ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਸੰਪਾਦਕੀ

ਦਰਿੰਦਗੀ!

ਸਮਾਜ ਵਿਚ ਕਈ ਵਾਰ ਮਨੁੱਖੀ ਹਵਸ ਦਰਿੰਦਗੀ ਦੀਆਂ ਹੱਦਾਂ ਪਾਰ ਕਰ ਜਾਂਦੀ ਹੈ। ਅਜਿਹੀ ਦਰਿੰਦਗੀ ਦੇ ਦ੍ਰਿਸ਼ ਅਕਸਰ ਦੇਖਣ ਨੂੰ ਮਿਲਦੇ ਹਨ, ਜੋ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੇ ਹੁੰਦੇ ਹਨ। ਅਜਿਹੀ ਹੀ ਦਿਲ ਦਹਿਲਾਉਣ ਵਾਲੀ ਇਕ ਘਟਨਾ ਪਿਛਲੇ ਦਿਨੀਂ ਹਰਿਆਣਾ ਦੇ ਪਲਵਲ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਬਾਰੇ ਗੰਭੀਰ ਹੋਣ ਪੰਜਾਬੀ

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਪੰਜਾਬ ਵਿਚ ਮਹਾਂਮਾਰੀ ਦਾ ਪ੍ਰਕੋਪ ਵਧਣ ਕਾਰਨ ਦੇਸ਼-ਵਿਦੇਸ਼ ਵਿਚ ਬੈਠੇ ਪੰਜਾਬੀਆਂ ਵਿਚ ਗਹਿਰੀ ਚਿੰਤਾ ਪਾਈ ਜਾ ਰਹੀ ਹੈ। ਪੰਜਾਬ ਦੇ ਲੋਕ ਵੱਡੀ ਪੱਧਰ 'ਤੇ ਵਿਦੇਸ਼ਾਂ ਵਿਚ ਵਸਦੇ ਹਨ ਅਤੇ ਵਿਦਿਆਰਥੀ ਵੀ ਚੋਖੀ ਗਿਣਤੀ ਵਿਚ ਵੱਖ-ਵੱਖ ਦੇਸ਼ਾਂ 'ਚ ਪੜ੍ਹਾਈ ਕਰਨ ਗਏ ਹੋਏ ਹਨ। ਭਾਵੇਂ ਕਿ ਪਿਛਲੇ ਸਾਲ ਅਤੇ ਇਸ ਸਾਲ ਵਿਚ ਕੋਰੋਨਾ ਦੀ ਮਹਾਂਮਾਰੀ ਵਧਣ ਕਰਕੇ ਨਵੇਂ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸਿਲਸਿਲੇ ਵਿਚ ਕੁਝ ਕਮੀ ਆਈ ਹੈ, ਫਿਰ ਵੀ ਜਿਸ ਤਰ੍ਹਾਂ ਕਿ ਆਮ ਕਿਹਾ ਜਾਂਦਾ ਹੈ ਕਿ ਪੰਜਾਬ ਹੁਣ ਅਨੇਕਾਂ ਧਰਤੀਆਂ ਤੱਕ ਫੈਲਿਆ ਹੋਇਆ ਹੈ। ਇਸੇ ਕਰਕੇ ਜਦੋਂ ਪੰਜਾਬ ਵਿਚ ਜਾਂ ਵਿਦੇਸ਼ੀ ਧਰਤੀਆਂ 'ਤੇ ਪੰਜਾਬੀਆਂ ਨੂੰ ਕਿਸੇ ਦੁੱਖ-ਤਕਲੀਫ਼ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਖ਼ਤਰੇ ਦੀਆਂ ਘੰਟੀਆਂ ਮਹਾਂਦੀਪਾਂ ਦੇ ਆਰ-ਪਾਰ ਦੂਰ-ਦੂਰ ਤੱਕ ਵੱਜਦੀਆਂ ਹਨ। ਇਸੇ ਕਰਕੇ ਪੰਜਾਬ ਵਿਚ ਕੋਰੋਨਾ ਦੇ ਵਧਣ ਕਾਰਨ ਦੇਸ਼ਾਂ-ਵਿਦੇਸ਼ਾਂ ਵਿਚ ਪੰਜਾਬੀ ਬੇਹੱਦ ਚਿੰਤਤ ਨਜ਼ਰ ਆ ਰਹੇ ਹਨ ਅਤੇ ਹਰ ਰੋਜ਼ ਵਟਸਐਪ ਜਾਂ ਸੰਚਾਰ ਦੇ ਹੋਰ ਸਾਧਨਾਂ ਰਾਹੀਂ ਜੋ ਸੰਵਾਦ ਹੁੰਦਾ ਹੈ, ਉਸ ਵਿਚ ਵੱਡੀ ਪੱਧਰ 'ਤੇ ਇਹ ਫ਼ਿਕਰ ਸ਼ਾਮਿਲ ਹੁੰਦੇ ਹਨ ਕਿ ਜੇਕਰ ਪੰਜਾਬ ਵਿਚ ਲਗਾਤਾਰ ਇਸੇ ਰਫ਼ਤਾਰ ਨਾਲ ਕੋਰੋਨਾ ਮਹਾਂਮਾਰੀ ਫੈਲਦੀ ਗਈ ਤਾਂ ਪੰਜਾਬ ਦਾ ਕੀ ਬਣੇਗਾ?
ਇਸ ਸਬੰਧੀ ਚਿੰਤਾ ਕੋਈ ਵਧਾਅ-ਚੜ੍ਹਾਅ ਕੇ ਕੀਤੀ ਹੋਈ ਗੱਲ ਨਹੀਂ ਹੈ, ਸਗੋਂ ਅੰਕੜੇ ਬੋਲ ਰਹੇ ਹਨ ਕਿ ਰਾਜ ਵਿਚ ਕੋਰੋਨਾ ਦੀ ਮਹਾਂਮਾਰੀ ਤੇਜ਼ੀ ਨਾਲ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਫੈਲਦੀ ਜਾ ਰਹੀ ਹੈ, ਖ਼ਾਸ ਕਰਕੇ ਮਾਲਵੇ ਦੇ ਇਲਾਕਿਆਂ ਵਿਚ ਇਸ ਮਹਾਂਮਾਰੀ ਦੇ ਜ਼ਿਆਦਾ ਵਧਣ ਦੀਆਂ ਖ਼ਬਰਾਂ ਹਨ। ਮਾਲਵੇ ਦੇ ਉੱਘੇ ਸ਼ਹਿਰ ਬਠਿੰਡਾ ਵਿਚ ਮਰੀਜ਼ਾਂ ਨੂੰ ਬੈੱਡ ਨਹੀਂ ਮਿਲ ਰਹੇ ਅਤੇ ਆਕਸੀਜਨ ਦੀ ਵੀ ਚੋਖੀ ਕਿੱਲਤ ਆ ਰਹੀ ਹੈ। ਜੇਕਰ ਮੌਤ ਦਰ ਦੇ ਪੱਖ ਤੋਂ ਵੀ ਦੇਖਿਆ ਜਾਵੇ ਤਾਂ ਇਸ ਸਮੇਂ ਪੰਜਾਬ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਦੇਸ਼ ਭਰ ਵਿਚ ਸਭ ਤੋਂ ਵੱਧ ਹੈ। ਕੌਮੀ ਪੱਧਰ 'ਤੇ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਔਸਤ ਇਕ ਪ੍ਰਤੀਸ਼ਤ ਦੇ ਨੇੜੇ-ਤੇੜੇ ਹੈ ਜਦੋਂ ਕਿ ਪੰਜਾਬ ਵਿਚ ਔਸਤ ਮੌਤ ਦਰ 2.38 ਫ਼ੀਸਦੀ ਹੈ। ਪੰਜਾਬ ਤੋਂ ਬਾਅਦ ਦੂਜੇ ਨੰਬਰ 'ਤੇ ਸਭ ਤੋਂ ਵੱਧ ਮੌਤ ਦਰ ਵਾਲਾ ਸੂਬਾ ਸਿੱਕਮ ਹੈ, ਜਿਥੇ ਮੌਤ ਦੀ ਦਰ 1.74 ਫ਼ੀਸਦੀ ਹੈ। ਤੀਜੇ ਨੰਬਰ 'ਤੇ ਮੌਤ ਦਰ ਵਾਲਾ ਸੂਬਾ ਉੱਤਰਾਖੰਡ ਹੈ, ਜਿਸ ਦੀ ਮੌਤ ਦਰ 1.54 ਫ਼ੀਸਦੀ ਹੈ। ਇਹ ਗੱਲ ਵੀ ਸਹੀ ਹੈ ਕਿ ਬਿਹਾਰ ਅਤੇ ਉੱਤਰ ਪ੍ਰਦੇਸ਼ ਤੋਂ ਪੰਜਾਬ ਨਾਲੋਂ ਵੀ ਜ਼ਿਆਦਾ ਭਿਆਨਕ ਕਿਸਮ ਦੀਆਂ ਖ਼ਬਰਾਂ ਆ ਰਹੀਆਂ ਹਨ, ਕਿਉਂਕਿ ਉਥੇ ਏਨੀ ਵੱਡੀ ਪੱਧਰ 'ਤੇ ਕੋਰੋਨਾ ਪੀੜਤ ਮਰੀਜ਼ਾਂ ਦੀਆਂ ਮੌਤਾਂ ਹੋ ਰਹੀਆਂ ਹਨ ਕਿ ਸ਼ਮਸ਼ਾਨਘਾਟਾਂ ਵਿਚ ਸਸਕਾਰ ਕਰਨ ਲਈ ਵੀ ਵਾਰੀ ਦੀ ਉਡੀਕ ਕਰਨੀ ਪੈਂਦੀ ਹੈ। ਉੱਤਰ ਪ੍ਰਦੇਸ਼ ਅਤੇ ਬਿਹਾਰ ਵਿਚ ਗੰਗਾ ਵਿਚੋਂ ਵੀ ਵੱਡੀ ਪੱਧਰ 'ਤੇ ਲਾਸ਼ਾਂ ਮਿਲ ਰਹੀਆਂ ਹਨ। ਉਨ੍ਹਾਂ ਰਾਜਾਂ 'ਤੇ ਇਹ ਵੀ ਇਲਜ਼ਾਮ ਲੱਗ ਰਹੇ ਹਨ ਕਿ ਉਹ ਮਰਨ ਵਾਲੇ ਲੋਕਾਂ ਦੀ ਗਿਣਤੀ ਛੁਪਾ ਰਹੇ ਹਨ। ਪਰ ਫਿਰ ਵੀ ਸਾਡੇ ਇਸ ਲੇਖ ਦਾ ਵਿਸ਼ਾ ਪੰਜਾਬ ਵਿਚ ਵਧ ਰਿਹਾ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਹੈ, ਇਸ ਕਰਕੇ ਅਸੀਂ ਆਪਣੇ-ਆਪ ਨੂੰ ਪੰਜਾਬ ਦੀ ਚਰਚਾ ਤੱਕ ਹੀ ਸੀਮਤ ਰੱਖਾਂਗੇ।
ਜੇਕਰ ਰਾਜ ਦੀ ਸਥਿਤੀ ਦਾ ਇਸ ਪੱਖ ਤੋਂ ਵਿਸ਼ਲੇਸ਼ਣ ਕਰੀਏ ਤਾਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਸਾਡਾ ਸਿਹਤ ਢਾਂਚਾ ਕੋਰੋਨਾ ਵਰਗੀ ਮਹਾਂਮਾਰੀ ਨਾਲ ਨਿਪਟਣ ਦੇ ਪ੍ਰਸੰਗ ਵਿਚ ਬਿਲਕੁਲ ਅਸਮਰੱਥ ਹੈ। ਪਿਛਲੇ ਕਈ ਦਹਾਕਿਆਂ ਤੋਂ ਰਾਜ ਵਿਚ ਸੱਤਾਧਾਰੀ ਰਹੇ ਹਾਕਮਾਂ ਨੇ ਸਿੱਖਿਆ ਢਾਂਚੇ ਦੀ ਤਰ੍ਹਾਂ ਹੀ ਸਿਹਤ ਦੇ ਢਾਂਚੇ ਨੂੰ ਵੀ ਵੱਡੀ ਪੱਧਰ 'ਤੇ ਨਜ਼ਰਅੰਦਾਜ਼ ਕਰਕੇ ਹੀ ਰੱਖਿਆ ਹੈ। ਜ਼ਿਲ੍ਹਿਆਂ ਤੋਂ ਲੈ ਕੇ ਬਲਾਕ ਪੱਧਰ ਤੱਕ ਦੇ ਹਸਪਤਾਲਾਂ ਅਤੇ ਦਿਹਾਤੀ ਖੇਤਰਾਂ ਦੀਆਂ ਡਿਸਪੈਂਸਰੀਆਂ ਵੱਲ ਬਹੁਤਾ ਧਿਆਨ ਨਹੀਂ ਦਿੱਤਾ ਗਿਆ। ਖ਼ਾਸ ਕਰਕੇ ਦਿਹਾਤੀ ਖੇਤਰਾਂ ਦੀਆਂ ਬਹੁਤੀਆਂ ਡਿਸਪੈਂਸਰੀਆਂ ਵਿਚ ਡਾਕਟਰ, ਨਰਸਾਂ ਅਤੇ ਫਾਰਮਾਸਿਸਟਾਂ ਦੀਆਂ ਅਸਾਮੀਆਂ ਲੰਮੇ ਸਮੇਂ ਤੋਂ ਖਾਲੀ ਪਈਆਂ ਹਨ। ਇਲਾਜ ਕਰਨ ਲਈ ਲੋੜੀਂਦੇ ਉਪਕਰਨਾਂ ਅਤੇ ਦਵਾਈਆਂ ਦੀ ਵੀ ਇਨ੍ਹਾਂ ਡਿਸਪੈਂਸਰੀਆਂ ਵਿਚ ਵੱਡੀ ਘਾਟ ਹੈ। ਅਜਿਹੀ ਹੀ ਸਥਿਤੀ ਬਲਾਕ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਦੇ ਹਸਪਤਾਲਾਂ ਦੀ ਵੀ ਹੈ। ਇਨ੍ਹਾਂ ਹਸਪਤਾਲਾਂ ਵਿਚ ਡਾਕਟਰ, ਨਰਸਾਂ, ਫਾਰਮਾਸਿਸਟਾਂ ਅਤੇ ਵੱਖ-ਵੱਖ ਮੈਡੀਕਲ ਉਪਕਰਨ ਚਲਾਉਣ ਵਾਲੇ ਤਕਨੀਸ਼ੀਅਨਾਂ ਦੀ ਬਹੁਤ ਜ਼ਿਆਦਾ ਕਮੀ ਹੈ। ਇਨ੍ਹਾਂ ਹਸਪਤਾਲਾਂ ਦੀਆਂ ਟੈਸਟਿੰਗ ਲੈਬਾਰਟਰੀਆਂ ਦਾ ਮੰਦਾ ਹਾਲ ਹੈ। ਸਰਕਾਰੀ ਅਤੇ ਗ਼ੈਰ-ਸਰਕਾਰੀ ਪੱਧਰ 'ਤੇ ਜੇਕਰ ਸਰਕਾਰੀ ਹਸਪਤਾਲਾਂ ਨੂੰ ਵੈਂਟੀਲੇਟਰ ਜਾਂ ਹੋਰ ਇਲਾਜ ਲਈ ਮਸ਼ੀਨਾਂ ਮੁਹੱਈਆ ਵੀ ਕੀਤੀਆਂ ਗਈਆਂ ਹਨ ਤਾਂ ਉਨ੍ਹਾਂ ਦੀ ਵਰਤੋਂ ਇਸ ਕਰਕੇ ਨਹੀਂ ਹੋ ਰਹੀ ਕਿ ਉਨ੍ਹਾਂ ਨੂੰ ਚਲਾਉਣ ਵਾਲੇ ਤਕਨੀਸ਼ੀਅਨ ਨਹੀਂ ਹਨ। ਇਹ ਹੋਰ ਵੀ ਦੁੱਖ ਦੀ ਗੱਲ ਹੈ ਕਿ ਹੁਣ ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰਦਿਆਂ ਰਾਜ ਨੂੰ ਇਕ ਸਾਲ ਤੋਂ ਵਧੇਰੇ ਦਾ ਸਮਾਂ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਸਰਕਾਰੀ ਹਸਪਤਾਲਾਂ ਦੀ ਹਾਲਤ ਪਹਿਲਾਂ ਦੀ ਤਰ੍ਹਾਂ ਹੀ ਬਦਤਰ ਨਜ਼ਰ ਆ ਰਹੀ ਹੈ। ਪਿਛਲੇ ਸਾਲ ਸਰਕਾਰ ਨੇ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਜੋ ਡਾਕਟਰੀ ਅਮਲਾ ਭਰਤੀ ਵੀ ਕੀਤਾ ਸੀ, ਉਸ ਨੂੰ ਵੀ ਇਸ ਸਾਲ ਦੇ ਸ਼ੁਰੂ ਵਿਚ ਮਹਾਂਮਾਰੀ ਦਾ ਪ੍ਰਭਾਵ ਘਟਣ ਤੋਂ ਬਾਅਦ ਨੌਕਰੀਆਂ ਤੋਂ ਫ਼ਾਰਗ ਕਰ ਦਿੱਤਾ ਗਿਆ। ਬਹੁਤ ਸਾਰੇ ਬਣਾਏ ਗਏ ਕੋਰੋਨਾ ਕੇਂਦਰ ਵੀ ਬੰਦ ਕਰ ਦਿੱਤੇ ਗਏ। ਹੁਣ ਜਦੋਂ ਅਚਾਨਕ ਕੋਰੋਨਾ ਦੀ ਦੂਜੀ ਲਹਿਰ ਮਾਰੋ-ਮਾਰ ਕਰਦੀ ਰਾਜ ਵਿਚ ਅੱਗ ਦੀ ਤਰ੍ਹਾਂ ਫੈਲਦੀ ਜਾ ਰਹੀ ਹੈ ਤਾਂ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ ਅਤੇ ਨਵੇਂ ਸਿਰੇ ਤੋਂ ਹਸਪਤਾਲਾਂ ਲਈ ਸਾਮਾਨ ਅਤੇ ਡਾਕਟਰੀ ਅਮਲੇ ਦੀ ਭਰਤੀ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਦੀ ਲੱਚਰ ਪਹੁੰਚ ਨਾਲ ਕੋਈ ਵੀ ਰਾਜ ਕਦੇ ਕਿਸੇ ਵੀ ਵੱਡੀ ਮਹਾਂਮਾਰੀ ਦਾ ਸਾਹਮਣਾ ਨਹੀਂ ਕਰ ਸਕਦਾ। ਇਸੇ ਕਾਰਨ ਵਧੇਰੇ ਤੋਂ ਵਧੇਰੇ ਲੋਕ ਨਿੱਜੀ ਹਸਪਤਾਲਾਂ ਵਿਚ ਇਲਾਜ ਕਰਾਉਣ ਲਈ ਮਜਬੂਰ ਹੋ ਰਹੇ ਹਨ। ਜਿਥੇ ਉਨ੍ਹਾਂ ਨੂੰ ਚੰਗਾ ਇਲਾਜ ਤਾਂ ਮਿਲ ਰਿਹਾ ਹੈ ਪਰ ਇਲਾਜ ਦੀਆਂ ਸਹੂਲਤਾਂ ਬਹੁਤ ਮਹਿੰਗੀਆਂ ਹੋਣ ਕਾਰਨ ਨਿੱਜੀ ਹਸਪਤਾਲਾਂ ਦੀ ਝਾਲ ਝੱਲਣਾ ਗ਼ਰੀਬ ਪਰਿਵਾਰਾਂ ਲਈ ਬੇਹੱਦ ਮੁਸ਼ਕਿਲ ਹੈ। ਇਸੇ ਕਾਰਨ ਬਹੁਤ ਸਾਰੇ ਗ਼ਰੀਬ ਪਰਿਵਾਰ ਹਸਪਤਾਲਾਂ ਦੀਆਂ ਮਹਿੰਗੀਆਂ ਫ਼ੀਸਾਂ ਤੋਂ ਡਰਦੇ ਨਾ ਤਾਂ ਕੋਰੋਨਾ ਦੇ ਟੈਸਟ ਕਰਾਉਣ ਲਈ ਅੱਗੇ ਆ ਰਹੇ ਹਨ ਅਤੇ ਨਾ ਹੀ ਹਸਪਤਾਲਾਂ ਵਿਚ ਭਰਤੀ ਹੋਣ ਨੂੰ ਤਰਜੀਹ ਦੇ ਰਹੇ ਹਨ ਅਤੇ ਘਰਾਂ ਵਿਚ ਹੀ ਆਪਣਾ ਓਹੜ-ਪੋਹੜ ਕਰਦੇ ਹੋਏ ਮੌਤ ਦੇ ਮੂੰਹ ਜਾ ਪੈਂਦੇ ਹਨ ਜਾਂ ਫਿਰ ਉਸ ਸਮੇਂ ਹਸਪਤਾਲ ਪਹੁੰਚਦੇ ਹਨ, ਜਦੋਂ ਮਰੀਜ਼ਾਂ ਦੇ ਬਚਣ ਦੀ ਸੰਭਾਵਨਾ ਹੀ ਬਹੁਤ ਘੱਟ ਰਹਿ ਜਾਂਦੀ ਹੈ। ਜਦੋਂ ਕਿ ਕੋਰੋਨਾ ਦੀ ਅਜੋਕੀ ਕਿਸਮ ਬੇਹੱਦ ਤੇਜ਼ੀ ਨਾਲ ਫੈਲਦੀ ਹੋਈ ਮਰੀਜ਼ਾਂ ਦੇ ਫੇਫੜਿਆਂ ਨੂੰ ਨਕਾਰਾ ਕਰ ਦਿੰਦੀ ਹੈ ਅਤੇ ਇਸ ਕਾਰਨ ਮਰੀਜ਼ਾਂ ਨੂੰ ਜਲਦੀ ਤੋਂ ਜਲਦੀ ਟੈਸਟ ਕਰਾਉਣ ਅਤੇ ਛੇਤੀ ਤੋਂ ਛੇਤੀ ਇਲਾਜ ਦੀਆਂ ਬਿਹਤਰ ਸਹੂਲਤਾਂ ਲੈਣ ਦੀ ਲੋੜ ਹੁੰਦੀ ਹੈ। ਇਸ ਪੱਖ ਤੋਂ ਗ਼ਰੀਬ ਪਰਿਵਾਰ ਆਪਣੀ ਮਜਬੂਰੀ ਕਾਰਨ ਅਤੇ ਬਹੁਤ ਸਾਰੇ ਸਰਦੇ-ਪੁਜਦੇ ਲੋਕ ਆਪਣੇ ਅਣਗਹਿਲੀ ਵਾਲੇ ਸੁਭਾਅ ਕਾਰਨ ਮਾਰ ਖਾ ਜਾਂਦੇ ਹਨ। ਰਾਜ ਦੇ ਲੋਕਾਂ ਦਾ ਇਕ ਵੱਡਾ ਹਿੱਸਾ ਦੇਸ਼-ਵਿਦੇਸ਼ ਵਿਚ ਅਤੇ ਇਥੋਂ ਤੱਕ ਆਲੇ-ਦੁਆਲੇ ਵੱਡੀ ਪੱਧਰ 'ਤੇ ਫੈਲਦੀ ਜਾ ਰਹੀ ਮਹਾਂਮਾਰੀ ਅਤੇ ਵੱਡੀ ਪੱਧਰ 'ਤੇ ਹੋ ਰਹੀਆਂ ਮੌਤਾਂ ਦੇ ਬਾਵਜੂਦ ਇਨ੍ਹਾਂ ਵਿਚਾਰਾਂ ਦਾ ਧਾਰਨੀ ਬਣਿਆ ਹੋਇਆ ਹੈ ਕਿ ਇਹ ਕੋਈ ਗੰਭੀਰ ਬਿਮਾਰੀ ਨਹੀਂ ਹੈ। ਸਰਕਾਰਾਂ ਲੋਕਾਂ ਨੂੰ ਡਰਾਉਣ ਲਈ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਤੋਂ ਧਿਆਨ ਲਾਂਭੇ ਕਰਨ ਲਈ ਜਾਣਬੁੱਝ ਕੇ ਲੋਕਾਂ ਨੂੰ ਡਰਾ ਰਹੀਆਂ ਹਨ। ਅਸੀਂ ਸਮਝਦੇ ਹਾਂ ਕਿ ਲੋਕਾਂ ਦਾ ਇਹ ਵਰਗ ਵੀ ਜਾਣਬੁੱਝ ਕੇ ਆਪਣੀਆਂ ਜ਼ਿੰਦਗੀਆਂ ਨੂੰ ਖ਼ਤਰੇ ਵਿਚ ਪਾ ਰਿਹਾ ਹੈ। ਇਹ ਮਹਾਂਮਾਰੀ ਇਕ ਹਕੀਕਤ ਹੈ। ਇਸ ਤੋਂ ਇਨਕਾਰੀ ਹੋਣਾ ਬਹੁਤ ਗ਼ਲਤ ਪਹੁੰਚ ਹੈ। ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਟੀਕੇ ਲਗਵਾਉਣ ਲਈ ਵੀ ਪੂਰੇ ਉਤਸ਼ਾਹ ਨਾਲ ਅੱਗੇ ਆਉਣਾ ਚਾਹੀਦਾ ਹੈ।
ਇਸ ਸੰਦਰਭ ਵਿਚ ਹੀ ਅਸੀਂ ਚੱਲ ਰਹੇ ਕਿਸਾਨ ਸੰਘਰਸ਼ ਬਾਰੇ ਵੀ ਆਪਣੀ ਰਾਏ ਪ੍ਰਗਟ ਕਰਨੀ ਚਾਹਾਂਗੇ। ਭਾਵੇਂ ਕਿ ਸੰਯੁਕਤ ਕਿਸਾਨ ਮੋਰਚਾ ਇਸ ਗੱਲ 'ਤੇ ਦ੍ਰਿੜ੍ਹ ਹੈ ਕਿ ਉਹ ਮੰਗਾਂ ਦੀ ਪੂਰਤੀ ਤੋਂ ਬਿਨਾਂ ਆਪਣਾ ਸੰਘਰਸ਼ ਨਹੀਂ ਛੱਡੇਗਾ ਭਾਵੇਂ ਕਿ ਪੂਰੇ ਦੇਸ਼ ਵਿਚ ਕੋਰੋਨਾ ਵੱਡੀ ਪੱਧਰ 'ਤੇ ਫੈਲਦਾ ਜਾ ਰਿਹਾ ਹੈ। ਇਸ ਸਬੰਧ ਵਿਚ ਸਾਡੀ ਇਹ ਸਪੱਸ਼ਟ ਰਾਏ ਹੈ ਕਿ ਪੰਜਾਬ ਵਿਚ ਅਤੇ ਦਿੱਲੀ ਦੀਆਂ ਸਰਹੱਦਾਂ 'ਤੇ ਜਿਥੇ ਵੀ ਕਿਸਾਨ ਧਰਨੇ ਲਾ ਕੇ ਬੈਠੇ ਹਨ, ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਖ਼ਾਸ ਕਰਕੇ ਸਰੀਰਕ ਦੂਰੀ ਅਤੇ ਮਾਸਕ ਪਾਉਣ 'ਤੇ ਪੂਰੀ ਗੰਭੀਰਤਾ ਨਾਲ ਅਮਲ ਕਰਨਾ ਚਾਹੀਦਾ ਹੈ। ਇਸ ਗੱਲ 'ਤੇ ਵੀ ਵਿਚਾਰ ਕਰਨੀ ਚਾਹੀਦੀ ਹੈ ਕਿ ਧਰਨਿਆਂ ਵਿਚ ਲੋਕਾਂ ਦੀ ਗਿਣਤੀ ਨੂੰ ਸੀਮਤ ਰੱਖਿਆ ਜਾਵੇ। ਵੱਡੀ ਪੱਧਰ 'ਤੇ ਲੋਕਾਂ ਨੂੰ ਇਕੱਠੇ ਕਰਨਾ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ ਵਿਚ ਪਾਉਣ ਵਾਲੀ ਗੱਲ ਹੋਵੇਗੀ। ਜੇਕਰ ਇਸ ਤਰ੍ਹਾਂ ਲੋਕਾਂ ਦੇ ਵੱਡੇ-ਵੱਡੇ ਇਕੱਠ ਕੀਤੇ ਜਾਣ ਨਾਲ ਕੋਰੋਨਾ ਮਹਾਂਮਾਰੀ ਰਾਜ ਵਿਚ ਵੱਡੀ ਪੱਧਰ 'ਤੇ ਫੈਲ ਜਾਂਦੀ ਹੈ ਤਾਂ ਕਿਸਾਨ ਅੰਦੋਲਨ ਦੀ ਲੀਡਰਸ਼ਿਪ ਵੀ ਇਸ ਸਬੰਧ ਵਿਚ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕੇਗੀ। ਸੰਯੁਕਤ ਕਿਸਾਨ ਮੋਰਚੇ ਦੀ ਲੀਡਰਸ਼ਿਪ ਨੂੰ ਇਹ ਗੱਲ ਵੀ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਮੌਜੂਦਾ ਸਰਕਾਰ ਏਨੀ ਸੰਵੇਦਨਸ਼ੀਲ ਨਹੀਂ ਹੈ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਘਰ ਤੋਰ ਦੇਵੇਗੀ। ਬਿਨਾਂ ਸ਼ੱਕ ਇਸ ਸਰਕਾਰ ਨਾਲ ਕਿਸਾਨੀ ਮਸਲਿਆਂ ਬਾਰੇ ਲੰਮੀ ਲੜਾਈ ਲੜਨੀ ਪਵੇਗੀ। ਇਹ ਵੀ ਸੰਭਵ ਹੈ ਕਿ ਅੰਦੋਲਨ ਦਾ ਅਜੋਕਾ ਰੂਪ ਜਿਸ ਵਿਚ ਵਿਸ਼ੇਸ਼ ਜ਼ੋਰ ਧਰਨਿਆਂ ਨੂੰ ਨਿਰੰਤਰ ਚਲਾਈ ਰੱਖਣ 'ਤੇ ਦਿੱਤਾ ਜਾ ਰਿਹਾ ਹੈ, ਨਾਲ ਹੀ ਕੋਈ ਵੱਡੀ ਪ੍ਰਾਪਤੀ ਨਾ ਹੋ ਸਕੇ, ਇਸ ਸਬੰਧ ਵਿਚ ਆਉਣ ਵਾਲੇ ਸਮੇਂ ਵਿਚ ਕੋਈ ਹੋਰ ਰਣਨੀਤੀ ਵੀ ਅਖ਼ਤਿਆਰ ਕਰਨੀ ਪੈ ਸਕਦੀ ਹੈ। ਪਰ ਇਸ ਸਭ ਕੁਝ ਦੇ ਚਲਦਿਆਂ ਕਿਸਾਨ ਲੀਡਰਸ਼ਿਪ ਨੂੰ ਇਸ ਗੱਲ ਦਾ ਪੂਰਾ-ਪੂਰਾ ਧਿਆਨ ਰੱਖਣਾ ਚਾਹੀਦਾ ਹੈ ਕਿ ਕਿਸਾਨਾਂ ਅਤੇ ਪਿੰਡਾਂ ਵਿਚ ਕੋਰੋਨਾ ਮਹਾਂਮਾਰੀ ਦਾ ਕਿਸੇ ਵੀ ਰੂਪ ਵਿਚ ਵਧੇਰੇ ਫੈਲਾਅ ਨਾ ਹੋ ਸਕੇ। ਆਮ ਲੋਕਾਂ ਨੂੰ ਵੀ ਸ਼ਹਿਰਾਂ ਅਤੇ ਖ਼ਾਸ ਕਰਕੇ ਦਿਹਾਤੀ ਖੇਤਰਾਂ ਵਿਚ ਇਸ ਸਬੰਧੀ ਵਧੇਰੇ ਸੰਜੀਦਾ ਹੋਣ ਦੀ ਲੋੜ ਹੈ।
ਜੇਕਰ ਪੰਜਾਬ ਦੇ ਲੋਕ ਜ਼ਿੰਦਾ ਰਹਿਣਗੇ ਤਾਂ ਹੀ ਉਹ ਆਪਣੀਆਂ ਮੰਗਾਂ ਤੇ ਮਸਲਿਆਂ ਲਈ ਸੰਘਰਸ਼ ਕਰਨ ਦੇ ਸਮਰੱਥ ਹੋਣਗੇ ਅਤੇ ਜੇਕਰ ਵੱਡੀ ਪੱਧਰ 'ਤੇ ਬਿਮਾਰੀ ਫੈਲ ਜਾਂਦੀ ਹੈ ਅਤੇ ਹਰ ਪਾਸੇ ਮੌਤਾਂ ਦੇ ਸੱਥਰ ਵਿਛ ਜਾਂਦੇ ਹਨ ਤਾਂ ਰਾਜ ਵਿਚ ਸਮਾਜਿਕ ਤੌਰ 'ਤੇ ਅਫਰਾ-ਤਫ਼ਰੀ ਫੈਲ ਜਾਏਗੀ ਅਤੇ ਇਸ ਦਾ ਪ੍ਰਭਾਵ ਜ਼ਿੰਦਗੀ ਦੇ ਹਰ ਖੇਤਰ 'ਤੇ ਪਵੇਗਾ।
ਇਸ ਲਈ ਅਸੀਂ ਪੰਜਾਬ ਦੇ ਸਮੂਹ ਲੋਕਾਂ, ਭੈਣਾਂ-ਭਰਾਵਾਂ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਇਹ ਬੇਨਤੀ ਕਰਨੀ ਚਾਹੁੰਦੇ ਹਾਂ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਗੰਭੀਰਤਾ ਨਾਲ ਲੈਣ ਅਤੇ ਜ਼ਿੰਦਗੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਹੋਇਆਂ ਇਸ ਤੋਂ ਆਪਣਾ ਬਚਾਅ ਕਰਨ ਲਈ ਢੁਕਵੇਂ ਕਦਮ ਚੁੱਕਣ। ਮਹਾਂਮਾਰੀ ਦਾ ਨਵਾਂ ਰੂਪ ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਆਪਣੀ ਲਪੇਟ ਵਿਚ ਤੇਜ਼ੀ ਨਾਲ ਲੈ ਰਿਹਾ ਹੈ। ਇਸ ਗੱਲ ਨੂੰ ਵੀ ਵਿਚਾਰਨ ਦੀ ਲੋੜ ਹੈ। ਆਖ਼ਰ ਵਿਚ ਅਸੀਂ ਪੰਜਾਬ ਸਰਕਾਰ ਨੂੰ ਵੀ ਇਹ ਕਹਿਣਾ ਚਾਹੁੰਦੇ ਹਾਂ ਕਿ ਉਹ ਆਪਣੇ ਸਮੁੱਚੇ ਸਿਹਤ ਢਾਂਚੇ ਦਾ ਨਵੀਨੀਕਰਨ ਕਰਨ ਲਈ ਠੋਸ ਕਦਮ ਚੁੱਕੇ। ਮਜ਼ਬੂਤ ਸਿਹਤ ਢਾਂਚੇ ਦੀ ਅਣਹੋਂਦ ਵਿਚ ਲੋਕਾਂ ਦੀਆਂ ਜਾਨਾਂ ਨਹੀਂ ਬਚਾਈਆਂ ਜਾ ਸਕਦੀਆਂ। ਜੇਕਰ ਰਾਜ ਵਿਚ ਮਹਾਂਮਾਰੀ ਦਾ ਫੈਲਾਓ ਜਾਰੀ ਰਹਿੰਦਾ ਹੈ ਅਤੇ ਮੌਤਾਂ ਦੀ ਦਰ ਵਿਚ ਵੀ ਵਾਧਾ ਹੁੰਦਾ ਰਹਿੰਦਾ ਹੈ ਤਾਂ ਇਹ ਕੈਪਟਨ ਸਰਕਾਰ ਦੀ ਵੱਡੀ ਅਸਫਲਤਾ ਮੰਨੀ ਜਾਏਗੀ। ਉਸ ਨੂੰ ਰਾਜ ਵਿਚ ਟੀਕਾਕਰਨ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਵੀ ਵੱਡੇ ਕਦਮ ਚੁੱਕਣੇ ਪੈਣਗੇ।

ਖ਼ਬਰ ਸ਼ੇਅਰ ਕਰੋ

 

ਅਲਵਿਦਾ ਰਘੂਨੰਦਨ ਲਾਲ ਭਾਟੀਆ

ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਸੰਖੇਪ ਬਿਮਾਰੀ ਤੋਂ ਬਾਅਦ ਅੰਮ੍ਰਿਤਸਰ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਸਵਰਗਵਾਸ ਹੋ ਗਏ। ਉਹ ਅੰਮ੍ਰਿਤਸਰ ਦੇ ਲੋਕਾਂ ਦੇ ਬਹੁਤ ਹੀ ਹਰਮਨ-ਪਿਆਰੇ ਅਤੇ ਪਸੰਦੀਦਾ ਲੋਕ ਸਭਾ ਮੈਂਬਰ ਰਹੇ ਹਨ। ਉਨ੍ਹਾਂ ਨੂੰ ...

ਪੂਰੀ ਖ਼ਬਰ »

ਪੱਪੂ ਯਾਦਵ ਦੀ ਗ੍ਰਿਫ਼ਤਾਰੀ ਨਾਲ ਵਧੀ ਨਿਤਿਸ਼ ਸਰਕਾਰ ਦੀ ਵਿਰੋਧਤਾ

ਜਨ ਅਧਿਕਾਰ ਪਾਰਟੀ ('ਜਾਪ') ਦੇ ਬਾਨੀ ਅਤੇ ਸਾਬਕਾ ਸੰਸਦ ਮੈਂਬਰ ਰਾਜੇਸ਼ ਰਾਜਨ ਉਰਫ ਪੱਪੂ ਯਾਦਵ ਨੂੰ 32 ਸਾਲ ਪੁਰਾਣੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕਰਨ ਨਾਲ ਬਿਹਾਰ ਵਿਚ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਹੈ ਅਤੇ ਨਿਤਿਸ਼ ਕੁਮਾਰ ਲਈ ਵੀ ਚੁਣੌਤੀ ਖੜ੍ਹੀ ਹੋ ਗਈ ਹੈ। ਕੌਮੀ ...

ਪੂਰੀ ਖ਼ਬਰ »

ਸਿਰਜਕ ਸੰਪਾਦਕ ਦਾ 'ਸਿਰਜਣਾ' 200

ਅਜੋਕੀ ਕੋਰੋਨਾ ਮਹਾਂਮਾਰੀ ਵਿਚ ਰਘਬੀਰ ਸਿੰਘ ਵਲੋਂ ਸੰਪਾਦਤ ਤ੍ਰੈਮਾਸਕ 'ਸਿਰਜਣਾ' ਦਾ 200ਵਾਂ ਅੰਕ ਸੁਖਦਾਈ ਸਮੱਗਰੀ ਲੈ ਕੇ ਆਇਆ ਹੈ। ਇਸ ਨੇ ਟੀ.ਵੀ. ਚੈਨਲਾਂ 'ਤੇ ਆ ਰਹੀਆਂ ਕੋਰੋਨਾ ਦੀਆਂ ਦੁਖਦਾਈ ਖ਼ਬਰਾਂ ਵਲੋਂ ਪਾਠਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਬਰੀਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX