• ਸੋਨੀਆ ਨੂੰ ਚਿੱਠੀ ਲਿਖ ਕੇ ਕਿਹਾ ਕਿ 'ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ' • ਹਾਈਕਮਾਨ ਵਲੋਂ ਅਸਤੀਫ਼ਾ ਨਾਮਨਜ਼ੂਰ
ਧਰਮਿੰਦਰ ਸਿੰਘ ਸਿੱਧੂ, ਏਜੰਸੀ
ਪਟਿਆਲਾ/ਚੰਡੀਗੜ੍ਹ, 28 ਸਤੰਬਰ -ਪੰਜਾਬ ਕਾਂਗਰਸ 'ਚ ਜਾਰੀ ਕਾਟੋ ਕਲੇਸ਼ ਦੌਰਾਨ ਅੱਜ ਪਾਰਟੀ ...
ਪਾਰਟੀ ਅੰਦਰ ਬਣੇ ਸ਼ਕਤੀ ਕੇਂਦਰਾਂ ਦੀ ਆਪਸੀ ਖਿੱਚੋਤਾਣ ਖੁੱਲ੍ਹ ਕੇ ਆਈ ਸਾਹਮਣੇ
ਚੰਡੀਗੜ੍ਹ, 28 ਸਤੰਬਰ (ਹਰਕਵਲਜੀਤ ਸਿੰਘ)-ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅਚਾਨਕ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੀਤੇ ਐਲਾਨ ਨੇ ਸਾਬਕਾ ...
ਲਸ਼ਕਰ ਦਾ ਪਾਕਿ ਅੱਤਵਾਦੀ ਗਿ੍ਫ਼ਤਾਰ
ਸ੍ਰੀਨਗਰ, 28 ਸਤੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ ਦੇ ਉੜੀ ਸੈਕਟਰ 'ਚ ਮੰਗਲਵਾਰ ਨੂੰ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦਿਆਂ ਇਕ ਪਾਕਿਸਤਾਨੀ ਗਾਈਡ ਮਾਰਿਆ ਗਿਆ ਤੇ ਲਸ਼ਕਰ ਦੇ ਇਕ ਪਾਕਿ ਅੱਤਵਾਦੀ ਨੂੰ ...
• ਮੁੱਖ ਮੰਤਰੀ ਚੰਨੀ ਨੇ ਵਿਜੀਲੈਂਸ, ਮਾਈਨਿੰਗ ਤੇ ਊਰਜਾ ਸਮੇਤ 14 ਵਿਭਾਗ ਆਪਣੇ ਕੋਲ ਰੱਖੇ • ਗ੍ਰਹਿ ਮੰਤਰਾਲਾ ਰੰਧਾਵਾ ਨੂੰ , ਸਿਹਤ ਸੋਨੀ ਨੂੰ , ਸਥਾਨਕ ਸਰਕਾਰਾਂ ਬ੍ਰਹਮ ਮਹਿੰਦਰਾ ਨੂੰ , ਸਿੱਖਿਆ ਤੇ ਖੇਡਾਂ ਪਰਗਟ ਸਿੰਘ ਨੂੰ , ਵਿੱਤ ਮਨਪ੍ਰੀਤ ਨੂੰ , ਟਰਾਂਸਪੋਰਟ ਰਾਜਾ ਵੜਿੰਗ ਨੂੰ ਸੌ ਾਪਿਆ
ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਸਲਾਹ ਅਤੇ ਸਿਫ਼ਾਰਸ਼ 'ਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ | ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਿਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਕੁੱਲ 14 ਮਹਿਕਮੇ ਪ੍ਰਸੋਨਲ, ਵਿਜੀਲੈਂਸ, ਆਮ ਪ੍ਰਸ਼ਾਸਨ, ਨਿਆਂ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤੇ ਲੋਕ ਸੰਪਰਕ, ਵਾਤਾਵਰਨ, ਮਾਈਨਿੰਗ ਤੇ ਜੀਓਲੋਜੀ, ਸ਼ਹਿਰੀ ਹਵਾਬਾਜ਼ੀ, ਆਬਕਾਰੀ, ਇਨਵੈਸਟਮੈਂਟ ਪ੍ਰਮੋਸ਼ਨ, ਪ੍ਰਹੁਣਾਚਾਰੀ, ਊਰਜਾ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮਹਿਕਮੇ ਰਹਿਣਗੇ | ਇਸ ਤੋਂ ਇਲਾਵਾ ਕਿਸੇ ਹੋਰ ਮੰਤਰੀ ਨੂੰ ਅਲਾਟ ਨਾ ਹੋਏ ਮਹਿਕਮੇ ਵੀ ਮੁੱਖ ਮੰਤਰੀ ਕੋਲ ਹੀ ਰਹਿਣਗੇ | ਇਸੇ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਲ ਗ੍ਰਹਿ ਮਾਮਲੇ, ਸਹਿਕਾਰਤਾ ਅਤੇ ਜੇਲ੍ਹਾਂ ਰਹਿਣਗੇ ਜਦਕਿ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਤੇ ਪਰਿਵਾਰ ਭਲਾਈ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਏ ਦੇ ਮਹਿਕਮੇ ਅਲਾਟ ਕੀਤੇ ਗਏ ਹਨ | ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਨ ਅਲਾਟ ਕੀਤੇ ਗਏ ਹਨ ਜਦਕਿ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ, ਕਰ, ਗਵਰਨੈਂਸ ਰਿਫਾਰਮਜ਼, ਯੋਜਨਾਬੰਦੀ ਅਤੇ ਪ੍ਰੋਗਰਾਮ ਲਾਗੂ ਕਰਨ ਦੇ ਮਹਿਕਮਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਮਹਿਕਮੇ ਅਲਾਟ ਹੋਏ ਹਨ ਜਦਕਿ ਅਰੁਣਾ ਚੌਧਰੀ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਸੁਖਬਿੰਦਰ ਸਿੰਘ ਸਰਕਾਰੀਆ ਨੂੰ ਜਲ ਸਰੋਤ ਅਤੇ ਮਕਾਨ ਤੇ ਸ਼ਹਿਰੀ ਵਿਕਾਸ ਦੇ ਮਹਿਕਮੇ ਅਲਾਟ ਹੋਏ ਹਨ ਅਤੇ ਰਾਣਾ ਗੁਰਜੀਤ ਸਿੰਘ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਬਾਗ਼ਬਾਨੀ ਅਤੇ ਭੌਂ ਤੇ ਜਲ ਸੰਭਾਲ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਰਜ਼ੀਆ ਸੁਲਤਾਨਾ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਪਿੰ੍ਰਟਿੰਗ ਤੇ ਸਟੇਸ਼ਨਰੀ ਦੇ ਮਹਿਕਮੇ ਅਲਾਟ ਕੀਤੇ ਗਏ ਹਨ ਜਦਕਿ ਵਿਜੈ ਇੰਦਰ ਸਿੰਗਲਾ ਨੂੰ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰ ਦਾ ਜ਼ਿੰਮਾ ਸੌਂਪਿਆ ਗਿਆ ਹੈ | ਭਾਰਤ ਭੂਸ਼ਨ ਆਸ਼ੂ ਨੂੰ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਦਾ ਮਹਿਕਮਾ ਅਲਾਟ ਕੀਤਾ ਗਿਆ ਹੈ | ਰਣਦੀਪ ਸਿੰਘ ਨਾਭਾ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ ਜਦਕਿ ਡਾ: ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮੈਡੀਕਲ ਸਿੱਖਿਆ ਤੇ ਖੋਜ ਦੇ ਮਹਿਕਮੇ ਅਲਾਟ ਕੀਤੇ ਗਏ ਹਨ | ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਦਾ ਜ਼ਿੰਮਾ ਸੌਂਪਿਆ ਗਿਆ ਹੈ | ਪਰਗਟ ਸਿੰਘ ਨੂੰ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡਾਂ ਤੇ ਯੁਵਕ ਮਾਮਲੇ ਅਤੇ ਐਨ. ਆਰ. ਆਈ. ਮਾਮਲਿਆਂ ਦੇ ਮਹਿਕਮੇ ਅਲਾਟ ਕੀਤੇ ਗਏ ਹਨ | ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਟਰਾਂਸਪੋਰਟ ਜਦਕਿ ਗੁਰਕੀਰਤ ਸਿੰਘ ਕੋਟਲੀ ਨੂੰ ਉਦਯੋਗ ਤੇ ਵਪਾਰ, ਸੂਚਨਾ ਤਕਨਾਲੋਜੀ ਅਤੇ ਵਿਗਿਆਨ ਤੇ ਤਕਨਾਲੋਜੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ |
ਨਵੀਂ ਦਿੱਲੀ, 28 ਸਤੰਬਰ (ਏਜੰਸੀ)-ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਦੇ ਪਾਰਟੀ 'ਚ ਸ਼ਾਮਿਲ ਹੋਣ 'ਤੇ ਆਪਣੀ ਪਾਰਟੀ 'ਤੇ ਤਨਜ਼ ਕੀਤਾ ਹੈ | ਉਨ੍ਹਾਂ ਕਮਿਊਨਿਸਟ ...
ਨਵੀਂ ਦਿੱਲੀ, 28 ਸਤੰਬਰ (ਏਜੰਸੀ)- ਭਾਰਤ ਦੇ ਹਵਾਬਾਜ਼ੀ ਰੈਗੂਲੇਟਰ ਡੀ.ਜੀ.ਸੀ.ਏ. ਨੇ ਮੰਗਲਵਾਰ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦੇ ਸੂਚੀਬੱਧ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਦੀ ਮੁਅੱਤਲੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ | ਡਾਇਰੈਕਟੋਰੇਟ ਜਨਰਲ ਸਿਵਿਲ ...
ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਸੂੂਬਾ ਕਾਂਗਰਸ ਦੇ ਜਨਰਲ ਸਕੱਤਰ ਜੋਗਿੰਦਰਪਾਲ ਢੀਂਗਰਾ ਨੇ ਆਪਣਾ ਅਸਤੀਫ਼ਾ ਦੇਣ ਤੋਂ ਬਾਅਦ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਦੇ ਹਮਾਇਤੀ ਹਨ ਅਤੇ ਉਨ੍ਹਾਂ ਨਾਲ ਹੀ ਉਨ੍ਹਾਂ ਦਾ ਸਿਆਸੀ ਭਵਿੱਖ ਹੈ | ਉਹ ਕਾਂਗਰਸ ਨਹੀਂ ਛੱਡ ...
ਨਵੀਂ ਦਿੱਲੀ, 28 ਸਤੰਬਰ (ਉਪਮਾ ਡਾਗਾ ਪਾਰਥ)-ਪੰਜਾਬ ਪ੍ਰਦੇਸ਼ ਕਾਂਗਰਸ ਦਾ ਅਹੁਦਾ ਸੰਭਾਲਣ ਤੋਂ 73 ਦਿਨਾਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਹਲਕਿਆਂ ਮੁਤਾਬਿਕ ਪਿਛਲੇ 2-3 ਦਿਨ ਤੋਂ ਦਬੇ ਘੁੱਟੇ ਸਿੱਧੂ ਹਾਲ 'ਚ ...
ਨਵੀਂ ਦਿੱਲੀ, 28 ਸਤੰਬਰ (ਏਜੰਸੀ)-ਸਿੱਧੂ ਦੇ ਅਚਾਨਕ ਅਸਤੀਫ਼ੇ ਤੋਂ ਬਾਅਦ ਕਾਂਗਰਸ ਲੀਡਰਸ਼ਿਪ 'ਉਡੀਕ ਕਰੋ ਅਤੇ ਦੇਖੋ' ਮੋਡ 'ਚ ਹੈ। ਸੂਤਰਾਂ ਨੇ ਕਿਹਾ ਕਿ ਸਿੱਧੂ ਦਾ ਅਸਤੀਫ਼ਾ ਅਜੇ ਪਾਰਟੀ ਨੂੰ ਨਹੀਂ ਮਿਲਿਆ ਹੈ ਅਤੇ ਅਸਤੀਫ਼ੇ ਦੇ ਪਹੁੰਚਣ ਦੇ ਬਾਅਦ ਹੀ ਲੀਡਰਸ਼ਿਪ ਇਸ ਸਬੰਧੀ ...
ਪਟਿਆਲਾ, 28 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਦੇ ਵਿਧਾਇਕਾਂ ਦਾ ਉਨ੍ਹਾਂ ਦੇ ਘਰ ਪਹੁੰਚਣਾ ਲਗਾਤਾਰ ਜਾਰੀ ਰਿਹਾ ਅਤੇ ਕੁਝ ਵਿਧਾਇਕਾਂ ਵਲੋਂ ਉਨ੍ਹਾਂ ਦੇ ਨਾਲ ਖੜਨ ਦੀ ਗੱਲ ਆਖੀ ਗਈ ਅਤੇ ਕੁਝ ਵਿਧਾਇਕਾਂ ...
ਨਵੀਂ ਦਿੱਲੀ, 28 ਸਤੰਬਰ (ਉਪਮਾ ਡਾਗਾ ਪਾਰਥ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਚਾਨਕ ਦਿੱਲੀ ਦੌਰੇ ਨੇ ਸੂਬਾਈ ਸਿਆਸਤ ਦਾ ਪਾਰਾ ਵਧਾ ਦਿੱਤਾ | ਕੈਪਟਨ ਦੇ ਦਿੱਲੀ ਦੌਰੇ ਦੌਰਾਨ ਉਨ੍ਹਾਂ ਦੀਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ...
• ਤਕਨੀਕੀ ਕਾਰਨਾਂ ਕਾਰਨ ਜਿਗਨੇਸ਼ ਮੇਵਾਨੀ ਰਸਮੀ ਤੌਰ 'ਤੇ ਨਹੀਂ ਬਣੇ ਕਾਂਗਰਸੀ ਮੈਂਬਰ
• ਸਿੱਧੂ ਦੇ ਅਸਤੀਫ਼ੇ ਕਾਰਨ ਬਣੇ ਹਾਲਾਤ ਕਾਰਨ ਪ੍ਰੈੱਸ ਕਾਨਫ਼ਰੰਸ 'ਚ ਨਹੀਂ ਪਹੁੰਚੇ ਰਾਹੁਲ
ਨਵੀਂ ਦਿੱਲੀ, 28 ਸਤੰਬਰ (ਉਪਮਾ ਡਾਗਾ ਪਾਰਥ)-ਲੰਮੇ ਸਮੇਂ ਤੋਂ ਚੱਲ ਰਹੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX