ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  about 1 hour ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  about 2 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  about 3 hours ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  about 3 hours ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  about 4 hours ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  about 4 hours ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  about 5 hours ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 6 hours ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 6 hours ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 6 hours ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 6 hours ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 7 hours ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 7 hours ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 7 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 7 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 7 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 8 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਸੰਪਾਦਕੀ

ਦਰਿੰਦਗੀ!

ਸਮਾਜ ਵਿਚ ਕਈ ਵਾਰ ਮਨੁੱਖੀ ਹਵਸ ਦਰਿੰਦਗੀ ਦੀਆਂ ਹੱਦਾਂ ਪਾਰ ਕਰ ਜਾਂਦੀ ਹੈ। ਅਜਿਹੀ ਦਰਿੰਦਗੀ ਦੇ ਦ੍ਰਿਸ਼ ਅਕਸਰ ਦੇਖਣ ਨੂੰ ਮਿਲਦੇ ਹਨ, ਜੋ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੇ ਹੁੰਦੇ ਹਨ। ਅਜਿਹੀ ਹੀ ਦਿਲ ਦਹਿਲਾਉਣ ਵਾਲੀ ਇਕ ਘਟਨਾ ਪਿਛਲੇ ਦਿਨੀਂ ਹਰਿਆਣਾ ਦੇ ਪਲਵਲ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਬਾਰੇ ਗੰਭੀਰ ਹੋਣ ਪੰਜਾਬੀ

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਪੰਜਾਬ ਵਿਚ ਮਹਾਂਮਾਰੀ ਦਾ ਪ੍ਰਕੋਪ ਵਧਣ ਕਾਰਨ ਦੇਸ਼-ਵਿਦੇਸ਼ ਵਿਚ ਬੈਠੇ ਪੰਜਾਬੀਆਂ ਵਿਚ ਗਹਿਰੀ ਚਿੰਤਾ ਪਾਈ ਜਾ ਰਹੀ ਹੈ। ਪੰਜਾਬ ਦੇ ਲੋਕ ਵੱਡੀ ਪੱਧਰ 'ਤੇ ਵਿਦੇਸ਼ਾਂ ਵਿਚ ਵਸਦੇ ਹਨ ਅਤੇ ਵਿਦਿਆਰਥੀ ਵੀ ਚੋਖੀ ਗਿਣਤੀ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਅਲਵਿਦਾ ਰਘੂਨੰਦਨ ਲਾਲ ਭਾਟੀਆ

ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਸੰਖੇਪ ਬਿਮਾਰੀ ਤੋਂ ਬਾਅਦ ਅੰਮ੍ਰਿਤਸਰ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਸਵਰਗਵਾਸ ਹੋ ਗਏ। ਉਹ ਅੰਮ੍ਰਿਤਸਰ ਦੇ ਲੋਕਾਂ ਦੇ ਬਹੁਤ ਹੀ ਹਰਮਨ-ਪਿਆਰੇ ਅਤੇ ਪਸੰਦੀਦਾ ਲੋਕ ਸਭਾ ਮੈਂਬਰ ਰਹੇ ਹਨ। ਉਨ੍ਹਾਂ ਨੂੰ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਕਿਹਾ ਜਾਂਦਾ ਸੀ। ਪੰਜਾਬ ਦੇ ਅਤਿ ਨਾਜ਼ੁਕ ਦਿਨਾਂ ਵਿਚ ਵੀ ਉਨ੍ਹਾਂ ਦਾ ਸਮਾਜ ਦੇ ਸਾਰੇ ਵਰਗਾਂ ਵਲੋਂ ਸਤਿਕਾਰ ਕੀਤਾ ਜਾਂਦਾ ਸੀ। ਰਘੂਨੰਦਨ ਲਾਲ ਭਾਟੀਆ 6 ਵਾਰ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਮੈਂਬਰ ਰਹੇ ਹਨ।
ਉਨ੍ਹਾਂ ਦਾ ਜਨਮ 3 ਜੁਲਾਈ, 1921 ਨੂੰ ਅਰੂਰਾ ਮੱਲ ਭਾਟੀਆ ਅਤੇ ਮਾਤਾ ਲਾਲ ਦੇਵੀ ਦੇ ਘਰ ਅੰਮ੍ਰਿਤਸਰ ਵਿਖੇ ਹੋਇਆ ਸੀ। ਉਨ੍ਹਾਂ ਨੇ ਮੁਢਲੀ ਵਿੱਦਿਆ ਅੰਮ੍ਰਿਤਸਰ ਤੋਂ ਅਤੇ ਬੀ.ਏ. ਦੀ ਡਿਗਰੀ ਐਚ.ਐਸ. ਕਾਲਜ ਅੰਮ੍ਰਿਤਸਰ ਤੋਂ ਪ੍ਰਾਪਤ ਕੀਤੀ। ਉਨ੍ਹਾਂ ਨੇ ਐਲ.ਐਲ.ਬੀ. ਦੀ ਡਿਗਰੀ 1940 ਵਿਚ ਪੰਜਾਬ ਯੂਨੀਵਰਸਿਟੀ ਲਾਹੌਰ ਤੋਂ ਪ੍ਰਾਪਤ ਕੀਤੀ। ਉਨ੍ਹਾਂ ਦਾ ਵਿਆਹ ਸਰਲਾ ਦੇਵੀ ਨਾਲ 7 ਮਾਰਚ 1943 ਨੂੰ ਹੋਇਆ। ਉਨ੍ਹਾਂ ਦੇ ਇਕ ਲੜਕਾ ਅਤੇ ਇਕ ਲੜਕੀ ਹਨ। ਉਹ ਬਚਪਨ ਤੋਂ ਹੀ ਸਿਆਸਤ ਅਤੇ ਆਜ਼ਾਦੀ ਦੀ ਲੜਾਈ ਵਿਚ ਦਿਲਚਸਪੀ ਲੈਣ ਲੱਗ ਪਏ ਸਨ। ਕਾਲਜ ਦੇ ਦਿਨਾਂ ਵਿਚ ਉਹ ਆਜ਼ਾਦੀ ਦੀ ਲੜਾਈ ਵਿਚ ਕਾਫੀ ਸਰਗਰਮ ਰਹੇ। ਵਿਦਿਆਰਥੀ ਯੂਨੀਅਨ ਦੇ ਉਹ ਸਰਗਰਮ ਨੇਤਾ ਸਨ। ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਦੀਆਂ ਮੁਹਿੰਮਾਂ ਵਿਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ, ਜਿਸ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਕਾਂਗਰਸ ਪਾਰਟੀ ਦੇ ਸਰਗਰਮ ਲੀਡਰਾਂ ਵਿਚ ਗਿਣਿਆ ਜਾਂਦਾ ਸੀ। ਉਹ ਸ਼ਾਂਤ ਸੁਭਾਅ ਦੇ ਸਬਰ ਸੰਤੋਖ ਵਾਲੇ ਲੀਡਰ ਸਨ। ਕਾਂਗਰਸ ਦੀ ਸਿਆਸਤ ਵਿਚ ਉਹ ਪੌੜੀ ਦਰ ਪੌੜੀ ਚੜ੍ਹਦੇ ਰਹੇ ਤੇ ਅਖ਼ੀਰ 1982 ਤੋਂ 1984 ਤੱਕ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਬਣ ਗਏ। ਉਹ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਲਗਾਤਾਰ 1972, 80, 85, 91, 96 ਵਿਚ ਲੋਕ ਸਭਾ ਦੇ ਕਾਂਗਰਸ ਪਾਰਟੀ ਵਲੋਂ ਮੈਂਬਰ ਚੁਣੇ ਜਾਂਦੇ ਰਹੇ। ਉਨ੍ਹਾਂ ਦੀ ਖ਼ਾਸੀਅਤ ਇਹ ਸੀ ਕਿ ਉਨ੍ਹਾਂ ਦੇ ਕਾਂਗਰਸ ਪਾਰਟੀ ਵਿਚ ਹੁੰਦਿਆਂ ਵੀ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰ ਉਨ੍ਹਾਂ ਨੂੰ ਮਾਣ-ਸਤਿਕਾਰ ਦਿੰਦੇ ਸਨ। ਕਹਿਣ ਤੋਂ ਭਾਵ ਕਿ ਉਹ ਇਕ ਧਰਮ ਨਿਰਪੱਖ ਲੀਡਰ ਦੇ ਤੌਰ 'ਤੇ ਸਰਬ ਪ੍ਰਵਾਨਿਤ ਸਨ। ਇਥੋਂ ਤੱਕ ਕਿ ਪੰਜਾਬ ਦੇ ਕਾਲੇ ਦਿਨਾਂ ਵਿਚ ਵੀ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਹੁੰਦਾ ਰਿਹਾ। ਉਨ੍ਹਾਂ ਦਿਨਾਂ ਵਿਚ ਵੀ ਦੋਵਾਂ ਫ਼ਿਰਕਿਆਂ ਵਿਚ ਤਾਲਮੇਲ ਅਤੇ ਸਦਭਾਵਨਾ ਦਾ ਮਾਹੌਲ ਪੈਦਾ ਕਰਨ ਵਿਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਹ ਨਰਮ ਦਿਲ ਨੇਕ ਇਨਸਾਨ ਹੋਣ ਕਰਕੇ ਹਿੰਦੂਆਂ ਅਤੇ ਸਿੱਖਾਂ ਵਿਚ ਇਕੋ ਜਿੰਨੇ ਹਰਮਨ ਪਿਆਰੇ ਸਨ। ਰਘੂਨੰਦਨ ਲਾਲ ਭਾਟੀਆ ਹਮੇਸ਼ਾ ਹੀ ਕਾਂਗਰਸ ਪਾਰਟੀ ਦੀ ਕੇਂਦਰੀ ਸਿਆਸਤ ਵਿਚ ਹੀ ਵਧੇਰੇ ਸਿਆਸਤ ਕਰਦੇ ਰਹੇ ਭਾਵੇਂ ਪੰਜਾਬ ਨਾਲ ਉਨ੍ਹਾਂ ਦਾ ਬਹੁਤ ਪਿਆਰ ਸੀ।
ਉਨ੍ਹਾਂ ਨੂੰ 1991 ਵਿਚ ਸਰਬ ਭਾਰਤੀ ਕਾਂਗਰਸ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ। ਉਹ ਕਾਂਗਰਸ ਪਾਰਟੀ ਦੀ ਪਾਰਲੀਮੈਂਟਰੀ ਪਾਰਟੀ ਦੀ ਕਾਰਜਕਾਰਨੀ ਦੇ 1975 ਤੋਂ 77 ਤੱਕ ਮੈਂਬਰ ਰਹੇ ਸਨ। ਸੰਵਿਧਾਨ ਵਿਚ ਤਰਮੀਮ ਕਰਨ ਵਾਲੀ ਕਮੇਟੀ ਦੇ ਵੀ ਉਹ ਮੈਂਬਰ ਸਨ। ਉਹ 1983 ਵਿਚ ਲੋਕ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਵੀ ਰਹੇ। ਉਹ ਬਹੁਤ ਸਾਰੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਦੇ ਮੁਖੀ ਅਤੇ ਮੈਂਬਰ ਰਹੇ ਹਨ। ਉਹ ਕਾਂਗਰਸ ਵਿਚ ਰਹਿੰਦਿਆਂ ਵੀ ਖੱਬੇ ਪੱਖੀ ਲਹਿਰ ਦੇ ਸਮਰਥਕ ਗਿਣੇ ਜਾਂਦੇ ਸਨ। ਇਸ ਤੋਂ ਇਲਾਵਾ ਫੂਡ ਤੇ ਸਿਵਲ ਸਪਲਾਈ ਦੀ ਲੋਕ ਸਭਾ ਦੀ ਕਮੇਟੀ ਦੇ ਚੇਅਰਮੈਨ ਵੀ ਸਨ। ਉਹ ਪ੍ਰਧਾਨ ਮੰਤਰੀ ਪੀ.ਵੀ. ਨਰਸਿਮ੍ਹਾ ਰਾਓ ਦੀ ਵਜ਼ਾਰਤ ਵਿਚ 1992 ਤੋਂ 97 ਤੱਕ ਵਿਦੇਸ਼ ਰਾਜ ਮੰਤਰੀ ਰਹੇ।
ਇਸ ਅਹੁਦੇ 'ਤੇ ਰਹਿੰਦਿਆਂ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਡੈਲੀਗੇਟ ਵਜੋਂ ਪ੍ਰਤੀਨਿਧਤਾ ਕੀਤੀ, 7ਵੀਂ ਨਾਮ ਸਮਿਟ ਵਿਚ ਵੀ ਦਿੱਲੀ ਵਿਖੇ ਭਾਰਤ ਦੀ ਪ੍ਰਤੀਨਿਧਤਾ ਕੀਤੀ। ਕਾਮਨਵੈੱਲਥ ਹੈੱਡਜ਼ ਮੀਟਿੰਗ ਵਿਚ ਦਿੱਲੀ ਵਿਖੇ ਨਵੰਬਰ 1983 ਵਿਚ ਹਿੱਸਾ ਲਿਆ, ਕੋਲੰਬੋ ਵਿਚ ਹੋਏ 6ਵੇਂ ਸਾਰਕ ਸਿਖ਼ਰ ਸੰਮੇਲਨ ਵਿਚ 1991 'ਚ ਹਿੱਸਾ ਲਿਆ। ਭਾਰਤੀ ਸੱਭਿਆਚਾਰਕ ਸਬੰਧਾਂ ਬਾਰੇ ਕੌਂਸਲ ਦੇ ਵੀ ਉਹ ਮੈਂਬਰ ਰਹੇ। 23 ਜੂਨ, 2004 ਤੋਂ 10 ਜੁਲਾਈ, 2008 ਤੱਕ ਕੇਰਲਾ ਅਤੇ ਉਸ ਤੋਂ ਬਾਅਦ 10 ਜੁਲਾਈ, 2008 ਤੱਕ ਉਹ ਬਿਹਾਰ ਦੇ ਰਾਜਪਾਲ ਵੀ ਰਹੇ ਸਨ। ਅਜਿਹੇ ਲੀਡਰ ਦਾ ਵਿਛੋੜਾ ਬਿਨਾਂ ਸ਼ੱਕ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।

-ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋ: 9417913072

ਖ਼ਬਰ ਸ਼ੇਅਰ ਕਰੋ

 

ਪੱਪੂ ਯਾਦਵ ਦੀ ਗ੍ਰਿਫ਼ਤਾਰੀ ਨਾਲ ਵਧੀ ਨਿਤਿਸ਼ ਸਰਕਾਰ ਦੀ ਵਿਰੋਧਤਾ

ਜਨ ਅਧਿਕਾਰ ਪਾਰਟੀ ('ਜਾਪ') ਦੇ ਬਾਨੀ ਅਤੇ ਸਾਬਕਾ ਸੰਸਦ ਮੈਂਬਰ ਰਾਜੇਸ਼ ਰਾਜਨ ਉਰਫ ਪੱਪੂ ਯਾਦਵ ਨੂੰ 32 ਸਾਲ ਪੁਰਾਣੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕਰਨ ਨਾਲ ਬਿਹਾਰ ਵਿਚ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਹੈ ਅਤੇ ਨਿਤਿਸ਼ ਕੁਮਾਰ ਲਈ ਵੀ ਚੁਣੌਤੀ ਖੜ੍ਹੀ ਹੋ ਗਈ ਹੈ। ਕੌਮੀ ...

ਪੂਰੀ ਖ਼ਬਰ »

ਸਿਰਜਕ ਸੰਪਾਦਕ ਦਾ 'ਸਿਰਜਣਾ' 200

ਅਜੋਕੀ ਕੋਰੋਨਾ ਮਹਾਂਮਾਰੀ ਵਿਚ ਰਘਬੀਰ ਸਿੰਘ ਵਲੋਂ ਸੰਪਾਦਤ ਤ੍ਰੈਮਾਸਕ 'ਸਿਰਜਣਾ' ਦਾ 200ਵਾਂ ਅੰਕ ਸੁਖਦਾਈ ਸਮੱਗਰੀ ਲੈ ਕੇ ਆਇਆ ਹੈ। ਇਸ ਨੇ ਟੀ.ਵੀ. ਚੈਨਲਾਂ 'ਤੇ ਆ ਰਹੀਆਂ ਕੋਰੋਨਾ ਦੀਆਂ ਦੁਖਦਾਈ ਖ਼ਬਰਾਂ ਵਲੋਂ ਪਾਠਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਬਰੀਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX