ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਪੰਜਾਬ / ਜਨਰਲ

ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਕਾਲਾ ਦਿਨ ਮਨਾਉਣ ਦਾ ਫ਼ੈਸਲਾ

ਟਿਕੈਤ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੀ ਦਿੱਲੀ ਦੇ ਸਿੰਘੂ ਬਾਰਡਰ 'ਤੇ ਰਾਕੇਸ਼ ਟਿਕੈਤ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ 7 ਸਾਲ ਪੂਰੇ ਹੋਣ ਮੌਕੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਜਲੰਧਰ 'ਚ ਪਤੀ-ਪਤਨੀ ਵਲੋਂ ਖ਼ੁਦਕੁਸ਼ੀ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਉ ਉਪਕਾਰ ਨਗਰ ਵਿਖੇ ਆਪਣੇ ਪੈਕੇ ਘਰ ਆਈ ਵਿਆਹੁਤਾ ਔਰਤ ਤੇ ਉਸ ਦੇ ਪਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ...

ਪੂਰੀ ਖ਼ਬਰ »

ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ 10 ਕਾਂਗਰਸੀ ਆਗੂਆਂ ਨਾਲ ਮਾਰੀ 50 ਲੱਖ ਦੀ ਠੱਗੀ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਕਾਬੂ ਕੀਤੇ ਗਏ ਨਕਲੀ ਪ੍ਰਸ਼ਾਂਤ ਕਿਸ਼ੋਰ ਵਲੋਂ ਪੁਲਿਸ ਪੁੱਛ ਪੜਤਾਲ ਦੌਰਾਨ ਕਈ ਅਹਿਮ ਖੁਲਾਸੇ ਕੀਤੇ ਹਨ, ਜਿਸ ਵਿਚ ਉਸ ਨੇ ਪਿਛਲੇ ਕੁਝ ਦਿਨਾਂ ਵਿਚ ਹੀ ਪੰਜਾਬ ਦੇ 10 ਕਾਂਗਰਸੀ ਆਗੂਆਂ ਪਾਸੋਂ 50 ਲੱਖ ਦੀ ਠੱਗੀ ਕਰਨ ਬਾਰੇ ਵੀ ਕਬੂਲਿਆ ਹੈ | ਹਾਲ ਦੀ ਘੜੀ ਕੋਈ ਵੀ ਪੁਲਿਸ ਅਧਿਕਾਰੀ ਇਸ ਮਾਮਲੇ ਵਿਚ ਕਾਂਗਰਸੀ ਆਗੂਆਂ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ | ਨਕਲੀ ਪ੍ਰਸ਼ਾਂਤ ਕਿਸ਼ੋਰ ਬਣੇ ਹਿੰਦੂ ਸ਼ਿਵ ਸੈਨਾ ਆਗੂ ਰਾਕੇਸ਼ ਕੁਮਾਰ ਉਰਫ਼ ਭਸੀਨ ਅਤੇ ਉਸਦੇ ਸਾਥੀ ਰਜਤ ਕੁਮਾਰ ਉਰਫ ਰਾਜਾ ਨੇ ਪੁਲਿਸ ਪਾਸ ਜਿਹੜੇ ਖੁਲਾਸੇ ਕੀਤੇ ਹਨ, ਉਸ ਤੋਂ ਪੁਲਿਸ ਅਧਿਕਾਰੀ ਵੀ ਹੈਰਾਨ ਹਨ | ਪਿਛਲੇ ਕੁਝ ਹੀ ਦਿਨਾਂ ਵਿਚ ਹੀ ਇਨ੍ਹਾਂ ਨੇ ਪੰਜਾਬ ਦੇ 10 ਕਾਂਗਰਸੀ ਆਗੂਆਂ ਪਾਸੋਂ ਪੰਜਾਹ ਲੱਖ ਰੁਪਏ ਉਨ੍ਹਾਂ ਨੂੰ ਪਾਰਟੀ ਵਿਚ ਉੱਚ ਅਹੁਦਾ ਅਤੇ ਵਿਧਾਨ ਸਭਾ ਦੀ ਟਿਕਟ ਦਿਵਾਉਣ ਬਦਲੇ ਹਾਸਲ ਕਰ ਲਏ | ਇਨ੍ਹਾਂ ਵਿਚ ਬਟਾਲਾ ਦਾ ਇਕ ਕਾਂਗਰਸੀ ਆਗੂ, ਜਲੰਧਰ ਦੇ ਦੋ, ਲੁਧਿਆਣਾ ਦੇ ਤਿੰਨ, ਸੰਗਰੂਰ ਦਾ ਇਕ, ਮੋਗਾ ਦੇ ਦੋ ਅਤੇ ਦਿੜ੍ਹਬਾ ਦਾ ਇਕ ਕਾਂਗਰਸੀ ਆਗੂ ਸ਼ਾਮਿਲ ਹੈ | ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਲੁਧਿਆਣਾ ਦੇ ਇਕ ਵਿਧਾਇਕ ਪਾਸੋਂ ਵੀ ਅਜਿਹੀ ਠੱਗੀ ਕਰਨ ਦੀ ਕੋਸ਼ਿਸ਼ ਕੀਤੀ ਪਰ ਵਿਧਾਇਕ ਨੂੰ ਸ਼ੱਕ ਹੋਣ 'ਤੇ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਕਾਬੂ ਕਰ ਲਿਆ | ਸੂਤਰਾਂ ਅਨੁਸਾਰ ਜਿਸ ਆਗੂ ਨਾਲ ਇਨ੍ਹਾਂ ਕਥਿਤ ਦੋਸ਼ੀਆਂ ਨੇ ਠੱਗੀ ਕਰਨੀ ਹੁੰਦੀ ਸੀ, ਉਸ ਦਾ ਪੂਰਾ ਬਿਊਰੋ ਨੇਤਾ ਜੀ ਡਾਟ ਕੌਮ ਤੋਂ ਹਾਸਲ ਕਰ ਲੈਂਦੇ ਸਨ ਅਤੇ ਫਿਰ ਉਸਦੇ ਵਿਰੋਧੀਆਂ ਬਾਰੇ ਪਤਾ ਲਗਾਉਂਦੇ ਸਨ | ਸੂਤਰਾਂ ਅਨੁਸਾਰ ਇਹ ਕਥਿਤ ਦੋਸ਼ੀ ਜੂਆ ਖੇਡਣ ਦੇ ਸ਼ੌਕੀਨ ਹਨ ਅਤੇ ਜੂਏ ਵਿਚ ਹੀ ਕਈ ਕਰੋੜਾਂ ਰੁਪਏ ਹੁਣ ਤੱਕ ਹਾਰ ਚੁੱਕੇ ਹਨ | ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਬਕਾ ਵਿਧਾਇਕ ਪਾਸੋਂ ਦੋ ਕਰੋੜ ਦੀ ਠੱਗੀ ਕਰ ਲਈ ਸੀ | ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ |
ਪੁਲਿਸ ਵਲੋਂ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਸੀ ਅਤੇ ਤਿੰਨ ਮਹੀਨੇ ਜੇਲ੍ਹ ਅੰਦਰ ਰਹਿਣ ਉਪਰੰਤ ਇਹ ਕਥਿਤ ਦੋਸ਼ੀ ਜ਼ਮਾਨਤ 'ਤੇ ਬਾਹਰ ਆਏ ਸਨ | ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਪਹਿਲਾਂ ਉਸ ਵਿਧਾਇਕ ਪਾਸੋਂ ਅੱਠ ਲੱਖ ਰੁਪਏ ਮੰਗਵਾਏ ਸਨ, ਪਰ ਬਾਅਦ ਵਿਚ ਉਸ ਨੂੰ ਇਹ ਕਹਿ ਕੇ ਵਾਪਸ ਕਰ ਦਿੱਤੇ ਕਿ ਉਸ ਨੂੰ ਟਿਕਟ ਨਹੀਂ ਮਿਲ ਸਕਦੀ | ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਵਿਧਾਇਕ ਦੇ ਬਾਰ-ਬਾਰ ਕਹਿਣ 'ਤੇ ਉਸ ਪਾਸੋਂ ਦੋ ਕਰੋੜ ਰੁਪਏ ਹਾਸਲ ਕਰ ਲਏ ਅਤੇ ਇਹ ਰਕਮ ਉਹ ਜੂਏ ਵਿਚ ਹਾਰ ਗਏ | ਠੱਗੀ ਦਾ ਸ਼ਿਕਾਰ ਹੋਏ ਪੰਜਾਬ ਦੇ ਕਾਂਗਰਸੀ ਆਗੂ ਬਾਰੇ ਭਾਵੇਂ ਇਨ੍ਹਾਂ ਕਥਿਤ ਦੋਸ਼ੀਆਂ ਨੇ ਖੁਲਾਸੇ ਕੀਤੇ ਹਨ, ਪਰ ਕੋਈ ਵੀ ਆਗੂ ਪੁਲਿਸ ਪਾਸ ਬਿਆਨ ਦੇਣ ਲਈ ਤਿਆਰ ਨਹੀਂ ਹੈ | ਦਿੱਲੀ ਵਿਚ ਹੋਈਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਆਮ ਆਦਮੀ ਪਾਰਟੀ ਦੀ ਟਿਕਟ ਦਿਵਾਉਣ ਬਦਲੇ ਵੀ ਕਈ 'ਆਪ' ਆਗੂਆਂ ਨਾਲ ਠੱਗੀ ਕੀਤੀ ਸੀ | ਪੁਲਿਸ ਵਲੋਂ ਇਨ੍ਹਾਂ ਦੇ ਇਕ ਹੋਰ ਸਾਥੀ ਗੌਰਵ ਕੁਮਾਰ ਉਰਫ ਗੋਰਾ ਦੀ ਭਾਲ ਲਈ ਕਈ ਥਾਂਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ ਪਰ ਗੌਰਵ ਅਜੇ ਫ਼ਰਾਰ ਦੱਸਿਆ ਜਾ ਰਿਹਾ ਹੈ | ਕਈ ਕਾਂਗਰਸੀ ਆਗੂਆਂ ਵਿਚਾਲੇ ਧੜੇਬੰਦੀ ਵਧਾਉਣ ਵਿਚ ਇਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ | ਪੁਲਿਸ ਸੂਤਰਾਂ ਅਨੁਸਾਰ ਗੌਰਵ ਉਰਫ਼ ਗੋਰਾ ਦੀ ਗਿ੍ਫ਼ਤਾਰੀ ਤੋਂ ਬਾਅਦ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ |

ਖ਼ਬਰ ਸ਼ੇਅਰ ਕਰੋ

 

ਤੇਲ ਕੰਪਨੀਆਂ ਪੈਟਰੋਲ ਪੰਪਾਂ ਨੂੰ ਪੂਰਾ ਸਮਾਂ ਖੋਲ੍ਹਣ ਦੀਆਂ ਹਦਾਇਤਾਂ ਦੇਣ ਲੱਗੀਆਂ

ਜਲੰਧਰ, 15 ਮਈ (ਸ਼ਿਵ ਸ਼ਰਮਾ)-ਤੇਲ ਕੰਪਨੀਆਂ ਚਾਹੇ ਕੁਝ ਦਿਨਾਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰਦੀਆਂ ਰਹੀਆਂ ਹਨ ਪਰ ਹੁਣ ਪੈਟਰੋਲ ਪੰਪਾਂ 'ਤੇ ਲਗਾਤਾਰ ਤੇਲ ਦੀ ਘੱਟ ਵਿਕਰੀ ਤੋਂ ਕਈ ਤੇਲ ਕੰਪਨੀਆਂ ਵੀ ਚਿੰਤਤ ਹੁੰਦੀਆਂ ਨਜ਼ਰ ਆ ...

ਪੂਰੀ ਖ਼ਬਰ »

'ਪੰਜਾਬ ਕੈਰੀਅਰ ਪੋਰਟਲ' ਸਿੱਖਿਆ ਵਿਭਾਗ ਦਾ ਨਿਵੇਕਲਾ ਉਪਰਾਲਾ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੰਜਾਬ ਕੈਰੀਅਰ ਪੋਰਟਲ' ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਸਬੰਧੀ ਅਗਵਾਈ ਦੇਵੇਗਾ, ਜਿਸ ਤਹਿਤ ਵਿਦਿਆਰਥੀ ਆਪਣੇ ਰਾਜ, ਦੂਸਰੇ ਰਾਜਾਂ ਅਤੇ ਹੋਰ ਤਾਂ ਹੋਰ ਬਾਹਰਲੇ ਮੁਲਕਾਂ 'ਚ ਆਪਣੀ ਉਚੇਰੀ ਸਿੱਖਿਆ ਦੇ ਖੇਤਰ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਦਿਹਾਂਤ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਸਿੱਖ ਪੰਥ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਅਤਰ ਸਿੰਘ ਵਲੋਂ ਸਥਾਪਿਤ ਸੰਸਥਾ ਸੰਪਰਦਾਇ ਮਸਤੂਆਣਾ ਦੇ ਮੁਖੀ ਬਾਬਾ ਛੋਟਾ ਸਿੰਘ ਮੁੱਖ ਸੇਵਾਦਾਰ ਗੁ: ਬੁੰਗਾ ਮਸਤੂਆਣਾ ਸਾਹਿਬ ਜੋ ਬੀਤੇ ਦਿਨ ਕੋਰੋਨਾ ...

ਪੂਰੀ ਖ਼ਬਰ »

ਉਪਰੋਥਲੀ ਵਾਪਰੀਆਂ ਘਟਨਾਵਾਂ ਨਾਲ ਪੰਜਾਬ ਪੁਲਿਸ ਦਾ ਅਕਸ ਹੋਇਆ ਧੁੰਦਲਾ

ਜਲੰਧਰ, 15 ਮਈ (ਜਸਪਾਲ ਸਿੰਘ)-ਆਪਣੀ ਬਹਾਦਰੀ ਅਤੇ ਸੇਵਾ ਭਾਵਨਾ ਦੇ ਜਜ਼ਬੇ ਲਈ ਜਾਣੀ ਜਾਂਦੀ ਪੰਜਾਬ ਪੁਲਿਸ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਕੁੱਝ ਪੁਲਿਸ ਕਰਮੀਆਂ ਦੀਆਂ ਗੈਰ-ਜ਼ਿੰਮੇਵਾਰਾਨਾ ਘਟਨਾਵਾਂ ਕਾਰਨ ਚਰਚਾ 'ਚ ਹੈ | ਉਪਰੋਥਲੀ ਵਾਪਰੀਆਂ ਇਨ੍ਹਾਂ ਘਟਨਾਵਾਂ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੋਂ ਕੀਤੀ ਪੁੱਛਗਿੱਛ ਅਤਿ ਨੀਵੇਂ ਪੱਧਰ ਦੀ ਰਾਜਨੀਤੀ-ਜਾਖੜ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਦੇ ਕਹਿਰ ਤੋਂ ਦੇਸ਼ ਦੇ ਅਵਾਮ ਨੂੰ ਬਚਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਈ ਭਾਜਪਾ ਸਰਕਾਰ ਇਸ ਮੁਸ਼ਕਲ ਦੌਰ ਵਿਚ ਜਨ ਸੇਵਾ ਵਿਚ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਦੀ ਸੁਰੱਖਿਆ ਦੀ ਮੰਗ ਹਾਈਕੋਰਟ ਵਲੋਂ ਖ਼ਾਰਜ

ਚੰਡੀਗੜ੍ਹ, 15 ਮਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਇਕ ਪ੍ਰੇਮੀ ਜੋੜੇ ਦੀ ਸੁਰੱਖਿਆ ਸਬੰਧੀ ਮੰਗ ਨੂੰ ਇਹ ਕਹਿ ਕੇ ਖ਼ਾਰਜ ਕਰ ਦਿੱਤਾ ਕਿ ਇਨ੍ਹਾਂ ਦੀ ਮੰਗ 'ਤੇ ਆਦੇਸ਼ ਜਾਰੀ ਕਰਨ ਨਾਲ ਸਮਾਜਿਕ ਢਾਂਚਾ ਖ਼ਰਾਬ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਬਲੱਡ ਬੈਂਕਾਂ ਤੋਂ ਖੂਨ ਨਾ ਮਿਲਣ ਕਾਰਨ ਮਰੀਜ਼ ਹੋ ਰਹੇ ਨੇ ਪ੍ਰੇਸ਼ਾਨ

ਵੈਕਸੀਨ ਲਗਵਾ ਕੇ 14 ਦਿਨ ਬਾਅਦ ਤੇ ਕੋਵਿਡ ਗ੍ਰਸਤ ਨੈਗੇਟਿਵ ਹੋਣ ਉਪਰੰਤ 1 ਮਹੀਨੇ ਬਾਅਦ ਖੂਨਦਾਨ ਦਿੱਤੇ ਜਾਣਾ ਵੀ ਕਿੱਲਤ ਦਾ ਪ੍ਰਮੁੱਖ ਕਾਰਨ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਜਿਥੇ ਆਮ ਲੋਕਾਂ 'ਚ ਡਰ ਤੇ ਸਹਿਮ ਹੈ ਉਥੇ ਖੂਨਦਾਨ ਕਰਨ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਕਮੀ ਵੀ ਆ ਰਹੀ ਹੈ ਜਿਸ ਕਾਰਨ ਬਲੱਡ ਬੈਂਕਾਂ ਤੋਂ ਖੂਨ ਮਿਲਣਾ ਵੀ ਔਖਾ ਹੋ ਗਿਆ ਹੈ | ਬੈਂਕਾਂ 'ਚ ਖੂਨ ਘਟਣ ਕਾਰਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਇਕਾਂਤਵਾਸ ਛੁੱਟੀ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਸਿੱਖਿਆ ਵਿਭਾਗ ਨੇ ਕੋਰੋਨਾ ਲਾਗ ਦੇ ਪ੍ਰਭਾਵ ਅਧੀਨ ਆਏ ਅਧਿਆਪਕਾਂ ਨੂੰ ਇਕਾਂਤਵਾਸ ਛੁੱਟੀ ਦੇਣ ਦੀ ਥਾਂ ਮੈਡੀਕਲ ਛੁੱਟੀ ਜਾਂ ਕੋਈ ਹੋਰ ਛੁੱਟੀ ਲੈਣ ਦੇ ਨਿਰਦੇਸ਼ ਜਾਰੀ ਕਰਕੇ ਅਧਿਆਪਕਾਂ ਦੁਆਰਾ ਦਾਖ਼ਲੇ ਵਧਾਉਣ ਲਈ ਕੀਤੀ ...

ਪੂਰੀ ਖ਼ਬਰ »

10ਵੀਂ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਜਾ ਸਕਦੈ ਅਗਲੇ ਹਫ਼ਤੇ

ਐੱਸ. ਏ. ਐੱਸ. ਨਗਰ, 15 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਪ੍ਰੀ-ਬੋਰਡ ਪ੍ਰੀਖਿਆਵਾਂ 'ਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਅਗਲੇ ਹਫ਼ਤੇ ਦੇ ...

ਪੂਰੀ ਖ਼ਬਰ »

ਬੈਂਕ 'ਚੋਂ 45 ਲੱਖ ਲੁੱਟ ਦੇ ਮਾਮਲੇ 'ਚ ਸਹਾਇਕ ਮੈਨੇਜਰ ਹੀ ਨਿਕਲਿਆ ਸਾਜਿਸ਼ਘਾੜਾ

• 2 ਗਿ੍ਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ • 45 ਲੱਖ ਰੁਪਏ ਦੀ ਨਕਦੀ, ਇਕ ਰਿਵਾਲਵਰ 32 ਬੋਰ ਸਮੇਤ ਜ਼ਿੰਦਾ ਕਾਰਤੂਸ ਬਰਾਮਦ

ਜਲਾਲਾਬਾਦ, 15 ਮਈ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ/ਸਤਿੰਦਰ ਸਿੰਘ ਸੋਢੀ)-ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋ ਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟਖੋਹ ਦੇ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਇਸ ...

ਪੂਰੀ ਖ਼ਬਰ »

ਕੇਂਦਰ ਦਾ ਕੋਰੋਨਾ ਨੂੰ ਲੈ ਕੇ ਪੰਜਾਬ ਨਾਲ ਵਿਤਕਰਾ ਨਿੰਦਣਯੋਗ-ਜਥੇਦਾਰ ਬ੍ਰਹਮਪੁਰਾ

ਅੰਮਿ੍ਤਸਰ, 15 ਮਈ (ਜੱੱਸ)-ਕੇਂਦਰ ਸਰਕਾਰ ਦਾ ਕੋਰੋਨਾ ਮਹਾਂਮਾਰੀ ਦੌਰਾਨ ਇਲਾਜ ਅਤੇ ਰੋਕਥਾਮ ਨੂੰ ਲੈ ਕੇ ਪੰਜਾਬ ਨਾਲ ਵਿਤਕਰਾ ਬੇਹੱਦ ਨਿੰਦਣਯੋਗ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂੁ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ...

ਪੂਰੀ ਖ਼ਬਰ »

ਪੰਜਾਬ ਦੀ ਪਹਿਲੀ ਆਕਸੀਜਨ ਐਕਸਪੈੱ੍ਰਸ 40 ਮੀਟਿ੍ਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪੈੱ੍ਰਸ ਦੇ ਰਵਾਨਾ ਹੋਣ ਨਾਲ ਸੂਬਾ ਜਲਦ ਹੀ ਆਪਣੇ 80 ਮੀਟਿ੍ਕ ਟਨ ਕੋਟੇ ਦੀ ਆਕਸੀਜਨ ਚੁੱਕਣ ਦੀ ਸਥਿਤੀ 'ਚ ਹੋਵੇਗਾ | ਜਿਸ ਨਾਲ ਸੂਬੇ ਦੇ ਜੀਵਨ ਰੱਖਿਅਕ ਮੈਡੀਕਲ ਸਮੱਗਰੀ ਦੇ ...

ਪੂਰੀ ਖ਼ਬਰ »

ਸਰਕਾਰ ਦਾ ਕੇਂਦਿ੍ਤ ਦਾਖਲਾ ਸਿਸਟਮ ਲਾਗੂ ਕਰਨ ਦਾ ਫ਼ੈਸਲਾ ਬੇਲੋੜਾ ਤੇ ਗ਼ਲਤ-ਧਾਲੀਵਾਲ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਦਾਖ਼ਲੇ ਕੇਂਦਿ੍ਤ ਸਿਸਟਮ ਰਾਹੀਂ ਕਰਨ ਦੇ ਫ਼ੈਸਲੇ ਨੂੰ ਬੇਲੋੜਾ ਅਤੇ ...

ਪੂਰੀ ਖ਼ਬਰ »

ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹੈ ਲੜਾਈ

ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ)-ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ 'ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ | ਦੋ ਦਿਨ ਪਹਿਲਾਂ ...

ਪੂਰੀ ਖ਼ਬਰ »

- ਮਾਮਲਾ ਡੇਰਾ ਮੁਖੀ ਤੇ ਬਾਦਲਾਂ ਦੀ ਮੁਲਾਕਾਤ ਦਾ -

ਕਾਂਗੜ ਵਲੋਂ ਆਪਣੇ ਵਿਰੋਧੀ ਮਲੂਕਾ 'ਤੇ ਲਗਾਏ ਇਲਜ਼ਾਮ

ਸਿਆਸਤ ਭਖੀ! ਮਲੂਕਾ ਨੇ ਆਪਣੇ ਸਿਆਸੀ ਸ਼ਰੀਕ ਕਾਂਗੜ ਨੂੰ ਵੰਗਾਰਿਆ

ਰਾਮਪੁਰਾ ਫੂਲ , 15 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅਤੇ ਦੇਸ਼ਾਂ-ਵਿਦੇਸ਼ਾਂ 'ਚ ਜਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਭਖਿਆ ਹੋਇਆ ਹੈ, ਉਸ ਵਕਤ ਪੰਜਾਬ ਸਰਕਾਰ ਵਿਚ ਮਾਲ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਬਾਪੂ ਬਲਵੀਰ ਸਿੰਘ

ਮਖੂ-ਸਰਦਾਰ ਬਲਵੀਰ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਜ਼ੀਰਾ ਦਾ ਜਨਮ ਸੰਨ 1925 ਵਿਚ ਫ਼ਤਿਹਗੜ੍ਹ ਸਭਰਾਂ ਵਿਖੇ ਪਿਤਾ ਸ: ਕਾਲਾ ਸਿੰਘ ਦੇ ਗ੍ਰਹਿ ਮਾਤਾ ਸ੍ਰੀਮਤੀ ਕਿ੍ਸ਼ਨ ਕੌਰ ਕੁੱਖੋਂ ਹੋਇਆ | ਆਪ ਨੇ ਮੁੱਢਲੀ ਸਿੱਖਿਆ ਸਰਕਾਰੀ ਸਕੂਲ ਸਰਹਾਲੀ ਜ਼ਿਲ੍ਹਾ ਤਰਨਤਾਰਨ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਨੰੂ ਕੌਣ ਭੁਲਾ ਸਕਦਾ ਹੈ-ਢੀਂਡਸਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੋਰ ਸਾਰੀਆਂ ਗਲਤੀਆਂ ਭੁਲਾ ਸਕਦੇ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੰੂ ਬਿਲਕੁਲ ਨਹੀਂ ਭੁਲਾਇਆ ਜਾ ਸਕਦਾ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-30)

ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਚੀਕਾ

ਓ.ਪੀ. ਸੈਣੀ ਗੁਹਲਾ ਚੀਕਾ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਚੀਕਾ ਹਰਿਆਣਾ ਰਾਜ ਦੇ ਜ਼ਿਲ੍ਹਾ ਕੈਥਲ, ਤਹਿਸੀਲ ਗੁਹਲਾ ਪਿੰਡ ਚੀਕਾ 'ਚ ਪੈਂਦਾ ਹੈ | ਉਕਤ ਗੁਰਦੁਆਰਾ ਸਾਹਿਬ ਸ਼ਹੀਦ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ 18 ਤੋਂ 44 ਸਾਲ ਦੇ ਉਮਰ ਵਰਗ ਲਈ ਵੈਕਸੀਨ ਖ਼ਰੀਦਣ ਤੇ ਵੰਡਣ ਲਈ ਇਕਲੌਤੀ ਏਜੰਸੀ ਬਣਾਉਣ- ਕੈਪਟਨ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖ਼ਰੀਦਣ ਅਤੇ ਵੰਡਣ ਲਈ ਕੇਂਦਰ ਸਰਕਾਰ ਦੀ ਇਕਲੌਤੀ ਏਜੰਸੀ ਬਣਾਉਣ ਦੀ ਅਪੀਲ ਕੀਤੀ ਹੈ | ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕੇਂਦਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਪੰਜਾਬ ਸਰਕਾਰ-ਮੁੱਖ ਸਕੱਤਰ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਮੈਡੀਕਲ ਆਕਸੀਜਨ ਦੀ ਵਧਦੀ ਮੰਗ ਅਤੇ ਪੂਰਤੀ ਵਿਚਲੇ ਖੱਪੇ ਨੂੰ ਭਰਨ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਤੋਂ ਹੋਰ ਜ਼ਿਆਦਾ ਆਕਸੀਜਨ ਟੈਂਕਰਾਂ ਦੀ ਮੰਗ ਕਰੇਗੀ ਤਾਂ ਜੋ ਜ਼ਿੰਦਗੀ ਬਚਾਊ ਇਸ ਗੈਸ ਦੀ ਲੋੜੀਂਦੀ ਸਪਲਾਈ ਪੰਜਾਬ ਨੂੰ ...

ਪੂਰੀ ਖ਼ਬਰ »

ਯੋਗੀ ਦੇ ਮਲੇਰਕੋਟਲਾ ਵਾਲੇ ਟਵੀਟ ਦੀ ਕੈਪਟਨ ਵਲੋਂ ਅਲੋਚਨਾ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੋਗੀ ਅਦਿੱਤਿਆਨਾਥ ਵਲੋਂ ਪੰਜਾਬ ਵਿਚ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨਣ ਉਤੇ ਕੀਤੇ ਭੜਕਾਊ ਟਵੀਟ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਦੇ ...

ਪੂਰੀ ਖ਼ਬਰ »

32 ਕਿਸਾਨ ਜਥੇਬੰਦੀਆਂ ਵਲੋਂ ਗੰਨੇ ਦਾ ਭਾਅ ਵਧਾ ਕੇ ਹਰਿਆਣਾ ਬਰਾਬਰ ਕਰਨ ਦੀ ਮੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ 'ਚ ਵਾਧਾ ਨਾ ਕੀਤੇ ਜਾਣ ਦੀ ਨਿਖੇਧੀ ਕਰਦਿਆਂ, ਪੰਜਾਬ ਵਿਚ ਗੰਨੇ ਦਾ ਭਾਅ 310 ਰੁਪਏ ਕੁਇੰਟਲ ਤੋਂ ਵਧਾ ਕੇ ਹਰਿਆਣਾ ਬਰਾਬਰ 358 ਰੁਪਏ ਪ੍ਰਤੀ ਕੁਇੰਟਲ ਕਰਨ ਦੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਿੱਧੂ ਸਮੇਤ 6 ਨਜ਼ਦੀਕੀ ਵਿਜੀਲੈਂਸ ਦੇ ਨਿਸ਼ਾਨੇ 'ਤੇ

ਹੋ ਸਕਦੀ ਹੈ ਛਾਪੇਮਾਰੀ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਰਹੇ ਸ. ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਸਰਕਾਰ ਦੇ ਖ਼ਿਲਾਫ਼ ਨਿਸ਼ਾਨੇ ਲਗਾਉਣ ਤੋਂ ਬਾਅਦ ਇਕ ਵੱਡੀ ਗੱਲ ਸਾਹਮਣੇ ਆ ਰਹੀ ਹੈ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਵਿਜੀਲੈਂਸ ਵਲੋਂ ਸਿੱਧੂ ...

ਪੂਰੀ ਖ਼ਬਰ »

ਕੈਪਟਨ, ਸਿੱਧੂ ਅਤੇ ਭਗਵੰਤ ਮਾਨ ਬੇਅਦਬੀ ਮਾਮਲੇ ਸਬੰਧੀ ਸਬੂਤ ਜਨਤਕ ਕਰਨ-ਸੁਖਬੀਰ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਕਾਂਗਰਸ ਦੇ ਆਗੂਆਂ ਤੇ ਉਨ੍ਹਾਂ ਦੇ ਲੁਕਵੇਂ ਤੇ ਜਨਤਕ ਸਹਿਯੋਗੀਆਂ ਜਿਨ੍ਹਾਂ ਨੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਡੇਰਾਬੱਸੀ ਤੋਂ ਨਕਲੀ ਨੋਟ ਛਾਪਣ ਵਾਲੇ ਗਰੋਹ ਦੇ ਮੈਂਬਰ ਨਕਲੀ ਕਰੰਸੀ ਸਮੇਤ ਕਾਬੂ

ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਸਥਾਨਕ ਵਾਰਡ ਨੰ. 9 ਤਹਿਤ ਪੈਂਦੇ ਸ਼ਕਤੀ ਨਗਰ ਦੀ 19 ਨੰਬਰ ਗਲੀ 'ਚ ਸਥਿਤ ਇਕ ਘਰ 'ਚ ਛਾਪਾ ਮਾਰ ਕੇ ਪੰਚਕੂਲਾ ਪੁਲਿਸ ਨੇ ਨਕਲੀ ਨੋਟ ਛਾਪਣ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ਨੇ ਮੌਕੇ ਤੋਂ 3 ...

ਪੂਰੀ ਖ਼ਬਰ »

ਸਰਕਾਰ, ਪ੍ਰਸ਼ਾਸਨ ਤੇ ਲੋਕ ਕੋਰੋਨਾ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ-ਮੋਹਨ ਭਾਗਵਤ

ਨਵੀਂ ਦਿੱਲੀ, 15 ਮਈ (ਏਜੰਸੀ)-ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਥਿਤੀ ਲਈ ਸਰਕਾਰ, ਪ੍ਰਸ਼ਾਸਨ ਤੇ ਲੋਕ ਜ਼ਿੰਮੇਵਾਰ ਹਨ, ਕਿਉਂਕਿ ਤਿੰਨੇ ਹੀ ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਤੋਂ ਬਾਅਦ ਅਵੇਸਲੇ ਹੋ ਗਏ ਤੇ ...

ਪੂਰੀ ਖ਼ਬਰ »

ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਲਈ ਮੁਆਵਜ਼ੇ ਸਬੰਧੀ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ

ਨਵੀਂ ਦਿੱਲੀ, 15 ਮਈ (ਪੀ.ਟੀ.ਆਈ.)-ਸੁਪਰੀਮ ਕੋਰਟ 'ਚ ਇਕ ਅਰਜ਼ੀ ਦਾਇਰ ਕਰਦਿਆਂ ਮੰਗ ਕੀਤੀ ਗਈ ਹੈ ਕਿ ਉਹ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਆਦੇਸ਼ ਜਾਰੀ ਕਰੇ ਕਿ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਘਰਾਂ 'ਚ ਇਕਾਂਤਵਾਸ ਲੋਕਾਂ ਲਈ ਆਕਸੀਜਨ ਕੰਸਨਟ੍ਰੇਟਰ ਬੈਂਕ ਦੀ ਸ਼ੁਰੂਆਤ

ਨਵੀਂ ਦਿੱਲੀ, 15 ਮਈ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਦੀ ਸਥਿਤੀ 'ਚ ਸੁਧਾਰ ਹੋ ਰਿਹਾ ਹੈ ਅਤੇ ਬੀਤੇ 24 ਘੰਟਿਆਂ 'ਚ 6430 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 337 ਹੋਰ ਮੌਤਾਂ ਹੋਈਆਂ ਹਨ | ਕੋਰੋਨਾ ਦੀ ...

ਪੂਰੀ ਖ਼ਬਰ »

ਰਾਏ ਅਜ਼ੀਜ਼ ਉੱਲਾ ਵਲੋਂ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਦਾ ਸਵਾਗਤ

ਜਲੰਧਰ, 15 ਮਈ (ਜਸਪਾਲ ਸਿੰਘ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ੀ ਪਵਿੱਤਰ ਗੰਗਾ ਸਾਗਰ ਨੂੰ ਸੰਭਾਲਣ ਵਾਲੇ ਅਤੇ ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੇ ਆਗੂ ਰਾਏ ਅਜ਼ੀਜ਼ ਉੱਲਾ ਖਾਨ, ਜਿਨ੍ਹਾਂ ਦੇ ਪਰਿਵਾਰ ਕੋਲ ਸਰਬੰਸਦਾਨੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX