥਾਨ ਪ੍ਰਾਚੀਨ ਗੁੱਗਾ ਮੈੜੀ ਦੇ ਮੇਲੇ ਨੇ ਇਸ ਪਿੰਡ ਦੀ ਦੂਰ ਦੁਰਾਡੇ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਵੱਖਰੀ ਪਹਿਚਾਣ ਬਣਾਈ ਹੈ | ਇਸ ਅਸਥਾਨ 'ਤੇ ਭਾਦੋਂ ਦੇ ਮਹੀਨੇ ਗੁੱਗਾ ਨੋਮੀ ਦਾ ਬਹੁਤ ਵੱਡਾ ਮੇਲਾ ਭਰਦਾ ਹੈ ਜਿੱਥੇ ਕਿ ਦੇਸ਼ਾਂ-ਵਿਦੇਸ਼ਾਂ 'ਚ ਵੱਸਦੇ ਲੋਕ ਇੱਥੇ ਹਾਜ਼ਰੀ ਭਰਨ ਲਈ ਵਿਸ਼ੇਸ਼ ਤੌਰ 'ਤੇ ਆਉਂਦੇ ਹਨ | ਇਸੇ ਸਥਾਨ 'ਤੇ ਪਿਛਲੇ ਲੰਮੇ ਸਮੇਂ ਤੋਂ ਛਿੰਝ, ਕੁਸ਼ਤੀ ਹੁੰਦੀ ਆ ਰਹੀ ਹੈ, ਜਿੱਥੇ ਕਿ ਦੁਨੀਆਂ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨ ਇਸੇ ਪਿੰਡ ਦੀ ਛਿੰਝ 'ਤੇ ਆਪਣੇ ਪਹਿਲਵਾਨੀ ਦੇ ਜੌਹਰ ਵਿਖਾ ਚੁੱਕੇ ਹਨ | ਇਸੇ ਕਰਕੇ ਸਾਰੇ ਇਲਾਕੇ ਵਿਚ ਪਿੰਡ ਸਿਹਾਲਾ ਦੀ ਛਿੰਝ ਨੂੰ 'ਪਹਿਲਵਾਨਾਂ ਦੇ ਮੱਕੇ' ਵਜੋਂ ਵੀ ਜਾਣਿਆ ਜਾਦਾ ਹੈ | ਸਿਹਾਲਾ ਪਿੰਡ ਦੇ ਜ਼ਿਆਦਾਤਰ ਲੋਕ ਖੇਤੀਬਾੜੀ ਦੇ ਧੰਦੇ ਨਾਲ ਜੁੜੇ ਹੋਣ ਤੋਂ ਇਲਾਵਾ ਵਿਦੇਸ਼ਾਂ 'ਚ ਵੀ ਇਸੇ ਪਿੰਡ ਦੇ ਵਸਨੀਕਾਂ ਨੇ ਬੁਲੰਦੀਆਂ ਨੂੰ ਛੂਹਿਆ ਹੈ |
ਧਾਰਮਿਕ ਸਥਾਨ ਅਤੇ ਪਿੰਡ ਦੀ ਸ਼ਾਨ : ਇਸ ਪਿੰਡ 'ਚ ਦੋ ਗੁਰਦੁਆਰਾ ਸਾਹਿਬ ਅਤੇ ਪ੍ਰਾਚੀਨ ਸ਼ਿਵ ਮੰਦਿਰ ਅਤੇ ਸ਼ੀਤਲਾ ਮਾਤਾ ਦਾ ਮੰਦਰ ਤੋਂ ਇਲਾਵਾ ਪ੍ਰਾਚੀਨ ਇਕ ਧਾਰਮਿਕ ਅਸਥਾਨ ਗੁੱਗਾ ਮੈੜੀ ਮੌਜੂਦ ਹੈ | ਪਿੰਡ 'ਚ ਸ਼ਹੀਦ ਹੰਬੋ ਅਤੇ ਸ਼ਹੀਦ ਸਿੰਘਾਂ ਦੇ ਵੀ ਸਥਾਨ ਬਣੇ ਹੋਏ ਹਨ |
ਪੰਚਾਇਤ ਦੀਆਂ ਪ੍ਰਾਪਤੀਆਂ : ਮੌਜੂਦਾ ਸਰਪੰਚ ਰਾਣਾ ਮਨਜੀਤ ਸਿੰਘ ਵਲੋਂ ਆਪਣੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਨੁਹਾਰ ਬਦਲਣ ਲਈ ਪਿੰਡ ਦੀਆਂ ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾ ਦਿੱਤੀਆਂ ਗਈਆਂ ਹਨ | ਪਿੰਡ 'ਚ ਸੀਵਰੇਜ ਪਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਧਾਰਮਿਕ ਅਸਥਾਨ ਗੁੱਗਾ ਮੈੜੀ 'ਚ ਮੂਰਤੀਆਂ ਸਥਾਪਿਤ ਕੀਤੀਆਂ ਗਈਆਂ ਹਨ ਜੋ ਕਿ ਛੇ ਲੱਖ ਦੀ ਲਾਗਤ ਨਾਲ ਤਿਆਰ ਕਰਵਾਈਆਂ ਗਈਆ ਹਨ | ਨੌਜਵਾਨਾਂ ਦੀ ਤੰਦਰੁਸਤੀ ਦੇ ਮੱਦੇਨਜ਼ਰ ਪਿੰਡ 'ਚ ਓਪਨ ਜਿੰਮ ਬਣਵਾਇਆ ਗਿਆ | ਪਿੰਡ 'ਚ ਨਗਰ ਖੇੜਾ ਸਮੇਤ ਸ਼ੀਤਲਾ ਮਾਤਾ ਮੰਦਰ ਦਾ ਰਸਤਾ ਤਿਆਰ ਕਰਵਾਇਆ ਗਿਆ ਹੈ | ਸਰਪੰਚ ਰਾਣਾ ਮਨਜੀਤ ਸਿੰਘ ਪਿੰਡ ਦੇ ਵਿਕਾਸ ਦੇ ਕੰਮਾਂ ਅਤੇ ਲੋਕ ਭਲਾਈ ਦੇ ਕੰਮਾਂ 'ਚ ਵੱਡਮੁੱਲਾ ਯੋਗਦਾਨ ਪਾ ਰਹੇ ਹਨ |
ਪਿੰਡ 'ਚ ਮੌਜੂਦ ਸਹੂਲਤਾਂ : ਪਿੰਡ 'ਚ ਸਰਕਾਰੀ ਪ੍ਰਾਇਮਰੀ, ਹਾਈ ਸਕੂਲ ਤੇ ਸੁਪਰੀਮ ਪਬਲਿਕ ਹਾਈ ਸਕੂਲ, ਦੋ ਆਂਗਣਵਾੜੀ ਕੇਂਦਰ, ਪਾਣੀ ਵਾਲੀ ਟੈਂਕੀ, ਖੇਡ ਗਰਾੳਾੂਡ, ਸਿਹਤ ਡਿਸਪੈਂਸਰੀ, ਪਸ਼ੂਆਂ ਦੀ ਡਿਸਪੈਂਸਰੀ ਅਤੇ ਓਪਨ ਜਿੰਮ ਵੀ ਮੌਜੂਦ ਹੈ | ਪਿੰਡ 'ਚ 1875 ਈਸਵੀ ਤੋਂ ਬਣਿਆ ਹੋਇਆ ਡਾਕਖ਼ਾਨਾ ਵੀ ਹੈ | ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀ ਸਹੂਲਤ ਲਈ ਕੋ ਅਪ੍ਰੇਟਿਵ ਸੁਸਾਇਟੀ ਅਤੇ ਪੰਜਾਬ ਐਂਡ ਸਿੰਧ ਬੈਂਕ ਪਿੰਡ 'ਚ ਸਥਿਤ ਹਨ | ਪਿੰਡ 'ਚ ਪੰਡਿਤ ਸਦਾ ਨੰਦ ਮੈਮੋਰੀਅਲ ਹਸਪਤਾਲ ਬਣਿਆ ਹੋਇਆ ਹੈ |
ਖੇਡਾਂ : ਇਸ ਪਿੰਡ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਰਾਮ ਸਿੰਘ ਅਮਰੀਕਾ, ਭੀਮ ਸਿੰਘ, ਸਵ : ਸੁਸ਼ੀਲ ਕੁਮਾਰ, ਸਵ : ਸ਼ਮਸ਼ੇਰ ਸਿੰਘ ਸ਼ੇਰੀ, ਅਮਰਵੀਰ ਸਿੰਘ ਡਾਲੀ, ਰਕੇਸ਼ ਕੁਮਾਰ ਅਤੇ ਬੰਤ ਸਿੰਘ ਤੋਂ ਇਲਾਵਾ ਹੋਰ ਵੀ ਪਿੰਡ ਦੇ ਜੰਮਪਲਾਂ ਨੇ ਕਬੱਡੀ ਖੇਡ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਕਬੱਡੀ ਤੇ ਕੁਸ਼ਤੀਆਂ ਖੇਡ ਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ | ਇਸੇ ਪਿੰਡ ਦੀ ਛਿੰਝ 'ਚ ਨਾਮੀ ਪਹਿਲਵਾਨ ਜਗਦੀਸ਼ ਭੋਲਾ, ਬੱੁਧੂ ਭਲਵਾਨ, ਸੋਨੂੰ ਦਿੱਲੀ, ਹਰਵਿੰਦਰ ਆਲਮਗੀਰ, ਜੱਸਾ ਪੱਟੀ, ਪਰਮਿੰਦਰ ਡੂਮਛੇੜੀ, ਸਾਭਾ ਕੁਰਹਾਲੀ, ਮੇਹਰਦੀਨ, ਜਗਦੇਵ ਢਲੂਆ ਅਤੇ ਜੈਂਲਾ ਬਿਜਲੀਪੁਰ ਆਪਣੇ ਜੌਹਰ ਵਿਖਾ ਚੱੁਕੇ ਹਨ |
ਸ਼ਹੀਦ ਅਤੇ ਪ੍ਰਮੁੱਖ ਸ਼ਖ਼ਸੀਅਤਾਂ : ਇਸੇ ਪਿੰਡ ਦੇ ਭਾਰਤੀ ਫ਼ੌਜ 'ਚ ਭਰਤੀ ਹੋ ਕੇ ਦੇਸ਼ ਦੀਆ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰਦੇ ਹੋਏ 1962 ਈਸਵੀ 'ਚ ਧਰਮ ਸਿੰਘ ਅਤੇ 1971 ਈਸਵੀ 'ਚ ਬਚਿੱਤਰ ਸਿੰਘ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹਾਦਤ ਦਾ ਜਾਮ ਪੀ ਗਏ ਸਨ | ਪਿੰਡ ਦੀ ਪ੍ਰਮੁੱਖ ਸ਼ਖ਼ਸੀਅਤ ਐਨ. ਆਰ. ਆਈ. ਮਦਨ ਲਾਲ ਸ਼ਰਮਾ ਨੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਦੋ ਕਮਰਿਆਂ ਦਾ ਨਿਰਮਾਣ ਕਾਰਜ ਆਰੰਭ ਕਰਵਾਇਆ ਹੋਇਆ ਹੈ ਅਤੇ ਸਮੇਂ ਸਮੇਂ 'ਤੇ ਪਿੰਡ ਦੇ ਵਿਕਾਸ ਕਾਰਜਾਂ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ |
ਮੰਗਾਂ : ਪਿੰਡ ਵਾਸੀਆਂ ਅਤੇ ਪੰਚਾਇਤ ਦੀ ਮੰਗ ਹੈ ਕਿ ਪਿੰਡ ਦੇ ਸ਼ਹੀਦਾਂ ਦੀ ਯਾਦ 'ਚ ਸ਼ਹੀਦ ਯਾਦਗਾਰੀ ਸਮਾਰਕ ਦਾ ਨਿਰਮਾਣ ਕਰਵਾਇਆ ਜਾਵੇ | ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਸੀਨੀਅਰ ਸੈਕੰਡਰੀ ਸਕੂਲ 'ਚ ਤਬਦੀਲ ਕੀਤਾ ਜਾਵੇ | ਰਾਹਗੀਰਾਂ ਦੀ ਸਹੂਲਤ ਲਈ ਪਿੰਡ ਦੀ ਫ਼ਿਰਨੀ ਵਾਲੀ ਸੜਕ ਦਾ ਜਲਦ ਨਵੀਨੀਕਰਨ ਕੀਤਾ ਜਾਵੇ | ਸ਼ਮਸ਼ਾਨਘਾਟ ਦੇ ਟੁੱਟੇ ਹੋਏ ਸ਼ੈੱਡ ਨੂੰ ਪਹਿਲ ਦੇ ਆਧਾਰ 'ਤੇ ਨਵਾਂ ਸ਼ੈੱਡ ਲਗਾਉਣ ਜਾਂ ਲੈਂਟਰ ਪਾਉਣ ਦੀ ਵਿਵਸਥਾ ਕੀਤੀ ਜਾਵੇ | ਪਿੰਡ 'ਚ ਸਟਰੀਟ ਲਾਈਟਾਂ ਅਤੇ ਨਿਗਰਾਨੀ ਲਈ ਕੈਮਰਿਆਂ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾਵੇ | ਪਿੰਡ ਦੀ ਡਿਸਪੈਂਸਰੀ ਨੂੰ ਪ੍ਰਾਇਮਰੀ ਹੈਲਥ ਸੈਂਟਰ ਬਣਾਇਆ ਜਾਵੇ | ਪਿੰਡ ਦੇ ਖੇਡ ਗਰਾੳਾੂਡ 'ਚ ਨਵੇ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇ |


ਖ਼ਬਰ ਸ਼ੇਅਰ ਕਰੋ

 

ਬੀ. ਕੇ. ਯੂ. ਕਾਦੀਆਂ 10 ਨੂੰ ਦਿੱਲੀ ਨੌਜਵਾਨ ਦੇ ਕਾਫ਼ਲੇ ਭੇਜੇਗੀ

ਸਮਰਾਲਾ, 8 ਮਈ (ਗੋਪਾਲ ਸੋਫਤ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਇਕ ਵਾਰ ਫਿਰ ਤੋਂ ਦਿੱਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ 'ਚ ਹੋਰ ਜੋਸ਼ ਭਰਨ ਲਈ ਨੌਜਵਾਨਾ ਦੇ ਕਾਫ਼ਲੇ ਲੈ ਕੇ ਜਾਣ ਦਾ ਫ਼ੈਸਲਾ ਕੀਤਾ ਹੈ | ਇਹ ਫ਼ੈਸਲਾ ਯੂਨੀਅਨ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਖੇਤੀ ਬਿੱਲਾਂ ਬਾਰੇ ਸਰਕਾਰ ਤੇ ਹੋਰ ਦਬਾਅ ਬਣਾਉਣ ਦਾ ਸਮਾਂ-ਲੱਖੋਵਾਲ

ਖੰਨਾ, 8 ਮਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੇ ਸੱਦੇ ਤੇ ਬੀਜੇਪੀ ਨੂੰ ਬੰਗਾਲ ਚੋਣਾਂ ਵਿਚ ਕਰਾਰੀ ਹਾਰ ਦੇਣ ਲਈ ਲੋਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਵਾਲੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ

ਖੰਨਾ, 8 ਮਈ (ਮਨਜੀਤ ਸਿੰਘ ਧੀਮਾਨ)-ਪਸ਼ੂ ਮੰਡੀ ਖੰਨਾ ਵਿਚ ਕੋਵਿਡ 19 ਦੌਰਾਨ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ. ਐੱਚ. ਓ. ਹੇਮੰਤ ਕੁਮਾਰ ਨੇ ਦੱਸਿਆ ਕਿ ਏ. ਐੱਸ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX