ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  4 minutes ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  16 minutes ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  29 minutes ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  34 minutes ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  39 minutes ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  46 minutes ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  54 minutes ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  59 minutes ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 1 hour ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 1 hour ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 2 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 2 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 3 hours ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  about 4 hours ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  about 4 hours ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 4 hours ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 4 hours ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਫਰੀਦਕੋਟ

ਡੀ. ਸੀ. ਵਲੋਂ ਸਰਪੰਚਾਂ, ਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਨਾਲ ਵਰਚੂਅਲ ਮੀਟਿੰਗ

ਲੰਬੀ, 12 ਮਈ (ਮੇਵਾ ਸਿੰਘ)-ਕੋਵਿਡ-19 ਸਬੰਧੀ ਆਮ ਲੋਕਾਂ ਵਿਚ ਜਾਗਰੂਕਤਾ ਲਿਆਉਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੇ ਬਲਾਕ ਲੰਬੀ ਦੇ ਸਮੂਹ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ ਆਦਿ ਨੂੰ ਸਰਕਾਰੀ ਸੀਨੀ: ਸੈਕੰਡਰੀ ਸਮਾਰਟ ਸਕੂਲ ...

ਪੂਰੀ ਖ਼ਬਰ »

ਕਣਕ ਦੀ ਮੱਠੀ ਚੁਕਾਈ ਕਾਰਨ ਮਜ਼ਦੂਰ ਮੰਡੀਆਂ 'ਚ ਰੁਲੇ

ਮਲੋਟ, 12 ਮਈ (ਅਜਮੇਰ ਸਿੰਘ ਬਰਾੜ)-ਇਕ ਪਾਸੇ ਕੋਰੋਨਾ ਮਹਾਂਮਾਰੀ ਕਾਰਨ ਲੋਕ ਆਰਥਿਕ ਮੰਦਹਾਲੀ 'ਚੋਂ ਲੰਘ ਰਹੇ ਹਨ, ਉੱਥੇ ਹੀ ਰੋਜ਼ੀ ਰੋਟੀ ਲਈ ਦਾਣਾ ਮੰਡੀਆਂ 'ਚ ਕੰਮ ਕਰ ਰਹੇ ਖਾਸ ਕਰਕੇ ਪ੍ਰਵਾਸੀ ਮਜ਼ਦੂਰ ਲੋਡਿੰਗ 'ਚ ਦੇਰੀ ਹੋਣ ਕਾਰਨ ਹੋਏ ਬੇਵੱਸ ਆਪਣੇ ਪਰਿਵਾਰਾਂ 'ਚ ...

ਪੂਰੀ ਖ਼ਬਰ »

ਨਿਸ਼ਕਾਮ ਸਿੱਖ ਵੈੱਲਫੇਅਰ ਕੌ ਾਸਲ ਵਲੋਂ ਆਕਸੀਜਨ ਦਾ ਲੰਗਰ ਸ਼ੁਰੂ

ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵਲੋਂ ਦਸਮੇਸ਼ ਹਸਪਤਾਲ ਫ਼ਰੀਦਕੋਟ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਪੀੜਤ ਮਰੀਜ਼ਾਂ ਲਈ ਆਕਸੀਜਨ ਦੇ ਲੰਗਰ ਦੀ ਮੁਫ਼ਤ ਸੇਵਾ ਸ਼ੁਰੂ ਕੀਤੀ ਗਈ | ਇਸ ਸੇਵਾ ਦੀ ਸ਼ੁਰੂਆਤ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਤੇ ਫ਼ਰੀਦਕੋਟ ਦੇ ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਝੰਡੀ ਦੇ ਕੇ ਦਸਮੇਸ਼ ਡੈਂਟਲ ਕਾਲਜ ਵਿਖੇ ਕੀਤੀ | ਸੰਸਥਾ ਦੇ ਸੀਨੀਅਰ ਵਾਈਸ ਪ੍ਰਧਾਨ ਕੁਲਦੀਪ ਸਿੰਘ ਗਿੱਲ, ਕਾਲਜ ਦੇ ਡਾਇਰੈਕਟਰ ਡਾ. ਗੁਰਸੇਵਕ ਸਿੰਘ ਜੋ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਦੀ ਫ਼ਰੀਦਕੋਟ ਸ਼ਾਖਾ ਦੇ ਪ੍ਰਧਾਨ ਵੀ ਹਨ ਅਤੇ ਕਾਲਜ ਦੇ ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ, ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਫ਼ਰਦੀਕੋਟ ਦੇ ਮੈਂਬਰ ਹਰਵਿੰਦਰ ਸਿੰਘ ਜਨਰਲ ਸਕੱਤਰ, ਪ੍ਰੋਫੈਸਰ ਦਲਬੀਰ ਸਿੰਘ, ਵਿਨਾਇਕ ਤੇ ਸ਼ਹਿਰ ਦੇ ਕਈ ਪਤਵੰਤੇ ਸੱਜਣ ਹਾਜ਼ਰ ਸਨ | ਹਰਵਿੰਦਰ ਸਿੰਘ ਨੇ ਦੱਸਿਆ ਕਿ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵਲੋਂ ਪੰਜ ਆਕਸੀਜਨ ਕੰਸਨਟਰੇਟਰ ਸੇਵਾ ਲਈ ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ ਵਿਚ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ 25 ਹੋਰ ਆਕਸੀਜਨ ਕੰਨਸਨਟਰੇਟਰ ਸੌਂਪੇ ਜਾਣਗੇ | ਇਹ ਆਕਸੀਜਨ ਕੰਨਸਨਟਰੇਟਰ ਹਵਾ ਵਿਚੋਂ ਮੈਡੀਕਲ ਆਕਸੀਜਨ ਆਪਣੇ ਆਪ ਹੀ ਬਣਾਉਂਦੇ ਹਨ ਤੇ ਜਿਹੜੇ ਮਰੀਜ਼ ਨੂੰ ਆਕਸੀਜਨ ਦੀ ਘਾਟ ਮਹਿਸੂਸ ਜਾਂ ਲੋੜ ਹੁੰਦੀ ਹੈ ਉਸ ਲਈ ਇਹ ਇਕ ਵਰਦਾਨ ਬਣਕੇ ਆਉਂਦਾ ਹੈ | ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਫ਼ਰੀਦਕੋਟ ਨੇ ਕਾਲਜ ਦਾ ਦੌਰਾ ਵੀ ਕੀਤਾ | ਕੁਲਦੀਪ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਡਾਇਲਸਿਸ ਦੀ ਮਸ਼ੀਨ ਵਿਚ ਇਕ ਹੋਰ ਵਾਧਾ ਕੀਤਾ ਗਿਆ ਹੈ ਅਤੇ ਇਸ ਮਸ਼ੀਨ ਦਾ ਉਦਘਾਟਨ ਡਾਇਰੈਕਟਰ ਡਾ. ਗੁਰਸੇਵਕ ਸਿੰਘ, ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ, ਪਿ੍ੰਸੀਪਲ ਡਾ. ਐੱਸ. ਪੀ. ਐੱਸ. ਸੋਢੀ, ਮੈਡੀਕਲ ਸੁਪਰਡੈਂਟ ਡਾ. ਐੱਮ. ਐੱਲ. ਕਪੂਰ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਰਿੰਦਰ ਚੋਪੜਾ ਨੇ ਕੀਤਾ |

ਖ਼ਬਰ ਸ਼ੇਅਰ ਕਰੋ

 

ਜਾਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਵਲੋਂ ਅਸਤੀਫ਼ੇ

ਸ੍ਰੀ ਮੁਕਤਸ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਜਾਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਪੋਪਾ ਤੇ ਹੋਰ ਅਹੁਦੇਦਾਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ | ਇਸ ਸਬੰਧੀ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ 9 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਮਹਾਂਮਾਰੀ ਕਾਰਨ ਮੌਤਾਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ | ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ਅੱਜ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਪਟੇਲ ਨਗਰ ਇਲਾਕੇ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਮਲੋਟ, 12 ਮਈ (ਰਣਜੀਤ ਸਿੰਘ ਪਾਟਿਲ)-ਮਲੋਟ ਇਲਾਕੇ ਵਿਚ ਦਿਨ-ਬ-ਦਿਨ ਵੱਧ ਰਹੀ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਪਟੇਲ ਨਗਰ ਮਲੋਟ ਇਲਾਕੇ ਨੂੰ ਪ੍ਰਸ਼ਾਸਨ ਨੇ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ | ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਹਸਪਤਾਲ ਦੇ ਡਾਕਟਰ ਮਰੀਜ਼ਾਂ ਨੂੰ ਵਿਲਕਦੇ ਛੱਡ ਕੇ ਹੜਤਾਲ 'ਤੇ ਗਏ

ਫ਼ਰੀਦਕੋਟ, 12 ਮਈ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਕੁਝ ਡਾਕਟਰ ਤੇ ਹੋਰ ਅਮਲਾ ਅੱਧੀ ਰਾਤ ਨੂੰ ਇਲਾਜ ਅਧੀਨ ਮਰੀਜ਼ਾਂ ਨੂੰ ਵਿਲਕਦਾ ਛੱਡ ਕੇ ਹੜਤਾਲ 'ਤੇ ਚਲੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਹੜਤਾਲ 'ਤੇ ਜਾਣ ਵਾਲੇ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ ਵਿਰੁੱਧ ਮੈਜਿਸਟਰੇਟ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਫ਼ਰੀਦਕੋਟ, 12 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸੇਠੀਆਂ ਵਾਲਾ ਮੁਹੱਲਾ ਵਸਨੀਕ ਇਕ ਕੋਰੋਨਾ ਦੇ ਮਰੀਜ਼ ਵਿਅਕਤੀ ਵਲੋਂ ਸਰਕਾਰ ਤੇ ਜ਼ਿਲ੍ਹਾ ਮੈਜਿਸਟਰੇਟ ਦੀਆਂ ਹਦਾਇਤਾਂ ਦੀਆਂ ਉਲੰਘਣਾ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ...

ਪੂਰੀ ਖ਼ਬਰ »

ਪਟਵਾਰੀ ਤੇ ਕਾਨੂੰਨਗੋ ਸਮੂਹਿਕ ਛੁੱਟੀ 'ਤੇ, ਪੰਜ ਦਿਨ ਰਹੇਗਾ ਕੰਮ ਬੰਦ

ਸ੍ਰੀ ਮੁਕਤਸਰ ਸਾਹਿਬ, 12 ਮਈ (ਹਰਮਹਿੰਦਰ ਪਾਲ)-ਆਪਣੀਆਂ ਹੱਕੀ ਮੰਗਾਂ ਸਰਕਾਰ ਵਲੋਂ ਨਾ ਮੰਨਣ ਕਾਰਨ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਨੇ ਰੋਸ ਜਾਹਿਰ ਕਰਦਿਆਂ ਸਮੂਹਿਕ ਛੁੱਟੀ ਲੈ ਲਈ ਹੈ, ਇਸ ਤੋਂ ਬਾਅਦ 14 ਮਈ ਨੂੰ ਸਰਕਾਰੀ ਛੁੱਟੀ ਤੇ 15 ਤੇ 16 ਨੂੰ ...

ਪੂਰੀ ਖ਼ਬਰ »

ਸੱਟਾਂ ਮਾਰਨ 'ਤੇ ਪਤੀ-ਪਤਨੀ ਤੇ ਪੁੱਤਰ ਖਿਲਾਫ਼ ਮਾਮਲਾ ਦਰਜ

ਗਿੱਦੜਬਾਹਾ, 12 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਇਕ ਨੌਜਵਾਨ ਦੇ ਸੱਟਾਂ ਮਾਰਨ 'ਤੇ ਪਤੀ-ਪਤਨੀ ਤੇ ਪੁੱਤਰ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਸੁਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਹੁਸਨਰ ਨੇ ਦੱਸਿਆ ਕਿ ਉਹ ਜੱਗਾ ਸਿੰਘ ਵਾਸੀ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਜ਼ਿਲ੍ਹਾ ਪੱਧਰੀ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਕੋਰੋਨਾ ਦੀ ਰੋਕਥਾਮ, ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ, ਘਰਾਂ ਵਿਚ ਇਕਾਂਤਵਾਸ ਕੋਰੋਨਾ ਮਰੀਜ਼ ਦੀ ਟਰੈਕਿੰਗ, ਕੋਰੋਨਾ ਦੀ ਜਾਂਚ ਲਈ ਟੈਸਟਿੰਗ ਤੇ ਇਸ ਦੀ ਰੋਕਥਾਮ ਲਈ ਟੀਕਾਕਰਨ ਆਦਿ ਸਬੰਧੀ ...

ਪੂਰੀ ਖ਼ਬਰ »

ਕੁੱਦੋਂ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ

ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ)-ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ਦਾ ਪ੍ਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫ਼ੈਲਿਆ ਹੋਇਆ ਹੈ | ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁੁਤਾਬਿਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 12 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਪਿੰਡ ਡੋਡ ਤੋਂ 64 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਮਿਲੀ ...

ਪੂਰੀ ਖ਼ਬਰ »

ਸੜਕਾਂ ਦੀ ਮੁਰੰਮਤ ਕੀਤੀ ਜਾਵੇ

ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਰੋਡ, ਕੋਟਕਪੂਰਾ ਰੋਡ ਅਤੇ ਬਾਈਪਾਸ ਮਲੋਟ ਰੋਡ ਤੋਂ ਕੋਟਕਪੂਰਾ ਰੋਡ ਤੱਕ ਸੜਕਾਂ ਵਿਚ ਬਣੇ ਖੱਡੇ ਆਵਾਜਾਈ ਵਿਚ ਰੁਕਾਵਟ ਅਤੇ ਹਾਦਸਿਆਂ ਦਾ ਕਾਰਨ ਬਣਦੇ ਹਨ | ਲੋਕਾਂ ਦੀ ਮੰਗ ਹੈ ਕਿ ...

ਪੂਰੀ ਖ਼ਬਰ »

ਪੰਦਰਾਂ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਲੰਬੀ, 12 ਮਈ (ਸ਼ਿਵਰਾਜ ਸਿੰਘ ਬਰਾੜ)-ਲੰਬੀ ਪੁਲਿਸ ਵਲੋਂ ਦੋ ਨੌਜਵਾਨਾਂ ਨੰੂ ਪੰਦਰਾਂ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਲੰਬੀ ਥਾਣੇ ਦੇ ਮੁਖੀ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਬੀ ਪੁਲਿਸ ਨੰੂ ਗੁਪਤ ਸੂਚਨਾ ਮਿਲੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪਿੰਡ ਸ਼ੇਖੂ 'ਚ 8 ਲੱਖ ਦੀ ਚੋਰੀ

ਮਲੋਟ, 12 ਮਈ (ਅਜਮੇਰ ਸਿੰਘ ਬਰਾੜ)-ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਮ 3 ਵਜੇ ਤੋਂ ਬਾਅਦ ਕਰਫ਼ਿਊ ਦੇ ਹੁਕਮ ਦਿੱਤੇ ਗਏ ਹਨ, ਉੱਥੇ ਹੀ ਇਸੇ ਕਰਫ਼ਿਊ ਦੌਰਾਨ ਹੀ ਰਾਤ ਨੂੰ ਪਿੰਡ ਸ਼ੇਖੂ ਵਿਖੇ 8 ਲੱਖ ਰੁਪਏ ਦੀ ਨਗਦੀ ਚੋਰੀ ਹੋ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ | ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਵਾਅਦੇ ਵਫ਼ਾ ਨਹੀਂ ਹੋਏ- ਢਿੱਲਵਾਂ

ਕੋਟਕਪੂਰਾ, 12 ਮਈ (ਮੋਹਰ ਸਿੰਘ ਗਿੱਲ)-ਸਾਬਕਾ ਬਲਾਕ ਸੰਮਤੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਮੈਂਗਲ ਸਿੰਘ ਢਿੱਲਵਾਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ...

ਪੂਰੀ ਖ਼ਬਰ »

ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੀਟਿੰਗ

ਕੋਟਕਪੂਰਾ, 12 ਮਈ (ਮੋਹਰ ਗਿੱਲ, ਮੇਘਰਾਜ)-ਕੋਟਕਪੂਰਾ ਵਿਖੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੀਟਿੰਗ ਕੀਤੀ ਗਈ | ਸਾਂਝੇ ਮੋਰਚੇ ਦੇ ਸੱਦੇ 'ਤੇ ਮਜ਼ਦੂਰਾਂ ਦੀਆਂ ਮੰਗਾਂ-ਮਸਲਿਆਂ 'ਤੇ 19 ਮਈ ਨੂੰ ਡੀ. ਸੀ. ਦਫ਼ਤਰ ਫ਼ਰੀਦਕੋਟ ਅੱਗੇ ਰੋਸ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਬਾਜਾਖਾਨਾ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ

ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਰੀਦਕੋਟ ਪ੍ਰੀਤ ਮਹਿੰਦਰ ਸਿੰਘ ਸਹੋਤਾ ਵਲੋਂ ਅੱਜ ਬਾਜਾਖਾਨਾ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਕੋਵਿਡ-19 ਦੀ ਸੈਂਪਲਿੰਗ ਤੇ ਵੈਕਸੀਨ ਸਬੰਧੀ ਐੱਸ. ਐੱਮ. ਓ. ਤੋਂ ...

ਪੂਰੀ ਖ਼ਬਰ »

ਹਰੇਕ ਮਾਮਲੇ 'ਚ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਸਾਜਿਸ਼- ਧਾਲੀਵਾਲ

ਕੋਟਕਪੂਰਾ, 12 ਮਈ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰ੍ਰਮੁੱਖ ਬੁਲਾਰੇ ਅਤੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜੋਕੇ ਸਮੇਂ ਪੰਜਾਬ ਸਰਕਾਰ ਵਲੋਂ ਹਰੇਕ ਮਾਮਲੇ 'ਚ ਜਾਣ-ਬੁੱਝ ਕੇ ਕੇਂਦਰ ਸਰਕਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਕੋਰੋਨਾ ਨਾਲ ਜਾਨ ਗਵਾ ਚੁੱਕੇ ਮਾਪਿਆਂ ਦੇ ਬੱਚਿਆਂ ਦੀ ਸਹਾਇਤਾ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕਾਰਜ਼ਸੀਲ- ਡੀ. ਸੀ.

ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਕੋਰੋਨਾ ਮਹਾਂਮਾਰੀ ਦੇ ਦੂਜੇ ਗੇੜ 'ਚ ਮੌਤਾਂ ਦੀ ਵੱਧ ਰਹੀ ਗਿਣਤੀ ਦੌਰਾਨ ਸਰਕਾਰ ਨੇ ਕੋਰੋਨਾ ਕਾਰਨ ਮਰ ਚੁੱਕੇ ਜਾਂ ਹਸਪਤਾਲਾਂ 'ਚ ਦਾਖ਼ਲ ਮਾਪਿਆਂ ਦੇ ਬੱਚਿਆਂ ਨੂੰ ਸੰਭਾਲਣ ਦੇ ਆਦੇਸ਼ ਜਾਰੀ ਕੀਤੇ ਹਨ | ਸਮਾਜਿਕ ਸੁਰੱਖਿਆ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਬੈਂਕ ਅੱਗੇ ਰੋਸ ਵਿਖਾਵਾ

ਕੋਟਕਪੂਰਾ, 12 ਮਈ (ਮੋਹਰ ਸਿੰਘ ਗਿੱਲ)-ਨਗਰ ਕੌਂਸਲ ਕੋਟਕਪੂਰਾ ਦੇ ਸਫ਼ਾਈ ਸੇਵਕਾਂ ਵਲੋਂ ਪ੍ਰਧਾਨ ਪ੍ਰੇਮ ਕੁਮਾਰ ਕਾਲਾ ਦੀ ਅਗਵਾਈ ਹੇਠ ਸਥਾਨਕ ਮੋਗਾ ਸੜਕ 'ਤੇ ਭਾਰਤੀ ਸਟੇਟ ਬੈਂਕ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬੈਂਕ ਅੱਗੇ ਗੰਦਗੀ ਦੀਆਂ ਭਰੀਆਂ ਹੋਈਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ 'ਚ 'ਨਰਸਿੰਗ ਡੇਅ' ਮਨਾਇਆ

ਕੋਟਕਪੂਰਾ, 12 ਮਈ (ਮੋਹਰ ਗਿੱਲ, ਮੇਘਰਾਜ)-ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਤੇ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਹੇਠ ਨਰਸਿੰਗ ਹਫ਼ਤਾ ਮਨਾਉਂਦਿਆ ਇਕ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁਹੰਮਦ ਸਦੀਕ ਦੇ ਦੋਸ਼ਾਂ ਦਾ ਦਿੱਤਾ ਜਵਾਬ

ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਜੈਤੋ ਨਗਰ ਕੌਂਸਲ ਦੀ ਪ੍ਰਧਾਨਗੀ ਚੋਣ ਨੂੰ ਲੈ ਕੇ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਸ਼ਬਦੀ ਜੰਗ ਵਿਚ ਆਹਮੋ ...

ਪੂਰੀ ਖ਼ਬਰ »

ਮੁਹੰਮਦ ਸਦੀਕ ਮੀਡੀਆ 'ਚ ਜਾਣ ਦੀ ਬਜਾਏ ਪਾਰਟੀ ਹਾਈਕਮਾਨ ਕੋਲ ਜਾਂਦੇ- ਚੇਅ. ਗੋਇਲ

ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਹਾਈਕਮਾਨ ਵਲੋਂ ਵਾਰਡ ਨੰਬਰ-6 ਤੋਂ ਕੌਂਸਲਰ ਸੁਰਜੀਤ ਸਿੰਘ ਬਾਬਾ ਟਕਸਾਲੀ ਕਾਂਗਰਸੀ ਆਗੂ ਨੂੰ ਨਗਰ ਕੌਂਸਲ ਜੈਤੋ ਦਾ ਪ੍ਰਧਾਨ ਅਤੇ ਵਾਰਡ ਨੰਬਰ-10 ਤੋਂ ਕੌਂਸਲਰ ਜਤਿੰਦਰ ਕੁਮਾਰ ਜੀਤੂ ਬਾਂਸਲ ਆੜ੍ਹਤੀਆ ਨੂੰ ਮੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX