ਤਾਜਾ ਖ਼ਬਰਾਂ


ਪਹਿਲਵਾਨ ਵਿਰੋਧ ਪ੍ਰਦਰਸ਼ਨ: ਗੰਗਾ ਨਦੀ ’ਚ ਸੁੱਟਾਂਗੇ ਸਾਰੇ ਤਗਮੇ- ਪਹਿਲਵਾਨ
. . .  8 minutes ago
ਨਵੀਂ ਦਿੱਲੀ, 30 ਮਈ- ਭਾਰਤੀ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ.....
ਸ. ਬਰਜਿੰਦਰ ਸਿੰਘ ਹਮਦਰਦ ਨਾਲ ਡਟ ਕੇ ਖੜ੍ਹੇ ਹਾਂ- ਅਸ਼ਵਨੀ ਸ਼ਰਮਾ
. . .  27 minutes ago
ਚੰਡੀਗੜ੍ਹ, 30 ਮਈ- ਪੰਜਾਬ ਸਰਕਾਰ ਵਲੋਂ ਜੰਗ-ਏ-ਆਜ਼ਾਦੀ ਦੇ ਮੁੱਦੇ ’ਤੇ ਸ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਜਾਰੀ ਕੀਤੇ ਗਏ ਸੰਮਨ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਇਸ....
ਕਤਲ ਕੀਤੀ ਗਈ ਲੜਕੀ ਦੇ ਘਰ ਪੁੱਜੇ ਹੰਸ ਰਾਜ ਹੰਸ
. . .  45 minutes ago
ਨਵੀਂ ਦਿੱਲੀ, 30 ਮਈ- ਭਾਜਪਾ ਸਾਂਸਦ ਹੰਸ ਰਾਜ ਹੰਸ ਦੋਸ਼ੀ ਸਾਹਿਲ ਵਲੋਂ ਕਤਲ ਕੀਤੀ ਗਈ 16 ਸਾਲਾ ਲੜਕੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ....
ਮਨੀਪੁਰ ਹਿੰਸਾ: ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਿਆ ਕਾਂਗਰਸੀ ਵਫ਼ਦ
. . .  about 1 hour ago
ਨਵੀਂ ਦਿੱਲੀ, 30 ਮਈ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਨੇਤਾਵਾਂ ਦੇ ਵਫ਼ਦ ਨਾਲ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਰਾਸ਼ਟਰਪਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ....
ਕਰਨਾਟਕ: ਉਡਾਣ ਵਿਚ ਤਕਨੀਕੀ ਖ਼ਰਾਬੀ ਕਾਰਨ ਸਿਖਲਾਈ ਜਹਾਜ਼ ਦੀ ਐਮਰਜੈਂਸੀ ਲੈਡਿੰਗ
. . .  about 1 hour ago
ਬੈਂਗਲੁਰੂ, 30 ਮਈ- ਉਡਾਣ ਵਿਚ ਤਕਨੀਕੀ ਖ਼ਰਾਬੀ ਆਉਣ ਕਾਰਨ ਕਥਿਤ ਤੌਰ ’ਤੇ ਰੈੱਡਬਰਡ ਐਵੀਏਸ਼ਨ ਨਾਲ ਸੰਬੰਧਿਤ ਦੋ ਸੀਟਾਂ ਵਾਲੇ ਸਿਖਲਾਈ ਜਹਾਜ਼ ਵਲੋਂ ਬੇਲਾਗਾਵੀ ਦੇ ਸਾਂਬਰਾ ਹਵਾਈ ਅੱਡੇ ਨੇੜੇ....
ਜੰਮੂ ਬੱਸ ਹਾਦਸਾ: ਬਿਹਾਰ ਦੇ ਮੁੱਖ ਮੰਤਰੀ ਨੇ ਕੀਤਾ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ
. . .  about 1 hour ago
ਪਟਨਾ, 30 ਮਈ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਦੇ ਝੱਜਰ ਕੋਟਲੀ ਵਿਚ ਬੱਸ ਹਾਦਸੇ ਵਿਚ ਬਿਹਾਰ ਵਾਸੀਆਂ ਦੀ ਮੌਤ ’ਤੇ....
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਗੁਰਿੰਦਰ ਬਰਾੜ ਜਿੱਤੇ ਚੋਣ
. . .  about 1 hour ago
ਕੈਲਗਰੀ, 30 ਮਈ (ਜਸਜੀਤ ਸਿੰਘ ਧਾਮੀ)- ਅਲਬਰਟਾ ਐਨ. ਡੀ. ਪੀ. ਪਾਰਟੀ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਉਮੀਦਵਾਰ ਗੁਰਿੰਦਰ ਬਰਾੜ ਚੋਣ ਜਿੱਤ ਗਏ ਹਨ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼
. . .  about 2 hours ago
ਨਵੀਂ ਦਿੱਲੀ, 30 ਮਈ- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਦਿੱਲੀ ਹਾਈਕੋਰਟ ਨੇ ਰਾਸ਼ਟਰੀ ਰਾਜਧਾਨੀ...
ਲੜਕੀ ਹੱਤਿਆ ਮਾਮਲਾ: ਦੋਸ਼ੀ 2 ਦਿਨਾਂ ਪੁਲਿਸ ਰਿਮਾਂਡ ਤੇ
. . .  about 1 hour ago
ਨਵੀਂ ਦਿੱਲੀ, 30 ਮਈ- ਬੀਤੇ ਕੱਲ੍ਹ ਦਿੱਲੀ ’ਚ 16 ਸਾਲਾ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਕਤਲ ਕਰਨ ਵਾਲੇ ਦੋਸ਼ੀ ਸਾਹਿਲ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹੋਈ ਖ਼ਾਰਜ
. . .  about 2 hours ago
ਨਵੀਂ ਦਿੱਲੀ, 30 ਮਈ- ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ....
ਚਾਰ ਧਾਮ ਯਾਤਰਾ ਦੌਰਾਨ ਕੰਮ ਕਰਨ ਵਾਲੇ ਪਾਇਲਟਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ- ਡੀ.ਜੀ.ਸੀ.ਏ.
. . .  about 2 hours ago
ਨਵੀਂ ਦਿੱਲੀ, 30 ਮਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਪਹਾੜੀ ਖ਼ੇਤਰਾਂ ਵਿਚ ਸੰਚਾਲਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੀਜ਼ਨ ਤੋਂ ਚਾਰਧਾਮ ਯਾਤਰਾ ਦੌਰਾਨ....
ਅੱਜ ਦੇਸ਼ ਦੀਆਂ ਔਰਤਾਂ ਰਾਸ਼ਟਰੀ ਹਿੱਤਾਂ ਦੀ ਰਾਖ਼ੀ ’ਚ ਅੱਗੇ- ਜਨਰਲ ਅਨਿਲ ਚੌਹਾਨ
. . .  about 3 hours ago
ਮਹਾਰਾਸ਼ਟਰ, 30 ਮਈ- ਪੁਣੇ ਦੇ ਨੈਸ਼ਨਲ ਡਿਫ਼ੈਂਸ ਅਕੈਡਮੀ ਦੀ ਅੱਜ ਪਾਸਿੰਗ ਆਊਟ ਪਰੇਡ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਆਫ਼ ਡਿਫ਼ੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ.....
ਜੰਮੂ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 10
. . .  about 3 hours ago
ਸ੍ਰੀਨਗਰ, 30 ਮਈ- ਤਾਜ਼ਾ ਮਿਲੇ ਅੰਕੜਿਆਂ ਅਨੁਸਾਰ ਜੰਮੂ ’ਚ ਵਾਪਰੇ ਸੜਕ ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 55 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਜਾਣਕਾਰੀ ਜੰਮੂ ਦੇ ਐਸ.ਐਸ.ਪੀ......
ਰਾਹੁਲ ਗਾਂਧੀ ਚੀਨ ਨਾਲ ਆਪਣੇ ਸਝੌਤਿਆਂ ਦੇ ਵੇਰਵੇ ਨਾਲ ਸਾਹਮਣੇ ਆਉਣ- ਨਿਰਮਲਾ ਸੀਤਾਰਮਨ
. . .  about 4 hours ago
ਨਵੀਂ ਦਿੱਲੀ, 30 ਮਈ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਚੀਨ ਦੇ ਮੁੱਦੇ ’ਤੇ ਭਾਰਤ ਸਰਕਾਰ ਨੂੰ ਤਾਹਨੇ ਮਾਰਨ ਵਾਲੇ ਬਿਆਨ ’ਤੇ ਨਿਸ਼ਾਨਾ ਸਾਧਿਆ ਹੈ। ਸੀਤਾਰਮਨ....
ਸਚਿਨ ਤੇਂਦੁਲਕਰ ਹੋਣਗੇ ਮਹਾਰਾਸ਼ਟਰ ਦੇ ਸਵੱਛ ਮੁੱਖ ਅਭਿਆਨ ਲਈ ‘ਸਮਾਈਲ ਅੰਬੈਸਡਰ’
. . .  about 4 hours ago
ਮਹਾਰਾਸ਼ਟਰ, 30 ਮਈ- ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਰਾਜ ਦੇ ਸਵੱਛ ਮੁੱਖ ਅਭਿਆਨ ਲਈ ਮਹਾਰਾਸ਼ਟਰ ਦਾ ‘ਮੁਸਕਾਨ ਰਾਜਦੂਤ’ ਨਿਯੁਕਤ....
ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਆਈ.ਐਮ.ਡੀ.
. . .  about 5 hours ago
ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼....
ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
. . .  about 5 hours ago
ਸ੍ਰੀਨਗਰ, 30 ਮਈ- ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਜੰਮੂ ਵਿਚ ਇਕ ਖੱਡ ਵਿਚ ਡਿੱਗ ਗਈ। ਜੰਮੂ ਡੀ.ਸੀ. ਦੇ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਰੂਪ ਵਿਚ ਜ਼ਖਮੀ ਹੋਏ....
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 11 hours ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਬਠਿੰਡਾ

ਬਰਗਾੜੀ ਮਾਮਲੇ 'ਚ ਕੈਪਟਨ ਵਲੋਂ ਬਣਾਈ ਨਵੀਂ ਸਿੱਟ ਅੱਗੇ ਕੋਈ ਸਿੱਖ ਵੀ ਪੇਸ਼ ਨਹੀਂ ਹੋਵੇਗਾ-ਜਥੇਦਾਰ ਮੰਡ

ਬਠਿੰਡਾ, 10 ਮਈ (ਅਵਤਾਰ ਸਿੰਘ)-ਬਰਗਾੜੀ ਮਾਮਲੇ 'ਚ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸਿੱਟ ਹਾਈਕੋਰਟ ਵਲੋਂ ਰੱਦ ਕਰਨ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਬਣਾਈ ਗਈ ਨਵੀਂ ਸਿੱਟ ਦੇ ਵਿਰੋਧ ਵਿਚ ਹੁਣ ਸਿੱਖ ਜਥੇਬੰਦੀਆਂ ਉੱਤਰ ਆਈਆਂ ਹਨ | ਇਸ ਸਬੰਧੀ ਸਰਬੱਤ ਖਾਲਸਾ ਦੌਰਾਨ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਵਿਅਕਤੀ ਕਾਬੂ

ਸੰਗਤ ਮੰਡੀ, 10 ਮਈ (ਪੱਤਰ ਪ੍ਰੇਰਕ)- ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਨੇੜੇ ਬਠਿੰਡਾ ਪੁਲਿਸ ਦੇ ਸਪੈਸ਼ਲ ਸਟਾਫ਼ ਵੱਲੋਂ ਇਕ ਵਿਅਕਤੀ ਨੂੰ ਇਕ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਸਪੈਸ਼ਲ ਸਟਾਫ਼ ਦੇ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਬਠਿੰਡਾ, 10 ਮਈ (ਅਵਤਾਰ ਸਿੰਘ)-ਕੈਨਾਲ ਕਾਲੋਨੀ ਦੇ ਸਬ ਇੰਸਪੈਕਟਰ ਵਿਸ਼ਨੂੰ ਦਾਸ ਨੂੰ ਛਿੰਦਰ ਕੌਰ ਪਤਨੀ ਅੰਗਰੇਜ਼ ਸਿੰਘ ਵਾਸੀ ਮੁਲਤਾਨੀਆ ਰੋਡ ਬਠਿੰਡਾ ਨੇ ਬਿਆਨ ਦਰਜ ਕਰਵਾਏ ਹਨ ਕਿ ਕਰਮਜੀਤ ਕੌਰ ਵਾਸੀ ਮੁਲਤਾਨੀਆ ਰੋਡ ਬਠਿੰਡਾ ਨੇ ਉਸ ਦੇ ਲੜਕੇ ਸੰਦੀਪ ਸਿੰਘ ਨੂੰ ...

ਪੂਰੀ ਖ਼ਬਰ »

ਜਬਰ ਜਨਾਹ ਦੇ ਕੇਸ ਵਿਚੋਂ ਇਕ ਬਾਇੱਜ਼ਤ ਬਰੀ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅਡੀਸ਼ਨਲ ਸ਼ੈਸਨ ਜੱਜ ਸ. ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆ ਅਤੇ ਸਬੂਤਾਂ ਦੀ ਘਾਟ ਦੇ ਚਲਦਿਆਂ ਪਿਛਲੇ 3 ਸਾਲਾਂ ਤੋਂ ਜਬਰ ਜਨਾਹ ਦੇ ਦੋਸ਼ਾਂ ...

ਪੂਰੀ ਖ਼ਬਰ »

ਡੀ. ਸੀ. ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼ ਜਾਰੀ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਹਸਪਤਾਲਾਂ ਨੂੰ ਕੋਵਿਡ-19 ਦੇ ਚਲਦਿਆਂ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਹੁਕਮ ਦਿੱਤੇ ਹਨ | ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ 223ਵੇਂ ਦਿਨ ਵੀ ਧਰਨੇ

ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨ ਰੱਦ ਕਰਨ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 223ਵੇਂ ਦਿਨ 'ਚ ਸ਼ਾਮਿਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਲਗਾਏ ਧਰਨੇ ...

ਪੂਰੀ ਖ਼ਬਰ »

ਕੋਰੋਨਾ ਨਾਲ ਪਿਛਲੇ 24 ਘੰਟਿਆਂ ਦੌਰਾਨ ਦੋ ਮੌਤਾਂ, 32 ਹੋਰ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ)- ਸੂਬੇ ਵਾਂਗ ਹਲਕਾ ਤਲਵੰਡੀ ਸਾਬੋ ਵਿਚ ਵੀ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿੱਥੇ ਬੀਤੇ 24 ਘੰਟਿਆਂ ਵਿਚ ਹਲਕੇ ਅੰਦਰ ਕੋਰੋਨਾ ਨਾਲ ਦੋ ਮੌਤਾਂ ਹੋਣ ਦੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ 659 ਨਵੇਂ ਕੇਸ ਆਏ

ਬਠਿੰਡਾ, 10 ਮਈ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਬਠਿੰਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਪਾਜ਼ੀਟਿਵਾਂ ਦੇ 659 ਨਵੇਂ ਕੇਸ ਆਏ | ਇਸ ਤੋਂ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਅਤੇ ਨੌਜਵਾਨ ਵੈਲਫੈਅਰ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਸ਼ੱਕੀ ਵਿਅਕਤੀਆਂ ਨੇ ਹਰਿਆ ਭਰਿਆ ਦਰੱਖਤ ਕੱਟਿਆ

ਗੋਨਿਆਣਾ, 10 ਮਈ (ਲਛਮਣ ਦਾਸ ਗਰਗ)-ਜਿਥੇ ਇਕ ਪਾਸੇ ਸਾਰਾ ਦੇਸ਼ ਕੋਰੋਨਾ ਦੀ ਮਹਾਂਮਾਰੀ ਨਾਲ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਆਕਸੀਜਨ ਖਾਤਰ ਲੜ ਰਿਹਾ ਹੈ ਉਥੇ ਕੁਝ ਸ਼ੱਕੀ ਵਿਅਕਤੀਆਂ ਵਲੋਂ ਆਪਣਾ ਹੀ ਉੱਲੂ ਸਿੱਧਾ ਕੀਤਾ ਜਾ ਰਿਹਾ ਹੈ | ਗੋਨਿਆਣਾ ਮੰਡੀ ਦੀ ਮਾਲ ਰੋਡ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਸਬੰਧੀ ਡੀ. ਸੀ. ਵੱਲੋਂ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਬਠਿੰਡਾ, 10 ਮਈ (ਨਿੱਜੀ ਪੱਤਰ ਪ੍ਰੇਰਕ)-ਡਿਪਟੀ ਕਮਿਸ਼ਨਰ ਬਠਿੰਡਾ ਬੀ. ਸ੍ਰੀਨਿਵਾਸਨ ਵਲੋਂ ਉਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ | ਮੀਟਿੰਗ ਦੌਰਾਨ ਕੋਵਿਡ ਸਬੰਧੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ 350 ਨਵੇਂ ਕੇਸ ਆਏ ਸਾਹਮਣੇ-4 ਹੋਰ ਮੌਤਾਂ

ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧ ਰਿਹਾ ਹੈ | ਅੱਜ ਜਿੱਥੇ ਕੋਰੋਨਾ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ ਉੱਥੇ 350 ਨਵੇਂ ਕੇਸ ਵੀ ਸਾਹਮਣੇ ਆਏ ਹਨ ਜਦਕਿ 196 ਜਣੇ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਬਣਦਾ ਮਾਣ ਸਨਮਾਨ ਦੇਵੇ- ਸਿਵੀਆਂ

ਗੋਨਿਆਣਾ, 10 ਮਈ (ਲਛਮਣ ਦਾਸ ਗਰਗ)-ਪੂਰੇ ਦੇਸ਼ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਮੰਡੀਆਂ ਦੀਆ ਸਲੱਮ ਬਸਤੀਆਂ ਵਿਚ 80 ਫ਼ੀਸਦੀ ਗਰੀਬ ਅਤੇ ਮੱਧ ਵਰਗੀ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਵਿਚ ਜਿੱਥੇ ਲੋਕਾਂ ਨੂੰ ਰੋਜ਼ੀ ਰੋਟੀ ਦਾ ਫ਼ਿਕਰ ਹੈ ਅਤੇ ਉਨ੍ਹਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਪ੍ਧਾਨ ਤੇ ਕੌਂਸਲਰਾਂ ਨੇ ਕੋਰੋਨਾ ਟੈੱਸਟ ਕਰਵਾਏ

ਕੋਟਫੱਤਾ, 10 ਮਈ (ਰਣਜੀਤ ਸਿੰਘ ਬੁੱਟਰ)- ਨਗਰ ਪੰਚਾਇਤ ਕੋਟਸ਼ਮੀਰ ਦੇ ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਸਿੱਧੂ ਨੇ 3 ਸਾਥੀ ਕੌਂਸਲਰਾਂ ਨਾਲ ਮਿਲ ਕੇ ਕੋਟਸ਼ਮੀਰ ਬੱਸ ਸਟੈਂਡ 'ਤੇ ਲੱਗੇ ਕਰੋਨਾ ਟੈੱਸਟ ਕੈਂਪ ਵਿਚ ਕੋਰੋਨਾ ਟੈੱਸਟ ਕਰਵਾਇਆ | ਉਨ੍ਹਾਂ ਨਾਲ ਮੀਤ ਪ੍ਰਧਾਨ ...

ਪੂਰੀ ਖ਼ਬਰ »

ਦੁਕਾਨਦਾਰਾਂ 'ਤੇ ਤਾਲਾਬੰਦੀ ਦੌਰਾਨ ਦਰਜ ਮਾਮਲੇ ਰੱਦ ਕਰਾਉਣ ਲਈ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਸੰਗਤ ਮੰਡੀ, 10 ਮਈ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਦੁਕਾਨਦਾਰਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਥਾਣਾ ਸੰਗਤ ਮੂਹਰੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਕਿਸਾਨ ਜਥੇਬੰਦੀਆਂ ਪਰਚੇ ਰੱਦ ਕਰਾਉਣ 'ਤੇ ਅੜੀਆਂ ਸਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਕੋਰੋਨਾ ਕੇਅਰ ਸੈਂਟਰ ਲੋਕਾਂ ਲਈ ਸਾਬਤ ਹੋਣ ਲੱਗੇ ਵਰਦਾਨ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਲਵੰਡੀ ਸਾਬੋ ਅਤੇ ਲੁਧਿਆਣਾ ਦੇ ਆਲਮਗੀਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਬਣਾਏ ਕੋਰੋਨਾ ਕੇਅਰ ਸੈਂਟਰ ਲੋਕਾਂ ਲਈ ਵਰਦਾਨ ਸਾਬਤ ਹੋਣ ਲੱਗ ਪਏ ਹਨ | ਤਲਵੰਡੀ ਸਾਬੋ ਵਿਖੇ ...

ਪੂਰੀ ਖ਼ਬਰ »

ਸਥਾਨਕ ਲੋਕਾਂ ਲਈ ਵਰਦਾਨ ਸਾਬਿਤ ਹੋਣ ਲੱਗਾ ਸ਼੍ਰੋਮਣੀ ਕਮੇਟੀ ਦਾ ਕੋਰੋਨਾ ਸਹਾਇਤਾ ਕੇਂਦਰ

ਤਲਵੰਡੀ ਸਾਬੋ, 10 ਮਈ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੀ ਅਪੀਲ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਵਿਖੇ ਬੀਤੇ ਦਿਨ ਸ਼ੁਰੂ ਕੀਤਾ ਗਿਆ ਸੂਬੇ ਦਾ ਦੂਜਾ ਕੋਰੋਨਾ ...

ਪੂਰੀ ਖ਼ਬਰ »

ਕੋਵਿਡ-19 ਦਾ ਡਰਾਵਾ ਵਿਖਾ ਕੇ ਸਰਕਾਰ ਵਪਾਰ ਖੋਹਣ ਦੀ ਨੀਤੀ 'ਤੇ ਚੱਲ ਰਹੀ ਹੈ -ਵਪਾਰਕ ਜਥੇਬੰਦੀਆਂ

ਰਾਮਾਂ ਮੰਡੀ, 10 ਮਈ (ਤਰਸੇਮ ਸਿੰਗਲਾ)- ਕੋਵਿਡ-19 ਦੇ ਚੱਲਦੇ ਸਰਕਾਰ ਵੱਲੋਂ ਪੂਰਨ ਤਾਲਾਬੰਦੀ ਲਗਾਉਣ ਦਾ ਫ਼ੈਸਲਾ ਅੱਗੇ ਪਾਉਣ ਦੀ ਡਰਾਮੇਬਾਜ਼ੀ ਕਰਕੇ ਗ਼ੈਰਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਖੋਲ੍ਹਣ ਨੂੰ ਰੋਜ਼ਾਨਾ ਕੁਝ ਘੰਟਿਆਂ ਦੀ ਛੋਟ ਅਤੇ ਦਵਾਈਆਂ, ਸ਼ਰਾਬ, ਮੀਟ ...

ਪੂਰੀ ਖ਼ਬਰ »

ਲਾਕਡਾਊਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਤੇ ਦੁਕਾਨਦਾਰਾਂ ਦੇ ਕੀਤੇ ਚਲਾਨ

ਰਾਮਾਂ ਮੰਡੀ, 10 ਮਈ (ਅਮਰਜੀਤ ਸਿੰਘ ਲਹਿਰੀ)-ਕਰਫ਼ਿਊ ਦੇ ਮੱਦੇਨਜ਼ਰ ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਨੇ ਚੌਂਕਾਂ ਵਿਚ ਨਾਕਾਬੰਦੀ ਕਰਕੇ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਅਤੇ ਦੁਕਾਨਦਾਰਾਂ ਦੇ ਚਲਾਨ ਕੀਤੇ | ਥਾਣਾ ਮੁਖੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਾਸ਼ਾਂ ਦੀ ਪਹਿਚਾਣ ਨਾ ਹੋਣ ਕਾਰਨ ਹੈਲਪ ਲਾਈਨ ਨੇ ਕੀਤਾ ਅੰਤਿਮ ਸੰਸਕਾਰ

ਰਾਮਾਂ ਮੰਡੀ, 10 ਮਈ (ਤਰਸੇਮ ਸਿੰਗਲਾ)- ਬੀਤੇ ਦਿਨੀਂ ਰਿਫਾਇਨਰੀ ਦੇ ਕਣਕਵਾਲ ਗੇਟ ਨੇੜਿਓਾ ਇਕ ਮੁਸਲਿਮ ਭਾਈਚਾਰੇ ਦੇ ਉੱਤਰ ਪ੍ਰਦੇਸ਼ ਸੂਬੇ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਅਚਾਨਕ ਮੌਤ ਤੋਂ ਬਾਅਦ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਸਥਾਨਕ ...

ਪੂਰੀ ਖ਼ਬਰ »

ਸਿੱਧੂ ਬਰਾੜਾਂ ਦਾ ਮਸ਼ਹੂਰ ਤੇ ਇਤਿਹਾਸਕ ਪਿੰਡ ਗੁੰਮਟੀ ਕਲਾਂ

ਵਰਿੰਦਰ ਲੱਕੀ 99151-30484 ਭਾਈਰੂਪਾ : - ਬਠਿੰਡਾ ਤੋਂ ਤਕਰੀਬਨ 35 ਕਿੱਲੋਮੀਟਰ ਦੂਰੀ 'ਤੇ ਸਥਿਤ ਪਿੰਡ ਗੁੰਮਟੀ ਕਲਾਂ ਭਾਈਰੂਪਾ ਤੋਂ ਮਹਿਜ਼ 4 ਕਿੱਲੋਮੀਟਰ ਦੂਰੀ 'ਤੇ ਸਥਿਤ ਸਿੱਧੂ ਬਰਾੜਾਂ ਦਾ ਮਸ਼ਹੂਰ ਪਿੰਡ ਹੈ | ਜਾਣਕਾਰੀ ਮੁਤਾਬਿਕ ਇਸ ਪਿੰਡ ਨੂੰ ਚੌਧਰੀ ਫੂਲ ਦੇ ਲੋਢੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਕੋਰੋਨਾ ਪ੍ਰਬੰਧਾਂ ਖਿਲਾਫ਼ ਮੁੱਖ ਮੰਤਰੀ ਸਮੇਤ 6 ਉੱਚ ਅਧਿਕਾਰੀਆਂ ਨੂੰ ਭੇਜੇ ਮੰਗ ਪੱਤਰ

ਬਠਿੰਡਾ, 10 ਮਈ (ਅਵਤਾਰ ਸਿੰਘ)-ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਅੰਬੇਦਕਰ ਪਾਰਕ 'ਚ ਇਕੱਤਰ ਹੋ ਕੇ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ, ਚੀਫ਼ ਜਸਟਿਸ ਆਫ਼ ਪੰਜਾਬ, ਸਿਹਤ ਮੰਤਰੀ ਪੰਜਾਬ, ਪ੍ਰਮੁੱਖ ਸਲਾਹਕਾਰ ਪੰਜਾਬ ...

ਪੂਰੀ ਖ਼ਬਰ »

ਚਾਈਲਡ ਲਾਈਨ ਦੀ ਟੀਮ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਏ

ਬਠਿੰਡਾ, 10 ਮਈ (ਅਵਤਾਰ ਸਿੰਘ)-ਬਠਿੰਡਾ ਦੇ ਸੈਂਟਰ ਕੋਆਰਡੀਨੇਟਰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਚਾਈਲਡ ਲਾਈਨ ਬਠਿੰਡਾ ਦੀ ਟੀਮ ਵਲੋਂ ਬੈਂਗੋ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਕੋਰੋਨਾ ਦੀ ਰੋਕਥਾਮ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਮੁਲਾਜ਼ਮ ਵਿੰਗ ਦੇ ਪ੍ਰਧਾਨ ਅਤੇ ਅਹੁਦੇਦਾਰ ਸਨਮਾਨਿਤ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਾਜਨੀਤਿਕ ਪਾਰਟੀਆਂ ਵਲੋਂ ਸਰਗਰਮੀਆਂ ਆਰੰਭ ਦਿੱਤੀਆਂ ਹਨ | ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ...

ਪੂਰੀ ਖ਼ਬਰ »

119316 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ-ਡੀ.ਸੀ.

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 119316 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ 12274 ਹੈਲਥ ਵਰਕਰਜ਼, 24968 ਫ਼ਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 32411 ...

ਪੂਰੀ ਖ਼ਬਰ »

ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਦੀ ਮੰਗ ਸਬੰਧੀ ਧਰਨਾ ਅੱਠਵੇਂ ਦਿਨ 'ਚ ਸ਼ਾਮਿਲ

ਬਠਿੰਡਾ, 10 ਮਈ (ਅਵਤਾਰ ਸਿੰਘ)-ਸਥਾਨਕ ਕ੍ਰਾਇਮ ਬ੍ਰਾਂਚ ਅਤੇ ਡੀ. ਸੀ. ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਵਲੋਂ ਲਾਇਆ ਧਰਨਾ ਅੱਠਵੇਂ ਦਿਨ 'ਚ ਸ਼ਾਮਲ ਹੋ ਗਿਆ | ਇਸ ਧਰਨੇ 'ਚ ਸ਼ਾਮਿਲ ਜਗਸੀਰ ਸਿੰਘ ਜੀਦਾ, ਸੁਰਜੀਤ ਸਿੰਘ ਸੰਦੋਹਾ ਅਤੇ ਸੁਖਦਰਸ਼ਨ ਸਿੰਘ ਖੇਮੂੰਆਣਾ ਨੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਭੁੱਲਰ ਦਾ ਪਾਕਿਸਤਾਨੀ ਸਫ਼ਰਨਾਮਾ 'ਮੋਹ ਦੀਆਂ ਤੰਦਾਂ ਟੁੱਟਦੀਆਂ ਨਹੀਂ' ਲੋਕ ਅਰਪਣ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਸਾਹਿਤ ਸਭਾ ਵਲੋਂ ਸਥਾਨਕ ਟੀਚਰਜ ਹੋਮ ਵਿਖੇ ਕਹਾਣੀਕਾਰ ਬਲਵਿੰਦਰ ਸਿੰਘ ਭੁੱਲਰ ਦਾ ਪਾਕਿਸਤਾਨੀ ਸਫ਼ਰਨਾਮਾ 'ਮੋਹ ਦੀਆਂ ਤੰਦਾਂ ਟੁੱਟਦੀਆਂ ਨਹੀਂ'' ਦਾ ਰਿਲੀਜ਼ ਸਮਾਰੋਹ ਕੀਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਏਮਜ਼ ਫਾਰਮਕੋਲੋਜੀ ਵਿਭਾਗ ਵਲੋਂ ਕੋਵਿਡ ਹੈਲਪ ਲਾਈਨ ਨੰਬਰ ਜਾਰੀ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਰੋਨਾ ਮਹਾਂਮਾਰੀ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ ਇਸ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਵਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਸਿਹਤ ਵਿਭਾਗ ਦੁਆਰਾ ਗਠਿਤ ...

ਪੂਰੀ ਖ਼ਬਰ »

ਢੁਕਵੇਂ ਬੈਂਕਿੰਗ ਪ੍ਰਬੰਧ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਨਥਾਣਾ, 10 ਮਈ (ਗੁਰਦਰਸ਼ਨ ਲੁੱਧੜ)- ਫ਼ਸਲੀ ਕਰਜ਼ਿਆਂ ਨਾਲ ਸਬੰਧਿਤ ਭੁਗਤਾਨ ਅਤੇ ਅਦਾਇਗੀ ਵਾਸਤੇ ਢੱੁਕਵੇਂ ਬੈਂਕਿੰਗ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੈਂਕਾਂ ਵਿਚ ਆਉਣ ਵਾਲੇ ਹੋਰ ਗਾਹਕ ਵੀ ਪ੍ਰੇਸ਼ਾਨ ...

ਪੂਰੀ ਖ਼ਬਰ »

2364 ਭਰਤੀ ਅਧਿਆਪਕ ਵਲੋਂ ਸੂਬਾ ਪੱਧਰੀ ਰੋਸ ਰੈਲੀ 12 ਨੂੰ

ਨਥਾਣਾ, 10 ਮਈ (ਗੁਰਦਰਸ਼ਨ ਲੁੱਧੜ)- ਪੰਜਾਬ ਸਰਕਾਰ ਵਲੋਂ ਭਰਤੀ ਕੀਤੇ 2364 ਈ.ਟੀ.ਟੀ ਅਧਿਆਪਕ ਯੂਨੀਅਨ ਦੇ ਮੈਂਬਰ ਨਿਯੁਕਤੀ ਪੱਤਰ ਲੈਣ ਲਈ 12 ਮਈ ਨੂੰ ਰਾਜ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਹਲਕੇ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨਗੇ | ਪੱਤਰਕਾਰਾਂ ...

ਪੂਰੀ ਖ਼ਬਰ »

ਬੈਂਕ ਮੂਹਰੇ ਸਮਾਜਿਕ ਵਿੱਥ ਦੀ ਪਾਲਣਾ ਤੋਂ ਬਿਨਾਂ ਲੱਗੀ ਗਾਹਕਾਂ ਦੀ ਕਤਾਰ

ਮੌੜ ਮੰਡੀ, 10 ਮਈ (ਲਖਵਿੰਦਰ ਸਿੰਘ ਮੌੜ)-ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੱਥੇ ਸ਼ਹਿਰ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਦੇ 2 ਵਜੇ ਤੱਕ ਬੰਦ ਹੋਣ ਨਾਲ ਸ਼ਹਿਰ ਵਿਚ ਸੁੰਨ ਪਸਰ ਜਾਂਦੀ ਹੈ, ਉਥੇ ...

ਪੂਰੀ ਖ਼ਬਰ »

ਦੋ ਦਿਨਾਂ ਬਾਅਦ ਖੱ੍ਹਲ੍ਹੇ ਬਾਜ਼ਾਰ ਵਿਚ ਉੱਤਰੀ ਖਰੀਦਦਾਰੀ ਕਰਨ ਵਾਲਿਆਂ ਦੀ ਭੀੜ ਆਵਾਜਾਈ ਦੇ ਪ੍ਰਬੰਧਾਂ ਦੀ ਹਾਲਤ ਤਰਸਯੋਗ

ਮੌੜ ਮੰਡੀ, 10 ਮਈ (ਲਖਵਿੰਦਰ ਸਿੰਘ ਮੌੜ)-ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਦਵਾਈਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਕਾਰਨ ਦੋ ਦਿਨ ਕਾਰੋਬਾਰੀ ...

ਪੂਰੀ ਖ਼ਬਰ »

ਕੋਵਿਡ ਸਹਾਇਤਾ ਕੇਂਦਰ ਵਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਕਿੱਟਾਂ ਵੰਡੀਆਂ

ਮਾਨਸਾ, 10 ਮਈ (ਵਿਸ਼ੇਸ਼ ਪ੍ਰਤੀਨਿਧ)- ਕੋਰੋਨਾ ਕਿੱਟਾਂ ਦੀ ਘਾਟ ਦੇ ਚੱਲਦਿਆਂ ਸਥਾਨਕ ਸਿਵਲ ਹਸਪਤਾਲ ਵਿਖੇ ਸਥਾਪਤ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਦੀ ਟੀਮ ਵਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ 100 ਦੇ ਕਰੀਬ ਪੀੜਤਾਂ ਨੂੰ ਦਵਾਈਆਂ ਦੀਆਂ ਕਿੱਟਾਂ ਦੀ ਵੰਡ ...

ਪੂਰੀ ਖ਼ਬਰ »

ਕੰਪਿਊਟਰ ਵਿਸ਼ੇ ਸਬੰਧੀ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ

ਬੁਢਲਾਡਾ, 10 ਮਈ (ਰਾਹੀ)- ਦਿ ਰਾਇਲ ਗਰੁੱਪ ਆਫ਼ ਕਾਲਜ ਬੋੜਾਵਾਲ ਵਲੋਂ ਵਿਦਿਆਰਥੀਆਂ ਨੂੰ ਕੰਪਿਊਟਰ ਵਿਸ਼ੇ 'ਚ ਰੁਚੀ ਪੈਦਾ ਕਰਨ ਦੇ ਮਕਸਦ ਨਾਲ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਪ੍ਰੋ: ਸੁਰਜਨ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ 'ਚ ਰਾਜ ਭਰ ਦੇ ਵੱਖ-ਵੱਖ ਕਾਲਜਾਂ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਇਨ੍ਹਾਂ ਵਿਦਿਆਰਥੀਆਂ 'ਚੋਂ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਈ-ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਕਾਲਜ ਸਟਾਫ਼ ਵਲੋਂ ਕੀਤੇ ਇਸ ਵਿਲੱਖਣ ਉਪਰਾਲੇ ਨੰੂ ਰਾਜ ਭਰ ਦੇ ਵਿਦਿਆਰਥੀਆਂ ਨੇ ਭਰਵਾਂ ਹੁੰਗਾਰਾ ਦਿੱਤਾ | ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ: ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਲਈ ਕਾਲਜ ਦੇ ਕੰਪਿਊਟਰ ਵਿਭਾਗ ਦੇ ਮਾਹਿਰਾਂ ਵਲੋਂ 50 ਪ੍ਰਸ਼ਨਾਂ ਦੇ ਇਸ ਆਨਲਾਈਨ ਮੁਕਾਬਲੇ ਪ੍ਰਤੀ ਲਗਨ ਤੇ ਮਿਹਨਤ ਨਾਲ ਕੰਮ ਕੀਤਾ |

ਖ਼ਬਰ ਸ਼ੇਅਰ ਕਰੋ

 

ਟਰੱਕ ਆਪੇ੍ਰਟਰ ਨੇ ਟਰੱਕ ਯੂਨੀਅਨ ਦੇ ਘਪਲਿਆਂ ਦੀ ਜਾਂਚ ਦੀ ਕੀਤੀ ਮੰਗ

ਮਹਿਰਾਜ, 10 ਮਈ (ਸੁਖਪਾਲ ਮਹਿਰਾਜ)-ਟਰੱਕ ਆਪੇ੍ਰਟਰ ਤੇ ਅਕਾਲੀ ਆਗੂ ਨਿਰਮਲ ਸਿੰਘ ਗਿੱਲ ਵਲੋਂ ਟਰੱਕ ਯੂਨੀਅਨ ਰਾਮਪੁਰਾ ਦੇ ਪ੍ਰਧਾਨ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕਣਕ ਦਾ ਸੀਜ਼ਨ ਚੱਲ ਰਿਹਾ ਹੈ ਤੇ ਟਰੱਕ ਯੂਨੀਅਨ ਪ੍ਰਧਾਨ ਵਧੀਆ ਮੰਡੀਆਂ ਵਿਚ ...

ਪੂਰੀ ਖ਼ਬਰ »

ਪੰਜਾਬ-ਹਰਿਆਣਾ ਸਰਹੱਦ ਦੇ ਪਿੰਡ ਨਥੇਹਾ ਵਿਖੇ ਇੰਟਰਸਟੇਟ ਨਾਕੇ 'ਤੇ ਕੀਤੀ ਸਖ਼ਤੀ

ਸੀਂਗੋ ਮੰਡੀ, 10 ਮਈ (ਲੱਕਵਿੰਦਰ ਸ਼ਰਮਾ)- ਪੰਜਾਬ ਅੰਦਰ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖ ਕੇ ਪੰਜਾਬ-ਹਰਿਆਣਾ ਸਰਹੱਦ 'ਤੇ ਲਾਏ ਇੰਟਰ ਸਟੇਟ ਨਾਕੇ 'ਤੇ ਜ਼ਿਲ੍ਹਾ ਪੁਲਿਸ ਮੁਖੀ ਤੇ ਡੀ.ਐਸ.ਪੀ. ਸ੍ਰੀ ਮਨੋਜ ਗੋਰਸੀ ਦੇ ਦਿਸ਼ਾ ...

ਪੂਰੀ ਖ਼ਬਰ »

ਡੰੂਮਵਾਲੀ ਤੇ ਕਿੱਲਿ੍ਹਆਂਵਾਲੀ ਹੱਦਾਂ 'ਤੇ ਖੁੱਲ੍ਹੇਆਮ ਪੰਜਾਬ 'ਚ ਦਾਖ਼ਲ ਹੋ ਰਹੇ ਹਨ ਵਹੀਕਲ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 10 ਮਈ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਦੇ ਬਾਹਰੀ ਹੱਲਿਆਂ ਤੋਂ ਸੂਬੇ ਨੂੰ ਬਚਾਉਣ ਖ਼ਾਤਰ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਖ਼ਤ ਹੁਕਮ ਸੂਬਾਈ ਹੱਦਾਂ 'ਤੇ ਧੂੜ 'ਚ ਉੱਡਦੇ ਫਿਰਦੇ ਹਨ | ਹਰਿਆਣਾ ਨਾਲ ਖਹਿੰਦੀਆਂ ਪੰਜਾਬ ਦੀਆਂ ...

ਪੂਰੀ ਖ਼ਬਰ »

ਆਪ ਨੇ ਕੈਂਸਰ ਹਸਪਤਾਲ ਨੂੰ ਪਹਿਲਾਂ ਵਾਂਗ ਚੱਲਦਾ ਰੱਖਣ ਸਬੰਧੀ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤਾ ਅਤੇ ਮੰਗ ਕੀਤੀ ਹੈ ਕਿ ਬਠਿੰਡਾ ਦੇ ਕੈਂਸਰ ਹਸਪਤਾਲ ਵਿਚ ਪਹਿਲਾਂ ਵਾਂਗ ...

ਪੂਰੀ ਖ਼ਬਰ »

ਜ਼ਿਲੇ 'ਚ 3296 ਵਿਅਕਤੀਆਂ ਦੇ ਲਏ ਸੈਂਪਲ ਤੇ 747 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ

ਬਠਿੰਡਾ, 10 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX