ਤਾਜਾ ਖ਼ਬਰਾਂ


ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  48 minutes ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 1 hour ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 2 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 2 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 3 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 3 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 3 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 minute ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 4 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 4 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 4 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 5 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 minute ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 5 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 6 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 6 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 7 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 7 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 7 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  about 8 hours ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਵਿਖੇ ਸੈਨੇਟ ਚੋਣਾਂ 'ਚ ਘੱਟ ਉਤਸ਼ਾਹ ਵੇਖਣ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਧੀਰ ਸਿੰਘ ਸਾਗੂ)- ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਵਿਚ ਬਹੁਤ ਘੱਟ ਉਤਸ਼ਾਹ ਵੇਖਣ ਨੂੰ ਮਿਲਿਆ | ਇਥੇ ਕੁੱਲ ਪੰਜ ਥਾਵਾਂ 'ਤੇ ਬੂਥ ਬਣਾਏ ਗਏ ਸਨ, ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ, ...

ਪੂਰੀ ਖ਼ਬਰ »

ਨੈਸ਼ਨਲ ਸਪੋਰਟਸ ਕਲੱਬ ਵਲੋਂ ਰਾਸ਼ਟਰੀ ਖਿਡਾਰੀ ਕਰਨ ਸੰਧੂ ਸਨਮਾਨਿਤ

ਦੋਦਾ, 26 ਸਤੰਬਰ (ਰਵੀਪਾਲ)- ਬੀਤੇ ਦਿਨੀਂ ਹੈਦਰਾਬਾਦ 'ਚ ਰਾਸ਼ਟਰੀ ਪੱਧਰ ਦੀਆਂ ਹੋਈਆਂ ਖੇਡਾਂ 'ਚ ਪਿੰਡ ਛੱਤੇਆਣਾ ਦੇ ਰਣਜੀਤ ਸਿੰਘ ਸੰਧੂ ਦੇ ਹੋਣਹਾਰ ਬੇਟੇ ਕਰਨਵੀਰ ਸਿੰਘ ਸੰਧੂ ਵਲੋਂ ਗੋਲਾ ਸੁੱਟਣ 'ਚ ਪੂਰੇ ਭਾਰਤ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਕੀਤਾ ਗਿਆ ਆਰ.ਐੱਸ.ਐੱਸ. ਤੇ ਬੀ.ਜੇ.ਪੀ. ਸੈਨੇਟ ਉਮੀਦਵਾਰ ਦਾ ਵਿਰੋਧ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਇਲੈੱਕਸ਼ਨ ਮੌਕੇ ਸੈਨੇਟਰਾਂ ਦੀਆਂ ਚੋਣਾਂ ਲਈ ਉਮੀਦਵਾਰ ਨੰਬਰ 33 ਪ੍ਰੋਫੈਸਰ ਸਾਗਰ ਕੁਮਾਰ ਜੋ ਕਿ ਆਰ.ਐੱਸ.ਐੱਸ. ਤੇ ਬੀ.ਜੇ.ਪੀ. ਵਲੋਂ ਇਹ ਸੈਨੇਟ ਦਾ ਇਲੈੱਕਸ਼ਨ ਲੜ ...

ਪੂਰੀ ਖ਼ਬਰ »

ਰਿਟਾਇਰਡ ਪਟਵਾਰੀ ਕਾਨੂੰਗੋ ਐਸੋਸੀਏਸ਼ਨ ਵਲੋਂ ਭਾਰਤ ਬੰਦ ਦੀ ਪੂਰਨ ਹਮਾਇਤ

ਮਲੋਟ, 26 ਸਤੰਬਰ (ਅਜਮੇਰ ਸਿੰਘ ਬਰਾੜ)- ਰਿਟਾਇਰਡ ਪਟਵਾਰੀ ਕਾਨੂੰਨਗੋ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਝਾਂਬ ਗੈਸਟ ਹਾਊਸ ਵਿਖੇ ਪ੍ਰਧਾਨ ਖੇਤਾ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਵਲੋਂ ਬਠਿੰਡੇ ਦੀਆਂ ਹੱਦਾਂ ਲੰਘ ਕੇ ਲੰਬੀ ਹਲਕੇ 'ਚ ਪ੍ਰਵੇਸ਼

ਮੰਡੀ ਕਿੱਲਿਆਂਵਾਲੀ, 26 ਸਤੰਬਰ (ਇਕਬਾਲ ਸਿੰਘ ਸ਼ਾਂਤ)- ਕਿਸਾਨਾਂ ਤੇ ਸਿਆਸਤ ਨੂੰ ਭੂਚਾਲ ਪਾਈ ਫਿਰਦੀ ਨਰਮੇ ਵਾਲੀ ਗੁਲਾਬੀ ਸੁੰਡੀ ਬਠਿੰਡਾ ਜ਼ਿਲ੍ਹੇ ਦੀਆਂ ਹੱਦਾਂ ਲੰਘ ਕੇ ਲੰਬੀ ਹਲਕੇ 'ਚ ਪ੍ਰਵੇਸ਼ ਕਰ ਗਈ ਹੈ | ਹਲਕੇ ਦੀ ਮੰਡੀ ਕਿੱਲਿਆਂਵਾਲੀ ਬੈਲਟ ਦੇ ਸਰਹੱਦੀ ...

ਪੂਰੀ ਖ਼ਬਰ »

ਭਰਤੀ ਲਈ ਪੇਪਰ ਦੇਣ ਗਈ ਲੜਕੀ ਵਲੋਂ ਮਹਿਲਾ ਪੁਲਿਸ ਕਾਂਸਟੇਬਲ 'ਤੇ ਬਦਸਲੂਕੀ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਕੱਢੀ ਗਈ ਪੁਲਿਸ ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਪਰ ਚੱਲ ਰਿਹਾ ਸੀ ਤੇ ਇਸ ਪੇਪਰ ਵਿਚ ਇਕ ਲੜਕੀ ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਦੋਸ਼ ਲਾਉਣ ਵਾਲੀ ਸ਼ਿਕਾਇਤ ਕਰਤਾ ਲੜਕੀ ਪਿੰਡ ਪਾਲੀਵਾਲਾ ਤਹਿਸੀਲ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਦੀ ਰਹਿਣ ਵਾਲੀ ਹੈ, ਜੋ ਪੁਲਿਸ ਕਾਂਸਟੇਬਲ ਦਾ ਪੇਪਰ ਦੇਣ ਲਈ ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ 'ਚ ਪਹੁੰਚੀ ਤਾਂ ਜਦੋਂ ਉਹ ਪੇਪਰ ਲਈ ਸੈਂਟਰ 'ਚ ਦਾਖਲ ਹੋਣ ਲੱਗੀ ਤਾਂ ਉੱਥੇ ਤਾਇਨਾਤ ਇਕ ਲੇਡੀਜ਼ ਪੁਲਿਸ ਕਾਂਸਟੇਬਲ ਵਲੋਂ ਉਸਦੇ ਨਾਲ ਬਦਸਲੂਕੀ ਕੀਤੀ ਗਈ ਜਿਸ ਤੋਂ ਬਾਅਦ ਉਹ ਲੜਕੀ ਪੇਪਰ ਨਹੀਂ ਦੇ ਸਕੀ ਤੇ ਸ਼ਿਕਾਇਤ ਕਰਨ ਲਈ ਨਜ਼ਦੀਕੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ ਤੇ ਆਪਣੇ ਭਰਾ ਨੂੰ ਵੀ ਉਸਨੇ ਬੁਲਾਇਆ ਅਤੇ ਘਟਨਾ ਦੱਸੀ | ਥਾਣਾ ਸਿਟੀ ਵਿਚ ਜਦੋਂ ਉਸਨੇ ਸ਼ਿਕਾਇਤ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਇੱਧਰ-ਉੱਧਰ ਭਟਕਣਾ ਪਿਆ | ਇਸ ਮੌਕੇ ਪੀੜਤ ਲੜਕੀ ਨੇ ਦੱਸਿਆ ਕਿ ਅੱਜ ਪੁਲਿਸ ਕਾਂਸਟੇਬਲ ਦੀ ਭਰਤੀ ਲਈ ਉਸਦਾ ਪੇਪਰ ਸੀ ਜਿਸਦਾ ਟਾਈਮ 2:30 ਵਜੇ ਦਾ ਸੀ ਪਰ ਮੈਂ ਦੋ-ਤਿੰਨ ਮਿੰਟ ਲੇਟ ਪਹੁੰਚੀ ਪਰ ਲੇਟ ਹੋਣ ਦਾ ਕਾਰਨ ਵੀ ਦੱਸਿਆ ਪਰ ਇਕ ਪੁਲਿਸ ਕਾਂਸਟੇਬਲ ਨੇ ਮੇਰੇ ਨਾਲ ਬਦਸਲੂਕੀ ਕੀਤੀ ਤੇ ਮੇਰੇ ਥੱਪੜ ਮਾਰਿਆ | ਉਨ੍ਹਾਂ ਕਿਹਾ ਕਿ ਇਸ ਪੇਪਰ ਲਈ ਮੈਂ ਬਹੁਤ ਮਿਹਨਤ ਕੀਤੀ ਸੀ ਪਰ ਮੈਨੂੰ ਪੇਪਰ ਲਈ ਅੰਦਰ ਜਾਣ ਨਹੀਂ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਵਿਚ ਵੀ ਮੇਰੀ ਸ਼ਿਕਾਇਤ ਦਰਜ ਨਹੀਂ ਕੀਤੀ ਗਈ ਅਤੇ ਮੇਰੀ ਕੋਈ ਸੁਣਵਾਈ ਨਹੀਂ ਹੋਈ | ਇਸ ਦੌਰਾਨ ਪੀੜਤ ਲੜਕੀ ਦੇ ਭਰਾ ਨੇ ਦੱਸਿਆ ਕਿ ਮੇਰੀ ਭੈਣ ਦੇ ਇਕ ਕਾਂਸਟੇਬਲ ਮੁਲਾਜ਼ਮ ਨੇ ਥੱਪੜ ਮਾਰਿਆ ਤੇ ਬਦਸਲੂਕੀ ਕੀਤੀ ਜਿਸ ਕਾਰਨ ਉਸਦਾ ਪੇਪਰ ਵੀ ਰਹਿ ਗਿਆ | ਇਸ ਸਬੰਧੀ ਜਦੋਂ ਥਾਣਾ ਸਿਟੀ ਵਿਚ ਤਾਇਨਾਤ ਡੀ.ਐਸ.ਪੀ. ਸੁਖਵਿੰਦਰ ਸਿੰਘ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ |

ਖ਼ਬਰ ਸ਼ੇਅਰ ਕਰੋ

 

ਕਾਰ ਤੇ ਟਰੈਕਟਰ ਦੀ ਟੱਕਰ 'ਚ 1 ਦੀ ਮੌਤ, 2 ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਧੀਰ ਸਿੰਘ ਸਾਗੂ)- ਅੱਜ ਕੋਟਕਪੂਰਾ ਰੋਡ 'ਤੇ ਪਿੰਡ ਚੜ੍ਹੇਵਣ ਦੇ ਨੇੜੇ ਕਾਰ ਤੇ ਟਰੈਕਟਰ ਦੀ ਟੱਕਰ ਵਿਚ ਇਕ ਮੌਤ ਤੇ ਦੋ ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਘਟਨਾ ਵਿਚ ਬੱਬਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਰੋੜਾਂਵਾਲੀ ਦੀ ...

ਪੂਰੀ ਖ਼ਬਰ »

ਪਿੰਡ ਵੜਿੰਗ ਦੇ ਜੰਮਪਲ ਰਾਜਾ ਵੜਿੰਗ ਦੇ ਜੱਦੀ ਪਿੰਡ ਵੜਿੰਗ ਵਾਸੀਆਂ ਨੂੰ ਗੋਡੇ-ਗੋਡੇ ਚਾਅ

ਮੰਡੀ ਬਰੀਵਾਲਾ, 26 ਸਤੰਬਰ (ਨਿਰਭੋਲ ਸਿੰਘ)-ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਵੜਿੰਗ ਵਾਸੀਆਂ ਨੂੰ ਗੋਡੇ-ਗੋਡੇ ਚਾਅ ਚੜਿ੍ਹਆ ਹੋਇਆ ਹੈ | ਪਿੰਡ ਵਾਸੀ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ ਅਤੇ ਆਪਣੀਆਂ ...

ਪੂਰੀ ਖ਼ਬਰ »

ਬਸਪਾ ਨੇ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)- ਬਹੁਜਨ ਸਮਾਜ ਪਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਅਜੀਤ ਸਿੰਘ ਭੈਣੀ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ...

ਪੂਰੀ ਖ਼ਬਰ »

ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕੈਬਨਿਟ ਮੰਤਰੀ ਬਣਨ 'ਤੇ ਕਾਂਗਰਸੀ ਵਰਕਰ ਹੋਏ ਬਾਗੋਬਾਗ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)- ਹਲਕਾ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਮਿਲਣ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਅੱਜ ਰਾਜਾ ਵੜਿੰਗ ਦੀ ਸ੍ਰੀ ...

ਪੂਰੀ ਖ਼ਬਰ »

ਪੇਂਟਿੰਗ ਤੇ ਭਾਸ਼ਨ ਮੁਕਾਬਲੇ ਕਰਵਾਏ

ਲੰਬੀ, 26 ਸਤੰਬਰ (ਮੇਵਾ ਸਿੰਘ)- ਅੰਤਰਰਾਸ਼ਟਰੀ ਧੀ ਦਿਵਸ ਦੇ ਮੌਕੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਬੱਚਿਆਂ ਦੇ ਪੇਂਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਸਕੂਲੀ ਵਿਦਿਆਰਥਣਾਂ ਨੇ ਕੰਨਿਆ ਭਰੂਣ ਹੱਤਿਆ, ਬੇਟੀ ਬਚਾਓ, ...

ਪੂਰੀ ਖ਼ਬਰ »

ਸਾਹਿਤ ਸਭਾ ਬਰੀਵਾਲਾ ਦੀ ਹੋਈ ਮੀਟਿੰਗ

ਮੰਡੀ ਬਰੀਵਾਲਾ, 26 ਸਤੰਬਰ (ਨਿਰਭੋਲ ਸਿੰਘ)- ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ ਬਾਬਾ ਮੋਡਾ ਜੀ ਦੀ ਸਮਾਧ ਤੇ ਬਰੀਵਾਲਾ ਵਿਚ ਹੋਈ | ਇਸ ਸਮੇਂ ਹਰਚੰਦ ਸਿੰਘ ਵੜਿੰਗ ਨੇ ਕਹਾਣੀ ਖਰਾ ਸੋਨਾ ਪੜ੍ਹੀ | ਨਿੰਦਰ ਕੋਟਲੀ ਨੇ ਲੋਕ ਤੱਤ ਗੀਤਾਂ ਰਾਹੀਂ ਪੇਸ਼ ਕੀਤੇ | ...

ਪੂਰੀ ਖ਼ਬਰ »

ਮਲੋਟ 'ਚ ਸਮੂਹ ਢਾਬੇ ਬੰਦ ਰੱਖਣ ਦਾ ਐਲਾਨ

ਮਲੋਟ, 26 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਸਮੂਹ ਢਾਬਾ ਮਾਲਕਾਂ ਦੀ ਮੀਟਿੰਗ ਪਾਲ ਸਿੰਘ, ਪਾਲ ਦਾ ਢਾਬੇ ਵਾਲੇ, ਰਮਨ ਕੁਮਾਰ ਸੇਤੀਆ ਢਾਬਾ, ਰਾਜ ਕੁਮਾਰ ਗਿਰਧਰ ਤਿੱਤਰੀ ਢਾਬਾ, ਰਣਧੀਰ ਕੁਮਾਰ ਬੰਸੀ ...

ਪੂਰੀ ਖ਼ਬਰ »

ਆਰਮਡ ਫੋਰਸਿਜ਼ ਵੈਟਰਨ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਆਰਮਡ ਫੋਰਸਿਸ ਵੈਟਰਨ ਐਸੋਸੀਏਸ਼ਨ ਆਫ਼ ਇੰਡੀਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ੍ਹ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਬਕਾ ਸੈਨਿਕ ਭਲਾਈ ਵਿੰਗ ਵਲੋਂ ਅੱਜ ਦੇ ਬੰਦ ਦਾ ਸਮਰਥਨ

ਮਲੋਟ, 26 ਸਤੰਬਰ (ਅਜਮੇਰ ਸਿੰਘ ਬਰਾੜ)-ਅੱਜ ਸਾਬਕਾ ਸੈਨਿਕ ਭਲਾਈ ਵਿੰਗ ਦੇ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਨੇ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਮੀਟਿੰਗ ਬੁਲਾਈ, ਜਿਸ ਵਿਚ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਬਾਰੇ ਵਿਚਾਰ ਕਰਕੇ 27 ਸਤੰਬਰ ਨੂੰ ...

ਪੂਰੀ ਖ਼ਬਰ »

ਬਹਾਦਰ ਬਾਬਾ ਬਿਧੀ ਚੰਦ ਭਲਾਈ ਕਲੱਬ ਵਲੋਂ 31 ਯੂਨਿਟ ਖ਼ੂਨਦਾਨ

ਮਲੋਟ, 26 ਸਤੰਬਰ (ਪਾਟਿਲ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲੱਡ ਬੈਂਕਾਂ ਵਿਚ ਡੇਂਗੂ ਬੁਖ਼ਾਰ ਹੋਣ ਕਰਕੇ ਖੂਨ ਦੀ ਕਮੀ ਪਾਈ ਜਾ ਰਹੀ ਹੈ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਅਤੇ ਬਾਬਾ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਪਿੰਡਾਂ 'ਚ ਮੀਟਿੰਗਾਂ

ਦੋਦਾ, 26 ਸਤੰਬਰ (ਰਵੀਪਾਲ)- ਲੋਕ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਕਮੇਟੀ ਦੇ ਆਗੂ ਪਿਆਰਾ ਲਾਲ ਦੋਦਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦੇ ਦੱਸਿਆ ਕਿ ਦੋਦਾ, ਬੁੱਟਰ ਸ਼ਰੀਂਹ, ਵਿਰਕ ਕਲਾਂ 'ਚ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 28 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX