ਤਾਜਾ ਖ਼ਬਰਾਂ


ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  44 minutes ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 1 hour ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 1 hour ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 2 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 2 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਪੰਜਾਬ / ਜਨਰਲ

ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਮੁੱਖ ਰੱਖ ਕੇ ਸੂਬੇ ਦੀ ਬਿਹਤਰੀ ਤੇ ਸਮਾਜ ਦੀ ਭਲਾਈ ਲਈ ਕੰਮ ਕਰਾਂਗੇ-ਚੰਨੀ

ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨਵੇਂ ਕੈਬਨਿਟ ਮੰਤਰੀਆਂ ਸਮੇਤ ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਉਹ ਆਪਣੇ ਮਹਿਬੂਬ ਤੇ ਮਰਹੂਮ ਨੇਤਾ ਸ਼ਹੀਦ ਭਗਤ ਸਿੰਘ ਦੇ ਸਥਾਨ 'ਤੇ ਸਿਜਦਾ ਕਰਨ ਆਏ ਹਨ ਤੇ ਦੇਸ਼ ਵਾਸੀਆਂ ਨੂੰ ਵਧਾਈ ਦੇਣ ਆਏ ਹਨ | ਉਨ੍ਹਾਂ ਕਿਹਾ ਕਿ ਮੈਂ ਜੋ ਵੀ ਕੰਮ ਕਰਾਂਗਾ ਉਹ ਇਹ ਸਮਝ ਕੇ ਕੀਤਾ ਜਾਵੇਗਾ ਕਿ ਮੈਨੂੰ ਸ਼ਹੀਦ ਭਗਤ ਸਿੰਘ ਦੇਖ ਰਹੇ ਹਨ, ਕੋਈ ਗਲਤ ਕੰਮ ਨਾ ਹੋ ਜਾਵੇ, ਜਿਹੜਾ ਵੀ ਕੰਮ ਕੀਤਾ ਜਾਵੇਗਾ ਉਹ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਸੂਬੇ ਦੀ ਬਿਹਤਰੀ, ਸਮਾਜ ਦੀ ਭਲਾਈ ਤੇ ਨੌਜਵਾਨਾਂ ਨੂੰ ਅੱਗੇ ਲੈ ਕੇ ਜਾਣ ਲਈ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਯਾਦਗਾਰੀ ਹਾਲ 'ਚ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਸਤਵਿੰਦਰ ਸਿੰਘ, ਹਰਜੀਵਨ ਸਿੰਘ ਗਿੱਲ, ਸ਼ਹੀਦ ਦੀ ਭੈਣ ਅਮਰ ਕੌਰ ਦੇ ਪੋਤਰੇ, ਭਰਾ ਮਰਹੂਮ ਕਰਤਾਰ ਸਿੰਘ ਦੇ ਪੁੱਤਰ ਕਿਰਨਜੀਤ ਸਿੰਘ, ਭਰਾ ਕੁਲਵੀਰ ਦੀ ਨੂੰ ਹ ਤੇਜਵਿੰਦਰ ਕੌਰ ਸੰਧੂ, ਕੁਲਵੀਰ ਸਿੰਘ ਦੀ ਪੋਤਰੀ ਅਨੂਸ਼ ਪ੍ਰੀਆ, ਸ਼ਹੀਦ ਸੁਖਦੇਵ ਦੇ ਪਰਿਵਾਰ ਅਸ਼ੋਕ ਥਾਪਰ ਦਾ ਸਨਮਾਨ ਕੀਤਾ ਤੇ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਵੀ ਭੇਟ ਕੀਤੀਆਂ | ਇਸ ਮੌਕੇ ਸਪੀਕਰ ਰਾਣਾ ਕੇ. ਪੀ. ਸਿੰਘ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ, ਹਰਮਨਬੀਰ ਸਿੰਘ ਗਿੱਲ ਜ਼ਿਲ੍ਹਾ ਪੁਲਿਸ ਮੁਖੀ, ਦਰਸ਼ਨ ਲਾਲ ਮੰਗੂਪੁਰ ਵਿਧਾਇਕ, ਅੰਗਦ ਸਿੰਘ ਵਿਧਾਇਕ, ਚੌ. ਮੋਹਣ ਸਿੰਘ, ਚੌ. ਤਰਲੋਚਨ ਸਿੰਘ ਸੂੰਢ, ਲਵ ਕੁਮਾਰ ਗੋਲਡੀ, ਠੇਕੇਦਾਰ ਰਜਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ ਕੈਂਥ ਸੀਨੀਅਰ ਕਾਂਗਰਸੀ ਆਗੂ, ਚਮਨ ਸਿੰਘ ਭਾਨਮਜਾਰਾ, ਵਧੀਕ ਡਿਪਟੀ ਕਮਿਸ਼ਨਰ ਜਸਵੀਰ ਸਿੰਘ, ਹਰਬੀਰ ਸਿੰਘ ਏ.ਡੀ.ਸੀ. ਸ਼ਹਿਰੀ ਵਿਕਾਸ, ਵਿਰਾਜ ਤਿੜਕੇ ਐਸ.ਡੀ.ਐਮ, ਜਗਦੀਸ਼ ਸਿੰਘ ਜੌਹਲ ਐਸ.ਡੀ.ਐਮ, ਮਨਵਿੰਦਰ ਵੀਰ ਸਿੰਘ ਐਸ.ਪੀ., ਵਜ਼ੀਰ ਸਿੰਘ ਖਹਿਰਾ ਐਸ.ਪੀ. ਜਾਂਚ, ਹੰਸ ਰਾਜ ਲਾਲਕਾ ਡੀ.ਐਸ.ਪੀ., ਗੁਰਬਖਸ਼ ਸਿੰਘ ਥਾਣਾ ਮੁਖੀ ਸਦਰ ਬੰਗਾ, ਰਘਵੀਰ ਸਿੰਘ ਬਿੱਲਾ, ਕਮਲਜੀਤ ਬੰਗਾ, ਜਤਿੰਦਰ ਕੌਰ ਮੂੰਗਾ, ਦਰਬਜੀਤ ਸਿੰਘ ਪੂੰਨੀ ਚੇਅਰਮੈਨ, ਤੀਰਥ ਸਿੰਘ ਮੇਹਲੀਆਣਾ ਚੇਅਰਮੈਨ ਪੰਚਾਇਤ ਸੰਮਤੀ ਬੰਗਾ, ਨਵਤੇਜ ਸਿੰਘ ਚੀਮਾ, ਹਰਪਾਲ ਸਿੰਘ ਪਠਲਾਵਾ, ਸਤਵਿੰਦਰ ਸਿੰਘ ਨੌਰਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦੀ ਹੱਤਿਆ

ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਬੀਤੀ ਰਾਤ ਇਕ ਵਿਅਕਤੀ ਨੇ ਪਤਨੀ ਦੀ ਹੱਤਿਆ ਕਰ ਦਿੱਤੀ ਹੈ | ਵਾਰਦਾਤ ਉਪਰੰਤ ਝੋਨੇ ਦੇ ਖੇਤਾਂ 'ਚ ਲੁਕ ਕੇ ਬੈਠੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਹੀਰਾ ਨਗਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ 'ਚ ਆਕਸੀਜਨ ਪਲਾਂਟ ਸਥਾਪਤ

ਅੰਮਿ੍ਤਸਰ, 28 ਸਤੰਬਰ (ਗਗਨਦੀਪ ਸ਼ਰਮਾ)-ਸ਼੍ਰੋਮਣੀ ਕਮੇਟੀ ਵਲੋਂ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵੱਲ੍ਹਾ ਵਿਖੇ 13 ਹਜ਼ਾਰ ਲੀਟਰ ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸਥਾਪਤ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਸਿੱਧੂ 'ਮਿਜ਼ਾਈਲ' ਪਹਿਲਾਂ ਕੈਪਟਨ ਤੇ ਹੁਣ ਕਾਂਗਰਸ 'ਤੇ ਡਿੱਗੀ-ਸੁਖਬੀਰ

ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦੋ ਮਹੀਨਿਆਂ ਬਾਅਦ ਹੀ ਆਪਣੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ 'ਤੇ ਟਿੱਪਣੀ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਿੱਧੂ ਅਸਥਿਰ ਵਿਅਕਤੀ ਪੰਜਾਬ ਦੇ ਲਾਇਕ ਨਹੀਂ-ਕੈਪਟਨ

ਨਵੀਂ ਦਿੱਲੀ, 28 ਸਤੰਬਰ (ਏਜੰਸੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਦੇ ਬਾਅਦ ਸਿੱਧੂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਹ ਇਕ ਅਸਥਿਰ ਵਿਅਕਤੀ ਹੈ ਅਤੇ ਸਰਹੱਦੀ ਸੂਬੇ ਪੰਜਾਬ ਦੇ ਲਾਇਕ ਨਹੀਂ ਹੈ | ...

ਪੂਰੀ ਖ਼ਬਰ »

ਇਹ ਕ੍ਰਿਕਟ ਦੀ ਖੇਡ ਨਹੀਂ-ਜਾਖੜ

ਚੰਡੀਗੜ੍ਹ, 28 ਸਤੰਬਰ (ਅ. ਬ.)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਿਰਫ਼ ਕ੍ਰਿਕਟ ਨਹੀਂ ਹੈ | ਇਸ ਸਾਰੇ ਘਟਨਾਕ੍ਰਮ 'ਚ ਜਿਸ ਗੱਲ 'ਤੇ ਸਮਝੌਤਾ ਕੀਤਾ ਗਿਆ ਹੈ, ਉਹ ਹੈ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ 'ਤੇ ਪ੍ਰਗਟਾਇਆ ਗਿਆ ...

ਪੂਰੀ ਖ਼ਬਰ »

ਸਿੱਧੂ ਨੇ ਸਿਆਸੀ ਲੋਕਾਂ ਦਾ ਕਿਰਦਾਰ ਵੀ ਧੁੰਦਲਾ ਕੀਤਾ-ਬੀਬੀ ਜਗੀਰ ਕੌਰ

ਅੰਮਿ੍ਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ 'ਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸਿੱਧੂ ਵਰਗੇ ਲੋਕਾਂ ਨੇ ਸਿਆਸੀ ਆਗੂਆਂ ਦਾ ਕਿਰਦਾਰ ਵੀ ...

ਪੂਰੀ ਖ਼ਬਰ »

ਸਿੱਧੂ 'ਗੱਠਾ ਪਟਾਕਾ' ਕਾਂਗਰਸ ਦੇ ਪੰਜੇ 'ਚ ਹੀ ਫਟ ਗਿਆ-ਗੜ੍ਹੀ

ਜਲੰਧਰ, 28 ਸਤੰਬਰ (ਅ.ਬ.)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਅਸਤੀਫੇ 'ਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਉਹ ਦੋ ਮਹੀਨੇ ਪਹਿਲਾਂ ਹੀ ਆਪਣੇ ਬਿਆਨਾਂ ਰਾਹੀਂ ਇਸ ਗੱਲ ਦੀ ਭਵਿੱਖਵਾਣੀ ਕਰ ਚੁੱਕੇ ਹਨ ਕਿ ...

ਪੂਰੀ ਖ਼ਬਰ »

ਸਿੱਧੂ ਦੀ ਸਿਆਸੀ ਨਮੋਸ਼ੀ ਬਣੀ ਅਸਤੀਫ਼ੇ ਦਾ ਕਾਰਨ-ਮਜੀਠੀਆ

ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਥੇ ਕਿਹਾ ਹੈ ਕਿ ਕਾਂਗਰਸ 'ਚ ਨਵਜੋਤ ਸਿੰਘ ਸਿੱਧੂ ਦੀ ਸਿਆਸੀ ਨਮੋਸ਼ੀ ਹੀ ਉਨ੍ਹਾਂ ਦੇ ਅਸਤੀਫ਼ੇ ਦਾ ਕਾਰਨ ਬਣੀ ਹੈ | ਉਨ੍ਹਾਂ ਕਿਹਾ ਕਿ ਸਿੱਧੂ ਨੇ ਐਸ.ਸੀ. ...

ਪੂਰੀ ਖ਼ਬਰ »

ਮੁੱਖ ਮੰਤਰੀ ਬਣਨ ਦਾ ਸੁਪਨਾ ਪੂਰਾ ਨਾ ਹੋਣ 'ਤੇ ਸਿੱਧੂ ਨੇ ਬੌਖਲਾਹਟ 'ਚ ਦਿੱਤਾ ਅਸਤੀਫ਼ਾ-ਸ਼ਰਮਾ

ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)-ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਅਹੁਦੇ ਤੋਂ ਦਿੱਤੇ ਅਸਤੀਫੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸਿੱਧੂ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ | ...

ਪੂਰੀ ਖ਼ਬਰ »

ਪੰਜਾਬ ਕਾਂਗਰਸ 'ਚ ਅਰਾਜਕਤਾ ਦੀ ਸਥਿਤੀ-ਰਾਘਵ

ਪੰਜਾਬ 'ਆਪ' ਦੇ ਸਹਿ-ਇੰਚਾਰਜ ਰਾਘਵ ਚੱਡਾ ਨੇ ਕਿਹਾ ਕਿ ਪੰਜਾਬ ਕਾਂਗਰਸ 'ਚ ਪੂਰੀ ਤਰ੍ਹਾਂ ਅਰਾਜਕਤਾ ਦੀ ਸਥਿਤੀ ਹੈ, ਅਜਿਹੇ 'ਚ ਪੰਜਾਬ ਦੇ ਲੋਕ ਇਨ੍ਹਾਂ ਸੁਆਰਥੀ ਨੇਤਾਵਾਂ ਤੋਂ ਇਕ ਸਥਿਰ, ਅਗਾਂਹਵਧੂ ਤੇ ਸੰਮਿਲਤ ਪ੍ਰਸ਼ਾਸਨ ਦੀ ਉਮੀਦ ਕਿਵੇਂ ਕਰ ਸਕਦੇ ਹਨ? ਉਸ ਸੂਬੇ ...

ਪੂਰੀ ਖ਼ਬਰ »

ਖੇਤੀ ਕਾਨੂੰਨ ਵਾਪਸ ਨਾ ਲੈਣ ਦੀ ਸੂਰਤ 'ਚ ਮੁੱਖ ਮੰਤਰੀ ਵਲੋਂ ਲੱਖਾਂ ਲੋਕਾਂ ਨਾਲ ਦਿੱਲੀ ਵੱਲ ਮਾਰਚ ਕਰਨ ਦੀ ਧਮਕੀ

ਚੰਡੀਗੜ੍ਹ, 28 ਸਤੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਨਹੀਂ ਲੈਂਦੀ ਤਾਂ ਉਹ ਪੰਜਾਬ ਦੇ ਲੱਖਾਂ ਲੋਕਾਂ ...

ਪੂਰੀ ਖ਼ਬਰ »

ਤਰਨ ਤਾਰਨ ਨੇੜੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀ ਗੋਲੀ-1 ਨੌਜਵਾਨ ਦੀ ਮੌਤ

ਚੋਹਲਾ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਮੰਗਲਵਾਰ ਨੂੰ ਇਥੋਂ ਦੇ ਖੇਡ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪਾਂ 'ਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀ ਗੋਲੀ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਪ੍ਰਭਾਵਿਤ ਕਿਸਾਨ ਵੀ ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ 'ਚ ਸ਼ਾਮਿਲ ਹੋਣ-ਅਕਾਲੀ ਦਲ

ਚੰਡੀਗੜ੍ਹ, 28 ਸਤੰਬਰ (ਅ.ਬ.)- ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ, ਜਿਨ੍ਹਾਂ ਦੀ ਜ਼ਮੀਨ ਕਾਂਗਰਸ ਸਰਕਾਰ ਵਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ, ਕਿ ਉਹ ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕੀਤੇ ਜਾਣ ਵਾਲੇ ਰੋਸ ...

ਪੂਰੀ ਖ਼ਬਰ »

30 ਹਜ਼ਾਰ ਰੁ. ਪ੍ਰਤੀ ਏਕੜ ਮੁਆਵਜ਼ਾ ਦੇਵੇ ਕਾਂਗਰਸ ਸਰਕਾਰ-ਢੀਂਡਸਾ

ਐੱਸ. ਏ. ਐੱਸ. ਨਗਰ, 28 ਸਤੰਬਰ (ਕੇ. ਐੱਸ. ਰਾਣਾ)-ਗੁਲਾਬੀ ਸੁੰਡੀ ਦੇ ਹਮਲੇ ਨਾਲ ਮਾਲਵਾ ਪੱਟੀ 'ਚ ਕਪਾਹ ਦੀ ਬਰਬਾਦ ਹੋਈ ਫ਼ਸਲ ਦੇ ਮਾਮਲੇ 'ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ...

ਪੂਰੀ ਖ਼ਬਰ »

'ਆਪ' ਵਲੋਂ ਦਿਓਲ ਨੂੰ ਹਟਾਉਣ ਲਈ ਕਾਂਗਰਸ ਸਰਕਾਰ ਨੂੰ 10 ਦਿਨਾਂ ਦਾ ਅਲਟੀਮੇਟਮ-ਚੀਮਾ

ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵ-ਨਿਯੁਕਤ ਐਡੋਵੇਕਟ ਜਨਰਲ (ਏ.ਜੀ.) ਅਮਰ ਪ੍ਰੀਤ ਸਿੰਘ ਦਿਓਲ (ਏ.ਪੀ. ਐਸ ਦਿਓਲ) ਦੀ ਨਿਯੁਕਤੀ 'ਤੇ ਸਖ਼ਤ ਇਤਰਾਜ਼ ਤੇ ...

ਪੂਰੀ ਖ਼ਬਰ »

ਸਿੰਘ ਸਭਾ ਲਹਿਰ ਸਥਾਪਨਾ ਦਿਵਸ ਪਹਿਲੀ ਨੂੰ ਲੁਧਿਆਣਾ ਵਿਖੇ

ਅੰਮਿ੍ਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਪੰਥਕ ਤਾਲਮੇਲ ਸੰਗਠਨ ਵਲੋਂ ਸਿੰਘ ਸਭਾ ਲਹਿਰ ਸਥਾਪਨਾ ਦਿਵਸ 1 ਅਕਤੂਬਰ ਨੂੰ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਜਵੱਦੀ ਕਲਾਂ ਲੁਧਿਆਣਾ ਵਿਖੇ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ...

ਪੂਰੀ ਖ਼ਬਰ »

ਪਾਕਿ ਅਧਿਕਾਰੀਆਂ ਨੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਿਆ-ਸਿੰਘ ਸਾਹਿਬ

ਅੰਮਿ੍ਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਕੇ ਵਾਪਸ ਪਰਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਇਵੈਕੁਈ ਟਰੱਸਟ ਪ੍ਰਾਪਟੀ ਬੋਰਡ, ਔਕਾਫ ਬੋਰਡ ਦੇ ...

ਪੂਰੀ ਖ਼ਬਰ »

ਹਰਿਆਣਾ ਦੇ ਐਲਨਾਬਾਦ ਦੀ ਉਪ ਚੋਣ 30 ਨੂੰ -ਨਤੀਜਾ 2 ਨੂੰ

ਚੰਡੀਗੜ੍ਹ, 28 ਸਤੰਬਰ (ਐਨ. ਐਸ. ਪਰਵਾਨਾ) -ਹਰਿਆਣਾ ਵਿਧਾਨ ਸਭਾ ਦੇ ਐਲਨਾਬਾਦ ਹਲਕੇ ਦੀ ਉਪ-ਚੋਣ ਵਾਸਤੇ ਵੋਟਾਂ 30 ਅਕਤੂਬਰ ਨੂੰ ਪੈਣਗੀਆਂ ਤੇ ਨਤੀਜੇ ਦਾ ਐਲਾਨ 2 ਨਵੰਬਰ ਨੂੰ ਕੀਤਾ ਜਾਏਗਾ | ਇਹ ਸੀਟ ਇਨੈਲੋ ਦੇ ਅਭੈ ਸਿੰਘ ਚੌਟਾਲਾ ਵਲੋਂ ਕਿਸਾਨ ਅੰਦੋਲਨ ਦੇ ਹੱਕ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਪੀ.ਏ.ਯੂ. ਨੂੰ ਸਾਫ਼-ਸੁਥਰੇ ਤੇ ਹਰੇ ਭਰੇ ਕੈਂਪਸ ਲਈ ਪੁਰਸਕਾਰ ਪ੍ਰਦਾਨ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਭਾਰਤੀ ਖੇਤੀ ਖੋਜ਼ ਪ੍ਰੀਸ਼ਦ ਦੇ ਰਾਸ਼ਟਰੀ ਖੇਤੀ ਉਚ-ਸਿੱਖਿਆ ਪ੍ਰੋਜੈਕਟ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਕੈਂਪਸ ਨੂੰ ਪਿਛਲੇ ਸਾਲ ਲਈ ਸਭ ਤੋਂ ਸਾਫ-ਸੁਥਰੇ ਤੇ ਹਰੇ ਭਰੇ ਕੈਂਪਸ ਦਾ ਪੁਰਸਕਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਪੰਜਾਬ ਦੀ ਨੁਹਾਰ ਬਦਲ ਦੇਣਗੇ-ਰਾਜਾ ਗਿੱਲ/ਲੱਖਾ ਰੌਣੀ

ਜੌੜੇਪੁਲ ਜਰਗ, 28 ਸਤੰਬਰ (ਪਾਲਾ ਰਾਜੇਵਾਲੀਆ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਸ ਸੰਕਲਪ ਨਾਲ ਪੰਜਾਬ ਨੂੰ ਖ਼ੁਸ਼ਹਾਲ ਕਰਨ ਲਈ ਵਿਕਾਸ ਕਾਰਜ ਕਰ ਰਹੇ ਹਨ | ਉਸ ਤੋਂ ਸਪੱਸ਼ਟ ਹੈ ਕਿ ਉਹ ਪੰਜਾਬ ਦੀ ਨੁਹਾਰ ਬਦਲ ਦੇਣਗੇ | ਇਹ ਪ੍ਰਗਟਾਵਾ ਪੀ.ਪੀ.ਸੀ.ਸੀ. ਦੇ ਸਕੱਤਰ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਇਕੋਤਰੀ ਸਮਾਗਮ ਆਰੰਭ-ਵੱਡੀ ਗਿਣਤੀ 'ਚ ਸੰਗਤ ਪੁੱਜੀ

ਟਾਂਡਾ ਉੜਮੁੜ, 28 ਸਤੰਬਰ (ਦੀਪਕ ਬਹਿਲ)-ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕੋਤਰੀ ਸਮਾਗਮ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਆਰੰਭ ਹੋਏ | ਇਸ ਮੌਕੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਤਾਦਾਦ 'ਚ ਸੰਗਤ ਨੇ ਸ਼ਿਰਕਤ ਕੀਤੀ | ਤਪ ਅਸਥਾਨ ਸੱਚਖੰਡ ...

ਪੂਰੀ ਖ਼ਬਰ »

ਸਟਿੱਚਲੈਸ ਸਪਾਈਨ ਸਰਜਰੀ ਦੁਨੀਆ ਦੇ ਕੁਝ ਹੀ ਦੇਸ਼ਾਂ 'ਚ ਉਪਲਬਧ-ਡਾ. ਤਿ੍ਵੇਦੀ

ਜਲੰਧਰ, 28 ਸਤੰਬਰ (ਐੱਮ.ਐੱਸ. ਲੋਹੀਆ) - ਸਟਿੱਚਲੈਸ ਸਪਾਈਨ ਸਰਜਰੀ ਦੁਨੀਆ ਦੇ ਕੁਝ ਹੀ ਦੇਸ਼ਾਂ 'ਚ ਉਪਲਬੱਧ ਹੈ, ਜੋ ਕਿ ਇੰਡੋਸਕੋਪ ਨਾਲ ਕੀਤੀ ਜਾਂਦੀ ਹੈ ਤੇ ਇਸ ਜ਼ਰੀਏ ਕਰੀਬ 20-25 ਮਿੰਟ 'ਚ ਹੀ ਆਪ੍ਰੇਸ਼ਨ ਹੋ ਜਾਂਦਾ ਹੈ | ਇਸ ਸਬੰਧੀ ਵਾਸਲ ਹਸਪਤਾਲ ਜਲੰਧਰ 'ਚ ਸਪਾਈਨ ...

ਪੂਰੀ ਖ਼ਬਰ »

ਗੁਰਕੀਰਤ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਾਬਕ ਸਵ. ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਸਨਅਤ ਤੇ ਵਪਾਰ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ | ਗੁਰਕੀਰਤ ਦੇ ਅਹੁਦਾ ਸੰਭਾਲਣ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 41 ਨਵੇਂ ਮਾਮਲੇ-ਕੋਈ ਮੌਤ ਨਹੀਂ

ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਨਹੀਂ ਹੋਈ ਹੈ ਜਦਕਿ 23 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ 41 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਐਸ.ਏ.ਐਸ. ਨਗਰ ਤੋਂ 8, ਅੰਮਿ੍ਤਸਰ ਤੋਂ 7, ਜਲੰਧਰ ਤੋਂ 5, ਗੁਰਦਾਸਪੁਰ ਤੇ ...

ਪੂਰੀ ਖ਼ਬਰ »

ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਖੋਸਾ ਦਲ ਸਿੰਘ, 28 ਸਤੰਬਰ (ਮਨਪ੍ਰੀਤ ਸਿੰਘ ਸੰਧੂ)-ਨਜ਼ਦੀਕੀ ਪਿੰਡ ਕਰਮੂੰਵਾਲਾ ਦਾ ਨੌਜਵਾਨ ਸਾਹਿਬ ਸਿੰਘ ਪੁੱਤਰ ਲਖਵਿੰਦਰ ਸਿੰਘ ਦੀ ਚਿੱਟੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਗਈ ਹੈ | ਸਾਹਿਬ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਤੇ 8 ਅੱਠ ਸਾਲ ਦਾ ਬੇਟਾ ...

ਪੂਰੀ ਖ਼ਬਰ »

ਕਾਂਗੜ ਝੂਠ ਨਾ ਬੋਲਣ, ਕਾਂਗੜ ਦੇ ਪਰਿਵਾਰਕ ਮੈਂਬਰਾਂ 'ਚੋਂ ਕਿਸੇ ਇਕ ਨੂੰ ਵੀ ਝਰੀਟ ਤੱਕ ਨਹੀਂ ਆਈ-ਮਲੂਕਾ

ਚੰਡੀਗੜ੍ਹ, 28 ਸਤੰਬਰ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਅੱਜ ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਖਿਆ ਹੈ ਕਿ ਉਹ ਇਹ ਝੂਠ ਨਾ ਬੋਲਣ ਕਿ ਕਾਂਗਰਸ ਦੀ ਸੇਵਾ ਦੌਰਾਨ ਉਨ੍ਹਾਂ ਦੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਜਨਮ ਦਿਹਾੜੇ ਮੌਕੇ ਵਿਸ਼ਾਲ 'ਸਾਮਰਾਜ ਵਿਰੋਧੀ ਕਾਨਫ਼ਰੰਸ'

ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮ ਦਿਹਾੜੇ ਮੌਕੇ ਦਾਣਾ ਮੰਡੀ ਬਰਨਾਲਾ ਵਿਖੇ ਵਿਸ਼ਾਲ 'ਸਾਮਰਾਜ ਵਿਰੋਧੀ ਕਾਨਫ਼ਰੰਸ' ਕੀਤੀ ਗਈ, ਜਿਸ 'ਚ ਕਿਸਾਨਾਂ, ਔਰਤਾਂ ਤੇ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਮੋਗਾ ਪਿਛਲੇ ਕਈ ਸਾਲਾਂ ਤੋਂ ਇਮੀਗੇ੍ਰਸ਼ਨ ਦੇ ਖੇਤਰ ਵਿਚ ਆਪਣੀਆਂ ਵਧੀਆ ਸੇਵਾਵਾਂ ਨਿਭਾ ਰਹੀ ਹੈ | ਸੰਸਥਾ ਨੇ ਇਸ ਵਾਰ ਸਤਵਿੰਦਰ ਕੌਰ ਸਿੱਧੂ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਗੁਰਦੇਵ ਸਿੰਘ ਹੁਡਿਆਰਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)-ਹਰਬਰਿੰਦਰ ਸਿੰਘ ਹੈਰੀ ਯੂ.ਐੱਸ.ਏ. ਦੇ ਪਿਤਾ, ਮਨਜੀਤ ਸਿੰਘ ਬਰਕੰਦੀ ਸਾਬਕਾ ਪ੍ਰਧਾਨ ਜ਼ਿਲ੍ਹਾ ਅਕਾਲੀ ਜਥਾ ਦੇ ਭਰਾ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਚਾਚਾ ਗੁਰਦੇਵ ਸਿੰਘ ਹੁਡਿਆਰਾ ਰਿਟਾ: ...

ਪੂਰੀ ਖ਼ਬਰ »

ਸਰਕਾਰ ਨਰਮਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਮੁਆਵਜ਼ੇ ਦਾ ਐਲਾਨ ਕਰੇ-ਰਾਘਵ ਚੱਢਾ

ਜਲੰਧਰ, 28 ਸਤੰਬਰ (ਸ਼ਿਵ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਮਾਲਵਾ ਖੇਤਰ ਵਿਚ ਨਰਮੇ ਦੀ ਫ਼ਸਲ ਨੂੰ ਪੁੱਜੇ ਨੁਕਸਾਨ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਚਿੰਤਾਜਨਕ ਦੱਸਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX