ਤਾਜਾ ਖ਼ਬਰਾਂ


ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  7 minutes ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 1 hour ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 1 hour ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 1 hour ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 3 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 4 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 5 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 6 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 6 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 7 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 7 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 8 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 9 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 9 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 9 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 10 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹੇ ਅੰਦਰ 18 ਤੋਂ 44 ਸਾਲ ਵਰਗ ਲਈ ਕੋਵਿਡ ਵੈਕਸੀਨੇਸ਼ਨ ਦੀ ਸ਼ੁਰੂਆਤ

ਗੁਰਦਾਸਪੁਰ, 10 ਮਈ (ਆਰਿਫ਼)-ਦੇਸ਼ ਭਰ ਅੰਦਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ | ਜਿਸ ਨੰੂ ਦੇਖਦੇ ਹੋਏ ਸਰਕਾਰ ਵਲੋਂ ਜਿਥੇ ਲੋਕਾਂ ਨੰੂ ਇਸ ਮਹਾਂਮਾਰੀ ਤੋਂ ਬਚਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਹੀ ...

ਪੂਰੀ ਖ਼ਬਰ »

18 ਤੋਂ 45 ਸਾਲ ਦੇ ਦਿਹਾੜੀਦਾਰ ਕਾਮਿਆਂ ਨੂੰ ਕੋਰੋਨਾ ਟੀਕਾਕਰਨ ਦੀ ਕੀਤੀ ਸ਼ੁਰੂਆਤ

ਕਲਾਨੌਰ, 10 ਮਈ (ਪੁਰੇਵਾਲ)-ਦੇਸ਼ 'ਚ ਦਿਨ-ਬ-ਦਿਨ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਨਕੇਲ ਪਾਉਣ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ 'ਤੇ ਲੇਬਰ ਦਾ ਕੰਮਕਾਜ ਕਰਨ ਵਾਲੇ 18-45 ਸਾਲ ਦੇ ਕਾਮਿਆਂ ਨੂੰ ਕੋਰੋਨਾ ਟੀਕਾਕਰਨ ਦੀ ਪਹਿਲੀ ਡੋਜ਼ ਦੇਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਗੁਰਦਾਸਪੁਰ, 10 ਮਈ (ਸੁਖਵੀਰ ਸਿੰਘ ਸੈਣੀ)-ਥਾਣਾ ਕਾਹਨੰੂਵਾਨ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਟੀ-ਪੁਆਇੰਟ ਪਿੰਡ ਕਾਲਾਬਾਲਾ ਤੋਂ ਦੋ ਵਿਅਕਤੀਆਂ ਨੰੂ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਪਾਸੋਂ 10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤੇ ਜਾਣ ਦੀ ...

ਪੂਰੀ ਖ਼ਬਰ »

ਐੱਨ. ਐੱਚ. ਐੱਮ ਮੁਲਾਜ਼ਮਾਂ ਨੂੰ ਸਰਕਾਰ ਦੀ ਬਰਖ਼ਾਸਤ ਕਰਨ ਦੀ ਘੁਰਕੀ

ਗੁਰਦਾਸਪੁਰ, 10 ਮਈ (ਗੁਰਪ੍ਰਤਾਪ ਸਿੰਘ)-ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਦੇ ਮੁਲਾਜ਼ਮ ਜਿਨ੍ਹਾਂ ਨੰੂ ਪਿਛਲੇ ਸਾਲ ਸਰਕਾਰ ਵਲੋਂ ਕੋਰੋਨਾ ਯੋਧਿਆਂ ਦੇ ਨਾਂਅ ਨਾਲ ਨਿਵਾਜ਼ਿਆ ਗਿਆ ਸੀ, ਉਨ੍ਹਾਂ ਨੰੂ ਇਸ ਵਾਰ ਸਰਕਾਰ ਵਲੋਂ ਬਰਖ਼ਾਸਤ ਕਰਨ ਦੀ ਘੁਰਕੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਸਾਹਮਣੇ ਆਏ 186 ਨਵੇਂ ਮਾਮਲੇ

ਗੁਰਦਾਸਪੁਰ, 10 ਮਈ (ਸੁਖਵੀਰ ਸਿੰਘ ਸੈਣੀ)-ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 186 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਜ਼ਿਲ੍ਹੇ ਅੰਦਰ ਕੁੱਲ ਐਕਟਿਵ ਮਰੀਜ਼ਾਂ ...

ਪੂਰੀ ਖ਼ਬਰ »

ਫੋਕਲ ਪੁਆਇੰਟ ਨਿੱਕੇ ਘੁੰਮਣ ਤੋਂ ਕਣਕ ਚੋਰੀ

ਨਿੱਕੇ ਘੁੰਮਣ, 10 ਮਈ (ਸਤਬੀਰ ਸਿੰਘ ਘੁੰਮਣ)-ਫੋਕਲ ਪੁਆਇੰਟ ਘੁੰਮਣ ਖੁਰਦ ਅੰਦਰੋਂ ਬੀਤੀ ਰਾਤ ਕਣਕ ਚੋਰੀ ਹੋ ਜਾਣ ਦੀ ਖਬਰ ਹੈ | ਵੜੈਚ ਕਮਿਸ਼ਨ ਸ਼ਾਪ ਦੇ ਮਾਲਕ ਪਰਮਜੀਤ ਸਿੰਘ ਵੜੈਚ ਨੇ ਦੱਸਿਆ ਕਿ ਬੀਤੀ ਰਾਤ ਸਥਾਨਕ ਫੋਕਲ ਪੁਆਇੰਟ ਅੰਦਰ ਕਣਕ ਦੀ ਭਰੀ ਟਰਾਲੀ ਅਸੀਂ ...

ਪੂਰੀ ਖ਼ਬਰ »

ਗ਼ਰੀਬ ਅਤੇ ਮੱਧ ਵਰਗ ਮਾਰੂ ਸਾਬਿਤ ਹੋਈ ਕੈਪਟਨ ਸਰਕਾਰ-ਵਾਹਲਾ

ਬਟਾਲਾ, 10 ਮਈ (ਕਾਹਲੋਂ)-ਬਟਾਲਾ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਜਿਤਾ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸਾਬਕਾ ਚੇਅਰਮੈਨ ਪੰਜਾਬ ਸੂਗਰਫੈੱਡ ਸੁਖਬੀਰ ਸਿੰਘ ਵਾਹਲਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਬਟਾਲਾ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ...

ਪੂਰੀ ਖ਼ਬਰ »

ਬਲਦੇਵ ਸਿੰਘ ਬੱਲਪੁਰੀਆਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਨਿਯੁਕਤ

ਬਟਾਲਾ, 10 ਮਈ (ਕਾਹਲੋਂ)-ਬਲਦੇਵ ਸਿੰਘ ਬੱਲਪੁਰੀਆਂ ਨੂੰ ਜ਼ਿਲ੍ਹਾ ਗੁਰਦਾਸਪੁਰ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸ: ਬਲਦੇਵ ਸਿੰਘ ਨੇ ਇਹ ਜ਼ਿੰਮੇਵਾਰੀ ਮਿਲਣ 'ਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ

ਬਟਾਲਾ, 10 ਮਈ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸਕੂਲ ਦੀ ਭਾਈ ਕਨੱਈਆ ਸੋਸ਼ਲ ਸਰਵਿਸ ਕਲੱਬ ਵਲੋਂ ਵਿਦਿਆਰਥੀਆਂ ਵਿਚ ਸਮਾਜ ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਕਲਪ ਉਜਾਗਰ ਕਰਨ ਲਈ ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ 'ਤੇ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਪੰਜਾਬ ਦੇ ਪੇਅ ਕਮਿਸ਼ਨ ਦੀ ਰਿਪੋਰਟ ਦੀ ਨਿਖੇਧੀ

ਫਤਹਿਗੜ੍ਹ ਚੂੜੀਆਂ, 10 ਮਈ (ਐਮ.ਐਸ. ਫੁੱਲ)-ਪੰਜਾਬ ਪੈਨਸ਼ਨਰਜ ਫ਼ਰੰਟ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਬਲਦੇਵ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮÏਕੇ ਬਲਦੇਵ ਸਿੰਘ ਹੇਰ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਕੇਂਦਰ ਸਰਕਾਰ ਦੇ ਪੇਅ ਕਮਿਸ਼ਨ ਦੀ ਫ਼ੋਟੋ ਕਾਪੀ ...

ਪੂਰੀ ਖ਼ਬਰ »

ਮੰਤਰੀ ਰੰਧਾਵਾ, ਛੋਟੇਪੁਰ, ਖੁਸ਼ਹਾਲਪੁਰ, ਉਦੋਵਾਲੀ ਵਲੋਂ ਦੋਸਤਪੁਰ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕਲਾਨੌਰ, 10 ਮਈ (ਪੁਰੇਵਾਲ)-ਨੇੜਲੇ ਪਿੰਡ ਦੋਸਤਪੁਰ ਦੇ ਆੜ੍ਹਤੀ ਪਰਿਵਾਰ ਨਾਲ ਸਬੰਧਤ ਰਵਿੰਦਰ ਕਮਿਸ਼ਨ ਏਜੰਟ ਦੇ ਨੌਜਵਾਨ ਮਾਲਕ ਰਵਿੰਦਰ ਸਿੰਘ ਦੀ ਹੋਈ ਮੌਤ ਉਪਰੰਤ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਜੇਲ੍ਹਾਂ ਤੇ ...

ਪੂਰੀ ਖ਼ਬਰ »

ਸੰਤ ਅਵਤਾਰ ਸਿੰਘ ਛੱਤਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ

ਕੋਟਲੀ ਸੂਰਤ ਮੱਲ੍ਹੀ, 10 ਮਈ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਅਵਤਾਰ ਸਿੰਘ ਛੱਤਵਾਲਿਆਂ ਦੀ ਸਾਲਾਨਾ ਬਰਸੀ 2 ਜੂਨ ਨੂੰ ਗੁਰਦੁਆਰਾ ਅੰਗੀਠਾ ਸਾਹਿਬ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਗਤਾਂ ਵਲੋਂ ਪੂਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਹਰੇਕ ਪ੍ਰਾਣੀ ਆਪਣਾ ਯੋਗਦਾਨ ਪਾਏ-ਬਾਬਾ ਰਛਪਾਲ ਸਿੰਘ

ਕੋਟਲੀ ਸੂਰਤ ਮੱਲ੍ਹੀ, 10 ਮਈ (ਕੁਲਦੀਪ ਸਿੰਘ ਨਾਗਰਾ)-ਭਿਆਨਕ ਰੂਪ ਧਾਰਨ ਕਰ ਰਹੀ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰ ਕੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ...

ਪੂਰੀ ਖ਼ਬਰ »

ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਦੀ ਕਿਸਾਨ ਮੋਰਚੇ ਨੇ ਕੀਤੀ ਹਮਾਇਤ

ਗੁਰਦਾਸਪੁਰ, 10 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੀ ਭੁੱਖ ਹੜਤਾਲ ਅੱਜ 139ਵੇਂ ਦਿਨ 'ਚ ਸ਼ਾਮਿਲ ਹੋ ਗਈ ਹੈ | ਜਿਸ ਵਿਚ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ ਆਗੂ ਸੂਬੇਦਾਰ ਬੂਟਾ ਸਿੰਘ, ਸ਼ਿੰਗਾਰਾ ਸਿੰਘ, ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਹੀ ਭੁੱਖ ਹੜਤਾਲ ਜਾਰੀ

ਗੁਰਦਾਸਪੁਰ, 10 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੀ ਭੁੱਖ ਹੜਤਾਲ ਅੱਜ 139ਵੇਂ ਦਿਨ 'ਚ ਸ਼ਾਮਿਲ ਹੋ ਗਈ ਹੈ | ਜਿਸ ਵਿਚ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ ਆਗੂ ਸੂਬੇਦਾਰ ਬੂਟਾ ਸਿੰਘ, ਸ਼ਿੰਗਾਰਾ ਸਿੰਘ, ...

ਪੂਰੀ ਖ਼ਬਰ »

ਸਬ ਸਿਡਰੀ ਹੈੱਲਥ ਸੈਂਟਰ ਨੌਸ਼ਹਿਰਾ 'ਚ ਕੋਰੋਨਾ ਵੈਕਸੀਨੇਸ਼ਨ ਟੀਕੇ ਨਾ ਲੱਗਣ ਕਾਰਨ ਜਨਤਾ ਪ੍ਰੇਸ਼ਾਨ

ਪੁਰਾਣਾ ਸ਼ਾਲਾ, 10 ਮਈ (ਅਸ਼ੋਕ ਸ਼ਰਮਾ)-ਸਬ ਸਿਡਰੀ ਹੈੱਲਥ ਸੈਂਟਰ ਨੌਸ਼ਹਿਰਾ ਵਿਖੇ ਪਿਛਲੇ ਦੋ ਦਿਨਾਂ ਤੋਂ ਕੋਰੋਨਾ ਵੈਕਸੀਨੇਸ਼ਨ ਦੇ ਟੀਕੇ ਨਾ ਲੱਗਣ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹੋਏ ਪਏ ਹਨ | ਜਦੋਂ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਹਦਾਇਤਾਂ ਕੀਤੀਆਂ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਪਿੰਡ ਭਰਥ 'ਚ ਬਣਨ ਵਾਲੇ ਬਿਜਲੀ ਘਰ ਦਾ ਨਿਰੀਖ਼ਣ

ਸ੍ਰੀ ਹਰਿਗੋਬਿੰਦਪੁਰ, 10 ਮਈ (ਕੰਵਲਜੀਤ ਸਿੰਘ ਚੀਮਾ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਭਰਥ ਵਿਖੇ ਬਣਨ ਵਾਲੇ ਬਿਜਲੀ ਘਰ 66 ਕੇ.ਵੀ. ਗਰਿੱਡ ਦੀ ਚੱਲ ਰਹੀ ਤਿਆਰੀ ਦਾ ਜਾਇਜ਼ਾ ਲੈਣ ਲਈ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਦਾ ਮੰਡਲ ਕੈਸ਼ੀਅਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਦੋਰਾਂਗਲਾ, 10 ਮਈ (ਚੱਕਰਾਜਾ)-ਬਲਾਕ ਦੋਰਾਂਗਲਾ ਅੰਦਰ ਆਉਂਦੇ ਪਿੰਡਾਂ 'ਚੋਂ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਨੰੂ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਸਿਲਸਿਲਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਇਸ ਤਹਿਤ ਹੀ ਅੱਜ ਭਾਜਪਾ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਮੋਦੀ ਸਰਕਾਰ ਡਿੱਗੀ ਮੂਧੇ ਮੂੰਹ-ਸੂਬੇਦਾਰ ਮੇਜਰ ਤੱਤਲਾ

ਡੇਅਰੀਵਾਲ ਦਰੋਗਾ, 10 ਮਈ (ਹਰਦੀਪ ਸਿੰਘ ਸੰਧੂ)-ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਨੇ ਬਹੁਮਤ ਹਾਸਲ ਕਰ ਕੇ ਮੁੜ ਆਪਣੀ ਸਰਕਾਰ ਬਣਾਈ | ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਦੀ ਜਿੱਤ 'ਤੇ ਡਾਇਰੈਕਟਰ ਪੈਨਸ਼ਨ ਭਲਾਈ ਬੋਰਡ ਪੰਜਾਬ ਸੂਬੇਦਾਰ ਮੇਜਰ ...

ਪੂਰੀ ਖ਼ਬਰ »

ਬਲਾਕ ਸੰਮਤੀ ਚੇਅਰਮੈਨ ਸੁਦੇਸ਼ ਕੁਮਾਰੀ ਸਮੇਤ 50 ਲੋਕਾਂ ਨੇ ਲਗਾਈ ਕੋਰੋਨਾ ਵੈਕਸੀਨੇਸ਼ਨ

ਘਰੋਟਾ, 10 ਮਈ (ਸੰਜੀਵ ਗੁਪਤਾ)-ਘਰੋਟਾ ਦੇ ਬਲਾਕ ਪੱਧਰੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਬਲਾਕ ਸੰਮਤੀ ਚੇਅਰਮੈਨ ਸੁਦੇਸ਼ ਕੁਮਾਰੀ ਸਮੇਤ 50 ਲੋਕਾਂ ਵਲੋਂ ਕੋਰੋਨਾ ਵੈਕਸੀਨੇਸ਼ਨ ਲਗਵਾਈ ਹੈ | ਜਦ ਕਿ ਘਰੋਟਾ ਤੇ ਰਸ਼ਪਾਲਵਾਂ ਵਿਖੇ ਦੋ ਸਥਾਨਾਂ 'ਤੇ 101 ਲੋਕਾਂ ਦੇ ਸੈਂਪਲ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਬਣਨ ਜਾ ਰਹੇ ਸਟੇਡੀਅਮ ਵਿਚ ਮਿੱਟੀ ਪਾਉਣ ਦੀ ਜ਼ਿੰਮੇਵਾਰੀ ਇਲਾਕੇ ਦੀਆਂ ਪੰਚਾਇਤਾਂ ਨੂੰ ਸੌਂਪੀ

ਊਧਨਵਾਲ, 10 ਮਈ (ਪਰਗਟ ਸਿੰਘ)-ਹਰਪੁਰਾ ਧੰਦੋਈ 'ਚ ਆਧੁਨਿਕ ਸਹੂਲਤਾਂ ਵਾਲਾ ਸਵ: ਹਰਭਜਨ ਸਿੰਘ ਘੁਮਾਣ ਯਾਦਗਾਰੀ ਖੇਡ ਸਟੇਡੀਅਮ ਬਣਨ ਜਾ ਰਿਹਾ ਹੈ,¢ਉਸ ਦੀ ਜੰਗੀ ਪੱਧਰ 'ਤੇ ਤਿਆਰੀ ਕਰਵਾਉਣ ਲਈ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਇਲਾਕੇ ਦੇ ਸਰਪੰਚਾਂ-ਪੰਚਾਂ ਅਤੇ ...

ਪੂਰੀ ਖ਼ਬਰ »

ਪਿੰਡ ਸ਼ੇਖੂਪੁਰ ਦੇ ਡੇਰਾ ਵਾਸੀਆਂ ਵਲੋਂ ਸੜਕਾਂ ਬਣਾਉਣ ਦੀ ਮੰਗ

ਜੌੜਾ ਛੱਤਰਾਂ, 10 ਮਈ (ਪਰਮਜੀਤ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੱਥੋਂ ਨਜ਼ਦੀਕ ਪੈਂਦੇ ਪਿੰਡ ਸ਼ੇਖੂਪੁਰ ਦੇ ਡੇਰਾ ਵਾਸੀਆਂ ਵਲੋਂ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੋਂ ਮੰਗ ਕੀਤੀ ਹੈ ਕਿ ਬਹੁਤ ਸਮਾਂ ਪਹਿਲਾਂ ਉਨ੍ਹਾਂ ਦੇ ਦਾਦਾ ਜੀ ...

ਪੂਰੀ ਖ਼ਬਰ »

ਫੁੱਟਬਾਲ ਖਿਡਾਰੀ ਕਮਲਜੀਤ ਸਿੰਘ ਰਜਾਦਾ ਨੇ ਪਿੰਡ ਦਾ ਨਾਂਅ ਕੀਤਾ ਰÏਸ਼ਨ

ਡੇਹਰੀਵਾਲ ਦਰੋਗਾ, 10 ਮਈ (ਹਰਦੀਪ ਸਿੰਘ ਸੰਧੂ)-ਫੁੱਟਬਾਲ ਖਿਡਾਰੀ ਕਮਲਜੀਤ ਸਿੰਘ ਰਜਾਦਾ ਨੂੰ ਪੰਜਾਬ ਪੁਲਿਸ ਸਬ ਇੰਸਪੈਕਟਰ ਬਣਨ 'ਤੇ ਮੁਬਾਰਕਬਾਦ ਦਿੰਦੇ ਹੋਏ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਵੀਨੰਦਨ ਸਿੰਘ ਨਿੱਕੂ ਬਾਜਵਾ, ਕਾਂਗਰਸ ਕਮੇਟੀ ਬਟਾਲਾ ਸੀਨੀਅਰ ...

ਪੂਰੀ ਖ਼ਬਰ »

ਜ਼ਿਲ੍ਹਾ ਬੱਸ ਵਰਕਰਜ਼ ਯੂਨੀਅਨ ਦੀ ਕਮੇਟੀ ਦਾ ਗਠਨ

ਬਟਾਲਾ, 10 ਮਈ (ਕਾਹਲੋਂ)-ਜ਼ਿਲ੍ਹਾ ਬੱਸ ਵਰਕਰਜ਼ ਯੂਨੀਅਨ (ਸਬੰਧਤ ਸੀਟੂ) ਦੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ਮਹਿੰਦਰ ਸਿੰਘ ਕਾਹਲੋਂ ਨੂੰ ਪ੍ਰਧਾਨ, ਕੁਲਵੰਤ ਸਿੰਘ ਏ. ਬੀ. ਸੀ. ਟੀ. ਨੂੰ ...

ਪੂਰੀ ਖ਼ਬਰ »

ਏ.ਐੱਸ.ਆਈ. ਰਜਵੰਤ ਸਿੰਘ ਰਾਣਾ ਦੀ ਅੰਤਿਮ ਅਰਦਾਸ ਮੌਕੇ ਸਾਕ-ਸਬੰਧੀਆਂ ਨੇ ਭਰੀ ਹਾਜ਼ਰੀ

ਊਧਨਵਾਲ, 10 ਮਈ (ਪਰਗਟ ਸਿੰਘ)-ਪਿੰਡ ਧੰਦੋਈ ਦੇ ਏ.ਐਸ.ਆਈ. ਰਜਵੰਤ ਸਿੰਘ ਰਾਣਾ ਬੀਤੇ ਦਿਨੀਂ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ, ਉਨ੍ਹਾਂ ਦੇ ਨਮਿਤ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਜੁਗਲ ਕਿਸ਼ੋਰ ਨੇ 0.6 ਸੈਂਟੀਮੀਟਰ ਲੰਬੀ ਕਿਤਾਬ ਬਣਾ ਕੇ ਮਿਸਾਲ ਕੀਤੀ ਕਾਇਮ

ਬਟਾਲਾ, 10 ਮਈ (ਸਚਲੀਨ ਸਿੰਘ ਭਾਟੀਆ)-ਬਟਾਲਾ ਦੇ ਵਿਅਕਤੀ ਦੇ ਸ਼ੌਂਕ ਨੇ ਇਕ ਅਨੋਖੀ ਮਿਸਾਲ ਕਾਇਮ ਕੀਤੀ ਹੈ | ਮੀਆਂ ਮੁਹੱਲਾ ਦੇ ਰਹਿਣ ਵਾਲੇ ਜੁਗਲ ਕਿਸ਼ੋਰ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਤੋਂ ਲੈ ਕੇ ਹੁਣ ਤੱਕ ਦੇ ਪ੍ਰਧਾਨ ਮੰਤਰੀਆਂ ਦੇ ਜੀਵਨ ਤੇ ਕਾਰਜਕਾਲ 'ਤੇ ...

ਪੂਰੀ ਖ਼ਬਰ »

ਏ. ਐਸ. ਗਾਰਡਨ ਵਿਖੇ ਮਹਾਰਾਣਾ ਪ੍ਰਤਾਪ ਦੀ ਜੈਅੰਤੀ ਮਨਾਈ

ਦੀਨਾਨਗਰ, 10 ਮਈ (ਸੰਧੂ/ਸੋਢੀ)-ਆਲ ਇੰਡੀਆ ਰਾਜਪੂਤ ਸ਼ਕਤੀ ਸੈਨਾ ਤੇ ਕਰਨੀ ਸੈਨਾ ਵਲੋਂ ਸਥਾਨਿਕ ਏ. ਐਸ. ਗਾਰਡਨ ਵਿਖੇ ਸਾਂਝੇ ਰੂਪ 'ਚ ਰਾਜਪੂਤ ਸ਼੍ਰੋਮਣੀ ਮਹਾਰਾਣਾ ਪ੍ਰਤਾਪ ਦੀ 481ਵੀਂ ਜੈਅੰਤੀ ਮਨਾਈ ਗਈ | ਮਹਾਰਾਣਾ ਪ੍ਰਤਾਪ ਦੀ ਤਸਵੀਰ ਸਾਹਮਣੇ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਤਾਲਾਬੰਦੀ 'ਚ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਲਈ ਸਹਾਰਾ ਕਲੱਬ ਆਇਆ ਅੱਗੇ

ਬਟਾਲਾ, 10 ਮਈ (ਬੁੱਟਰ)-ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਤਾਲਾਬੰਦੀ ਕੀਤੀ ਗਈ ਹੈ, ਜਿਸ ਕਾਰਨ ਗਰੀਬ ਵਰਗ ਆਰਥਿਕ ਤੌਰ 'ਤੇ ਪੱਛੜ ਰਿਹਾ ਹੈ | ਸਹਾਰਾ ਕਲੱਬ ਦੇ ਸ਼ਗਨ ਸਕੀਮ ਦੇ ਇੰਚਾਰਜ ਵਿਕਾਸ ਮਹਿਰਾ ਤੇ ਪ੍ਰਾਜੈਕਟ ਇੰਚਾਰਜ ਅਨਿਲ ਸਹਿਦੇਵ ਵਲੋਂ ਮੀਟਿੰਗ ਕਰ ਕੇ ...

ਪੂਰੀ ਖ਼ਬਰ »

ਕਲਾਨੌਰ 'ਚ ਨਵੇਂ ਸ਼ੁਰੂ ਹੋਏ 'ਹੋਪ ਹਸਪਤਾਲ' 'ਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ

ਕਲਾਨੌਰ, 10 ਮਈ (ਪੁਰੇਵਾਲ)-ਸਥਾਨਕ ਕਸਬੇ ਦੇ ਗੁਰਦਾਸਪੁਰ ਮਾਰਗ 'ਤੇ ਸਥਿਤ ਬਾਬਾ ਕਾਰ ਕਾਲੋਨੀ 'ਚ ਭਾਈ ਤਲਵਿੰਦਰ ਸਿੰਘ ਅਤੇ ਬੀਬੀ ਹਰਜੀਤ ਕੌਰ ਦੀ ਅਗਵਾਈ 'ਚ ਨਵੇਂ ਸ਼ੁਰੂ ਹੋਏ ਹੋਪ ਹਸਪਤਾਲ 'ਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲ ਰਹੀਆਂ ਹਨ | ਇਸ ਸਬੰਧੀ ਡਾ. ...

ਪੂਰੀ ਖ਼ਬਰ »

ਚੰਗਿਆੜੀ ਨਾਲ ਨਾੜ ਸੜਿਆ

ਪੰਜਗਰਾਈਆਂ, 10 ਮਈ (ਬਲਵਿੰਦਰ ਸਿੰਘ)-ਪਿੰਡ ਪੰਜਗਰਾਈਆਂ ਦੇ ਕਿਸਾਨ ਪੰਚ ਬਲਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਬਾਜਵਾ ਦਾ ਟੀ.ਆਫ. ਸਵਿੱਚ ਤੋਂ ਚੰਗਿਆੜੀ ਡਿਗਣ ਨਾਲ ਕਣਕ ਦਾ ਨਾੜ ਸੜ ਕੇ ਸਵਾਹ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਕਿਸਾਨ ਬਲਵਿੰਦਰ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਦਾ ਜਾਗਰੂਕ ਹੋਣਾ ਸਮੇਂ ਦੀ ਲੋੜ-ਆਗੂ

ਘੁਮਾਣ, 10 ਮਈ (ਬੰਮਰਾਹ)-ਪਿਛਲੇ ਸਾਲ ਤੋਂ ਚੱਲੀ ਆ ਰਹੀ ਕੋਰੋਨਾ ਮਹਾਂਮਾਰੀ ਦੀ ਲਪੇਟ ਵਿਚ ਦੂਸਰੇ ਦੇਸ਼ਾਂ ਨੂੰ ਪਛਾੜ ਰਹੇ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਇਸ ਦੀ ਲਹਿਰ ਤੇਜ਼ ਹੋ ਰਹੀ ਹੈ | ਇਸ ਕੋਰੋਨਾ ਮਹਾਂਮਾਰੀ ਦੀ ਲਹਿਰ ਤੋਂ ਬਚਣ ਲਈ ਲੋਕਾਂ ਦਾ ਜਾਗਰੂਕ ਹੋਣਾ ...

ਪੂਰੀ ਖ਼ਬਰ »

ਕਵਿਤਾ ਡਿਗਰਾ ਨੇ ਉਪ ਮੰਡਲ ਅਫ਼ਸਰ ਬਹਿਰਾਮਪੁਰ ਦਾ ਅਹੁਦਾ ਸੰਭਾਲਿਆ

ਬਹਿਰਾਮਪੁਰ, 10 ਮਈ (ਬਲਬੀਰ ਸਿੰਘ ਕੋਲਾ)-ਉਪ ਮੰਡਲ ਬਹਿਰਾਮਪੁਰ ਵਿਖੇ ਇੰਜੀ: ਕਵਿਤਾ ਡਿਗਰਾ ਵਲੋਂ ਉਪ ਮੰਡਲ ਅਫ਼ਸਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ ਅਤੇ ਉਨ੍ਹਾਂ ਵਲੋਂ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਇੰਜੀ: ਨਰਵੀਰ ਸਿੰਘ ਜੇ.ਈ, ਇੰਜੀ: ਲਖਵਿੰਦਰ ...

ਪੂਰੀ ਖ਼ਬਰ »

ਚੋਰਾਂ ਦੇ ਬੁਲੰਦ ਹੌਂਸਲੇ-ਪੰਜਗਰਾਈਆਂ ਅਤੇ ਆਸ-ਪਾਸ ਨਿੱਤ ਦਿਨ ਹੋ ਰਹੀਆਂ ਨੇ ਚੋਰੀ ਦੀਆਂ ਵਾਰਦਾਤਾਂ

ਪੰਜਗਰਾਈਆਂ, 10 ਮਈ (ਬਲਵਿੰਦਰ ਸਿੰਘ)-ਸਰਕਾਰ ਵਲੋਂ ਕੀਤੀ ਤਾਲਾਬੰਦੀ ਦÏਰਾਨ ਚੋਰਾਂ ਦੇ ਹੌਸਲੇ ਬਹੁਤ ਬੁਲੰਦ ਨਜ਼ਰ ਆ ਰਹੇ ਹਨ | ਬੀਤੇ ਕੁਝ ਦਿਨਾਂ ਵਿਚ ਹੀ ਚੋਰਾਂ ਨੇ ਚੋਰੀ ਦੀਆਂ ਕਾਫ਼ੀ ਵਾਰਦਾਤਾਂ ਨੂੰ ਅੰਜ਼ਾਮ ਦੇ ਦਿੱਤਾ ਹੈ | ਸੰਗਰਾਵਾਂ ਪਿੰਡ ਦੇ ਕਿਸਾਨ ਪੰਚ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਵਿਖੇ ਆਸ਼ਾ ਫਸਿਲੀਟੇਟਰ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਗਟਾਵਾ

ਫਤਹਿਗੜ੍ਹ ਚੂੜੀਆਂ, 10 ਮਈ (ਧਰਮਿੰਦਰ ਸਿੰਘ ਬਾਠ)-ਆਸ਼ਾ ਵਰਕਰਜ਼ ਅਤੇ ਫਸੀਲੀਟੇਟਰ ਯੂਨੀਅਨ ਪੰਜਾਬ ਸੀਟੂ ਦੀ ਕੇਂਦਰੀ ਕਮੇਟੀ ਦੇ ਸੱਦੇ ਉਪਰ ਆਪਣੀਆਂ ਮੰਗਾਂ ਨੂੰ ਲੈ ਕੇ ਫਤਹਿਗੜ੍ਹ ਚੂੜੀਆਂ ਵਿਖੇ ਆਸ਼ਾ ਫਸੀਲੀਟੇਟਰ ਵਰਕਰਜ਼ ਯੂਨੀਅਨ ਸੀਟੂ ਵਲੋਂ ਕੇਂਦਰ ਦੀ ...

ਪੂਰੀ ਖ਼ਬਰ »

ਚੈਰੀਟੇਬਲ ਟਰੱਸਟ ਵਲੋਂ ਬੱਚੀਆਂ ਦੀ ਨਿਰਵਿਘਨ ਪੜ੍ਹਾਈ ਲਈ ਸਹਾਇਤਾ ਰਾਸ਼ੀ ਭੇਟ

ਡੇਰਾ ਬਾਬਾ ਨਾਨਕ, 10 ਮਈ (ਵਿਜੇ ਸ਼ਰਮਾ)-ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਡੇਰਾ ਬਾਬਾ ਨਾਨਕ ਵਲੋਂ ਸਰਕਾਰੀ ਸਕੂਲਾਂ ਦੀਆਂ ਲੋੜਵੰਦ ਬੱਚੀਆਂ ਦੀ ਨਿਰਵਿਘਨ ਪੜ੍ਹਾਈ ਲਈ ਦਿੱਤੀ ਜਾ ਰਹੀ ਆਰਥਿਕ ਸਹਾਇਤਾ ਤਹਿਤ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਦੁਕਾਨਾਂ ਖੁਲ੍ਹਵਾਉਣ ਲਈ ਲੋਕ ਯੁਵਾ ਸ਼ਕਤੀ ਪਾਰਟੀ ਅੱਗੇ ਆਈ

ਬਟਾਲਾ, 10 ਮਈ (ਕਾਹਲੋਂ)-ਪੰਜਾਬ ਸਰਕਾਰ ਕੋਰੋਨਾ ਦਾ ਬਹਾਨਾ ਲਗਾ ਕੇ ਬਾਜ਼ਾਰ ਤੇ ਦੁਕਾਨਾਂ ਬੰਦ ਕਰਵਾ ਰਹੀ ਹੈ, ਜਿਸ ਨਾਲ ਵਪਾਰੀ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਪਰ ਸ਼ਰਾਬ ਦੇ ਠੇਕੇ ਦਿਨ-ਰਾਤ ਖੁੱਲ੍ਹੇ ਰਹਿੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਐੱਨ.ਐੱਚ.ਐੱਮ. ਯੂਨੀਅਨ ਵਲੋਂ ਸਰਕਾਰ ਨੰੂ 15 ਦਿਨਾਂ ਅੰਦਰ ਰੈਗੂਲਰ ਕਰਨ ਦਾ ਦਿੱਤਾ ਸਮਾਂ

ਗੁਰਦਾਸਪੁਰ, 10 ਮਈ (ਸੁਖਵੀਰ ਸਿੰਘ ਸੈਣੀ)-ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੰੂ ਰੈਗੂਲਰ ਕਰਨ ਨੰੂ ਲੈ ਕੇ ਰੋਸ ਪ੍ਰਦਰਸ਼ਨ ਚੱਲ ਰਹੇ ਹਨ ਅਤੇ ਸਰਕਾਰ ਮੁਲਾਜ਼ਮਾਂ ਨੰੂ ਲੋਕ ਹਿੱਤਾਂ ਦਾ ਹਵਾਲਾ ਦੇ ਕੇ ਵਾਰ-ਵਾਰ ਹੜਤਾਲ ਸਮਾਪਤੀ ...

ਪੂਰੀ ਖ਼ਬਰ »

ਗਰਮੀ ਰੁੱਤੇ ਪਸ਼ੂਆਂ ਦੀ ਸੰਭਾਲ ਲਈ ਡਾ. ਰੰਧਾਵਾ ਨੇ ਦਿੱਤੀ ਜ਼ਰੂਰੀ ਜਾਣਕਾਰੀ

ਬਟਾਲਾ, 10 ਮਈ (ਕਾਹਲੋਂ)-ਗਰਮੀਆਂ ਦਾ ਮੌਸਮ ਸ਼ੁਰੂ ਹੋਣ 'ਤੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਦੀ ਸੰਭਾਲ ਲਈ ਪਸ਼ੂ ਪਾਲਕਾਂ ਨਾਲ ਜ਼ਰੂਰੀ ਨੁਕਤੇ ਸਾਂਝੇ ਕੀਤੇ ਹਨ | ਗਰਮੀਆਂ ਦੇ ਮੌਸਮ ਵਿਚ ਪਸ਼ੂਆਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂ ਹਸਪਤਾਲ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀ ਡੁੱਬਣ ਦੇ ਖਦਸ਼ੇ ਕਾਰਨ ਪੁਲਿਸ ਅਤੇ ਲੋਕਾਂ ਵਲੋਂ ਲੱਭਣ ਦੀ ਸਾਰਾ ਦਿਨ ਕੋਸ਼ਿਸ਼ ਰਹੀ ਜਾਰੀ

ਡੇਰਾ ਬਾਬਾ ਨਾਨਕ, 10 ਮਈ (ਅਵਤਾਰ ਸਿੰਘ ਰੰਧਾਵਾ)-ਅੱਜ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਾਹਪੁਰ ਜਾਜਨ ਕੋਲੋਂ ਗੁਜ਼ਰਦੀ ਸ਼ੱਕੀ ਨਾਲੇ ਉੱਪਰ ਡੇਰਾ ਬਾਬਾ ਨਾਨਕ-ਫਤਹਿਗੜ੍ਹ ਚੂੜੀਆਂ ਸੜਕ ਉਪਰ ਇਲਾਕੇ ਭਰ ਦੇ ਲੋਕਾਂ ਦਾ ਵੱਡਾ ਇਕੱਠ ਹੋ ਗਿਆ, ਜਦੋਂ ਸ਼ੱਕੀ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਗੋਬਿੰਪੁਰ ਦੀ ਜ਼ਿੰਮੇਵਾਰੀ ਮੰਗਲ ਸਿੰਘ ਨੂੰ ਦਿੱਤੀ ਜਾਵੇ-ਚੇਅਰਮੈਨ ਵਿਠਵਾਂ

ਬਟਾਲਾ, 10 ਮਈ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਚੇਅਰਮੈਨ ਗੁਰਮੇਜ਼ ਸਿੰਘ ਵਿਠਵਾਂ ਵਲੋਂ ਆਪਣੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਮੈਨੇਜਰ ਕੁਲਵੰਤ ਸਿੰਘ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਚੱਕ ਵੱਸਣ, ਦੇਸਾ ਸਿੰਘ ਸਾਬਕਾ ਸਰਪੰਚ ਵਿਠਵਾਂ ਆਦਿ ਆਗੂਆਂ ਸਮੇਤ ਚੇਅਰਮੈਨ ਗੁਰਮੇਜ਼ ਸਿੰਘ ਵਿਠਵਾਂ ਨੇ ਅਕਾਲੀ ਦਲ ਹਾਈਕਮਾਂਡ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਪਾਸੋਂ ਮੰਗ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅਤੇ ਹਲਕੇ 'ਚ ਅਕਾਲੀ ਵਰਕਰਾਂ ਨੂੰ ਇਕਜੁਟ ਰੱਖਣ ਲਈ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਨੁਮਾਇੰਦਗੀ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਨੂੰ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਮੰਗਲ ਸਿੰਘ ਇਕ ਮਿਹਨਤੀ ਇਨਸਾਨ ਹੈ, ਜੋ ਵਰਕਰਾਂ ਨਾਲ ਖਲੋਣ ਵਾਲਾ ਤੇ ਲੋਕਾਂ ਦੇ ਹਰ ਦੁੱਖ-ਸੁੱਖ ਦਾ ਭਾਈਵਾਲ ਹੈ | ਉਨ੍ਹਾਂ ਇਹ ਵੀ ਕਿਹਾ ਕਿ ਮੰਗਲ ਸਿੰਘ ਵਿਰੋਧੀਆਂ ਨੂੰ ਤਕੜੀ ਟੱਕਰ ਦੇਣ ਅਤੇ ਹਰ ਹਲਾਤ ਨਾਲ ਨਜਿੱਠਣ ਦੀ ਸਮਰੱਥਾ ਰੱਖਣ ਵਾਲਾ ਆਗੂ ਹੈ | ਉਕਤ ਆਗੂਆਂ ਨੇ ਹਾਈਕਮਾਂਡ ਨੂੰ ਅਪੀਲ ਕਰਦਿਆਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਨਿਰੋਲ ਪੰਥਕ ਹਲਕਾ ਰਿਹਾ ਹੈ, ਪਰ ਪਿਛਲੀਆਂ ਚੋਣਾਂ 'ਚ ਹਲਕੇ ਤੋਂ ਬਾਹਰੀ ਆਗੂ ਨੂੰ ਚੋਣ ਮੈਦਾਨ 'ਚ ਉਤਾਰਿਆ ਸੀ ਤੇ 45 ਸਾਲ ਬਾਅਦ ਸਾਡੀ ਹਾਰ ਹੋਈ ਸੀ | ਇਸ ਕਰ ਕੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਬਾਹਰੀ ਉਮੀਦਵਾਰ ਲਿਆਉਣ ਦੀ ਬਜਾਏ ਇਸ ਹਲਕੇ ਦੇ ਮਿਹਨਤੀ ਆਗੂ ਮੰਗਲ ਸਿੰਘ ਨੂੰ ਜ਼ਿੰਮੇਵਾਰੀ ਦਿੱਤੀ ਜਾਵੇ | ਇਸ ਮੌਕੇ ਪਿ੍ਥੀਪਾਲ ਸਿੰਘ ਪੰਚ, ਗੁਰਜੰਟ ਸਿੰਘ ਪੰਚ, ਮਨਜੀਤ ਸਿੰਘ, ਮਲਕੀਤ ਸਿੰਘ ਨੰਬਰਦਾਰ, ਹਰਦੀਪ ਸਿੰਘ ਵਿਠਵਾਂ, ਆਸਾ ਸਿੰਘ ਚੱਕ ਵੱਸਣ, ਅੰਮਿ੍ਤਪਾਲ ਸਿੰਘ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਪੰਨੂੰ, ਤਲਵਿੰਦਰ ਸਿੰਘ, ਖੁਸ਼ਵਿੰਦਰ ਸਿੰਘ, ਸੁਲੱਖਣ ਸਿੰਘ, ਸੁਰਜੀਤ ਸਿੰਘ ਸਾ. ਸਰਪੰਚ, ਰਵੇਲ ਸਿੰਘ ਸੈਕਟਰੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX