ਮਾਨਸਾ, 28 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲੇ੍ਹ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 114ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਵੱਖ-ਵੱਖ ਥਾਵਾਂ 'ਤੇ ਨੌਜਵਾਨਾਂ ਨੇ ਅਹਿਦ ਕੀਤਾ ਕਿ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨ ਜਟਾਉਂਦੇ ਰਹਿਣਗੇ | ਇਸੇ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਵੀ ਸਥਾਨਕ ਸ਼ਹਿਰ 'ਚ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ |
ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਅੰਦੋਲਨ ਤੇਜ਼ ਕਰਨ ਦੀ ਲੋੜ
ਪੰਜਾਬ ਖੇਤ ਮਜ਼ਦੂਰ ਸਭਾ ਅਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਸ਼ਹਿਰ 'ਚ ਮਾਰਚ ਕੱਢਣ ਉਪਰੰਤ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਸੰਬੋਧਨ ਕਰਦਿਆਂ ਕਿ੍ਸ਼ਨ ਚੌਹਾਨ, ਦਲਜੀਤ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਸੰਪੂਰਨ ਆਜ਼ਾਦੀ ਲਈ ਭਗਤ ਸਿੰਘ ਦੇ ਸੁਪਨਿਆਂ ਦਾ ਸਿਰਜਣਾ ਸਮੇਂ ਦੀ ਮੁੱਖ ਮੰਗ ਹੈ | ਉਨ੍ਹਾਂ ਸੰਪੂਰਨ ਆਜ਼ਾਦੀ ਲਈ ਸਾਰੇ ਵਰਗਾਂ ਨੂੰ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਲਾਮਬੰਦ ਕਰ ਕੇ ਅੰਦੋਲਨ ਤੇਜ਼ ਕਰਨ ਦੀ ਲੋੜ ਹੈ | ਏਟਕ ਆਗੂ ਦਰਸ਼ਨ ਸਿੰਘ ਪੰਧੇਰ, ਰਤਨ ਭੋਲਾ ਨੇ ਸ਼ਹੀਦ ਦੀ ਵਿਚਾਰਧਾਰਾ ਦੇ ਨਾਲ ਜੁੜਨ ਦੀ ਅਪੀਲ ਕਰਦਿਆਂ ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਕੌਮੀ ਰੋਜ਼ਗਾਰ ਗਾਰੰਟੀ ਕਾਨੂੰਨ ਦੀ ਸਥਾਪਨਾ ਦੀ ਮੰਗ ਕੀਤੀ | ਇਸ ਮੌਕੇ ਨਿਰਮਲ ਮਾਨਸਾ, ਬਲਵੰਤ ਸਿੰਘ ਭੈਣੀਬਾਘਾ, ਸੋਮਾ ਕੌਰ ਉੱਭਾ, ਸੁਖਦੇਵ ਸਿੰਘ ਪੰਧੇਰ, ਸੁਰੇਸ਼ ਕੁਮਾਰ, ਕਿ੍ਸ਼ਨ ਕੁਮਾਰ, ਹਰਨੇਕ ਸਿੰਘ ਮਾਨਸਾ ਖੁਰਦ, ਗੁਰਪ੍ਰੀਤ ਸਿੰਘ ਕੋਟਲੱਲੂ, ਹਰਨੇਕ ਢਿੱਲੋਂ, ਹਰਨੇਕ ਸਿੰਘ ਬੱਪੀਆਣਾ, ਗੁਰਦਿਆਲ ਸਿੰਘ ਦਲੇਲ ਸਿੰਘ ਵਾਲਾ ਆਦਿ ਹਾਜ਼ਰ ਸਨ |
ਯੂਥ ਕਾਂਗਰਸ ਨੇ ਜਨਮ ਦਿਨ ਨੂੰ ਸਮਰਪਿਤ ਮਾਰਚ ਕੱਢਿਆ
ਜ਼ਿਲ੍ਹਾ ਯੂਥ ਕਾਂਗਰਸ ਵਲੋਂ ਪ੍ਰਧਾਨ ਚੁਸਪਿੰਦਰਵੀਰ ਸਿੰਘ ਚਹਿਲ ਦੀ ਅਗਵਾਈ 'ਚ ਸ਼ਹੀਦ ਦੇ ਜਨਮ ਦਿਨ ਨੂੰ ਸਮਰਪਿਤ ਮਾਰਚ ਕੱਢ ਕੇ ਸਮਾਜਿਕ ਬੁਰਾਈਆਂ ਖ਼ਿਲਾਫ਼ ਲੜਨ ਦਾ ਅਹਿਦ ਲਿਆ | ਇਹ ਕਾਫ਼ਲਾ ਬੱਸ ਅੱਡਾ ਤੋਂ ਚੱਲ ਕੇ ਸ਼ਹੀਦ ਭਗਤ ਸਿੰਘ ਚੌਂਕ 'ਚ ਪਹੁੰਚਿਆ ਅਤੇ ਸ਼ਹੀਦ ਦੇ ਬੁੱਤ 'ਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ | ਚਹਿਲ ਨੇ ਕਿਹਾ ਕਿ ਨੌਜਵਾਨਾਂ ਦੇ ਹੱਥ ਹੀ ਦੇਸ਼ ਦੀ ਵਾਗਡੋਰ ਹੋਣੀ ਚਾਹੀਦੀ ਹੈ, ਜਿਸ ਅੰਦਰ ਕੰਮ ਕਰਨ ਦੀ ਸ਼ਕਤੀ ਅਤੇ ਦੇਸ਼ ਲਈ ਕੁਝ ਕਰਨ ਦਾ ਜਜ਼ਬਾ ਹੈ | ਇਸ ਮੌਕੇ ਕੌਂਸਲਰ ਪ੍ਰਵੀਨ ਕੁਮਾਰ ਟੋਨੀ, ਨੇਮ ਚੰਦ ਨੇਮਾ, ਅਮਨਦੀਪ ਸਿੰਘ ਟੂੰਡਾ, ਸਤੀਸ਼ ਕੁਮਾਰ ਮਹਿਤਾ, ਗੁਰਪ੍ਰੀਤ ਸਿੰਘ ਰਮਦਿੱਤੇ ਵਾਲਾ, ਲਖਵਿੰਦਰ ਸਿੰਘ ਬੱਛੋਆਣਾ, ਕੁਲਵਿੰਦਰ ਸਿੰਘ ਮਾਨ, ਮਲਕੀਤ ਸਿੰਘ ਅਕਲੀਆ, ਸਤਵਿੰਦਰ ਸ਼ੰਮੀ, ਗੁਰਪ੍ਰੀਤ ਸਿੰਘ ਬਰੇ, ਹਰਸ਼ਵੀਰ ਸਿੰਘ ਹਰਸ਼ੀ ਝੱਬਰ, ਬਲਕਰਨ ਸਿੰਘ ਜਟਾਣਾ, ਬਲਜਿੰਦਰ ਸਿੰਘ ਗੋਬਿੰਦਪੁਰ, ਅੰਕੁਸ਼ ਅਰੋੜਾ, ਗਗਨਦੀਪ ਸਿੰਘ ਸਿੱਧੂ ਆਦਿ ਹਾਜ਼ਰ ਸਨ |
ਫੁੱਲ ਮਾਲਾਵਾਂ ਭੇਟ ਕੀਤੀਆਂ
ਇਸੇ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਨੇ ਵੀ ਸ਼ਹੀਦ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰ ਕੇ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਯੋਗਦਾਨ ਪਾਉਣ ਦਾ ਅਹਿਦ ਲਿਆ | ਸੰਬੋਧਨ ਕਰਦਿਆਂ ਕਾਂਗਰਸ ਆਗੂ ਬਲਵਿੰਦਰ ਨਾਰੰਗ ਤੇ ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਭਗਤ ਸਿੰਘ ਦੀ ਦੇਸ਼ ਲਈ ਕੁਰਬਾਨੀ ਲਾ-ਮਿਸਾਲ ਹੈ | ਇਸ ਮੌਕੇ ਜਸਵੰਤ ਸਿੰਘ ਔਲਖ, ਡਾ. ਮਨਜੀਤ ਸਿੰਘ ਰਾਣਾ ਅਤੇ ਸਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਦੇ ਅਹੁਦੇਦਾਰ ਹਾਜ਼ਰ ਸਨ |
ਸ਼੍ਰੋਮਣੀ ਅਕਾਲੀ ਦਲ ਨੇ ਫੁੱਲ ਮਾਲਾਵਾਂ ਭੇਟ ਕੀਤੀਆਂ
ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਦੀ ਅਗਵਾਈ ਵਿਚ ਮਾਰਚ ਕੱਢ ਕੇ ਸ਼ਹੀਦ ਭਗਤ ਸਿੰਘ ਚੌਂਕ 'ਚ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਉਨ੍ਹਾਂ ਕਿਹਾ ਕਿ ਭਗਤ ਸਿੰਘ ਵਲੋਂ ਛੋਟੀ ਉਮਰ 'ਚ ਦੇਸ਼ ਦੀ ਆਜ਼ਾਦੀ ਲਈ ਦਿੱਤੀ ਸ਼ਹੀਦੀ ਨੌਜਵਾਨਾਂ ਲਈ ਪ੍ਰੇਰਨਾ ਦਾਇਕ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਚਹਿਲ, ਮਨਿੰਦਰਜੀਤ ਸਿੰਘ ਮਨੀ, ਐਡਵੋਕੇਟ ਭੁਪਿੰਦਰ ਸਿੰਘ, ਰੰਗੀ ਸਿੰਘ ਖਾਰਾ, ਗੁਰਮੇਲ ਸਿੰਘ ਠੇਕੇਦਾਰ, ਅਵਤਾਰ ਸਿੰਘ ਰਾੜਾ, ਰਾਜਵਿੰਦਰ ਅਲੀਸ਼ੇਰ, ਜਸਵਿੰਦਰ ਸਿੰਘ ਚਕੇਰੀਆਂ, ਕੁਲਸ਼ੇਰ ਰੂਬਲ ਭੀਖੀ, ਗੁਰਪ੍ਰੀਤ ਸਿੰਘ ਸਿੱਧੂ, ਹਰਬੰਸ ਸਿੰਘ ਪੰਮੀ, ਰਘਵੀਰ ਸਿੰਘ ਬਰਨ, ਬਲਜੀਤ ਸਿੰਘ ਸੇਠੀ, ਤਰਸੇਮ ਚੰਦ ਮਿੱਢਾ ਆਦਿ ਹਾਜ਼ਰ ਸਨ |
'ਆਪ' ਨੇ ਮੋਟਰਸਾਈਕਲ ਮਾਰਚ ਕੱਢਿਆ
ਆਮ ਆਦਮੀ ਪਾਰਟੀ ਵਲੋਂ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੱਢ ਕੇ ਸ਼ਹੀਦ ਭਗਤ ਸਿੰਘ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਸੰਕਲਪ ਲਿਆ ਕਿ ਨੌਜਵਾਨ ਸ਼ਕਤੀ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜੇਗੀ | ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਅੱਕਾਂਵਾਲੀ, ਹਰਜੀਤ ਸਿੰਘ ਦੰਦੀਵਾਲ, ਡਾ: ਵਿਜੈ ਸਿੰਗਲਾ, ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ, ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਸਾਡਾ ਸਿਰ ਹਮੇਸ਼ਾ ਸ਼ਹੀਦ ਦੀਆਂ ਕੁਰਬਾਨੀਆਂ ਅੱਗੇ ਝੁਕਦਾ ਰਹੇਗਾ | ਇਸ ਮੌਕੇ ਸ਼ਿੰਗਾਰਾ ਖਾਨ ਜਵਾਹਰਕੇ, ਸੁਖਵਿੰਦਰ ਸਿੰਘ ਖੋਖਰ, ਪਰਮਜੀਤ ਕੌਰ, ਸ਼ਰਨਜੀਤ ਕੌਰ, ਹਰਦੇਵ ਸਿੰਘ ਉੱਲਕ, ਰਮੇਸ਼ ਕੁਮਾਰ ਖਿਆਲਾ, ਗੁਰਪ੍ਰੀਤ ਸਿੰਘ ਕੋਟੜਾ, ਸਿਕੰਦਰ ਸਿੰਘ ਭੀਖੀ, ਬਲਵਿੰਦਰ ਸਿੰਘ ਬੁਢਲਾਡਾ, ਰਾਜੇਸ਼ ਪਿੰਕਾ, ਹਰਜੀਵਨ ਸਿੰਘ ਬਰ੍ਹੇ, ਸੁਮਨਦੀਪ ਸਿੰਘ ਨੰਗਲ ਕਲਾਂ, ਹਰਪ੍ਰੀਤ ਸਿੰਘ ਖੋਖਰ ਕਲਾਂ, ਹਰਜਿੰਦਰ ਸਿੰਘ ਦੂਲੋਵਾਲ, ਪਾਲ ਸਿੰਘ ਮੌਜੀਆ ਆਦਿ ਹਾਜਰ ਸਨ |
ਖ਼ੂਨਦਾਨ ਕੈਂਪ ਲਗਾਇਆ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਯੁਵਕ ਸੇਵਾਵਾਂ ਲੋਕ ਭਲਾਈ ਕਲੱਬ ਖੀਵਾ ਮੀਹਾਂ ਸਿੰਘ ਵਾਲਾ ਵਲੋਂ ਆਸਰਾ ਫਾਊਾਡੇਸ਼ਨ ਬਰੇਟਾ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ 54 ਯੂਨਿਟ ਖ਼ੂਨਦਾਨ ਕੀਤਾ ਗਿਆ | ਰਘਬੀਰ ਸਿੰਘ ਮਾਨ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮਾਨਸਾ ਨੇ ਕਿਹਾ ਕਿ ਖ਼ੂਨਦਾਨ ਪਵਿੱਤਰ ਦਾਨ ਹੈ | ਇਸ ਮੌਕੇ ਜਰਨੈਲ ਸਿੰਘ ਸਰਪੰਚ, ਕਲੱਬ ਪ੍ਰਧਾਨ ਸਤਿਨਾਮ ਸਿੰਘ, ਕਰਨੈਲ ਸਿੰਘ ਵੈਰਾਗੀ, ਗੁਲਾਬ ਸਿੰਘ ਕਾਹਨਗੜ੍ਹ, ਸਮਨਦੀਪ ਸਿੰਘ, ਲਖਵਿੰਦਰ ਸਿੰਘ, ਜਗਰਾਜ ਸਿੰਘ, ਹਰਜਿੰਦਰ ਸਿੰਘ, ਰੁਪਿੰਦਰ ਸਿੰਘ, ਸਤਵਿੰਦਰ ਸਿੰਘ, ਸੇਵਕ ਸਿੰਘ, ਨਵਦੀਪ ਸਿੰਘ, ਸਾਹਿਲ, ਨਿਰਮਲ ਸਿੰਘ ਆਦਿ ਹਾਜ਼ਰ ਸਨ |
ਰੋਇਲ ਕਾਲਜ ਵਿਖੇ ਜਨਮ ਦਿਹਾੜਾ ਮਨਾਇਆ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਮੁਕਾਬਲੇ ਕਰਵਾਏ ਗਏ | ਪੋਸਟਰ ਮੇਕਿੰਗ 'ਚ ਲਖਵਿੰਦਰ ਸਿੰਘ ਨੇ ਪਹਿਲਾ ਅਤੇ ਲਵਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ | ਸਲੋਗਨ ਲਿਖਣ ਮੁਕਾਬਲੇ ਚ ਕਰਮਜੀਤ ਕੌਰ, ਮਨਪ੍ਰੀਤ ਕੌਰ ਤੇ ਲਖਵਿੰਦਰ ਸਿੰਘ, ਕਵਿਤਾ ਉਚਾਰਨ 'ਚ ਗਗਨਦੀਪ ਕੌਰ, ਗਗਨਦੀਪ ਕੌਰ ਬੀ.ਏ. ਅਤੇ ਹਰਪ੍ਰੀਤ ਕੌਰ, ਭਾਸ਼ਣ 'ਚ ਅਮਨਦੀਪ ਕੌਰ, ਵੀਰਾ ਕੌਰ ਅਤੇ ਹਰਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ ਰੈਲੀ ਵੀ ਕੱਢੀ ਗਈ | ਕਾਲਜ ਪਿ੍ੰਸੀਪਲ ਡਾ:ਕੁਲਵਿੰਦਰ ਸਿੰਘ ਸਰਾਂ, ਡੀਨ ਆਪਰੇਸ਼ਨਜ ਪ੍ਰੋ: ਸੁਰਜਨ ਸਿੰਘ ਅਤੇ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਭਗਤ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਇਆ |
ਪ੍ਰਾਇਮਰੀ ਸਕੂਲ ਜੀਤਸਰ ਵਿਖੇ ਮਨਾਇਆ ਜਨਮ ਦਿਵਸ
ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ (ਬੱਛੋਆਣਾ) ਵਿਖੇ ਵੀ ਵਿਦਿਆਰਥੀਆਂ ਤੇ ਸਟਾਫ਼ ਵਲੋਂ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਸੱਤਪਾਲ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਮਨਪ੍ਰੀਤ ਕੌਰ, ਗਗਨਦੀਪ ਕੌਰ, ਸਰਬਜੀਤ ਕੌਰ, ਕਿਰਨਪਾਲ ਕੌਰ, ਸਕੂਲ ਕਮੇਟੀ ਚੇਅਰਮੈਨ ਕੁਲਵੰਤ ਸਿੰਘ, ਤੇਜਾ ਸਿੰਘ, ਦਰੋਗਾ ਸਿੰਘ, ਸਰਬਜੀਤ ਸਿੰਘ, ਮੱਖਣ ਸਿੰਘ ਫ਼ੌਜੀ, ਗੁਰਮੇਲ ਸਿੰਘ ਆਦਿ ਮੌਜੂਦ ਸਨ |
ਮੋਫਰ ਵਲੋਂ ਭਗਤ ਸਿੰਘ ਚੌਂਕ ਬਣਾਉਣ ਲਈ ਟੱਕ ਲਗਾ ਕੇ ਸ਼ੁਰੂਆਤ
ਸਰਦੂਲਗੜ੍ਹ ਤੋਂ ਜੀ.ਐਮ.ਅਰੋੜਾ ਅਨੁਸਾਰ- ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਰੋੜਕੀ ਚੌਂਕ ਵਿਖੇ ਸ਼ਹੀਦ ਭਗਤ ਸਿੰਘ ਚੌਂਕ ਬਣਾਉਣ ਦੀ ਟੱਕ ਲਗਾ ਕੇ ਸ਼ੁਰੂਆਤ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਸ਼ਹਿਰ ਵਾਸੀਆ ਅਤੇ ਨੌਜਵਾਨ ਸ਼ਹੀਦ ਭਗਤ ਸਿੰਘ ਸਭਾ ਵਲੋਂ ਕੀਤੀ ਜਾ ਰਹੀ ਮੰਗ ਨੂੰ ਹੋਰ ਸਮਾਂ ਨਹੀਂ ਲੱਗੇਗਾ ਤੇ ਜਲਦੀ ਹੀ 4 ਲੱਖ ਰੁਪਏ ਦੀ ਕਰੀਬ ਲਾਗਤ ਨਾਲ ਚੌਂਕ ਬਣੇਗਾ, ਜਿਸ ਵਿਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ | ਇਸ ਤੋ ਇਲਾਵਾ ਸ਼ਹਿਰ ਵਿਚ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਲਾਇਬ੍ਰੇਰੀ ਖੋਲ੍ਹਣ ਲਈ ਗਰਾਂਟ ਆ ਚੁੱਕੀ ਹੈ | ਸ਼ਹੀਦ ਭਗਤ ਸਿੰਘ ਸਭਾ ਦੇ ਬੰਸੀ ਲਾਲ ਤੇ ਰਾਮ ਕਿ੍ਸ਼ਨ ਭਾਰਤੀ, ਸੱਤਪਾਲ ਵਰਮਾ, ਗੁਰਪ੍ਰੀਤ ਸਿੰਘ ਉਰਫ਼ ਰਿੰਪੀ ਬਰਾੜ, ਰਾਜੇਸ਼ ਕੁਮਾਰ ਗਰਗ, ਗੁਰਲਾਲ ਸਿੰਘ ਸੋਨੀ, ਸੁਖਵਿੰਦਰ ਸਿੰਘ ਸੁੱਖੀ, ਮਥਰਾ ਦਾਸ ਗਰਗ, ਰਜਤ ਸ਼ਰਮਾ, ਜੱਗੀ ਸਿੰਘ ਜੱਫਾ, ਅਮਨਦੀਪ ਸਿੰਘ ਜੱਫਾ, ਭੁਪਿੰਦਰ ਸਿੰਘ ਸਰਾਂ ਐਡਵੋਕੇਟ, ਅਜੀਤ ਸ਼ਰਮਾ ਆਦਿ ਹਾਜ਼ਰ ਸਨ |
ਮਾਨਸਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਸਰਪੰਚਾਂ ਤੇ ਕੌਂਸਲਰਾਂ ਨੂੰ ਚੰਡੀਗੜ੍ਹ ਸਕੱਤਰੇਤ ਵਿਖੇ ਜਾਣ ਲਈ ਵਿਸ਼ੇਸ਼ ਸ਼ਨਾਖ਼ਤੀ ਕਾਰਡ ਬਣਾਉਣ ਦਾ ਪੰਚਾਇਤੀ ਨੁਮਾਇੰਦਿਆਂ ਨੇ ਧੰਨਵਾਦ ...
ਸਰਦੂਲਗੜ੍ਹ, 28 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਬੀਤੀ ਰਾਤ ਕੌੜੀਵਾੜਾ ਦੇ ਇੱਕ ਡੇਅਰੀ ਫਾਰਮ ਤੋਂ ਲੱਖਾਂ ਰੁਪਏ ਦੀਆਂ ਮੱਝਾਂ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਰਵੀ ਕੁਮਾਰ ਪੁੱਤਰ ਸੋਹਣ ਲਾਲ ਖੇਤ ਵਿਚ ਡੇਅਰੀ ਫਾਰਮਿੰਗ ਦਾ ਕੰਮ ਕਰਦਾ ਹੈ | ਪਸ਼ੂਆਂ ...
ਬਰੇਟਾ, 28 ਸਤੰਬਰ (ਜੀਵਨ ਸ਼ਰਮਾ) - ਗੁਲਾਬੀ ਸੁੰਡੀ ਦੇ ਹੋਏ ਹਮਲੇ ਕਾਰਨ ਇਲਾਕੇ ਦੇ ਕਿਸਾਨ ਨਰਮੇ ਦੀ ਫ਼ਸਲ 'ਤੇ ਮਹਿੰਗੀਆਂ ਮਹਿੰਗੀਆਂ ਕੀਟਨਾਸ਼ਕ ਦਵਾਈਆਂ ਕਰ ਰਹੇ ਹਨ ਜਦੋਂ ਕਿ ਇਨ੍ਹਾਂ ਦਵਾਈਆਂ ਦਾ ਫ਼ਾਇਦਾ ਬਿਲਕੁਲ ਵੀ ਨਹੀਂ ਹੋ ਰਿਹਾ | ਸਰਕਾਰ ਵਲੋਂ ਮੁਫਤ ...
ਸਰਦੂਲਗੜ੍ਹ, 28 ਸਤੰਬਰ (ਜੀ. ਐਮ. ਅਰੋੜਾ) - ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਕਾ. ਬੰਸੀ ਲਾਲ ਦੀ ਅਗਵਾਈ 'ਚ ਸ਼ਹਿਰ ਦੀ ਸੀਵਰੇਜ ਤੇ ਵਾਟਰ ਸਪਲਾਈ ਦੀ ਸਮੱਸਿਆ ਨੂੰ ਲੈ ਕੇ ਧਰਨਾ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਸ਼ਹਿਰ ਵਿਚ ...
ਸਰਦੂਲਗੜ੍ਹ, 28 ਸਤੰਬਰ (ਅਰੋੜਾ) - ਸਿਵਲ ਹਸਪਤਾਲ ਸਰਦੂਲਗੜ੍ਹ ਵਿਖੇ ਵਿਸ਼ਵ ਹਲਕਾਅ ਦਿਵਸ ਮਨਾਇਆ ਗਿਆ | ਸੰਬੋਧਨ ਕਰਦਿਆਂ ਡਾ. ਵੇਦ ਪ੍ਰਕਾਸ਼ ਸੰਧੂ ਸੀਨੀਅਰ ਮੈਡੀਕਲ ਅਫ਼ਸਰ, ਡਾ. ਸੋਹਨ ਲਾਲ ਅਰੋੜਾ ਨੇ ਕਿਹਾ ਕਿ ਕੁੱਤੇ ਜਾਂ ਕਿਸੇ ਵੀ ਜਾਨਵਰ ਦੇ ਕੱਟੇ ਜਾਣ 'ਤੇ ਤੁਰੰਤ ...
ਫ਼ਤਹਿਗੜ੍ਹ ਸਾਹਿਬ, 28 ਸਤੰਬਰ (ਬਲਜਿੰਦਰ ਸਿੰਘ) - ਸਕਿਓਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹੇ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ਸਥਾਈ ਨਿਯੁਕਤੀ ...
ਭੀਖੀ, 28 ਸਤੰਬਰ (ਨਿ.ਪ.ਪ.) - ਕਸਬੇ ਦੀ ਮੂਲਾ ਸਿੰਘ ਵਾਲਾ ਰੋਡ ਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਨੇੜੇ ਸੜਕ ਦੇ ਦੋਵੇਂ ਪਾਸੀਂ ਲੱਗੇ ਬਿਜਲੀ ਦੇ ਜੋੜੇ ਖੰਭੇ ਆਵਾਜਾਈ ਨੂੰ ਪ੍ਰਭਾਵਿਤ ਕਰਨ ਦੇ ਨਾਲ-ਨਾਲ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਨ੍ਹਾਂ ਜੌੜੇ ਖੰਭਿਆਂ ...
ਮਾਨਸਾ, 28 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੌਜਵਾਨ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕੈਬਨਿਟ ਮੰਤਰੀ ਬਣਾ ਕੇ ਉਨ੍ਹਾਂ ਦੀ ਇੱਛਾ ਅਨੁਸਾਰ ਮੁੱਖ ਮੰਤਰੀ ਵਲੋਂ ਟਰਾਂਸਪੋਰਟ ਵਿਭਾਗ ਦੇਣ ਦਾ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ ...
ਮਾਨਸਾ, 28 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੰੂਨ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਜਾਰੀ ਰੱਖੇ | ...
ਗੋਨਿਆਣਾ, 28 ਸਤੰਬਰ (ਲਛਮਣ ਦਾਸ ਗਰਗ) - ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਇਕ ਵਰਕਰ ਚਿਰਾਗਦੀਨ ਵਾਸੀ ਕੋਠੇ ਫੂਲਾ ਸਿੰਘ ਵਾਲਾ ਵਲੋਂ ਆਪਣੇ ਭਰਾ ਦੀ ਰਾਈਫ਼ਲ ਨਾਲ ਤਕਰੀਬਨ ਇਕ ਮਹੀਨਾ ਪਹਿਲਾ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਤਹਿਤ ਪੀੜਤ ...
--ਜੀ.ਐਮ.ਅਰੋੜਾ -- ਸਰਦੂਲਗੜ੍ਹ, 28 ਸਤੰਬਰ - ਇਥੋਂ 12 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਨਾਹਰਾਂ ਦੀਆਂ ਗਲੀਆਂ, ਨਾਲੀਆਂ ਦੀ ਸਥਿਤੀ ਭਾਵੇਂ ਸੰਤੋਖ ਜਨਕ ਹੈ, ਪਰ ਬਾਕੀ ਸਹੂਲਤਾਂ ਤੋਂ ਪਛੜਿਆ ਹੋਇਆ ਹੈ | ਪਿੰਡ ਦੇ ਲੋਕ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਪਰ ...
ਸਰਦੂਲਗੜ੍ਹ, 28 ਸਤੰਬਰ (ਜੀ. ਐਮ. ਅਰੋੜਾ) - ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਕਾ. ਬੰਸੀ ਲਾਲ ਦੀ ਅਗਵਾਈ 'ਚ ਸ਼ਹਿਰ ਦੀ ਸੀਵਰੇਜ ਤੇ ਵਾਟਰ ਸਪਲਾਈ ਦੀ ਸਮੱਸਿਆ ਨੂੰ ਲੈ ਕੇ ਧਰਨਾ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਸ਼ਹਿਰ ਵਿਚ ...
ਮਾਨਸਾ, 28 ਸਤੰਬਰ (ਸਟਾਫ਼ ਰਿਪੋਰਟਰ) - ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਐੱਚ. ਈ. ਆਈ. ਐਸ. ਡਿਪਾਰਟਮੈਂਟ ਨੂੰ ਬੰਦ ਹੋਣ ਤੋਂ ਰੁਕਵਾਉਣ ਲਈ ਕਾਲਜ ਅੰਦਰ ਐੱਚ.ਈ.ਆਈ.ਐਸ. ਅਧਿਆਪਕਾਂ ਵਲੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ...
ਮਾਨਸਾ, 28 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਸਥਾਨਕ ਸ਼ਹਿਰ ਦੇ 33 ਫੁੱਟ ਰੋਡ 'ਤੇ ਵਾਰਡ ਨੰਬਰ 6 ਅਤੇ 7 ਦੇ ਲੋਕਾਂ ਵਲੋਂ ਸੀਵਰੇਜ ਓਵਰਫ਼ਲੋ ਅਤੇ ਅਧੂਰੇ ਪਏ ਕੰਮ ਨੂੰ ਟੈਂਡਰ ਮੁਤਾਬਿਕ ਮੁਕੰਮਲ ਕਰਵਾਉਣ ਲਈ ਧਰਨਾ 9ਵੇਂ ਦਿਨ ਵੀ ਜਾਰੀ ਹੈ | ਅਗਵਾਈ ਵਾਰਡ ਨੰ: 6 ਦੇ ਕੌਂਸਲਰ ...
ਮਾਨਸਾ, 28 ਸਤੰਬਰ (ਰਾਵਿੰਦਰ ਸਿੰਘ ਰਵੀ) - ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਅਤੇ ਅਦਾਰਾ ਤ੍ਰੈਮਾਸਿਕ 'ਮਿੰਨੀ' ਵਲੋਂ ਸਾਲਾਨਾ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਮੰਚ ਦੇ ਕੋ-ਕਨਵੀਨਰ ਜਗਦੀਸ਼ ਰਾਏ ਕੁੱਲਰੀਆਂ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX