ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਜਲੰਧਰ

ਜਦੋਂ ਇਕੱਲੇ ਬਾਪ ਨੇ ਹੀ ਦਿੱਤਾ ਬੇਟੀ ਦੀ ਲਾਸ਼ ਨੂੰ ਮੋਢਾ

ਮਕਸੂਦਾਂ, 15 ਮਈ (ਲਖਵਿੰਦਰ ਪਾਠਕ)-ਕੋਰੋਨਾ ਨੇ ਕਿਸ ਤਰ੍ਹਾਂ ਲੋਕਾਂ ਦੀ ਇਨਸਾਨੀਅਤ ਮਾਰ ਦਿੱਤੀ ਇਸ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਅੱਜ ਪੂਰਾ ਦਿਨ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਰਹੀ ਜਿਸ 'ਚ ਇਕ ਮਜ਼ਦੂਰ ਆਪਣੀ ਧੀ ਨੂੰ ਅਰਥੀ ਲਈ ਲੋਕਾਂ ਵਲੋਂ ਮੋਢਾ ਦੇਣ ਤੋਂ ...

ਪੂਰੀ ਖ਼ਬਰ »

ਕਰੋੜਾਂ ਦੇ ਪ੍ਰਾਜੈਕਟ ਸ਼ੁਰੂ ਕਰਨ ਵਾਲੀ ਸਮਾਰਟ ਸਿਟੀ ਕੰਪਨੀ ਦਾ ਘਟਿਆ ਸਟਾਫ਼

ਜਲੰਧਰ, 15 ਮਈ (ਸ਼ਿਵ)-ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਹੋਣ ਤੋਂ ਬਾਅਦ ਸਮਾਰਟ ਸਿਟੀ ਕੰਪਨੀ ਵਿਚ ਕਰੀਬ ਅੱਧੇ ਸਟਾਫ਼ ਦੀ ਛਾਂਟੀ ਕਰ ਦਿੱਤੀ ਗਈ ਹੈ | ਕੇਂਦਰ ਵਲੋਂ ਜਲੰਧਰ ਨੂੰ ਸਮਾਰਟ ਸਿਟੀ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਕਰਨ ਤੋਂ ਬਾਅਦ ਜਲੰਧਰ ਵਿਚ ਸਮਾਰਟ ...

ਪੂਰੀ ਖ਼ਬਰ »

ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ 2 ਐਕਟਿਵਾ ਸਵਾਰ ਫ਼ਰਾਰ

ਫਿਲੌਰ, 15 ਮਈ (ਸਤਿੰਦਰ ਸ਼ਰਮਾ)-ਸਥਾਨਕ ਪੁਲਿਸ ਨੇ 14 ਮਈ ਨੂੰ 2 ਅਣਪਛਾਤੇ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕੀਤਾ ਸੀ | ਸ਼ਿਕਾਇਤ ਕਰਤਾ ਮੋਹਣੀ (65) ਪਤਨੀ ਦਰਸ਼ਨ ਲਾਲ ਵਾਸੀ ਮੁਹੱਲਾ ਚੌਧਰੀਆਂ ਨੇੜੇ ਸ਼ਿਵ ਮੰਦਿਰ ਫਿਲੌਰ ਨੇ ਦੱਸਿਆ ਕਿ ਉਹ 11 ਵਜੇ ਦੇ ਕਰੀਬ ਆਪਣੇ ਘਰ ਨੇੜੇ ...

ਪੂਰੀ ਖ਼ਬਰ »

ਕੇਂਦਰ ਵਲੋਂ ਕੋਰੋਨਾ ਟੀਕਿਆਂ ਦੀ ਸਪਲਾਈ ਨਾ ਆਉਣ ਕਰਕੇ ਬੰਦ ਰਹੇ ਟੀਕਾਕਰਨ ਕੇਂਦਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕੇਂਦਰ ਸਰਕਾਰ ਵਲੋਂ ਭੇਜੀ ਜਾ ਰਹੀ ਕੋਰੋਨਾ ਟੀਕਿਆਂ ਦੀ ਖੇਪ ਨਾ ਪਹੁੰਚਣ ਕਰਕੇ ਅੱਜ ਵੀ ਜ਼ਿਲ੍ਹੇ ਦੇ ਕਈ ਟੀਕਾਕਰਨ ਕੇਂਦਰ ਬੰਦ ਰਹੇ | ਸਨਿਚਰਵਾਰ ਨੂੰ ਆਸ ਕੀਤੀ ਜਾ ਰਹੀ ਸੀ ਕਿ ਟੀਕਿਆਂ ਦੀ ਸਪਲਾਈ ਆ ਜਾਵੇਗੀ, ਪਰ ਦੇਰ ਰਾਤ ਤੱਕ ...

ਪੂਰੀ ਖ਼ਬਰ »

8 ਔਰਤਾਂ ਸਮੇਤ ਕੋਰੋਨਾ ਨੇ ਲਈ 11 ਵਿਅਕਤੀਆਂ ਦੀ ਜਾਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ 8 ਔਰਤਾਂ ਸਮੇਤ ਕੋਰੋਨਾ ਪੀੜਤ 11 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ 2 ਵਿਅਕਤੀ 50 ਸਾਲ ਤੋਂ ਘੱਟ ਦੀ ਉਮਰ ਦੇ ਹਨ | ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1238 ਹੋ ਗਈ ਹੈ, ਜਦਕਿ ਅੱਜ 573 ਹੋਰ ਮਰੀਜ਼ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 52,949 ਪਹੁੰਚ ਗਈ ਹੈ | ਮਿ੍ਤਕਾਂ 'ਚ ਬਬਲੀ (45) ਵਾਸੀ ਕਨਾਲ ਕਾਲੋਨੀ, ਜਲੰਧਰ, ਕਰਿਸ਼ਨਾ ਦੇਵੀ (50) ਵਾਸੀ ਨਿਊ ਰਤਨ ਨਗਰ, ਜਲੰਧਰ, ਰਣਜੀਤ ਸਿੰਘ (55) ਵਾਸੀ ਪਿੰਡ ਗਾਜ਼ੀਪੁਰ, ਚਮਿਆਰਾ, ਜਲੰਧਰ, ਸੰਦੇਸ਼ ਕੁਮਾਰੀ (55) ਵਾਸੀ ਪਿੰਡ ਵਿਰਕ, ਫਿਲੌਰ, ਰਾਮ ਲੁਭਾਇਆ (55) ਵਾਸੀ ਰਾਜ ਨਗਰ, ਬਸਤੀ ਬਾਵਾ ਖੇਲ, ਜਲੰਧਰ, ਗੁਰਮੀਤ ਕੌਰ (57) ਵਾਸੀ ਗੁਰੂ ਤੇਗ ਬਹਾਦੁਰ ਨਗਰ, ਜਲੰਧਰ, ਸਵਿੰਦਰ ਸਿੰਘ (65) ਵਾਸੀ ਟਾਵਰ ਇਨਕਲੇਵ, ਫੇਜ਼-3, ਜਲੰਧਰ, ਪਰਮਜੀਤ ਕੌਰ (65) ਵਾਸੀ ਪਿੰਡ ਰਸੂਲਪੁਰ, ਮਹਿਤਪੁਰ, ਨਕੋਦਰ, ਸਤਪਾਲ ਸ਼ਰਮਾ (65) ਵਾਸੀ ਸੋਡਲ ਰੋਡ, ਜਲੰਧਰ, ਗੁਰਮੀਤ ਕੌਰ (74) ਵਾਸੀ ਨਿਊ ਸੰਤੋਖਪੁਰਾ, ਜਲੰਧਰ ਅਤੇ ਦਿਆਵੰਤੀ (78) ਵਾਸੀ ਜਲੰਧਰ ਕੈਂਟ ਸ਼ਾਮਿਲ ਹਨ | ਅੱਜ ਆਈਆਂ ਰਿਪੋਰਟਾਂ 'ਚ 3374 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 5016 ਵਿਅਕਤੀਆਂ ਦੇ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੀ ਜਾਂਚ ਲਈ ਭੇਜੇ ਗਏ ਹਨ | ਪਹਿਲਾਂ ਭੇਜੇ ਗਏ 3750 ਸੈਂਪਲਾਂ ਦੀ ਰਿਪੋਰਟ ਦੀ ਫਿਲਹਾਲ ਉਡੀਕ ਕੀਤੀ ਜਾ ਰਹੀ ਹੈ |
* 703 ਮਰੀਜ਼ ਹੋਏ ਸਿਹਤਯਾਬ
ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਵੱਖ-ਵੱਖ ਸਿਹਤ ਸੰਸਥਾਵਾਂ 'ਚ ਆਪਣਾ ਇਲਾਜ ਕਰਵਾ ਚੁੱਕੇ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ 'ਤੇ ਏਕਾਂਤਵਾਸ ਦਾ ਸਮਾਂ ਪੂਰਾ ਕਰ ਚੁੱਕੇ 703 ਮਰੀਜ਼ਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ | ਇਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਾਅਦ ਸਿਹਤਯਾਬ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 46 ਹਜ਼ਾਰ ਤੋਂ ਪਾਰ ਹੋ ਕੇ 46248 ਹੋ ਗਈ ਹੈ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਸਿਹਤ ਵਿਭਾਗ ਨੂੰ ਮਿਲੇ 10 ਮੈਡੀਕਲ ਅਫ਼ਸਰ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਮੁਲਾਜ਼ਮਾਂ ਦੀ ਕਮੀ ਨਾਲ ਜੂਝ ਰਹੇ ਜ਼ਿਲ੍ਹਾ ਸਿਹਤ ਵਿਭਾਗ ਨੂੰ 10 ਮੈਡੀਕਲ ਅਫ਼ਸਰ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ਦੇ ਦਿਹਾਤੀ ਖੇਤਰ 'ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇਗਾ | ਇਸ ਸਬੰਧੀ ਸਿਵਲ ਸਰਜਨ ਡਾ. ਬਲਵੰਤ ...

ਪੂਰੀ ਖ਼ਬਰ »

ਪਿਮਸ ਹਸਪਤਾਲ 'ਚ ਕੋਰੋਨਾ ਪ੍ਰਭਾਵਿਤ ਔਰਤ ਦੀ ਮੌਤ ਪਰਿਵਾਰਿਕ ਮੈਂਬਰਾਂ ਨੇ ਪ੍ਰਬੰਧਕਾਂ 'ਤੇ ਲਗਾਏ ਲਾਪਰਵਾਹੀ ਦੇ ਦੋਸ਼

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਥਾਨਕ ਪਿਮਸ ਹਸਪਤਾਲ 'ਚ ਦਾਖ਼ਲ ਕੋਰੋਨਾ ਦੀ ਮਰੀਜ਼ ਰਾਧਾ ਰਾਣੀ (54) ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਪਿਮਸ ਹਸਪਤਾਲ ਦੇ ਪ੍ਰਬੰਧਕਾਂ 'ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੇ ਲੜਕੇ ਸੂਰਜ ਕੁਮਾਰ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ 'ਚ ਨਿਗਮ ਨਹੀਂ ਬਣਾਏਗਾ ਸੜਕਾਂ

ਜਲੰਧਰ, 15 ਮਈ (ਸ਼ਿਵ)-ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਦਾ ਕੰਮ ਨਾ ਰੁਕਣ ਕਰਕੇ ਨਿਗਮ ਦੀ ਬੀ. ਐਂਡ. ਆਰ. ਐਡਹਾਕ ਕਮੇਟੀ ਵਲੋਂ ਹੁਣ ਸਖ਼ਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਵਲੋਂ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ 'ਚ ਇਸ ਮਤੇ ਨੂੰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਹੋਏ ਗਰੀਬ ਵਿਅਕਤੀਆਂ ਨੂੰ ਪੁਲਿਸ ਮੁਹੱਈਆ ਕਰਵਾਏਗੀ ਭੋਜਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਆਪਣੇ ਘਰਾਂ 'ਚ ਰਹਿਣ ਲਈ ਮਜਬੂਰ ਗਰੀਬ ਵਿਅਕਤੀ, ਜਿਨ੍ਹਾਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਹੋਰ ਕੋਈ ਸਹਾਰਾ ਨਹੀਂ ਹੈ, ਹੁਣ ਪੰਜਾਬ ਪੁਲਿਸ ਉਨ੍ਹਾਂ ਦਾ ਸਹਾਰਾ ਬਣ ਕੇ ਉਨ੍ਹਾਂ ਦੇ ਘਰਾਂ ਤੱਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਲਾਂਬੜਾ, 15 ਮਈ (ਪਰਮੀਤ ਗੁਪਤਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲਾ ਪ੍ਰਧਾਨ ਜਸਵੰਤ ਸਿੰਘ, ਮੇਜਰ ਸਿੰਘ ਗਿੱਲ ਜਨਰਲ ਸਕੱਤਰ, ਨੰਬਰਦਾਰ ਹਰਕੰਵਲ ਸਿੰਘ ਮੁੱਧ ਪ੍ਰਧਾਨ ਹਲਕਾ ਨਕੋਦਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ...

ਪੂਰੀ ਖ਼ਬਰ »

ਕੌ ਾਸਲਰ ਸਮਰਾਏ ਵਲੋਂ ਜੱਜ ਨਿਸ਼ਾਂਤ ਬਾਂਗ਼ੜ ਦਾ ਸਨਮਾਨ

ਜਲੰਧਰ, 15 ਮਈ (ਸ਼ਿਵ)-ਆਪਣੀ ਮਿਹਨਤ ਕਰਕੇ ਜੱਜ ਦੇ ਅਹੁਦੇ 'ਤੇ ਪਹੁੰਚੇ ਨਿਸ਼ਾਂਤ ਬਾਂਗ਼ੜ ਦੀ ਅੱਜ ਨੋਟੀਫ਼ਿਕੇਸ਼ਨ ਜਾਰੀ ਹੋਣ 'ਤੇ ਉਨ੍ਹਾਂ ਦੇ ਘਰ ਪੰਜਾਬ ਸਟੇਟ ਸੀਡਜ਼ ਕਾਰਪੋਰੇਸ਼ਨ ਦੇ ਡਾਇਰੈਕਟਰ ਅਤੇ ਕੌਂਸਲਰ ਜਗਦੀਸ਼ ਸਮਰਾਏ ਨੇ ਆਪਣੇ ਸਾਥੀਆਂ ਨਾਲ ਨਿਸ਼ਾਂਤ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਰੋਕਣ ਲਈ ਮੁਕੰਮਲ ਤਾਲਾਬੰਦੀ ਦੀ ਲੋੜ-ਰਾਜਵਿੰਦਰ ਕੌਰ ਰਾਜੂ

ਜਲੰਧਰ, 15 ਮਈ (ਜਸਪਾਲ ਸਿੰਘ)-ਕੋਵਿਡ ਦੀ ਜਾਰੀ ਦੂਜੀ ਲਹਿਰ ਦੌਰਾਨ ਪੰਜਾਬ ਭਰ 'ਚ ਰੋਜ਼ਾਨਾ 200 ਦੇ ਕਰੀਬ ਲੋਕ ਕੋਰੋਨਾ ਬੀਮਾਰੀ ਦੀ ਭੇਟ ਚੜ੍ਹ ਰਹੇ ਹਨ ਪਰ ਇਸ ਮਹਾਂਮਾਰੀ ਉੱਤੇ ਕਾਬੂ ਪਾਉਣ 'ਚ ਮੌਜੂਦਾ ਸਰਕਾਰਾਂ ਪੂਰੀ ਤਰ੍ਹਾਂ ਅਸਫਲ ਸਾਬਤ ਹੋਈਆਂ ਹਨ | ਪਿੰਡਾਂ ਅਤੇ ...

ਪੂਰੀ ਖ਼ਬਰ »

ਭਿ੍ਸ਼ਟ ਮੰਤਰੀਆਂ ਦੀ ਵਿਜੀਲੈਂਸ ਜਾਂਚ ਕਰਵਾਉਣ ਕੈਪਟਨ-ਅਰੋੜਾ

ਜਲੰਧਰ, 15 ਮਈ (ਸ਼ਿਵ)-ਪੰਜਾਬ ਭਾਜਪਾ ਦੇ ਬੁਲਾਰੇ ਦੀਵਾਨ ਅਮਿੱਤ ਅਰੋੜਾ ਨੇ ਆਪਣੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਜਿੱਥੇ ਸਾਬਕਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਾਰਜਕਾਲ ਵਿਚ ਵਿਜੀਲੈਂਸ ਜਾਂਚ ਕਰਵਾਉਣ ਦੀ ਗੱਲ ਕਹੀ ਗਈ ਹੈ ਤੇ ਮੁੱਖ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਮੁਹੱਲਾ ਬਸ਼ੀਰਪੁਰਾ ਵਿਖੇ ਮੱੁਖ ਸੇਵਾਦਾਰ ਸੰਤ ਬਾਬਾ ਜਸਵਿੰਦਰ ਸਿੰਘ ਵਲੋਂ ਸਮੂਹ ...

ਪੂਰੀ ਖ਼ਬਰ »

ਐੱਨ.ਐੱਚ.ਐੱਸ. ਹਸਪਤਾਲ ਵਿਖੇ ਪੀ.ਐੱਸ.ਏ. ਆਧਾਰਿਤ ਆਕਸੀਜਨ ਪਲਾਂਟ ਦਾ ਉਦਘਾਟਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ) - ਐਨ.ਐਚ.ਐਸ. ਹਸਪਤਾਲ, ਕਪੂਰਥਲਾ ਰੋਡ ਵਿਖੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀਐਸਏ) ਤਕਨਾਲੋਜੀ 'ਤੇ ਆਧਾਰਿਤ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਗਿਆ¢ ਇਸ ਮੌਕੇ ਹਸਪਤਾਲ ਦੇ ਪ੍ਰਬੰਧਕਾਂ ...

ਪੂਰੀ ਖ਼ਬਰ »

ਕੋਰੋਨਾ ਵਾਈਰਸ ਪੀੜਤਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਲਈ ਹਦਾਇਤਾਂ ਜਾਰੀ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਕਿਸੇ ਵੀ ਮਰੀਜ਼ ਦੀ ਕੋਵਿਡ-19 ਨਾਲ ਮÏਤ ਹੋਣ ਤੋਂ ਬਾਅਦ ਮਿ੍ਤਕ ਦੇਹ ਦਾ ਪੂਰੇ ਮਾਣ ਸਨਮਾਨ ਨਾਲ ਅਤੇ ਵਿਅਕਤੀ ਦੇ ਧਾਰਿਮਕ ਅਕੀਦੇ ਦੇ ਅਨੁਸਾਰ ਅੰਤਿਮ ਸੰਸਕਾਰ ਜਾਂ ਦਫਨਾਉਣ ਦੀ ਰਸਮ ਅਦਾ ਕਰਨ ਸਬੰਧੀ ਸਰਕਾਰ ਵਲੋਂ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਘਰ ਵਿਚ ਰਹਿ ਕੇ ਕੋਰੋਨਾ ਦੀ ਚੇਨ ਤੋੜਨ ਲਈ ਸਹਿਯੋਗ ਦੇਣ ਲੋਕ-ਐੱਸ.ਐੱਮ.ਓ.

ਜਮਸ਼ੇਰ ਖ਼ਾਸ, 15 ਮਈ (ਅਵਤਾਰ ਤਾਰੀ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅਜਿਹੀ ਸਥਿਤੀ ਵਿਚ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ | ਮੁਢਲਾ ਸਿਹਤ ਕੇਂਦਰ ਜਮਸ਼ੇਰ ਖ਼ਾਸ ਦੇ ...

ਪੂਰੀ ਖ਼ਬਰ »

ਪਾਣੀ ਦੀਆਂ ਪਾਈਪਾਂ ਪੈਣ ਨਾਲ ਖਿੰਗਰਾਂ ਗੇਟ ਵਾਲੀ ਸੜਕ ਮਹੀਨੇ ਤੋਂ ਬੰਦ

ਜਲੰਧਰ, 15 ਮਈ (ਸ਼ਿਵ)- ਆਦਮਪੁਰ ਤੋਂ ਜਲੰਧਰ ਪਾਈਪ ਰਾਹੀਂ ਪਾਣੀ ਲਿਆਉਣ ਵਾਲੇ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ ਦਾ ਕੰਮ ਅਜੇ ਤੇਜ਼ੀ ਨਾਲ ਸ਼ੁਰੂ ਨਾ ਹੋਣ ਕਰਕੇ ਕਈ ਸੜਕਾਂ ਬੰਦ ਪਈਆਂ ਹਨ ਜਿਸ ਕਰਕੇ ਉਨ੍ਹਾਂ ਦੁਕਾਨਦਾਰਾਂ ਲਈ ਤਾਂ ਪੱਕਾ ਹੀ ਲਾਕਡਾਊਨ ਲੱਗਿਆ ...

ਪੂਰੀ ਖ਼ਬਰ »

ਆਰਥੋਨੋਵਾ ਹਸਪਤਾਲ 'ਚ ਕੀਤਾ ਬਿਨਾਂ ਚੀਰੇ ਦੇ ਗਰਦਨ ਦੀ ਰੀੜ੍ਹ ਦੀ ਹੱਡੀ ਦਾ ਮੁਸ਼ਕਿਲ ਆਪ੍ਰੇਸ਼ਨ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਬਠਿੰਡਾ ਦਾ ਰਹਿਣ ਵਾਲਾ 29 ਸਾਲਾਂ ਦੇ ਅੰਮਿ੍ਤਪਾਲ ਸਿੰਘ ਨੂੰ ਸਰਵਾਇਕਲ ਸਪੋਂਡਿਲਾਇਸਸ (ਗਰਦਨ ਦਾ ਰੋਗ) ਹੋਣ ਕਰਕੇ, ਉਸ ਦੇ ਹੱਥ ਸੁੰਨ ਹੋ ਗਏ ਅਤੇ ਉਹ ਤੁਰਨ-ਫਿਰਨ ਤੋਂ ਵੀ ਅਸਮਰੱਥ ਹੋ ਗਿਆ | ਇਸ ਲਈ ਉਹ ਬਹੁਤ ਪ੍ਰੇਸ਼ਨ ਰਹਿਣ ਲੱਗਾ | ...

ਪੂਰੀ ਖ਼ਬਰ »

ਪਲਸ ਆਕਸੀਮੀਟਰ ਵਾਪਸ ਕਰਕੇ ਕੋਰੋਨਾ ਦੀ ਜੰਗ 'ਚ ਸਰਕਾਰ ਦਾ ਸਾਥ ਦਿਓ-ਡਾ. ਬਲਵੰਤ ਸਿੰਘ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਰਕਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਸਿਵਲ ਸਰਜਨ ਡਾ. ਬਲਵੰਤ ਸਿੰਘ ਵਲੋਂ ਜਲੰਧਰ ਵਾਸੀਆਂ ਨੂੰ ਕੋਰੋਨਾ ਦੀ ਜੰਗ 'ਚ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਗਿਆ ਹੈ ਕਿ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਸਰਕਾਰ ਵਲੋਂ ...

ਪੂਰੀ ਖ਼ਬਰ »

ਪੀਪਲਜ਼ ਪਾਰਟੀ ਆਫ਼ ਪੰਜਾਬ ਤੋਂ ਆਏ ਆਗੂ ਕਾਂਗਰਸ ਲਈ ਅੱਜ ਵੀ ਬੇਗਾਨੇ!

ਜਲੰਧਰ, 15 ਮਈ (ਜਸਪਾਲ ਸਿੰਘ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਪੀਪਲਜ਼ ਪਾਰਟੀ ਆਫ ਪੰਜਾਬ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਵੱਡੀ ਗਿਣਤੀ ਆਗੂ ਕਾਂਗਰਸ ਲਈ ਅੱਜ ਵੀ ਬੇਗਾਨੇ ਹਨ | ਕਾਂਗਰਸ 'ਚ ਇਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX