ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  about 1 hour ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  about 2 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  about 2 hours ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  about 2 hours ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  about 3 hours ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  about 4 hours ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 5 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 6 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 6 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 6 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 6 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 6 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 6 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 7 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 7 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 7 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 7 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਖੰਨਾ / ਸਮਰਾਲਾ

ਖੰਨਾ, ਦੋਰਾਹਾ, ਸਮਰਾਲਾ, ਮਾਛੀਵਾੜਾ, ਸਾਹਨੇਵਾਲ, ਕੁਹਾੜਾ, ਮਲੌਦ, ਈਸੜੂ ਆਦਿ 'ਚ ਬੰਦ ਹੀ ਰਹੇ ਬਾਜ਼ਾਰ

ਖੰਨਾ, 8 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਵਿਚ ਭਾਂਵੇ ਕਿਸਾਨ ਯੂਨੀਅਨਾਂ ਦੇ ਵੱਖ ਵੱਧ ਧੜਿਆਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਦੁਕਾਨਾਂ ਖੋਲਣ ਲਈ ਵੱਖ ਵੱਖ ਵਪਾਰਕ ਜਥੇਬੰਦੀਆਂ ਨਾਲ ਸੰਪਰਕ ਕੀਤਾ ਸੀ। ਪਰ ਵਪਾਰਕ ਸੰਗਠਨਾਂ ਨੇ ਬੇਸ਼ੱਕ ਇਹ ਕਿਹਾ ਕਿ ਉਹ ਕਿਸਾਨ ਅੰਦੋਲਨ ਦੇ ਨਾਲ ਹਨ। ਪਰ ਬਹੁਤੀਆਂ ਥਾਵਾਂ ਤੇ ਦੁਕਾਨਦਾਰਾਂ ਨੇ ਪ੍ਰਸ਼ਾਸਨ ਦੇ ਸਖਤ ਰੁਖ ਨੂੰ ਦੇਖਦਿਆਂ ਦੁਕਾਨਾਂ ਬੰਦ ਹੀ ਰੱਖੀਆਂ। ਖੰਨਾ ਪੁਲਿਸ ਜਿਲੇ ਵਿਚ ਖੰਨਾ, ਦੋਰਾਹਾ, ਸਮਰਾਲਾ, ਮਾਛੀਵਾੜਾ, ਸਾਹਨੇਵਾਲ, ਕੁਹਾੜਾ, ਮਲੌਦ, ਬੀਜਾ, ਈਸੜੂ ਆਦਿ ਵਿਚ ਆਮ ਤੌਰ 'ਤੇ ਦੁਕਾਨਾਂ ਬੰਦ ਰਹੀਆਂ। ਜਦੋਂ ਕਿ ਅਹਿਮਦਗੜ ਵਿਚ ਦੁਕਾਨਦਾਰਾਂ ਨੇ ਕਿਸਾਨਾਂ ਦੇ ਕਹਿਣ ਤੇ ਬਾਜ਼ਾਰ ਖੁੱਲੇ ਰਹੇ।
ਦੁਕਾਨਾਂ ਖੋਲ੍ਹਣ ਦਾ ਐਲਾਨ ਬੇਅਸਰ ਰਿਹਾ ਖੰਨਾ ਵਿਚ
ਖੰਨਾ, (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੁਕਾਨਾਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ, ਪਰ ਦੂਜੇ ਪਾਸੇ ਸਰਕਾਰ ਵੱਲੋਂ ਇਸ ਐਲਾਨ ਤੋਂ ਬਾਅਦ ਸਖਤੀ ਵਧਾ ਦਿੱਤੇ ਜਾਣ ਤੋਂ ਬਾਅਦ ਲੋਕਾਂ ਵਲੋਂ ਸਰਕਾਰ ਦੀਆਂ ਦਿੱਤੀਆਂ ਗਾਈਡ ਲਾਈਨਾਂ ਦਾ ਪਾਲਣ ਕਰਦੇ ਹੋਏ ਅੱਜ ਖੰਨਾ ਸ਼ਹਿਰ ਵਿਚ ਬਾਜ਼ਾਰ ਅਤੇ ਦੁਕਾਨਾਂ ਪੂਰਨ ਤੌਰ 'ਤੇ ਬੰਦ ਰਹੇ। ਕਿਸੇ ਵੀ ਕਿਸਾਨ ਜਥੇਬੰਦੀ ਵੱਲੋਂ ਬਾਜ਼ਾਰਾਂ ਵਿੱਚ ਰੋਸ ਮਾਰਚ ਨਹੀਂ ਕੀਤਾ ਗਿਆ। ਸ਼ਹਿਰ ਦੇ ਹਰ ਚੁਰਾਹੇ ਤੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਰਹੀ ਬਿਨਾਂ ਕੰਮ ਤੋਂ ਬਾਹਰ ਘੁੰਮਣ ਵਾਲਿਆਂ ਦੇ ਚਲਾਨ ਵੀ ਕੱਟੇ ਗਏ। ਐੱਸ. ਐੱਚ. ਓ. ਸਿਟੀ 1 ਰਵਿੰਦਰ ਕੁਮਾਰ ਨੇ ਕਿਹਾ ਕਿ ਐੱਸ. ਐੱਸ. ਪੀ. ਪੁਲਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਹਿਰ ਵਿਚ ਪੁਲਿਸ ਪੂਰੀ ਨਿਗਰਾਨੀ ਰੱਖ ਰਹੀ ਹੈ। ਐੱਸ.ਐਚ.ਓ. ਸਿਟੀ- 2 ਆਕਾਸ਼ ਦੱਤ ਨੇ ਸ਼ਹਿਰ ਵਿਚ ਸਬਜ਼ੀ ਵਾਲੀਆਂ ਰੇਹੜੀਆਂ ਵਾਲਿਆਂ ਨੂੰ ਵੀ ਕੋਰੋਨਾ ਤੋਂ ਬਚਣ ਬਾਰੇ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਇਕੱਠੇ ਹੋ ਕੇ ਖੜ੍ਹਨ ਲਈ ਮਨਾਹੀ ਕੀਤੀ। ਹਾਲਾਂਕਿ ਵਪਾਰੀਆਂ ਦੀਆਂ ਸੰਸਥਾਵਾਂ ਦੇ ਨੇਤਾਵਾਂ ਨੇ ਕਿਹਾ ਕਿ ਉਹ ਕਿਸਾਨ ਮੰਗਾਂ ਦੇ ਹੱਕ ਵਿਚ ਹਨ। ਪਰ ਸ਼ਨੀਵਾਰ ਹੋਣ ਕਾਰਨ ਹਫਤਾਵਾਰੀ ਬੰਦ ਕਾਰਨ ਅਤੇ ਪ੍ਰਸ਼ਾਸ਼ਨ ਦੀ ਸਖਤੀ ਕਾਰਨ ਦੁਕਾਨਾ ੰਬੰਦ ਰੱਖੀਆਂ ਗਈਆਂ।
ਬੈਨੀਪਾਲ ਦੀ ਅਗਵਾਈ ਵਿਚ ਧਰਨਾ ਨਿਰੰਤਰ ਜਾਰੀ
ਖੰਨਾ, (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੰਜਾਬ ਵਿਚ ਦੁਕਾਨਾਂ ਖੁੱਲ੍ਹੀਆਂ ਰੱਖਣ ਲਈ ਵਪਾਰੀਆਂ ਦੀ ਹਮਾਇਤ ਕੀਤੀ ਸੀ, ਖੰਨਾ ਰੇਲਵੇ ਸਟੇਸ਼ਨ ਤੇ ਕਿਸਾਨ ਨੇਤਾ ਰਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿੱਚ ਧਰਨਾ ਨਿਰੰਤਰ ਚੱਲ ਰਿਹਾ ਹੈ। ਬੈਨੀਪਾਲ ਨੇ ਕਿਹਾ ਕਿ ਅੱਜ ਸਵੇਰ ਹੀ ਪ੍ਰਸ਼ਾਸਨਿਕ ਅਧਿਕਾਰੀ ਨਾਲ ਸਾਡੀ ਮੀਟਿੰਗ ਹੋਈ ਸੀ। ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਸਨ ਕਿ ਸ਼ਾਂਤੀ ਬਣਾਈ ਰੱਖੀ ਜਾਵੇ। ਇਸ ਲਈ ਕੋਈ ਜਲੂਸ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਦੁਕਾਨਾਂ ਖੁੱਲ੍ਹਣ ਨਹੀਂ ਦੇ ਰਹੀ, ਉਨ੍ਹਾਂ ਕਿਹਾ ਕਿ ਸਬਜ਼ੀ ਵੇਚਣ ਵਾਲੇ ਕਿਸਾਨਾਂ ਨੂੰ ਆਪਣੀ ਫ਼ਸਲ ਘੱਟ ਰੇਟਾਂ ਵਿੱਚ ਵੇਚਣੀ ਪੈਂਦੀ ਹੈ ਅਤੇ ਇਸ ਦਾ ਫ਼ਾਇਦਾ ਕਾਲਾਬਾਜ਼ਾਰੀ ਵਾਲੇ ਉਠਾਉਂਦੇ ਹਨ, ਉਨ੍ਹਾਂ ਨੇ ਕੇਂਦਰ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਹੁਣ ਨਾਕਾਮ ਹੋ ਚੁੱਕੀ ਹੈ, ਨਾ ਤਾਂ ਉਸ ਤੋਂ ਕੋਰੋਨਾ ਬਿਮਾਰੀ ਦਾ ਕੋਈ ਹੱਲ ਨਿਕਲਿਆ ਹੈ ਅਤੇ ਨਾ ਹੀ ਕਿਸਾਨਾਂ ਦੇ ਅੰਦੋਲਨ ਦਾ। ਉਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਲੋਕਾਂ ਦੀਆਂ ਦੁਕਾਨਾਂ ਖੁਲ੍ਹਵਾਈਆਂ ਤਾਂ ਜੋ ਉਨ੍ਹਾਂ ਦਾ ਰੋਜ਼ਗਾਰ ਚੱਲ ਸਕੇ।
ਦੁਕਾਨਾਂ ਦੇ ਮਾਲਕਾਂ ਨੂੰ 20 ਹਜ਼ਾਰ ਰੁਪਏ ਮਹੀਨਾ ਭੱਤਾ ਦਿਓੇ-ਕੋਟ ਪਨੈਚ
ਖੰਨਾ, (ਹਰਜਿੰਦਰ ਸਿੰਘ ਲਾਲ) - ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਆੜ ਹੇਠ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ ਕਰਨ ਦੇ ਅਧੂਰੇ ਵਾਅਦਿਆਂ ਨੂੰ ਲੁਕਾਉਣ ਲਈ ਮਿੰਨੀ ਲਾਕਡਾਊਨ ਲਗਾਇਆ ਗਿਆ ਹੈ। ਪ੍ਰੰਤੂ ਸਰਕਾਰ ਦੀ ਨਜ਼ਰ 'ਚ ਗੈਰ ਜ਼ਰੂਰੀ ਵਸਤਾਂ ਦੇ ਦੁਕਾਨਦਾਰਾਂ, ਟਰਾਂਸਪੋਰਟਰਾਂ ਇਸ ਕਰਕੇ ਨੌਕਰੀਆਂ ਤੋਂ ਬਾਂਝੇ ਹੋਏ ਕਿਰਤੀਆਂ ਲਈ ਕਿਸੇ ਕਿਸਮ ਦੀ ਫ਼ੌਰੀ ਆਰਥਿਕ ਮਦਦ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਪਿੰਡਾਂ ਦੇ ਲੋਕਾਂ ਨੂੰ ਸਿਹਤ ਸਮੱਸਿਆਵਾਂ ਦੀ ਰੋਕਥਾਮ ਲਈ ਹਰ ਪਿੰਡ ਆਰਜ਼ੀ ਡਿਸਪੈਂਸਰੀ ਦੀ ਸਹੂਲਤ ਨਹੀਂ ਦਿੱਤੀ ਗਈ। ਜਿਸ ਕਰਕੇ ਲੋਕਾਂ ਅੰਦਰ ਇਸ ਡੰਡੇ ਦੇ ਜ਼ੋਰ ਤੇ ਕੀਤੇ ਗਏ ਲਾਕਡਾਊਨ ਪ੍ਰਤੀ ਅਥਾਹ ਗ਼ੁੱਸਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ ਨੇ ਕੀਤਾ। ਉਨਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਆਪਣੇ ਵਜ਼ੀਰਾਂ ਸਣੇ ਗਰਾਊਂਡ ਉੱਤੇ ਆ ਕੇ ਅਸਲੀਅਤ ਦੇਖਣੀ ਚਾਹੀਦੀ ਹੈ ਅਤੇ ਸਮੁੱਚੇ ਭਾਈਚਾਰੇ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਤੋਂ ਇਲਾਵਾ ਘੱਟੋ-ਘੱਟ 20000 ਪ੍ਰਤੀ ਮਹੀਨਾ ਲਾਕਡਾਊਨ ਭੱਤਾ ਦੇਣਾ ਚਾਹੀਦਾ ਸੀ। ਪ੍ਰਸ਼ਾਸਨ ਵਲੋਂ ਆਮ ਲੋਕਾਂ ਨਾਲ ਧੱਕਾ ਸਾਹੀ ਕੀਤੀ ਜਾ ਰਹੀ ਹੈ। ਜਿਸ ਦਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੁਰਜ਼ੋਰ ਵਿਰੋਧ ਕਰਦੀ ਹੈ ਅਤੇ ਸਰਕਾਰ ਨੂੰ ਚਿਤਾਵਨੀ ਦਿੰਦੀ ਹੈ ਕਿ ਜਿਨ੍ਹਾਂ ਬਲ ਦਾ ਪ੍ਰਯੋਗ ਕਰਕੇ ਲੋਕਾਂ ਦੀ ਆਵਾਜ਼ ਦਬਾਉਣ ਦਾ ਯਤਨ ਹੋਵੇਗਾ, ਉਨ੍ਹਾਂ ਹੀ ਲੋਕਾਂ ਅੰਦਰ ਸਰਕਾਰੀ ਨੀਤੀਆਂ ਖਿਲਾਫ ਰੋਹ ਭਰੇਗਾ । ਕੋਟ ਪਨੈਚ ਨੇ ਦੱਸਿਆ ਕਿ 10 ਮਈ ਨੂੰ ਕਿਸਾਨਾਂ ਦਾ ਇਕ ਵੱਡਾ ਕਾਫ਼ਲਾ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਨੂੰ 12 ਵਜੇ ਰਵਾਨਾ ਹੋਵੇਗਾ। ਇਸ ਮੌਕੇ ਯੂਥ ਆਗੂ ਧਰਮਵੀਰ ਸਿੰਘ ਨੂਰੇਵਾਲਾ, ਕੁਲਵੰਤ ਸਿੰਘ ਢੰਡਾਰੀ, ਜਸਪਿੰਦਰ ਸਿੰਘ ਕਾਲਾ, ਸਰਪੰਚ ਸੁਖਰਾਜ ਸਿੰਘ ਆਦਿ ਹਾਜ਼ਰ ਸਨ।
ਕਿਸਾਨਾਂ ਨੇ ਵਿਸ਼ਾਲ ਰੋਸ ਮਾਰਚ ਕੱਢ ਕੇ ਬਾਜ਼ਾਰ ਖੁਲਵਾਏ
ਅਹਿਦਮਦਗੜ੍ਹ, (ਪੁਰੀ)-ਕਿਸਾਨ ਯੂਨੀਅਨ ਉਗਰਾਹਾਂ ਤੇ ਵੱਡੀ ਗਿਣਤੀ ਇਕੱਠੇ ਹੋਏ ਵਰਕਰਾਂ ਨੇ ਸਥਾਨਕ ਅਨਾਜ ਮੰਡੀ ਤੋਂ ਵਿਸ਼ਾਲ ਰੋਸ ਮਾਰਚ ਕੱਢ ਕੇ ਬਾਜਾਰਾਂ ਅੰਦਰ ਦੁਕਾਨਾਦਾਰਾਂ ਨੂੰ ਆਪਣੀਆਂ ਦੁਕਾਨਾ ਖੋਲਣ ਦੀ ਅਪੀਲ ਕੀਤੀ। ਭਾਂਵੇ ਸ਼ਹਿਰ ਅੱਜ ਮੁਕੱਮਲ ਤੌਰ ਤੇ ਹੀ ਬੰਦ ਸੀ। ਪਰ ਕਈ ਬਾਜਾਰਾਂ ਅੰਦਰ ਕਿਸਾਨ ਆਗੂਆਂ ਦੀ ਅਪੀਲ ਤੇ ਦੁਕਾਨਾਦਾਰਾਂ ਨੇ ਦੁਕਾਨਾਂ ਖੋਲ ਲਈਆਂ। ਚੌੜਾ ਬਾਜ਼ਾਰ ਵਿਖੇ ਵਿਸ਼ਾਲ ਰੈਲੀ ਨੂੰ ਕਿਸਾਨ ਆਗੂ ਸ਼ੇਰ ਸਿੰਘ ਮਹੋਲੀ, ਹਰਬੰਸ ਸਿੰਘ ਮਾਣਕੀ, ਗੁਰਮੇਲ ਸਿੰਘ ਮਹੋਲੀ, ਅਮਰਜੀਤ ਸਿੰਘ, ਹਰਜਿੰਦਰ ਸਿੰਘ ਭੋਗੀਵਾਲ, ਜਗਰੂਪ ਸਿੰਘ, ਰਵਿੰਦਰ ਸਿੰਘ, ਜਰਨੈਲ ਸਿੰਘ, ਬੰਟੀ ਚੀਮਾਂ, ਗੋਲੂ ਕੰਗਣਵਾਲ, ਹਰਮੀਤ ਸਿੰਘ, ਪ੍ਰਦੀਪ ਸਿੰਘ ਰਛੀਨ ਆਦਿ ਨੇ ਸੰਬੋਧਨ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਦੇ ਲਾਕਡਾਉਨ ਨਿਯਮਾਂ ਦੀ ਜਮ ਕੇ ਨਿਖੇਧੀ ਕੀਤੀ ਅਤੇ ਸਾਰੇ ਵਪਾਰੀਆਂ ਨੂੰ ਕਾਰੋਬਾਰ ਖੋਲਣ ਦੀ ਅਪੀਲ ਵੀ ਕੀਤੀ।
ਆਪ੍ਰੇਸ਼ਨ ਕਲੀਨ ਵਰਗੇ ਦਬਕੇ ਕਿਸਾਨਾਂ, ਮਜ਼ਦੂਰਾਂ ਦੇ ਜੁਝਾਰੂ ਰੌਂਅ ਨੇ ਧੂੜ ਵਾਂਗ ਉਡਾ ਦਿੱਤੇ-ਘੁਡਾਣੀ
ਖੰਨਾ, (ਹਰਜਿੰਦਰ ਸਿੰਘ ਲਾਲ) - ਭਾ.ਕਿ.ਯੂ. (ਏਕਤਾ ਉਗਰਾਹਾਂ) ਜਿਲ੍ਹਾ ਲੁਧਿਆਣਾ ਦੇ ਜਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸੰਸਾਰ ਵਪਾਰ ਸੰਸਥਾ ਦੇ ਨਿਰਦੇਸ਼ਾਂ ਤਹਿਤ ਖੁੱਲ੍ਹੀ ਮੰਡੀ ਅਤੇ ਨਿਜੀ ਕੋਰੋਨਾ ਦੀ ਆੜ ਹੇਠ ਕਿਸਾਨ ਮੋਰਚਿਆਂ ਵਿਰੁੱਧ ਆਪ੍ਰੇਸ਼ਨ ਕਲੀਨ ਵਰਗੇ ਦਬਕੇ ਵੀ ਮਾਰੇ ਗਏ ਸਨ। ਜਿਹੜੇ ਕਿਸਾਨਾਂ, ਮਜ਼ਦੂਰਾਂ ਦੇ ਜੁਝਾਰੂ ਰੌਂਅ ਅਤੇ ਦ੍ਰਿੜ੍ਹ ਇਰਾਦਿਆਂ ਨੇ ਧੂੜ ਵਾਂਗ ਉਡਾ ਕੇ ਰੱਖ ਦਿੱਤੇ। ਪਰ ਅਜੇ ਵੀ ਕਿਸਾਨਾਂ ਦੀਆਂ ਜ਼ਮੀਨਾਂ ਸਮੇਤ ਦੇਸ਼ ਦੀ ਪੂਰੀ ਆਰਥਿਕਤਾ ਅਡਾਨੀ, ਅੰਬਾਨੀ ਅਤੇ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਰਨ ਲਈ ਤਰਲੋਮੱਛੀ ਹੋ ਰਹੀ ਮੋਦੀ ਹਕੂਮਤ ਦੀ ਪਿੱਠ ਥਾਪੜ ਰਹੀਆਂ ਕੌਮਾਂਤਰੀ ਸਾਮਰਾਜੀ ਸੰਸਥਾਵਾਂ ਸੰਸਾਰ ਵਪਾਰ ਸੰਸਥਾ, ਸੰਸਾਰ ਬੈਂਕ ਅਤੇ ਕੌਮਾਂਤਰੀ ਮੁਦਰਾਕੋਸ਼ ਵਿਰੁੱਧ ਪੂਰੇ ਦੇਸ਼ ਵਿਚ ਜਾਨ-ਹੂਲਵਾਂ ਲੋਕ ਘੋਲ਼ ਮਘਾਉਣ ਦੀ ਲੋੜ ਹੈ। ਘੁਡਾਣੀ ਕਿਹਾ ਕਿ ਸਾਰੇ ਲੋਕ ਮਾਰੂ ਹੱਲਿਆਂ ਨੂੰ ਪਛਾੜਨ ਲਈ ਕਿਸਾਨਾਂ, ਮਜਦੂਰਾਂ ਸਮੇਤ ਸਾਰੇ ਕਿਰਤੀ ਲੋਕਾਂ ਦੀ ਵਿਸ਼ਾਲ ਜੁਝਾਰੂ ਏਕਤਾ ਸਮੇਂ ਦੀ ਅਣਸਰਦੀ ਲੋੜ ਹੈ। ਉਨਾ ਕਿਹਾ ਕਿ ਕੇਂਦਰ ਦੀ ਹਕੂਮਤ ਵਿਰੁੱਧ ਜਨਤਕ ਦਬਾਉ ਹੋਰ ਵਧਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦਿਆਂ ਨੂੰ ਲਾਗੂ ਕਰਦੇ ਹੋਏ ਕੋਰੋਨਾ ਸਾਵਧਾਨੀਆਂ ਦਾ ਧਿਆਨ ਰੱਖਦਿਆਂ ਦਿੱਲੀ ਬਾਰਡਰਾਂ ਤੇ ਪਹੁੰਚਣ ਦੀ ਲੋੜ ਹੈ।
ਦੋਰਾਹਾ ਵਿਚ ਬਾਜ਼ਾਰ ਖੁਲਵਾਉਣ ਲਈ ਭਾ.ਕਿ.ਯੂ ਪੰਜਾਬ ਨੇ ਕੀਤਾ ਰੋਸ ਮਾਰਚ
ਦੋਰਾਹਾ, (ਜਸਵੀਰ ਝੱਜ)- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦੁਕਾਨਦਾਰਾਂ ਦੇ ਹੱਕ ਵਿਚ ਦੁਕਾਨਾਂ ਖੁਲ੍ਹਵਾਉਣ ਦੇ ਦਿੱਤੇ ਗਏ ਸੱਦੇ ਨੂੰ ਦੋਰਾਹਾ ਸ਼ਹਿਰ ਵਿਚ ਕੋਈ ਖ਼ਾਸ ਹੁੰਗਾਰਾ ਨਹੀਂ ਮਿਲਿਆ। ਕਿਸਾਨ ਤਾਂ ਦੁਕਾਨਦਾਰਾਂ ਦੇ ਹੱਕ ਵਿਚ ਸੜਕਾਂ ਤੇ ਨਿੱਤਰੇ। ਪਰ ਦੁਕਾਨਦਾਰ ਅਤੇ ਵਪਾਰੀ ਵਰਗ ਘਰਾਂ ਵਿਚੋਂ ਬਾਹਰ ਨਹੀਂ ਆਏ। ਪ੍ਰੈਸ ਨਾਲ ਵਿਚਾਰ ਸਾਂਝੇ ਕਰਦਿਆਂ ਭਾਰਤੀ ਕਿਸਾਨ ਯੂਨਿਅਨ ਪੰਜਾਬ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਜਰਨਲ ਸਕੱਤਰ ਪੰਜਾਬ ਜਗਜੀਤ ਸਿੰਘ ਜੱਗੀ ਸਰਪੰਚ, ਮਜ਼ਦੂਰ ਸੈੱਲ ਪ੍ਰਧਾਨ ਸਿਮਰਜੀਤ ਸਿੰਘ ਦੋਬੁਰਜੀ ਤੇ ਜ਼ਿਲ੍ਹਾ ਪ੍ਰਧਾਨ ਪ੍ਰੋ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਡਟ ਕੇ ਖੜ੍ਹੀਆਂ ਹਨ ਅਤੇ ਉਨ੍ਹਾਂ ਤੇ ਕਾਰਵਾਈ ਕਰਨ ਤੋਂ ਪਹਿਲਾਂ ਸਰਕਾਰ ਨੂੰ ਕਿਸਾਨਾਂ ਉੱਪਰ ਮਾਮਲੇ ਦਰਜ ਕਰਨੇ ਪੈਣਗੇ। ਪਰ ਦੁੱਖ ਦੀ ਗੱਲ ਹੈ ਕਿ ਜਿਨ੍ਹਾਂ ਲਈ ਲੜ ਰਹੇ ਹਾਂ, ਓਹ ਘਰਾਂ ਵਿਚੋਂ ਹੀ ਬਾਹਰ ਨਹੀਂ ਆਏ। ਸਰਕਾਰਾਂ ਸਾਨੂੰ ਦੋਫਾੜ ਕਰਨ ਵਿਚ ਸਫਲ ਹੋਈਆਂ ਹਨ, ਪਰ ਅਸੀਂ ਸੰਘਰਸ਼ ਤੇ ਹਮਾਇਤ ਜਾਰੀ ਰੱਖਾਂਗੇ। ਸੰਯੂਕਤ ਕਿਸਾਨ ਮੋਰਚੇ ਨੇ ਇੱਕ ਮੱਤ ਹੋ ਕੇ 'ਤਾਲਾਬੰਦੀ' ਦਾ ਵਿਰੋਧ ਕੀਤਾ ਹੈ। ਕਿਉਂਕਿ ਰਾਜ ਸਰਕਾਰਾਂ ਤੇ ਮੁੱਖ ਤੌਰ ਤੇ ਕੇਂਦਰ ਸਰਕਾਰ ਦੇਸ਼ ਵਾਸੀਆਂ ਨੂੰ ਸਿਹਤ ਸਹੁਲਤ ਦੇਣ ਤੋਂ ਅਸਮਰੱਥ ਰਹੀ ਹੈ। ਕੋਰੋਨਾ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਸਾਹ ਲੈਣ ਲਈ ਆਕਸੀਜਨ ਤੱਕ ਨਹੀਂ ਹੈ, ਲੋੜੀਂਦੇ ਹਸਪਤਾਲ ਨਹੀਂ ਹਨ। ਲੋਕਾਂ ਨੂੰ ਰਾਹਤ ਦੇਣ ਦੀ ਥਾਂ ਕੇਂਦਰ ਅਤੇ ਰਾਜ ਸਰਕਾਰਾਂ 'ਤਾਲਾਬੰਦੀ ਕਰਕੇ' ਰੋਜ਼ਗਾਰ ਦੇ ਨਾਲ ਨਾਲ ਰੋਟੀ ਵੀ ਖੋਹ ਰਹੀਆਂ ਹਨ। ਦੋਰਾਹਾ ਸ਼ਹਿਰ ਵਿਚ ਰੋਸ ਮਾਰਚ ਕਰਨ ਸਮੇਂ ਉੱਕਤ ਦੇ ਨਾਲ ਦੋਰਾਹਾ ਦੇ ਬਲਾਕ ਪ੍ਰਧਾਨ ਗੋਲਡੀ ਮਾਨ, ਮੁਖਤਿਆਰ ਸਿੰਘ ਧਮੋਟ, ਮੇਵਾ ਸਿੰਘ ਝੱਜ, ਜਥੇਦਾਰ ਅਵਤਾਰ ਸਿੰਘ ਅਜਨੌਦ, ਪੰਚ ਵਿੱਕੀ ਬੁਆਣੀ, ਗੁਰਜੀਤ ਸਿੰਘ ਨਾਮਧਾਰੀ, ਅੰਮ੍ਰਿਤਪਾਲ ਸਿੰਘ, ਕੁਲਬੀਰ ਸਿੰਘ ਸਰਾਂ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।
ਲਾਕਡਾਉਨ ਤੁੜਵਾਉਣ ਲਈ ਬੀਜਾ ਵਿਖੇ ਰੋਸ ਪ੍ਰਦਰਸ਼ਨ ਕੀਤਾ
ਖੰਨਾ/ਬੀਜਾ, (ਪੱਤਰ ਪ੍ਰੇਰਕ) -ਭਾਰਤ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਤੋਂ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਦਿੱਲੀ ਵਿਖੇ ਕਿਸਾਨ ਅੰਦੋਲਨ ਚੱਲ ਰਿਹਾ ਹੈ, ਜਿਸ ਦਾ ਅਜੇ ਤੱਕ ਕੋਈ ਹੱਲ ਨਹੀਂ ਹੋਇਆ । ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਚੋਂ ਧੱਕੇਸ਼ਾਹੀ ਨਾਲ ਕੀਤਾ ਲਾਕਡਾਉਨ ਤੁੜਵਾਉਣ ਲਈ ਅੱਜ ਸੀਨੀਅਰ ਕਿਸਾਨ ਆਗੂ ਰਜਿੰਦਰ ਸਿੰਘ ਕੋਟ ਪਨੈਚ ਅਤੇ ਬਲਾਕ ਪ੍ਰਧਾਨ ਬਲਵੰਤ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਬੀਜਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਲਈ ਪ੍ਰੇਰਿਆ ਗਿਆ ਤਾਂ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਵਾਲੀ ਮੌਤ ਤੋਂ ਬਚਾਇਆ ਜਾ ਸਕੇ। ਇਸ ਮੌਕੇ ਯੂਨੀਅਨ ਵਰਕਰਾਂ ਵਲੋਂ ਸਮਰਾਲਾ ਚੌਂਕ ਤੋਂ ਲੈ ਕੇ ਪਾਇਲ ਚੌਂਕ ਤੱਕ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਕਿਸਾਨ ਆਗੂਆਂ ਨੇ ਦੁਕਾਨਦਾਰ ਭਾਈਚਾਰੇ ਨੂੰ ਇਕਜੁੱਟ ਹੋ ਕੇ ਧੱਕੇਸ਼ਾਹੀ ਦੇ ਵਿਰੁੱਧ ਖੜਨ ਲਈ ਪ੍ਰੇਰਿਆ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰਾਂ ਉਨ੍ਹਾਂ ਨੂੰ ਬਰਬਾਦ ਕਰਕੇ ਵੱਡੇ ਵੱਡੇ ਮਾਲ ਮਾਲਕਾਂ ਦਾ ਪੱਖ ਪੂਰਦੀ ਹੈ। ਕੋਟ ਪਨੈਚ ਨੇ ਪ੍ਰਸ਼ਾਸਨ ਨੂੰ ਸਖ਼ਤ ਲਹਿਜੇ ਵਿਚ ਕਿਹਾ ਕਿ ਉਹ ਚਲਾਨ ਜਾਂ ਪਰਚੇ ਕੱਟਣ ਵਾਲੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੇ ਨਹੀਂ। ਸਗੋਂ ਜਿਸ ਵੀ ਕਿਸਾਨ ਜਾਂ ਸਾਥ ਦੇਣ ਵਾਲੇ ਦੁਕਾਨਦਾਰ ਦਾ ਚਲਾਨ ਕੱਟਣ ਦੀ ਕੋਸ਼ਿਸ਼ ਤਾਂ ਸਬੰਧਿਤ ਥਾਣੇ ਦਾ ਘਿਰਾਓ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਨਵੀਂ ਵਿਉਂਤਬੰਦੀ ਕਰਕੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ ਬੀਜਾ, ਜਸਵਿੰਦਰ ਸਿੰਘ ਮੰਜਾਲੀ ਖੁਰਦ, ਗੁਰੀ ਧਮੋਟ, ਦਿਲਬਾਗ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ ਪੂਰਬਾ, ਬਹਾਲ ਸਿੰਘ ਬਗਲੀ, ਬੂਟਾ ਸਿੰਘ , ਮਨਦੀਪ ਸਿੰਘ ਸੋਨੂੰ ਬਗਲੀ, ਮੇਜਰ ਸਿੰਘ ਮੰਜਾਲੀ, ਖੁਸ਼ਵੰਤ ਸਿੰਘ ਟਿੱਲੂ, ਸੁਖਦੇਵ ਸਿੰਘ, ਰਾਜੂ ਮੰਡਿਆਲਾ, ਅਜਮੇਰ ਸਿੰਘ ਪੋਲੀ, ਕੁਲਵੰਤ ਸਿੰਘ ਫੌਜੀ, ਬਹਾਦਰ ਸਿੰਘ ਮੰਜਾਲੀ, ਸਤਨਾਮ ਸਿੰਘ ਪੂਰਬਾ, ਨਗਿੰਦਰ ਸਿੰਘ ਰੁਪਾਲੋਂ, ਮਨਜੀਤ ਸਿੰਘ, ਬਹਾਦਰ ਸਿੰਘ ਆਦਿ ਕਿਸਾਨਾਂ ਨੇ ਸ਼ਿਰਕਤ ਕੀਤੀ ।ਜ਼ਿਕਰਯੋਗ ਹੈ ਕੁੱਝ ਦੁਕਾਨਦਾਰ ਆਏ ਸਨ। ਪਰ ਪੁਲਿਸ ਦੀ ਸਖ਼ਤਾਈ ਦੇ ਡਰ ਤੋਂ ਰੋਸ ਧਰਨੇ ਵਿਚ ਸ਼ਿਰਕਤ ਨਹੀਂ ਕੀਤੀ ਅਤੇ ਕੁੱਝ ਨੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਰੱਖੀਆਂ ।
ਰਾੜਾ ਸਾਹਿਬ 'ਚ ਦੁਕਾਨਦਾਰਾਂ ਦੇ ਹੱਕ 'ਚ ਕੀਤਾ ਰੋਸ ਮਾਰਚ
ਰਾੜਾ ਸਾਹਿਬ, (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੰਯੁਕਤ ਮੋਰਚੇ ਦੇ ਸੱਦੇ ਤੇ ਅੱਜ ਬੇਲੋੜੇ ਕੀਤੇ ਲਾਕਡਾਊਨ ਰਾਹੀਂ ਦੁਕਾਨਦਾਰਾਂ ਰੇੜੀ ਫੜੀ ਵਾਲਿਆਂ, ਵਪਾਰੀਆਂ ਦਾ ਰੁਜ਼ਗਾਰ ਖੋਹਣ ਜਬਰੀ ਦੁਕਾਨਾਂ ਬੰਦ ਕਰਵਾਉਣ ਤਹਿਤ ਸਰਕਾਰ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਔਰਤਾਂ ਨੇ ਮੋਟਰ ਸਾਈਕਲਾਂ, ਕਾਰਾਂ, ਟੈਂਪੂਆਂ, ਬੱਸਾਂ ਰਾਹੀਂ ਰੋਸ ਮਾਰਚ 'ਚ ਹਿੱਸਾ ਲਿਆ। ਕਿਸਾਨ ਮਜ਼ਦੂਰ, ਦੁਕਾਨਦਾਰ ਏਕਤਾ ਜ਼ਿੰਦਾਬਾਦ, ਸਰਕਾਰਾਂ ਦੀ ਧੱਕੇਸ਼ਾਹੀ ਖਿਲਾਫ ਨਾਅਰੇ ਲਾਉਂਦੇ ਹੋਏ ਵੱਡਾ ਕਾਫ਼ਲੇ ਘੁਡਾਣੀ ਕਲਾਂ, ਕਰਮਸਰ (ਰਾੜਾ ਸਾਹਿਬ) ਆਦਿ ਥਾਵਾਂ ਤੋਂ ਹੁੰਦਾ ਹੋਇਆ ਪਿੰਡ ਲਹਿਲ ਵਿਖੇ ਸਮਾਪਤ ਹੋਇਆ। ਰਾੜਾ ਸਾਹਿਬ ਦੇ ਮੁੱਖ ਚੌਕ 'ਚ ਵੀ ਕਰੀਬ 2 ਘੰਟੇ ਕਿਸਾਨ ਬੈਠੇ ਰਹੇ। ਇਸ ਮੌਕੇ ਵੱਖ-ਵੱਖ ਥਾਈਂ ਕੀਤੀਆ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਬਲਵੰਤ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰਾਂ ਲੋਕਾਂ ਨੂੰ ਕੋਰੋਨਾ ਤੋਂ ਡਰਾ ਕੇ, ਲੋਕਾਂ ਦਾ ਰੁਜ਼ਗਾਰ ਖੋਹ ਕੇ, ਮਜ਼ਦੂਰਾਂ ਨੂੰ ਭੁੱਖੇ ਮਾਰ ਕੇ ਬਿਨਾਂ ਵਜਾ ਦਹਿਸ਼ਤ ਫੈਲਾ ਕੇ ਘਰਾਂ 'ਚ ਵਾੜ ਕੇ ਰੱਖਣ ਦਾ ਅਸਲ ਮੰਤਵ ਕਿਸਾਨ ਘੋਲ ਨੂੰ ਕਮਜ਼ੋਰ ਕਰਕੇ ਖ਼ਤਮ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਜ਼ਰੂਰ ਵਰਤਣ। ਪਰ ਦਹਿਸ਼ਤਜਾਦਾ ਹੋ ਕੇ ਘਰਾਂ 'ਚ ਨਾ ਵੜਨ ਅਤੇ ਕਿਸਾਨ ਘੋਲ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਅੱਗੇ ਆਉਣ। ਇਸ ਰੋਸ ਮਾਰਚ 'ਚ ਵੱਖ-ਵੱਖ ਪੜਾਵਾਂ ਤੇ ਇਕੱਠਾਂ ਨੂੰ ਨੌਜਵਾਨ ਕਿਸਾਨ ਆਗੂ ਪਰਮਵੀਰ ਸਿੰਘ ਘਲੋਟੀ, ਲਾਡੀ ਉਕਸੀ, ਤਰਨਜੀਤ ਕੂਹਲੀ, ਜਗਤਾਰ ਸਿੰਘ ਚੋਮੋਂ, ਬੱਬੀ ਧੌਲ ਖ਼ੁਰਦ, ਬਲਦੇਵ ਸਿੰਘ ਜ਼ੀਰਖ, ਪ੍ਰਿੰਸੀਪਲ ਜਗਮੀਤ ਸਿੰਘ ਕੁਲਾੜ, ਮਾਸਟਰ ਰਜਿੰਦਰ ਸਿੰਘ ਸਿਆੜ੍ਹ, ਪੱਪੂ ਘਣਗਸ, ਭਾਗ ਸਿੰਘ ਕਟਾਹਰੀ, ਬਲਜਿੰਦਰ ਦੁਧਾਲ, ਹਾਕਮ ਸਿੰਘ ਜਰਗੜੀ ਨੇ ਵੀ ਸੰਬੋਧਨ ਕੀਤਾ।
ਕੈਪਟਨ ਸਰਕਾਰ ਕੇਰਲਾ ਸਰਕਾਰ ਤੋਂ ਸਬਕ ਸਿੱਖੇ : ਸਾਥੀ ਕੂੰਮਕਲਾਂ/ਜੋਸ਼ੀਲਾ/ਮਾਨਗੜ੍ਹ
ਕੁਹਾੜਾ, (ਸੰਦੀਪ ਸਿੰਘ ਕੁਹਾੜਾ)-ਕੁਹਾੜਾ ਚੌਕ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੁਕਾਨਦਾਰਾਂ, ਰੇੜੀ ਫੜੀ ਵਾਲਿਆਂ ਦੀ ਹਮਾਇਤ ਵਿੱਚ ਕਾਰੋਬਾਰ ਨੂੰ ਬਚਾਉਣ ਲਈ ਦੁਕਾਨਾਂ ਬੰਦ ਕਰਾਉਣ ਦਾ ਵਿਰੋਧ ਕਰਦਿਆਂ ਪੰਜਾਬ ਸੀਟੂ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਉਘੇ ਸਮਾਜ ਸੇਵੀ ਕਿਸਾਨ ਆਗੂ ਸਤਪਾਲ ਜੋਸ਼ੀਲਾ ਅਤੇ ਜਥੇਦਾਰ ਪ੍ਰੀਤਮ ਸਿੰਘ ਮਾਨਗੜ੍ਹ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਪੰਜਾਬ ਨੂੰ ਆਕਸੀਜਨ ਦੇ ਯੋਗ ਪ੍ਰਬੰਧ ਕਰਕੇ ਦੇਵੇ। ਉਨ੍ਹਾਂ ਕਿਹਾ ਕਿ ਲਾਕਡਾਊਨ ਦੌਰਾਨ ਗ਼ਰੀਬ ਲੋਕਾਂ ਨੂੰ ਪੰਜ ਕਿੱਲੋ ਅਨਾਜ ਦੇ ਕੇ ਜੁਮਲੇ ਬਾਜ਼ੀ ਕਰਕੇ ਵੋਟਾਂ ਬਟੋਰਨ ਦੇ ਯਤਨ ਕਰਨਾ ਪੰਜਾਬ ਦੇ ਗਰੀਬ ਵਰਗ ਲਈ ਕੋਝਾ ਮਜ਼ਾਕ ਹੈ। ਇਸ ਮੌਕੇ ਉਪਰੋਕਤ ਆਗੂਆਂ ਨੇ ਕੈਪਟਨ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਕਾਨਦਾਰਾਂ ਨੂੰ ਭੁੱਖੇ ਮਾਰਨ ਦੀ ਨੀਤੀ ਨੂੰ ਤਿਆਗ ਕੇ ਕੇਰਲਾ ਦੀ ਸਰਕਾਰ ਤੋਂ ਸਬਕ ਸਿੱਖੇ, ਜਿੱਥੇ ਕੇਰਲਾ ਵੱਲੋਂ ਉਨ੍ਹਾਂ ਸਾਰੇ ਲੋਕਾਂ ਨੂੰ ਜਿਹੜੇ ਇਨਕਮ ਟੈਕਸ ਨਹੀਂ ਦਿੰਦੇ 7500 ਰੁਪਏ ਦੇ ਕੇ ਮਾਲੀ ਮਦਦ ਕੀਤੀ ਜਾ ਰਹੀ ਹੈ ਅਤੇ ਗਰੀਬ ਵਰਗ ਲੋਕਾਂ ਨੂੰ ਮੈਂਬਰ ਦੇ ਹਿਸਾਬ ਨਾਲ 15-15 ਕਿੱਲੋ ਅਨਾਜ ਫ਼ਰੀ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੋਰੋਨਾ ਪੀੜਤ ਗਰੀਬ ਲੋਕਾਂ ਦਾ ਇਲਾਜ ਫ਼ਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਰਲਾ ਦੀ ਸਰਕਾਰ ਨੇ ਵੱਡੇ ਬੁੱਤ ਲਗਾਉਣ ਦੀ ਥਾਂ ਆਕਸੀਜਨ ਪਲਾਂਟ ਲੱਗਾ ਕੇ ਨਵਾਂ ਇਤਿਹਾਸ ਸਿਰਜਿਆ ਹੈ। ਟਰੇਡ ਯੂਨੀਅਨ ਅਤੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਰੇੜੀ ਫੜੀ ਵਾਲਿਆਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਸਮੇਂ ਦੀ ਖੁੱਲ੍ਹ ਦਿੱਤੀ ਜਾਵੇ, ਤਾਂ ਕਿ ਉਹ ਆਪਣੀ ਰੋਜ਼ੀ ਰੋਟੀ ਦੀ ਰਾਖੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕੇ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਟਰੇਡ ਯੂਨੀਅਨ ਸੀਟੂ ਦੇ ਆਗੂ ਸਾਥੀ ਸਿਕੰਦਰ ਬਖ਼ਸ਼ ਮੰਡ ਚੌਂਤਾ ਅਤੇ ਹਰੀ ਰਾਮ ਭੱਟੀ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਕਿਲ੍ਹਾ ਰਾਏਪੁਰ ਦੇ ਪੋਲਟਰੀ ਫਾਰਮ 'ਚ ਸਕਰਮਿਤ ਮੁਰਗੇ-ਮੁਰਗੀਆਂ ਨੂੰ ਮਾਰਨ ਲਈ ਕਮੇਟੀ ਗਠਿਤ

ਡੇਹਲੋਂ, 8 ਮਈ (ਅੰਮਿ੍ਤਪਾਲ ਸਿੰਘ ਕੈਲੇ)-ਨੈਸ਼ਨਲ ਇੰਸਟੀਚਿਊਟ ਆਖ਼ ਹਾਈ-ਸਿਕਿਓਰਿਟੀ ਐਨੀਮਲ ਡਿਜੀਜ, ਭੋਪਾਲ ਵਲੋਂ ਸ਼ੁੱਕਰਵਾਰ ਨੂੰ ਕਿਲ੍ਹਾ ਰਾਏਪੁਰ ਵਿਖੇ ਸੂਬਾ ਸਿੰਘ ਪੋਲਟਰੀ ਫਾਰਮ ਦੇ ਮੁਰਗੇ-ਮੁਰਗੀਆਂ ਦੇ ਨਮੂਨਿਆਂ ਵਿਚ ਏਵੀਅਨ ਫਲੂ ਹੋਣ ਦੀ ਪੁਸ਼ਟੀ ਤੋਂ ...

ਪੂਰੀ ਖ਼ਬਰ »

ਦਾਣਾ ਮੰਡੀ ਮਲੌਦ ਵਿਖੇ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਨਾਲ ਲੱਗੇ ਬੋਰੀਆਂ ਦੇ ਅੰਬਾਰ

ਮਲੌਦ, 8 ਮਈ (ਦਿਲਬਾਗ ਸਿੰਘ ਚਾਪੜਾ)- ਮਾਰਕੀਟ ਕਮੇਟੀ ਮਲੌਦ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿਚ ਭਾਵੇ ਖ਼ਰੀਦ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ | ਪਰ ਸ਼ੁਰੂ ਤੋਂ ਹੀ ਲਿਫ਼ਟਿੰਗ ਦੀ ਸੁਸਤ ਰਫ਼ਤਾਰ ਕਾਰਨ ਅਜੇ ਤੱਕ ਮੰਡੀਆਂ ਵਿਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ...

ਪੂਰੀ ਖ਼ਬਰ »

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਥਾਣਾ ਮੁਖੀ

ਮਾਛੀਵਾੜਾ ਸਾਹਿਬ, 8 ਮਈ (ਮਨੋਜ ਕੁਮਾਰ)-ਦਿਨੋ ਦਿਨ ਖ਼ਤਰਨਾਕ ਹੁੰਦੀ ਜਾ ਰਹੀ ਕੋਰੋਨਾ ਸਥਿਤੀ ਤੋਂ ਨਜਿੱਠਣ ਲਈ ਸਰਕਾਰ ਦੇ ਦਿੱਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਾ ਕਿਸੇ ਕੀਮਤ ਤੇ ਬਖਸਿਆ ਨਹੀਂ ਜਾਵੇਗਾ | ਚਾਹੇ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਕੋਈ ਵੱਡਾ ਆਗੂ ਹੀ ...

ਪੂਰੀ ਖ਼ਬਰ »

ਸੋਮਵਾਰ ਤੋਂ ਦੋਰਾਹਾ ਦੇ ਬਾਜ਼ਾਰ ਖੁੱਲ੍ਹਣਗੇ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ-ਐੱਸ. ਡੀ. ਐਮ. ਪਾਇਲ

ਦੋਰਾਹਾ, 8 ਮਈ (ਜਸਵੀਰ ਝੱਜ)-ਨੋਵਲ ਕੋਰੋਨਾ ਦੇ ਦੂਸਰੇ ਤਤਕਾਲੀ ਹਮਲੇ ਕਾਰਨ ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀਆਂ ਕੀਮਤੀ ਮਨੁੱਖੀ ਜਾਨਾਂ ਜਾਣ ਦੀਆਂ ਖ਼ਬਰਾਂ ਹਨ | ਪੰਜਾਬ ਰਾਜ ਵਿਚੋਂ ਵੀ ਅਜਿਹੀਆਂ ਘਟਨਾਵਾਂ ਦੀ ਘਾਟ ਨਹੀਂ ਹੈ | ਜਿਸ ਦੇ ਤਹਿਤ ਅਜਿਹੀਆਂ ਘਟਨਾਵਾਂ ...

ਪੂਰੀ ਖ਼ਬਰ »

ਚਾਰ ਹਲਕਿਆਂ 'ਚ ਜ਼ਿਲ੍ਹਾ ਯੂਥ ਅਕਾਲੀ ਦੇ ਅਹੁਦੇਦਾਰਾਂ ਦਾ ਐਲਾਨ ਜਲਦ-ਬਰਜਿੰਦਰ ਸਿੰਘ ਬੱਬਲੂ

ਸਮਰਾਲਾ, 8 ਮਈ (ਕੁਲਵਿੰਦਰ ਸਿੰਘ)-ਜ਼ਿਲ੍ਹਾ ਲੁਧਿਆਣਾ ਦਿਹਾਤੀ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ ਆਉਣ ਵਾਲੇ ਦਿਨਾਂ ਵਿਚ ਜਲਦ ਹੀ ਕਰ ਦਿੱਤਾ ਜਾਵੇਗਾ | ਅਹੁਦੇਦਾਰਾਂ ਦੇ ਐਲਾਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥੀਆਂ ਦੀ ਦੋ ਰੋਜ਼ਾ ਸੀ.ਐਮ.ਈ. ਕਰਵਾਈ ਗਈ

ਬੀਜਾ, 8 ਮਈ (ਕਸ਼ਮੀਰਾ ਸਿੰਘ ਬਗ਼ਲੀ) - ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਦੋ ਰੋਜ਼ਾ ਸੀ. ਐਮ .ਈ. ਕਰਵਾਈ ¢ ਜਿਸ ਵਿਚ ਜੀ.ਐਨ.ਐਮ ...

ਪੂਰੀ ਖ਼ਬਰ »

'ਪਹਿਲਵਾਨਾਂ ਦੇ ਮੱਕੇ' ਵਜੋਂ ਜਾਣੀ ਜਾਂਦੀ ਹੈ ਪਿੰਡ 'ਸਿਹਾਲਾ' ਦੀ ਛਿੰਝ

ਕੁਲਵਿੰਦਰ ਸਿੰਘ (ਪੱਤਰਕਾਰ) 98768-44404 ਸਮਰਾਲਾ-ਸੰਖੇਪ ਇਤਿਹਾਸ : ਪਿੰਡ ਸਿਹਾਲਾ - ਸਮਰਾਲਾ ਤੋਂ 6 ਕਿੱਲੋਮੀਟਰ ਦੀ ਦੂਰੀ 'ਤੇ ਇਤਿਹਾਸਿਕ ਝਾੜ ਸਾਹਿਬ ਰੋਡ 'ਤੇ ਸਥਿਤ ਪਿੰਡ ਸਿਹਾਲਾ ਦੇ ਇਤਿਹਾਸ ਤੋਂ ਹਰ ਕੋਈ ਜਾਣੂ ਹੈ | ਕਰੀਬ 5 ਸਦੀਆਂ ਪਹਿਲਾਂ ਕੁਸ਼ਵਾਹੇ ਗੋਤ ਦੇ ...

ਪੂਰੀ ਖ਼ਬਰ »

ਬੀ. ਕੇ. ਯੂ. ਕਾਦੀਆਂ 10 ਨੂੰ ਦਿੱਲੀ ਨੌਜਵਾਨ ਦੇ ਕਾਫ਼ਲੇ ਭੇਜੇਗੀ

ਸਮਰਾਲਾ, 8 ਮਈ (ਗੋਪਾਲ ਸੋਫਤ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਇਕ ਵਾਰ ਫਿਰ ਤੋਂ ਦਿੱਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ 'ਚ ਹੋਰ ਜੋਸ਼ ਭਰਨ ਲਈ ਨੌਜਵਾਨਾ ਦੇ ਕਾਫ਼ਲੇ ਲੈ ਕੇ ਜਾਣ ਦਾ ਫ਼ੈਸਲਾ ਕੀਤਾ ਹੈ | ਇਹ ਫ਼ੈਸਲਾ ਯੂਨੀਅਨ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਖੇਤੀ ਬਿੱਲਾਂ ਬਾਰੇ ਸਰਕਾਰ ਤੇ ਹੋਰ ਦਬਾਅ ਬਣਾਉਣ ਦਾ ਸਮਾਂ-ਲੱਖੋਵਾਲ

ਖੰਨਾ, 8 ਮਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੇ ਸੱਦੇ ਤੇ ਬੀਜੇਪੀ ਨੂੰ ਬੰਗਾਲ ਚੋਣਾਂ ਵਿਚ ਕਰਾਰੀ ਹਾਰ ਦੇਣ ਲਈ ਲੋਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ ਵਾਲੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ

ਖੰਨਾ, 8 ਮਈ (ਮਨਜੀਤ ਸਿੰਘ ਧੀਮਾਨ)-ਪਸ਼ੂ ਮੰਡੀ ਖੰਨਾ ਵਿਚ ਕੋਵਿਡ 19 ਦੌਰਾਨ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ. ਐੱਚ. ਓ. ਹੇਮੰਤ ਕੁਮਾਰ ਨੇ ਦੱਸਿਆ ਕਿ ਏ. ਐੱਸ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX