ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  30 minutes ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  44 minutes ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 minute ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  about 2 hours ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  about 3 hours ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  about 3 hours ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 4 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 5 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 5 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 5 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 5 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 5 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 5 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 minute ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 6 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 6 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 6 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 6 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 6 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਮੰਦਰ ਦੀ ਉਸਾਰੀ ਲਈ ਭਾਰਤ ਤੋਂ ਮਜ਼ਦੂਰਾਂ ਨੂੰ ਲਿਆ ਕੇ ਜਬਰੀ ਘੱਟ ਕੀਮਤ 'ਤੇ ਕਰਵਾਇਆ ਜਾਂਦਾ ਸੀ ਕੰਮ

ਸਿਆਟਲ, 12 ਮਈ (ਹਰਮਨਪ੍ਰੀਤ ਸਿੰਘ)- ਅੱਜ ਅਮਰੀਕਾ ਦੇ ਨਿਊਜਰਸੀ ਦੇ ਰੋਬਿਨਸਵਿੱਲ ਵਿਖੇ ਬੱਚਸਨਵਾਸੀ ਅਕਸਰ ਪੁਰਸ਼ੋਤਮ ਸਵਾਮੀ ਨਾਰਾਇਣ ਸੰਸਥਾ (ਬੀ.ਏ.ਪੀ.ਐਸ.) ਵਜੋਂ ਜਾਣੇ ਜਾਂਦੇ ਅਤੇ ਆਰ.ਐਸ.ਐਸ. ਤੇ ਭਾਜਪਾ ਦੇ ਨਜ਼ਦੀਕੀਆਂ ਵਲੋਂ ਬਣਾਏ ਜਾ ਰਹੇ ਹਿੰਦੂ ਮੰਦਰ 'ਚ ਭਾਰਤ ...

ਪੂਰੀ ਖ਼ਬਰ »

3 ਪੰਜਾਬੀਆਂ ਨੇ ਉੱਤਰੀ ਅਮਰੀਕਾ 'ਚ ਸਿਰਜਿਆ ਵਿਲੱਖਣ ਇਤਿਹਾਸ

ਸਾਨ ਫਰਾਂਸਿਸਕੋ, 12 ਮਈ (ਐੱਸ. ਅਸ਼ੋਕ ਭੌਰਾ)- ਪੰਜਾਬੀਆਂ ਲਈ ਸ਼ਾਇਦ ਇਹ ਸਭ ਤੋਂ ਵੱਡਾ ਮਾਣ ਹੋਵੇਗਾ ਕਿ ਅਮਰੀਕਾ ਦੇ ਸ਼ਹਿਰ ਲੈਥਰਪ ਵਿਚ ਮੇਅਰ ਸਮੇਤ ਤਿੰਨ ਉੱਚ ਅਹੁਦਿਆਂ 'ਤੇ ਪੰਜਾਬੀ ਬਿਰਾਜਮਾਨ ਹਨ ਤੇ ਸ਼ਾਇਦ ਇਹ ਉੱਤਰੀ ਅਮਰੀਕਾ ਦਾ ਅਜਿਹਾ ਪਹਿਲਾ ਸ਼ਹਿਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਅਰਜੁਨ ਪੁਰਸਕਾਰ ਜੇਤੂ ਵੀ. ਚੰਦਰਸ਼ੇਖਰ ਦਾ ਦਿਹਾਂਤ

ਚੇਨਈ, 12 ਮਈ (ਏਜੰਸੀ)- ਭਾਰਤ ਦੇ ਸਾਬਕਾ ਟੇਬਲ ਟੈਨਿਸ ਖਿਡਾਰੀ ਤੇ ਅਰਜੁਨ ਪੁਰਸਕਾਰ ਜੇਤੂ ਵੀ. ਚੰਦਰਸ਼ੇਖਰ ਦਾ ਕੋਰੋਨਾ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਬੁੱਧਵਾਰ ਨੂੰ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਦਿਹਾਂਤ ਹੋ ਗਿਆ | ਪਰਿਵਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਮਾਲਦੀਵ ਵਲੋਂ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਪਾਬੰਦੀ

ਨਵੀਂ ਦਿੱਲੀ, 12 ਮਈ (ਏਜੰਸੀ)- ਮਾਲਦੀਵ ਜਿਹੜਾ ਕਿ ਵਿਹਲਾ ਸਮਾਂ ਗੁਜ਼ਾਰਨ ਲਈ ਭਾਰਤੀਆਂ ਤੇ ਹੋਰ ਦੇਸ਼ਾਂ ਦੇ ਸੈਲਾਨੀਆਂ ਵਿਚਾਲੇ ਇਕ ਪ੍ਰਸਿੱਧ ਟਾਪੂ ਦੇਸ਼ ਹੈ, ਨੇ ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੱਖਣ ਏਸ਼ੀਅਨਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾ ...

ਪੂਰੀ ਖ਼ਬਰ »

ਕੋਰੋਨਾ ਨਾਲ ਨਜਿੱਠਣ ਲਈ ਭਾਰਤ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਮਰੀਕਾ- ਵਾਈਟ ਹਾਊਸ

ਵਾਸ਼ਿੰਗਟਨ, 12 ਮਈ (ਏਜੰਸੀ)- ਅਮਰੀਕਾ ਕੋਰੋਨਾ ਦੀ ਦੂਸਰੀ ਲਹਿਰ ਦੌਰਾਨ ਲਗਾਤਾਰ ਪੈਦਾ ਹੋ ਰਹੀਆਂ ਲੋੜਾਂ ਨੂੰ ਲੈ ਕੇ ਭਾਰਤ ਨਾਲ ਨੇੜੇ ਤੋਂ ਕੰਮ ਕਰ ਰਿਹਾ ਹੈ | ਅਮਰੀਕਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ...

ਪੂਰੀ ਖ਼ਬਰ »

ਭਾਰਤ ਹੁਣ ਤੱਕ ਦੇ ਸਭ ਤੋਂ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ- ਰੰਗਾਸਵਾਮੀ

ਵਾਸ਼ਿੰਗਟਨ, 12 ਮਈ (ਏਜੰਸੀ)- ਮੰਨੇ-ਪ੍ਰਮੰਨੇ ਭਾਰਤੀ ਅਮਰੀਕੀ ਜਨ ਹਿਤੈਸ਼ੀ ਤੇ ਸਿਲੀਕਾਨ ਵੈਲੀ ਤੋਂ ਉਦਮੀ ਨੇ ਭਾਰਤ 'ਚ ਕੋਰੋਨਾ ਦੀ ਤਾਜ਼ਾ ਲਹਿਰ ਨੂੰ ਦੇਸ਼ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸੰਕਟ ਦੱਸਦੇ ਹੋਏ ਪ੍ਰਵਾਸੀ ਭਾਈਚਾਰੇ ਤੋਂ ਇਸ ਮੁਸ਼ਕਿਲ ਦੀ ਘੜੀ 'ਚ ...

ਪੂਰੀ ਖ਼ਬਰ »

ਭਾਰਤ 'ਚ ਕੋਰੋਨਾ ਤੋਂ ਬਚਾਅ ਲਈ ਕੈਨੇਡਾ ਤੋਂ ਫੌਜੀ ਮਦਦ

ਟੋਰਾਂਟੋ, 12 ਮਈ (ਸਤਪਾਲ ਸਿੰਘ ਜੌਹਲ)-ਭਾਰਤ 'ਚ ਕੋਰੋਨਾ ਵਾਇਰਸ ਵਿਰੁੱਧ ਚੱਲ ਰਹੀ ਜਦੋਜਹਿਦ ਵਿਚ ਸਹਾਇਤਾ ਕਰਨ ਲਈ ਕੈਨੇਡਾ ਵਲੋਂ ਫੌਜੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ | ਉਂਟਾਰੀਓ 'ਚ ਟਰੇਂਟਨ ਫੌਜੀ ਹਵਾਈ ਅੱਡੇ ਤੋਂ ਫੌਜੀ ਜਵਾਨ 300 ਵੈਂਟੀਲੇਟਰਾਂ ਅਤੇ ਹੋਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਵਲੋਂ ਤਿਆਰ ਕੀਤਾ ਵੱਡ ਆਕਾਰੀ ਫੁੱਲ ਗੁਰੂ ਘਰ ਨੂੰ ਭੇਟ

ਲੈਸਟਰ (ਇੰਗਲੈਂਡ), 12 ਮਈ (ਸੁਖਜਿੰਦਰ ਸਿੰਘ ਢੱਡੇ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਫਾਲਕਿਨ ਪ੍ਰਾਇਮਰੀ ਸਕੂਲ ਦੇ ਬੱਚਿਆਂ ਵੱਲੋਂ ਗੁਰੂ ਜੀ ਨੂੰ ਸਮਰਪਿਤ ਕਰਨ ਲਈ ਇੱਕ ਵੱਡੇ ਆਕਾਰ ਦਾ ਸੁੰਦਰ ...

ਪੂਰੀ ਖ਼ਬਰ »

ਗੈਰਕਾਨੂੰਨੀ ਹਥਿਆਰ ਖਰੀਦਣ ਦੇ ਮਾਮਲੇ 'ਚ 3 ਫੌਜੀ ਗ੍ਰਿਫ਼ਤਾਰ

੮ ਹੋ ਸਕਦੀ ਹੈ 20 ਸਾਲ ਦੀ ਸਜ਼ਾ
ਸੈਕਰਾਮੈਂਟੋ, 12 ਮਈ (ਹੁਸਨ ਲੜੋਆ ਬੰਗਾ)- ਸੰਘੀ ਏਜੰਟਾਂ ਨੇ ਫੋਰਟ ਕੈਂਪਬੈਲ ਵਾਸੀ 3 ਫੌਜੀਆਂ ਨੂੰ ਗੈਰਕਾਨੂੰਨੀ ਢੰਗ ਨਾਲ ਹਥਿਆਰ ਖਰੀਦਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਦਾ ਪਰਦਾਫਾਸ਼ ਇਨ੍ਹਾਂ ਹਥਿਆਰਾਂ ਦੀ ਵਰਤੋਂ ਸਮਾਜ ਵਿਰੋਧੀ ਅਨਸਰਾਂ ਵਲੋਂ ਕਰਨ ਉਪਰੰਤ ਹੋਇਆ ਸੀ। ਗ੍ਰਿਫਤਾਰ ਕੀਤੇ ਫੌਜੀਆਂ ਵਿਚ ਡੇਮਾਰਕਸ ਐਡਮਜ, ਜਾਰੀਅਸ ਬਰੂਨਸਨ ਤੇ ਬਰਾਨਡਨ ਮਿਲਰ ਸ਼ਾਮਿਲ ਹਨ। ਇਨ੍ਹਾਂ ਸਾਰਿਆਂ ਦੀ ਉਮਰ 22 ਸਾਲ ਦੇ ਕਰੀਬ ਹੈ। ਇਹ ਸਾਰੇ ਅਮਰੀਕੀ ਫੌਜ ਦੇ ਕਲਾਰਕਸਵਿਲੇ ਟਿਕਾਣੇ 'ਤੇ ਤਾਇਨਾਤ ਸਨ। ਗ੍ਰਿਫਤਾਰੀਆਂ ਦਾ ਖੁਲਾਸਾ ਅਮਰੀਕੀ ਫੌਜ ਦੀ ਕ੍ਰਿਮੀਨਲ ਜਾਚ ਡਵੀਜ਼ਨ ਦੇ ਕਾਰਜਕਾਰੀ ਅਟਾਰਨੀ ਮੈਰੀ ਜੇਨ ਸਟੀਵਰਟ ਨੇ ਕੀਤਾ। ਇਸ ਮਾਮਲੇ ਦੀ ਜਾਂਚ ਇਸ ਸਾਲ 26 ਮਾਰਚ ਨੂੰ ਸ਼ੁਰੂ ਹੋਈ ਸੀ, ਜਦੋਂ ਸ਼ਿਕਾਗੋ ਪੁੁਲਿਸ ਇਕ ਗੋਲੀਬਾਰੀ ਦੀ ਘਟਨਾ ਉਪਰੰਤ ਮੌਕੇ 'ਤੇ ਪੁੱਜੀ ਸੀ ਜਿਥੇ ਦੋ ਵਿਅਕਤੀਆਂ ਨੇ ਇਕ ਪਾਰਟੀ ਵਿਚ ਗੋਲੀਬਾਰੀ ਕੀਤੀ ਸੀ। ਪੁਲਿਸ ਨੂੰ ਮੌਕੇ ਤੋਂ ਬਹੁਤ ਸਾਰੇ ਹਥਿਆਰ ਬਰਾਮਦ ਹੋਏ ਸਨ ਤੇ ਇਨ੍ਹਾਂ ਵਿਚੋਂ ਪੰਜ ਹਥਿਆਰਾਂ ਦੀ ਖਰੀਦ ਕਰਾਲਕਸਵਿਲੇ ਦੇ ਫੈਡਰਲ ਫਾਇਰਆਰਮਜ ਲਾਇੰਸੈਂਸਡ ਡੀਲਰਾਂ ਤੋਂ ਹਾਲ ਹੀ ਵਿਚ ਕੀਤੀ ਗਈ ਸੀ। ਜਾਂਚ ਉਪਰੰਤ ਪਤਾ ਲੱਗਾ ਕਿ ਬਹੁਗਿਣਤੀ ਹਥਿਆਰ ਐਡਮਜ, ਬਰੂਨਸਨ ਤੇ ਮਿਲਰ ਨੇ ਖਰੀਦੇ ਸਨ। ਇਨ੍ਹਾਂ ਨੇ ਸਤੰਬਰ 2019 ਤੋਂ ਬਾਅਦ 91 ਅਗਨ ਸ਼ਸ਼ਤਰ ਖ੍ਰੀਦੇ। ਇਹ ਅਗਨ ਸ਼ਸ਼ਤਰ ਕਲਾਰਕਸਵਿਲੇ, ਓਕ ਗਰੋਵ, ਕੈਂਟੂਕੀ, ਹੋਪਕਿਨਸਵਿਲੇ, ਫੋਰਟ ਕੈਂਪਬੈਲ ਤੇ ਪੈਡੂਕਾਹ ਤੋਂ ਵੱਖ ਵੱਖ ਡੀਲਰਾਂ ਤੋਂ ਖਰੀਦੇ ਗਏ। ਜੇਕਰ ਗ੍ਰਿਫਤਾਰ ਫੌਜੀਆਂ ਵਿਰੁੱਧ ਲਾਏ ਦੋਸ਼ ਸਹੀ ਸਾਬਤ ਹੋ ਗਏ ਤਾਂ ਇਨ੍ਹਾਂ ਵਿਚੋਂ ਹਰੇਕ ਨੂੰ 20 ਸਾਲ ਜੇਲ੍ਹ ਦੀ ਸਜ਼ਾ ਹੋ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਪਾਰਟੀ 'ਚ ਨਾ ਸੱਦਣ ਤੋਂ ਖਫਾ ਹੋ ਕੇ ਕੀਤੀ ਸੀ ਪ੍ਰੇਮੀ ਨੇ ਗੋਲੀਬਾਰੀ-ਪੁਲਿਸ ਮੁਖੀ

ਸੈਕਰਾਮੈਂਟੋ, 12 ਮਈ (ਹੁਸਨ ਲੜੋਆ ਬੰਗਾ)- ਕੋਲੋਰਾਡੋ ਸਪਰਿੰਗਜ ਵਿਚ ਇਕ ਜਨਮ ਦਿਨ ਦੀ ਪਾਰਟੀ ਵਿਚ ਗੋਲੀਬਾਰੀ ਕਰਕੇ ਆਪਣੀ ਪ੍ਰੇਮਿਕਾ ਸਮੇਤ 6 ਜਣਿਆਂ ਦੀ ਹੱਤਿਆ ਕਰਨ ਵਾਲਾ ਪ੍ਰੇਮੀ ਪਾਰਟੀ ਵਿਚ ਨਾ ਸੱਦੇ ਜਾਣ ਤੋਂ ਖਫਾ ਸੀ। ਇਹ ਖੁਲਾਸਾ ਪੁਲਿਸ ਮੁਖੀ ਲੈਫਟੀਨੈਂਟ ...

ਪੂਰੀ ਖ਼ਬਰ »

ਲੰਡਨ 'ਚ ਹਿੰਸਕ ਅਪਰਾਧਾਂ ਦੇ ਸਬੰਧ 'ਚ 1000 ਲੋਕ ਗ੍ਰਿਫਤਾਰ

ਲੰਡਨ, 12 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਵਿਚ ਵੱਧ ਰਹੀਆਂ ਅਪਰਾਧਕ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਹਿੰਸਕ ਘਟਨਾਵਾਂ ਰੋਕਣ ਲਈ, ਡਰੱਗ ਮਾਫੀਆ 'ਤੇ ਸ਼ਿਕੰਜਾ ਕੱਸਣ ਲਈ ਬੀਤੇ 26 ਅਪ੍ਰੈਲ ਤੋਂ 2 ਮਈ ਦੌਰਾਨ ...

ਪੂਰੀ ਖ਼ਬਰ »

ਭਾਰਤ-ਬ੍ਰਿਟੇਨ ਦਰਮਿਆਨ ਹੋਏ ਸਮਝੌਤੇ ਨੇ ਹਵਾਲਗੀ ਨੂੰ ਲੈ ਕੇ ਕਈ ਰੁਕਾਵਟਾਂ ਨੂੰ ਦੂਰ ਕੀਤਾ ਪ੍ਰੀਤੀ ਪਟੇਲ

ਲੰਡਨ, 12 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਕਿਹਾ ਕਿ ਹਾਲ ਹੀ ਵਿਚ ਭਾਰਤ ਅਤੇ ਬ੍ਰਿਟੇਨ ਦਰਮਿਆਨ ਹੋਈ ਮਾਈਗ੍ਰੇਸ਼ਨ ਐਂਡ ਮੂਵਮੈਂਟ ਪਾਰਟਨਰਸ਼ਿਪ (ਐੱਮ.ਐੱਮ.ਪੀ). ਇਕ ਬੇਮਿਸਾਲ ਆਪਸੀ ਸਮਝੌਤਾ ਹੈ ਜੋ ...

ਪੂਰੀ ਖ਼ਬਰ »

ਉਂਟਾਰੀਓ ਭਾਰਤ ਦੇ ਲੋਕਾਂ ਦੀ ਹੋਰ ਮਦਦ ਕਰਨ ਨੂੰ ਤਿਆਰ -ਮੁੱਖ ਮੰਤਰੀ

ਟੋਰਾਂਟੋ, 12 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਆਬਾਦੀ ਪੱਖੋਂ ਸਭ ਤੋਂ ਵੱਡੇ ਪ੍ਰਾਂਤ ਉਂਟਾਰੀਓ ਦੇ ਮੁੱਖ ਮੰਤਰੀ ਡਗਲਸ ਫੋਰਡ ਨੇ ਆਖਿਆ ਹੈ ਕਿ ਭਾਰਤ ਵਿਚ ਕੋਰੋਨਾ ਕਾਰਨ ਵਾਪਰ ਰਹੇ ਕਹਿਰ ਦੇ ਸਮੇਂ ਉਨ੍ਹ÷ ਾਂ ਦੀ ਸਰਕਾਰ ਪੀੜਤ ਲੋਕਾਂ ਦੇ ਨਾਲ਼ ਹੈ ਅਤੇ ਇਸ ...

ਪੂਰੀ ਖ਼ਬਰ »

ਉਂਟਾਰੀਓ 'ਚ ਐਸਟ੍ਰਾਜੈਨਿਕਾ 'ਤੇ ਰੋਕ

ਟੋਰਾਂਟੋ, 12 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਚ ਅਲਬਰਟਾ ਤੋਂ ਬਾਅਦ ਉਂਟਾਰੀਓ ਸਰਕਾਰ ਨੇ ਵੀ ਬੀਤੇ ਕੱਲ੍ਹ÷ ਕੋਰੋਨਾ ਵਾਇਰਸ ਵੈਕਸੀਨ ਐਸਟ੍ਰਾਜੈਨਿਕਾ ਉਪਰ ਰੋਕ ਲਗਾ ਦਿੱਤੀ ਹੈ। ਬੀਤੇ ਹਫਤਿਆਂ ਦੌਰਾਨ ਇਸ ਵੈਕਸੀਨ ਦਾ ਟੀਕਾ ਲੱਗਣ ਤੋਂ ਬਾਅਦ ਸਰੀਰ ਵਿਚ ਖੂਨ ਦੀ ...

ਪੂਰੀ ਖ਼ਬਰ »

ਸਿੱਖ ਸੰਗਤਾਂ ਨੂੰ ਆਪਣੇ ਪ੍ਰਚਾਰਕਾਂ ਦਾ ਵੱਧ ਤੋਂ ਵੱਧ ਸਤਿਕਾਰ ਕਰਨਾ ਚਾਹੀਦਾ- ਰਾਜਿੰਦਰ ਸਿੰਘ ਪੁਰੇਵਾਲ

ਲੰਡਨ, 12 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿੰਘ ਸਭਾ ਗੁਰਦੁਆਰਾ ਤੇ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਡਰਬੀ ਵਿਖੇ ਕਰਵਾਏ ਸਮਾਗਮ ਮੌਕੇ ਸਿੱਖ ਪ੍ਰਚਾਰਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਕੀਰਤਨੀ ਜਥਿਆਂ ਤੋਂ ਇਲਾਵਾ ਪੰਜਾਬ ਤੋਂ ਆਏ ਗਿਆਨੀ ...

ਪੂਰੀ ਖ਼ਬਰ »

ਮੈਂ ਪੂਰੀ ਤਰ੍ਹਾਂ ਠੀਕ ਹਾਂ- ਮੁਕੇਸ਼ ਖੰਨਾ

੮ ਮੌਤ ਦੀਆਂ ਅਫ਼ਵਾਹਾਂ ਦਾ ਕੀਤਾ ਖੰਡਨ ਮੁੰਬਈ, 12 ਮਈ (ਏਜੰਸੀ)-ਪ੍ਰਸਿੱਧ ਅਦਾਕਾਰ ਮੁਕੇਸ਼ ਖੰਨਾ ਨੇ ਆਪਣੀ ਮੌਤ ਦੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਮੈਂ ਪੂਰੀ ਤਰ੍ਹਾਂ ਸਿਹਤਮੰਦ ਹਾਂ। 62 ਸਾਲਾ ਅਦਾਕਾਰ ਨੇ ਆਪਣੀ ਮੌਤ ਦੀਆਂ ਉਡ ਰਹੀਆਂ ਅਫ਼ਵਾਹਾਂ ਤੋਂ ਬਾਅਦ ...

ਪੂਰੀ ਖ਼ਬਰ »

ਯੂ.ਕੇ. ਦੀ ਕੋਰੋਨਾ ਲਾਲ ਸੂਚੀ 'ਚੋਂ ਅਜੇ ਭਾਰਤ ਬਾਹਰ ਨਹੀਂ ਹੋਇਆ

ਲੰਡਨ, 12 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੀਤੀ ਤਾਲਾਬੰਦੀ ਵਿਚ ਭਾਵੇਂ 17 ਮਈ ਤੋਂ ਵੱਡੀ ਢਿੱਲ ਦਿੱਤੀ ਜਾ ਰਹੀ ਹੈ, ਪਰ ਹਰੀ ਸੂਚੀ ਵਿਚ ਪਾਏ ਦੇਸ਼ਾਂ ਵਿਚ ਭਾਰਤ ਨੂੰ ਸ਼ਾਮਿਲ ਨਹੀਂ ਕੀਤਾ ਗਿਆ, ਯੂ.ਕੇ. ਦੇ ਵਿਦੇਸ਼ ...

ਪੂਰੀ ਖ਼ਬਰ »

ਇਜ਼ਰਾਈਲ ਹਿੰਸਾ ਨੂੰ ਲੈ ਕੇ ਅਸੀਂ ਚੁੱਪ ਨਹੀਂ ਰਹਿ ਸਕਦੇ-ਢੇਸੀ

ਲੈਸਟਰ (ਇੰਗਲੈਂਡ), 12 ਮਈ (ਸੁਖਜਿੰਦਰ ਸਿੰਘ ਢੱਡੇ)- ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਲਿਖੇ ਪੱਤਰ ਵਿਚ ਇਜ਼ਰਾਈਲ ਹਿੰਸਾ 'ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹ÷ ਾਂ ਕਿਹਾ ਹਿੰਸਾ ਵਿਚ ਆਮ ਨਾਗਰਿਕਾਂ ਦਾ ਬੱਚਿਆਂ ...

ਪੂਰੀ ਖ਼ਬਰ »

ਫਿਲਮ ਖੇਤਰ ਨਾਲ ਜੁੜੇ ਲੋਕ ਚੋਰੀ ਛਿਪੇ ਬਣਾ ਰਹੇ ਨੇ ਫਿਲਮਾਂ

ਟੋਰਾਂਟੋਂ, 12 ਮਈ (ਹਰਜੀਤ ਸਿੰਘ ਬਾਜਵਾ)- ਕੋਰੋਨਾ ਮਹਾਂਮਾਰੀ ਨੇ ਜਿੱਥੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈ ਕੇ ਬੇਵੱਸ ਕਰ ਦਿੱਤਾ ਹੈ ਉੱਥੇ ਹੀ ਮਨੋਰੰਜਨ ਦੇ ਖੇਤਰ ਉੱਤੇ ਵੀ ਇਸਦਾ ਕਾਫੀ ਬੁਰਾ ਪ੍ਰਭਾਵ ਪਿਆ ਹੈ ਅਤੇ ਫਿਲਮ ਨਿਰਮਾਣ ਦੇ ਖੇਤਰ ਵਿਚ ਆਈ ਵੱਡੀ ਖੜੋਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX