ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  2 minutes ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  16 minutes ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  32 minutes ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  38 minutes ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  56 minutes ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 1 hour ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  25 minutes ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 2 hours ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  about 2 hours ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  about 2 hours ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 3 hours ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 3 hours ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 4 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਵਿਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਬਠਿੰਡਾ

ਕਾਂਗਰਸੀ ਆਗੂ ਝੱਲਬੂਟੀ ਨੇ ਮਾਨਸਾ ਬਲਾਕ ਦੇ ਸਰਪੰਚਾਂ ਨਾਲ ਕੀਤੀ ਇਕੱਤਰਤਾ

ਮਾਨਸਾ, 17 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਪੰਚਾਇਤ ਸੰਮਤੀ ਦਫ਼ਤਰ ਵਿਖੇ ਬਲਾਕ ਸੰਮਤੀ ਮਾਨਸਾ ਦੇ ਚੇਅਰਮੈਨ ਜੱਗਚੰਨਣ ਸਿੰਘ ਦੀ ਅਗਵਾਈ 'ਚ ਇਕੱਤਰਤਾ ਕੀਤੀ ਗਈ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਝੱਲਬੂਟੀ ਵਿਸ਼ੇਸ਼ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਜਸਵਿੰਦਰ ਕੌਰ ਨੇ ਸਬ ਤਹਿਸੀਲ ਬਾਲਿਆਂਵਾਲੀ ਵਿਖੇ ਚਾਰਜ ਸੰਭਾਲਿਆ

ਬਾਲਿਆਂਵਾਲੀ, 17 ਮਈ (ਕੁਲਦੀਪ ਮਤਵਾਲਾ)- ਤਹਿਸੀਲ ਮੌੜ ਦੇ ਨਾਇਬ ਤਹਿਸੀਲਦਾਰ ਸ੍ਰ੍ੀਮਤੀ ਜਸਵਿੰਦਰ ਕੌਰ ਵਲੋਂ ਸਬ ਤਹਿਸੀਲ ਬਾਲਿਆਂਵਾਲੀ ਵਿਖੇ ਵਾਧੂ ਚਾਰਜ ਸੰਭਾਲਿਆ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਗੁਰਦੀਪ ਸਿੰਘ ਸਿੱਧੂ ਸੁਪਰਡੈਂਟ ਐਸ.ਡੀ ਐਮ ਦਫ਼ਤਰ ਮੌੜ ...

ਪੂਰੀ ਖ਼ਬਰ »

ਸਿਹਤ ਵਿਭਾਗ ਬਠਿੰਡਾ ਵਲੋਂ ਕੋਰੋਨਾ ਮਾਮਲੇ ਨੂੰ ਲੈ ਕੇ ਵੱਡੀ ਲਾਪਰਵਾਹੀ ਆਈ ਸਾਹਮਣੇ

ਬੱਲੂਆਣਾ, 17 ਮਈ (ਗੁਰਨੈਬ ਸਾਜਨ)-ਕੋਵਿਡ -19 ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਪਰ ਇਸ ਦੌਰਾਨ ਸਿਹਤ ਵਿਭਾਗ ਵੱਲੋਂ ਤਵੱਜੋ ਨਹੀਂ ਦਿੱਤੀ ਜਾ ਰਹੀ | ਐਸਾ ਹੀ ਮਾਮਲਾ ਬੱਲੂਆਣਾ ਦੇ ਮਿੰਨੀ ਹੈਲਥ ...

ਪੂਰੀ ਖ਼ਬਰ »

ਕ੍ਰਾਈਮ ਬਰਾਂਚ ਦੇ ਦਫ਼ਤਰ ਅੱਗੇ ਕਿਸਾਨ ਜਥੇਬੰਦੀ ਵਲੋਂ ਲਗਾਇਆ ਧਰਨਾ 15 ਵੇਂ ਦਿਨ 'ਚ ਦਾਖਲ

ਬਠਿੰਡਾ, 17 ਮਈ (ਅਵਤਾਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨਸਾ, ਇਕਾਈ ਜ਼ਿਲ੍ਹਾ ਬਠਿੰਡਾ ਵਲੋਂ ਬਠਿੰਡਾ ਨਿਵਾਸੀ ਜੋਤੀ ਰਾਣੀ ਦੇ ਪਤੀ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਨੂੰ ਲੈ ਕੇ ਕ੍ਰਾਈਮ ਬਰਾਂਚ ਬਠਿੰਡਾ ਦੇ ਦਫ਼ਤਰ ਅੱਗੇ ਲਾਇਆ ਧਰਨਾ 15 ਵੇਂ ਦਿਨ ਵਿਚ ਸ਼ਾਮਲ ਹੋ ...

ਪੂਰੀ ਖ਼ਬਰ »

-ਮਾਸਕ ਦਾ ਲਾਭ ਉਠਾਇਆ ਝਪਟਮਾਰਾਂ ਨੇ-

ਦਿਨ ਦਿਹਾੜੇ ਬਜ਼ੁਰਗ ਔਰਤ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਝਪਟਮਾਰ ਫ਼ਰਾਰ

ਰਾਮਾਂ ਮੰਡੀ, 17 ਮਈ (ਤਰਸੇਮ ਸਿੰਗਲਾ)-ਮਾਸਕ ਦਾ ਚੋਰ ਲੁਟੇਰੇ ਕਿਸ ਤਰ੍ਹਾਂ ਲਾਭ ਉਠਾ ਰਹੇ ਹਨ ਇਹ ਅੱਜ ਦੇਰ ਸ਼ਾਮ ਕਰੀਬ 4.30 ਵਜੇ ਦਿਨ ਦਿਹਾੜੇ ਉਸ ਸਮੇਂ ਸਾਹਮਣੇ ਆਇਆ ਜਦ ਤਾਲਾਬੰਦੀ ਕਾਰਨ ਬੰਦ ਪਏ ਇੱਕ ਘਰ ਦਾ ਦਰਵਾਜਾ ਖੁਲ੍ਹਵਾ ਕੇ ਮਾਸਕ ਲਗਾਏ ਝਪਟਮਾਰ ਬਿ੍ਧ ਮਹਿਲਾ ...

ਪੂਰੀ ਖ਼ਬਰ »

5 ਕਿੱਲੋ ਅਫ਼ੀਮ ਸਮੇਤ ਤਿੰਨ ਵਿਅਕਤੀ ਕਾਬੂ

ਸੰਗਤ ਮੰਡੀ, 17 ਮਈ (ਪੱਤਰ ਪ੍ਰੇਰਕ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ਪਥਰਾਲਾ ਵਲੋਂ ਤਿੰਨ ਵਿਅਕਤੀਆਂ ਨੂੰ 5 ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਸਬ-ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 19 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ, 533 ਨਵੇਂ ਮਾਮਲੇ ਆਏ

ਬਠਿੰਡਾ, 17 ਮਈ (ਅਵਤਾਰ ਸਿੰਘ)-ਜ਼ਿਲੇ੍ਹ ਅੰਦਰ ਕੋਵਿਡ-19 ਦੀ ਲਹਿਰ ਲੈਵਲ 2 ਅਤੇ 3 ਨੇ ਪੰਜਾਬ ਦੀ ਧਰਤੀ ਨੂੰ ਹਿਲਾ ਰੱਖਿਆ ਹੈ, ਉੱਥੇ ਹੀ ਬਠਿੰਡਾ ਵਿਚ ਹਰ ਰੋਜ਼ ਕੋਰੋਨਾ ਮੌਤਾਂ ਦੀ ਗਿਣਤੀ ਨੇ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀ ਨੀਂਦ ਉਡਾ ਰੱਖੀ ਹੈ | ਆਸ-ਪਾਸ ਦੇ ਪਿੰਡਾਂ ...

ਪੂਰੀ ਖ਼ਬਰ »

ਨਹਿਰ ਵਿਚੋਂ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ, 17 ਮਈ (ਅਵਤਾਰ ਸਿੰਘ)- ਸਥਾਨਕ ਸਰਹਿੰਦ ਨਹਿਰ ਵਿਚੋਂ ਪਿੰਡ ਬਹਿਮਣ ਪੁਲ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਸਾਹਿਬ ਸਿੰਘ, ਜਗਦੀਪ ਗਿਲਪੱਤੀ, ਰਮਨਦੀਪ ਸਿੰਘ, ਭਰਤ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਨਾਲ 2 ਮੌਤਾਂ, 260 ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ

ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 2 ਔਰਤਾਂ ਦੀ ਮੌਤ ਹੋ ਗਈ ਹੈ ਉੱਥੇ 260 ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 493 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਮਾਨਸਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਤਿੰਨ ਦੀ ਮੌਤ, ਇੱਕੋ ਪਿੰਡ ਦੇ 7 ਵਿਅਕਤੀਆਂ ਸਮੇਤ 57 ਨਵੇਂ ਕੋਰੋਨਾ ਪਾਜ਼ੀਟਿਵ ਮਿਲੇ

ਤਲਵੰਡੀ ਸਾਬੋ, 17 ਮਈ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨਾਂ ਤੋਂ ਕੋਰੋਨਾ ਮਹਾਂਮਾਰੀ ਦਾ ਅਸਰ ਸ਼ਹਿਰੀ ਦੀ ਬਜਾਏ ਪੇਂਡੂ ਖੇਤਰਾਂ ਵਿਚ ਵਧਣ ਦੇ ਨਾਲ ਹੀ ਪੇਂਡੂ ਖੇਤਰਾਂ ਵਿਚ ਲਗਾਤਾਰ ਮਰੀਜ਼ਾਂ ਦੀ ਗਿਣਤੀ ਵਧਦੀ ਨਜ਼ਰ ਆ ਰਹੀ ਹੈ | ਅੱਜ ਵੀ ਕੋਰੋਨਾ ਕਾਰਨ ਜਿੱਥੇ ਇਲਾਕੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ-31 ਮਈ ਤੱਕ ਲਾਗੂ ਰਹਿਣਗੇ ਹੁਕਮ

ਬਠਿੰਡਾ, 17 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਦੁਕਾਨਾਂ ਆਦਿ ਦੇ ਖੁੱਲ੍ਹਣ ਸੰਬੰਧੀ ਹੁਕਮ ਹੁਣ 31 ਮਈ ਤੱਕ ਲਾਗੂ ਰਹਿਣਗੇ | ਜਾਰੀ ਹੁਕਮਾਂ ...

ਪੂਰੀ ਖ਼ਬਰ »

'ਮੇਰਾ ਹਲਕਾ, ਮੇਰਾ ਵਿਕਾਸ' ਤਹਿਤ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵਿਕਾਸ ਕਾਰਜਾਂ ਲਈ ਦਿੱਤੇ 1.26 ਕਰੋੜ ਦੇ ਚੈੱਕ

ਭਾਈਰੂਪਾ, 17 ਮਈ, (ਵਰਿੰਦਰ ਲੱਕੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜਿੱਥੇ ਪੰਜਾਬ ਦੇ ਲੋਕਾਂ ਲਈ ਵੱਖ-ਵੱਖ ਭਲਾਈ ਸਕੀਮਾਂ ਮੁਹੱਈਆ ਕਰਵਾਉਣ ਲਈ ਅਹਿਮ ਉਪਰਾਲੇ ਕੀਤੇ ਜਾਂਦੇ ਹਨ, ਉੱਥੇ ਹੀ ਪਿੰਡਾਂ ਦੇ ਵਿਕਾਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ

ਲ਼ਹਿਰਾ ਮੁਹੱਬਤ, 17 ਮਈ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੁ ਰਾਮਦਾਸ ਪਬਲਿਕ ਸਕੂਲ਼ ਸਾਹਮਣੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ-7 'ਤੇ ਵਾਪਰੇ ਹਾਦਸੇ ਵਿੱਚ ਕੈਂਟਰ ਚਾਲਕ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (34) ਪੁੱਤਰ ਵੇਦ ਪ੍ਰਕਾਸ਼ ...

ਪੂਰੀ ਖ਼ਬਰ »

ਸੂਏ ਦੀਆਂ ਝਾਲਾਂ 'ਚੋਂ ਮਿਲੀ ਔਰਤ ਦੀ ਲਾਸ਼

ਰਾਮਪੁਰਾ ਫੂਲ, 17 ਮਈ (ਵਿਰਦੀ)- ਨੇੜਲੇ ਪਿੰਡ ਆਲੀਕੇ ਦੇ ਸੂਏ ਦੀਆਂ ਝਾਲਾਂ ਵਿਚੋਂ ਇਕ ਔਰਤ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਕੱਲ੍ਹ ਰਾਤ ਤਕਰੀਬਨ 9 ਵਜੇ ਕੰਟਰੋਲ ਰੂਮ ਨੂੰ ਇਤਲਾਹ ਮਿਲੀ ਕਿ ਝਾਲਾਂ ਵਿਚ ਇਕ ...

ਪੂਰੀ ਖ਼ਬਰ »

ਟਰੱਕ ਦੀ ਲਪੇਟ ਵਿਚ ਆਉਣ ਨਾਲ ਮੋਟਰ-ਸਾਈਕਲ ਸਵਾਰ ਦੀ ਮੌਤ

ਰਾਮਪੁਰਾ ਫੂਲ, 17 ਮਈ (ਗੁਰਮੇਲ ਸਿੰਘ ਵਿਰਦੀ)- ਸਥਾਨਕ ਫੂਲ ਰੋਡ ਨੂੰ ਜਾਂਦੀ ਸੜਕ ਦੇ ਨੇੜੇ ਦਾਣਾ ਮੰਡੀ ਦੇ ਸਾਹਮਣੇ ਪਿੱਛੋਂ ਤੇਜ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਮੋਟਰ-ਸਾਈਕਲ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਡਾ. ਕਿਸ਼ੋਰੀ ਰਾਮ ਹਸਪਤਾਲ ਨੂੰ ਮੁਫ਼ਤ ਇਲਾਜ ਕਰਨ ਦੀ ਇਜਾਜ਼ਤ ਜਲਦੀ ਦੇਵੇ -ਨਵਦੀਪ ਜੀਦਾ

ਬਠਿੰਡਾ, 17 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਪੰਜਾਬ, ਲੀਗਲ ਸੈੱਲ ਦੇ ਮੀਤ ਪ੍ਰਧਾਨ ਨਵਦੀਪ ਸਿੰਘ ਨੇ ਕਿਹਾ ਕਿ ਬਠਿੰਡਾ ਵਿਖੇ ਡਾ. ਕਿਸ਼ੋਰੀ ਰਾਮ ਹਸਪਤਾਲ ਨੂੰ ਮੁਫ਼ਤ ਇਲਾਜ ਕਰਨ ਦੀ ਜ਼ਿਲ੍ਹਾ ਪ੍ਰਸ਼ਾਸਨ ਜਲਦੀ ਇਜਾਜ਼ਤ ਦੇਵੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ

ਬਠਿੰਡਾ ਛਾਉਣੀ/ਭੁੱਚੋ ਮੰਡੀ, 17 ਮਈ (ਪਰਵਿੰਦਰ ਸਿੰਘ ਜੌੜਾ)-ਸਥਾਨਕ ਨਗਰ ਕੌਂਸਲ ਅਧੀਨ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ 5ਵੇਂ ਦਿਨ ਵੀ ਜਾਰੀ ਰਹੀ | ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਸਫ਼ਾਈ ਸੇਵਕਾਂ ਨੇ ਸਥਾਨਕ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ...

ਪੂਰੀ ਖ਼ਬਰ »

ਇੱਕੋ ਦਿਨ ਪਿਤਾ ਪੁੱਤਰ ਦੀ ਅਰਥੀ ਉੱਠ ਜਾਣ ਨਾਲ ਨਗਰ ਵਿਚ ਸੋਗ ਦੀ ਲਹਿਰ

ਤਲਵੰਡੀ ਸਾਬੋ, 17 ਮਈ (ਰਣਜੀਤ ਸਿੰਘ ਰਾਜੂ)-ਨਗਰ ਅੰਦਰ ਵਾਪਰੀ ਅਤਿ ਮੰਦਭਾਗੀ ਘਟਨਾ ਵਿਚ ਬਿਮਾਰੀ ਦੇ ਚੱਲਦਿਆਂ ਇੱਕੇ ਦਿਨ ਪਿਤਾ ਅਤੇ ਪੁੱਤਰ ਦੀ ਮੌਤ ਹੋ ਜਾਣ ਅਤੇ ਇੱਕੇ ਸਮੇਂ ਦੋਵਾਂ ਦਾ ਅੰਤਿਮ ਸੰਸਕਾਰ ਕਰਨ ਦੀ ਖ਼ਬਰ ਨਾਲ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ...

ਪੂਰੀ ਖ਼ਬਰ »

ਥਾਣੇਦਾਰ ਉੱਪਰ ਸਿਆਸੀ ਦਬਾਅ ਬਣਾਉਣਾ ਨੌਜਵਾਨਾਂ ਨੂੰ ਪਿਆ ਮਹਿੰਗਾ-ਮੁਆਫੀ ਮੰਗ ਕੇ ਖਹਿੜਾ ਛੁਡਵਾਇਆ

ਬੱਲੂਆਣਾ, 17 ਮਈ (ਗੁਰਨੈਬ ਸਾਜਨ)- ਕੋਵਿਡ-19 ਦੇ ਮਾਮਲੇ ਵਧ ਜਾਣ ਕਾਰਨ ਪੰਜਾਬ ਸਰਕਾਰ ਵਲੋਂ ਕੀਤੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਵਲੋਂ ਪੰਜਾਬ ਪੁਲਿਸ ਦੇ ਸaਹਿਯੋਗ ਨਾਲ ਕੋਰੋਨਾ ਦੇ ਰੈਪਿਡ ਟੈੱਸਟ ਕਰਨ ਵਿਚ ਤੇਜ਼ੀ ਲਿਆਂਦੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਬੱਸ ਵਿਚ ਕਿਸਾਨ ਦਾ ਨਕਦੀ ਵਾਲਾ ਥੈਲਾ ਕਤਰਿਆ

ਨਥਾਣਾ/ਭੁੱਚੋ ਮੰਡੀ, 17 ਮਈ (ਗੁਰਦਰਸ਼ਨ ਲੁੱਧੜ, ਸੁਖਪਾਲ ਸਿੰਘ ਸੋਨੀ) ਭੁੱਚੋ ਮੰਡੀ ਤੋਂ ਨਥਾਣਾ ਆ ਰਹੇ ਇਕ ਕਿਸਾਨ ਦਾ ਬੱਸ ਵਿਚ ਨਕਦੀ ਵਾਲਾ ਥੈਲਾ ਕਤਰੇ ਜਾਣ ਦੀ ਸੂਚਨਾ ਹੈ | ਪਿੰਡ ਨਾਥਪੁਰਾ ਦੇ ਕਿਸਾਨ ਗੁਰਜੰਟ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਗੋਨਿਆਣਾ 'ਚ ਵੀ ਬਲੈਕ ਫੰਗਸ ਨੇ ਦਿੱਤੀ ਦਸਤਕ-ਇਕ ਔਰਤ ਆਈ ਲਪੇਟ 'ਚ

ਗੋਨਿਆਣਾ 17 ਮਈ (ਲਛਮਣ ਦਾਸ ਗਰਗ)-ਦੇਸ਼ ਵਿਚ ਇਸ ਵੇਲੇ ਫੈਲਿਆ ਕੋਰੋਨਾ ਮਹਾਮਾਰੀ ਦਾ ਕਹਿਰ ਪੰਜਾਬ ਵਿਚ ਵੀ ਦਿਨ ਬਦਿਨ ਵੱਧਦਾ ਜਾ ਰਿਹਾ ਹੈ ਜਿਸ ਨਾਲ ਮਰੀਜ਼ਾਂ ਦੀ ਗਿਣਤੀ ਵਿਚ ਵੀ ਬਹੁਤ ਜ਼ਿਆਦਾ ਵਾਧਾ ਹੋ ਰਿਹਾ ਹੈ, ਉਥੇ ਹੀ ਹੁਣ ਇਕ ਹੋਰ ਨਵੀਂ ਬਿਮਾਰੀ 'ਬਲੈਕ ਫੰਗਸ' ਨੇ ਵੀ ਆਪਣੇ ਪੈਰ ਪਸਾਰਣੇ ਸ਼ੁਰੂ ਕਰ ਦਿੱਤੇ ਹਨ | ਸ਼ਹਿਰ 'ਚ ਇਕ ਔਰਤ ਬਲੈਕ ਫੰਗਸ ਦੀ ਚਪੇਟ ਵਿੱਚ ਆ ਗਈ ਹੈ | ਜਾਣਕਾਰੀ ਅਨੁਸਾਰ ਸਥਾਨਕ ਵਸਨੀਕ ਇਕ ਔਰਤ ਜਿਸ ਨੂੰ ਕੁਝ ਦਿਨ ਪਹਿਲਾਂ ਕੋਰੋਨਾ ਹੋਇਆ ਸੀ, ਦੀ ਬਾਅਦ ਵਿਚ ਕੋਰੋਨਾ ਰਿਪੋਰਟ ਵੀ ਨੈਗੇਟਿਵ ਆ ਗਈ ਸੀ ਪਰ ਕੋਰੋਨਾ ਪਾਜੇਟਿਵ ਹੋਣ ਤੋਂ ਬਾਅਦ ਔਰਤ ਦੀ ਇਮੀਊਨਿਟੀ ਘੱਟ ਗਈ ਸੀ ਅਤੇ ਕੁਝ ਦਿਨਾਂ ਤੋਂ ਮੂੰਹ ਅਤੇ ਅੱਖ ਦੇ ਨਜ਼ਦੀਕ ਸ਼ੋਜ ਆਉਣ ਤੋਂ ਬਾਅਦ ਜਦੋਂ ਔਰਤ ਦੇ ਪਰਿਵਾਰਿਕ ਮੈਂਬਰਾਂ ਨੇ ਬਠਿੰਡਾ 'ਚ ਅੱਖਾਂ ਦੇ ਡਾਕਟਰ ਨੂੰ ਉਸ ਦਾ ਚੈਕਅੱਪ ਕਰਵਾਇਆ ਤਾਂ ਟੈਸਟ ਦੌਰਾਨ ਬਲੈਕ ਫੰਗਸ ਹੋਣ ਦਾ ਸ਼ੱਕ ਹੋਇਆ ਤਾਂ ਪਰਿਵਾਰਿਕ ਮੈਂਬਰ ਨੇ ਉਕਤ ਬਲੈਕ ਫੰਗਸ ਪੀੜਤ ਔਰਤ ਨੂੰ ਆਦੇਸ਼ ਹਸਪਤਾਲ ਭੁੱਚੋ ਵਿਖੇ ਭਰਤੀ ਕਰਵਾਇਆ, ਜਿਥੇ ਹੁਣ ਉਸ ਦਾ ਇਲਾਜ ਚੱਲ ਰਿਹਾ ਹੈ | ਪਰਿਵਾਰਿਕ ਮੈਂਬਰ ਨੇ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਹਸਪਤਾਲ ਵਿਚ ਦਾਖ਼ਲ ਮਹਿਲਾ ਦੇ ਇਲਾਜ ਦੇ ਖਰਚ ਲਈ ਸਹਾਇਤਾ ਪ੍ਰਦਾਨ ਕੀਤੀ ਜਾਵੇ | ਹਾਲਾਂਕਿ ਗੋਨਿਆਣਾ 'ਚ ਬਲੈਕ ਫੰਗਸ ਮਰੀਜ਼ ਦੀ ਸਥਾਨਕ ਸਿਵਲ ਹਸਪਤਾਲ ਗੋਨਿਆਣਾ ਕੋਲ ਕੋਈ ਜਾਣਕਾਰੀ ਨਹੀਂ ਹੈ | ਇਸ ਸਬੰਧੀ ਜਦੋਂ ਪੀੜ੍ਹਤ ਔਰਤ ਦੇ ਪਤੀ ਨਾਲ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਉਸ ਦੀ ਪਤਨੀ ਕੋਰੋਨਾ ਪਾਜ਼ੀਟਿਵ ਸੀ, ਜੋ ਬਾਅਦ ਵਿਚ ਨੈਗੇਟਿਵ ਆ ਗਈ ਸੀ, ਕੋਰੋਨਾ ਬਿਮਾਰੀ ਤੋਂ ਬਾਅਦ ਉਸ ਨੂੰ ਇਕ ਹੋਰ ਨਵੀਂ ਬਿਮਾਰੀ ਨੇ ਘੇਰ ਲਿਆ, ਜੋ ਡਾਕਟਰੀ ਸਲਾਹ ਲੈਣ ਤੇ ਪਤਾ ਲੱਗਾ ਕਿ ਉਸ ਨੂੰ 'ਬਲੈਕ ਫੰਗਸ' ਹੈ, ਇਸ ਵੇਲੇ ਉਹ ਆਦੇਸ਼ ਹਸਪਤਾਲ ਵਿਖੇ ਇਲਾਜ ਅਧੀਨ ਹੈ, ਡਾਕਟਰੀ ਟੀਮ ਨੇ ਬੀਤੇ ਐਤਵਾਰ ਉਸ ਦੀ ਪਤਨੀ ਦੀ ਅੱਖ ਦਾ ਅਪ੍ਰੇਸ਼ਨ ਕੀਤਾ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਪ੍ਰਭਾਵਿਤ ਪੇਂਡੂ ਖੇਤਰ 'ਚ ਸੈਂਪਲਿੰਗ ਅਤੇ ਵੈਕਸੀਨੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ -ਡੀ. ਸੀ.

ਬਠਿੰਡਾ, 17 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਵਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਦੇ ਮੱਦੇਨਜ਼ਰ ਰੀਵਿਊ ਮੀਟਿੰਗ ਦੌਰਾਨ ਕੋਵਿਡ ਨਾਲ ਸਬੰਧਤ ਸਮੂਹ ਗਤੀਵਿਧੀਆਂ ਦੀ ਸਮੀਖਿਆ ਕੀਤੀ | ਉਨ੍ਹਾਂ ਵੱਖ-ਵੱਖ ...

ਪੂਰੀ ਖ਼ਬਰ »

24 ਘੰਟਿਆਂ ਵਿਚ 26 ਕੋਰੋਨਾ ਦੇ ਮਿ੍ਤਕਾਂ ਦਾ ਸਸਕਾਰ

ਬਠਿੰਡਾ, 17 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਮਨੁੱਖਤਾ ਨੂੰ ਸਮਰਪਿਤ ਸਹਾਰਾ ਜਨਸੇਵਾ ਦੀ ਕੋਰੋਨਾ ਯੋਧਿਆਂ ਦੀ ਟੀਮ ਵਲੋਂ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਨੂੰ ਚੁੱਕੇ ਸ਼ਹਿਰ ਦੀ ਦਾਣਾ ਮੰਡੀ ਅਤੇ ਸਥਾਨਕ ...

ਪੂਰੀ ਖ਼ਬਰ »

ਡੀ. ਸੀ. ਬਠਿੰਡਾ 'ਤੇ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਲਗਾਇਆ ਦੋਸ਼

ਬਠਿੰਡਾ, 17 ਮਈ (ਅਵਤਾਰ ਸਿੰਘ)-ਸ਼ਹਿਰ ਦੀ ਥਰਮਲ ਕਾਲੋਨੀ ਦੇ ਨਿਵਾਸੀ ਐਡਵੋਕੇਟ ਸੰਦੀਪ ਪਾਠਕ ਨੇ ਪੈੱ੍ਰਸ ਬਿਆਨ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਉੱਤੇ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ | ਅੱੈਡ. ਪਾਠਕ ਨੇ ਦੱਸਿਆ ਕਿ ਥਰਮਲ ਕਾਲੋਨੀ ਦੇ ...

ਪੂਰੀ ਖ਼ਬਰ »

ਪੁਲਿਸ ਮਜ਼ਦੂਰ ਪਰਿਵਾਰ ਨੂੰ ਨਾਜਾ ਇਜ਼ ਤੰਗ ਪ੍ਰੇਸ਼ਾਨ ਕਰ ਰਹੀ ਹੈ-ਖਿਆਲੀ ਵਾਲਾ

ਗੋਨਿਆਣਾ, 17 ਮਈ (ਗਰਗ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਪਾਲ ਸਿੰਘ ਖਿਆਲੀ ਵਾਲਾ, ਕਰਮ ਸਿੰਘ ਖਿਆਲੀ ਵਾਲਾ ਅਤੇ ਗੁਰਦੀਪ ਸਿੰਘ ਭੋਖੜਾ ਨੇ ਪ੍ਰੈਸ ਦੇ ਨਾਂਅ ਜਾਰੀ ਬਿਆਨ ਵਿਚ ਕਿਹਾ ਹੈ ਕਿ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਪਿੰਡ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਗੁਰਦੁਆਰਾ ਭਾਈਰੂਪਾ ਦੀ ਨਵੀ ਇਮਾਰਤ ਦੀ ਸ਼ੁਰੂਆਤ

ਭਾਈਰੂਪਾ, 17 ਮਈ (ਵਰਿੰਦਰ ਲੱਕੀ)- ਬਾਬਾ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਭਾਈਰੂਪਾ ਦੀ ਨਵੀਂ ਇਮਾਰਤ ਦਾ ਕੰਮ ਸ਼ੁਰੂ ਹੋ ਗਿਆ ਹੈ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਪਤਵੰਤੇ ਵਿਅਕਤੀਆਂ ਵਲੋਂ ਸਾਂਝੇ ਤੌਰ ਤੇ ਇੱਟਾਂ ਰੱਖ ਕੇ ਇਸ ਦੀ ਸ਼ੁਰੂਆਤ ਕਰਵਾਈ | ...

ਪੂਰੀ ਖ਼ਬਰ »

ਰਿਫ਼ਾਇਨਰੀ ਵਿਖੇ ਬਣਾਇਆ ਜਾ ਰਿਹੈ ਕੋਵਿਡ ਮੇਕ ਸਿਫ਼ਟ ਕੋਰੋਨਾ ਹਸਪਤਾਲ

ਬਠਿੰਡਾ, 17 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਜਿੱਥੇ ਸੂਬਾ ਸਰਕਾਰ ਵਲੋਂ ਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਮਾਜ ਸੇਵੀ, ਧਾਰਮਿਕ ਅਤੇ ਉਦਯੋਗਿਕ ਅਦਾਰਿਆਂ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹਾ ਦੇ ਸੋਹਣੇ ਪਿੰਡਾਂ ਵਿਚੋਂ ਸਿਰਮੌਰ ਪਿੰਡ ਸੁੱਖਾ ਸਿੰਘ ਵਾਲਾ

ਗੁਰਜੀਤ ਸਿੰਘ ਕਮਾਲੂ 99143-00953 ਮੌੜ ਮੰਡੀ- ਬਠਿੰਡਾ ਮਾਨਸਾ ਹਾਈਵੇ 'ਤੇ ਮੌੜ ਮੰਡੀ ਤੋਂ 10 ਕੁ ਕਿੱਲੋਮੀਟਰ ਦੀ ਵਿੱਥ 'ਤੇ ਪੂਰਬ ਵੱਲ ਵਸਿਆ ਪਿੰਡ ਸੁੱਖਾ ਸਿੰਘ ਵਾਲਾ ਬਠਿੰਡਾ ਜ਼ਿਲੇ੍ਹ ਦੇ ੋੱਭ ਤੋਂ ਸੋਹਣੇ ਪਿੰਡ ਦਾ ਖ਼ਿਤਾਬ ਜਿੱਤ ਚੁੱਕਿਆ ਹੈ | ਪਿੰਡ ਦੇ ਨੌਜਵਾਨਾਂ ...

ਪੂਰੀ ਖ਼ਬਰ »

ਕਿਸਾਨ ਆਗੂ ਮਨਜੀਤ ਧਨੇਰ ਦਾ ਹਰਸਿਮਰਤ ਬਾਦਲ ਖ਼ਿਲਾਫ਼ ਬਿਆਨ ਮੰਦਭਾਗਾ-ਬਲਕਾਰ ਸਿੰਘ

ਬਠਿੰਡਾ, 17 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਕੀਤੀ ਗਈ ਗਲਤ ਸ਼ਬਦਾਵਲੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਧਨੇਰ ਆਪਣੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX