ਤਾਜਾ ਖ਼ਬਰਾਂ


ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ’ਚ ਤਿੰਨ ਮਹੀਨੇ ਦਾ ਵਾਧਾ
. . .  1 day ago
ਨਵੀਂ ਦਿੱਲੀ, 28 ਮਾਰਚ- ਭਾਰਤ ਸਰਕਾਰ ਵਲੋਂ ਨਾਗਰਿਕਾਂ ਨੂੰ ਰਾਹਤ ਦਿੰਦੇ ਹੋਏ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਸਮਾਂ ਸੀਮਾ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਇਹ ਮਿਤੀ 31 ਮਾਰਚ ....
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  1 day ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  1 day ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  1 day ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਜਲੰਧਰ

ਭਾਰਤ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਮੁਕੰਮਲ ਬੰਦ

ਜਲੰਧਰ, 27 ਸਤੰਬਰ (ਜਸਪਾਲ ਸਿੰਘ, ਪਵਨ ਖਰਬੰਦਾ)- ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਨੂੰ 10 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹੇ ਭਰ 'ਚ ਭਰਵਾਂ ਹੁੰਗਾਰਾ ਮਿਲਿਆ | ...

ਪੂਰੀ ਖ਼ਬਰ »

ਲੱਖੋਵਾਲ ਯੂਨੀਅਨ ਵਲੋਂ ਪ੍ਰਤਾਪਪੁਰਾ ਟੀ-ਪੁਆਇੰਟ 'ਤੇ ਵਿਸ਼ਾਲ ਧਰਨਾ

ਜਲੰਧਰ, (ਜਸਪਾਲ ਸਿੰਘ)-ਭਾਰਤ ਬੰਦ ਦੇ ਸੱਦੇ ਤਹਿਤ ਭਾਕਿਯੂ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ ਪ੍ਰਤਾਪਪੁਰਾ ਟੀ-ਪੁਆਇੰਟ 'ਤੇ ਵਿਸ਼ਾਲ ਧਰਨਾ ਦੇ ਕੇ ਜਲੰਧਰ-ਨਕੋਦਰ ਮਾਰਗ 'ਤੇ ਚੱਕਾ ਜਾਮ ਕੀਤਾ ਗਿਆ | ਉੱਘੇ ਕਿਸਾਨ ...

ਪੂਰੀ ਖ਼ਬਰ »

ਨਿਗਮ ਹੱਦ ਤੋਂ ਬਾਹਰ ਦੇ ਖੇਤਰਾਂ 'ਚ ਪਟਾਕਿਆਂ ਦਾ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ-ਡੀ. ਸੀ.

ਜਲੰਧਰ, 27 ਸਤੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਵਿਚ ਪਟਾਕੇ ਸਟੋਰ ਕਰਨ ਜਾਂ ਵੇਚਣ ਲਈ ਇਸ ਸਾਲ ਕੋਈ ਵਿਸਫੋਟਕ ਲਾਇਸੰਸ ਜਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 2 ਸਾਲ ਕੈਦ

ਜਲੰਧਰ, 27 ਸਤੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੋਨੂੰ ਪੁੱਤਰ ਕਾਸ਼ੀ ਰਾਮ ਵਾਸੀ ਰਤਨ ਨਗਰ, ਜਲੰਧਰ ਨੂੰ 2 ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ...

ਪੂਰੀ ਖ਼ਬਰ »

ਸੰਤ ਵਿਹਾਰ 'ਚ ਬਜ਼ੁਰਗ ਔਰਤ ਦਾ ਕਤਲ

ਮਕਸੂਦਾਂ, 27 ਸਤੰਬਰ (ਸਤਿੰਦਰ ਪਾਲ ਸਿੰਘ)- ਕਮਿਸ਼ਨਰੇਟ ਜਲੰਧਰ ਦੇ ਥਾਣਾ-1 ਅਧੀਨ ਆਉਂਦੇ ਸੰਤ ਵਿਹਾਰ 'ਚ ਬਜ਼ੁਰਗ ਔਰਤ ਦਾ ਕਿਸੇ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ | ਇਸ ਬਾਰੇ ਡੀ.ਸੀ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਬਲਬੀਰ ਕੌਰ ਦੇ ਪਤੀ ਦੀ ਕੁਝ ਸਾਲ ਪਹਿਲਾਂ ਹੀ ਮੌਤ ...

ਪੂਰੀ ਖ਼ਬਰ »

ਵਾਹਨ ਦੀ ਟੱਕਰ ਨਾਲ ਜ਼ਖਮੀ ਹੋਏ ਨੌਜਵਾਨ ਦੀ ਮੌਤ

ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ)- ਆਪ੍ਰੇਸ਼ਨ ਥੇਟਰ ਅਟੇਂਡੈਂਟ ਵਜੋਂ ਨਿੱਜੀ ਹਸਪਤਾਲ 'ਚ ਕੰਮ ਕਰਦੇ ਨੌਜਵਾਨ ਦੀ ਕਪੂਰਥਲਾ ਚੌਕ ਨੇੜੇ ਵਾਪਰੇ ਹਾਸਦੇ ਦੌਰਾਨ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸ਼ੁਭਮ (23) ਪੁੱਤਰ ਬਿਸ਼ਨ ਲਾਲ ਵਾਸੀ ਪਠਾਨਕੋਟ ਵਜੋਂ ਦੱਸੀ ਗਈ ਹੈ | ...

ਪੂਰੀ ਖ਼ਬਰ »

ਡਾ. ਸਿੱਕਾ ਦੀ ਪਤਨੀ ਨਾਲ ਹੋਈ 15 ਲੱਖ ਦੀ ਲੁੱਟ ਦਾ ਮਾਮਲਾ ਹੱਲ

ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ) - ਕੁਝ ਦਿਨ ਪਹਿਲਾਂ ਸ਼ਹੀਦ ਉਧਮ ਸਿੰਘ ਨਗਰ 'ਚ ਡਾ. ਸੀ.ਪੀ. ਸਿੱਕਾ ਦੀ ਪਤਨੀ ਵਿਜੇ ਸਿੱਕਾ ਕੋਲੋਂ 15 ਲੱਖ ਰੁਪਏ ਦੀ ਲੁੱਟ ਕਰਨ ਵਾਲੇ 3 ਮੁਲਜ਼ਮਾਂ ਨੂੰ ਕਮਿਸ਼ਨਰੇਟ ਪੁਲਿਸ ਨੇ ਗਿ੍ਫ਼ਤਾਰ ਕਰਕੇ ਕਰੀਬ 11 ਲੱਖ ਰੁਪਏ ਦੀ ਰਾਸ਼ੀ ਬਰਾਮਦ ...

ਪੂਰੀ ਖ਼ਬਰ »

ਵਿਸ਼ਾਲ ਜਨ-ਜਾਗਿ੍ਤੀ ਜਾਗਰਣ ਕਰਵਾਉਣ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 27 ਸਤੰਬਰ (ਨਰਿੰਦਰ ਲਾਗੂ)-ਡਾ. ਬੀ. ਆਰ. ਅੰਬੇਡਕਰ ਯੂਥ ਕਲੱਬ ਵਲੋਂ ਸੁੱਚੀ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਚੌਥਾ ਵਿਸ਼ਾਲ ਜਨ-ਜਾਗਿ੍ਤੀ ਜਾਗਰਣ 1 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਉਸ ਦੀ ਤਿਆਰੀ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਪੋਤਰੇ ਭੀਮਰਾਓ ਯਸ਼ਵੰਤ ਅੰਬੇਡਕਰ ਦਾ ਭਰਵਾਂ ਸਵਾਗਤ

ਜਲੰਧਰ, 27 ਸਤੰਬਰ (ਹਰਵਿੰਦਰ ਸਿੰਘ ਫੁੱਲ)- ਅੰਬੇਡਕਰ ਭਵਨ ਟਰੱਸਟ ਅਤੇ ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਅੰਬੇਡਕਰ ਭਵਨ ਵਿਖੇ ਇਕ ਸਮਾਗਮ ਵਿਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਪੋਤਰੇ ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਪੰਜਾਬੀਆਂ ਦੀ ਭਰਪੂਰ ...

ਪੂਰੀ ਖ਼ਬਰ »

ਕੂੜਾ ਚੁੱਕਣ ਲਈ ਖ਼ਰੀਦੀ ਮਸ਼ੀਨਰੀ ਦੀ ਵਰਤੋਂ ਨਹੀਂ ਕਰ ਰਿਹਾ ਨਿਗਮ

ਜਲੰਧਰ, 27 ਸਤੰਬਰ (ਸ਼ਿਵ)- ਇਕ ਪਾਸੇ ਤਾਂ ਕੂੜਾ ਚੁੱਕਣ ਵਾਲੀਆਂ ਦੀ ਗਿਣਤੀ ਘੱਟ ਹੋਣ ਕਰਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਚ ਸੁਧਾਰ ਨਹੀਂ ਹੋ ਰਿਹਾ ਹੈ ਤੇ ਦੂਜੇ ਪਾਸੇ ਗੱਡੀਆਂ ਦੀ ਕਮੀ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਨੇ ਚਾਹੇ ਦੋ ਮਹੀਨੇ ਪਹਿਲਾਂ ਮਸ਼ੀਨਰੀ ਦੀ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਤੇ ਗੁਰੂ ਤੇਗ ਬਹਾਦਰ ਜੀ ਦੇ ਵਿਆਹ ਪੁਰਬ ਮÏਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਕਰਤਾਰਪੁਰ, 27 ਸਤੰਬਰ (ਭਜਨ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨÏਵੇਂ ਪਾਤਸ਼ਾਹ ਦੇ ਵਿਆਹ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਅਸਥਾਨ ...

ਪੂਰੀ ਖ਼ਬਰ »

ਇਨਹਾਂਸਮੈਂਟ ਲਈ ਓ. ਟੀ. ਐਸ. ਸਕੀਮ ਲਿਆਉਣ ਦੀ ਮੰਗ

ਜਲੰਧਰ, 27 ਸਤੰਬਰ (ਸ਼ਿਵ)- ਮੁੱਖ ਸਲਾਹਕਾਰ ਪ੍ਰਸ਼ੋਤਮ ਲਾਲ ਦੇ ਨਿਵਾਸ ਸਥਾਨ 'ਤੇ ਹੋਈ ਇਕ ਮੀਟਿੰਗ ਵਿਚ ਸੂਰੀਆ ਇਨਕਲੇਵ ਡਿਵੈਲਪਮੈਂਟ ਸੁਸਾਇਟੀ ਨੇ ਪ੍ਰਗਟ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ ਤੇ ...

ਪੂਰੀ ਖ਼ਬਰ »

9 ਹੋਰ ਕੋਰੋਨਾ ਪਾਜੀਟਿਵ ਮਰੀਜ਼ ਮਿਲੇ

ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)- ਕੋਰੋਨਾ ਪ੍ਰਭਾਵਿਤ ਹੋਣ ਤੋਂ ਬਾਅਦ ਜ਼ਿਲ੍ਹੇ 'ਚ 28 ਮਰੀਜ਼ ਇਲਾਜ ਅਧੀਨ ਹਨ | ਅੱਜ ਕੋਰੋਨਾ ਦੇ 9 ਮਰੀਜ਼ ਹੋਰ ਮਿਲਣ ਨਾਲ ਹੁਣ ਤੱਕ ਜ਼ਿਲ੍ਹੇ 'ਚ 63309 ਵਿਅਕਤੀ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ, ਜਿਨ੍ਹਾਂ 'ਚੋਂ 61787 ਮਰੀਜ਼ ਅਜਿਹੇ ਹਨ, ...

ਪੂਰੀ ਖ਼ਬਰ »

ਦੂਰਬੀਨ ਜ਼ਰੀਏ ਕੀਤਾ 7 ਸਾਲਾ ਬੱਚੇ ਦੇ ਮਸਾਨੇ ਦਾ ਸਫ਼ਲ ਆਪ੍ਰੇਸ਼ਨ

ਜਲੰਧਰ, 27 ਸਤੰਬਰ (ਐੱਮ. ਐੱਸ. ਲੋਹੀਆ)- ਅਕਸਰ ਪੇਟ ਦੇ ਦਰਦ ਤੋਂ ਪੀੜਤ ਰਹਿਣ ਵਾਲੇ 7 ਸਾਲਾਂ ਦੇ ਬੱਚੇ ਦੀ ਜਾਂਚ ਕਰਨ ਤੋਂ ਬਾਅਦ ਉਸ ਦੇ ਮਸਾਨੇ 'ਚ ਨੁਕਸ ਪਾਏ ਜਾਣ 'ਤੇ ਦੂਰਬੀਨ ਜ਼ਰੀਏ ਆਪ੍ਰੇਸ਼ਨ ਕਰਕੇ ਕਿਡਨੀ ਹਸਪਤਾਲ ਦੇ ਡਾ. ਦੇਵਿੰਦਰਾ ਪੰਵਾਰ ਨੇ ਬੱਚੇ ਨੂੰ ਗੁਰਦੇ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦੌਰਾਨ 94,483 ਬੱਚਿਆਂ ਨੂੰ ਪਿਲਾਈਆਂ ਬੁੂੰਦਾਂ

ਜਲੰਧਰ, 27 ਸਤੰਬਰ (ਚੰਦੀਪ ਭੱਲਾ)- 26 ਸਤੰਬਰ ਨੂੰ ਸ਼ੁਰੂ ਹੋਈ ਪਹਿਲੇ ਦੋ ਦਿਨਾਂ ਦੀ ਪੋਲੀਓ ਮੁਹਿੰਮ ਦੌਰਾਨ ਸਿਹਤ ਟੀਮਾਂ ਦੁਆਰਾ 0 ਤੋਂ 5 ਸਾਲ ਦੀ ਉਮਰ ਦੇ ਕੁੱਲ 94,483 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਘਣਸ਼ਿਆਮ ...

ਪੂਰੀ ਖ਼ਬਰ »

ਡੇਂਗੂ ਦਾ ਵਧ ਰਿਹਾ ਫੈਲਾਅ, 13 ਮਰੀਜ਼ ਹੋਰ ਮਿਲੇ

• ਜ਼ਿਲ੍ਹੇ 'ਚ 8 ਮਰੀਜ਼ ਹੋਰ ਮਿਲਣ ਨਾਲ ਗਿਣਤੀ 32 ਪਹੁੰਚੀ ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ) - ਸਿਹਤ ਵਿਭਾਗ ਵਲੋਂ ਅੱਜ ਡੇਂਗੂ ਦੇ 33 ਸ਼ੱਕੀ ਮਰੀਜ਼ਾਂ ਦੇ ਲਗਾਏ ਗਏ ਸੈਂਪਲਾਂ 'ਚੋਂ 13 ਮਰੀਜ਼ਾਂ ਨੂੰ ਡੇਂਗੂ ਬੁਖ਼ਾਰ ਹੋਣ ਦੀ ਪੁਸ਼ਟੀ ਹੋਈ ਹੈ | ਇਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

-ਮਾਮਲਾ ਸਾਜਿਸ਼ ਰਚ ਕੇ 11 ਲੱਖ ਦੀ ਲੁੱਟ ਕਰਨ ਦਾ- ਇਕ ਹੋਰ ਮੁਲਜ਼ਮ ਗਿ੍ਫ਼ਤਾਰ, ਰਾਸ਼ੀ ਲੈ ਕੇ ਫ਼ਰਾਰ ਹੋਏ ਮੁਲਜ਼ਮਾਂ ਦੀ ਭਾਲ ਜਾਰੀ

ਜਲੰਧਰ, 27 ਸਤੰਬਰ (ਐੱਮ.ਐੱਸ. ਲੋਹੀਆ) - ਛੋਟੀ ਬਾਰਾਂਦਰੀ ਦੇ ਖੇਤਰ 'ਚ ਹੋਟਲ ਬਾਜ ਦੇ ਕਮਰੇ ਅੰਦਰ ਹੋਈ 11 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਅੱਜ ਇਕ ਹੋਰ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਜੋਤੀ ਵਾਸੀ ਖੁਰਲਾ ...

ਪੂਰੀ ਖ਼ਬਰ »

ਪਰਗਟ ਸਿੰਘ ਦੇ ਮੰਤਰੀ ਬਣਨ ਨਾਲ ਹਲਕੇ ਦੇ ਵਰਕਰ ਬਾਗੋ-ਬਾਗ-ਰਵੀ ਮਸੀਹ

ਜਮਸ਼ੇਰ ਖਾਸ, 27 ਸਤੰਬਰ (ਅਵਤਾਰ ਤਾਰੀ)-ਕਾਂਗਰਸ ਹਾਈਕਮਾਨ ਅਤੇ ਨਵੇਂ ਬਣੇ ਮੱੁਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨਵੇਂ ਬਣੇ ਮੰਤਰੀਆਂ ਦੀ ਚੋਣ ਵਿਚ ਦੁਆਬੇ ਦੇ ਬੜੇ ਨੇਕ ਅਤੇ ਇਮਾਨਦਾਰ ਹਾਕੀ ਉਲੰਪੀਅਨ ਪਰਗਟ ਸਿੰਘ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਰਵੀ ਮਸੀਹ ...

ਪੂਰੀ ਖ਼ਬਰ »

ਬਸਪਾ ਆਗੂਆ ਵਲੋਂ ਬੰਦ ਨੂੰ ਸਮਰਥਨ

ਮਕਸੂਦਾਂ, 27 ਸਤੰਬਰ (ਸਤਿੰਦਰ ਪਾਲ ਸਿੰਘ)- ਭਾਰਤ ਬੰਦ ਨੂੰ ਬਸਪਾ ਆਗੂਆ ਨੇ ਵੀ ਆਪਣਾ ਪੂਰਾ ਸਮਰਥਨ ਕੀਤਾ | ਬਸਪਾ ਜਲੰਧਰ ਉੱਤਰੀ ਦੀ ਟੀਮ ਨੇ ਗੁਰਬਚਨ ਨਗਰ ਵਿਖੇ ਮੁੱਖ ਮਾਰਗ 'ਤੇ ਕਿਸਾਨ ਜਥੇਬੰਦੀਆ ਨਾਲ ਮਿਲ ਕੇ ਮਾਰਗ ਜਾਮ ਕੀਤਾ | ਇਸ ਮੌਕੇ ਜਲੰਧਰ ਉੱਤਰੀ ਦੇ ਜਨਰਲ ...

ਪੂਰੀ ਖ਼ਬਰ »

ਟਾਈਲਾਂ ਦੀ ਦੁਕਾਨ 'ਚ ਲੱਗੀ ਅੱਗ

ਗੁਰਾਇਆ, 27 ਸਤੰਬਰ (ਬਲਵਿੰਦਰ ਸਿੰਘ)- ਇੱਥੇ ਦਾਣਾ ਮੰਡੀ ਵਿਖੇ ਸਥਿਤ ਇਕ ਟਾਈਲਾਂ ਤੇ ਸੈਨੇਟਰੀ ਦੀ ਦੁਕਾਨ ਵਿਚ ਧੰੂਆਂ ਨਿਕਲਦਾ ਦੇਖ ਅੱਗ ਲੱਗਣ ਦਾ ਵੇਲੇ ਸਿਰ ਪਤਾ ਲੱਗਣ 'ਤੇ ਬਚਾਅ ਹੋ ਗਿਆ | ਜਾਣਕਾਰੀ ਮੁਤਾਬਿਕ ਜਗਦੰਬੇ ਟਾਈਲ ਅਤੇ ਸੈਨੇਟਰੀ ਸਟੋਰ ਵਿਚ ਧੰੂਆਂ ਨਿਕਲਦਾ ਦੇਖ ਕੇ ਲੋਕਾਂ ਨੇ ਬਚਾਅ ਲਈ ਰੌਲਾ ਪਾਇਆ | ਇਸ 'ਤੇ ਫਾਇਰ ਬਿ੍ਗੇਡ ਦੀ ਟੀਮ ਵੀ ਪੁੱਜ ਗਈ | ਦੁਕਾਨ ਮਾਲਕ ਲਕਸ਼ਮੀ ਕਾਂਤ ਨੇ ਦੱਸਿਆ ਕਿ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਸੀ | ਦੁਕਾਨ ਅੰਦਰ ਅੰਦਰ ਧੂੰਆਂ ਹੀ ਧੂੰਆਂ ਭਰ ਗਿਆ ਸੀ ਜਿਸ ਸਬੰਧੀ ਮੌਕੇ ਤੇ ਪਤਾ ਲੱਗਣ 'ਤੇ ਬਚਾਅ ਹੋ ਗਿਆ |

ਖ਼ਬਰ ਸ਼ੇਅਰ ਕਰੋ

 

ਛਾਉਣੀ 'ਚ ਬਣ ਰਹੀ ਨਾਜਾਇਜ਼ ਇਮਾਰਤ ਨੂੰ ਢਾਹਿਆ

ਜਲੰਧਰ ਛਾਉਣੀ, 27 ਸਤੰਬਰ (ਪਵਨ ਖਰਬੰਦਾ)- ਕੰਟੋਨਮੈਂਟ ਬੋਰਡ ਦੇ ਅਧੀਨ ਆਉਂਦੀ ਚੋਪਾਟੀ ਨੇੜੇ ਨਿਯਮਾਂ ਦੀ ਉਲੰਘਣਾਂ ਕਰਕੇ ਉਸਾਰੀ ਜਾ ਰਹੀ ਇਕ ਨਾਜਾਇਜ਼ ਇਮਾਰਤ ਨੂੰ ਅੱਜ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਵਲੋਂ ਸੀ.ਈ.ਓ. ਜੋਤੀ ਕੁਮਾਰ ਦੇ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਬੰਦ ਕਾਰਨ ਰੇਲ ਸੇਵਾ ਤੇ ਬੱਸ ਸੇਵਾ ਰਹੀ ਠੱਪ, ਸਵਾਰੀਆਂ ਹੋਈਆਂ ਖ਼ੱਜਲ-ਖ਼ੁਆਰ

ਜਲੰਧਰ, 27 ਸਤੰਬਰ (ਰਣਜੀਤ ਸਿੰਘ ਸੋਢੀ)- ਭਾਰਤ ਬੰਦ ਕਾਰਨ ਰੇਲ ਸੇਵਾ ਤੇ ਬੱਸ ਸੇਵੀ ਮੁਕੰਮਲ ਬੰਦ ਰਹੀ | ਕਿਸਾਨ ਜਥੇਬੰਦੀਆਂ ਵਲੋਂ ਵੱਖ ਵੱਖ ਸਥਾਨਾਂ 'ਤੇ ਧਰਨੇ ਪ੍ਰਦਰਸ਼ਨ ਕੀਤੇ ਗਏ | ਕਿਸਾਨਾਂ ਦੇ ਸਮਰਥਨ 'ਚ ਕਈ ਖੇਤਰਾਂ ਵਲੋਂ ਸਮਰਥਨ ਕਰਦਿਆਂ ਮੁਕੰਮਲ ਬੰਦ ਰੱਖਿਆ ...

ਪੂਰੀ ਖ਼ਬਰ »

ਜਨਮ ਮੌਤ ਸਰਟੀਫਿਕੇਟਾਂ ਨੂੰ ਲੈ ਕੇ ਨਿਗਮ 'ਚ ਏਜੰਟਾਂ ਦਾ ਬੋਲਬਾਲਾ

ਜਲੰਧਰ, 27 ਸਤੰਬਰ (ਸ਼ਿਵ)- ਨਿਗਮ ਦੇ ਜਨਮ ਅਤੇ ਮੌਤ ਵਿਭਾਗ ਵਿਚ ਲੋਕਾਂ ਨੂੰ ਹੁੰਦੀ ਖੱਜਲ ਖੁਆਰੀ ਲਗਾਤਾਰ ਜਾਰੀ ਹੈ ਪਰ ਨਿਗਮ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਕੰਮ ਕਰਵਾਉÉਣ ਲਈ ਜ਼ਿਆਦਾ ਰਕਮਾਂ ਦੇ ਕੇ ਏਜੰਟਾਂ ਤੋਂ ਕੰਮ ...

ਪੂਰੀ ਖ਼ਬਰ »

ਜਨਮ ਮੌਤ ਸਰਟੀਫਿਕੇਟਾਂ ਨੂੰ ਲੈ ਕੇ ਨਿਗਮ 'ਚ ਏਜੰਟਾਂ ਦਾ ਬੋਲਬਾਲਾ

ਜਲੰਧਰ, 27 ਸਤੰਬਰ (ਸ਼ਿਵ)- ਨਿਗਮ ਦੇ ਜਨਮ ਅਤੇ ਮੌਤ ਵਿਭਾਗ ਵਿਚ ਲੋਕਾਂ ਨੂੰ ਹੁੰਦੀ ਖੱਜਲ ਖੁਆਰੀ ਲਗਾਤਾਰ ਜਾਰੀ ਹੈ ਪਰ ਨਿਗਮ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਕੰਮ ਕਰਵਾਉÉਣ ਲਈ ਜ਼ਿਆਦਾ ਰਕਮਾਂ ਦੇ ਕੇ ਏਜੰਟਾਂ ਤੋਂ ਕੰਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX