ਤਾਜਾ ਖ਼ਬਰਾਂ


ਪਾਕਿਸਤਾਨ : ਪੇਸ਼ਾਵਰ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ 61 ਹੋਈ
. . .  1 day ago
ਯੂਏਈ ਦੇ ਉਪ ਰਾਸ਼ਟਰਪਤੀ ਰਾਸ਼ਿਦ ਅਲ ਮਕਤੂਮ ਨੇ ਅਲ ਮਿਨਹਾਦ ਜ਼ਿਲ੍ਹੇ ਦਾ ਨਾਂਅ ਬਦਲ ਕੇ ਹਿੰਦ ਸ਼ਹਿਰ ਰੱਖਿਆ
. . .  1 day ago
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੰਦੌਰ ਵਿਖੇ ਸਿੰਧੀ ਸਮਾਜ ਦੇ ਆਗੂਆਂ, ਸਥਾਨਕ ਸਿੱਖਾਂ ਤੇ ਸਿੰਧੀ ਸੰਗਤਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)- ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ਵਿਚੋਂ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋ ਦਿਨਾਂ ਦੇ ...
ਬਿਹਾਰ : ਜੇ.ਡੀ.ਯੂ. ਨੇਤਾ ਉਪੇਂਦਰ ਕੁਸ਼ਵਾਹਾ ਦੇ ਕਾਫਲੇ 'ਤੇ ਹਮਲਾ, ਆਰਾ 'ਚ ਪਥਰਾਅ
. . .  1 day ago
ਓਪਰੇਸ਼ਨ ਬਲੂ ਸਟਾਰ ਸੀਓ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਨੇ ਕੀਤੇ ਅਹਿਮ ਖ਼ੁਲਾਸੇ
. . .  1 day ago
ਯੂ.ਐਨ.ਜੀ.ਏ. ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਹੋਈ ਖੁਸ਼ੀ-ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 30 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ (ਯੂ.ਐਨ.ਜੀ.ਏ.) ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਖੁਸ਼ੀ ਹੋਈ। ਸੰਯੁਕਤ ਰਾਸ਼ਟਰ ਸਮੇਤ ਬਹੁ-ਪੱਖੀਵਾਦ ਪ੍ਰਤੀ ਭਾਰਤ...
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ
. . .  1 day ago
ਗਾਂਧੀਨਗਰ (ਗੁਜਰਾਤ), 30 ਜਨਵਰੀ-ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ 'ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਦੀ ਐਮਰਜੈਂਸੀ ਲੈਂਡਿੰਗ
. . .  1 day ago
ਵਿਜੇਵਾੜਾ, 30 ਜਨਵਰੀ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਨੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਗੰਨਾਵਰਮ ਹਵਾਈ ਅੱਡੇ...
ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 32
. . .  1 day ago
ਪਿਸ਼ਾਵਰ, 30 ਜਨਵਰੀ-ਪਾਕਿਸਤਾਨ ਦੇ ਜੀਓ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ...
ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  1 day ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  1 day ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  1 day ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਪਿਸ਼ਾਵਰ ਦੀ ਮਸਜਿਦ 'ਚ ਆਤਮਘਾਤੀ ਧਮਾਕਾ, 25 ਮੌਤਾਂ-120 ਜ਼ਖਮੀ
. . .  1 day ago
ਅੰਮ੍ਰਿਤਸਰ, 30 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ 'ਚ ਪੁਲਿਸ ਲਾਈਨਜ਼ ਦੇ ਕੋਲ ਇਕ ਮਸਜਿਦ 'ਚ ਅੱਜ ਹੋਏ ਆਤਮਘਾਤੀ ਧਮਾਕੇ 'ਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ ਅਤੇ 120 ਤੋਂ ਵਧੇਰੇ ਲੋਕ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  1 day ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  1 day ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  1 day ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  1 day ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  1 day ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  1 day ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  1 day ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  1 day ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਰਤੀ ਅੰਬੈਂਸੀ ਦੇ ਦਖ਼ਲ ਨਾਲ ਓਮਾਨ ਤੋਂ ਘਰ ਪਰਤੀ ਰਣਜੀਤ ਕੌਰ

ਭੈਣੀ ਮੀਆਂ ਖਾਂ, 9 ਮਈ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਦੀ ਰਣਜੀਤ ਕÏਰ ਪਤਨੀ ਗੁਰਪ੍ਰੀਤ ਸਿੰਘ, ਜੋ ਕਿ ਮਾਰਚ ਮਹੀਨੇ ਨÏਕਰੀ ਲਈ ਖਾੜੀ ਦੇਸ਼ ਓਮਾਨ ਗਈ ਸੀ, ਜਿੱਥੇ ਉਸ ਨੂੰ ਰੁਜ਼ਗਾਰ ਦੀ ਥਾਂ ਆਪਣੇ ਮਾਲਕਾਂ ਅਤੇ ਨÏਕਰੀ ਉਪਲਬਧ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ ਆਏ 192 ਨਵੇਂ ਮਾਮਲੇ ਸਾਹਮਣੇ

ਗੁਰਦਾਸਪੁਰ, 9 ਮਈ (ਸੁਖਵੀਰ ਸਿੰਘ ਸੈਣੀ)-ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵਧ ਰਹੇ ਪ੍ਰਕੋਪ ਨੰੂ ਲੈ ਕੇ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਜੋ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ 'ਤੇ ਕਾਬੂ ਪਾਇਆ ਜਾ ...

ਪੂਰੀ ਖ਼ਬਰ »

ਐਤਵਾਰ ਨੰੂ ਲੱਗੀ ਤਾਲਾਬੰਦੀ ਦੌਰਾਨ ਗਿਰਜਾਘਰਾਂ ਨੰੂ ਖੋਲ੍ਹਣ ਦੀ ਛੋਟ ਦਿੱਤੀ ਜਾਵੇ-ਵਿਕਟਰ ਮਸੀਹ

ਗੁਰਦਾਸਪੁਰ, 9 ਮਈ (ਭਾਗਦੀਪ ਸਿੰਘ ਗੋਰਾਇਆ)-ਅੱਜ ਪੰਜਾਬ ਪਾਸਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੈਂਬਰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਿਕਟਰ ਮਸੀਹ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਪਾਸਟਰਜ਼ ਸਾਹਿਬਾਨਾਂ ਦੀ ਮੀਟਿੰਗ ਬੁਲਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਝੱਖੜ ਨਾਲ ਸ਼ੈਲਰ ਦੀ ਛੱਤ ਉੱਡੀ, ਮੀਂਹ ਦੇ ਪਾਣੀ ਨਾਲ ਚੌਲ ਭਿੱਜੇ

ਕਲਾਨੌਰ, 9 ਮਈ (ਪੁਰੇਵਾਲ)-ਬੀਤੇ ਦਿਨ ਇਸ ਖੇਤਰ 'ਚ ਚੱਲੇ ਤੇਜ਼ ਝੱਖੜ ਅਤੇ ਮੀਂਹ ਦੌਰਾਨ ਇਕ ਸ਼ੈਲਰ ਦੇ ਸੈੱਡ ਦੀ ਛੱਤ ਉੱਡ ਗਈ ਅਤੇ ਮੀਂਹ ਦੇ ਪਾਣੀ ਨਾਲ ਸੈੱਡ ਹੇਠਾਂ ਪਏ ਚੌਲ ਭਿੱਜਣ ਕਾਰਨ ਸ਼ੈਲਰ ਮਾਲਕਾਂ ਦਾ ਵੱਡਾ ਨੁਕਸਾਨ ਹੋਣ ਦੀ ਖ਼ਬਰ ਹੈ | ਇਸ ਸਬੰਧੀ ਗੋਸਲ ਰਾਇਸ ...

ਪੂਰੀ ਖ਼ਬਰ »

ਪੁਰਾਣਾ ਸ਼ਾਲਾ ਤੋਂ ਨਿਕਲਦਾ ਗੰਦਾ ਨਾਲਾ ਥਾਂ-ਥਾਂ ਬੰਦ ਹੋਣ ਕਰਕੇ ਸੜਕ ਕਿਨਾਰੇ ਫੈਲੀ ਬਦਬੂ

ਪੁਰਾਣਾ ਸ਼ਾਲਾ, 9 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਕਸਬਾ ਪੁਰਾਣਾ ਸ਼ਾਲਾ ਦਾ ਗੰਦਾ ਨਿਕਾਸੀ ਨਾਲਾ ਕਈ ਲੋਕਾਂ ਨੇ ਬੰਦ ਕਰ ਦਿੱਤਾ ਹੋਇਆ ਹੈ ਅਤੇ ਨਾਲੇ ਵਿਚ ਗੰਦੇ ਪਾਣੀ ਦੇ ਛੱਪੜ ਲੱਗੇ ਹੋਏ ਹਨ | ਜਿਸ ਨਾਲ ਮੱਖੀ, ਮੱਛਰ ਦੀ ਭਰਮਾਰ ...

ਪੂਰੀ ਖ਼ਬਰ »

ਬੱਬੇਹਾਲੀ ਦੇ ਆਦੇਸ਼ਾਂ 'ਤੇ ਦੀਨਾਨਗਰ 'ਚ ਅਕਾਲੀ ਦਲ ਨੇ ਭਖਾਈਆਂ ਸਿਆਸੀ ਗਤੀਵਿਧੀਆਂ-ਲਾਲੀਆ, ਚਾਵਲਾ

ਪੁਰਾਣਾ ਸ਼ਾਲਾ, 9 ਮਈ (ਗੁਰਵਿੰਦਰ ਸਿੰਘ ਗੋਰਾਇਆ)-ਬੇਸ਼ੱਕ 2022 ਦੀਆਂ ਚੋਣਾਂ ਨੰੂ ਅਜੇ ਕੁਝ ਮਹੀਨੇ ਬਾਕੀ ਹਨ | ਪਰ ਪੰਜਾਬ ਅੰਦਰ ਦਿਨ-ਬ-ਦਿਨ ਸਿਆਸੀ ਹਲਚਲ ਤੇਜ਼ ਹੁੰਦੀ ਨਜ਼ਰ ਆ ਰਹੀ ਹੈ | ਜਿਸ ਦੀਆਂ ਮਿਸਾਲਾਂ ਹਲਕਾ ਦੀਨਾਨਗਰ ਨਾਲ ਸਬੰਧਿਤ ਵੱਖ-ਵੱਖ ਰਾਜਨੀਤਿਕ ...

ਪੂਰੀ ਖ਼ਬਰ »

ਨਵ-ਨਿਯੁਕਤ ਸਰਕਲ ਦੋਸਤਪੁਰ ਪ੍ਰਧਾਨ ਗੁਰਦੀਪ ਸਿੰਘ ਬੋਹੜਵਡਾਲਾ ਦਾ ਵਰਕਰਾਂ ਵਲੋਂ ਸਨਮਾਨ

ਕਲਾਨੌਰ, 9 ਮਈ (ਪੁਰੇਵਾਲ)-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ, ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ, ਮੀਤ ਪ੍ਰਧਾਨ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਅਤੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਤੋਂ ਇਲਾਵਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ ਸਾਮਾਨ ਕੀਤਾ ਚੋਰੀ

ਕਾਦੀਆਂ, 9 ਮਈ (ਕੁਲਵਿੰਦਰ ਸਿੰਘ)-ਬੀਤੀ ਰਾਤ ਹਰਚੋਵਾਲ ਰੋਡ 'ਤੇ ਇਕ ਕੌਂਸਲਰ ਦੀ ਆਟੋ-ਰਿਪੇਅਰ ਦੁਕਾਨ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਕਰੀਬ 11 ਹਜ਼ਾਰ ਦਾ ਸਾਮਾਨ ਚੋਰੀ ਕੀਤਾ ਗਿਆ ਹੈ | ਕੌਂਸਲਰ ਅਸ਼ੋਕ ਕੁਮਾਰ ਡੱਬ ਵਾਸੀ ਮੁਹੱਲਾ ਧਰਮਪੁਰਾ ਕਾਦੀਆਂ ਤੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਮੇਅਰ ਤੇਜਾ ਨੇ ਸੁਣੀਆਂ ਵਾਰਡ ਨੰ:-17 ਦੇ ਲੋਕਾਂ ਦੀਆਂ ਮੁਸ਼ਕਿਲਾਂ

ਬਟਾਲਾ, 9 ਮਈ (ਕਾਹਲੋਂ)-ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ ਇਕ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 9 ਮਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਨੌਜਵਾਨ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਗੁਰਦਾਸਪੁਰ ਦੇ ਇਕ ਮੁਹੱਲੇ ਦੀ ...

ਪੂਰੀ ਖ਼ਬਰ »

ਰੇਵਲੇ ਸਟੇਸ਼ਨ 'ਤੇ ਲੱਗੇ ਪੱਕੇ ਕਿਸਾਨੀ ਮੋਰਚੇ ਦੌਰਾਨ ਕਿਸਾਨੀ ਸੰਘਰਸ਼ ਅਤੇ ਮਾਂ ਦਿਵਸ ਨੰੂ ਸਮਰਪਿਤ ਕਵੀ ਦਰਬਾਰ ਕਰਵਾਇਆ

ਗੁਰਦਾਸਪੁਰ, 9 ਮਈ (ਗੁਰਪ੍ਰਤਾਪ ਸਿੰਘ)-ਸਥਾਨਕ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਕਿਸਾਨ ਮੋਰਚੇ ਨੰੂ ਅੱਜ 220 ਦਿਨ ਹੋ ਗਏ ਹਨ | ਅੱਜ ਸਾਹਿਤ ਸਭਾ ਗੁਰਦਾਸਪੁਰ ਵਲੋਂ ਕਿਸਾਨੀ ਸੰਘਰਸ਼ ਅਤੇ ਅੰਤਰਰਾਸ਼ਟਰੀ ਮਾਂ ਦਿਵਸ ਨੰੂ ਸਮਰਪਿਤ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ | ਕਵੀ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਵੱਡਾ ਹੁਲਾਰਾ ਦੇਣ ਲਈ ਕਿਸਾਨਾਂ ਵਲੋਂ ਹੰਗਾਮੀ ਮੀਟਿੰਗ

ਨਿੱਕੇ ਘੁੰਮਣ, 9 ਮਈ (ਸਤਬੀਰ ਸਿੰਘ ਘੁੰਮਣ)-ਮਾਝਾ ਕਿਸਾਨ, ਮਜ਼ਦੂਰ ਸੰਘਰਸ਼ ਮੋਰਚੇ ਵਲੋਂ ਪੱਕੇ ਧਰਨੇ ਸੈਲੋ ਪਲਾਂਟ ਛੀਨਾ ਰੇਲਵਾਲਾ ਵਿਖੇ ਕਿਸਾਨੀ ਸੰਘਰਸ਼ ਨੂੰ ਤਿੱਖਾ ਕਰਨ ਲਈ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿਚ ਸੰਗਠਨ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ, ਜਨਰਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਝੰਡਾ ਮਾਰਚ ਕਰਕੇ ਸਰਕਾਰ ਵਲੋਂ ਦੁਕਾਨਾਂ ਬੰਦ ਕਰਵਾਉਣ ਦਾ ਵਿਰੋਧ

ਜੌੜਾ ਛੱਤਰਾਂ, 9 ਮਈ (ਪਰਮਜੀਤ ਸਿੰਘ ਘੁੰਮਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਤੇਜ਼ਾ ਸਿੰਘ ਸੁਤੰਤਰ ਵਲੋਂ ਪਿੰਡਾਂ, ਸ਼ਹਿਰਾਂ ਅੰਦਰ ਝੰਡਾ ਮਾਰਚ ਰਣਬੀਰ ਸਿੰਘ ਡੁਗਰੀ ਅਤੇ ਸੁਖਦੇਵ ਸਿੰਘ ਅੱਲੜ ਪਿੰਡੀ ਪ੍ਰੈਸ ਸਕੱਤਰ ਦੀ ਪ੍ਰਧਾਨਗੀ ਹੇਠ ਕੱਢਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ-ਸਿਵਲ ਸਰਜਨ

ਗੁਰਦਾਸਪੁਰ, 9 ਮਈ (ਸੁਖਵੀਰ ਸਿੰਘ ਸੈਣੀ)-ਸਿਵਲ ਸਰਜਨ ਡਾ: ਹਰਭਜਨ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ ਮਹਾਂਮਾਰੀ ਵਿਰੁੱਧ ਲੋਕਾਂ ਨੰੂ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ...

ਪੂਰੀ ਖ਼ਬਰ »

ਪਿੰਡ ਢਡਿਆਲਾ ਨੱਤ ਦੀ ਪੰਚਾਇਤ ਨੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਆਰੰਭੇ

ਅਲੀਵਾਲ, 9 ਮਈ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਪੈਂਦੇ ਪਿੰਡ ਢਡਿਆਲਾ ਨੱਤ 'ਚ ਸਰਪੰਚ ਦਿਲਰਾਜ ਸਿੰਘ ਦੀ ਅਗਵਾਈ ਵਿਚ ਪਿੰਡ ਦੀ ਪੰਚਾਇਤ ਵਿਕਾਸ ਕਾਰਜ ਬੜੇ ਜ਼ੋਰਾਂ-ਸ਼ੋਰਾਂ ਨਾਲ ਕਰ ਰਹੀ ਹੈ, ਜਿਸ ਵਿਚ ਗਲੀਆਂ-ਨਾਲੀਆਂ ਬਹੁਤ ਵਧੀਆ ਤਰੀਕੇ ...

ਪੂਰੀ ਖ਼ਬਰ »

ਇੰਮੀਗ੍ਰੇਸ਼ਨ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਪ੍ਰਸ਼ਾਸਨ ਨੰੂ ਦਫ਼ਤਰ ਖੋਲ੍ਹਣ ਸਬੰਧੀ ਅਪੀਲ

ਗੁਰਦਾਸਪੁਰ, 9 ਮਈ (ਅ.ਬ.)-ਐਸੋਸੀਏਸ਼ਨ ਆਫ਼ ਗੁਰਦਾਸਪੁਰ ਓਵਰਸੀਜ਼ ਸਟੱਡੀ ਗੁਰਦਾਸਪੁਰ ਦੇ ਪ੍ਰਧਾਨ ਸੁਖਪਾਲ ਸਿੰਘ ਐਮ.ਡੀ. ਵਲੋਂ ਐਸੋਸੀਏਸ਼ਨ ਦੇ ਸਾਰੇ ਅਹੁਦੇਦਾਰਾਂ ਨਾਲ ਇਕ ਵਰਚੂਅਲ ਮੀਟਿੰਗ ਕੀਤੀ ਗਈ | ਜਿਸ ਵਿਚ ਉਨ੍ਹਾਂ ਵਲੋਂ ਇੰਮੀਗ੍ਰੇਸ਼ਨ ਇੰਡਸਟਰੀ ਨੰੂ ਆ ...

ਪੂਰੀ ਖ਼ਬਰ »

5 ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਕੈਨੇਡਾ ਪੜ੍ਹਨ ਦਾ ਸੁਪਨਾ ਪੂਰਾ ਕਰੇਗੀ ਆਈਫਲ ਕੈਂਪਸ-ਐੱਮ.ਡੀ. ਮਨਪ੍ਰੀਤ ਸਿੰਘ

ਗੁਰਦਾਸਪੁਰ, 9 ਮਈ (ਅ.ਬ.)-ਗੁਰਦਾਸਪੁਰ ਜ਼ਿਲ੍ਹੇ ਦੀ ਨਾਮਵਰ ਸੰਸਥਾ ਆਈਫ਼ਲ ਕੈਂਪਸ ਜਿਸ ਨੇ ਬਹੁਤ ਸਾਰੇ ਵਿਦਿਆਰਥੀਆਂ ਦਾ ਵਿਦੇਸ਼ ਪੜ੍ਹਨ ਦਾ ਸੁਪਨਾ ਪੂਰਾ ਕੀਤਾ ਹੈ | ਚਾਹੇ ਕਿਸੇ ਦਾ 5 ਸਾਲ ਦਾ ਗੈਪ ਹੈ ਜਾਂ ਕਿਸੇ ਇਕ ਮਡਿਊਲ ਵਿਚ 5.5 ਬੈਂਡ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਾੜ ਨੰੂ ਲਗਾਈ ਅੱਗ ਕਾਰਨ ਹਾਈਵੇ 'ਤੇ ਬੂਟੇ ਸੜੇ

ਦੀਨਾਨਗਰ, 9 ਮਈ (ਸੰਧੂ/ਸੋਢੀ)-ਦੀਨਾਨਗਰ ਦੇ ਪਿੰਡ ਡੀਡਾ ਸੈਣੀਆਂ ਵਿਖੇ ਵਣ ਵਿਭਾਗ ਵਲੋਂ ਨੈਸ਼ਨਲ ਹਾਈਵੇ 'ਤੇ ਲਗਾਏ ਗਏ ਬੂਟਿਆਂ ਦੇ ਨਾੜ ਨੰੂ ਲਗਾਈ ਗਈ ਅੱਗ ਦੀ ਲਪੇਟ ਵਿਚ ਆਉਣ ਨਾਲ ਬੂਟਿਆਂ ਦੇ ਸੜਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਦੀਨਾਨਗਰ, 9 ਮਈ (ਸੰਧੂ/ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਪਿੰਡ ਕਲੀਜਪੁਰ ਵਿਖੇ ਹੋਈ | ਜਿਸ ਵਿਚ ਪਾਰਟੀ ਨੰੂ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਰ ਖੇਤਰ ਵਿਚ ਨਾਕਾਮ ਸਾਬਤ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਨੇ ਦਿੱਲੀ ਕਿਸਾਨ ਮੋਰਚੇ ਨੰੂ ਮਜ਼ਬੂਤ ਕਰਨ ਲਈ ਕੀਤੀਆਂ ਵਿਚਾਰਾਂ

ਗੁਰਦਾਸਪੁਰ, 9 ਮਈ (ਅ.ਬ)-ਸਥਾਨਿਕ ਸ਼ਹੀਦ ਬਲਜੀਤ ਸਿੰਘ ਭਵਨ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ) ਦੀ ਜ਼ਿਲ੍ਹਾ ਕਮੇਟੀ ਦੀ ਜ਼ਰੂਰੀ ਮੀਟਿੰਗ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਲੋਕ ਕੋਰੋਨਾ ਵੈਕਸੀਨ ਜ਼ਰੂਰ ਲਗਾਉਣ-ਬੀ.ਐੱਲ.ਓ. ਰਾਹੁਲ ਮਹਾਜਨ

ਗੁਰਦਾਸਪੁਰ, 9 ਮਈ (ਭਾਗਦੀਪ ਸਿੰਘ ਗੋਰਾਇਆ)-18 ਸਾਲ ਤੋਂ ਉੱਪਰ ਦੇ ਸਾਰੇ ਹੀ ਲੋਕ ਕੋਰੋਨਾ ਟੀਕਾਕਰਨ ਜ਼ਰੂਰ ਕਰਵਾਉਣ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀ.ਐਲ.ਓ. ਰਾਹੁਲ ਮਹਾਜਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਗਠਿਤ ਕਮੇਟੀ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

14 ਮਈ ਨੰੂ ਸਿੱਖਿਆ ਪ੍ਰੋਵਾਈਡਰ ਆਪਣੀਆਂ ਮੰਗਾਂ ਸਬੰਧੀ ਪਟਿਆਲਾ ਵਿਖੇ ਕਰਨਗੇ ਸੂਬਾ ਪੱਧਰੀ ਰੈਲੀ-ਯੂਨੀਅਨ ਆਗੂ

ਗੁਰਦਾਸਪੁਰ, 9 ਮਈ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਲਗਪਗ 15 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਸੇਵਾ ਨਿਭਾਅ ਰਹੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ., ਐਸ.ਟੀ.ਆਰ., ਏ.ਆਈ.ਵੀ. ਅਤੇ ਆਈ.ਈ.ਵੀ. ਆਪਣੀਆਂ ਹੱਕਾਂ ਅਤੇ ਜਾਇਜ਼ ਮੰਗਾਂ ਦੇ ਲਈ ਸਾਹੀ ਸ਼ਹਿਰ ਪਟਿਆਲਾ ਵਿਖੇ 14 ਮਈ ਨੰੂ ...

ਪੂਰੀ ਖ਼ਬਰ »

ਜਥੇ ਤਰਲੋਕ ਸਿੰਘ ਡੁਗਰੀ ਵਲੋਂ ਕਮਲਜੀਤ ਚਾਵਲਾ ਨੰੂ ਕੀਤਾ ਸਨਮਾਨਿਤ

ਦੋਰਾਂਗਲਾ, 9 ਮਈ (ਚੱਕਰਾਜਾ)-ਭਾਜਪਾ ਛੱਡ ਅਕਾਲੀ ਦਲ 'ਚ ਸ਼ਾਮਿਲ ਹੋਣ ਤੋਂ ਬਾਅਦ ਕਮਲਜੀਤ ਚਾਵਲਾ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਆਪਣੀ ਸਰਗਰਮੀਆਂ ਪੂਰੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਨ੍ਹਾਂ ਵਲੋਂ ਪਿੰਡ-ਪਿੰਡ ਜਾ ਕੇ ਅਕਾਲੀ ਆਗੂਆਂ, ਵਰਕਰਾਂ ਤੱਕ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੇ ਆਗੂਆਂ ਦੀ ਅਪੀਲ ਦੇ ਬਾਵਜੂਦ ਵੀ ਦੁਕਾਨਦਾਰਾਂ ਨੇ ਨਹੀਂ ਖੋਲ੍ਹੀਆਂ ਦੁਕਾਨਾਂ

ਦੋਰਾਂਗਲਾ, 9 ਮਈ (ਚੱਕਰਾਜਾ)-ਕਿਸਾਨ ਜਥੇਬੰਦੀਆਂ ਵਲੋਂ ਸ਼ਨੀ ਅਤੇ ਐਤਵਾਰ ਨੰੂ ਤਾਲਾਬੰਦੀ ਦੌਰਾਨ ਵੀ ਦੁਕਾਨਦਾਰਾਂ ਨੰੂ ਅੱਜ ਆਪਣੀਆਂ ਦੁਕਾਨਾਂ ਖੋਲ੍ਹਣ ਦੇ ਕੀਤੇ ਐਲਾਨ ਦੇ ਬਾਵਜੂਦ ਵੀ ਸਰਹੱਦੀ ਖੇਤਰ ਦੇ ਕਸਬਾ ਦੋਰਾਂਗਲਾ ਅਤੇ ਆਸ ਪਾਸ ਦੇ ਅੱਡਿਆਂ ਦੇ ...

ਪੂਰੀ ਖ਼ਬਰ »

ਦਾਦੂਯੋਦ ਵਿਖੇ ਖੜ੍ਹੇ ਗੰਦੇ ਪਾਣੀ ਕਾਰਨ ਲੋਕ ਦੁਖ਼ੀ ਅਤੇ ਪ੍ਰੇਸ਼ਾਨ

ਫਤਹਿਗੜ੍ਹ ਚੂੜੀਆਂ, 9 ਮਈ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਦਾਦੂਯੋਦ ਵਿਖੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਰਸਤਿਆਂ 'ਚ ਖੜੇ ਰਹਿੰਦੇ ਗੰਦੇ ਪਾਣੀ ਕਾਰਨ ਲੋਕ ਦੁਖੀ ਅਤੇ ਪ੍ਰੇਸ਼ਾਨ ਹਨ | ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਨ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਸ਼ਹਿਰ 'ਚ ਸਬਜ਼ੀਆਂ ਤੇ ਫਰੂਟ ਦੀਆਂ ਰੇਹੜੀਆਂ 'ਚ ਹੋਇਆ ਵਾਧਾ

ਗੁਰਦਾਸਪੁਰ, 9 ਮਈ (ਪੰਕਜ ਸ਼ਰਮਾ)-ਪੰਜਾਬ ਭਰ ਅੰਦਰ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੰੂ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਮਿੰਨੀ ਤਾਲਾਬੰਦੀ ਲਗਾ ਦਿੱਤੀ ਗਈ ਹੈ | ਜਿਸ ਵਿਚ ਕੁਝ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੰੂ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ...

ਪੂਰੀ ਖ਼ਬਰ »

ਉਡਾਨ ਪ੍ਰੋਜੈਕਟ ਤੇ ਵਰਡ ਆਫ਼ ਦਾ ਡੇਅ ਸਬੰਧੀ ਆਨਲਾਈਨ ਮੁਲਾਂਕਣ 10 ਤੇ 12 ਨੰੂ

ਗੁਰਦਾਸਪੁਰ, 9 ਮਈ (ਪੰਕਜ ਸ਼ਰਮਾ/ਸੁਖਵੀਰ ਸਿੰਘ ਸੈਣੀ)-ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੰੂ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ | ਇਸੇ ਲੜੀ ਤਹਿਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ਼ ਦਾ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਸ਼ਹਿਰ 'ਚ ਬਾਜਵਾ ਦੀ ਅਗਵਾਈ 'ਚ ਵਿਕਾਸ ਜ਼ੋਰਾਂ 'ਤੇ-ਰੰਧਾਵਾ, ਸੰਧੂ

ਫਤਹਿਗੜ੍ਹ ਚੂੜੀਆਂ, 9 ਮਈ (ਐੱਮ.ਐੱਸ. ਫੁੱਲ)-ਫਤਹਿਗੜ੍ਹ ਚੂੜੀਆਂ ਅਧੀਨ ਆਉਂਦੀਆਂ ਸਾਰੀਆਂ ਵਾਰਡਾਂ 'ਚ ਵਿਕਾਸ ਕੰਮ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੇ ਹਨ ਅਤੇ ਜਿਹੜੇ ਕੰਮ ਅਧੂਰੇ ਰਹਿ ਗਏ ਹਨ, ਉਹ ਵੀ ਜਲਦ ਹੀ ਸ਼ੁਰੂ ਕਰਵਾਏ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਰੋਨਾ ਮਹਾਂਮਾਰੀ ਦੇ ਖ਼ਤਰੇ ਸਬੰਧੀ ਪਿੰਡਾਂ 'ਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 9 ਮਈ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਪਿੰਡਾਂ ਵਿਚ ਕੋਰੋਨਾ ਦੀਆਂ ਹਦਾਇਤਾਂ ਨੰੂ ਲਾਗੂ ਕਰਨ ਸਬੰਧੀ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਹ ਹੁਕਮ ਮੌਜੂਦਾ ਸਥਿਤੀ ਨੰੂ ...

ਪੂਰੀ ਖ਼ਬਰ »

ਅੰਦੋਲਨਕਾਰੀਆਂ ਦੇ ਲੰਗਰਾਂ ਲਈ 100 ਬੋਰੀ ਕਣਕ ਦਿੱਲੀ ਭੇਜੀ

ਪੁਰਾਣਾ ਸ਼ਾਲਾ, 9 ਮਈ (ਗੁਰਵਿੰਦਰ ਸਿੰਘ ਗੋਰਾਇਆ)-ਦਿੱਲੀ ਸਰਹੱਦਾਂ 'ਤੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਪੱਕੇ ਮੋਰਚੇ ਲਗਾਈ ਬੈਠੇ ਅੰਦੋਲਨਕਾਰੀ ਕਿਸਾਨਾਂ ਦੇ ਲੰਗਰ, ਪਾਣੀ ਦੇ ਅਹਾਰ ਲਈ ਪੱਗੜੀ ਸੰਭਾਲ ਜੱਟਾ ਲਹਿਰ ਦੇ ਆਗੂ ਬਲਜਿੰਦਰ ਸਿੰਘ ਚੀਮਾ ਦੀ ਅਗਵਾਈ 'ਚ ਸਰਕਲ ...

ਪੂਰੀ ਖ਼ਬਰ »

ਪੈਰੋਲ 'ਤੇ ਆਏ ਕੈਦੀ ਵਲੋਂ ਸਮੇਂ ਸਿਰ ਹਾਜ਼ਰ ਨਾ ਹੋਣ ਕਰ ਕੇ ਪੁਲਿਸ ਨੇ ਕੀਤਾ ਕਾਬੂ

ਧਾਰੀਵਾਲ, 9 ਮਈ (ਜੇਮਸ ਨਾਹਰ/ਰਮੇਸ਼ ਨੰਦਾ/ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਪੈਰੋਲ 'ਤੇ ਆਏ ਕੈਦੀ ਵਲੋਂ ਸਮੇਂ ਸਿਰ ਹਾਜ਼ਰ ਨਾ ਹੋਣ ਕਾਰਨ ਉਸ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ | ਜਾਣਕਾਰੀ ਮੁਤਾਬਿਕ ਕੈਦੀ ਢਿੱਲੋਂ ਉਰਫ਼ ਸਾਗਰ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਸ਼ਹਿਰ ਰਿਹਾ ਪੂਰਾ ਬੰਦ

ਗੁਰਦਾਸਪੁਰ, 9 ਮਈ (ਪੰਕਜ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਵੱਧ ਰਹੇ ਕੋਰੋਨਾ ਦੇ ਕਹਿਰ ਨੰੂ ਰੋਕਣ ਲਈ ਪੰਜਾਬ ਭਰ ਵਿਚ ਹਫਤਾਵਾਰੀ ਤਾਲਾਬੰਦੀ ਲਗਾ ਦਿੱਤੀ ਗਈ ਹੈ | ਜਿਸ ਦੇ ਚੱਲਦਿਆਂ ਅੱਜ ਸ਼ਹਿਰ ਵਿਚ ਇਸ ਤਾਲਾਬੰਦੀ ਨੰੂ ਲੋਕਾਂ ਵਲੋਂ ਸਮਰਥਨ ਮਿਲਿਆ | ਜਿਸ ਦੇ ...

ਪੂਰੀ ਖ਼ਬਰ »

ਪੰਜਾਬੀਆਂ ਦਾ ਕੁਦਰਤ ਨਾਲ ਖਿਲਵਾੜ, ਹੱਥੀਂ ਦਿੱਤੀਆਂ ਗੰਢਾਂ ਹੁਣ ਮੂੰਹ ਨਾਲ ਵੀ ਨਹੀਂ ਖੁੱਲ੍ਹ ਰਹੀਆਂ

ਪੁਰਾਣਾ ਸ਼ਾਲਾ, 9 ਮਈ (ਗੁਰਵਿੰਦਰ ਸਿੰਘ ਗੋਰਾਇਆ)-ਬੇਸ਼ੱਕ ਕੁਦਰਤ ਨਾਲ ਖਿਲਵਾੜ ਤਾਂ ਸਾਰੇ ਭਾਰਤ ਵਿਚ ਆਮ ਹੈ | ਪਰ ਅੱਗੇ ਲੰਘਣ ਦੇ ਸੁਭਾਅ ਕਾਰਨ ਪੰਜਾਬੀਆਂ ਵਲੋਂ ਕੁਦਰਤ ਨਾਲ ਛੇੜਛਾੜ ਹੀ ਨਹੀਂ ਸਗੋਂ ਉਸ ਦੇ ਸਾਧਨਾਂ ਦੀ ਬਰਬਾਦੀ ਵਿਚ ਜ਼ਰਾ ਝਿਜਕ ਨਹੀਂ ਦਿਖਾਈ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਕਾਰਜਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਇਆ ਜਾ ਰਿਹੈ-ਵਿਧਾਇਕ ਲਾਡੀ

ਅੱਚਲ ਸਾਹਿਬ, 9 ਮਈ (ਸੰਦੀਪ ਸਿੰਘ ਸਹੋਤਾ)-ਹਲਕਾ ਸ੍ਰੀ ਹਰਗੋਬਿੰਦਪੁਰ ਬਲਾਕ ਬਟਾਲਾ ਅਧੀਨ ਪੈਂਦੇ ਪਿੰਡ ਅੰਮੋਨੰਗਲ ਦੇ ਸਾਬਕਾ ਸਰਪੰਚ ਅਜੀਤ ਸਿੰਘ ਗ੍ਰਹਿ ਵਿਖੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਪਹੁੰਚੇ | ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਰਪੰਚਾਂ ਨਾਲ ...

ਪੂਰੀ ਖ਼ਬਰ »

ਤੇਜ਼ ਹਨੇਰੀ-ਝੱਖੜ ਨਾਲ ਪਿੰਡ ਬਸੰਤਕੋਟ ਤੇ ਸੰਗਤੂਵਾਲ 'ਚ ਪਸ਼ੂਆਂ ਦੀਆਂ ਸ਼ੈੱਡਾਂ ਢਹਿ-ਢੇਰੀ

ਕੋਟਲੀ ਸੂਰਤ ਮੱਲ੍ਹੀ, 9 ਮਈ (ਕੁਲਦੀਪ ਸਿੰਘ ਨਾਗਰਾ)-ਤੇਜ਼ ਹਨੇਰੀ-ਝੱਖੜ ਨੇ ਬੀਤੀ ਰਾਤ ਜਿੱਥੇ ਇਲਾਕੇ ਅੰਦਰ ਬਿਜਲੀ ਸਪਲਾਈ ਨੂੰ ਬਹੁਤ ਪ੍ਰਭਾਵਿਤ ਕੀਤਾ, ਉੱਥੇ ਨੇੜਲੇ ਪਿੰਡ ਬਸੰਤਕੋਟ ਤੇ ਸੰਗਤੂਵਾਲ 'ਚ ਪਸ਼ੁੂਆਂ ਦੀਆਂ ਸ਼ੈੱਡਾਂ ਦੀਆਂ ਟੀਨਾਂ ਉੱਡਣ ਕਰ ਕੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਘੁਮਾਣ ਵਿਖੇ ਦੁਕਾਨਾਂ ਖੁੱਲ੍ਹਵਾਉਣ ਲਈ ਕੀਤਾ ਪ੍ਰਦਰਸ਼ਨ

ਘੁਮਾਣ, 9 ਮਈ (ਬੰਮਰਾਹ)-ਕਸਬਾ ਘੁਮਾਣ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਪਹੁੰਚ ਕੇ ਪੂਰੇ ਬਾਜ਼ਾਰ ਵਿਚ ਪ੍ਰਦਰਸ਼ਨ ਕੀਤਾ | ਇਸ ਮੌਕੇ ਜਥੇਬੰਦੀ ਵਲੋਂ ਬਾਜ਼ਾਰ ...

ਪੂਰੀ ਖ਼ਬਰ »

ਬੀਬੀ ਸੁੰਦਰੀ ਗੁਰਦੁਆਰਾ ਨੰੂ ਜਾਣ ਵਾਲੀ ਸੰਪਰਕ ਸੜਕ ਟੁੱਟਣੀ ਸ਼ੁਰੂ

ਪੁਰਾਣਾ ਸ਼ਾਲਾ, 9 ਮਈ (ਅਸ਼ੋਕ ਸ਼ਰਮਾ)-ਬਹਾਦਰ ਤੋਂ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨੰੂ ਜਾਣ ਵਾਲੀ ਸੰਪਰਕ ਸੜਕ ਕੰਢੇ ਗੰਦਾ ਨਾਲਾ ਨਾ ਹੋਣ ਕਰਕੇ ਅਤੇ ਪਿੰਡ ਦਾ ਆਵਾਰਾ ਪਾਣੀ ਫਿਰਨ ਨਾਲ ਨਵੀਂ ਬਣੀ ਸੜਕ ਟੁੱਟਣੀ ਸ਼ੁਰੂ ਹੋ ਗਈ ਹੈ | ਜਦੋਂ ਕਿ ਹਾਲ ਵਿਚ ਹੀ ਮੰਡੀ ...

ਪੂਰੀ ਖ਼ਬਰ »

2022 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਲਾਡੀ, ਲਵਲੀ

ਫਤਹਿਗੜ੍ਹ ਚੂੜੀਆਂ, 9 ਮਈ (ਐੱਮ.ਐੱਸ. ਫੁੱਲ)-ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ, ਜਦ ਕਿ ਅਕਾਲੀ ਦਲ ਪਾਰਟੀ ਹੀ ਲੋਕਾਂ ਦੀਆਂ ਆਸਾਂ ਉਪਰ ਖਰੀ ਉਤਰ ਸਕਦੀ ਹੈ, ਕਿਉਂਕਿ ਸਰਕਾਰ ਵਲੋਂ ਮਿਲਣ ਵਾਲੀਆਂ ਸਭ ਸਹੂਲਤਾਂ ਆਪਣੇ ਚਹੇਤਿਆਂ ਤੱਕ ਹੀ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਕਾਟੋ ਕਲੇਸ਼ 'ਚੋਂ ਬਾਹਰ ਨਿਕਲ ਕੇ ਪੰਜਾਬ ਦੇ ਲੋਕਾਂ ਦੀ ਬਾਂਹ ਫੜੇ-ਇੰਦਰਜੀਤ ਰੰਧਾਵਾ

ਤਲਵੰਡੀ ਰਾਮਾਂ, 9 ਮਈ (ਹਰਜਿੰਦਰ ਸਿੰਘ ਖਹਿਰਾ)-ਪੰਜਾਬ ਵਿਚ ਕਾਂਗਰਸ ਦੇ ਮੁੱਖ ਮੰਤਰੀ ਤੋਂ ਲੈ ਕੇ ਮੰਤਰੀਆਂ ਅਤੇ ਵਿਧਾਇਕਾਂ ਦਰਮਿਆਨ ਵਿਕਾਸ ਅਤੇ ਇਨਸਾਫ ਦੇ ਮੁੱਦੇ ਤਹਿਤ ਕਾਟੋ ਕਲੇਸ਼ ਪੂਰੇ ਸਿਖਰਾਂ 'ਤੇ ਚੱਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ©ਗਟਾਵਾ ਵਿਧਾਨ ਸਭਾ ...

ਪੂਰੀ ਖ਼ਬਰ »

ਲੰਗਰਾਂ ਲਈ ਕਣਕ ਦੀ ਉਗਰਾਹੀ ਸ਼ੁਰੂ, ਕਸਬਾ ਨੌਸ਼ਹਿਰਾ ਮੱਝਾ ਸਿੰਘ ਤੋਂ ਅੱਜ ਤੁਰੇਗਾ 15ਵਾਂ ਜਥਾ

ਨੌਸ਼ਹਿਰਾ ਮੱਝਾ ਸਿੰਘ, 9 ਮਈ (ਤਰਸੇਮ ਸਿੰਘ ਤਰਾਨਾ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾਏ ਜਾਣ ਲਈ ਸਾਂਝਾ ਕਿਸਾਨ ਮੋਰਚਾ ਸੰਘਰਸ਼ ਵਲੋਂ ਦਿੱਲੀ ਬਾਰਡਰ 'ਤੇ ਬੀਤੇ ਮਹੀਨੀਆਂ ਤੋਂ ਜਾਰੀ ਦੇਸ਼ ਵਿਆਪੀ ਧਰਨੇ 'ਚ ਬੈਠੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਪੰਜਗਰਾਈਆਂ, 9 ਮਈ (ਬਲਵਿੰਦਰ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਪਿੰਡ ਕਰਨਾਮਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਅਤੇ ਸ਼ਰਧਾ ਭਾਵਨਾ ਸਹਿਤ ਕੀਰਤਨ ਸਮਾਗਮ ਕਰਵਾਇਆ ਗਿਆ | ਦਮਦਮੀ ...

ਪੂਰੀ ਖ਼ਬਰ »

ਰਜਵਾਹਿਆਂ ਦੀ ਸਫ਼ਾਈ, ਮੁਰੰਮਤ ਤੇ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਯੋਗ ਉਪਰਾਲਾ ਕਰਨ ਦੀ ਲੋੜ-ਔਲਖ

ਪੁਰਾਣਾ ਸ਼ਾਲਾ, 9 ਮਈ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਕਿਸਾਨਾਂ ਨੰੂ ਖੇਤੀ ਸਿੰਚਾਈ ਕੁਦਰਤੀ ਸੋਮਾ ਨਹਿਰੀ ਪਾਣੀ ਸਹੀ ਤਰੀਕੇ ਨਾਲ ਨਾ ਮਿਲਣ ਦਾ ਮੁੱਦਾ ਪੰਜਾਬ ਪੱਧਰ ਦਾ ਬਣਦਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਉੱਘੇ ਸਮਾਜ ਸੇਵਕ ਗੁਰਭੇਜ ਸਿੰਘ ਔਲਖ, ਬਾਲ ...

ਪੂਰੀ ਖ਼ਬਰ »

ਰਜਵਾਹਿਆਂ ਦੀ ਸਫ਼ਾਈ, ਮੁਰੰਮਤ ਤੇ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਯੋਗ ਉਪਰਾਲਾ ਕਰਨ ਦੀ ਲੋੜ-ਔਲਖ

ਪੁਰਾਣਾ ਸ਼ਾਲਾ, 9 ਮਈ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਕਿਸਾਨਾਂ ਨੰੂ ਖੇਤੀ ਸਿੰਚਾਈ ਕੁਦਰਤੀ ਸੋਮਾ ਨਹਿਰੀ ਪਾਣੀ ਸਹੀ ਤਰੀਕੇ ਨਾਲ ਨਾ ਮਿਲਣ ਦਾ ਮੁੱਦਾ ਪੰਜਾਬ ਪੱਧਰ ਦਾ ਬਣਦਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਉੱਘੇ ਸਮਾਜ ਸੇਵਕ ਗੁਰਭੇਜ ਸਿੰਘ ਔਲਖ, ਬਾਲ ...

ਪੂਰੀ ਖ਼ਬਰ »

ਨਾਨਕ ਚੱਕ 'ਚ ਸੰਤਾਂ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਨਹੀਂ ਮਨਾਈ ਜਾਵੇਗੀ-ਮਹੰਤ ਤਿਲਕ ਦਾਸ

ਅਲੀਵਾਲ, 9 ਮਈ (ਸੁੱਚਾ ਸਿੰਘ ਬੁੱਲੋਵਾਲ)-ਅੱਜ ਪਿੰਡ ਨਾਨਕ ਚੱਕ ਵਿਚ ਬਾਬਾ ਸ੍ਰੀ ਚੰਦ ਮੰਦਰ ਦੇ ਮੁੱਖ ਸੇਵਾਦਾਰ ਮਹੰਤ ਤਿਲਕ ਦਾਸ ਦੀ ਯੋਗ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਫੈਸਲਾ ਕੀਤਾ ਗਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਦੱਸੇ ਹੋਏ ਨਿਯਮਾਂ ਦੀ ਪਾਲਣਾ ...

ਪੂਰੀ ਖ਼ਬਰ »

ਅਮਰੀਕ ਸਿੰਘ ਸਰਸਪੁਰ ਨੂੰ ਭਾਕਿਯੂ (ਲੱਖੋਵਾਲ) ਦੇ ਬਲਾਕ ਧਾਰੀਵਾਲ ਦਾ ਪ©ਧਾਨ ਨਿਯੁਕਤ

ਧਾਰੀਵਾਲ, 9 ਮਈ (ਸਵਰਨ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ©ਧਾਨ ਮਾਸਟਰ ਗੁਰਨਾਮ ਸਿੰਘ ਸੰਘਰ ਦੀ ਅਗਵਾਈ ਹੇਠ ਵਿਸ਼ੇਸ ਮੀਟਿੰਗ ਹੋਈ, ਜਿਸ ਵਿਚ ਅਮਰੀਕ ਸਿੰਘ ਸ਼ਰਸਪੁਰ ਨੂੰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦਾ ਬਲਾਕ ਧਾਰੀਵਾਲ ਦੇ ਪ©ਧਾਨ ...

ਪੂਰੀ ਖ਼ਬਰ »

ਪਾਣੀ ਬਚਾਉਣ ਦੀ ਮੁਹਿੰਮ 'ਚ ਯੋਗਦਾਨ ਪਾਉਂਦਿਆਂ ਬਿਨਾਂ ਕੱਦੂ ਕੀਤੇ ਝੋਨਾ ਲਗਾਉਣਾ ਕੀਤਾ ਸ਼ੁਰੂ

ਵਡਾਲਾ ਗ੍ਰੰਥੀਆਂ, 9 ਮਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪਾਣੀ ਦੇ ਨਿਰੰਤਰ ਡਿਗ ਰਹੇ ਪੱਧਰ ਨੂੰ ਰੋਕਣ ਲਈ ਸਰਕਾਰਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਕਿਸਾਨਾਂ ਨੂੰ 10 ਜੂਨ ਤੋਂ ਪਹਿਲਾਂ ਝੋਨਾ ਲਗਾਉਣ ਦੀ ਮਨਾਹੀ ਕੀਤੀ ਗਈ ਹੈ | ਹੁਣ ਕਿਸਾਨਾਂ ਨੇ ਵੀ ਪਾਣੀ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਨੇ ਸਰਕਾਰ ਨੂੰ ਨਿਯੁਕਤੀ ਪੱਤਰ ਜਲਦ ਦੇਣ ਦੀ ਕੀਤੀ ਅਪੀਲ

ਘੱਲੂਘਾਰਾ ਸਾਹਿਬ, 9 ਮਈ (ਮਿਨਹਾਸ)-ਪਿਛਲੇ ਲੰਬੇ ਸਮੇਂ ਤੋਂ ਪੰਜਾਬ ਰਾਜ ਬਿਜਲੀ ਬੋਰਡ ਵਿਚ ਦੋ ਸਾਲ ਦੀ ਲਾਈਨਮੈਨ ਅਪਰੇਂਟਰਸ਼ਿਪ ਕਰਨ ਤੋਂ ਬਾਅਦ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰ ਲਾਈਨਮੈਨ ਨÏਜਵਾਨ ਸਰਕਾਰ ਦੀ ਬੇਰੁਖ਼ੀ ...

ਪੂਰੀ ਖ਼ਬਰ »

ਨੂਰਪੁਰ ਸਿਵਲ ਹਸਪਤਾਲ ਕੋਵਿਡ ਕੇਂਦਰ ਬਣੇਗਾ, 50 ਬਿਸਤਰਿਆਂ ਦੀ ਮਿਲੇਗੀ ਸਹੂਲਤ

ਡਮਟਾਲ, 9 ਮਈ (ਰਾਕੇਸ਼ ਕੁਮਾਰ)-ਸਰਕਾਰ ਅਤੇ ਪ੍ਰਸ਼ਾਸਨ ਨੇ ਸਿਵਲ ਹਸਪਤਾਲ ਨੂਰਪੁਰ ਨੰੂ 50 ਬਿਸਤਰਿਆਂ ਦਾ ਕੋਵਿਡ ਸੈਂਟਰ ਬਣਾਉਣ ਦਾ ਫੈਸਲਾ ਕੀਤਾ ਹੈ ਅਤੇ ਨੂਰਪੁਰ ਵਿਚ ਕੋਵਿਡ ਸੈਂਟਰ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਇੱਥੋਂ ਦੇ ਮਰੀਜ਼ਾਂ ਨੰੂ ਸਿਹਤ ਲਾਭ ਵੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਅੱਜ ਤੋਂ ਖੁੱਲ੍ਹਣਗੀਆਂ ਰੁਟੇਸ਼ਨ ਵਾਈਜ਼ ਦੁਕਾਨਾਂ ਹਲਵਾਈ ਦੀਆਂ ਦੁਕਾਨਾਂ ਪ੍ਰਸ਼ਾਸਨ ਨੇ ਰੁਟੇਸ਼ਨ ਵਿਚ ਨਹੀਂ ਕੀਤੀਆਂ ਸ਼ਾਮਿਲ

ਪਠਾਨਕੋਟ, 9 ਮਈ (ਆਸ਼ੀਸ਼ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੋਮਵਾਰ ਤੋਂ ਦੁਕਾਨਦਾਰਾਂ ਨੰੂ ਰਿਆਇਤ ਦਿੰਦੇ ਹੋਏ ਉਨ੍ਹਾਂ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਕੁਝ ਨਵੇਂ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ਹੁਕਮਾਂ ਵਿਚ ...

ਪੂਰੀ ਖ਼ਬਰ »

ਪਠਾਨਕੋਟ ਵਿਚ ਕੋਰੋਨਾ ਦੇ 232 ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਨਾਲ 4 ਮਰੀਜ਼ਾਂ ਦੀ ਮੌਤ

ਪਠਾਨਕੋਟ, 9 ਮਈ (ਸੰਧੂ)-ਜ਼ਿਲ੍ਹਾ ਪਠਾਲਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 232 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ ਚਾਰ ਕੋਰੋਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ | ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿਚ ਅੱਜ 197 ਮਰੀਜ਼ ਸਿਹਤਯਾਬ ਹੋਏ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਕੁੱਲ ਕੇਸ 12699 ਆਏ ਹਨ | ਜਿਨ੍ਹਾਂ ਵਿਚੋਂ 9967 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 268 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2464 ਹੈ | ਉਨ੍ਹਾਂ ਲੋਕਾਂ ਨੰੂ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਮਾਜਿਕ ਦੂਰੀ, ਮਾਸਕ ਦੀ ਵਰਤੋਂ ਅਤੇ ਸੈਨੇਟਾਈਜ਼ਰ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਇਸ ਮਹਾਂਮਾਰੀ 'ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ ਵਿਚ ਅੱਜ ਤੋਂ ਖੁੱਲ੍ਹਣਗੀਆਂ ਰੁਟੇਸ਼ਨ ਵਾਈਜ਼ ਦੁਕਾਨਾਂ

ਪਠਾਨਕੋਟ, 9 ਮਈ (ਆਸ਼ੀਸ਼ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੋਮਵਾਰ ਤੋਂ ਦੁਕਾਨਦਾਰਾਂ ਨੰੂ ਰਿਆਇਤ ਦਿੰਦੇ ਹੋਏ ਉਨ੍ਹਾਂ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਕੁਝ ਨਵੇਂ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ਹੁਕਮਾਂ ਵਿਚ ...

ਪੂਰੀ ਖ਼ਬਰ »

ਜੈ ਮਾਂ ਜਗਦੰਬੇ ਸੇਵਾ ਸਮਿਤੀ ਨੇ ਮੇਅਰ ਪੰਨਾ ਲਾਲ ਭਾਟੀਆ ਨੰੂ ਕੀਤਾ ਸਨਮਾਨਿਤ

ਪਠਾਨਕੋਟ, 9 ਮਈ (ਸੰਧੂ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਕੁਲਦੀਪ ਮਿਨਹਾਸ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਠਾਨਕੋਟ ਨਗਰ ਨਿਗਮ ਦੇ ਨਵ ਨਿਯੁਕਤ ਮੇਅਰ ਪੰਨਾ ਲਾਲ ਭਾਟੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ...

ਪੂਰੀ ਖ਼ਬਰ »

ਨਵ-ਨਿਯੁਕਤ ਸਰਕਲ ਦੋਸਤਪੁਰ ਪ੍ਰਧਾਨ ਗੁਰਦੀਪ ਸਿੰਘ ਬੋਹੜਵਡਾਲਾ ਦਾ ਵਰਕਰਾਂ ਵਲੋਂ ਸਨਮਾਨ

ਕਲਾਨੌਰ, 9 ਮਈ (ਪੁਰੇਵਾਲ)-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ, ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ, ਮੀਤ ਪ੍ਰਧਾਨ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਅਤੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਤੋਂ ਇਲਾਵਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਕਿਸਾਨ ਆਗੂ ਬਾਜ਼ਾਰਾਂ ਦੀ ਤਾਲਾਬੰਦੀ ਖ਼ਿਲਾਫ਼ ਗਰਜੇ

ਕਾਹਨੂੰਵਾਨ, 9 ਮਈ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਸਥਾਨਕ ਕਿਸਾਨ ਆਗੂਆਂ ਵਲੋਂ ਕਾਹਨੂੰਵਾਨ ਬਾਜ਼ਾਰ ਖੁਲਵਾਉਣ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਫੋਰਸ ਯੂਥ ਕਲੱਬ ਨੇ ਮੇਅਰ ਨੰੂ ਕੀਤਾ ਸਨਮਾਨਿਤ

ਪਠਾਨਕੋਟ, 9 ਮਈ (ਚੌਹਾਨ)-ਫੋਰਸ ਯੂਥ ਕਲੱਬ ਦੇ ਚੇਅਰਮੈਨ ਪੰਕਜ ਭਗਤ ਦੀ ਅਗਵਾਈ 'ਚ ਇਕ ਵਫਦ ਮੇਅਰ ਪੰਨਾ ਲਾਲ ਭਾਟੀਆ ਨੰੂ ਮਿਲਿਆ | ਉਨ੍ਹਾਂ ਪੰਨਾ ਲਾਲ ਭਾਟੀਆ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਮੇਅਰ ਪੰਨਾ ਲਾਲ ਭਾਟੀਆ ਨੇ ਫ਼ੋਰਸ ਯੂਥ ਕਲੱਬ ਦੇ ਸਮੂਹ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ

ਪਠਾਨਕੋਟ, 9 ਮਈ (ਸੰਧੂ)-ਕੋਰੋਨਾ ਮਹਾਂਮਾਰੀ ਕਰਕੇ ਹਲਾਤਾਂ ਨੰੂ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਦਿਸ਼ਾ ਨਿਰਦਸ਼ਾਂ ਦੀ ਪਾਲਣਾ ਕਰਦੇ ਹੋਏ ਸਰਬੱਤ ਖਾਲਸਾ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ...

ਪੂਰੀ ਖ਼ਬਰ »

ਪਿੰਡ ਬਿਆਸ ਲਾਹੜੀ ਅਤੇ ਨੌਸ਼ਹਿਰਾ ਨਲਬੰਦਾ ਵਿਖੇ ਗਲੀਆਂ, ਨਾਲੀਆਂ ਬਣਾਉਣ ਦਾ ਕੰਮ ਸ਼ੁਰੂ

ਪਠਾਨਕੋਟ, 9 ਮਈ (ਸੰਧੂ)-ਵਿਧਾਨ ਸਭਾ ਹਲਕਾ ਪਠਾਨਕੋਟ ਦੇ ਅਧੀਨ ਆਉਂਦੇ ਪਿੰਡ ਬਿਆਸ ਲਾਹੜੀ ਅਤੇ ਨੌਸ਼ਹਿਰਾ ਨਲਬੰਦਾ ਵਿਖੇ ਲੋਕਾਂ ਦੀ ਸਹੂਲਤ ਲਈ ਗਲੀਆਂ ਅਤੇ ਨਾਲੀਆਂ ਦਾ ਨਿਰਮਾਣ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ...

ਪੂਰੀ ਖ਼ਬਰ »

ਸਾਹਿਤ ਕਲਸ਼ ਸੰਸਥਾ ਪਠਾਨਕੋਟ ਵਲੋਂ ਮਾਂ ਦਿਵਸ 'ਤੇ ਆਨਲਾਈਨ ਸਮਾਗਮ ਕਰਵਾਇਆ

ਪਠਾਨਕੋਟ, 9 ਮਈ (ਸੰਧੂ)-ਸਾਹਿਤ ਕਲਸ਼ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਪ੍ਰਧਾਨ ਡਾ: ਮਨੂ ਮੇਹਰਬਾਨ ਦੀ ਅਗਵਾਈ ਵਿਚ ਮਾਂ ਦਿਵਸ ਦੇ ਸਬੰਧ ਵਿਚ ਆਨਲਾਈਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੰਸਥਾ ਦੇ ਸੰਸਥਾਪਕ ਸਾਗਰ ਸੂਦ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਆਨਲਾਈਨ ...

ਪੂਰੀ ਖ਼ਬਰ »

ਤੁਹਾਡੀ ਇਕ ਪਹਿਲ ਕਿਸੇ ਦੀ ਜ਼ਿੰਦਗੀ ਬਦਲ ਸਕਦੀ ਹੈ-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ

ਪਠਾਨਕੋਟ, 9 ਮਈ (ਸੰਧੂ)-ਕੋਵਿਡ 19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਈ ਤਾਲਾਬੰਦੀ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੱਧਰ 'ਤੇ ਹੈਲਪ ਲਾਈਨ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਤਾਲਾਬੰਦੀ ਦੌਰਾਨ ਜੇਕਰ ਕਿਸੇ ਵੀ ਬੱਚੇ ਦੇ ਸਬੰਧ ਵਿਚ ਕੋਈ ਵੀ ...

ਪੂਰੀ ਖ਼ਬਰ »

ਕੋਰੋਨਾ ਲਈ ਮਜ਼ਬੂਤ ਅਤੇ ਇਕ ਫ਼ੈਸਲਾ ਕਰੇ ਸਰਕਾਰ-ਮਾ: ਮੋਹਣ ਲਾਲ

ਪਠਾਨਕੋਟ, 9 ਮਈ (ਚੌਹਾਨ)-ਪੰਜਾਬ ਵਿਚ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਮਹਾਂਮਾਰੀ ਨੰੂ ਲੈ ਕੇ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਣ ਲਾਲ ਨੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਪ੍ਰਦੇਸ਼ ਸਰਕਾਰ ਕੋਰੋਨਾ ਨੰੂ ਲੈ ਕੇ ਗੰਭੀਰ ਨਹੀਂ | ਉਹ ਇਸ ਮਹਾਂਮਾਰੀ ਵਿਚ ਵੀ ਵਪਾਰਕ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨੁੱਖਤਾ ਦੇ ਭਲੇ ਲਈ ਅੱਗੇ ਆ ਕੇ ਕੰਮ ਕਰਨਾ ਸ਼ਲਾਘਾਯੋਗ-ਕਨਵਰ ਮਿੰਟੂ

ਪਠਾਨਕੋਟ, 9 ਮਈ (ਆਸ਼ੀਸ਼ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਅਤੇ ਮਨੁੱਖਤਾ ਦੇ ਭਲੇ ਲਈ ਅੱਗੇ ਆ ਕੇ ਕੰਮ ਕਰਨਾ ਇਕ ਸ਼ਲਾਘਾਯੋਗ ਕਦਮ ਹੈ | ਉਕਤ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਉਡਾਨ ਪ੍ਰੋਜੈਕਟ ਤੇ ਵਰਡ ਆਫ਼ ਦਾ ਡੇਅ ਸਬੰਧੀ ਆਨਲਾਈਨ ਮੁਲਾਂਕਣ 10 ਤੇ 12 ਨੰੂ

ਪਠਾਨਕੋਟ, 9 ਮਈ (ਸੰਧੂ)-ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੰੂ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ | ਇਸੇ ਲੜੀ ਤਹਿਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ਼ ਦਾ ਡੇਅ ਐਕਟੀਵਿਟੀ ਤਹਿਤ ਆਮ ਗਿਆਨ, ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਦਿਹਾਤੀ ਦੁਆਰਾ ਪਰਸ਼ੂ ਰਾਮ ਦੀ ਜੈਅੰਤੀ ਨਾ ਮਨਾਉਣ ਦਾ ਫ਼ੈਸਲਾ

ਡਮਟਾਲ, 9 ਮਈ (ਰਾਕੇਸ਼ ਕੁਮਾਰ)-ਬ੍ਰਾਹਮਣ ਸਭਾ ਦਿਹਾਤੀ ਦੇ ਪ੍ਰਧਾਨ ਕਰਮਚੰਦ ਸ਼ਰਮਾ ਨੇ ਕਿਹਾ ਕਿ 14 ਮਈ ਨੰੂ ਪਰਸ਼ੂ ਰਾਮ ਜੈਅੰਤੀ ਦਾ ਕੋਈ ਵੀ ਪ੍ਰੋਗਰਾਮ ਕੋਰੋਨਾ ਮਹਾਂਮਾਰੀ ਦੇ ਕਾਰਨ ਨਹੀਂ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਮੂਹ ਦੇਸ਼ ਵਾਸੀਆਂ ਨੰੂ ਪਰਸ਼ੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX