ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  41 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 8 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 8 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 8 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 9 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਸੰਪਾਦਕੀ

ਕੁੜਿੱਕੀ ਵਿਚ ਫਸੀ ਸਰਕਾਰ ਅਤੇ ਲੋਕ

ਦੇਸ਼ ਭਰ ਵਿਚ ਕੋਰੋਨਾ ਦੇ ਕਹਿਰ ਕਾਰਨ ਜਿਥੇ ਕੇਂਦਰ ਸਰਕਾਰ ਅਤੇ ਬਹੁਤੇ ਰਾਜ ਭੰਵਰ ਵਿਚ ਫਸੇ ਨਜ਼ਰ ਆਉਂਦੇ ਹਨ, ਉਥੇ ਪੰਜਾਬ ਸਰਕਾਰ ਅਤੇ ਲੋਕ ਵੀ ਕੁੜਿੱਕੀ ਵਿਚ ਫਸੇ ਦਿਖਾਈ ਦੇ ਰਹੇ ਹਨ। ਇਸ ਮਸਲੇ 'ਤੇ ਪੰਜਾਬ ਅਤੇ ਹਰਿਆਣਾ ਦੇ ਹਾਲਾਤ ਵਿਗੜ ਰਹੇ ਹਨ। ਮਰੀਜ਼ਾਂ ਦੀ ਵਧਦੀ ...

ਪੂਰੀ ਖ਼ਬਰ »

27 ਸਾਲਾਂ ਬਾਅਦ ਬਿਲ ਤੇ ਮਲਿੰਦਾ ਹੋਏ ਵੱਖ

ਨੌਜਵਾਨ ਪੀੜ੍ਹੀ 'ਤੇ ਕੀ ਪ੍ਰਭਾਵ ਪਵੇਗਾ?

ਅੱਜਕਲ੍ਹ ਸੋਸ਼ਲ ਮੀਡੀਆ 'ਤੇ ਬਿਲ ਗੇਟਸ ਦੇ ਤਲਾਕ ਲੈਣ ਦੇ ਫ਼ੈਸਲੇ ਦੀ ਖ਼ਬਰ ਬਾਰੇ ਤਰ੍ਹਾਂ-ਤਰ੍ਹਾਂ ਦੇ ਸੰਦੇਸ਼ ਘੁੰਮ ਰਹੇ ਹਨ। ਸ਼ਾਇਦ ਹੀ ਕੋਈ ਅਜਿਹਾ ਬਸ਼ਿੰਦਾ ਹੋਵੇਗਾ ਜੋ ਮਾਈਕਰੋਸੋਫਟ ਦੇ ਸਹਿਬਾਨੀ ਬਿਲ ਗੇਟਸ ਨੂੰ ਜਾਣਦਾ ਨਾ ਹੋਵੇ, ਇਹ ਇਨਸਾਨ ਅਕਸਰ ਹੀ ਆਮ ਲੋਕਾਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼

ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਵਾਲਾ ਸੂਰਬੀਰ ਯੋਧਾ ਬਾਬਾ ਬੀਰ ਸਿੰਘ ਨੌਰੰਗਾਬਾਦੀ

ਪਿੰਡ ਗੱਗੋਬੂਆ ਜ਼ਿਲ੍ਹਾ ਅੰਮ੍ਰਿਤਸਰ (ਹੁਣ ਤਰਨ ਤਾਰਨ) ਦੇ ਭਾਈ ਸੇਵਾ ਸਿੰਘ ਦੇ ਗ੍ਰਹਿ ਮਾਤਾ ਧਰਮ ਕੌਰ ਦੀ ਕੁੱਖੋਂ, ਸੰਤ ਅਤੇ ਸਿਪਾਹੀ ਦੇ ਗੁਣਾਂ ਨਾਲ ਭਰਪੂਰ ਬਾਬਾ ਬੀਰ ਸਿੰਘ ਦਾ ਜਨਮ ਤਿੰਨ ਸਾਵਣ 1825 ਬਿਕਰਮੀ ਮੁਤਾਬਿਕ ਜੁਲਾਈ 1768 ਨੂੰ ਹੋਇਆ। ਆਪ ਜੀ ਦੇ ਪਿਤਾ ਭਾਈ ...

ਪੂਰੀ ਖ਼ਬਰ »

ਭਾਰਤ ਮੱਧਕਾਲੀ ਚੋਣਾਂ ਵੱਲ

'ਸਬਕਾ ਸਾਥ ਸਬਕਾ ਵਿਕਾਸ' ਦੇ ਢਕਵੰਜ ਨਾਲ ਸੱਤਾ ਵਿਚ ਆ ਕੇ ਕਾਰਪੋਰੇਟਾਂ ਦੇ ਹੱਥਾਂ ਦੀ ਸ਼ਰ੍ਹੇਆਮ ਕਠਪੁਤਲੀ ਬਣ ਚੁੱਕੀ ਭਾਜਪਾ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗੱਠਜੋੜ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜੋ ਹਾਲਾਤ ਬਣਦੇ ਜਾ ਰਹੇ ਹਨ, ਉਹ ਮੱਧਕਾਲੀ ਚੋਣਾਂ ਵੱਲ ...

ਪੂਰੀ ਖ਼ਬਰ »

2021 ਦੀਆਂ ਚੋਣਾਂ-ਸੂਬਾ ਸਰਕਾਰਾਂ ਲਈ ਜਾਗਣ ਦਾ ਹੋਕਾ

ਪੱਛਮੀ ਬੰਗਾਲ, ਤਾਮਿਲਨਾਡੂ, ਕੇਰਲ, ਆਸਾਮ ਤੇ ਪੁਡੂਚੇਰੀ ਦੇ ਚੋਣ ਨਤੀਜੇ ਖੁਸ਼ੀਆਂ ਲੱਦੀ ਹੈਰਾਨੀ ਦੇਣ ਵਾਲੇ ਹਨ। ਆਸਾਮ ਨੂੰ ਛੱਡ ਕੇ ਸਾਰੀਆਂ ਥਾਵਾਂ ਉੱਤੇ ਰੱਬਾਂ ਦਾ ਰੱਬ ਬਣੀ ਭਾਜਪਾ ਨੂੰ ਮੂੰਹ ਦੀ ਖਾਣੀ ਪਈ ਹੈ। ਪੱਛਮੀ ਬੰਗਾਲ ਵਿਚ ਭਾਜਪਾ ਦੇ ਭਰਮ ਜਾਲ ਵਿਚ ਫਸੇ ਤ੍ਰਿਣਮੂਲ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ 34 ਵਿਧਾਇਕਾਂ ਵਿਚੋਂ ਕੇਵਲ 5 ਦਾ ਜਿੱਤਣਾ ਭਾਜਪਾ ਦੇ ਭਵਿੱਖੀ ਨਿਘਾਰ ਦਾ ਸੂਚਕ ਹੈ। ਚੋਣ ਪ੍ਰਚਾਰ ਦੇ ਦਿਨਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਹਰ ਆਏ ਦਿਨ ਭਰਮਾਊ ਰੈਲੀਆਂ ਕਰਨਾ ਤੇ ਜੈ ਸ੍ਰੀ ਰਾਮ ਦੇ ਨਾਅਰਿਆਂ ਤੇ ਹਿੰਦੂ ਮੰਦਰਾਂ ਵਿਚ ਨਤਮਸਤਕ ਹੋਣ ਨੇ ਭਾਜਪਾ ਦਾ ਹਿੰਦੂਤਵ ਏਜੰਡਾ ਉਭਾਰਿਆ ਜਿਸ ਦਾ ਪ੍ਰਤੀਕਰਮ ਕਿਸੇ ਨੂੰ ਭੁੱਲਿਆ ਨਹੀਂ। ਨਰਿੰਦਰ ਮੋਦੀ ਦੇ ਇਕ ਦੇਸ਼ ਇਕ ਭਾਸ਼ਾ ਦੇ ਨਾਅਰੇ ਵਿਚੋਂ ਇਕ ਧਰਮ ਦੀ ਬੂ ਆਉਣਾ ਵੀ ਭਾਜਪਾ ਨੂੰ ਲੈ ਡੁੱਬਿਆ ਹੈ।
ਵੱਡੀ ਗੱਲ ਇਹ ਕਿ ਕੇਂਦਰੀ ਸਰਕਾਰ ਦੇ ਸੂਬਾ ਸਰਕਾਰਾਂ ਨੂੰ ਕੇਂਦਰ ਦੇ ਅਧੀਨ ਲਿਆਉਣ ਦੇ ਉਪਰਾਲੇ ਵੀ ਗੁੱਝੇ ਨਹੀਂ ਰਹੇ। ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਦਾ ਸੂਬਾ ਸਰਕਾਰਾਂ ਨੂੰ ਪੁੱਛੇ ਬਿਨਾਂ ਕੇਂਦਰ ਵਲੋਂ ਘੜੇ ਜਾਣਾ ਇਸ ਦਾ ਜਿਊਂਦਾ ਜਾਗਦਾ ਸਬੂਤ ਹੈ। ਸੁਤੰਤਰਤਾ ਪ੍ਰਾਪਤੀ ਤੋਂ ਪਿੱਛੋਂ ਸੰਵਿਧਾਨਕ ਨਿਯਮਾਂ ਅਨੁਸਾਰ ਕੱਲ੍ਹ ਤੱਕ ਖੇਤੀ ਦਾ ਵਿਸ਼ਾ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਵਿਚ ਰਿਹਾ ਹੈ ਜਿਸ ਨੂੰ ਕੇਂਦਰ ਦੀ ਵਰਤਮਾਨ ਸਰਕਾਰ ਕਾਰੋਪਰੇਟਾਂ ਦੀ ਝੋਲੀ ਵਿਚ ਸੁੱਟਣ ਦੀ ਪੂਰੀ ਟਿੱਲ ਲਾ ਰਹੀ ਹੈ। ਇਸ ਦੇ ਵਿਰੋਧ ਵਿਚ ਦਿੱਲੀ ਦੇ ਆਲੇ-ਦੁਆਲੇ ਬੈਠੇ ਕਿਸਾਨ ਅੰਦੋਲਨਕਾਰੀਆਂ ਦਾ ਹਠ ਦੱਸਦਾ ਹੈ ਕਿ ਆਗਾਮੀ ਚੋਣਾਂ ਵਿਚ ਭਾਜਪਾ ਕੁਝ ਹੋਰ ਸੂਬਿਆਂ ਵਿਚ ਵੀ ਆਪਣਾ ਆਧਾਰ ਗੁਆਉਣ ਜਾ ਰਹੀ ਹੈ। ਸੱਜਰੇ ਚੋਣ ਨਤੀਜਿਆਂ ਨੇ ਮੋਰਚਿਆਂ ਉੱਤੇ ਬੈਠੇ ਕਿਸਾਨਾਂ ਦੀ ਸੋਚ ਉੱਤੇ ਮੋਹਰ ਲਾ ਦਿੱਤੀ ਹੈ। ਅੱਗੇ ਤੋਂ ਪ੍ਰਧਾਨ ਮੰਤਰੀ ਅੰਦੋਲਨਕਾਰੀਆਂ ਨੂੰ ਅੰਦੋਲਨਜੀਵੀ ਜਾਂ ਪਰਜੀਵੀ ਕਹਿਣ ਤੋਂ ਪਹਿਲਾਂ ਸੌ ਵਾਰ ਸੋਚੇਗਾ। ਖ਼ਾਸ ਕਰਕੇ ਆਪਣੀਆਂ ਚੋਣ ਰੈਲੀਆਂ ਸਮੇਂ ਮਮਤਾ ਬੈਨਰਜੀ ਉਤੇ ਕੱਸੇ ਵਿਅੰਗਾਂ ਦਾ ਨਤੀਜਾ ਜਾਨਣ ਤੋਂ ਪਿੱਛੋਂ। ਭਾਜਪਾ ਨੇ ਉਸ ਸੂਬੇ ਵਿਚ ਜਿਹੜੀ ਉਡਾਣ ਲੋਕ ਸਭਾ ਸੀਟਾਂ ਜਿੱਤਣ ਸਮੇਂ ਭਰੀ ਸੀ ਹੁਣ ਤ੍ਰਿਣਾਮੂਲ ਕਾਂਗਰਸ ਨੇ ਉਸ ਦੇ ਖੰਭ ਕਤਰ ਛੱਡੇ ਹਨ।
ਇਹ ਵਾਲੀਆਂ ਚੋਣਾਂ ਭਾਜਪਾ ਦੀ ਪੈਰ ਪਸਾਰੂ ਬਿਰਤੀ ਨੂੰ ਹੀ ਨਹੀਂ ਨਕਾਰਦੀਆਂ ਸਗੋਂ ਸਰਬਹਿੰਦ ਕਾਂਗਰਸ ਦੇ ਵਧ ਰਹੇ ਨਿਘਾਰ ਵੱਲ ਵੀ ਇਸ਼ਾਰਾ ਕਰਦੀਆਂ ਹਨ। ਪੱਛਮੀ ਬੰਗਾਲ, ਤਾਮਿਲਨਾਡੂ ਤੇ ਕੇਰਲ ਵਿਚ ਕਾਂਗਰਸ ਦਾ ਸਫ਼ਾਇਆ ਦੱਸਦਾ ਹੈ ਕਿ ਇਸ ਨੂੰ ਆਪਣੀ ਮੰਜੀ ਥੱਲੇ ਸੋਟਾ ਫੇਰਨ ਦੀ ਫੌਰੀ ਲੋੜ ਹੈ। ਹੁਣ ਇਹ ਪਾਰਟੀ ਪਰਿਵਾਰਕ ਮੋਹ ਤਜੇ ਬਿਨਾਂ ਆਪਣੀ ਸਾਖ ਬਹਾਲ ਨਹੀਂ ਕਰ ਸਕਦੀ। ਰਾਹੁਲ ਗਾਂਧੀ ਆਪਣੀ ਮਾਂ ਜਿੰਨਾ ਸਿਆਣਾ ਨਹੀਂ। ਉਸ ਨੇ ਡਾ. ਮਨਮੋਹਨ ਸਿੰਘ ਦੀ ਅਰਥ-ਸ਼ਾਸਤਰ ਦੀ ਵਿੱਦਿਆ ਨੂੰ ਪਹਿਚਾਣਦਿਆਂ ਪੂਰੇ ਦਸ ਸਾਲ ਦੇਸ਼ ਦੀ ਸਾਰੀ ਵਾਗਡੋਰ ਉਸ ਨੂੰ ਸੌਂਪੀ ਰੱਖੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿਚ ਗ੍ਰਸਤ ਹੋਣ ਤੋਂ ਬਚਾਈ ਰੱਖਿਆ। ਚੰਗਾ ਹੋਵੇ ਜੇ ਉਹ ਪੀ. ਚਿਦੰਬਰਮ ਤੇ ਗੁਲਾਮ ਨਬੀ ਆਜ਼ਾਦ ਵਰਗੇ ਸਿਰਕੱਢ ਨੇਤਾਵਾਂ ਨੂੰ ਉਨ੍ਹਾਂ ਦੇ ਆਧਾਰ ਵਾਲੇ ਸੂਬੇ 'ਤੇ ਪ੍ਰਾਂਤ ਸੌਂਪ ਕੇ ਹਾਲ ਦੀ ਘੜੀ ਆਪਣੀ ਸਾਰੀ ਸਮਰੱਥਾ ਉੱਤਰ ਪ੍ਰਦੇਸ਼ ਉੱਤੇ ਕੇਂਦਰਿਤ ਕਰੇ ਜਿਸ ਨੂੰ ਉਨ੍ਹਾਂ ਦੇ ਵਡੇਰੇ ਆਪਣਾ ਸਿਆਸੀ ਪਟੜਾ ਬਣਾ ਕੇ ਮੱਲਾਂ ਮਾਰਦੇ ਰਹੇ ਹਨ। ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਨੇ ਕਾਂਗਰਸ ਨੂੰ ਜ਼ੀਰੋ ਕਰਕੇ ਤੇ ਭਾਜਪਾ ਦਾ ਰੱਥ ਰੋਕ ਕੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਮੁੜ ਅਨੇਕਤਾ ਵਿਚ ਏਕਤਾ ਤੇ ਏਜੰਡੇ ਵੱਲ ਵਧ ਸਕਦਾ ਹੈ।
ਕਾਂਗਰਸ ਪਾਰਟੀ ਤਾਮਿਲਨਾਡੂ ਵਿਚ ਸਟਾਲਿਨ ਨੂੰ ਦਿੱਤੀ ਸਹਾਇਤਾ ਦੇ ਢੋਲ ਵੀ ਨਹੀਂ ਵਜਾ ਸਕਦੀ ਕਿਉਂਕਿ ਸਟਾਲਿਨ ਨੇ ਕਾਂਗਰਸ ਦੀ ਸਹਾਇਤਾ ਤੋਂ ਬਿਨਾ ਵੀ ਮੱਲ ਮਾਰ ਲੈਣੀ ਸੀ। ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਦਾ ਭਾਜਪਾ ਨਾਲੋਂ ਤੋੜ-ਵਿਛੋੜਾ ਅਕਾਲੀਆਂ ਦੀ ਸਾਖ ਬਣਾਉਣ ਵਿਚ ਕਿੰਨਾ ਸਫਲ ਹੁੰਦਾ ਹੈ, ਸਮੇਂ ਨੇ ਦੱਸਣਾ ਹੈ। ਖ਼ਾਸ ਕਰਕੇ ਢੀਂਡਸਾ 'ਤੇ ਬ੍ਰਹਮਪੁਰਾ ਦੇ ਉੱਭਰ ਰਹੇ ਗੱਠਜੋੜ ਦੇ ਸਨਮੁਖ।
ਚਲੋ ਚਲੀ ਦੀਆਂ ਗੱਲਾਂ
ਇਨ੍ਹਾਂ ਦਿਨਾਂ ਵਿਚ ਪੰਜਾਬੀ ਸਾਹਿਤ, ਸੱਭਿਆਚਾਰ ਤੇ ਰਾਜਨੀਤੀ ਨਾਲ ਜੁੜੇ ਮਿੱਤਰ ਪਿਆਰਿਆਂ ਦੇ ਪਰਲੋਕ ਸਿਧਾਰਨ ਦੀ ਸੂਚੀ ਅੱਧੀ ਦਰਜਨ ਤੋਂ ਵਧ ਗਈ ਹੈ। ਸ਼ੀਲਾ ਸੰਧੂ, ਰਾਜਕਮਲ ਪ੍ਰਕਾਸ਼ਨ ਨਵੀਂ ਦਿੱਲੀ, ਉਰਦੂ ਅਦੀਬ ਰਤਨ ਸਿੰਘ, ਪ੍ਰਸਿੱਧ ਸ਼ਾਸਕ, ਕੇਂਦਰੀ ਮੰਤਰੀ ਤੇ ਕਈ ਥਾਵਾਂ ਦੇ ਰਾਜਪਾਲ ਰਹਿ ਚੁੱਕੇ ਜਗਮੋਹਨ, ਜਾਣੇ-ਪਹਿਚਾਣੇ ਵਿਕਾਸਕਾਰ ਤੇ ਕਰਿੱਡ ਦੇ ਸੰਸਥਾਪਕ ਰਛਪਾਲ ਮਲਹੋਤਰਾ ਇਨ੍ਹਾਂ ਵਿਚੋਂ ਪ੍ਰਮੁੱਖ ਹਨ। ਨਿੱਜੀ ਪੱਧਰ ਉੱਤੇ ਮੇਰੇ ਲਈ ਸੱਤਰ ਸਾਲ ਪਹਿਲਾਂ ਦਿੱਲੀ ਵਿਚ ਢੋਈ ਦੇਣ ਵਾਲੇ ਆਪਣੇ ਨਾਨਕਾ ਪਰਿਵਾਰ ਦੇ ਆਖਰੀ ਮੈਂਬਰ ਸਰਬਦਿਆਲ ਸਿੰਘ ਕੰਗ ਦੇ ਤੁਰ ਜਾਣ ਦੀ ਖ਼ਬਰ ਵੀ ਦੁਖਦਾਈ ਹੈ। ਮੇਰੇ ਨਾਨਕਿਆਂ ਦਾ ਇਹ ਪਰਿਵਾਰ ਦਿੱਲੀ ਵਿਚ ਟੈਕਸੀ ਵਰਕਰਾਂ ਵਿਚ ਖ਼ਾਸ ਸਥਾਨ ਰੱਖਦਾ ਸੀ। ਮੀਰ ਮੁਸ਼ਤਾਕ ਦੇ ਪ੍ਰਧਾਨ ਹੁੰਦਿਆਂ ਇਸ ਪਰਿਵਾਰ ਦਾ ਵਡੇਰਾ ਸੁਖਦੇਵ ਸਿੰਘ ਕੰਗ ਦਿੱਲੀ ਦੀ ਟੈਕਸੀ ਯੂਨੀਅਨ ਦਾ ਸੈਕਟਰੀ ਰਿਹਾ। ਮੇਰੇ ਲਈ ਉਸ ਦੀ ਵੱਡੀ ਦੇਣ ਇਹ ਸੀ ਕਿ ਉਸ ਨੇ ਸਖ਼ਤੀ ਨਾਲ ਮੈਨੂੰ ਆਪਣੇ ਵਾਲੇ ਧੰਦੇ ਵਿਚ ਨਹੀਂ ਪੈਣ ਦਿੱਤਾ। ਜੇ ਸੁਖਦੇਵ ਮਾਮਾ ਸਖ਼ਤੀ ਨਾ ਕਰਦਾ ਤਾਂ ਮੈਂ ਟੈਕਸੀ ਦੇ ਧੰਦੇ ਤੱਕ ਸੀਮਤ ਹੋ ਕੇ ਰਹਿ ਜਾਣਾ ਸੀ।
ਜਿਥੋਂ ਤੱਕ ਜਗਮੋਹਨ ਦਾ ਸਬੰਧ ਹੈ, ਉਹ ਮੇਰੀ ਜੀਵਨ ਸਾਥਣ ਸੁਰਜੀਤ ਕੌਰ ਦੇ ਦਿੱਲੀ ਦੀ ਹੈਲਥ ਸਰਵਿਸ ਦੀ ਡਾਇਰੈਕਟਰ ਹੁੰਦਿਆਂ ਦਿੱਲੀ ਦੇ ਲੈਫਟੀਨੈਂਟ ਗਵਰਨਰ ਦੀ ਪਦਵੀ ਉਤੇ ਤਾਇਨਾਤ ਸੀ। ਫਿਰ ਜਦੋਂ ਸੁਰਜੀਤ ਜੰਮੂ ਕਸ਼ਮੀਰ ਦੇ ਦੌਰੇ ਉੱਤੇ ਗਈ ਤਾਂ ਉਸ ਨੇ ਸੁਰਜੀਤ ਦੇ ਸ੍ਰੀਨਗਰ ਵਿਚ ਰਹਿਣ-ਸਹਿਣ ਦਾ ਖ਼ਾਸ ਧਿਆਨ ਰੱਖਿਆ ਸੀ। ਉਨ੍ਹੀਂ ਦਿਨੀਂ ਉਹ ਕਸ਼ਮੀਰ ਵਿਚ ਗਵਰਨਰ ਦੀ ਪਦਵੀ 'ਤੇ ਤਾਇਨਾਤ ਸੀ।
ਇਨ੍ਹਾਂ ਸਤਰਾਂ ਦੇ ਲਿਖਣ ਸਮੇਂ ਉੱਡਦੀ-ਉੱਡਦੀ ਖ਼ਬਰ ਇਹ ਵੀ ਮਿਲੀ ਹੈ ਕਿ ਪੰਜਾਬੀ ਸਾਹਿਤ ਸਭਾ, ਨਵੀਂ ਦਿੱਲੀ ਵਾਲੇ ਕਰਨਜੀਤ ਸਿੰਘ ਦੀ ਪਤਨੀ ਵੀ ਵਿਛੋੜਾ ਦੇ ਗਈ ਹੈ। ਉੱਪਰ ਵਾਲਾ ਇਨ੍ਹਾਂ ਸਾਰੇ ਸੱਜਣਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ!
ਅੰਤਿਕਾ
-ਸੰਦੀਪ-
ਬੇਅਰਥ ਨਹੀਂ ਹੁੰਦਾ
ਸਮੁੰਦਰ ਦੀ ਹਿੱਕ 'ਤੇ
ਕਣੀਆਂ ਦਾ ਵਰ੍ਹਨਾ...
ਕੌਣ ਜਾਣੇ ਕਿਸਦੀ ਤਾਅ ਹੈ ਤੀਬਰ
ਆਪੇ ਵਿਚ ਸਮਾਉਣ ਦੀ...
ਉਂਝ ਹੀ ਤਾਂ ਨਹੀਂ ਉਛਲਦਾ ਸਾਗਰ
ਕਣੀਆਂ ਨੂੰ ਕਲਾਵੇ ਭਰਨ ਖਾਤਰ!
ਤਾਂਘ।

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX