ਤਾਜਾ ਖ਼ਬਰਾਂ


ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  5 minutes ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  about 1 hour ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  about 4 hours ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  about 5 hours ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  about 6 hours ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  about 8 hours ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  about 8 hours ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  about 8 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 minute ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  about 8 hours ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  about 9 hours ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  about 9 hours ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  about 9 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  about 10 hours ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 10 hours ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  about 11 hours ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  about 11 hours ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  about 11 hours ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  about 11 hours ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  about 11 hours ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  about 10 hours ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  about 11 hours ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  about 10 hours ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੂਰੀਨਾਮ ਦੌਰਾ ਅੱਜ ਤੋਂ ਸ਼ੁਰੂ
. . .  about 10 hours ago
ਨਵੀਂ ਦਿੱਲੀ, 4 ਜੂਨ -ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸੂਰੀਨਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਰਾਸ਼ਟਰਪਤੀ ਕੱਲ੍ਹ ਸੂਰੀਨਾਮ ਅਤੇ ਸਰਬੀਆ ਦੇ ਛੇ ਦਿਨਾਂ ਦੌਰੇ ਲਈ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਏ।ਇਹ ਰਾਸ਼ਟਰਪਤੀ ਦੀ ਸੂਰੀਨਾਮ ਦੀ...
ਏਮਜ਼ ਦਿੱਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਰੇਲ ਹਾਦਸੇ ਵਾਲੀ ਥਾਂ ਦਾ ਕਰੇਗੀ ਦੌਰਾ
. . .  about 12 hours ago
ਨਵੀਂ ਦਿੱਲੀ, 4 ਜੂਨ-ਸੂਤਰਾਂ ਅਨੁਸਾਰ ਏਮਜ਼ ਦਿੱਲੀ ਦੇ ਡਾਕਟਰੀ ਮਾਹਿਰਾਂ ਦੀ ਇਕ ਟੀਮ 1,000 ਤੋਂ ਵੱਧ ਜ਼ਖਮੀਆਂ ਅਤੇ 100 ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਲਈ ਮੈਡੀਕਲ ਉਪਕਰਣਾਂ ਦੇ ਨਾਲ ਓਡੀਸ਼ਾ ਦੇ ਰੇਲ ਹਾਦਸੇ ਵਾਲੀ ਥਾਂ ਦਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਬਠਿੰਡਾ

ਦਿੱਲੀ ਕਿਸਾਨ ਮੋਰਚਿਆਂ ਸਬੰਧੀ ਪਿੰਡਾਂ ਵਿਚ ਤਿਆਰੀ ਮੀਟਿੰਗਾਂ ਦਾ ਸਿਲਸਿਲਾ ਭਖਾਇਆ-ਕਿਸਾਨ ਆਗੂ

ਬਠਿੰਡਾ ਛਾਉਣੀ/ਭੁੱਚੋ ਮੰਡੀ, 11 ਮਈ ( ਜੌੜਾ)-ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ 'ਤੇ ਲੰਮੇ ਸਮੇਂ ਤੋਂ ਲਾਏ ਹੋਏ ਕਿਸਾਨ ਮੋਰਚਿਆਂ ਵਿਚ ਮੁੜ ਤੋਂ ਤਾਕਤ ਝੌਂਕਣ ਲਈ ਕਿਸਾਨ ਜਥੇਬੰਦੀਆਂ ਨੇ ਜ਼ੋਰਦਾਰ ਹੰਭਲਾ ਮਾਰਨਾ ਸ਼ੁਰੂ ਕਰ ਦਿੱਤਾ ਹੈ | ਹਾੜੀ ਦਾ ...

ਪੂਰੀ ਖ਼ਬਰ »

ਦੋ ਹਫ਼ਤਿਆਂ ਦਾ ਆਨਲਾਈਨ ਡੇਅਰੀ ਸਿਖਲਾਈ ਕੋਰਸ 17 ਤੋਂ

ਬਠਿੰਡਾ, 11 ਮਈ (ਨਿੱਜੀ ਪੱਤਰ ਪ੍ਰੇਰਕ)-ਡੇਅਰੀ ਵਿਕਾਸ ਵਿਭਾਗ ਵਲੋਂ ਕੋਵਿਡ-19 ਦੇ ਨਿਯਮਾਂ ਨੂੰ ਧਿਆਨ ਵਿਚ ਰੱਖਦਿਆਂ ਲਾਭਪਾਤਰੀਆਂ ਲਈ ਡੇਅਰੀ ਟ੍ਰੇਨਿੰਗ ਸੈਟਰਾਂ 'ਤੇ 2 ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਕੋਵਿਡ ਨਿਯਮਾਂ ਨੂੰ ਧਿਆਨ ...

ਪੂਰੀ ਖ਼ਬਰ »

ਗੈਂਗਸਟਰ ਜੱਗੂ ਭਗਵਾਨਪੁਰੀਆਂ ਅਤੇ ਗੁਰਪ੍ਰੀਤ ਸੇਖੋਂ ਨੂੰ ਇਲਾਜ ਲਈ ਲਿਆਂਦਾ ਸਿਵਲ ਹਸਪਤਾਲ

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆਂ ਅਤੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਇਲਾਜ ਲਈ ਪੁਲਿਸ ਨੇ ਸਥਾਨਕ ਸਿਵਲ ਹਸਪਤਾਲ ਵਿਚ ਲਿਆਂਦਾ | ਜਿੱਥੇ ਡਾਕਟਰਾਂ ਦੁਆਰਾ ਦੋਵੇਂ ਗੈਂਗਸਟਰਾਂ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਲਈ ਕੋਵਿਡ ਟੀਕਾਕਰਨ ਕੈਂਪ ਲਗਾਇਆ

ਬਠਿੰਡਾ, 11 ਮਈ (ਅਵਤਾਰ ਸਿੰਘ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੀ ਸੇਵਾ ਭਾਰਤੀ ਅਤੇ ਨੇਚੂਰਲ ਕੇਅਰ ਚਾਈਲਡ ਲਾਈਨ ਦੀ ਕੋਆਰਡੀਨੇਟਰ ਸੁਮਨਦੀਪ ਨੇ ਜਾਣਕਾਰੀ ਦਿੱਤੀ ਕਿ ਬੈਂਗੋ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਚਾਈਲਡ ਲਾਈਨ 1098 ਦੀ ਟੀਮ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਕੋਰੋਨਾ ਸਹਾਇਤਾ ਕੇਂਦਰ 'ਚ ਸਾਰੇ 50 ਬੈੱਡ ਮਰੀਜ਼ਾਂ ਨਾਲ ਭਰੇ

ਤਲਵੰਡੀ ਸਾਬੋ, 11 ਮਈ (ਰਣਜੀਤ ਸਿੰਘ ਰਾਜੂ)-ਸਮੁੱਚੇ ਸੂਬੇ ਵਾਂਗ ਇਲਾਕੇ ਅੰਦਰ ਕੋਰੋਨਾ ਦੀ ਰਫ਼ਤਾਰ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ | ਇਸੇ ਰਫ਼ਤਾਰ ਦੇ ਚੱਲਦਿਆਂ ਜਿੱਥੇ ਹਸਪਤਾਲਾਂ ਵਿਚ ਲੋਕਾਂ ਨੂੰ ਇਲਾਜ ਕਰਵਾਉਣ ਲਈ ਖਾਲੀ ਬੈੱਡ ਨਹੀ ਮਿਲ ਰਹੇ ਉੱਥੇ ਲੋਕਾਂ ਦੀ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੀਟਿੰਗ

ਜ਼ਿਲ੍ਹਾ ਕੇਂਦਰਾਂ 'ਤੇ ਧਰਨਾ 18 ਨੂੰ

ਬਠਿੰਡਾ, 11 ਮਈ (ਅਵਤਾਰ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਸਾਂਝੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਹੋਈ | ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾਈ ...

ਪੂਰੀ ਖ਼ਬਰ »

ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 27 ਮੌਤਾਂ, 700 ਨਵੇਂ ਕੇਸ ਆਏ

ਬਠਿੰਡਾ, 11 ਮਈ (ਅਵਤਾਰ ਸਿੰਘ)-ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁਲ 257079 ਸੈਂਪਲਾਂ ਵਿਚੋਂ 28717 ਪਾਜੀਟਿਵ ਮਾਮਲਿਆਂ ਦੌਰਾਨ 21456 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ | ਇਸ ਸਮੇਂ ਜ਼ਿਲੇ ਵਿਚ ਕੁੱਲ 6714 ਕੇਸ ਐਕਟਿਵ ਹਨ ਤੇ ਹੁਣ ਤੱਕ ਕੋਰੋਨਾ ਪ੍ਰਭਾਵਿਤ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਰਾਮਾਂ ਮੰਡੀ, 11 ਮਈ (ਸਿੰਗਲਾ)-ਡੀ.ਸੀ. ਬਠਿੰਡਾ, ਹਲਕੇ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਅਤੇ ਨਗਰ ਕੌਂਸਲ ਰਾਮਾਂ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਕਾਲਾ ਦੀਆਂ ਕੋਸ਼ਿਸ਼ਾਂ ਸਦਕਾ ਰਾਮਾਂ ਮੰਡੀ ਅੰਦਰ ਕੋਵਿਡ ਸੈਂਟਰ ਬਣਾਇਆ ਗਿਆ ਤਾਂ ਜੋ ਮੈਡੀਕਲ ...

ਪੂਰੀ ਖ਼ਬਰ »

ਕੋਰੋਨਾ 'ਤੇ ਫ਼ਤਹਿ ਪਾਉਣ ਲਈ ਕੋਵਿਡ ਟੀਕਾਕਰਨ ਲਾਜ਼ਮੀ-ਡੀ. ਸੀ.

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਵਲੋਂ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਦੌਰਾਨ ਜ਼ਿਲ੍ਹੇ 'ਚ ਕੋਵਿਡ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ | ਉਨ੍ਹਾਂ ਕਿਹਾ ਕਿ ਘਰਾਂ 'ਚ ...

ਪੂਰੀ ਖ਼ਬਰ »

ਹਸਪਤਾਲਾਂ 'ਚ ਬੈੱਡਾਂ ਦੀ ਸਮਰੱਥਾ ਤੇ ਸਥਿਤੀ ਜਾਣਨ ਸਬੰਧੀ ਿਲੰਕ ਜਾਰੀ ਹਰ ਦੋ ਘੰਟਿਆਂ ਬਾਅਦ ਮਿਲੇਗੀ ਨਵੀਂ ਅਪਡੇਟ

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਹਸਪਤਾਲਾਂ 'ਚ ਬੈੱਡਾਂ ਦੀ ਸਮਰੱਥਾ ਅਤੇ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਨ ਲਈ ...

ਪੂਰੀ ਖ਼ਬਰ »

ਸਰਕਾਰ ਵੱਲੋਂ ਕੋਰੋਨਾ ਕਾਰਨ ਮਰ ਚੁੱਕੇ ਜਾਂ ਹਸਪਤਾਲਾਂ 'ਚ ਦਾਖ਼ਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਸ਼ਵ ਭਰ ਵਿੱਚ ਕਰੋਨਾ ਮਹਾਂਮਾਰੀ ਦੇ ਦੂਜੇ ਗੇੜ 'ਚ ਮੌਤਾਂ ਦੀ ਵਧ ਰਹੀ ਗਿਣਤੀ ਦੌਰਾਨ ਸਰਕਾਰ ਨੇ ਕੋਰੋਨਾ ਕਾਰਨ ਮਰ ਚੁੱਕੇ ਜਾਂ ਹਸਪਤਾਲਾਂ 'ਚ ਦਾਖਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਕੋਰੋਨਾ ਨਾਲ ਤਿੰਨ ਮੌਤਾਂ-ਇੱਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ 50 ਹੋਰ ਵਿਅਕਤੀ ਮਿਲੇ ਕੋਰੋਨਾ ਪਾੱਜ਼ੀਟਿਵ

ਤਲਵੰਡੀ ਸਾਬੋ, 11 ਮਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਇਲਾਕੇ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਨਾਲ ਇਲਾਕੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਸਿਹਤ ਵਿਭਾਗ ਦੀ ਸੂਚੀ ਮੁਤਾਬਿਕ ਬੀ.ਡੀ.ਪੀ.ਓ ਦਫ਼ਤਰ ਤਲਵੰਡੀ ਸਾਬੋ ਦੇ ਇੱਕ ਮੁਲਾਜ਼ਮ ਅਤੇ ਇੱਕੋ ...

ਪੂਰੀ ਖ਼ਬਰ »

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕੰਮ ਕਰ ਰਿਹਾ ਹੈ-ਸੋਨੀ

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ ਅਤੇ ਇਥੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਹੋ ਰਹੀ | ਉਕਤ ਪ੍ਰਗਟਾਵਾ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕੀਤਾ | ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਕੁਝ ਆਗੂ ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਵਿਚ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਸਬੰਧੀ ਤੱਥਾਂ ਤੋਂ ਉਲਟ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਸੱਚਾਈ ਇਹ ਹੈ ਕਿ ਐਡਵਾਂਸਡ ਕੈਂਸਰ ਇੰਸਟੀਚਿਊਟ, ਬਠਿੰਡਾ ਅੱਜ ਵੀ ਪਹਿਲਾਂ ਦੀ ਤਰ੍ਹਾਂ ਕੈਂਸਰ ਪੀੜ੍ਹਤਾਂ ਨੂੰ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ, ਜਿਸ ਦਾ ਸਬੂਤ ਇਹ ਹੈ ਕਿ ਇਸ ਕੇਂਦਰ ਵਿਚ ਜਨਵਰੀ 2021 ਵਿਚ 315 ਨਵੇਂ ਕੈਂਸਰ ਪੀੜਤ ਓ. ਪੀ. ਡੀ. ਵਿਚ ਆਏ ਜਦਕਿ ਫਰਵਰੀ 2021 ਵਿਚ 432, ਮਾਰਚ 2021 ਵਿਚ 478, ਅਪ੍ਰੈਲ 2021 ਵਿਚ 408 ਅਤੇ 1 ਮਈ 2021 ਤੋਂ 8 ਮਈ 2021 ਤੱਕ 30 ਮਰੀਜ਼ ਆਏ | ਜਦਕਿ ਜਨਵਰੀ 2021 ਵਿਚ 1839 ਪੁਰਾਣੇ ਕੈਂਸਰ ਪੀੜਤ ਓ. ਪੀ. ਡੀ. ਵਿਚ ਆਏ, ਫਰਵਰੀ 2021 ਵਿਚ 2213, ਮਾਰਚ 2021 ਵਿਚ 2239, ਅਪ੍ਰੈਲ 2021 ਵਿਚ 2231 ਅਤੇ 1 ਮਈ 2021 ਤੋਂ 8 ਮਈ 2021 ਤੱਕ 402 ਮਰੀਜ਼ ਆਏ | ਇਸੇ ਤਰ੍ਹਾਂ ਆਈ. ਪੀ. ਡੀ. ਵਿਚ ਜਨਵਰੀ 2021 ਵਿਚ 248 ਪੁਰਾਣੇ ਕੈਂਸਰ ਪੀੜਤ ਓ. ਪੀ. ਡੀ. ਵਿਚ ਆਏ ਜਦਕਿ ਫਰਵਰੀ 2021 ਵਿਚ 253, ਮਾਰਚ 2021 ਵਿਚ 304, ਅਪ੍ਰੈਲ 2021 ਵਿਚ 288 ਅਤੇ 1 ਮਈ 2021 ਤੋਂ 8 ਮਈ 2021 ਤੱਕ 71 ਮਰੀਜ਼ ਆਏ ਹਨ | ਸ਼੍ਰੀ ਸੋਨੀ ਨੇ ਦੱਸਿਆ ਕਿ ਇਸ ਵੇਲੇ ਕੋਵਿਡ-19 ਮਹਾਂਮਾਰੀ ਦੇ ਮਰੀਜ਼ਾਂ ਦੀ ਸੰਖਿਆ ਬਹੁਤ ਜ਼ਿਆਦਾ ਵਧ ਗਈ ਹੈ ਅਤੇ ਇਸ ਵੇਲੇ ਬਠਿੰਡਾ ਜ਼ਿਲ੍ਹੇ ਵਿਚ ਕੋਵਿਡ-19 ਦੀ ਰੋਜ਼ਾਨਾ ਪੌਜਟੀਵਿਟੀ 23.48 ਪ੍ਰਤੀਸ਼ਤ ਹੈ | ਇਸ ਲਈ ਕਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਲੈਵਲ 2 ਅਤੇ ਲੈਵਲ 3 ਬੈੱਡ ਵਧਾਉਣ ਦੀ ਲੋੜ ਹੈ | ਬਠਿੰਡਾ ਵਿਖੇ ਨਵੇਂ ਬਣੇ ਏਮਜ਼ ਦੀ ਉਸਾਰੀ ਦਾ ਕੰਮ ਅਜੇ ਪੂਰਾ ਨਹੀਂ ਹੋਇਆ ਹੈ, ਇਸ ਲਈ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਏਮਜ਼ ਬਠਿੰਡਾ ਵਿਖੇ 70-75 ਲੈਵਲ-2 ਬੈੱਡ ਤੋਂ ਜ਼ਿਆਦਾ ਉਪਲਬਧ ਨਹੀਂ ਹੋਣਗੇ | ਉਨ੍ਹਾਂ ਕਿਹਾ ਕਿ ਐਡਵਾਂਸਡ ਕੈਂਸਰ ਇੰਸਟੀਚਿਊਟ, ਬਠਿੰਡਾ ਵਿਖੇ ਦੋ ਐਂਟਰੀ ਗੇਟ ਹਨ ਅਤੇ ਇਸ ਬਿਲਡਿੰਗ ਨੂੰ 2 ਹਿੱਸਿਆਂ ਵਿਚ ਆਰਜ਼ੀ ਤੌਰ ਤੇ ਵੰਡ ਦਿੱਤਾ ਗਿਆ ਹੈ | ਅਜਿਹਾ ਕਰਨ ਨਾਲ ਮੌਜੂਦਾ ਕੈਂਸਰ ਟਰੀਟਮੈਂਟ, ਓ. ਪੀ. ਡੀ. ਅਤੇ ਸਰਜਰੀ ਆਦਿ 'ਤੇ ਕੋਈ ਵੀ ਫ਼ਰਕ ਨਹੀਂ ਪਵੇਗਾ ਸਗੋਂ ਇਸ ਸੈਂਟਰ ਵਿਖੇ ਜੋ 40-50 ਬੈੱਡ ਖਾਲੀ ਪਏ ਰਹਿੰਦੇ ਸਨ, ਦੀ ਵਰਤੋਂ ਲੋਕਾਂ ਦੀ ਜਾਨ ਬਚਾਉਣ ਲਈ ਕੀਤੀ ਜਾਵੇਗੀ | ਸ਼੍ਰੀ ਸੋਨੀ ਨੇ ਦੱਸਿਆ ਕਿ ਐਡਵਾਂਸਡ ਕੈਂਸਰ ਇੰਸਟੀਚਿਊਟ, ਬਠਿੰਡਾ ਵਿਖੇ ਕੀਮੋਥਰੈਪੀ, ਓ.ਪੀ.ਡੀ.ਸੇਵਾਵਾਂ, ਰੇਡੀਓਥਰੈਪੀ ਟਰੀਟਮੈਂਟ ਅਤੇ ਐਮਰਜੇਂਸੀ ਕੈਂਸਰ ਸਰਵਿਸਜ ਦਿੱਤੀਆਂ ਜਾ ਰਹੀਆਂ ਹਨ ਅਤੇ ਬੈਰੀਕੇਡਿੰਗ ਲਗਾ ਕੇ ਅਤੇ ਐਂਟਰੀ ਨੂੰ ਵੱਖਰੇ ਕਰਦੇ ਹੋਏ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਕੈਂਸਰ ਦੇ ਮਰੀਜ਼ਾਂ ਨੂੰ ਕੋਈ ਵੀ ਦਿੱਕਤ ਨਾ ਹੋਵੇ | ਉਨ੍ਹ ਕਿਹਾ ਕਿ ਕੈਂਸਰ ਦੇ ਟਰੀਟਮੈਂਟ ਵਿਚ ਕੋਈ ਕਮੀ ਨਹੀਂ ਆਉਣੀ ਦਿੱਤੀ ਜਾਵੇਗੀ | ਕੈਬਨਿਟ ਮੰਤਰੀ ਨੇ ਕਿਹਾ ਕਿ ਬਠਿੰਡਾ ਏਮਜ ਵਿਚ ਕੈਂਸਰ ਪੀੜਤਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਬਾਬਾ ਫਰੀਦ ਹੈਲਥ ਸਾਇੰਸਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਰਾਜ ਬਹਾਦਰ ਨਾਲ ਗੱਲ ਕੀਤੀ ਹੈ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ ਕੀ ਕੈਂਸਰ ਪੀੜ੍ਹਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ |

ਖ਼ਬਰ ਸ਼ੇਅਰ ਕਰੋ

 

ਸੀਨੀਅਰ ਕਾਂਗਰਸੀ ਆਗੂ ਮੱਖਣ ਸਿੰਘ ਝੰਡੂਕੇ ਨਹੀਂ ਰਹੇ

ਬਾਲਿਆਂਵਾਲੀ, 11 ਮਈ (ਮਤਵਾਲਾ)-ਹਲਕਾ ਮੌੜ ਦੇ ਟਕਸਾਲੀ ਕਾਂਗਰਸੀ ਆਗੂ ਮੱਖਣ ਸਿੰਘ ਝੰਡੂਕੇ ਮੈਂਬਰ ਮਾਰਕੀਟ ਕਮੇਟੀ ਭੁੱਚੋ ਨੂੰ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਜਿਸ ਕਾਰਨ ਕਾਂਗਰਸੀ ਸਫਾਂ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਰਾਮਾਂ ਮੰਡੀ, 11 ਮਈ (ਤਰਸੇਮ ਸਿੰਗਲਾ)-ਮਾਸਕ ਚੋਰਾਂ ਲਈ ਕਿਸ ਤਰ੍ਹਾਂ ਵਰਦਾਨ ਸਾਬਿਤ ਹੋ ਰਹੇ ਹਨ ਇਹ ਅੱਜ ਉਸ ਸਮੇਂ ਸਾਹਮਣੇ ਆਇਆ ਜਦ ਸਥਾਨਕ ਸਿਵਲ ਹਸਪਤਾਲ ਵਿਚ ਆਪਣੇ ਪਰਿਵਾਰ ਦੀ ਇਕ ਮਹਿਲਾ ਦੇ ਇਲਾਜ ਲਈ ਸਿਵਲ ਹਸਪਤਾਲ 'ਚ ਪਹੁੰਚੇ ਨੇੜਲੇ ਪਿੰਡ ਰਾਮਸਰਾ ਦੇ ਇਕ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਦੌਰ 'ਚ ਲੋਕਾਂ ਦੀ ਸਹਾਇਤਾ ਕਰਨ 'ਚ ਫੇਲ੍ਹ ਹੋਈ ਕੈਪਟਨ ਸਰਕਾਰ : ਸਰੂਪ ਸਿੰਗਲਾ

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਕੈਪਟਨ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਲਈ ਕੋਈ ਸਹੂਲਤ ਨਹੀਂ ਹੈ | ਪ੍ਰਾਈਵੇਟ ਹਸਪਤਾਲਾਂ ਦੁਆਰਾ ਲੋਕਾਂ ਦੀ ਲੁੱਟ ਕੀਤੀ ...

ਪੂਰੀ ਖ਼ਬਰ »

ਪਾਵਰਕਾਮ ਸਬ ਡਵੀਜ਼ਨ ਭੁੱਚੋ ਦਾ ਆਮ ਲੋਕਾਂ ਅਤੇ ਸਰਕਾਰੀ ਅਦਾਰਿਆਂ ਵੱਲ ਕਰੋੜਾਂ ਦਾ ਬਕਾਇਆ

ਭੁੱਚੋ ਮੰਡੀ, 11 ਮਈ (ਬਿੱਕਰ ਸਿੰਘ ਸਿੱਧੂ) ਪਾਵਰਕਾਮ ਸਬ ਡਿਵੀਜ਼ਨ ਭੁੱਚੋ ਨੇ ਆਮ ਲੋਕਾਂ ਅਤੇ ਸਰਕਾਰੀ ਅਦਾਰਿਆਂ ਵੱਲ ਕਰੋੜਾਂ ਰੁਪਏ ਦਾ ਕਈ ਸਾਲਾਂ ਤੋਂ ਖੜਾ ਬਕਾਇਆ ਕਢਵਾਉਣ ਲਈ ਇੱਕ 'ਵਨ ਟਾਈ ਸੈਟਲਮੈਂਟ' ਸਕੀਮ ਸਾਹਮਣੇ ਲਿਆ ਕੇ ਲੋਕਾਂ ਨੂੰ ਚੋਗਾ ਪਾਉਣ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਕੋਟਫੱਤਾ ਵਿਚ 15 ਤੇ ਕੋਟਭਾਰਾ ਵਿਚ 1 ਮੌਤ

ਕੋਟਫੱਤਾ, 11 ਮਈ (ਰਣਜੀਤ ਸਿੰਘ ਬੁੱਟਰ)-ਕੋਵਿਡ-19 ਦਾ ਕਹਿਰ ਪਿੰਡ ਕੋਟਭਾਰਾ ਅਤੇ ਕੋਟਫੱਤਾ ਵਿਚ ਵੀ ਦੇਖਣ ਨੂੰ ਮਿਲਿਆ | ਬੀਤੇ ਦਿਨੀਂ ਕੋਟਭਾਰਾ ਦੇ ਸੇਵਾਮੁਕਤ ਪੁਲਿਸ ਮੁਲਾਜ਼ਮ ਹਰਬੰਸ ਸਿੰਘ (ਲਗਭਗ 62 ਸਾਲ) ਨੇ ਕੋਰੋਨਾ ਪਾਜ਼ਿਟਿਵ ਪਾਏ ਜਾਣ ਦੇ ਕੁਝ ਦਿਨ ਬਾਅਦ ਆਪਣੇ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦਾ ਸੱਭ ਤੋਂ ਛੋਟਾ ਪਿੰਡ ਮੈਨੂੰਆਣਾ

ਰਣਜੀਤ ਸਿੰਘ ਰਾਜੂ 94630-76326 ਤਲਵੰਡੀ ਸਾਬੋ- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦਾ ਸੱਭ ਤੋਂ ਛੋਟਾ ਪਿੰਡ ਮੈਨੂੰਆਣਾ ਤਲਵੰਡੀ ਸਾਬੋ ਤੋਂ ਕਰੀਬ 20 ਕਿ: ਮੀ: ਦੂਰ ਲਹਿਰੀ ਫੱਤਾਬਾਲੂ ਸੜਕ 'ਤੇ ਸਥਿਤ ਹੈ | ਪਿੰਡ ਦੇ ਨੌਜਵਾਨ ਦੇਸ਼ ਭਗਤੀ ਦਾ ਜ਼ਜ਼ਬਾ ਰੱਖਦੇ ਹਨ ਅਤੇ ਫੌਜ ਅਤੇ ...

ਪੂਰੀ ਖ਼ਬਰ »

ਸੰਗਤ ਮੰਡੀ ਨਗਰ ਪਾਲਿਕਾ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਨਾ ਕਰਵਾਏ ਜਾਣਾ ਸਰਾਸਰ ਧੱਕਾ-ਕੋਟਫੱਤਾ

ਬਠਿੰਡਾ, 11 ਮਈ (ਨਿੱਜੀ ਪੱਤਰ ਪ੍ਰੇਰਕ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਅੱਜ ਇੱਥੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਨਗਰ ਕੌਂਸਲ ਸੰਗਤ ਮੰਡੀ ਵਿਚ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਪ੍ਰਾਪਤ ਕੀਤੀ ਸੀ | ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਠੇਕੇਦਾਰ ਵਲੋਂ ਨਜਾਇਜ਼ ਤੰਗ ਪ੍ਰੇਸ਼ਾਨ ਕਰਨ ਦੇ ਲਗਾਏ ਦੋਸ਼

ਬਠਿੰਡਾ, 11 ਮਈ (ਅਵਤਾਰ ਸਿੰਘ)-ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਸਿਵਲ ਹਸਪਤਾਲ ਬਠਿੰਡਾ ਵਿਖੇ ਸਫ਼ਾਈ ਦਾ ਕੰਮ ਠੇਕੇ 'ਤੇ ਜੋ ਔਰਤਾਂ ਬਾਲਾ ਜੀ ਕੰਪਨੀ ਦੇ ਠੇਕੇਦਾਰ ਗੁਰਦੀਪ ਸਿੰਘ ਵਲੋਂ ਰੱਖੀਆਂ ਗਈਆਂ ਹਨ, ਸਫ਼ਾਈ ਕਰਮਚਾਰੀਆਂ ਨੂੰ ਪਿਛਲੇ ਦੋ ਢਾਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਹਸਪਤਾਲ ਵਲੋਂ 'ਕੋਰੋਨਾ ਮਿ੍ਤਕ' ਐਲਾਨੇ ਕਿਸਾਨ ਦੀ ਲਾਸ਼ ਕਿਸਾਨ ਜਥੇਬੰਦੀ ਦੀ ਚੇਤਾਵਨੀ ਮਗਰੋਂ ਪਰਿਵਾਰ ਨੂੰ ਸੌਂਪੀ

ਬਠਿੰਡਾ ਛਾਉਣੀ/ਭੁੱਚੋ ਮੰਡੀ, 11 ਮਈ (ਪਰਵਿੰਦਰ ਸਿੰਘ ਜੌੜਾ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਦੌਰਾਨ ਇਕ ਵੱਖਰੀ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ | ਬਠਿੰਡਾ-ਬਰਨਾਲਾ ਮੁੱਖ ਸੜਕ 'ਤੇ ਸਥਿਤ ਇਕ ਵੱਡੇ ਅਤੇ ਪ੍ਰਸਿੱਧ ਹਸਪਤਾਲ ਵਲੋਂ ਜਿਸ ਮਿ੍ਤਕ ਵਿਅਕਤੀ ਦੀ ...

ਪੂਰੀ ਖ਼ਬਰ »

ਕਾਂਗਰਸੀ ਸਪਸ਼ਟ ਕਰਨ ਕਿ ਦਿੱਲੀ ਦੰਗੇ, ਦਰਬਾਰ ਸਾਹਿਬ 'ਤੇ ਹਮਲਾ ਅਤੇ ਝੂਠੇ ਪੁਲਿਸ ਮੁਕਾਬਲਿਆਂ ਦਾ ਦੋਸ਼ੀ ਕੌਣ ਹੈ? - ਮਲੂਕਾ

ਭਗਤਾ ਭਾਈਕਾ, 11 ਮਈ (ਸੋਨੀ)-ਪਿਛਲੇ ਸਮੇਂ ਦੌਰਾਨ ਸੂਬੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਨੂੰ ਲੈ ਕੇ ਕਾਂਗਰਸੀ ਆਗੂ ਆਪਣੀ ਸਰਕਾਰ ਦੀਆਂ ਕਮਜ਼ੋਰੀਆਂ ਨੂੰ ਛੁਪਾਉਣ ਲਈ ਸਾਜ਼ਿਸ਼ ਤਹਿਤ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਖ਼ਿਲਾਫ਼ ਬੇਤੁਕੀ ...

ਪੂਰੀ ਖ਼ਬਰ »

ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਦੀ ਭੈਣ ਦੀ ਕੋਰੋਨਾ ਨਾਲ ਮੌਤ

ਸੀਂਗੋ ਮੰਡੀ, 11 ਮਈ (ਲੱਕਵਿੰਦਰ ਸ਼ਰਮਾ)-ਗੁਰਮਤਿ ਸੇਵਾ ਲਹਿਰ ਦੇ ਬਾਨੀ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਦੀ ਭੈਣ ਦੀ ਕੋਰੋਨਾ ਨਾਲ ਮੌਤ ਹੋਣ ਕਾਰਨ ਮੰਡੀ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਪਿੰਡ ਦੇ ਮੋਹਤਵਰ ਆਗੂਆਂ ਤੇ ਭਾਈ ਖ਼ਾਲਸਾ ਨੇ ਲੋਕਾਂ ਨੂੰ ਆਪਣੀ ਸਿਹਤ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ ਵਿਚ ਲੱਗ ਰਹੇ ਟਾਵਰ ਨੂੰ ਰੋਕਣ ਲਈ ਪੁਲਿਸ ਨੂੰ ਕੀਤੀ ਸ਼ਿਕਾਇਤ

ਕੋਟਫੱਤਾ, 11 ਮਈ (ਰਣਜੀਤ ਸਿੰਘ ਬੁੱਟਰ)-ਨਗਰ ਕੌਂਸਲ ਕੋਟਫੱਤਾ ਦੇ ਵਾਰਡ ਨੰ.11 ਦੇ ਰਿਹਾਇਸ਼ੀ ਇਲਾਕੇ ਵਿਚ ਲੱਗ ਰਹੇ ਮੋਬਾਈਲ ਟਾਵਰ ਨੂੰ ਰੋਕਣ ਲਈ ਵਾਰਡ ਵਾਸੀਆਂ ਨੇ ਵਿਰੋਧ ਜਿਤਾਉਂਦਿਆਂ ਇਸ ਦੀ ਸ਼ਿਕਾਇਤ ਥਾਣਾ ਕੋਟਫੱਤਾ ਨੂੰ ਕੀਤੀ | ਵਾਰਡ ਵਾਸੀਆਂ ਨੇ ਸਾਬਕਾ ...

ਪੂਰੀ ਖ਼ਬਰ »

ਗੁਰਪਾਲ ਸਿੰਘ ਸਬ ਇੰਸਪੈਕਟਰ ਨੂੰ ਸਦਮਾ, ਧਰਮਪਤਨੀ ਦਾ ਦਿਹਾਂਤ

ਰਾਮਾਂ ਮੰਡੀ, 11 ਮਈ (ਤਰਸੇਮ ਸਿੰਗਲਾ)- ਸ. ਗੁਰਪਾਲ ਸਿੰਘ ਸਬ ਇੰਸਪੈਕਟਰ ਥਾਣਾ ਕੋਟਫੱਤਾ ਨੂੰ ਉਨ੍ਹਾਂ ਦੀ ਪਤਨੀ ਸ਼੍ਰੀ ਮਤੀ ਚਰਨਜੀਤ ਕੌਰ ਦੇ ਬੀਤੇ ਦਿਨੀਂ ਦਿਹਾਂਤ ਹੋ ਜਾਣ ਨਾਲ ਡੰੂਘਾ ਸਦਮਾ ਪੁੱਜਾ ਹੈ, ਇਲਾਕੇ ਵਿਚ ਵੀ ਸੋਗ ਦੀ ਲਹਿਰ ਹੈ | ਹਲਕਾ ਵਿਧਾਇਕਾ ਪ੍ਰੋ. ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਵਲੋਂ ਸੂਬਾ ਪੱਧਰੀ ਰੋਸ ਰੈਲੀ 14 ਨੂੰ

ਬਠਿੰਡਾ, 11 ਮਈ (ਅਵਤਾਰ ਸਿੰਘ)-ਸਿੱਖਿਆ ਵਿਭਾਗ ਦੇ ਸਮੂਹ ਕੱਚੇ ਅਧਿਆਪਕਾਂ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ., ਏ.ਆਈ.ਏ., ਐਸ.ਟੀ.ਆਰ., ਆਈ.ਈ.ਵੀ. ਅਧਿਆਪਕਾਂ ਵਲੋਂ ਸੇਵਾਵਾਂ ਰੈਗੂਲਰ ਕਰਨ ਅਤੇ ਤਨਖ਼ਾਹ 'ਚ ਤੁਰੰਤ ਵਾਧਾ ਕਰਨ ਦੀ ਮੰਗ ਨੂੰ ਲੈਕੇ 14 ਮਈ ਨੂੰ ਪਟਿਆਲਾ ਵਿਖੇ ਸੂਬਾ ...

ਪੂਰੀ ਖ਼ਬਰ »

ਕਿਸਾਨ ਆਗੂ ਬੂਟਾ ਸਿੰਘ ਢਿੱਲਵਾਂ ਨਹੀਂ ਰਹੇ

ਲਹਿਰਾ ਮੁਹੱਬਤ, 11 ਮਈ (ਭੀਮ ਸੈਨ ਹਦਵਾਰੀਆ) ਭਾਕਿਯੂ ਏਕਤਾ ਡਕੌਂਦਾ ਦੇ ਸੂਬਾਈ ਆਗੂਆਂ ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਧਨੇਰ, ਜਗਮੋਹਣ ਸਿੰਘ ਪਟਿਆਲਾ ਅਤੇ ਬਲਵੰਤ ਸਿੰਘ ਉੱਪਲ ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਰਾਹੀਂ ਬਲਾਕ ਸ਼ਹਿਣਾ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਹਰਦੇਵ ਸਿੰਘ ਚੋਟੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦਾ ਸਰਕਲ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਚਾਉਕੇ, 11 ਮਈ (ਘੜੈਲੀ)-ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਵਲੋਂ ਮਿਹਨਤੀ ਅਤੇ ਸਰਗਰਮ ਆਗੂ ਹਰਦੇਵ ਸਿੰਘ ਚੋਟੀਆਂ ਨੂੰ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ 'ਠੇਕਾ ਘੇਰੋ ਮੁਹਿੰਮ' ਦੀ ਸ਼ੁਰੂਆਤ ਬਠਿੰਡਾ ਤੋਂ ਸ਼ੁਰੂ ਕਰ ਕੇ ਪੂਰੇ ਪੰਜਾਬ 'ਚ ਫੈਲਾਈ ਜਾਵੇਗੀ : ਰੇਸ਼ਮ ਸਿੰਘ ਯਾਤਰੀ

ਮੌੜ ਮੰਡੀ, 11 ਮਈ (ਲਖਵਿੰਦਰ ਸਿੰਘ ਮੌੜ)-ਕੋਵਿਡ-19 ਦੇ ਪ੍ਰਕੋਪ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਦੁਕਾਨਾਂ ਅਤੇ ਹੋਰ ਵਾਪਰਕ ਅਦਾਰੇ ਖ਼ੋਲਣ ਦੀ ਸਮਾਂ ਸੀਮਾਂ ਨਿਸਚਿਤ ਕੀਤੀ ਗਈ ਹੈ,ਜਿਸ ਦੇ ਤਹਿਤ ਦਵਾਈਆਂ ਵਾਲੀਆਂ ਦੁਕਾਨਾਂ ਨੂੰ ਛੱਡ ਕੇ ਗੈਰ ਜ਼ਰੂਰੀ ਦੁਕਾਨਾਂ ...

ਪੂਰੀ ਖ਼ਬਰ »

'ਨਵੀਨਤਾ ਅਤੇ ਤਜਰਬੇਕਾਰ ਸਿਖਲਾਈ' ਬਾਰੇ ਆਨਲਾਈਨ ਸੈਸ਼ਨ ਕਰਵਾਇਆ

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ ਨੇ ਬਾਬਾ ਫ਼ਰੀਦ ਕਾਲਜ ਆਫ਼ ਇੰਜੀਨਅਰਿੰਗ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਲਈ 'ਨਵੀਨਤਾ ਅਤੇ ਤਜਰਬੇਕਾਰ ਸਿਖਲਾਈ' ਵਿਸ਼ੇ 'ਤੇ ...

ਪੂਰੀ ਖ਼ਬਰ »

ਨਗਰ ਕੌਂਸਲਾਂ/ਪੰਚਾਇਤਾਂ ਵਿਚ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ-ਜਨਕ ਰਾਜ ਮਾਨਸਾ

ਮੌੜ ਮੰਡੀ, 11 ਮਈ (ਗੁਰਜੀਤ ਸਿੰਘ ਕਮਾਲੂ)-ਪੰਜਾਬ ਮਿਊਾਸਪਲ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰ ਵਿਭਾਗ ਪੰਜਾਬ ਤੋਂ ਮੰਗ ਕੀਤੀ ਕਿ ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਨਾ-ਮਾਤਰ ਹੀ ਮੁਲਾਜ਼ਮ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਦਾ ਪ੍ਰਕੋਪ ਹੁਣ ਪਿੰਡਾਂ ਵੱਲ

ਗੋਨਿਆਣਾ, 11 ਮਈ (ਗਰਗ)-ਦੇਸ਼ ਵਿਚ ਕੋਰੋਨਾ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ | ਇਸ ਬਿਮਾਰੀ ਨੇ ਸ਼ਹਿਰਾਂ ਤੋਂ ਬਾਅਦ ਹੁਣ ਪਿੰਡਾਂ ਵਿਚ ਵੀ ਆਪਣੇ ਪੈਰ ਪਸਾਰ ਕੇ ਲੋਕਾਂ ਨੂੰ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ | ਜਿਸ ਦੀ ਤਾਜ਼ਾ ਮਿਸਾਲ ਗੋਨਿਆਣਾ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨਾ ਕੈਪਟਨ ਸਰਕਾਰ ਦਾ ਤਾਨਾਸ਼ਾਹੀ ਕਦਮ- ਮੋਰਚਾ ਆਗੂ

ਲ਼ਹਿਰਾ ਮੁਹੱਬਤ, 11 ਮਈ (ਸੁੱਖੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਸਿਹਤ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕੌਮੀ ਸਿਹਤ ਮਿਸ਼ਨ ਦੇ ਸਮੂਹ ਕੇਡਰਾਂ ਦੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਵਰਤਾਰੇ ਨੂੰ ...

ਪੂਰੀ ਖ਼ਬਰ »

ਪਿੰਡ ਗਿੱਦੜ ਵਿਖੇ ਜਥੇਬੰਦੀਆਂ ਨੇ ਛਾਪਾ ਮਾਰਨ ਗਈ ਐਕਸਾਈਜ ਟੀਮ ਘੇਰੀ

ਨਥਾਣਾ, 11 ਮਈ (ਗੁਰਦਰਸ਼ਨ ਲੁੱਧੜ) ਪਿੰਡ ਗਿੱਦੜ ਵਿਖੇ ਭਾਰਤੀ ਕਿਸਾਨ ਜਥੇਬੰਦੀਆਂ (ਉਗਰਾਹਾਂ, ਡਕੌ ਾਦਾ ਅਤੇ ਸਿੱਧੂਪੁਰ) ਵੱਲੋਂ ਐਕਸਾਈਜ ਵਿਭਾਗ ਦੀ ਆਗਵਾਈ ਵਾਲੀ ਘਰਾਂ ਦੀ ਤਲਾਸ਼ੀ ਲੈਣ ਗਈ ਟੀਮ ਦਾ ਘਿਰਾਓ ਕੀਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ...

ਪੂਰੀ ਖ਼ਬਰ »

'ਸਿੱਖ ਇਤਿਹਾਸ ਵਿਚ ਔਰਤ ਦੀ ਮਹਾਨਤਾ' ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਤਲਵੰਡੀ ਸਾਬੋ, 11 ਮਈ (ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਗੁਰਮਤਿ ਸੇਵਾ ਸੁਸਾਇਟੀ ਵਲੋਂ ਮਾਤਾ ਸਾਹਿਬ ਕੌਰ ਦੀ ਮਹਾਨ ਸਖਸ਼ੀਅਤ ਨੂੰ ਸਮਰਪਿਤ ਇਕ ਰੋਜ਼ਾ ਵੈਬੀਨਾਰ ''ਸਿੱਖ ਇਤਿਹਾਸ ਵਿਚ ਔਰਤ ਦੀ ਮਹਾਨਤਾ ਅਤੇ ਵਰਤਮਾਨ ਸਥਿਤੀ'' ਵਿਸ਼ੇ ...

ਪੂਰੀ ਖ਼ਬਰ »

ਚਿੱਟਾ, ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ, 4 ਵਿਅਕਤੀ ਕਾ

ਬੂ ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਜਾਰੀ ...

ਪੂਰੀ ਖ਼ਬਰ »

ਸਰਕਾਰੀ ਕੰਮਾਂ ਵਿਚ ਕਰੋੜਾ ਦੇ ਘਪਲੇ ਦੇ ਦੋਸ਼ ਤਹਿਤ ਬੱਲੂਆਣਾ ਦੇ ਸਾਬਕਾ ਸਰਪੰਚ ਅਤੇ ਪੰਚਾਇਤ ਸਕੱਤਰ ਉੱਪਰ ਮਾਮਲਾ ਦਰਜ

ਬੱਲੂਆਣਾ, 10 ਮਈ (ਗੁਰਨੈਬ ਸਾਜਨ)-ਪੁਲਸ ਥਾਣਾ ਸਦਰ ਬਠਿੰਡਾ ਵਿਖੇ ਬੱਲੂਆਣਾ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਦੀ ਸ਼ਿਕਾਇਤ 'ਤੇ ਬੱਲੂਆਣਾ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਅਤੇ ਪੰਚਾਇਤ ਸਕੱਤਰ ਬਲਵੀਰ ਸਿੰਘ ਉੱਪਰ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਪੁਲਸ ਥਾਣਾ ...

ਪੂਰੀ ਖ਼ਬਰ »

ਕੈਂਪ ਦੌਰਾਨ 150 ਵਿਅਕਤੀਆਂ ਦੇ ਵੈਕਸੀਨ ਲਗਾਈ

ਭੀਖੀ, 11 ਮਈ (ਸਿੱਧੂ)- ਸੁਨਾਮ ਰੋਡ 'ਤੇ ਏਸ਼ਰ ਪੈਟਰੋਲ ਪੰਪ ਭੀਖੀ ਵਿਖੇ ਕੋਰੋਨਾ ਵੈਕਸੀਨ ਲਗਾਉਣ ਲਈ ਸੇਵਾ ਮੁਕਤ ਆਈ.ਜੀ ਅਮਰ ਸਿੰਘ ਚਹਿਲ ਦੀ ਨਿਗਰਾਨੀ ਹੇਠ ਕੈਂਪ ਲਗਾਇਆ ਗਿਆ ਅਤੇ ਮਾਸਕ ਵੰਡੇ ਗਏ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲਗਪਗ 150 ਵਿਅਕਤੀਆਂ ਨੂੰ ਵੈਕਸੀਨ ...

ਪੂਰੀ ਖ਼ਬਰ »

ਕਿਸ਼ਨਾਂ ਜੇ.ਵੀ. ਕੰਪਨੀ ਦੇ ਦਫ਼ਤਰ ਅੱਗੇ ਲਗਾਇਆ ਧਰਨਾ

ਮਾਨਸਾ, 11 ਮਈ (ਵਿਸ਼ੇਸ਼ ਪ੍ਰਤੀਨਿਧ)- ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਹਰੀ ਸਿੰਘ ਸਹਾਰਨਾ, ਵਿਕਾਸ ਸੁਕਲਾ ਅਤੇ ਅਮਰ ਸਿੰਘ ਦੀ ਅਗਵਾਈ 'ਚ ਜੀ.ਡੀ.ਸੀ.ਐਲ.ਕਿਸ਼ਨਾਂ ਜੇ.ਵੀ. ਕੰਪਨੀ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੋਸ਼ ...

ਪੂਰੀ ਖ਼ਬਰ »

5 ਸਾਲਾਂ ਤੋਂ ਬੋਹਾ ਦੇ ਲੋਕ ਵਾਰ-ਵਾਰ ਪਾਉਂਦੇ ਨੇ ਦੁੱਖਾਂ ਦੀ ਕਹਾਣੀ

ਬੋਹਾ, 11 ਮਈ (ਰਮੇਸ਼ ਤਾਂਗੜੀ)- ਬੋਹਾ ਨੂੰ 2016 ਵਿਚ ਨਗਰ ਪੰਚਾਇਤ ਦਾ ਦਰਜਾ ਮਿਲਿਆ ਸੀ | ਸ਼ਹਿਰ ਬਣਦੇ ਹੀ ਉਦੋਂ ਦੀ ਸਰਕਾਰ ਨੇ ਸ਼ਹਿਰ ਵਿਚ ਸੀਵਰੇਜ ਪਾਉਣ ਲਈ 34 ਕਰੋੜ ਦੀ ਮਨਜ਼ੂਰੀ ਦਿੱਤੀ ਸੀ, ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਸੁੱਖ ਦਾ ਸਾਹ ...

ਪੂਰੀ ਖ਼ਬਰ »

18 ਤੋਂ 44 ਸਾਲ ਉਮਰ ਦੇ ਕਾਮਿਆਂ ਲਈ ਸ਼ੁਰੂ ਕੀਤੇ ਟੀਕਾਕਰਨ ਨੂੰ ਬਲਾਕ ਬੁਢਲਾਡਾ 'ਚ ਨਹੀਂ ਮਿਲਿਆ ਹੁੰਗਾਰਾ

ਬੁਢਲਾਡਾ, 11 ਮਈ (ਸਵਰਨ ਸਿੰਘ ਰਾਹੀ)- ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕੋਵਿਡ ਟੀਕਾਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਂਦਿਆਂ ਹੁਣ 10 ਮਈ ਤੋਂ 18 ਤੋਂ 44 ਸਾਲ ਤੱਕ ਉਮਰ ਦੇ ਲੋਕਾਂ ਲਈ ਵੀ ਸ਼ੁਰੂ ਕੀਤੇ ਟੀਕਾਕਰਨ ਦੌਰਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕੰਟੈਕਟ ਟਰੇਸਿੰਗ ਕੰਟਰੋਲ ਰੂਮ ਅਤੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਹਿੰਦਰਪਾਲ ਡਿਪਟੀ ਕਮਿਸ਼ਨਰ ਨੇ ਕੰਟੈਕਟ ਟਰੇਸਿੰਗ ਕੰਟਰੋਲ ਰੂਮ ਅਤੇ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਅਧਿਆਪਕ ਯੂਨੀਅਨ ਦਾ ਵਫ਼ਦ ਰਾਜਾ ਵੜਿੰਗ ਨੂੰ ਮਿਲਿਆ

ਮਾਨਸਾ, 11 ਮਈ (ਵਿਸ਼ੇਸ਼ ਪ੍ਰਤੀਨਿਧ)- ਸਿੱਖਿਆ ਵਿਭਾਗ 'ਚ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਦਾ ਵਫ਼ਦ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਨੂੰ ਮਿਲਿਆ | ਉਨ੍ਹਾਂ ਕਾਂਗਰਸੀ ਆਗੂ ਨੂੰ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX