ਤਾਜਾ ਖ਼ਬਰਾਂ


ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  1 day ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  1 day ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  1 day ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  1 day ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਰੂਪਨਗਰ

ਬਰਸਾਤਾਂ ਨੇੜੇ ਆਉਣ ਕਾਰਨ ਇਲਾਕੇ ਦੇ ਲੋਕਾਂ ਨੂੰ ਫਿਰ ਸਤਾਉਣ ਲੱਗਾ ਪੁਰਖਾਲੀ-ਬਿੰਦਰਖ ਦਰਮਿਆਨ ਪੈਂਦੀ ਨਦੀ ਦਾ ਡਰ

ਪੁਰਖਾਲੀ, 11 ਮਈ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਤੋਂ ਬਿੰਦਰਖ ਜਾਣ ਵਾਲੀ ਸੜਕ 'ਤੇ ਪੈਂਦੀ ਨਦੀ ਨੂੰ ਅਜੇ ਤੱਕ ਪੁਲ ਨਸੀਬ ਨਾ ਹੋਣ ਕਾਰਨ ਲੋਕ ਪਿਛਲੇ ਕਈ ਦਹਾਕੇ ਤੋਂ ਵੱਡਾ ਸੰਤਾਪ ਭੋਗਦੇ ਆ ਰਹੇ ਹਨ ਤੇ ਪੁਲ ਦੀ ਮੰਗ ਨੂੰ ਲੈ ਕੇ ਸਿਆਸੀ ਆਗੂਆਂ ਅੱਗੇ ਹਾੜ੍ਹੇ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਯੂਨਿਟ ਘਨੌਲੀ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਝੰਡਾ ਲਹਿਰਾਇਆ

ਘਨੌਲੀ, 11 ਮਈ (ਜਸਵੀਰ ਸਿੰਘ ਸੈਣੀ)-ਪੀ. ਐੱਸ. ਈ. ਬੀ. ਇੰਪ. ਫੈਡਰੇਸ਼ਨ ਏਟਕ ਪੰਜਾਬ ਦੇ ਸਬ ਯੂਨਿਟ ਘਨੌਲੀ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਦਿੰਦੇ ਹੋਏ ਯੂਨੀਅਨ ਦਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਪ੍ਰਧਾਨ ਸਾਥੀ ਨਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬਲੈਰੋ ਗੱਡੀ 'ਤੇ ਅਗਿਆਤ ਵਿਅਕਤੀਆਂ ਨੇ ਚਲਾਈਆਂ ਗੋਲੀਆਂ

• ਪੁਲਿਸ ਵਲੋਂ ਮਾਮਲਾ ਕੀਤਾ ਦਰਜ ਸ੍ਰੀ ਅਨੰਦਪੁਰ ਸਾਹਿਬ, 11 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀਤੀ ਦੇਰ ਰਾਤ ਸਥਾਨਕ ਲੋਦੀਪੁਰ ਰੇਲਵੇ ਫਾਟਕ ਦੇ ਨਜ਼ਦੀਕ ਬਲੈਰੋ ਗੱਡੀ 'ਤੇ ਅਗਿਆਤ ਮੋਟਰ ਸਾਈਕਲ ਸਵਾਰਾਂ ਵਲੋਂ ਗੋਲੀਆਂ ਚਲਾਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਮੋਰਿੰਡਾ ਦੇ ਬਾਜ਼ਾਰ ਦਾ ਦੌਰਾ

ਮੋਰਿੰਡਾ, 11 ਮਈ (ਕੰਗ)-ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਵਲੋਂ ਕੋਵਿਡ-19 ਦੀ ਰੋਕਥਾਮ ਲਈ ਬਣਾਏ ਨਿਯਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਲਈ ਮੋਰਿੰਡਾ ਦੇ ਬਾਜ਼ਾਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਦਾ ਸਾਇਰਨ ਸੁਣ ਕੇ ਮਾਸਕ ਪਾਉਣ ਵਾਲੇ ਸਾਨੂੰ ਨਹੀਂ ਆਪਣੇ ਆਪ ਨੂੰ ਧੋਖਾ ਦੇ ਰਹੇ ਹਨ-ਚਾਵਲਾ

ਕੀਰਤਪੁਰ ਸਾਹਿਬ, 11 ਮਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸੂਬਾ ਸਰਕਾਰ ਵਲੋਂ ਕਈ ਪ੍ਰਕਾਰ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ, ਪਰ ਫਿਰ ਵੀ ਕੁੱਝ ਲੋਕ ਇਨ੍ਹਾਂ ਪਾਬੰਦੀਆਂ ਨੂੰ ਹਲਕੇ ਵਿਚ ਲੈਂਦਿਆਂ ਇਸ ਦੀ ਉਲੰਘਣਾ ਕਰਦੇ ਵੱਖ-ਵੱਖ ...

ਪੂਰੀ ਖ਼ਬਰ »

ਪੰਜਾਬ, ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੰਘਰਸ਼ 'ਚ ਸ਼ਾਮਿਲ ਹੋਣਗੇ ਫ਼ੀਲਡ ਮੁਲਾਜ਼ਮ

ਸ੍ਰੀ ਚਮਕੌਰ ਸਾਹਿਬ,11 ਮਈ (ਜਗਮੋਹਣ ਸਿੰਘ ਨਾਰੰਗ)-ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ. ਡਬਲਿਊ. ਡੀ. ਭਵਨ ਤੇ ਮਾਰਗ, ਸਿੰਚਾਈ, ਡਰੇਨਜ਼ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ: ਚੰਡੀਗੜ੍ਹ-ਪਟਿਆਲਾ ...

ਪੂਰੀ ਖ਼ਬਰ »

'ਆਪ' ਨੇ ਪਿੰਡ ਨਾਨਗਰਾਂ 'ਚ ਦਫ਼ਤਰ ਖੋਲਿ੍ਹਆ

ਸੁਖਸਾਲ,11 ਮਈ (ਧਰਮ ਪਾਲ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਪਿੰਡ ਨਾਨਗਰਾਂ ਵਿਚ ਪਾਰਟੀ ਦਫ਼ਤਰ ਖੋਲ ਕੇ ਅਗਲੀ ਰਣਨੀਤੀ ਤਿਆਰ ਕੀਤੀ | ਇਸ ਮੌਕੇ ਆਏ ਆਗੂਆਂ ਨੇ ਦੱਸਿਆ ਕਿ ਇਲਾਕੇ ਵਿਚ ...

ਪੂਰੀ ਖ਼ਬਰ »

ਪਟਵਾਰੀ ਤੇ ਕਾਨੂੰਗੋ ਅੱਜ ਤੋਂ ਸਮੂਹਿਕ ਛੁੱਟੀ 'ਤੇ ਗਏ

ਰੂਪਨਗਰ, 11 ਮਈ (ਸਤਨਾਮ ਸਿੰਘ ਸੱਤੀ)-ਰੈਵਨਿਊ ਪਟਵਾਰ ਯੂਨੀਅਨ ਰੂਪਨਗਰ ਦੇ ਸਮੂਹ ਅਹੁਦੇਦਾਰਾਂ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਤਹਿਸੀਲਾਂ ਦੇ ਅਹੁਦੇਦਾਰਾਂ ਅਤੇ ਪਟਵਾਰੀ ਅਤੇ ਕਾਨੂੰਨਗੋ ਹਾਜ਼ਰ ਹੋਏ | ...

ਪੂਰੀ ਖ਼ਬਰ »

ਪਿੰਡ ਓਇੰਦ ਤੋਂ ਦਿੱਲੀ ਕਿਸਾਨ ਅੰਦੋਲਨ ਲਈ ਜਥਾ ਰਵਾਨਾ

ਮੋਰਿੰਡਾ, 11 ਮਈ (ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਓਇੰਦ ਤੋਂ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਮੂਲੀਅਤ ਲਈ ਲਗਾਤਾਰ ਜਥੇ ਰਵਾਨਾ ਹੋ ਰਹੇ ਹਨ | ਪਿੰਡ ਓਇੰਦ ਤੋਂ 22ਵਾਂ ਜਥਾ ਦਿੱਲੀ ਲਈ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਪਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਦੀ ਤੀਬਰਤਾ ਨੂੰ ਵੇਖਦੇ ਹੋਏ ਸਕੂਲ ਬੰਦ ਕੀਤੇ ਜਾਣ-ਅਧਿਆਪਕ ਜਥੇਬੰਦੀਆਂ

ਸ੍ਰੀ ਚਮਕੌਰ ਸਾਹਿਬ, 11 ਮਈ (ਜਗਮੋਹਣ ਸਿੰਘ ਨਾਰੰਗ)-ਕੋਰੋਨਾ ਮਹਾਂਮਾਰੀ ਦੇ ਦੂਸਰੇ ਦੌਰ ਦੀ ਤੀਬਰਤਾ ਨੂੰ ਵੇਖਦੇ ਹੋਏ ਸਰਕਾਰੀ ਸਕੂਲ ਤੁਰੰਤ ਬੰਦ ਕੀਤੇ ਜਾਣੇ ਚਾਹੀਦੇ ਹਨ | ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ...

ਪੂਰੀ ਖ਼ਬਰ »

ਨਗਰ ਕੌੌ ਾਸਲ ਨੰਗਲ ਦੀ ਅੱਜ ਹੋਵੇਗੀ ਪ੍ਰਧਾਨ ਸਾਹਨੀ ਦੀ ਅਗਵਾਈ ਹੇਠ ਮੀਟਿੰਗ

ਨੰਗਲ, 11 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੀ ਸਪੈਸ਼ਲ ਮੀਟਿੰਗ ਅੱਜ ਬਾਅਦ ਦੁਪਹਿਰ ਤਿੰਨ ਵਜੇ ਨਗਰ ਕੌਂਸਲ ਪ੍ਰਧਾਨ ਸੰਜੇ ਸਾਹਨੀ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਨੰਗਲ ਦੇ ਸੁਪਰਡੈਂਟ ਖੁਸ਼ਬੀਰ ...

ਪੂਰੀ ਖ਼ਬਰ »

ਪੁਲਿਸ ਵਲੋਂ ਕਰੋਨਾ ਰਿਪੋਰਟ ਨਾ ਹੋਣ ਕਾਰਨ ਹਿਮਾਚਲ ਦੇ 333 ਵਾਹਨ ਪਿੱਛੇ ਮੋੜੇ

ਰੂਪਨਗਰ, 11 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹਾ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਵੇਸ਼ ਨਾਕਿਆਂ 'ਤੇ ਸਖ਼ਤੀ ਵਧਾ ਦਿੱਤੀ ਹੈ | ਕਰੋਨਾ ਕੇਸ ਵਧਣ ਕਾਰਨ ਪੰਜਾਬ ਵਿਚ ਪ੍ਰਵੇਸ਼ ਕਰਨ ਵਾਲੇ 333 ਵਾਹਨ ਪੁਲੀਸ ਨੇ ਵਾਪਸ ਭੇਜ ਦਿੱਤੇ ਹਨ ਜਿਨ੍ਹਾਂ ਨੂੰ ਪੰਜਾਬ 'ਚ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਰੈਸਟੋਰੈਂਟ ਤੇ ਹੋਟਲ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ

ਨੰਗਲ, 11 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਇਲਾਕੇ ਦੇ ਹੋਟਲ ਅਤੇ ਰੈਸਟੋਰੈਂਟ ਕਾਰੋਬਾਰੀ ਅੰਤਾਂ ਦੇ ਪ੍ਰੇਸ਼ਾਨ ਹਨ | ਖੰਨਾ ਲੌਜ ਰੇਲਵੇ ਰੋਡ ਦੇ ਮਾਲਕ ਨਿਤਿਨ ਖੰਨਾ ਨੇ ਕਿਹਾ ਕਿ ਬੁਕਿੰਗ ਜ਼ੀਰੋ ਹੈ ਅਤੇ ਸਿਰਫ਼ ਸਫ਼ਾਈ ਵਾਲਾ ਸਟਾਫ਼ ਹੀ ਲੌਜ 'ਚ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ ਮੂਹਰੇ ਫ਼ੀਸਾਂ ਨੂੰ ਲੈ ਕੇ ਮਾਪਿਆਂ ਵਲੋਂ ਲੜੀਵਾਰ ਧਰਨਾ

ਰੂਪਨਗਰ, 11 ਮਈ (ਸਤਨਾਮ ਸਿੰਘ ਸੱਤੀ)-ਫ਼ੀਸਾਂ ਨੂੰ ਲੈ ਕੇ ਅੱਜ ਸੈਂਟ ਕਾਰਮਲ ਸਕੂਲ ਮੂਹਰੇ ਮਾਪਿਆਂ ਨੇ ਲੜੀਵਾਰ ਧਰਨਾ ਅਰੰਭ ਕਰ ਦਿੱਤਾ ਜੋ ਸਿਰਫ਼ ਟਿਊਸ਼ਨ ਫ਼ੀਸ ਲੈਣ ਲਈ ਸਕੂਲ ਪ੍ਰਬੰਧਕਾਂ ਤੋਂ ਮੰਗ ਕਰਦੇ ਆ ਰਹੇ ਹਨ | ਇਸ ਬਾਬਤ ਉਨ੍ਹਾਂ ਡਿਪਟੀ ਕਮਿਸ਼ਨਰ ਰੂਪਨਗਰ ...

ਪੂਰੀ ਖ਼ਬਰ »

ਏ. ਐੱਸ. ਆਈ. ਧਿਆਨ ਸਿੰਘ ਦੀ ਮੌਤ, ਸਰਕਾਰੀ ਸਨਮਾਨਾਂ ਨਾਲ ਕੀਤਾ ਦਾਹ ਸਸਕਾਰ

ਢੇਰ, 11 ਮਈ (ਸ਼ਿਵ ਕੁਮਾਰ ਕਾਲੀਆ)-ਪਿੰਡ ਖਮੇੜਾ (ਦੋਲਾ ਬਸਤੀ) ਦੇ ਵਾਸੀ ਏ. ਐੱਸ. ਆਈ. ਧਿਆਨ ਸਿੰਘ ਪੁੱਤਰ ਤਰਲੋਕ ਸਿੰਘ ਦੀ ਕੱਲ੍ਹ ਸੰਖੇਪ ਜਿਹੀ ਬਿਮਾਰੀ ਨਾਲ ਮੌਤ ਹੋ ਗਈ | ਉਹ ਅੱਜ ਕੱਲ੍ਹ ਸੀ. ਆਈ. ਡੀ. ਬ੍ਰਾਂਚ ਵਿਚ ਤਾਇਨਾਤ ਸਨ | ਧਿਆਨ ਸਿੰਘ ਦਾ ਅੱਜ ਪਿੰਡ ਖਮੇੜਾ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਵਿਦਿਆਰਥੀ ਘਰ ਬੈਠ ਕੇ ਲਗਾ ਰਹੇ ਨੇ ਆਨਲਾਈਨ ਕਲਾਸਾਂ

ਨੂਰਪੁਰ ਬੇਦੀ, 11 ਮਈ (ਪੱਤਰ ਪ੍ਰੇਰਕ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੇ ਵਿਦਿਆਰਥੀ ਹੁਣ ਘਰ ਬੈਠ ਕੇ ਆਨਲਾਈਨ ਕਲਾਸਾਂ ਲਗਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਟਵਾਰੀ ਤੇ ਕਾਨੂੰਗੋ ਅੱਜ ਤੇ ਕੱਲ੍ਹ ਸਮੂਹਿਕ ਛੁੱਟੀ ਲੈ ਕੇ ਕਰਨਗੇ ਕੰਮ ਕਾਰ ਠੱਪ

ਸ੍ਰੀ ਚਮਕੌਰ ਸਾਹਿਬ,11 ਮਈ (ਜਗਮੋਹਣ ਸਿੰਘ ਨਾਰੰਗ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਵਲੋਂ ਆਪਣੀਆਂ ਮੰਗਾਂ ਦਾ ਨਿਪਟਾਰਾ ਨਾ ਹੋਣ ਕਾਰਨ 12 ਅਤੇ 13 ਮਈ ਨੂੰ ਦੋ ਦਿਨਾਂ ਲਈ ਸਮੂਹਿਕ ਛੁੱਟੀ 'ਤੇ ਰਹਿਣਗੇ ਅਤੇ 16 ਮਈ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਮਾਸਿਕ ਪੈਨਸ਼ਨਾਂ ਦੇ ਚੈੱਕ ਵੰਡੇ

ਰੂਪਨਗਰ, 11 ਮਈ (ਸਤਨਾਮ ਸਿੰਘ ਸੱਤੀ)-ਡਾ. ਐੱਸ. ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰੂਪਨਗਰ ਇਕਾਈ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮਾਸਿਕ ਪੈਨਸ਼ਨ ਸਕੀਮ ਤਹਿਤ ਚੈੱਕ ਵੰਡੇ ਗਏ | ਜ਼ਿਲ੍ਹਾ ਪ੍ਰਧਾਨ ਜੇ. ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਨਾਦਰਸ਼ਾਹੀ ਫ਼ਰਮਾਨਾਂ ਕਾਰਨ ਡੇਢ ਸੌ ਤੋਂ ਵੱਧ ਅਧਿਆਪਕ ਕੋਰੋਨਾ ਦੀ ਭੇਟ ਚੜ੍ਹੇ-ਜੀ. ਟੀ. ਯੂ.

ਨੂਰਪੁਰ ਬੇਦੀ, 11 ਮਈ (ਹਰਦੀਪ ਸਿੰਘ ਢੀਂਡਸਾ)-ਸਿੱਖਿਆ ਵਿਭਾਗ ਦੇ ਨਾਦਰਸ਼ਾਹੀ ਫ਼ਰਮਾਨਾਂ ਕਾਰਨ ਹੁਣ ਤੱਕ ਪੰਜਾਬ ਵਿਚ ਡੇਢ ਸੌ ਤੋਂ ਜ਼ਿਆਦਾ ਅਧਿਆਪਕ ਕਰੋਨਾ ਦੀ ਭੇਟ ਚੜ੍ਹ ਚੁੱਕੇ ਹਨ | ਜਦਕਿ ਰੂਪਨਗਰ ਜ਼ਿਲ੍ਹੇ ਵਿਚ ਇਹ ਅੰਕੜਾ ਅੱਧੀ ਦਰਜਨ ਦੇ ਕਰੀਬ ਪੁੱਜ ਗਿਆ ਹੈ | ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀ ਕੋਰੋਨਾ ਦਾ ਰਾਜਸੀਕਰਨ ਨਾ ਕਰਨ

ਨੰਗਲ, 11 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਵਾਰਡ ਨੰਬਰ-11 ਤੋਂ ਕੌਂਸਲਰ ਮੀਨਾਕਸ਼ੀ ਬਾਲੀ ਤੇ ਉਨ੍ਹਾਂ ਦੇ ਸਮਾਜ ਸੇਵੀ ਪਤੀ ਬਲਵਿੰਦਰ ਬਾਲੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਤਿੱਖੀ ਨੁਕਤਾਚੀਨੀ ਕੀਤੀ ਹੈ | ਬਾਲੀ ਜੋੜੀ ਨੇ ਦੋਸ਼ ਲਗਾਇਆ ਕਿ ਨਗਰ ਕੌਂਸਲ ਦੇ ਮੀਟਿੰਗ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਮਾਈਨਿੰਗ ਕਰਵਾਉਣ ਵਾਲੇ ਠੇਕੇਦਾਰ 'ਤੇ ਕਾਰਵਾਈ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਦਰਖਾਸਤ

ਸੁਖਸਾਲ, 11 ਮਈ (ਧਰਮ ਪਾਲ)-ਆਮ ਆਦਮੀ ਪਾਰਟੀ ਦੇ ਨੇਤਾ ਐਡਵੋਕੇਟ ਵਿਸ਼ਾਲ ਸੈਣੀ ਪਿੰਡ ਭਨਾਮ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਬਲਾਕ ਵਿਚ ਵੱਡੇ ਪੱਧਰ 'ਤੇ ਹੋ ਰਹੀ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਢੁਕਵਾਂ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਪੰਜਾਬ ਨੂੰ ...

ਪੂਰੀ ਖ਼ਬਰ »

ਬਸਪਾ ਆਗੂਆਂ ਨੇ ਡਾ. ਰਣਬੀਰ ਸਿੰਘ ਦੀ ਬਦਲੀ ਰੱਦ ਕਰਨ ਦੀ ਕੀਤੀ ਮੰਗ

ਸ੍ਰੀ ਅਨੰਦਪੁਰ ਸਾਹਿਬ, 11 ਮਈ (ਕਰਨੈਲ ਸਿੰਘ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਆਗੂਆਂ ਨੇ ਸਿਹਤ ਵਿਭਾਗ ਪੰਜਾਬ ਤੋਂ ਮੰਗ ਕੀਤੀ ਕਿ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਡਾ. ਰਣਬੀਰ ਸਿੰਘ ਦੀ ਲੁਧਿਆਣਾ ਵਿਖੇ ਕੀਤੀ ਬਦਲੀ ...

ਪੂਰੀ ਖ਼ਬਰ »

ਕਿਸਾਨਾਂ ਦੀ ਸਹੂਲਤ ਲਈ ਅਗੰਮਪੁਰ ਅਨਾਜ ਮੰਡੀ ਨੂੰ ਪਿ੍ੰਸੀਪਲ ਯਾਰਡ ਬਣਾਇਆ-ਸਕੱਤਰ ਮਾਰਕੀਟ ਕਮੇਟੀ

ਸ੍ਰੀ ਅਨੰਦਪੁਰ ਸਾਹਿਬ, 11 ਮਈ (ਕਰਨੈਲ ਸਿੰਘ)-ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਸਕੱਤਰ ਸੁਰਿੰਦਰਪਾਲ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਅਗੰਮਪੁਰ ਅਨਾਜ ਮੰਡੀ ਨੂੰ ਪਿ੍ੰਸੀਪਲ ਯਾਰਡ ਬਣਾਇਆ ਗਿਆ ਹੈ | ਹੁਣ ਜਿਹੜੇ ਕਿਸਾਨ ਆਪਣੀ ਫ਼ਸਲ ਵੇਚਣ ਲਈ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਹਮਲਾ • ਪੁਲਿਸ ਵਾਲੇ ਦਾ ਮੋਬਾਈਲ ਖੋਹ ਕੇ ਫ਼ਰਾਰ ਹੋਏ ਗੱਡੀ ਸਵਾਰ

ਐੱਸ. ਏ. ਐੱਸ. ਨਗਰ, 11 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਰਾਤ ਦੇ ਸਮੇਂ ਕਰਫ਼ਿਊ ਦੇ ਚਲਦਿਆਂ ਲਗਾਏ ਗਏ ਨਾਕੇ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ 'ਤੇ ਹਮਲਾ ਕਰਨ ਤੇ ਪੁਲਿਸ ਕਰਮਚਾਰੀ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋਣ ਵਾਲੇ ਗੱਡੀ ਸਵਾਰ 5 ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੋਂ ਲੋਕ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਪੂਰਾ ਕਰਵਾਉਣ ਲਈ ਪ੍ਰਸ਼ਾਤ ਕਿਸ਼ੋਰ ਆਪਣੀ ਭੂਮਿਕਾ ਨਿਭਾਉਣ-ਬਡਹੇੜੀ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਉੱਘੇ ਸਿੱਖ ਕਿਸਾਨ ਨੇਤਾ ਤੇ ਕੈਪਟਨ ਅਮਰਿੰਦਰ ਸਿੰਘ ਦੇ 1984 ਓਪਰੇਸ਼ਨ ਨੀਲਾ ਤਾਰਾ ਜਦੋਂ ਕੈਪਟਨ ਵਿਰੋਧ ਵਿਚ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਅਤੇ ਲੋਕ ਸਭਾ ਦੀ ਮੈਂਬਰੀ ਤਿਆਗ ਕੇ ਆਏ ਸਨ, ਉਦੋਂ ਤੋਂ ਲਗਾਤਾਰ ਸਮਰਥਕ ਹਨ ਅਤੇ ...

ਪੂਰੀ ਖ਼ਬਰ »

ਲੋਹੇ ਦਾ ਗੇਟ ਚੋਰੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 11 ਮਈ (ਧੀਮਾਨ)-ਪਿੰਡ ਕਰੌਰਾਂ ਸਥਿਤ ਫੋਰੈਸਟ ਹਿੱਲ ਦੀ ਚਾਰਦੀਵਾਰੀ ਅੰਦਰ ਪਿਆ ਲੋਹੇ ਦਾ ਗੇਟ ਚੋਰੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਫੋਰੈਸਟ ਹਿੱਲ ਵਿਖੇ ਬਤੌਰ ਸੁਰੱਖਿਆ ਸੁਪਰਵਾਈਜ਼ਰ ਤਾਇਨਾਤ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ 16.38 ਕਰੋੜ ਦੀ ਲਾਗਤ ਵਾਲੀ ਵਾਟਰ ਸਪਲਾਈ ਸਕੀਮ ਦਾ ਜਾਇਜ਼ਾ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਤੇ ਸ਼ਹਿਰ ਅੰਦਰ ਪਾਣੀ ਦੀ ਸਫ਼ਾਈ ਲਈ ਲੱਗੀਆਂ ਮਸ਼ੀਨਾਂ ਦੀ ਓਵਰਹਾਲਿੰਗ ਸਮੇਤ ਮੁਹਾਲੀ 'ਚ ਲੱਗਣ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਵਲੋਂ ਸਰਕਾਰੀ ਸਕੂਲ 'ਚ ਬਣੇ ਬੈਡਮਿੰਟਨ ਦੇ ਖੇਡ ਮੈਦਾਨ ਦਾ ਨਿਰੀਖਣ

ਐੱਸ. ਏ. ਐੱਸ. ਨਗਰ, 11 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ 11 ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਨੂੰ ਜਾਰੀ ਗ੍ਰਾਂਟ ਨਾਲ ਸਕੂਲ ਸਟਾਫ਼ ਵਲੋਂ ਬਣਾਏ ਬੈਡਮਿੰਟਨ ਦੇ ਖੇਡ ਮੈਦਾਨ ਦਾ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਐੱਮ. ਪੀ. ਤਿਵਾੜੀ ਵਲੋਂ ਸ੍ਰੀ ਅਨੰਦਪੁਰ ਸਾਹਿਬ 'ਚ ਇਕ ਫ਼ੀਲਡ ਹਸਪਤਾਲ ਬਣਾਉਣ ਦੀ ਮੰਗ

ਰੂਪਨਗਰ, 11 ਮਈ (ਸਤਨਾਮ ਸਿੰਘ ਸੱਤੀ)-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (ਡੀਆਰਡੀਓ) ਵਲੋਂ ਪੀ. ਐੱਮ. ਕੇਅਰਜ ਫ਼ੰਡ ਅਧੀਨ ਸਥਾਪਿਤ ਕੀਤਾ ਜਾਣ ਵਾਲਾ ਇਕ ਫ਼ੀਲਡ ਹਸਪਤਾਲ ਉਨ੍ਹਾਂ ਦੇ ਹਲਕੇ ਵਿਚ ਵੀ ਬਣਾਏ ਜਾਣ ਦੀ ਅਪੀਲ ਕੀਤੀ ਹੈ | ਇਸ ਤੋਂ ਇਲਾਵਾ, ਉਨ੍ਹਾਂ ਨੇ ਰੋਪੜ ਅਤੇ ਨਵਾਂਸ਼ਹਿਰ ਦੇ ਸਿਵਲ ਹਸਪਤਾਲਾਂ ਵਾਸਤੇ ਆਕਸੀਜਨ ਪਲਾਂਟਾਂ ਦੀ ਮੰਗ ਵੀ ਕੀਤੀ ਹੈ | ਇਸ ਲੜੀ ਹੇਠ, ਐੱਮ. ਪੀ. ਤਿਵਾੜੀ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਸਿੰਘ ਨੂੰ ਦੋ ਵੱਖ-ਵੱਖ ਪੱਤਰ ਲਿਖੇ ਗਏ ਹਨ | ਡੀ.ਆਰ.ਡੀ.ਓ. ਵਲੋਂ ਸਥਾਪਤ ਕੀਤੇ ਜਾਣ ਵਾਲੇ ਫ਼ੀਲਡ ਹਸਪਤਾਲਾਂ ਨੂੰ ਲੈ ਕੇ ਉਨ੍ਹਾਂ ਨੇ ਰੱਖਿਆ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਦੋਵਾਂ ਨੂੰ ਲਿਖੇ ਪੱਤਰਾਂ ਵਿਚ ਜ਼ਿਕਰ ਕੀਤਾ ਹੈ | ਜਿਨ੍ਹਾਂ ਵਿਚ ਐੱਮ. ਪੀ. ਤਿਵਾੜੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਲੋਕ ਸਭਾ ਹਲਕਾ ਚਾਰ ਜ਼ਿਲਿ੍ਹਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਅਤੇ ਹੁਸ਼ਿਆਰਪੁਰ ਚ ਪੈਂਦਾ ਹੈ | ਜਿੱਥੇ ਪੇਂਡੂ ਖੇਤਰ ਜ਼ਿਆਦਾ ਹੈ ਅਤੇ 1800 ਤੋਂ ਵੱਧ ਪਿੰਡਾਂ ਤੋਂ ਇਲਾਵਾ, ਛੋਟੇ ਸ਼ਹਿਰ ਅਤੇ ਕਸਬੇ ਵੀ ਹਨ | ਐੱਮ.ਪੀ. ਤਿਵਾੜੀ ਨੇ ਕਿਹਾ ਕਿ ਉਨ੍ਹਾਂ ਪਤਾ ਚੱਲਿਆ ਹੈ ਕਿ ਕੋਰੋਨਾ ਮਹਾਂਮਾਰੀ ਦੇ ਗੰਭੀਰ ਹਾਲਾਤਾਂ ਨਾਲ ਨਿਪਟਣ ਲਈ ਡੀਆਰਡੀਓ ਪੀਐਮ ਕੇਅਰਜ ਫ਼ੰਡ ਅਧੀਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਫ਼ੀਲਡ ਹਸਪਤਾਲ ਬਣਾ ਰਹੀ ਹੈ | ਜਿਨ੍ਹਾਂ ਹਸਪਤਾਲਾਂ ਦਾ ਦਾਇਰਾ 250 ਤੋਂ 1000 ਬਿਸਤਰਿਆਂ ਤੱਕ ਹੁੰਦਾ ਹੈ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕੋਰੋਨਾ ਦਾ ਸੰਕਟ ਹੁਣ ਦੇਸ਼ ਦੇ ਪੇਂਡੂ ਹਿੱਸਿਆਂ ਵੱਲ ਵੀ ਵਧ ਰਿਹਾ ਹੈ, ਜਿਸ ਦਾ ਸਹੀ ਅੰਦਾਜ਼ਾ ਲਗਾ ਪਾਉਣਾ ਮੁਸ਼ਕਿਲ ਹੈ | ਇਨ੍ਹਾਂ ਹਾਲਾਤਾਂ ਵਿਚ ਉਹ ਆਪਣੇ ਲੋਕ ਸਭਾ ਹਲਕੇ ਵਿਚ ਵੀ ਡੀਆਰਡੀਓ ਵਲੋਂ ਇੱਕ ਫ਼ੀਲਡ ਹਸਪਤਾਲ ਸਥਾਪਿਤ ਕੀਤੇ ਜਾਣ ਦੀ ਅਪੀਲ ਕਰਦੇ ਹਨ | ਇਸ ਹਸਪਤਾਲ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋੜੀਂਦੀ ਜਗ੍ਹਾ ਮੁਹੱਈਆ ਕਰਵਾ ਕੇ ਹੋਰ ਖ਼ੁਸ਼ ਹੋਵੇਗਾ | ਇਸ ਤੋਂ ਇਲਾਵਾ, ਮੈਂਬਰ ਲੋਕ ਸਭਾ ਨੇ ਕੇਂਦਰੀ ਸਿਹਤ ਮੰਤਰੀ ਨੂੰ ਲਿਖੀ ਚਿੱਠੀ ਵਿਚ ਰੋਪੜ ਅਤੇ ਨਵਾਂਸ਼ਹਿਰ ਦੇ ਸਿਵਲ ਹਸਪਤਾਲਾਂ ਵਿਚ ਵੀ ਇੱਕ-ਇੱਕ ਆਕਸੀਜਨ ਪਲਾਂਟ ਸਥਾਪਤ ਕੀਤੇ ਜਾਣ ਦੀ ਅਪੀਲ ਕੀਤੀ ਹੈ, ਜਿਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਪੀਐਮ ਕੇਅਰਜ ਫ਼ੰਡ ਅਧੀਨ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਸਥਾਪਤ ਕੀਤੇ ਜਾ ਰਹੇ ਆਕਸੀਜਨ ਪਲਾਂਟਾਂ ਦਾ ਜ਼ਿਕਰ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਹਸਪਤਾਲ ਪ੍ਰਬੰਧਕਾਂ ਵਲੋਂ ਗੇਟ ਬੰਦ ਕਰਨ 'ਤੇ ਕੰਧ ਟੱਪਦੀ ਔਰਤ ਨੇ ਜੌੜੇ ਬੱਚਿਆਂ ਨੂੰ ਦਿੱਤਾ ਜਨਮ, ਇਕ ਦੀ ਮੌਤ

ਰੂਪਨਗਰ, 11 ਮਈ (ਸਤਨਾਮ ਸਿੰਘ ਸੱਤੀ)-ਗਊਸ਼ਾਲਾ ਰੋਡ 'ਤੇ ਸਥਿਤ ਵੈਟਨਰੀ ਪੋਲੀ ਕਲੀਨਿਕ ਨੇੜੇ ਸਰਹਿੰਦ ਨਹਿਰ 'ਤੇ ਝੁੱਗੀਆਂ ਬਣਾ ਕੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਇਕ ਔਰਤ ਨੇ ਅੱਜ ਹਸਪਤਾਲ ਜਾਣ ਦੌਰਾਨ ਕੰਧ ਟੱਪਦਿਆਂ ਦੋ ਜੌੜਾ ਬੱਚਿਆਂ ਨੂੰ ਜਨਮ ਦਿੱਤਾ ਪਰ ਇਕ ...

ਪੂਰੀ ਖ਼ਬਰ »

ਸ਼ਹਿਰਾਂ 'ਚ ਤਾਲਾਬੰਦੀ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾਣ-ਰਾਮ ਸਰੂਪ ਸ਼ਰਮਾ

ਖਰੜ, 11 ਮਈ (ਗੁਰਮੁੱਖ ਸਿੰਘ ਮਾਨ)-ਸ਼ਹਿਰਾਂ ਵਿਚ ਜਿਹੜੇ ਗ਼ਰੀਬ ਪਰਿਵਾਰ ਰਹਿੰਦੇ ਹਨ ਤੇ ਉਨ੍ਹਾਂ ਪਾਸ ਨੀਲੇ ਕਾਰਡ ਨਹੀਂ ਹਨ, ਉਨ੍ਹਾਂ ਨੂੰ ਵੀ ਤਾਲਾਬੰਦੀ ਦੌਰਾਨ ਰਾਸ਼ਨ ਕਿੱਟਾਂ ਮਿਲਣੀਆਂ ਚਾਹੀਦੀਆਂ ਹਨ | ਇਹ ਮੰਗ ਵਾਰਡ ਨੰ.-24 ਦੇ ਕੌਂਸਲਰ ਰਾਮ ਸਰੂਪ ਸ਼ਰਮਾ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪੀ. ਟੀ. ਆਈਜ਼ ਲਈ ਆਨਲਾਈਨ ਸਿਖ਼ਲਾਈ ਵਰਕਸ਼ਾਪ ਦਾ ਪ੍ਰਬੰਧ

ਐੱਸ. ਏ. ਐੱਸ. ਨਗਰ, 11 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ 228 ਪੀ. ਟੀ. ਆਈਜ਼ ਦੀ ਸਮਰੱਥਾ ਉਸਾਰੀ ਸਿਖ਼ਲਾਈ ਵਰਕਸ਼ਾਪ ਕਰਵਾਈ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਦਾ ਜਨਮ ਦਿਵਸ ਮਨਾਇਆ

ਖਰੜ, 11 ਮਈ (ਗੁਰਮੁੱਖ ਸਿੰਘ ਮਾਨ)-ਪਿੰਡ ਮੱਛਲੀ ਕਲਾਂ ਦੇ ਵਸਨੀਕਾਂ ਵਲੋਂ ਮਹਾਰਾਣਾ ਪ੍ਰਤਾਪ ਦਾ ਜਨਮ ਦਿਵਸ ਮਨਾਇਆ ਗਿਆ ਤੇ ਮਹਾਰਾਣਾ ਪ੍ਰਤਾਪ ਦੀ ਤਸਵੀਰ 'ਤੇ ਜੋਤੀ ਪ੍ਰਜਵਲਿੱਤ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਨਰਿੰਦਰ ਸਿੰਘ ਰਾਣਾ, ਜਸਵੀਰ ਸਿੰਘ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ ਨੂੰ ਮਾਸਕ ਤੇ ਸੈਨੀਟਾਈਜ਼ਰ ਵੰਡੇ

ਐੱਸ. ਏ. ਐੱਸ. ਨਗਰ, 11 ਮਈ (ਜੱਸੀ)-ਸਮਾਜ ਸੇਵੀ ਨਰੇਸ਼ ਬੁਵਾਨੀ ਵਲੋਂ ਆਪਣੀ ਸਮੱੁਚੀ ਟੀਮ ਸਮੇਤ ਮੁਹਾਲੀ ਸ਼ਹਿਰ 'ਚ ਲੱਗੇ ਲਾਕਡਾਊਨ ਦੌਰਾਨ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਵੰਡੇ ਗਏ ਹਨ | ਉਨ੍ਹਾਂ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਬੀਰ ਦਵਿੰਦਰ ਸਿੰਘ ਵਲੋਂ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਦੀ ਆਲੋਚਨਾ

ਐੱਸ. ਏ. ਐੱਸ. ਨਗਰ, 11 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਦੌਰ ਵਿਚ ਅੱਗੇ ਵੱਧ ਕੇ ਕੰਮ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ (ਐੱਨ. ਐੱਚ.ਐੱਮ.) ਦੇ ਮੁਲਾਜਮਾਂ ਨੂੰ ਨੌਕਰੀ ਤੋਂ ਕੱਢਣ ਦੇ ਸਰਕਾਰ ਦੇ ਫੈਸਲੇ ਨੂੰ ਤੁਗਲਕੀ ਫਰਮਾਨ ਕਰਾਰ ਦਿੰਦਿਆਂ ਸਾਬਕਾ ਡਿਪਟੀ ਸਪੀਕਰ ...

ਪੂਰੀ ਖ਼ਬਰ »

ਸਮੇਂ ਸਿਰ ਮਿਲੇ ਇਲਾਜ ਨਾਲ ਗੰਭੀਰ ਬ੍ਰੇਨ ਸਟ੍ਰੋਕ ਵਾਲੇ ਮਰੀਜ਼ ਨੂੰ ਮਿਲਿਆ ਨਵਾਂ ਜੀਵਨ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਗੰਭੀਰ ਬ੍ਰੇਨ ਸਟ੍ਰੋਕ ਤੋਂ ਪੀੜਤ 74 ਸਾਲਾ ਮਰੀਜ਼ ਨੂੰ ਮੈਕਸ ਸੁਪਰਸਪੈਸ਼ਲਿਟੀ ਹਸਪਤਾਲ ਮੁਹਾਲੀ ਵਲੋਂ ਸਮੇਂ ਸਿਰ ਦਿੱਤੀ ਗਈ ਇਲਾਜ ਦੀ ਸਹੂਲਤ ਨੇ ਨਵਾਂ ਜੀਵਨ ਪ੍ਰਦਾਨ ਕੀਤਾ ਹੈ | ਇਸ ਬਜ਼ੁਰਗ ਨੂੰ ਸੱਜੇ ਪਾਸੇ ਦੇ ਉੱਪਰੀ ...

ਪੂਰੀ ਖ਼ਬਰ »

ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਨੇ ਕਲਾਕਾਰਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ

ਕੁਰਾਲੀ, 11 ਮਈ (ਬਿੱਲਾ ਅਕਾਲਗੜ੍ਹੀਆ)-ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਵਲੋਂ ਪਿੰਡ ਫ਼ਤਿਹਗੜ੍ਹ ਵਿਖੇ ਮੇਜਰ ਦੇ ਵਿਹੜੇ 'ਚ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਲਾਕਡਾਊਨ ਦੀ ਮਾਰ ਝੱਲ ਰਹੇ ਕਲਾਕਾਰਾਂ ਤੇ ਹੋਰਨਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਤੇ ਸੰਚਾਲਨ ਪ੍ਰਕਿਰਿਆ ਅਧੀਨ ਹੀ ਲੇਵਲ-2 ਸੰਸਥਾਵਾਂ ਨੂੰ ਕੀਤਾ ਜਾ ਸਕਦਾ ਹੈ ਸਥਾਪਤ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਕੋਵਿਡ ਕੇਅਰ ਸਹੂਲਤਾਂ ਸਥਾਪਤ ਕਰਨ ਲਈ ਸੰਚਾਲਨ ਪ੍ਰਕਿਰਿਆ ਤੇ ਮਾਪਦੰਡ ਨਿਰਧਾਰਿਤ ਕੀਤੇ ਗਏ ਹਨ ਅਤੇ ਅਜਿਹੇ ਸੈਂਟਰਾਂ ਦੀ ਸਥਾਪਨਾ ਸਮੇਂ ਨਿਰਧਾਰਿਤ ...

ਪੂਰੀ ਖ਼ਬਰ »

ਖਰੜ ਸ਼ਹਿਰ 'ਚ ਦੁਕਾਨਾਂ ਖੋਲ੍ਹਣ ਸਬੰਧੀ ਨਗਰ ਕੌਂਸਲ ਵਲੋਂ ਸ਼ਡਿਊਲ ਜਾਰੀ

ਖਰੜ, 11 ਮਈ (ਗੁਰਮੁੱਖ ਸਿੰਘ ਮਾਨ)-ਸ਼ਹਿਰ ਵਿਚ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਲੈ ਕੇ ਉਪ ਮੰਡਲ ਮੈਜਿਸਟ੍ਰੇਟ ਖਰੜ ਦੇ ਹੁਕਮਾਂ ਤੋਂ ਬਾਅਦ ਨਗਰ ਕੌਂਸਲ ਖਰੜ ਵਲੋਂ ਸ਼ਹਿਰ ਵਿਚ ਮੁਨਾਦੀ ਕਰਵਾ ਕੇ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਨੂੰ ਦੁਕਾਨਾਂ ਖੋਲ੍ਹਣ ਦੇ ...

ਪੂਰੀ ਖ਼ਬਰ »

ਚਿੰਤਾਜਨਕ ਹੈ ਜ਼ਿਲ੍ਹਾ ਐੱਸ. ਏ. ਐੱਸ. ਨਗਰ 'ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਵਾਧਾ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕਾਫ਼ੀ ਦਿਨਾਂ ਤੋਂ ਲਗਾਤਾਰ ਕੋਰੋਨਾ ਮਾਮਲਿਆਂ ਵਿਚ ਹੋ ਰਿਹਾ ਵਾਧਾ ਚਿੰਤਾਜਨਕ ਹੈ | ਇਸਦਾ ਕਾਰਨ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੀ ਗਿਣਤੀ ਜ਼ਿਆਦਾ ਹੋਣਾ ...

ਪੂਰੀ ਖ਼ਬਰ »

ਪੁਲਿਸ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਓ ਸਬੰਧੀ ਕੀਤਾ ਜਾਗਰੂਕ

ਖਰੜ, 11 ਮਈ (ਮਾਨ)-ਕੋਰੋਨਾ ਦੇ ਬਚਾਓ ਹਿੱਤ ਪਿੰਡਾਂ ਦੇ ਵਸਨੀਕਾਂ ਨੂੰ ਜਾਗਰੂਕ ਕਰਨ ਦੀ ਲੜੀ ਤਹਿਤ ਥਾਣਾ ਘੜੂੰਆਂ ਦੀ ਪੁਲਿਸ ਵਲੋਂ ਪਿੰਡ ਰੁੜਕੀ ਪੁਖਤਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਥਾਣਾ ਘੜੂੰਆਂ ਦੇ ਐੱਸ. ਐੱਚ. ਓ. ਸਮਸ਼ੇਰ ਸਿੰਘ ਨੇ ...

ਪੂਰੀ ਖ਼ਬਰ »

ਮਾਮਲਾ ਲਾਕਡਾਊਨ ਦੌਰਾਨ ਚੋਰ ਮੋਰੀਆਂ ਰਾਹੀਂ ਸ਼ਰਾਬ ਵੇਚਣ ਦਾ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਯੂਥ ਪ੍ਰਧਾਨ ਗੁਰਤੇਜ ਸਿੰਘ ਪੰਨੂੰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਨੂੰ ਦਿੱਤੇ ਮੰਗ ਪੱਤਰ ਵਿਚ ਉਨ੍ਹਾਂ ਕਿਹਾ ਕਿ ਐੱਸ. ਏ. ਅੱੈਸ. ਨਗਰ ਅੰਦਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਹਿਲੋਲਪੁਰ ਨੂੰ ਸੀਨੀਅਰ ਸੈਕੰਡਰੀ ਦਾ ਦਰਜਾ ਮਿਲਣ 'ਤੇ ਪਿੰਡ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਪਿੰਡ ਬਹਿਲੋਲਪੁਰ ਦੇ ਸਰਕਾਰੀ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਮਿਲ ਗਿਆ ਹੈ, ਜਿਸ ਕਾਰਨ ਪਿੰਡ ਵਾਸੀਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਪਿੰਡ ਬਹਿਲੋਲਪੁਰ ਦੇ ਸਰਪੰਚ ਮਨਜੀਤ ...

ਪੂਰੀ ਖ਼ਬਰ »

ਸ੍ਰੀ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ 'ਤੇ ਵੈਬੀਨਾਰ ਨੂੰ ਸੰਬੋਧਨ ਕਰਨਗੇ ਪੰਜਾਬ ਦੇ ਮੁੱਖ ਮੰਤਰੀ

ਐੱਸ. ਏ. ਐੱਸ. ਨਗਰ, 11 ਮਈ (ਕੇ. ਐੱਸ. ਰਾਣਾ)-ਕੇ. ਐੱਸ. ਰਾਜੂ ਲੀਗਲ ਟਰੱਸਟ ਵਲੋਂ 16 ਮਈ ਦਿਨ ਐਤਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ 'ਤੇ ਇਕ ਵੈਬੀਨਾਰ ਕਰਵਾਇਆ ਜਾ ਰਿਹਾ ਹੈ | ਡਾ. ਜਗਮੋਹਨ ਸਿੰਘ ਰਾਜੂ ਆਈ. ਏ. ਐੱਸ., ਵਧੀਕ ਮੁੱਖ ਸਕੱਤਰ ...

ਪੂਰੀ ਖ਼ਬਰ »

ਪੁਲਿਸ ਨੇ ਬਜ਼ੁਰਗਾਂ ਲਈ ਟੀਕਾਕਰਨ ਤੇ ਹੋਰ ਜ਼ਰੂਰੀ ਸਹੂਲਤਾਂ ਲਈ ਹੈਲਪਲਾਈਨ ਦੀ ਕੀਤੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 11 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਕੋਵਿਡ-19 ਮਹਾਂਮਾਰੀ ਸਬੰਧੀ ਮੁਹਾਲੀ 'ਚ ਰਹਿੰਦੇ ਬਜ਼ੁਰਗਾਂ ਦੀ ਸੇਵਾ ਲਈ ਇਕ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਲਈ ਬਕਾਇਦਾ ਤੌਰ 'ਤੇ ਹੈਲਪਲਾਈਨ ਨੰਬਰ-9115516010 ਤੇ 0172-2219356 ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX