ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਪਟਿਆਲਾ

ਰਾਜਿੰਦਰਾ ਹਸਪਤਾਲ 'ਚ ਪੱਛਮੀ ਕਮਾਂਡ ਦੇ ਕੋਵਿਡ ਹਸਪਤਾਲ ਦੀ ਪ੍ਰਨੀਤ ਕੌਰ ਵਲੋਂ ਰਸਮੀ ਸ਼ੁਰੂਆਤ

ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਵਲੋਂ ਰਾਜਿੰਦਰਾ ਹਸਪਤਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਸੁਪਰ-ਸਪੈਸ਼ਲਿਟੀ ਬਲਾਕ 'ਚ ਕੋਵਿਡ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਿੱਧਾ ਕੋਰੋਨਾ ਪੀੜਤਾਂ ਦੇ ਸਿਰਹਾਣੇ ਪਹੁੰਚ ਕੇ ਦਿੱਤੇ ਹੌਸਲੇ ਨੇ ਪੀੜਤਾਂ ਤੇ ਕੋਰੋਨਾ ਯੋਧਿਆਂ ਦਾ ਮਨੋਬਲ ਵਧਾਇਆ

ਪਟਿਆਲਾ, 12 ਮਈ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਪੰਜਾਬ ਦੇ ਵੱਡੇ ਹਿੱਸੇ ਅਤੇ ਦੂਜੇ ਰਾਜਾਂ ਦੇ ਕੋਰੋਨਾ ਪੀੜਤਾਂ ਤੱਕ ਡਿਪਟੀ ਕਮਿਸ਼ਨਰ ਨੇ ਦਲੇਰੀ ਭਰੀ ਪਹਿਲ ਕਰਦਿਆਂ ਕੋਰੋਨਾ ਵਾਰਡ 'ਚ ਕੋਰੋਨਾ ਪੀੜਤਾਂ ਦੇ ਬੈੱਡਾਂ ਤੱਕ ਪਹੁੰਚ ...

ਪੂਰੀ ਖ਼ਬਰ »

ਕੋਰੋਨਾ ਦੀ ਮਹਾਤੜਾਂ 'ਤੇ ਦੋਹਰੀ ਮਾਰ, ਵੱਡਿਆਂ ਦਾ ਚੱਲਦੈ ਸ਼ਰ੍ਹੇਆਮ ਵਪਾਰ

ਪਟਿਆਲਾ, 12 ਮਈ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਕੋਰੋਨਾ ਦੀ ਮਹਾਂਮਾਰੀ ਕਾਰਨ ਜਿੱਥੇ ਆਮ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ, ਉੱਥੇ ਹੀ ਨਾਲ ਹੀ ਤਾਲਾਬੰਦੀ ਕਾਰਨ ਉਨ੍ਹਾਂ ਦਾ ਵਪਾਰ ਵੀ ਠੱਪ ਹੋ ਗਿਆ ਹੈ, ਜਿਸ ਕਰ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 540 ਨਵੇਂ ਮਾਮਲਿਆਂ ਦੀ ਪੁਸ਼ਟੀ, 20 ਮਰੀਜ਼ਾਂ ਦੀ ਮੌਤ

ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਅੱਜ ਜ਼ਿਲੇ੍ਹ 'ਚ 540 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਕੀਤੀ ਹੈ | ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਪ੍ਰਾਪਤ 4054 ਦੇ ਕਰੀਬ ਰਿਪੋਰਟਾਂ 'ਚੋਂ 540 ਕੋਵਿਡ ਪਾਜ਼ੀਟਿਵ ਪਾਏ ਗਏ ਹਨ ...

ਪੂਰੀ ਖ਼ਬਰ »

ਥੋੜਾ ਸਮਾਂ ਪਏ ਮੀਂਹ ਨੇ ਖੋਲ੍ਹੀ ਨਗਰ ਨਿਗਮ ਪ੍ਰਬੰਧਾਂ ਦੀ ਪੋਲ-ਕੁੰਦਨ ਗੋਗੀਆ

ਪਟਿਆਲਾ, 12 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਸ਼ਹਿਰ ਦੇ ਅੰਦਰੂਨੀ ਹਲਕਿਆਂ 'ਚ ਪੁਰਾਣੇ ਸਮਿਆਂ ਤੋਂ ਪਾਣੀ ਦੇ ਨਿਕਾਸ ਲਈ ਬਣੀਆਂ ਹੋਈਆਂ ਨਾਲੀਆਂ ਬੰਦ ਕਰ ਕੇ ਪਾਈਪ ਪਾਏ ਜਾ ਰਹੇ ਹਨ ਅਤੇ ਇਨ੍ਹਾਂ ਪਾਈਪਾਂ ਦੀ ਅੱਜ 15 ਮਿੰਟਾਂ ਦੀ ਬਾਰਿਸ਼ ਨੇ ਹੀ ਪੋਲ ਖੋਲ੍ਹ ...

ਪੂਰੀ ਖ਼ਬਰ »

ਮਿੱਟੀ ਦਾ ਭਰਿਆ ਟਿੱਪਰ ਪਲਟਣ ਕਾਰਨ ਪਤੀ-ਪਤਨੀ ਗੰਭੀਰ ਜ਼ਖ਼ਮੀ

ਸਮਾਣਾ, 12 ਮਈ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਪਟਿਆਲਾ ਸੜਕ 'ਤੇ ਸਥਿਤ ਪਿੰਡ ਨੱਸੂਪੁਰ ਨੇੜੇ ਇਕ ਮਿੱਟੀ ਦੇ ਭਰੇ ਟਿੱਪਰ ਦੇ ਪਲਟ ਜਾਣ 'ਤੇ ਮੋਟਰਸਾਈਕਲ ਸਵਾਰ ਪਤੀ-ਪਤਨੀ ਟਿੱਪਰ ਦੀ ਲਪੇਟ 'ਚ ਆਉਣ 'ਤੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੌਕੇ 'ਤੇ ਕੋਲੋਂ ਲੰਘ ਰਹੇ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 2 ਸਕੇ ਭਰਾ ਨਾਮਜ਼ਦ

ਰਾਜਪੁਰਾ, 12 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਆਪਣੇ ਵਾਲ ਕਟਵਾਉਣ ਗਏ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਸਕੇ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮਲਕੀਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ, 12 ਮਈ (ਜੀ.ਪੀ. ਸਿੰਘ)-ਇਕ ਕਾਰ ਚਾਲਕ ਵਲੋਂ ਤੇਜ਼ ਰਫ਼ਤਾਰੀ ਨਾਲ ਕਾਰ ਚਲਾਉਂਦਿਆਂ ਇਕ ਮੋਟਰਸਾਈਕਲ ਸਵਾਰ 'ਚ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ 'ਤੇ ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਆਲਟੋ ਕਾਰ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਚੋਰੀ ਦੇ 4 ਆਟੋ ਰਿਕਸ਼ਾ ਸਣੇ ਇਕ ਪੁਲਿਸ ਅੜਿੱਕੇ

ਰਾਜਪੁਰਾ, 12 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਕਸਤੂਰਬਾ ਪੁਲਿਸ ਚੌਂਕੀ ਦੀ ਪੁਲਿਸ ਵਲੋਂ ਕੀਤੀ ਇਕ ਸਪੈਸ਼ਲ ਕਾਰਵਾਈ ਦੌਰਾਨ ਇਕ ਵਿਅਕਤੀ ਨੂੰ ਚੋਰੀ ਕੀਤੇ 4 ਆਟੋ-ਰਿਕਸ਼ਾ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਏ. ਸੀ. ਚੋਰ ਕਾਬੂ

ਸ਼ੁਤਰਾਣਾ, 12 ਮਈ (ਬਲਦੇਵ ਸਿੰਘ ਮਹਿਰੋਕ)-ਇਲਾਕੇ 'ਚ ਹੁੰਦੀਆਂ ਚੋਰੀਆਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਗਈ ਸਖ਼ਤ ਚੌਕਸੀ ਦੌਰਾਨ ਠਰੂਆ ਪੁਲਿਸ ਨੇ 2 ਏ. ਸੀ. ਚੋਰਾਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ੁਤਰਾਣਾ ਸਬ ...

ਪੂਰੀ ਖ਼ਬਰ »

ਲੰਗਰ ਦਾ ਵਿਰੋਧ ਕਰਨ ਦੀ ਥਾਂ ਕਾਂਗਰਸੀ ਖ਼ੁਦ ਲੋਕਾਂ ਦੇ ਘਰਾਂ ਤੱਕ ਲੰਗਰ ਪਹੰੁਚਾਉਣ-ਅਕਾਸ਼ ਬਾਕਸਰ

ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਰਾਘੋਮਾਜਰਾ ਸਰਕਲ ਦੇ ਪ੍ਰਧਾਨ ਅਕਾਸ਼ ਬਾਕਸਰ ਨੇ ਕਿਹਾ ਕਿ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਕੋਰੋਨਾ ਪੀੜਤਾਂ ਲਈ ਜਿਹੜੀ ਲੰਗਰ ਸੇਵਾ ...

ਪੂਰੀ ਖ਼ਬਰ »

ਕੁਝ ਆਗੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਸਿਆਸਤ ਕਰ ਰਹੇ ਹਨ-ਲਵਲੀ

ਪਟਿਆਲਾ, 12 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਜੰਗਲਾਤ ਵਿਕਾਸ ਨਿਗਮ ਦੇ ਸਾਬਕਾ ਉੱਪ ਚੇਅਰਮੈਨ ਕੁਲਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਕੁੱਝ ਆਗੂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਸਿਆਸਤ ਕਰ ਰਹੇ ਹਨ ਜੋ ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ ਤੋਂ ਕਿਸਾਨੀ ਜਥੇ ਦਿੱਲੀ ਲਈ ਰਵਾਨਾ

ਬਨੂੜ, 12 ਮਈ (ਭੁਪਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਨੂੜ ਖੇਤਰ ਦੇ ਪਿੰਡਾਂ 'ਚੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਦਿੱਲੀ ਵੱਲ ਰੁੱਖ ਕਰ ਲਿਆ | ਪਿੰਡ ਨੰਡਿਆਲੀ ਤੋਂ ਕਿਸਾਨ ਯੂਨੀਅਨ ਸਿੱਧੂਪੁਰ-ਏਕਤਾ ਗਰੁੱਪ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਲੋਚਨ ਸਿੰਘ ...

ਪੂਰੀ ਖ਼ਬਰ »

ਕੋਰੋਨਾ ਕਾਰਨ ਘਰਾਂ ਦੇ ਅੰਦਰ ਰਹਿ ਕੇ ਹੀ ਈਦ ਮਨਾਉਣ ਦੀ ਅਪੀਲ-ਬਹਾਦਰ ਖਾਨ

ਪਟਿਆਲਾ, 12 ਮਈ (ਗੁਰਵਿੰਦਰ ਸਿੰਘ ਔਲਖ)-ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਬਹਾਦਰ ਖਾਨ ਨੇ ਈਦ ਦੀ ਵਧਾਈ ਦਿੰਦਿਆਂ ਸਾਰਿਆਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਤਿਉਹਾਰ ਨੂੰ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਦਿਆਂ ਘਰਾਂ ਦੇ ਅੰਦਰ ਰਹਿ ਕੇ ਮਨਾਉਣ | ਉਨ੍ਹਾਂ ...

ਪੂਰੀ ਖ਼ਬਰ »

ਕਬਰਿਸਤਾਨ ਬਣਾਉਣ ਲਈ ਦਿੱਤੀ ਜਗ੍ਹਾ

ਪਟਿਆਲਾ, 12 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ 'ਚ ਮੁਸਲਿਮ ਭਾਈਚਾਰੇ ਦੀ ਲੰਬੇ ਸਮੇਂ ਤੋਂ ਕਬਰਿਸਤਾਨ ਦੀ ਚੱਲੀ ਆ ਰਹੀ ਮੰਗ ਨੂੰ ਨਗਰ ਨਿਗਮ ਵਲੋਂ ਪੂਰਾ ਕਰ ਦਿੱਤਾ ਗਿਆ ਹੈ | ਅੱਜ ਸਰਕਾਰੀ ਅਮਲੇ ਨਾਲ ਜਾ ਕੇ ਇਸ ਦੀ ਬਕਾਇਦਾ ਨਿਸ਼ਾਨਦੇਹੀ ਕੀਤੀ ਗਈ | ਛੋਟੀ ਨਦੀ ...

ਪੂਰੀ ਖ਼ਬਰ »

ਸੂਬੇ ਦੇ 7 ਹਜ਼ਾਰ ਕੰਪਿਊਟਰ ਅਧਿਆਪਕਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਰੈਗੂਲਰ ਹੋਣ ਤੋਂ ਮਗਰੋਂ ਵੀ ਆਪਣੇ ਹੱਕਾਂ ਦੇ ਲਈ ਪਿਛਲੇ 10 ਸਾਲਾਂ ਤੋਂ ਸੰਘਰਸ਼ ਦੇ ਰਾਹ 'ਤੇ ਚੱਲ ਰਹੇ ਸੂਬੇ ਭਰ ਦੇ ਸਕੂਲਾਂ 'ਚ ਆਪਣੀਆਂ ਸੇਵਾਵਾਂ ਨਿਭਾ ਰਹੇ ਲਗਭਗ 7 ਹਜ਼ਾਰ ਕੰਪਿਊਟਰ ਅਧਿਆਪਕਾਂ ਨੇ ਪਿਛਲੇ 4 ਸਾਲਾਂ ਤੋਂ ...

ਪੂਰੀ ਖ਼ਬਰ »

ਪਿੰਡ ਮੰਜਾਲ ਕਲਾਂ 'ਚ ਆਪਸੀ ਰੰਜਸ਼ ਨੂੰ ਲੈ ਕੇ ਹੋਇਆ ਝਗੜਾ

ਭੁਨਰਹੇੜੀ, 12 ਮਈ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਮੰਜਾਲ ਕਲਾਂ ਝਗੜਾ ਹੋ ਗਿਆ, ਜਿਸ 'ਚ ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਦੋਸ਼ ਲਗਾਏ ਹਨ | ਇਸ ਲੜਾਈ 'ਚ ਚੌਕੀ ਇੰਚਾਰਜ ਏ. ਐੱਸ. ਆਈ. ਚਮਨ ਲਾਲ ਦਾ ਭਰਾ ਵੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ | ਮੰਜਾਲ ਕਲਾਂ ਦੇ ਵਸਨੀਕ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਪਟਵਾਰੀ ਤੇ ਕਾਨੂੰਨਗੋ 5 ਦਿਨਾਂ ਲਈ ਹੜਤਾਲ 'ਤੇ

ਘਨੌਰ, 12 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੇਨਿਊ ਕਾਨੂੰਗੋ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਮੂਹ ਪੰਜਾਬ ਦੇ ਪਟਵਾਰੀ ਅਤੇ ਕਾਨੂੰਗੋ ਬੁੱਧਵਾਰ 12 ਮਈ ਤੋਂ ਲੈ ਕੇ 16 ਮਈ ਤੱਕ ਲਗਾਤਾਰ 5 ਦਿਨਾਂ ਲਈ ਕਲਮਛੋੜ ਹੜਤਾਲ ਤੇ ਜਾ ਰਹੇ ਹਨ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ 'ਚ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ

ਪਟਿਆਲਾ, 12 ਮਈ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਦੇ ਸਮੂਹ ਨਰਸਿੰਗ ਕੋਰਸਾਂ ਦੇ ਵਿਦਿਆਰਥੀਆਂ ਅਤੇ ਕਾਲਜ ਦੇ ਟੀਚਿੰਗ ਸਟਾਫ਼ ਦੁਆਰਾ 'ਅੰਤਰਰਾਸ਼ਟਰੀ ਨਰਸਿੰਗ ਦਿਵਸ' ਮਨਾਇਆ ਗਿਆ | ਬੀ. ਐੱਸ. ਸੀ. ਨਰਸਿੰਗ ਅਤੇ ਜੀ. ਐੱਨ. ਐੱਮ. ਕੋਰਸ ਦੇ ...

ਪੂਰੀ ਖ਼ਬਰ »

ਇਕਾਂਤਵਾਸ ਹੋਏ ਲੋੜਵੰਦ ਮਰੀਜ਼ਾਂ ਨੂੰ ਘਰ 'ਚ ਹੀ ਆਕਸੀਜਨ ਮਿਲੇਗੀ-ਡੀ. ਸੀ.

ਗੁਹਲਾ ਚੀਕਾ/ਕੈਥਲ, 12 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਕਿਹਾ ਕਿ ਉਹ ਵਿਅਕਤੀ ਜੋ ਕੋਰੋਨਾ ਦੇ ਕਾਰਨ ਇਕਾਂਤਵਾਸ ਹੈ ਅਤੇ ਉਨ੍ਹਾਂ ਨੂੰ ਡਾਕਟਰ ਦੁਆਰਾ ਆਕਸੀਜਨ ਲੈਣ ਲਈ ਕਿਹਾ ਜਾਂਦਾ ਹੈ ਤਾਂ ਅਜਿਹਾ ਵਿਅਕਤੀ ਆਨਲਾਈਨ ਪ੍ਰਣਾਲੀ ਰਾਹੀਂ ਅਪਲਾਈ ਕਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਪੁਲਿਸ ਤੇ ਲੋਕ ਇਕ ਦੂਜੇ ਦੇ ਪੂਰਕ ਬਣਨ-ਐੱਸ. ਐੱਸ. ਪੀ.

ਪਟਿਆਲਾ, 12 ਮਈ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਨਵੇਂ ਤਾਇਨਾਤ ਹੋਏ ਐੱਸ. ਐੱਸ. ਪੀ. ਸੰਦੀਪ ਗਰਗ ਨੇ ਕਿਹਾ ਕਿ ਆਮ ਹਾਲਾਤ 'ਚ ਪੁਲਿਸ ਦਾ ਕੰਮ ਜੁਰਮ 'ਤੇ ਕਾਬੂ ਪਾਉਣਾ ਅਤੇ ਅਮਨ-ਕਾਨੂੰਨ ਵਿਵਸਥਾ ਬਣਾਈ ਰੱਖਣਾ ਹੁੰਦਾ ਹੈ ਪਰ ਹੁਣ ਕੋਰੋਨਾ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਖੋਲ੍ਹਣ ਦਾ ਸਮਾਂ ਤਬਦੀਲ ਕਰਨ 'ਤੇ ਵਿਭਾਗ ਗੰਭੀਰ

ਪਟਿਆਲਾ, 12 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਵਿੱਤੀ ਸੰਕਟ 'ਚ ਘਿਰੀ ਸਰਕਾਰ ਵਲੋਂ ਆਉਂਦੇ 3 ਦਿਨਾਂ 'ਚ ਕਮਾਊ ਪੁੱਤ ਵਜੋਂ ਜਾਣੇ ਜਾਂਦੇ ਆਬਕਾਰੀ ਤੇ ਕਰ ਵਿਭਾਗ ਦੇ ਲਾਇਸੰਸੀਆਂ ਦੇ ਠੇਕੇ ਖੋਲ੍ਹਣ ਦਾ ਸਮਾਂ ਬਦਲਣ ਲਈ ਪੂਰੀ ਗੰਭੀਰਤਾ ਨਾਲ ਵਿਚਾਰ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਸਾਨੂੰ ਸਭ ਨੂੰ ਮਿਲ ਕੇ ਮੁਕਾਬਲਾ ਕਰਨ ਦੀ ਜ਼ਰੂਰਤ-ਜਥੇ. ਅਲੌਹਰਾਂ

ਨਾਭਾ, 12 ਮਈ (ਕਰਮਜੀਤ ਸਿੰਘ)-ਵਿਸ਼ਵ 'ਚ ਫੈਲੀ ਮਹਾਂਮਾਰੀ ਕਰੋਨਾ ਦੀ ਬਿਮਾਰੀ ਜੋ ਕਿ ਸਮੁੱਚੇ ਦੇਸ਼ 'ਚ ਹੀ ਨਹੀਂ, ਸਗੋਂ ਸਾਡੇ ਸੂਬੇ ਪੰਜਾਬ ਵਿਚ ਵੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਲਈ ਸਾਨੂੰ ਸਭ ਨੂੰ ਮਿਲ ਕੇ ਮੁਕਾਬਲਾ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਤੇ ਕਾਨੰੂਗੋਆਂ ਲਈ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ

ਸਮਾਣਾ, 12 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਪਟਵਾਰ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਕਾਨੰੂਗੋਆਂ ਸਮੇਤ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਗਈ | ਪੰਜਾਬ ਸਰਕਾਰ ਵਲੋਂ ਪਹਿਲੀ ਕਤਾਰ ਦੇ ਕੋਰੋਨਾ ਯੋਧੇ ਕਰਾਰ ਦਿੱਤੇ ਗਏ ਪਟਵਾਰੀ ਯੂਨੀਅਨ ਦੇ ...

ਪੂਰੀ ਖ਼ਬਰ »

ਬਾਰਡਰ ਜ਼ੋਨ ਦੇ ਮੁਲਾਜ਼ਮਾਂ ਤੇ ਖਪਤਕਾਰਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ-ਮੁੱਖ ਇੰਜ. ਬਾਰਡਰ ਜ਼ੋਨ ਢਿੱਲੋਂ

ਪਟਿਆਲਾ, 12 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਬਾਰਡਰ ਜ਼ੋਨ ਅੰਮਿ੍ਤਸਰ ਦੇ ਨਵ-ਨਿਯੁਕਤ ਮੁੱਖ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਜ਼ੋਨ 'ਚ ਪੈਂਦੇ ਤਰਨਤਾਰਨ, ਗੁਰਦਾਸਪੁਰ, ਅੰਮਿ੍ਤਸਰ ਦਿਹਾਤੀ ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ ਲਈ ਕਾਫ਼ਲਾ ਰਵਾਨਾ

ਭਾਦਸੋਂ,12 ਮਈ (ਗੁਰਬਖ਼ਸ਼ ਸਿੰਘ ਵੜੈਚ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ 'ਤੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਭਾਦਸੋਂ ਤੋਂ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਨਾਲ ਮਹਿਲਾ ਸਰਪੰਚ ਦੀ ਮੌਤ

ਘਨੌਰ, 12 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ ਦੇ ਪਿੰਡ ਆਕੜ ਦੀ ਮਹਿਲਾ ਸਰਪੰਚ ਗੁਰਦੇਵ ਕੌਰ (72) ਦੀ ਦਿਲ ਦਾ ਦੌਰਾ ਪੈਣ ਦੇ ਕਾਰਨ ਅਚਾਨਕ ਮੌਤ ਹੋ ਗਈ | ਮਿ੍ਤਕ ਸਰਪੰਚ ਗੁਰਦੇਵ ਕੌਰ ਦੇ ਪੁੱਤਰ ਗੁਰਸੇਵਕ ਸਿੰਘ ਨੇ ਦੁਖੀ ਹਿਰਦੇ ਨਾਲ ਦੱਸਦੇ ਹੋਏ ਕਿਹਾ ਮਾਤਾ ਜੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਮੰਨੀਆਂ ਮੰਗਾਂ ਪੂਰੀਆਂ ਕਰੇ-ਕਿਰਨਦੀਪ ਕੌਰ ਪੰਜੋਲਾ

ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਅੱਜ ਜ਼ਿਲ੍ਹਾ ਪੀ. ਐੱਚ. ਸੀ. ਵਿਖੇ ਯੂਨੀਅਨ ਦੀਆਂ ਆਗੂਆਂ ਬਲਾਕ ਪ੍ਰਧਾਨ ਕਮਲਜੀਤ ਕੌਰ ਰੋੜੇਪੁਰ ਦੀ ਪ੍ਰਧਾਨਗੀ ਹੇਠ ਇਕੱਤਰ ਹੋਈਆਂ | ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਆਗੂਆਂ ਨੇ ਦੱਸਿਆ ਕਿ ਆਸ਼ਾ ਵਰਕਰਾਂ ਤੇ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਪਿੰਡ ਭੇਰਿਆਂ 'ਚ ਸਥਾਪਿਤ ਕੋਵਿਡ ਕੇਅਰ ਸੈਂਟਰ ਦਾ ਦੌਰਾ

ਪਿਹੋਵਾ, 12 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਰਕਾਰ ਨੇ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਮਹਾਂਮਾਰੀ ਨਾਲ ਨਜਿੱਠਣ ਲਈ ਲੋਕਾਂ ਦੀ ਸੁਰੱਖਿਆ ਲਈ ਵਿਆਪਕ ਪ੍ਰਬੰਧ ਕੀਤੇ ਜਾਣ | ਖੇਡ ਮੰਤਰੀ ਸੰਦੀਪ ਸਿੰਘ ਡੇਰਾ ਉਦਾਸੀਨ ਬ੍ਰਹਮ ਅਖਾੜਾ ਲੋਕ ਭਲਾਈ ਟਰੱਸਟ ਮੰਡੀ ਸਾਹਿਬ ਦੇ ਮੁਖੀ ਸੰਤ ਬਾਬਾ ਗੁਰਵਿੰਦਰ ਸਿੰਘ ਅਤੇ ਸਰਕਾਰ ਦੇ ਸਹਿਯੋਗ ਨਾਲ ਪਿੰਡ ਭੇਰਿਆਂ ਵਿਚ ਬਣੇ ਕੋਵਿਡ ਕੇਂਦਰ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰ ਰਹੇ ਸਨ | ਇਸ ਤੋਂ ਪਹਿਲਾਂ ਖੇਡ ਮੰਤਰੀ ਸੰਦੀਪ ਸਿੰਘ ਨੇ ਪਿੰਡ ਭੇਰਿਆਂ ਵਿਚ ਸਥਾਪਤ ਕੋਵਿਡ ਸੈਂਟਰ ਦਾ ਦੌਰਾ ਕੀਤਾ ਅਤੇ ਉੱਥੇ ਉਪਲੱਬਧ ਸਾਰੀਆਂ ਸਹੂਲਤਾਂ ਵੇਖੀਆਂ | ਖੇਡ ਮੰਤਰੀ ਨੇ ਦੱਸਿਆ ਕਿ ਭੇਰਿਆਂ ਨੇੜੇ ਸਰਕਾਰੀ ਸਕੂਲ ਦੀ ਇਮਾਰਤ 'ਚ 35 ਬਿਸਤਰਿਆਂ ਵਾਲਾ ਕੋਵਿਡ ਇਕਾਂਤ ਕੇਂਦਰ ਸਥਾਪਤ ਕੀਤਾ ਗਏ ਹਨ | ਸੰਤ ਬਾਬਾ ਗੁਰਵਿੰਦਰ ਸਿੰਘ ਦੇ ਸਹਿਯੋਗ ਨਾਲ ਇੱਥੇ ਉਨ੍ਹਾਂ ਮਰੀਜ਼ਾਂ ਨੂੰ ਅਲੱਗ ਰੱਖਣ ਲਈ ਬਿਸਤਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਦੇ ਘਰ ਇਕੱਲੇ ਰਹਿਣ ਲਈ ਜਗ੍ਹਾ ਨਹੀਂ ਹੈ | ਇਸ ਤੋਂ ਇਲਾਵਾ ਇੱਥੇ ਕੋਰੋਨਾ ਤੋਂ ਪ੍ਰਭਾਵਿਤ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਜਗ੍ਹਾ ਅਤੇ ਪ੍ਰਾਥਮਿਕ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਨੇ ਕੋਵਿਡ ਦੇ ਮਰੀਜ਼ਾਂ ਦੀ ਮਦਦ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ, ਜਿਨ੍ਹਾਂ 'ਚ ਡਾ. ਵਿਕਰਮ ਠਾਕੁਰ, ਡਾ. ਅਵਨੀਤ ਵੜੈਚ ਅਤੇ ਲਵਪ੍ਰੀਤ ਸਿੰਘ ਖਹਿਰਾ ਸ਼ਾਮਿਲ ਹਨ | ਮਰੀਜ਼ ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰਕੇ ਸਹਾਇਤਾ ਲੈ ਸਕਦੇ ਹਨ | ਖੇਡ ਮੰਤਰੀ ਨੇ ਕੋਰੋਨਾ ਦੇ ਸਮੇਂ ਦੌਰਾਨ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਲਗਭਗ 23 ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੀ ਵੰਡੇ | ਪਿੰਡ ਟਿਕਰੀ ਅਤੇ ਪਿੰਡ ਖੇੜੀ ਸੀਸੇਗਰਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਚੈੱਕ ਦਿੰਦੇ ਹੋਏ ਖੇਡ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਲੋਕਾਂ ਦਾ ਕਾਰੋਬਾਰ ਬੰਦ ਹੁੰਦਾ ਹੈ, ਉਨ੍ਹਾਂ ਨੂੰ ਮਦਦ ਦੀ ਬਹੁਤ ਜ਼ਰੂਰਤ ਹੈ | ਇਸ ਲਈ ਤਕਰੀਬਨ 23 ਜ਼ਰੂਰਤਮੰਦ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੀ ਰਾਸ਼ੀ ਦੇ ਚੈੱਕ ਭੇਜੇ ਗਏ ਹਨ | ਲੋਕਾਂ ਦੀ ਸਹਾਇਤਾ ਲਈ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ | ਉਨ੍ਹਾਂ ਦੀ ਪੂਰੀ ਟੀਮ ਮੈਦਾਨ ਵਿਚ ਉਤਰ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਦਾਨੀ ਸੱਜਣ ਵਲੋਂ ਬਿਰਧ ਆਸ਼ਰਮ ਲਈ ਵਾਟਰ ਕੂਲਰ ਭੇਟ

ਸਮਾਣਾ, 12 ਮਈ (ਗੁਰਦੀਪ ਸ਼ਰਮਾ)-ਵਿਦੇਸ਼ 'ਚ ਇਕ ਨਿੱਜੀ ਕੰਪਨੀ (ਬ੍ਰਾਜਿਲ) 'ਚ ਕੰਮ ਕਰਦੇ ਸਮਾਣਾ ਦੇ ਸੰਜੀਵ ਵਰਮਾ ਵਲੋਂ ਸਥਾਨਕ ਹੈੱਡ ਮਾਸਟਰ ਸਾਧੂ ਰਾਮ ਬਿਰਧ ਆਸ਼ਰਮ ਲਈ ਇਕ ਵਾਟਰ ਕੁਲਰ ਕਮੇਟੀ ਅਹੁਦੇਦਾਰਾਂ ਨੂੰ ਦਾਨ ਵਜੋਂ ਭੇਟ ਕੀਤਾ ਗਿਆ | ਸਤੀ ਮੰਦਿਰ, ਬਿਰਧ ...

ਪੂਰੀ ਖ਼ਬਰ »

ਯੰਗ ਫਾਰਮਰਜ਼ ਪਬਲਿਕ ਸਕੂਲ ਵਿਖੇ ਰਾਸ਼ਟਰੀ ਟੈਕਨਾਲੋਜੀ ਦਿਵਸ ਮਨਾਇਆ

ਭਾਦਸੋਂ, 12 ਮਈ (ਪ੍ਰਦੀਪ ਦੰਦਰਾਲਾ)-ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ ਵਲੋਂ 11 ਮਈ ਰਾਸ਼ਟਰੀ ਟੈਕਨਾਲੌਜੀ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਨੂੰ ਇਸ ਦਿਨ ਨਾਲ ਸਬੰਧਿਤ ਤਸਵੀਰਾਂ ਅਤੇ ਜਾਣਕਾਰੀ ਆਨਲਾਈਨ ਮੋਡ ਰਾਹੀਂ ਭੇਜੀ ਗਈ | ਇਹ ਦਿਨ ਭਾਰਤ ਦੀ ਤਕਨੀਕੀ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰ 'ਚ ਬਣਨ ਜਾ ਰਿਹੈ ਖੇਡ ਸਟੇਡੀਅਮ- ਵਿਧਾਇਕ ਕੰਬੋਜ

ਰਾਜਪੁਰਾ, 12 ਮਈ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ 'ਚ 7 ਏਕੜ ਦੇ ਕਰੀਬ ਬੇਸ਼ਕੀਮਤੀ ਜ਼ਮੀਨ 'ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਨ ਜਾ ਰਿਹਾ ਹੈ | ਇਸ ਦੇ ਲਈ ਪੈਸੇ ਦੀ ਕੋਈ ਵੀ ਕਮੀ ਨਹੀਂ ਆਉਣ ਦਿਤੀ ਜਾਵੇਗੀ ਅਤੇ ਹਲਕੇ ਦੇ ਨੌਜਵਾਨ ਖੇਡਾਂ ਵਿਚ ਵੀ ਨਾਂਅ ...

ਪੂਰੀ ਖ਼ਬਰ »

ਮੀਰਾਂਪੁਰ ਚੋਆ ਦੀ ਸਾਫ-ਸਫ਼ਾਈ ਦੀ ਆਸ ਬੱਝੀ

ਡਕਾਲਾ, 12 (ਪਰਗਟ ਸਿੰਘ ਬਲਬੇੜ੍ਹਾ)-ਪਟਿਆਲਾ ਜ਼ਿਲੇ੍ਹ ਦੇ ਹਲਕਾ ਸਨੌਰ ਤੇ ਹਲਕਾ ਸਮਾਣਾ ਦੇ ਪਿੰਡਾਂ 'ਚ ਬਰਸਾਤਾਂ ਦੇ ਸੀਜ਼ਨ ਦੌਰਾਨ ਹੜ੍ਹਾਂ ਦਾ ਕਾਰਨ ਬਣਦੇ ਮੀਰਾਂਪੁਰ ਚੌਅ ਦੀ ਸਾਫ-ਸਫਾਈ ਦੀ ਆਸ ਬੱਝੀ ਹੈ, ਜਿਸ ਨਾਲ ਦੋਨਾਂ ਹਲਕਿਆਂ ਦੇ ਵੱਡੇ ਖੇਤਰ ਨੂੰ ਰਾਹਤ ...

ਪੂਰੀ ਖ਼ਬਰ »

ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਬਹਿਰੂ ਵਲੋਂ ਬਿਜਲੀ ਨਿਗਮ ਅਧਿਕਾਰੀਆਂ ਨਾਲ ਗੱਲਬਾਤ

ਪਟਿਆਲਾ, 12 ਮਈ (ਗੁਰਪ੍ਰੀਤ ਸਿੰਘ ਚੱਠਾ)-ਪੈਡੀ ਸੀਜ਼ਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਬਿਜਲੀ ਮੈਨੇਜਮੈਂਟ ਵਲੋਂ ਪੰਜਾਬ ਦੇ ਕਿਸਾਨਾਂ ਨੰੂ ਟਿਊਬਵੈੱਲਾਂ ਨੂੰ ਨਿਰਵਿਘਨ ਸਪਲਾਈ ਦੇਣ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ 'ਤੇ ਵਿਚਾਰ ਕਰਨ ਲਈ ਹਰ ਸਾਲ ਅਪ੍ਰੈਲ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX