ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  54 minutes ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  about 1 hour ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  about 1 hour ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  about 1 hour ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  about 1 hour ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  about 3 hours ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  about 3 hours ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  about 4 hours ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  about 4 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 4 hours ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 4 hours ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 5 hours ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 5 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 5 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 5 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 6 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 6 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 6 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 7 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਪਟਿਆਲਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵਪਾਰੀਆਂ ਦੀ ਹਮਾਇਤ ਨਾਲ ਬੰਦ ਨੂੰ ਭਰਵਾਂ ਹੁੰਗਾਰਾ

ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰ ਸਰਕਾਰ ਵਲੋਂ ਸੰਸਦ ਰਾਹੀਂ ਪਾਸ ਕੀਤੇ ਤਿੰਨੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦੇਸ਼ ਅੰਦਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਬਣੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਸੱਦੇ 'ਤੇ ਸਮਾਣਾ 'ਚ ਮੁਕੰਮਲ ਬੰਦ

ਸਮਾਣਾ, 27 ਸਤੰਬਰ (ਪ੍ਰੀਤਮ ਸਿੰਘ ਨਾਗੀ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦੇ ਸਯੁੰਕਤ ਮੋਰਚੇ ਦੇ ਭਾਰਤ ਬੰਦ ਦੇ ਸੱਦੇ 'ਤੇ ਸਮਾਣਾ ਵਿਚ ਮੁਕੰਮਲ ਬੰਦ ਰਿਹਾ | ਸਾਰਾ ਸ਼ਹਿਰ ਸਵੇਰ ਤੋਂ ਨਹੀਂ ਖੁੱਲ੍ਹਾ | ...

ਪੂਰੀ ਖ਼ਬਰ »

ਭਾਦਸੋਂ ਰਿਹਾ ਮੁਕੰਮਲ ਬੰਦ, ਚਹਿਲ ਟੋਲ ਪਲਾਜ਼ਾ ਨੇੜੇ ਕਿਸਾਨਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਭਾਦਸੋਂ, 27 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸੰਯੁਕਤ ਕਿਸਾਨ ਮੋਰਚਾ ਦੇ ਅੱਜ ਭਾਰਤ ਬੰਦ ਸੱਦੇ 'ਤੇ ਭਾਦਸੋਂ ਤੇ ਇਸ ਦੇ ਲਾਗਲੇ ਕਸਬੇ ਚਹਿਲ, ਦਿੱਤੂਪੁਰ, ਸਹੌਲੀ ਅੱਡਾ ਮੁਕੰਮਲ ਤੌਰ 'ਤੇ ਬੰਦ ਰਹੇ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸਥਾਨਕ ਇਕਾਈ ਦੀ ਅਗਵਾਈ 'ਚ ਚਹਿਲ ...

ਪੂਰੀ ਖ਼ਬਰ »

ਭਾਰਤ ਬੰਦ ਦੌਰਾਨ ਰੇਲਵੇ ਸਟੇਸ਼ਨ 'ਤੇ ਰੋਕੀ ਜੰਮੂ ਤਵੀ ਰੇਲ

ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਭਾਰਤ ਬੰਦ ਦੌਰਾਨ ਕਿਸਾਨ ਜਥੇਬੰਦੀਆਂ ਨੇ ਸਵੇਰੇ 6 ਵਜੇ ਹੀ ਜੰਮੂ ਤਵੀ ਜੰਮੂ ਰੇਲ ਗੱਡੀ ਰੇਲਵੇ ਸਟੇਸ਼ਨ 'ਤੇ ਰੋਕ ਲਈ ਅਤੇ ਯਾਤਰੀ ਸਾਰਾ ਦਿਨ ਰੇਲਵੇ ਸਟੇਸ਼ਨ 'ਤੇ ਹੀ ਬੈਠੇ ਰਹੇ | ਸਮਾਜ ਸੇਵੀ ਸੰਸਥਾਵਾਂ ਅਤੇ ਕਿਸਾਨਾਂ ਨੇ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਸੇਵਾਮੁਕਤ ਪੁਲਿਸ ਅਫ਼ਸਰ ਨੂੰ ਸੰਮਨ ਜਾਰੀ

ਪਟਿਆਲਾ, 27 ਸਤੰਬਰ (ਮਨਦੀਪ ਸਿੰਘ ਖਰੌੜ) - ਸਥਾਨਕ ਅਦਾਲਤ ਨੇ ਧੋਖਾਧੜੀ ਦੇ ਮਾਮਲੇ 'ਚ ਰਿਟਾਇਰ ਪੁਲਿਸ ਅਫ਼ਸਰ ਅਤੇ ਉਸ ਦੇ ਪਿਤਾ ਨੂੰ ਸੰਮਨ ਜਾਰੀ ਕੀਤੇ ਹਨ | ਇਸ ਸਬੰਧੀ ਆਕਾਸ਼ਦੀਪ ਗਰਗ ਨੇ ਦੱਸਿਆ ਕਿ ਉਹ ਧੋਖਾਧੜੀ ਦੇ ਮਾਮਲੇ 'ਚ ਪਟਿਆਲਾ ਦੇ ਮਾਣਯੋਗ ਅਦਾਲਤ ਵਲੋਂ ...

ਪੂਰੀ ਖ਼ਬਰ »

ਸ਼ਾਇਦ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਦੀ ਪੀ. ਏ. 'ਤੇ ਨਹੀਂ ਹੁੰਦੇ ਮੁੱਖ ਮੰਤਰੀ ਦੇ ਹੁਕਮ ਲਾਗੂ

ਪਟਿਆਲਾ, 27 ਸਤੰਬਰ (ਖਰੌੜ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਮੂਹ ਸਰਕਾਰੀ ਸੰਸਥਾਵਾਂ 'ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਆਪਣੇ ਕੰਮ 'ਤੇ ਸਮੇਂ ਸਿਰ ਪਹੁੰਚਣ ਦੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸੀ | ਇਨ੍ਹਾਂ ਹੁਕਮਾਂ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਸਕਾਲਰਸ਼ਿਪ ਰਾਸ਼ੀ ਘੁਟਾਲੇ 'ਚ ਮੁੱਖ ਦੋਸ਼ੀ ਨਿਸ਼ੂ ਚੌਧਰੀ ਸਮੇਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਵਧਾਇਆ

ਪਟਿਆਲਾ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਸਕਾਲਰਸ਼ਿਪ ਰਾਸ਼ੀ ਘੁਟਾਲੇ ਤਹਿਤ ਪੁਲਿਸ ਪ੍ਰਸ਼ਾਸਨ ਨੇ ਇਸ ਘੁਟਾਲੇ ਦੇ ਮੁੱਖ ਕਥਿਤ ਦੋਸ਼ੀ ਨਿਸ਼ੂ ਚੌਧਰੀ ਸਮੇਤ ਗਿ੍ਫ਼ਤਾਰ ਕੀਤੇ ਕੁੱਲ ਛੇ ਵਿਅਕਤੀਆਂ ਦਾ ਪੁਲਿਸ ਰਿਮਾਂਡ 29 ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਵਲੋਂ ਕਿਸਾਨਾਂ ਦੇ ਸਮਰਥਨ 'ਚ ਰੋਸ ਪ੍ਰਦਰਸ਼ਨ

ਪਟਿਆਲਾ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਕਰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬੀ ਯੂਨੀਵਰਸਿਟੀ ਦਾ ਮੁਖ ਗੇਟ ਬੰਦ ਕਰ ਦਿੱਤਾ ਗਿਆ | ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਅੱਜ ਸਵੇਰੇ ...

ਪੂਰੀ ਖ਼ਬਰ »

ਮਹਿਲਾਵਾਂ ਵਲੋਂ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਕੀਤਾ ਪਿੱਟ ਸਿਆਪਾ

ਭਾਦਸੋਂ, 27 ਸਤੰਬਰ (ਪ੍ਰਦੀਪ ਦੰਦਰਾਲਾ) - ਜਿੱਥੇ ਸਮੁੱਚੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਖੇਤੀਬਾੜੀ ਦੇ ਕਾਲੇ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੇ ਵੱਖ-ਵੱਖ ਬਾਡਰਾਂ 'ਤੇ ਡਟ ਕੇ ਤਿੱਖਾ ਸੰਘਰਸ਼ ਕੀਤਾ ਜਾ ਰਿਹਾ | ਜਿਸ ਦੇ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਦੇ ਆਗੂਆਂ ਵਲੋਂ ਸਾੜਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ

ਨਾਭਾ, 27 ਸਤੰਬਰ (ਕਰਮਜੀਤ ਸਿੰਘ)-ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਸਬੰਧੀ ਦਿੱਲੀ ਦੇ ਬਾਰਡਰਾਂ ਉੱਪਰ ਸੰਘਰਸ਼ ਲੜ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਤੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ ਅਤੇ ਐਮ.ਐਸ.ਪੀ. ਦੀ ਗਾਰੰਟੀ ਤੱਕ ਰੋਸ ਜਾਰੀ ਰਹੇਗਾ- ਸੀਲ

ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਕੇਦਰ ਦੀ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨ ਰੱਦ ਹੋਣ ਅਤੇ ਐਮ.ਐਸ.ਪੀ. ਗਰੰਟੀ ਮਿਲਣ ਤੱਕ ਕਿਸਾਨਾਂ ਦਾ ਰੋਸ ਜਾਰੀ ਰਹੇਗਾ ਅਤੇ ਕੇਂਦਰ ਦੇ ਨੱਕ 'ਚ ਦਮ ਕਰਕੇ ਰੱਖਾਂਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਧਰਮਪਾਲ ਸੀਲ ...

ਪੂਰੀ ਖ਼ਬਰ »

ਮੌਲਾਨਾ ਉਸਮਾਨ ਲੁਧਿਆਣਵੀ ਅੱਜ ਕੱਲਰ ਭੈਣੀ 'ਚ

ਡਕਾਲਾ, 27 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਪਿੰਡ ਕੱਲਰ ਭੈਣੀ ਵਿਖੇ ਸਥਿਤ ਮਸਜਿਦ 'ਚ ਰੱਖੇ ਇਮਾਮ ਵਲੋਂ ਪਿੰਡ ਦੇ ਨਮਾਜ਼ੀਆਂ ਨੂੰ ਨਮਾਜ਼ ਪੜ੍ਹਨ ਤੋਂ ਰੋਕਣ ਦੇ ਕਾਰਨ ਵਿਰਾਨ ਪਈ ਮਸਜਿਦ ਨੂੰ ਆਬਾਦ ਕਰਵਾਉਣ ਲਈ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਨਵੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਰੈਲੀਆਂ ਕਰ ਕੇ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਮੰਗ

ਪਟਿਆਲਾ, 27 ਸਤੰਬਰ (ਗੁਰਪ੍ਰੀਤ ਸਿੰਘ ਚੱਠਾ) - ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਕਾਮਿਆਂ ਨੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਰਕਲਾਂ ਦੀਆਂ ਸਬ-ਡਵੀਜ਼ਨਾਂ ਵਿਖੇ ਇਕਠੇ ਹੋ ਕੇ ਰੋਸ ਰੈਲੀਆਂ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡਾਂ ਅਤੇ ਸ਼ਹਿਰ 'ਚ ਰਣਦੀਪ ਸਿੰਘ ਨਾਭਾ ਦੇ ਮੰਤਰੀ ਬਣਨ ਨਾਲ ਜਸ਼ਨ ਦੇ ਮਾਹੌਲ

ਨਾਭਾ, 27 ਸਤੰਬਰ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ 'ਚ ਕਾਕਾ ਰਣਦੀਪ ਸਿੰਘ ਨਾਭਾ ਨੂੰ ਮੰਤਰੀ ਬਣਾਏ ਜਾਣ ਉਪਰੰਤ ਇਤਿਹਾਸਕ ਅਤੇ ਵਿਰਾਸਤੀ ਨਗਰੀ ਨਾਭਾ ਵਿਚ ਅਤੇ ਹਲਕੇ ਦੇ ਪਿੰਡਾਂ 'ਚ ਵੱਡੇ ਪੱਧਰ 'ਤੇ ਜਸ਼ਨ ਦਾ ਮਾਹੌਲ ਹੈ ...

ਪੂਰੀ ਖ਼ਬਰ »

ਵਿਸ਼ੇਸ਼ ਖ਼ਬਰ : ਜ਼ਿਲ੍ਹੇ 'ਚ ਪੰਜ ਸਾਲਾਂ ਦੌਰਾਨ ਕੁੱਤਿਆਂ ਦੇ ਸ਼ਿਕਾਰ ਹੋਣ ਵਾਲੇ ਵਿਅਕਤੀਆਂ 'ਚ ਹੋਇਆ ਦੁੱਗਣਾ ਵਾਧਾ

ਪਟਿਆਲਾ, 27 ਸਤੰਬਰ (ਮਨਦੀਪ ਸਿੰਘ ਖਰੌੜ)-ਹਰ ਵਰ੍ਹੇ ਕੁੱਤਿਆਂ ਦੇ ਵੱਢਣ ਤੋਂ ਬਚਾਅ ਅਤੇ ਇਲਾਜ ਲਈ ਜਾਗਰੂਕ ਕਰਨ ਲਈ 28 ਸਤੰਬਰ ਵਿਸ਼ਵ ਹਲ਼ਕਾਅ ਰੋਕੂ ਦਿਵਸ ਸੰਸਾਰ ਪੱਧਰ 'ਤੇ ਮਨਾਇਆ ਜਾਂਦਾ ਹੈ | ਲੰਘੇ ਵਰ੍ਹੇ ਜੂਨ ਮਹੀਨੇ 'ਚ ਸਮਾਣਾ ਵਿਖੇ 50 ਸਾਲਾ ਵਿਅਕਤੀ ਦੀ ਕੁੱਤੇ ਦੇ ਵੱਢਣ ਦੁਆਰਾ ਮੌਤ ਹੋਣਾ ਦੁਖਦਾਈ ਘਟਨਾ ਵਾਪਰਨ ਤੋਂ ਬਾਅਦ ਆਵਾਰਾ ਕੁੱਤਿਆਂ ਦੀ ਭਿਆਨਕਤਾ ਦਾ ਅਹਿਸਾਸ ਸਬੰਧਿਤ ਵਿਭਾਗਾਂ ਨੂੰ ਹੋਣ ਦੀ ਆਸ ਸੀ | ਜਿਹੜੇ ਕਿ ਅਕਸਰ ਕੁੱਤਿਆਂ ਦੇ ਆਬਾਦੀ ਦੇ ਘਟਾਉਣ ਲਈ ਵੱਖ-ਵੱਖ ਪ੍ਰੋਗਰਾਮ ਚਲਾਏ ਜਾਣ ਦੇ ਦਾਅਵੇ ਕਰਦੇ ਹਨ | ਪਰੰਤੂ ਇਨ੍ਹਾਂ ਸਾਰਿਆਂ ਦਾਅਵਿਆਂ ਦੀ ਸਚਾਈ ਉਸ ਵੇਲੇ ਜੱਗ ਜ਼ਾਹਿਰ ਹੁੰਦੀ ਹੈ ਜਦੋਂ ਪਟਿਆਲਾ ਜ਼ਿਲੇ੍ਹ 'ਚ ਹਰ ਮਹੀਨੇ 900 ਦੇ ਕਰੀਬ ਵਿਅਕਤੀਆਂ ਨੂੰ ਕੁੱਤੇ ਵੱਢਦੇ ਹਨ | ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਚਲੰਤ ਵਰ੍ਹੇ 'ਚ ਹੁਣ ਤੱਕ 7 ਹਜ਼ਾਰ ਦੇ ਕਰੀਬ ਵਿਅਕਤੀ ਜ਼ਿਲੇ੍ਹ 'ਚ ਕੁੱਤਿਆਂ ਦੇ ਸ਼ਿਕਾਰ ਹੋਏ ਹਨ | ਜਦਕਿ ਸਾਲ 2020 'ਚ 7242 ਵਿਅਕਤੀਆਂ ਨੂੰ ਕੁੱਤਿਆਂ ਨੇ ਵੱਢਿਆ ਸੀ | ਸਾਲ 2019 ਦੌਰਾਨ ਜ਼ਿਲੇ੍ਹ 'ਚ 12 ਹਜ਼ਾਰ 496, ਸਾਲ 2018 'ਚ 11 ਹਜ਼ਾਰ 671 ਵਿਅਕਤੀ ਕੁੱਤਿਆਂ ਦੇ ਸ਼ਿਕਾਰ ਹੋਏ ਸੀ | ਜੇਕਰ ਇਸ ਸਬੰਧੀ ਪਿਛਲੇ ਸਾਲਾ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਸਾਲ 2016 ਦੀ ਤੁਲਨਾ 'ਚ ਇਹ ਅੰਕੜਾ ਦੁੱਗਣੇ ਤੋਂ ਵੀ ਜ਼ਿਆਦਾ ਹੋ ਗਿਆ ਹੈ | ਕੁੱਤਿਆਂ ਦੇ ਵੱਢਣ ਤੋਂ ਇਲਾਵਾ ਜ਼ਿਲੇ੍ਹ 'ਚ ਹਰ ਮਹੀਨੇ ਬਾਂਦਰ ਦੇ ਵੱਢਣ ਦੇ 20 ਕੇਸ, ਬਿੱਲੀਆਂ ਦੇ 10 ਅਤੇ ਦੁਧਾਰੂ ਪਸ਼ੂਆਂ ਦੇ ਵੱਢਣ ਦੇ 30 ਕੇਸ ਸਾਹਮਣੇ ਆ ਰਹੇ ਹਨ | ਜਿਨ੍ਹਾਂ 'ਚ ਜ਼ਿਆਦਾਤਰ ਬੱਚੇ ਹੀ ਕੁੱਤਿਆਂ ਦੇ ਵੱਢਣ ਦੇ ਸ਼ਿਕਾਰ ਹੁੰਦੇ ਹਨ, ਅੰਦਾਜ਼ਨ ਜ਼ਿਲੇ੍ਹ 'ਚ 20 ਹਜ਼ਾਰ ਆਵਾਰਾ ਕੁੱਤਿਆਂ ਦੀ ਤਾਦਾਦ ਹੈ | ਇਸ ਸਬੰਧੀ ਡਾਕਟਰਾਂ ਦਾ ਕਹਿਣਾ ਹੈ ਕਿ ਕੁੱਤਿਆਂ ਦੇ ਵੱਢਣ ਦੀਆਂ ਤਿੰਨ ਕਿਸਮਾਂ ਹੁੰਦੀਆਂ ਹਨ | ਪਹਿਲੀ ਕਿਸਮ 'ਚ ਕੁੱਤਾ ਜੇ ਮਨੁੱਖ ਦੀ ਚਮੜੀ ਨੂੰ ਮੂੰਹ ਜਾਂ ਥੁੱਕ ਲਗਾ ਦੇਵੇ, ਦੂਜੀ ਕਿਸਮ 'ਚ ਕੁੱਤਾ ਚਮੜੀ 'ਤੇ ਖਰੋਚ ਮਾਰ ਦੇਵੇ ਅਤੇ ਤੀਜੀ ਕਿਸਮ ਜੇ ਕੁੱਤੇ ਦੇ ਵੱਢਣ ਨਾਲ ਇਨਸਾਨ ਦੀ ਚਮੜੀ ਕੱਟ ਜਾਂ ਖ਼ੂਨ ਨਿਕਲ ਆਵੇ ਹੁੰਦਾ ਹੈ | ਇਸ ਸਬੰਧੀ ਜ਼ਿਲੇ੍ਹ ਦੇ ਰੈਬੀਜ ਪੋ੍ਰਗਰਾਮਾਂ ਦੇ ਨੋਡਲ ਅਫ਼ਸਰ ਡਾ. ਸੁਮੀਤ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਕੁੱਤੇ ਦੇ ਵੱਢਣ ਦੀਆਂ ਤਿੰਨੋਂ ਕਿਸਮਾਂ ਦਾ ਇਲਾਜ ਜ਼ਿਲੇ੍ਹ ਦੀਆਂ 13 ਸਿਹਤ ਸਬੰਧੀ ਸੰਸਥਾਵਾਂ 'ਤੇ ਮੁਫ਼ਤ ਕੀਤਾ ਜਾਂਦਾ ਹੈ | ਕੁੱਤੇ ਦੇ ਵੱਢਣ ਦੀ ਤੀਜੀ ਕਿਸਮ ਦੇ ਸ਼ਿਕਾਰ ਹੋਏ ਵਿਅਕਤੀ ਨੂੰ ਸੀਰਮ ਨਾਮ ਦਾ ਟੀਕਾ ਲਗਾਉਣਾ ਜ਼ਰੂਰੀ ਹੁੰਦਾ ਹੈ | ਜਿਹੜਾ ਕਿ ਸਰਕਾਰੀ ਰਜਿੰਦਰਾ ਹਸਪਤਾਲ, ਮਾਤਾ ਕੁਸ਼ੱਲਿਆ, ਤਿ੍ਪੜੀ ਡਿਸਪੈਂਸਰੀ, ਸਿਵਲ ਹਸਪਤਾਲ ਸਮਾਣਾ, ਨਾਭਾ ਅਤੇ ਰਾਜਪੁਰਾ ਵਿਖੇ ਮੁਫ਼ਤ ਲਗਾਇਆ ਜਾ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਡਾਇਰੈਕਟਰ ਸਮਾਜਿਕ ਸੁਰੱਖਿਆ ਬੋਰਡ ਟੌਹੜਾ ਵਲੋਂ ਨਵੀਂ ਕੈਬਨਿਟ ਨੂੰ ਵਧਾਈ

ਭਾਦਸੋਂ, 27 ਸਤੰਬਰ (ਪ੍ਦੀਪ ਦੰਦਰਾਲਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਨਵੇਂ ਬਣੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ, ਕਾਕਾ ਰਣਦੀਪ ਸਿੰਘ ਨਾਭਾ, ਗੁਰਕੀਰਤ ਸਿੰਘ ਕੋਟਲੀ ਤੇ ਰਾਜ ਕੁਮਾਰ ਵੇਰਕਾ ਆਦਿ ਨੂੰ ਮੰਤਰੀ ਬਣਨ 'ਤੇ ਡਾਇਰੈਕਟਰ ਸਮਾਜਿਕ ...

ਪੂਰੀ ਖ਼ਬਰ »

ਸੂਬੇ 'ਚ ਹਰ ਵਰ੍ਹੇ ਇਕ ਲੱਖ ਤੋਂ ਵੱਧ ਵਿਅਕਤੀ ਹੁੰਦੇ ਨੇ ਕੁੱਤਿਆਂ ਦਾ ਸ਼ਿਕਾਰ ਵਿਸ਼ਵ ਹਲਕਾਅ ਦਿਵਸ 'ਤੇ ਵਿਸ਼ੇਸ਼

ਪਟਿਆਲਾ, 27 ਸਤੰਬਰ (ਮਨਦੀਪ ਸਿੰਘ ਖਰੌੜ)-ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ) ਵਲੋਂ ਦੁਨੀਆਂ ਭਰ 'ਚ ਹਰ ਸਾਲ 28 ਸਤੰਬਰ ਨੂੰ ਵਿਸ਼ਵ ਹਲ਼ਕਾਅ ਰੋਕੂ ਦਿਵਸ ਮਨਾਇਆ ਜਾਂਦਾ ਹੈ | ਜਿਸ ਦਾ ਮਕਸਦ ਸੰਸਾਰ ਦੇ ਵਸਨੀਕਾਂ ਨੂੰ ਕੱੁਤਿਆਂ ਦੇ ਵੱਡਣ ਤੋਂ ਬਾਅਦ ਸਾਵਧਾਨੀਆਂ ਅਤੇ ...

ਪੂਰੀ ਖ਼ਬਰ »

ਕਿਸਾਨੀ ਘੋਲ ਬਣਿਆ ਜਨ ਅੰਦੋਲਨ : ਪ੍ਰੋ. ਬਡੂੰਗਰ

ਭੁੱਨਰਹੇੜੀ, 27 ਸਤੰਬਰ (ਧਨਵੰਤ ਸਿੰਘ) - ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਨੂੰ ਅੱਜ ਪੂਰੇ ਦੇਸ਼ ਭਰ ਵਿਚ ਵੱਡਾ ਸਮਰਥਨ ਮਿਲਿਆ | ਇਹ ਕਿਸਾਨਾਂ ਦਾ ਘੋਲ ਜਨ ਅੰਦੋਲਨ ਬਣ ...

ਪੂਰੀ ਖ਼ਬਰ »

ਨਕਦੀ ਤੇ ਗਹਿਣੇ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਸ਼ੰਭੂ ਪੁਲਿਸ ਨੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੁਖਦੇਵ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨਨਹੇੜਾ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਸਰਕਾਰ ਜੀ. ਐਸ. ਟੀ. ਦੀਆਂ ਵਧੀਆਂ ਦਰਾਂ ਦਾ ਮੁੱਦਾ ਕੇਂਦਰ ਕੋਲ ਉਠਾਵੇਗੀ- ਸੋਨੀ

ਅੰਮਿ੍ਤਸਰ, 27 ਸਤੰਬਰ (ਰੇਸ਼ਮ ਸਿੰਘ)-ਕੇਂਦਰ ਸਰਕਾਰ ਵਲੋਂ ਲਗਾਤਾਰ ਜੀ. ਐਸ. ਟੀ ਦੀਆਂ ਦਰਾਂ 'ਚ ਵਾਧਾ ਕਰਕੇ ਆਮ ਲੋਕਾਂ 'ਤੇ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ, ਜਿਸ ਕਰਕੇ ਮਹਿੰਗਾਈ ਦਿਨ-ਪ੍ਰਤੀ-ਦਿਨ ਵਧਦੀ ਜਾ ਰਹੀ ਹੈ ਤੇ ਇਸ ਮੁੱਦੇ ਨੂੰ ਸੂਬਾ ਸਰਕਾਰ ਕੇਂਦਰ ਕੋਲ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਬਨੂੜ ਦੀ ਬੰਦ ਪਈ ਐਮਰਜੈਂਸੀ ਸੇਵਾਵਾਂ ਚਾਲੂ ਕਰਾਉਣ ਲਈ ਯੂਥ ਕੇਸਰੀ ਟੀਮ ਬਨੂੜ ਵਲੋਂ ਸ਼ਹਿਰ ਅੰਦਰ ਕੱਢਿਆ ਗਿਆ ਰੋਸ ਮਾਰਚ

ਬਨੂੜ, 27 ਸਤੰਬਰ (ਭੁਪਿੰਦਰ ਸਿੰਘ) - ਯੂਥ ਕੇਸਰੀ ਟੀਮ ਬਨੂੜ ਵਲੋਂ ਸਰਕਾਰੀ ਹਸਪਤਾਲ ਦੀ ਬੰਦ ਪਈ ਐਮਰਜੈਂਸੀ ਸੇਵਾਵਾਂ ਨੂੰ ਚਾਲੂ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼ਹਿਰ 'ਚ ਰੋਸ ਮਾਰਚ ਕੀਤਾ | ਉਨ੍ਹਾਂ ਹੱਥਾਂ 'ਚ ਸਲੋਗਨ ਲਿਖੀ ਤਖਤੀਆਂ ਹੱਥਾਂ 'ਚ ਫੜੀ ਹੋਈਆਂ ਸਨ ਤੇ ਸਿਹਤ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ 'ਤੇ ਰਾਜਪੁਰਾ, ਸ਼ੰਭੂ, ਖੇੜੀ ਗੰਡਿਆਂ, ਬਸੰਤਪੁਰਾ 'ਚ ਮੁਕੰਮਲ ਬੰਦ

ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਸਵੇਰ ਤੋਂ ਹੀ ਭਾਰਤ ਬੰਦ ਦਾ ਅਸਰ ਵੇਖਣ ਨੂੰ ਮਿਲਣ ਲੱਗ ਪਿਆ ਸੀ | ਕਿਸਾਨ ਜਥੇਬੰਦੀਆਂ ਦੇ ਆਗੂ ਸਵੇਰੇ ਕਰੀਬ 6 ਵਜੇ ਹੀ ਸੜਕਾਂ 'ਤੇ ਆ ਗਏ ਸਨ ਅਤੇ ਕਿਸੇ ਵੀ ਵਾਹਨ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ | ਅੱਜ ਰਾਜਪੁਰਾ, ...

ਪੂਰੀ ਖ਼ਬਰ »

ਪਾਤੜਾਂ ਇਲਾਕੇ 'ਚ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਗਏ ਬੰਦ ਨੂੰ ਭਰਵਾਂ ਹੰੁਗਾਰਾ

ਪਾਤੜਾਂ, 27 ਸਤੰਬਰ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਅਤੇ ਰਘਵੀਰ ਸਿੰਘ ਦੀ ਅਗਵਾਈ, 'ਚ ਕਸਬਾ ਘੱਗਾ ਵਿਖੇ ਮਨਜੀਤ ...

ਪੂਰੀ ਖ਼ਬਰ »

ਬਨੂੜ ਸ਼ਹਿਰ ਅਤੇ ਨੇੜਲੇ ਕਸਬਿਆਂ ਦੀਆਂ ਦੁਕਾਨਾਂ ਰਹੀਆਂ ਪੂਰਨ ਤੌਰ 'ਤੇ ਬੰਦ

ਬਨੂੜ, 27 ਸਤੰਬਰ (ਭੁਪਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਅੱਜ ਭਰਪੂਰ ਹੰੁਗਾਰਾ ਮਿਲਿਆ | ਇਸ ਖੇਤਰ 'ਚ ਪੈਂਦੇ ਬਨੂੜ ਸ਼ਹਿਰ, ਜਾਂਸਲਾ ਬੱਸ ਸਟੈਂਡ, ਖੇੜਾ ਗੱਜੂ ਤੇ ਮਾਣਕਪੁਰ ਦੇ ਬਜਾਰ ਪੂਰਨ ਤੌਰ ਤੇ ਬੰਦ ਰਹੇ | ਸਰਕਾਰੀ ਸਕੂਲ, ...

ਪੂਰੀ ਖ਼ਬਰ »

ਕਸਬਾ ਬਲਬੇੜਾ ਵਿਖੇ ਕਿਸਾਨਾਂ ਨੇ ਸਟੇਟ ਹਾਈਵੇ ਕੀਤਾ ਜਾਮ

ਡਕਾਲਾ, 27 ਸਤੰਬਰ (ਪਰਗਟ ਸਿੰਘ ਬਲਬੇੜਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਇਲਾਕੇ ਦੇ ਕਿਸਾਨਾਂ ਨੇ ਕਸਬਾ ਬਲਬੇੜਾ ਵਿਖੇ ਪਟਿਆਲਾ-ਕੈਥਲ ਸਟੇਟ ਹਾਈਵੇ ਤੇ ਪੱਕੇ ਟੈਂਟ ਲਗਾ ਕੇ ਆਵਾਜਾਈ ਜਾਮ ਕਰਕੇ ਬੰਦ ਨੂੰ ਭਰਪੂਰ ਸਮਰਥਨ ਦਿੱਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX