ਤਾਜਾ ਖ਼ਬਰਾਂ


ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  20 minutes ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  23 minutes ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  54 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  44 minutes ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  about 1 hour ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 2 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 2 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 2 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 2 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  about 3 hours ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  about 1 hour ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 3 hours ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 4 hours ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 4 hours ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 5 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

18 ਤੋਂ 44 ਸਾਲਾ ਲੋਕਾਂ ਦੇ ਕੋਰੋਨਾ ਵਿਰੋਧੀ ਵੈਕਸੀਨ ਦਾ ਜ਼ਿਲ੍ਹਾ ਹਸਪਤਾਲ 'ਚ ਖੱੁਲ੍ਹ ਨਾ ਸਕਿਆ ਖਾਤਾ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਅੱਜ ਤੋਂ 18 ਤੋਂ 44 ਸਾਲਾ ਲੋਕਾਂ ਦੇ ਕੋਰੋਨਾ ਵਿਰੋਧੀ ਵੈਕਸੀਨ ਲਗਵਾਉਣ ਲਈ ਐਲਾਨ ਕੀਤੀ ਮੁਹਿੰਮ ਦੀ ਸ਼ੁਰੂਆਤ ਅੱਜ ਸਿਵਲ ਸਰਜਨ ਡਾਕਟਰ ਗੁਰਦੀਪ ਸਿੰਘ ਕਪੂਰ ਵਲੋਂ ਦੁਪਹਿਰ ਤੋਂ ਪਹਿਲੇ ਹੀ ਕਰੀਬ 11 ਕੁ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ

ਬੰਗਾ, 10 ਮਈ (ਨੂਰਪੁਰ)- ਥਾਣਾ ਸਦਰ ਬੰਗਾ ਪੁਲਿਸ ਨੇ ਪਿੰਡ ਕਰਨਾਣਾ ਵਿਖੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਦੋਸ਼ ਤਹਿਤ ਇਕ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ | ਏ. ਐਸ. ਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਸੋਭੂਵਾਲ ਏ.ਐੱਸ.ਆਈ.ਤੋਂ ਪਦ-ਉੱਨਤ ਹੋ ਕੇ ਬਣੇ ਸਬ ਇੰਸਪੈਕਟਰ

ਬਲਾਚੌਰ, 10 ਮਈ (ਸ਼ਾਮ ਸੁੰਦਰ ਮੀਲੂ)- ਸਬ ਡਵੀਜ਼ਨ ਬਲਾਚੌਰ ਦੇ ਪਿੰਡ ਸੋਭੂਵਾਲ ਦੇ ਜੰਮਪਲ ਰੂਪਨਗਰ ਦੇ ਥਾਣਾ ਭਗਵੰਤਪੁਰਾ ਵਿਖੇ ਬਤੌਰ ਏ.ਐੱਸ.ਆਈ. ਤੈਨਾਤ ਸੁਭਾਸ਼ ਚੰਦਰ ਨੂੰ ਪੁਲਿਸ ਵਿਭਾਗ ਵਲੋਂ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਨ 'ਤੇ ਤਰੱਕੀ ਦੇ ਸਟਾਰ ਡੀ.ਐੱਸ.ਪੀ. ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕੰਦਪੁਰ ਕਾਲਜ 'ਚ ਵੈਬੀਨਾਰ

ਮੁਕੰਦਪੁਰ, 10 ਮਈ (ਦੇਸ ਰਾਜ ਬੰਗਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰੋ. (ਡਾ.) ਜਸਪਾਲ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਰਹਿਨੁਮਾਈ ਹੇਠ ਮੁਕੰਦਪੁਰ ਕਾਲਜ ਦੇ ਪਿ੍ੰਸੀਪਲ ਡਾ. ਗੁਰਜੰਟ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

20, 21 ਮਈ ਦੀ ਕਲਮ ਛੋੜ ਹੜਤਾਲ ਦਾ ਸਮਰਥਨ ਕਰਨਗੇ ਪੀ.ਡਬਲਿਊ.ਡੀ. ਕਾਮੇ

ਨਵਾਂਸ਼ਹਿਰ, 10 ਮਈ (ਹਰਵਿੰਦਰ ਸਿੰਘ)- ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਮੱਲਪੁਰੀ ਦੀ ਪ੍ਰਧਾਨਗੀ ਹੇਠ ਹੋਈ ਪੀ.ਡਬਲਿਊ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਸੁਖਰਾਮ ਨੇ ਕਿਹਾ ਕਿ ਕੇਂਦਰ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਹੁਣ ਤੱਕ 269946 ਮੀਟਿ੍ਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਅੰਤਿਮ ਪੜਾਅ 'ਤੇ ਹੈ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ ਮੰਡੀਆਂ 'ਚ ਪਹੁੰਚੀ ਸਾਰੀ 269946 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ 400 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬੰਗਾ, 10 ਮਈ (ਨੂਰਪੁਰ)- ਥਾਣਾ ਸਦਰ ਪੁਲਿਸ ਬੰਗਾ ਵਲੋਂ 400 ਨਸ਼ੇ ਵਾਲੀਆਂ ਗੋਲੀਆਂ ਸਮੇਤ ਹਰਦੀਪ ਸਿੰਘ ਉਰਫ ਮੇਜਰ ਵਾਸੀ ਲੰਗੇਰੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ | ਏ. ਐਸ. ਆਈ ਸ਼ਿੰਦਰਪਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਲੱਖਪੁਰ ਤੋਂ ਲੰਗੇਰੀ ਗਸ਼ਤ ਕਰ ਰਹੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ

ਬੰਗਾ, 10 ਮਈ (ਨੂਰਪੁਰ)- ਥਾਣਾ ਸ਼ਹਿਰੀ ਪੁਲਿਸ ਨੇ 8 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ | ਅਮਰਜੀਤ ਸਿੰਘ ਏ. ਐਸ. ਆਈ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਹੱਲਾ ਡਾ. ਅੰਬੇਡਕਰ ਨਗਰ ਤੋਂ ਗਸ਼ਤ ਦੌਰਾਨ ਇਕ ਮੋਟਰਸਾਇਕਲ ਨੂੰ ਰੋਕਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਤਿੰਨ ਦਿਨ ਬਿਜਲੀ ਬੰਦ ਰਹੇਗੀ

ਬਲਾਚੌਰ, 10 ਮਈ (ਮੀਲੂ)- 66 ਕੇ.ਵੀ. ਸਬ ਸਟੇਸ਼ਨ ਬਲਾਚੌਰ ਵਿਖੇ ਬਣੀ ਨਵੀਂ ਇਮਾਰਤ 'ਚ ਪੁਰਾਣੀ ਇਮਾਰਤ ਤੋਂ ਬੱਸ ਬਾਰ ਤੇ ਕੇਬਲਾਂ ਸ਼ਿਫ਼ਟ ਕਰਨ ਕਰਕੇ 11 ਮਈ ਤੋਂ 13 ਮਈ ਤੱਕ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਵੱਖ-ਵੱਖ ਫੀਡਰਾਂ 'ਤੇ ਕੰਮ ਅਨੁਸਾਰ ...

ਪੂਰੀ ਖ਼ਬਰ »

ਸੁੱਕੇ ਤੇ ਪੁਰਾਣੇ ਦਰੱਖ਼ਤ ਟੁੱਟ ਕੇ ਡਿਗਣ ਨਾਲ ਵਾਪਰ ਸਕਦਾ ਵੱਡਾ ਹਾਦਸਾ

ਮਜਾਰੀ/ਸਾਹਿਬਾ, 10 ਮਈ (ਨਿਰਮਲਜੀਤ ਸਿੰਘ ਚਾਹਲ)- ਗਰਮੀ ਦਾ ਮੌਸਮ ਆਉਣ ਨਾਲ ਬਲਾਚੌਰ-ਗੜ੍ਹਸ਼ੰਕਰ ਹਾਈਵੇਅ ਦੇ ਕਿਨਾਰਿਆਂ ਤੇ ਬਹੁਤ ਸਾਰੇ ਆਪਣੀ ਉਮਰ ਹੰਢਾ ਚੁੱਕੇ ਸੁੱਕੇ ਤੇ ਪੁਰਾਣੇ ਸੜਕ ਵੱਲ ਨੂੰ ਝੁਕੇ ਖੜੇ ਲੱਖਾਂ ਰੁਪਏ ਦੀ ਕੀਮਤ ਦੇ ਦਰਖ਼ਤ ਜੜ੍ਹਾਂ ਕਮਜ਼ੋਰ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਖੁਦਕਸ਼ੀ ਮਾਮਲੇ 'ਚ ਦੋ 'ਤੇ ਮਾਮਲਾ ਦਰਜ

ਬੰਗਾ, 10 ਮਈ (ਨੂਰਪੁਰ)- ਬੰਗਾ ਸ਼ਹਿਰੀ ਪੁਲਿਸ ਨੇ ਘਰੇਲੂ ਝਗੜੇ ਤੋਂ ਦੁਖੀ ਹੋ ਕੇ ਖੁਦਕਸ਼ੀ ਕਰਨ ਵਾਲੇ ਵਿਅਕਤੀ ਦੇ ਖੁਦਕੁਸ਼ੀ ਨੋਟ ਦੀ ਪੜਤਾਲ ਤਹਿਤ ਦੋ ਜਣਿਆਂ 'ਤੇ ਮਾਮਲਾ ਦਰਜ ਕਰ ਲਿਆ | ਬੰਗਾ ਪੁਲਿਸ ਨੂੰ ਹੰਸ ਰਾਜ ਪੁੱਤਰ ਅਸ਼ੋਕ ਕੁਮਾਰ ਵਾਸੀ ਡਾ. ਅੰਬੇਡਕਰ ਨਗਰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਵਲੋਂ ਕੇਂਦਰ ਖਿਲਾਫ਼ ਰੋਸ

ਪੱਲੀ ਝਿੱਕੀ, 10 ਮਈ (ਕੁਲਦੀਪ ਸਿੰਘ ਪਾਬਲਾ)- ਪੂਰੇ ਪੰਜਾਬ ਵਿਚ ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਪੰਜਾਬ ਸੀਟੂ ਦੀ ਸੂਬਾ ਕਮੇਟੀ ਇਕਾਈ ਵਲੋਂ ਯੂਨੀਅਨ ਦੀ ਕੇਂਦਰੀ ਕਮੇਟੀ ਦੇ ਫੈਸਲੇ ਅਨੁਸਾਰ ਬਲਾਕ ਪੱਧਰੀ ਇਕੱਠ ਕਰਕੇ ਮੋਦੀ ਸਰਕਾਰ ਦੀਆਂ ਤਾਨਾਸ਼ਾਹੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ 2 ਮੁਕੱਦਮੇ ਦਰਜ

ਨਵਾਂਸ਼ਹਿਰ, 10 ਮਈ (ਹਰਵਿੰਦਰ ਸਿੰਘ)- ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵਲੋਂ 2 ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 783 ਵਿਅਕਤੀਆਂ ਦੇ ਕੋਵਿਡ ਟੈੱਸਟ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 85 ਨਵੇਂ ਮਾਮਲੇ, 3 ਮੌਤਾਂ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 85 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 70 ਸਾਲਾ ਔਰਤ, 22 ਸਾਲਾ ਪੁਰਸ਼ ਅਤੇ 70 ਸਾਲਾ ਔਰਤ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਸਨ ਦੀ ਅੱਜ ਕੋਰੋਨਾ ਕਾਰਨ ...

ਪੂਰੀ ਖ਼ਬਰ »

ਐਸ. ਡੀ. ਐਮ ਵਲੋਂ ਬੰਗਾ 'ਚ ਦੁਕਾਨਦਾਰਾਂ ਤੋਂ ਸਹਿਯੋਗ ਦੀ ਮੰਗ

ਬੰਗਾ, 10 ਮਈ (ਜਸਬੀਰ ਸਿੰਘ ਨੂਰਪੁਰ)- ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਜਿਥੇ ਵੱਖ-ਵੱਖ ਵਪਾਰਕ ਅਦਾਰੇ ਬੰਦ ਕੀਤੇ ਗਏ ਹਨ ਉਥੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਖ-ਵੱਖ ਦਿਨਾਂ 'ਚ ਤਰਤੀਬਵਾਰ ਕੰਮ ਕਾਜ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ | ਵਿਰਾਜ ਤਿੜਕੇ ਐਸ. ਡੀ. ਐਮ ...

ਪੂਰੀ ਖ਼ਬਰ »

ਲਾਲ ਲਕੀਰ ਵਾਲੇ ਲੋਕਾਂ ਦੀ ਕਰਜ਼ੇ ਸਬੰਧੀ ਮੁਸ਼ਕਲ ਹੋਵੇਗੀ ਦੂਰ- ਚੇਅਰਮੈਨ ਸੂਦ

ਕਟਾਰੀਆਂ, 10 ਮਈ (ਨਵਜੋਤ ਸਿੰਘ ਜੱਖੂ)- ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੈ-ਰੋਜ਼ਗਾਰ ਨੂੰ ਵਧਾਉਣ ਅਤੇ ਗਰੀਬ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ...

ਪੂਰੀ ਖ਼ਬਰ »

ਪੰਜਾਬੀ ਲੋਕ ਗਾਇਕਾ ਮਿਸ ਨੀਲਮ ਨਾਲ ਦੁੱਖ ਦਾ ਪ੍ਰਗਟਾਵਾ

ਔੜ/ ਝਿੰਗੜਾਂ, 10 ਮਈ (ਕੁਲਦੀਪ ਸਿੰਘ ਝਿੰਗੜ)- ਪੰਜਾਬੀ ਲੋਕ ਗਾਇਕਾ ਮਿਸ ਨੀਲਮ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਦਵਿੰਦਰ ਕੌਰ ਬੀਤੇ ਦਿਨੀਂ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਦਿੱਲੀ 'ਚ ਕਿਸਾਨ- ਮਜ਼ਦੂਰ ਅੰਦੋਲਨ ਨੂੰ ਤੇਜ਼ ਕਰਨ ਲਈ ਪਿੰਡਾਂ ਵਿਚੋਂ ਜਥੇ ਜਾਣੇ ਅਰੰਭ - ਮਾਂਗਟ

ਘੁੰਮਣਾਂ, 10 ਮਈ (ਮਹਿੰਦਰਪਾਲ ਸਿੰਘ) - ਕਿਸਾਨ-ਮਜ਼ਦੂਰ ਦੋਆਬਾ ਏਕਤਾ ਵਲੋਂ ਦਿੱਲੀ 'ਚ ਕਿਸਾਨ -ਮਜ਼ਦੂਰ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਤੱਕ ਸੰਘਰਸ਼ ਜਾਰੀ ਰੱਖਾਂਗੇ | ਇਹ ਵਿਚਾਰ ਦੋਆਬਾ ਕਿਸਾਨ- ਮਜ਼ਦੂਰ ਏਕਤਾ ਦੇ ਮੈਂਬਰ ਸੁਰਿੰਦਰ ਸਿੰਘ ਮਾਂਗਟ ਨੇ ਪਿੰਡ ਮਾਂਗਟ ਵਿਖੇ ਕਿਸਾਨ-ਮਜ਼ਦੂਰਾਂ ਦੀ ਮੀਟਿੰਗ 'ਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਤੇ ਪਿੰਡਾਂ ਵਿਚੋਂ ਵਾਰੀ- ਵਾਰੀ ਜਥਾ ਭੇਜਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਭੁੱਲ ਜਾਵੇ ਕਿ ਅਸੀਂ ਸੱਤਾ ਦੇ ਸਿਰ 'ਤੇ ਅੰਦੋਲਨ ਨੂੰ ਦਬਾ ਲਵਾਂਗੇ | ਇਸ ਮੌਕੇ 'ਤੇ ਸੰਤੋਖ ਸਿੰਘ ਨੰਬਰਦਾਰ, ਬੁੱਧ ਸਿੰਘ, ਰਣਜੀਤ ਸਿੰਘ, ਸਤਵੀਰ ਸਿੰਘ, ਪ੍ਰਧਾਨ ਅਜਮੇਰ ਸਿੰਘ, ਚਮਨ ਲਾਲ, ਮੱਖਣ ਸਿੰਘ, ਸੋਢੀ ਸਿੰਘ, ਸੁਰਿੰਦਰ ਸਿੰਘ ਮਾਂਗਟ ਪੰਚ, ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ

ਮੁਕੰਦਪੁਰ, 10 ਮਈ (ਦੇਸ ਰਾਜ ਬੰਗਾ)- ਸਰਕਾਰੀ ਹਸਪਤਾਲ ਮੁਕੰਦਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਘ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦਾ ਅਰੰਭ ਕੀਤਾ ਗਿਆ | ਇਸ ਪ੍ਰਤੀ ਜਾਣਕਾਰੀ ਦਿੰਦਿਆਂ ਡਾ. ਸਿੰਮੀ ਕਲਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕੇਂਦਰ ਅਤੇ ਸੂਬਾ ਸਰਕਾਰ ਮਹਿੰਗਾਈ ਨੂੰ ਨੱਥ ਪਾਉਣ 'ਚ ਅਸਮਰਥ-ਬੀਬੀ ਸੁਨੀਤਾ ਚੌਧਰੀ

ਭੱਦੀ, 10 ਮਈ (ਨਰੇਸ਼ ਧੌਲ)- ਸਮੁੱਚੇ ਦੇਸ਼ ਅੰਦਰ ਜਿੱਥੇ ਕੋਰੋਨਾ ਮਹਾਂਮਾਰੀ ਨੇ ਹਰ ਵਰਗ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉੱਥੇ ਕੇਂਦਰ ਅਤੇ ਸੂਬਾ ਸਰਕਾਰ ਵੀ ਵੱਧ ਰਹੀ ਮਹਿੰਗਾਈ ਨੂੰ ਨੱਥ ਪਾਉਣ ਵਿਚ ਅਸਮਰਥ ਦਿਖਾਈ ਦੇ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਿਰਤੀ ਧਿਰ ਸਾਮਰਾਜੀ ਸ਼ਕਤੀਆਂ ਦਾ ਵਿਰੋਧ ਜਾਰੀ ਰੱਖੇਗੀ-ਰਾਣਾ

ਰੈਲਮਾਜਰਾ, 10 ਮਈ (ਸੁਭਾਸ਼ ਟੌਂਸਾ)- ਈਸਟ ਇੰਡੀਆ ਕੰਪਨੀ ਦੀ ਲੁੱਟ ਵਿਰੱੁਧ 10 ਮਈ 1857 ਨੂੰ ਦੇਸ਼ ਭਗਤ ਲੋਕਾਂ ਨੇ ਮੇਰਠ ਛਾਉਣੀ ਤੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਸ਼ੁਰੂ ਕੀਤੀ ਸੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਟੋਲ ਪਲਾਜ਼ਾ ਬਹਿਰਾਮ ਤੋਂ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ ਦਿੱਲੀ ਲਈ ਰਵਾਨਾ

ਬਹਿਰਾਮ, 10 ਮਈ (ਨਛੱਤਰ ਸਿੰਘ ਬਹਿਰਾਮ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ-ਮਜ਼ਦੂਰਾਂ ਦਾ ਅੰਦੋਲਨ ਜਾਰੀ ਹੈ | ਇਸ ਲੜੀ ਤਹਿਤ ਬਹਿਰਾਮ ਟੋਲ ਪਲਾਜ਼ਾ ਤੋਂ ਇਲਾਕੇ ਦੇ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ ਦਿੱਲੀ ...

ਪੂਰੀ ਖ਼ਬਰ »

ਭੰਗ ਬੂਟੀ ਬਣੀ ਨੌਜਵਾਨਾਂ ਦੀ ਬਰਬਾਦੀ ਦੀ ਜੜ੍ਹ- ਸਮਾਜ ਸੇਵੀ

ਸੰਧਵਾਂ, 10 ਮਈ (ਪੇ੍ਰਮੀ ਸੰਧਵਾਂ)- ਖੇਡ ਪ੍ਰਮੋਟਰ ਨਿਰਮਲ ਸਿੰਘ ਸੰਧੂ, ਦਲਜੀਤ ਸਿੰਘ ਘੁੰਮਣ, ਅਸ਼ੋਕ ਕੁਮਾਰ, ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ, ਪਿ੍ੰ. ਮੋਹਨ ਲਾਲ ਅਨੋਖਰਵਾਲ, ਜਥੇ. ਹਰਭਜਨ ਸਿੰਘ ਅਟਵਾਲ ਸਾਬਕਾ ਸਰਪੰਚ, ਜਥੇ. ਜਗਜੀਤ ਸਿੰਘ ਅਟਵਾਲ, ਜਸਵੀਰ ਸ਼ੀਰਾ, ...

ਪੂਰੀ ਖ਼ਬਰ »

ਸੂਦ ਜਠੇਰਿਆਂ ਦਾ ਮੇਲਾ ਮੁਲਤਵੀ

ਸੜੋਆ, 10 ਮਈ (ਨਾਨੋਵਾਲੀਆ)- ਸੁਦ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਜੋ 16 ਮਈ ਦਿਨ ਐਤਵਾਰ ਨੂੰ ਪਿੰਡ ਕੁੱਕੜਾਂ ਨੇੜੇ ਸੈਲਾ ਖੁਰਦ ਵਿਖੇ ਕਰਵਾਇਆ ਜਾਣਾ ਸੀ, ਕੋਰੋਨਾ ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਉਪਿੰਦਰ ਪ੍ਰਸ਼ਾਦ ਸੂਦ ਪ੍ਰਧਾਨ ...

ਪੂਰੀ ਖ਼ਬਰ »

ਝੋਨੇ ਦਾ ਬੀਜ ਲੈਣ ਲਈ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਕਿਸਾਨ-ਡਾ: ਰਾਜ ਕੁਮਾਰ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਸਾਉਣੀ ਸੀਜ਼ਨ ਦੌਰਾਨ ਵੱਖ-ਵੱਖ ਫ਼ਸਲਾਂ ਦੇ ਬੀਜਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਇਸ ਸਮੇਂ ਝੋਨੇ ਦੀ ਕਿਸਮ ਪੀ.ਆਰ. 121 ਦਾ ਬੀਜ ਕਿਸਾਨਾਂ ਨੂੰ 'ਪਹਿਲਾਂ ਆਓ ਅਤੇ ...

ਪੂਰੀ ਖ਼ਬਰ »

ਨਾਫਰੀ ਸੁਆਣ ਗੋਤ ਦੇ ਜਠੇਰਿਆਂ ਦਾ ਮੇਲਾ ਮੁਲਤਵੀ

ਮਜਾਰੀ/ਸਾਹਿਬਾ, 10 ਮਈ (ਨਿਰਮਲਜੀਤ ਸਿੰਘ ਚਾਹਲ)- ਨਾਫਰੀ ਸੁਆਣ ਗੋਤ ਦੇ ਜਠੇਰਿਆਂ 'ਤੇ 16 ਮਈ ਦਿਨ ਐਤਵਾਰ ਨੂੰ ਪਿੰਡ ਨੀਲੇਵਾੜੇ ਨੇੜੇ ਰੱਤੇਵਾਲ ਵਿਖੇ ਲੱਗ ਰਿਹਾ ਸਾਲਾਨਾ ਮੇਲਾ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਬਾਰੇ ਕਸਬਾ ਮਜਾਰੀ ...

ਪੂਰੀ ਖ਼ਬਰ »

ਨਵਾਂਸ਼ਹਿਰ ਦੇ ਸ਼ਹਿਰੀ ਖੇਤਰ 'ਚ ਕੋਰੋਨਾ ਮਰੀਜ਼ਾਂ ਲਈ ਅਕਾਲੀ ਦਲ ਵਲੋਂ ਘਰੇ ਖਾਣਾ ਪਹੁੰਚਾਉਣ ਦੀ ਮੁਹਿੰਮ ਸ਼ੁਰੂ

ਨਵਾਂਸ਼ਹਿਰ, 10 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਮਹਾਂਮਾਰੀ ਦੇ ਕਾਰਨ ਸਰਕਾਰਾਂ ਲੋਕਾਂ ਨੂੰ ਸਿਹਤ ਸੇਵਾਵਾਂ ਅਤੇ ਭੋਜਨ ਮੁਹੱਈਆ ਕਰਵਾਉਣ 'ਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਇਸ ਕੋਰੋਨਾ ਲਹਿਰ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ...

ਪੂਰੀ ਖ਼ਬਰ »

ਵਿਕਾਸ ਪੱਖੋਂ ਪਛੜਿਆ ਪਿੰਡ ਚਾਹਲ ਕਲਾਂ ਮੁੜ ਤੋਂ ਵਿਕਾਸ ਦੀਆਂ ਲੀਹਾਂ 'ਤੇ

ਮੁਕੰਦਪੁਰ - ਦੇਸ ਰਾਜ ਬੰਗਾ 9464331265 ਮੁਕੰਦਪੁਰ - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਹਲਕਾ ਬੰਗਾ 'ਚ ਪੈਂਦੇ ਪਿੰਡ ਚਾਹਲ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜ ਨਿਵੇਕਲੇ ਉਦਮ ਹਨ | ਬੰਗਾ ਤੋਂ 13 ਕਿਲੋਮੀਟਰ ਦੀ ਦੂਰੀ 'ਤੇ ਵਸਿਆ ਪਿੰਡ ਚਾਹਲ ਕਲਾਂ ਜ਼ਿਲ੍ਹੇ ਦਾ ਸਰਹੱਦੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੱਸੀ ਕੰਢੀ ਦੇ ਅਧਿਆਪਕ ਦੀ ਮੌਤ ਨਾਲ ਸੋਗ ਦੀ ਲਹਿਰ

ਦਸੂਹਾ, 10 ਮਈ (ਭੁੱਲਰ)- ਸਰਕਾਰੀ ਹਾਈ ਸਕੂਲ ਪੱਸੀ ਕੰਢੀ ਦੇ ਐੱਸ. ਐੱਸ. ਅਧਿਆਪਕ ਕਰਨੈਲ ਸਿੰਘ (48) ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਦੌੜ ਗਈ | ਇਸ ਸਬੰਧੀ ਹੈੱਡਮਾਸਟਰ ਜੌਬਿੰਦਰ ਸਿੰਘ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਬੁਖ਼ਾਰ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹੈ ਪੰਜਾਬ-ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ, 10 ਮਈ (ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕੇਸਾਂ ਅਤੇ ਆਕਸੀਜਨ ਦੀ ਕਮੀ ਨੂੰ ਲੈ ਕੇ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ | ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾ ਆਕਸੀਜਨ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 180ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 180ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਬੈਂਕਾਂ 'ਚ ਸਰਕਾਰੀ ਹੁਕਮਾਂ ਦੀਆਂ ਉਡੀਆਂ ਧੱਜੀਆਂ

ਕੋਟਫ਼ਤੂਹੀ, 10 ਮਈ (ਅਟਵਾਲ)-ਦਿਨੋਂ ਦਿਨ ਵੱਧ ਰਹੇ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਦਿਸਾਂ ਨਿਰਦੇਸ਼ ਦਿੱਤੇ ਹਨ, ਉਸ ਨੂੰ ਆਮ ਜਨਤਾ ਕੀ ਕੋਈ ਵੀ ਸਰਕਾਰੀ ਜਾ ਗੈਰ ਸਰਕਾਰੀ ਅਦਾਰਾ ਨਹੀ ਮੰਨਦਾ, ਇਸ ਸਬੰਧ ਵਿਚ ਜਿਉਂ ਹੀ ਅੱਜ ...

ਪੂਰੀ ਖ਼ਬਰ »

'ਆਪ' ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 10 ਮਈ (ਭੁੱਲਰ)- ਦਸੂਹਾ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਪਿੰ: ਸਰਿੰਦਰ ਸਿੰਘ ਬਸਰਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਨਿਰਮਲ ਸਿੰਘ ਪਹਿਲਵਾਨ ਹਾਜ਼ਰ ਸਨ | ਸ. ਬਸਰਾ ਨੇ ਕਿਹਾ ਕਿ 2022 ਵਿਚ ਪੰਜਾਬ ਵਿਚ ਆਪ ਦੀ ਸਰਕਾਰ ਬਣਨ ਤੇ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਦਾਤਾਰਪੁਰ ਨੂੰ ਬਣਾਇਆ ਜਾ ਰਿਹਾ ਹੈ ਆਧੁਨਿਕ ਤਕਨੀਕਾਂ ਨਾਲ ਲੈਸ

ਤਲਵਾੜਾ, 10 ਮਈ (ਅ.ਪ੍ਰ.)- ਦਾਤਾਰਪੁਰ ਵਿਖੇ ਸ਼ਿਵਪੁਰੀ ਮੋਕਸ਼ ਧਾਮ (ਸ਼ਮਸ਼ਾਨਘਾਟ) ਨੂੰ ਦਰਸ਼ਨੀਅ ਥਾਂ ਦੇ ਰੂਪ 'ਚ ਵਿਕਸਿਤ ਕਰਨ ਦਾ ਕੰਮ ਬਹੁਤ ਹੀ ਜ਼ੋਰਾਂ ਨਾਲ ਚੱਲ ਰਿਹਾ ਹੈ | ਇਸ ਕੰਮ ਨੂੰ ਸ੍ਰੀ ਮਣੀ ਮਹੇਸ਼ ਸੇਵਾ ਸੁਸਾਇਟੀ ਤਲਵਾੜਾ, ਸਵ. ਸ੍ਰੀ ਕਿਸ਼ੋਰੀ ਲਾਲ ...

ਪੂਰੀ ਖ਼ਬਰ »

ਪਿੰਡ ਢਡਿਆਲਾ 'ਚ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ

ਟਾਂਡਾ ਉੜਮੁੜ, 10 ਮਈ (ਕੁਲਬੀਰ ਸਿੰਘ ਗੁਰਾਇਆ)- ਹਲਕਾ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਢਡਿਆਲਾ ਵਿਚ ਦੋ ਸੜਕਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ, ਇਹ ਸੜਕਾਂ ਢਡਿਆਲਾ ਤੋੀ ਫੋਕਲ ਪੁਆਇੰਟ ਜਲੰਧਰ ਰੋਡ 'ਤੇ ਢਡਿਆਲਾ ਤੋ ਹੁਸ਼ਿਆਰਪੁਰ ਰੋਡ ਨੂੰ ਪਿੰਡ ਨਾਲ ਜੋੜਦੀਆਂ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਰੇਲਵੇ ਮੰਡੀ ਸਕੂਲ 'ਚ ਕਾਰਡ ਤੇ ਪੋਸਟਰ ਮੇਕਿੰਗ ਮੁਕਾਬਲੇ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰ: ਲਲਿਤਾ ਅਰੋੜਾ ਦੀ ਅਗਵਾਈ 'ਚ ਵਿਦਿਆਰਥਣਾਂ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਆਰਟ ਐਂਡ ਕਰਾਫ਼ਟ ...

ਪੂਰੀ ਖ਼ਬਰ »

ਡੀ.ਈ.ਓ. (ਸੈ.ਸਿ.) ਨੂੰ ਡੀ.ਈ.ਓ. (ਐਲੀ.ਸਿ.) ਦਾ ਵਾਧੂ ਚਾਰਜ ਦਿੱਤਾ

ਪੋਜੇਵਾਲ ਸਰਾਂ, 10 ਮਈ (ਨਵਾਂਗਰਾਈਾ)- ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਜਗਜੀਤ ਸਿੰਘ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿ.) ਸ਼ਹੀਦ ਭਗਤ ਸਿੰਘ ਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਦੇ ਬਕਾਏ ਜਾਰੀ ਕਰਨ ਦੀ ਮੰਗ

ਕਟਾਰੀਆਂ, 10 ਮਈ (ਨਵਜੋਤ ਸਿੰਘ ਜੱਖੂ) - ਪਿੰਡ ਲਾਦੀਆਂ ਦੇ ਮੋਹਤਬਾਰਾਂ ਤੇ ਪੰਚਾਇਤ ਮੈਂਬਰਾਂ ਨੇ ਪ੍ਰੈੱਸ ਨੋਟ ਰਾਹੀਂ ਪਿੰਡ 'ਚ ਮਨਰੇਗਾ ਕਾਮਿਆਂ ਦੇ ਬਕਾਏ ਦੇਣ ਦੀ ਮੰਗ ਕੀਤੀ ਹੈ | ਇਹਨਾਂ 'ਚ ਸ਼ਾਮਲ ਪਹਿਲਵਾਨ ਸਤਨਾਮ ਸਿੰਘ ਲਾਦੀਆਂ, ਪੰਚ ਪਰਮਜੀਤ ਕੌਰ, ਕਸ਼ਮਿੰਦਰ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਮੁਕੰਦਪੁਰ ਵਿਖੇ ਟੀ. ਐਸ. ਯੂ ਨੇ ਝੰਡਾ ਲਹਿਰਾਇਆ

ਮੁਕੰਦਪੁਰ, 10 ਮਈ (ਦੇਸ ਰਾਜ ਬੰਗਾ)- ਪਾਵਰਕਾਮ ਦਫ਼ਤਰ ਮੁਕੰਦਪੁਰ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ 'ਮਈ ਦਿਵਸ' ਨੂੰ ਸਮਰਪਿਤ ਦਫ਼ਤਰ ਦੇ ਮੁੱਖ ਗੇਟ ਦੇ ਮੂਹਰੇ ਯੂਨੀਅਨ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਮੁਲਾਜ਼ਮਾਂ ਵਲੋਂ ਦੋ ਘੰਟੇ ਕੰਮ-ਕਾਜ ...

ਪੂਰੀ ਖ਼ਬਰ »

ਕਣਕ ਸਾਂਭਣ ਉਪਰੰਤ ਕਿਸਾਨਾਂ ਦੇ ਕਾਫਲੇ ਸੰਘਰਸ਼ 'ਚ ਕੁੱਦਣ ਲਈ ਫਿਰ ਰਵਾਨਾ- ਰਣਜੀਤ ਸਿੰਘ ਰਟੈਂਡਾ

ਮੁਕੰਦਪੁਰ, 10 ਮਈ (ਦੇਸ ਰਾਜ ਬੰਗਾ)- ਕਣਕ ਦੀ ਫ਼ਸਲ ਸਾਂਭਣ ਉਪਰੰਤ ਕਿਸਾਨਾਂ ਦੇ ਕਾਫਲੇ ਵੱਡੀ ਤਾਦਾਤ ਵਿਚ ਦਿੱਲੀ ਸੰਘਰਸ਼ ਵਿਚ ਸ਼ਾਮਲ ਹੋਣ ਵਾਸਤੇ ਫਿਰ ਤੋਂ ਰਵਾਨਾ ਹੋਣ ਲੱਗ ਪਏ ਹਨ ਇਹ ਸ਼ਬਦ ਸ. ਰਣਜੀਤ ਸਿੰਘ ਰਟੈਂਡਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਨੇ ...

ਪੂਰੀ ਖ਼ਬਰ »

ਬੰਗਾ 'ਚ 21 ਵਾਂ ਰਾਸ਼ਨ ਵੰਡ ਸਮਾਗਮ

ਬੰਗਾ, 10 ਮਈ (ਕਰਮ ਲਧਾਣਾ)- ਸ਼ਹਿਰ ਦੇ ਭਾਟੀਆ ਪਰਿਵਾਰ ਵਲੋਂ ਕੌਂਸਲਰ ਜੀਤ ਸਿੰਘ ਭਾਟੀਆ ਦੀ ਅਗਵਾਈ ਵਿਚ ਸ਼ਹਿਰ ਦੀਆਂ ਵੱਖ- ਵੱਖ ਸਮਾਜ ਸੇਵੀ ਸ਼ਖਸ਼ੀਅਤਾਂ ਦੇ ਸਹਿਯੋਗ ਨਾਲ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਨੂੰ ਲੋੜੀਂਦਾ ਰਾਸ਼ਨ ਵੰਡਣ ਦੇ ਅਰੰਭੇ ਗਏ ...

ਪੂਰੀ ਖ਼ਬਰ »

ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਿਹਤ ਅਚਾਨਕ ਵਿਗੜਸੁਹਾਣਾ (ਮੁਹਾਲੀ) ਵਿਖੇ ਆਈ.ਸੀ.ਯੂ. 'ਚ ਦਾਖ਼ਲ

ਭੱਦੀ, 10 ਮਈ (ਨਰੇਸ਼ ਧੌਲ)- ਭੂਰੀ ਵਾਲੇ ਗਰੀਬਦਾਸੀ ਭੇਖ ਦੇ ਪਰਮ ਸੰਤ ਸਵਾਮੀ ਦਾਸਾ ਨੰਦ ਭੂਰੀ ਵਾਲੇ ਅਨੁਭਵ ਧਾਮ ਨਾਨੋਵਾਲ ਵਾਲਿਆਂ ਦੀ ਸਿਹਤ ਪਿਛਲੇ ਦਿਨ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਹਸਪਤਾਲ ਸੁਹਾਣਾ (ਮੁਹਾਲੀ) ਵਿਖੇ ...

ਪੂਰੀ ਖ਼ਬਰ »

ਜੇਕਰ ਕੇਂਦਰ ਸਰਕਾਰ ਕੋਰੋਨਾ ਸਬੰਧੀ ਸੱਚਮੁੱਚ ਚਿੰਤਤ ਹੈ ਤਾਂ ਕਿਸਾਨਾਂ ਦੀਆਂ ਮੰਗਾਂ ਮੰਨੇ- ਸਤਨਾਮ ਸਿੰਘ ਲਾਦੀਆਂ

ਕਟਾਰੀਆਂ, 10 ਮਈ (ਨਵਜੋਤ ਸਿੰਘ ਜੱਖੂ)- ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਕਿਸਾਨ ਆਪਣੀਆਂ ਹੱਕੀ ਮੰਗਾਂ ਮਨਵਾਉਣ ਦੇ ਲਈ ਅਤੇ ਮੌਤ ਦੇ ਵਾਰੰਟਾਂ ਨਾਲ ਜਾਣੇ ਜਾਂਦੇ ਤਿੰਨ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਕਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਸੂਦ ਜਠੇਰਿਆਂ ਦਾ ਜੋੜ ਮੇਲਾ ਮੁਲਤਵੀ

ਬੰਗਾ, 10 ਮਈ (ਨੂਰਪੁਰ)- ਪਿੰਡ ਕੁੱਕੜਾਂ ਨੇੜੇ ਸੈਲਾ ਖੁਰਦ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੂਦ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਜੋ 16 ਮਈ ਨੂੰ ਹੋਣਾ ਸੀ ਹੁਣ ਕੋਰੋਨਾ ਮਹਾਂਮਾਰੀ ਦੇ ਮੱਦੇ ਨਜ਼ਰ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮੁਲਤਵੀ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX